ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਪੰਜਾਬ ਵਿੱਚ ਕੋਰੋਨਾ ਵੈਕਸੀਨ ਪ੍ਰੋਗਰਾਮ ਦਾ ਬ੍ਰੈਂਡ ਅੰਬੈਸੇਡਰ ਬਣਾਇਆ

ਚੰਡੀਗੜ੍ਹ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਕੋਰੋਨਾ ਵੈਕਸੀਨ ਪ੍ਰੋਗਰਾਮ ਦਾ ਬ੍ਰੈਂਡ ਅੰਬੈਸੇਡਰ ਐਲਾਨਿਆ ਹੈ। ਇਹ ਐਲਾਨ ਮੁੱਖ ਮੰਤਰੀ ਨੇ ਸੋਨੂੰ ਸੂਦ ਨਾਲ ਮੁਲਾਕਾਤ ਕਰਨ ਤੋਂ ਇੱਕ ਦਿਨ ਬਾਅਦ ਕੀਤਾ ਹੈ। ਇਸ ਦੀ ਜਾਣਕਾਰੀ ਕੈਪਟਨ ਨੇ ਟਵੀਟ ਜਰੀਏ ਵੀ ਦਿੱਤੀ ਹੈ।  ਪਰਵਾਸੀ ਕਾਮਿਆਂ ਦੇ ਮਸੀਹਾ ਸੋਨੂੰ ਸੂਦ, ਜੋ ਭਾਵੇਂ ਖੁਦ ਨੂੰ ਅਜਿਹਾ ਅਖਵਾਉਣ ਤੋਂ ਇਨਕਾਰ ਕਰਦੇ ਹਨ, ਨੇ ਆਪਣੇ ਮੋਢਿਆਂ ਉੱਤੇ ਨਵੀਂ ਜਿੰਮੇਵਾਰੀ ਚੁੱਕੀ ਹੈ। ਅੱਜ ਤੋਂ ਉਹ ਕੋਵਿਡ ਟੀਕਾਕਰਨ ਮੁਹਿੰਮ ਲਈ ਪੰਜਾਬ ਸਰਕਾਰ ਦੇ ਬਰਾਂਡ ਐਬੰਸਡਰ ਬਣ ਗਏ ਹਨ।

Post Author: admin

Leave a Reply

Your email address will not be published. Required fields are marked *