ਮਾਰਦਾ ਦਮਾਮੇ ਕਿਸਾਨ ਮੋਰਚੇ ਆ ਗਿਆ

ਸੰਗਰੂਰ : ਕਾਲੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਬਾਰਡਰ ‘ਤੇ ਲੱਗੇ ਧਰਨੇ ਨੂੰ ਮਜ਼ਬੂਤੀ ਦੇਣ ਲਈ ਬੁੱਧਵਾਰ ਕਿਸਾਨਾਂ ਦਾ ਵੱਡਾ ਜਥਾ ਸੰਗਰੂਰ ਦੇ ਖਨੌਰੀ ਬਾਰਡਰ ਤੋਂ ਟਿੱਕਰੀ ਬਾਰਡਰ ਲਈ ਰਵਾਨਾ ਹੋਇਆ |
ਇਸ ਜਥੇ ‘ਚ 15,000 ਕਿਸਾਨ ਸ਼ਾਮਲ ਹਨ | ਇਸ ਦਰਮਿਆਨ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਨੇ ਕਿਹਾ—ਅਸੀਂ ਸਰਕਾਰ ਦੇ ਅਪ੍ਰੇਸ਼ਨ ਕਲੀਨ ਦਾ ਜਵਾਬ ਦੇਣ ਜਾ ਰਹੇ ਹਾਂ | ਜੇ ਸਰਕਾਰ ਅਪ੍ਰੇਸ਼ਨ ਕਲੀਨ ਚਲਾ ਕੇ ਸਾਨੂੰ ਜ਼ਬਰਦਸਤੀ ਚੁੱਕਣਾ ਚਾਹੁੰਦੀ ਹੈ ਤਾਂ ਉਨ੍ਹਾਂ ਨੂੰ ਸਾਡੀਆਂ ਲਾਸ਼ਾਂ ਦੇ ਢੇਰ ਤੋਂ ਲੰਘਣਾ ਪਵੇਗਾ | ਸਰਕਾਰ ਚਾਹੇ ਤਾਂ ਆਪਣੇ ਦੇਸ਼ ਦੇ ਨਾਲ-ਨਾਲ ਦੂਸਰੇ ਦੇਸ਼ਾਂ ਦੀ ਆਰਮੀ ਵੀ ਬੁਲਾ ਲਵੇ, ਪਰ ਅਸੀਂ ਮੋਰਚੇ ਤੋਂ ਹਟਣ ਵਾਲੇ ਨਹੀਂ ਹਾਂ | ਕੋਰੋਨਾ ਦੇ ਬਹਾਨੇ ਸਰਕਾਰ ਕਿਸਾਨਾਂ ਨੂੰ ਖਦੇੜਨਾ ਚਾਹੁੰਦੀ ਹੈ |
ਇਸੇ ਦੌਰਾਨ ਦਿੱਲੀ ਦੇ ਬਾਰਡਰਾਂ ‘ਤੇ ਡਟੇ ਕਿਸਾਨਾਂ ਨੇ ਉਨ੍ਹਾਂ ‘ਤੇ ਮੈਡੀਕਲ ਆਕਸੀਜਨ ਰੋਕਣ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ |
ਭਾਜਪਾ ਦੇ ਸੰਸਦ ਮੈਂਬਰ ਪਰਵੇਸ਼ ਵਰਮਾ ਨੇ ਦੋਸ਼ ਲਾਏ ਸਨ ਕਿ ਦਿੱਲੀ ਆਉਣ ਵਾਲੀ ਆਕਸੀਜਨ ਦੀ ਸਪਲਾਈ ਕਿਸਾਨਾਂ ਵਲੋਂ ਬਾਰਡਰਾਂ ‘ਤੇ ਰੋਕੀ ਜਾ ਰਹੀ ਹੈ ਜਿਸ ਕਾਰਨ ਦਿੱਲੀ ਦੇ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੇ ਪਹਿਲੇ ਦਿਨ ਤੋਂ ਹੀ ਅਮਰਜੈਂਸੀ ਸੇਵਾਵਾਂ ਲਈ ਲਾਂਘਾ ਰੱਖਿਆ ਹੋਇਆ ਹੈ ਤੇ ਕਿਸਾਨਾਂ ਵਲੋਂ ਕਿਸੇ ਇਕ ਵੀ ਐਂਬੂਲੈਂਸ ਜਾਂ ਜ਼ਰੂਰੀ ਸੇੇਵਾਵਾਂ ਵਾਲੀ ਗੱਡੀ ਨੂੰ ਹਾਲੇ ਤਕ ਨਹੀਂ ਰੋਕਿਆ ਗਿਆ | ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਨਹੀਂ ਬਲਕਿ ਸਰਕਾਰ ਨੇ ਸਾਰੇ ਪਾਸੇ ਬੈਰੀਕੇਡ ਲਾਏ ਹੋਏ ਹਨ |
ਉਨ੍ਹਾਂ ਕਿਹਾ ਕਿ ਕਿਸਾਨ ਮਨੁੱਖੀ ਹੱਕਾਂ ਲਈ ਲੜਦੇ ਆਏ ਹਨ ਪਰ ਉਨ੍ਹਾਂ ਖਿਲਾਫ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪ੍ਰਦਰਸ਼ਨ ਖੇਤੀ ਕਾਨੂੰਨਾਂ ਖਿਲਾਫ ਹੈ ਤੇ ਉਹ ਕੋਰੋਨਾ ਮਰੀਜ਼ਾਂ, ਕੋਰੋਨਾ ਯੋਧਿਆਂ ਤੇ ਆਮ ਲੋਕਾਂ ਨੂੰ ਸਹਿਯੋਗ ਦਿੰਦੇ ਆਏ ਹਨ

Post Author: admin

Leave a Reply

Your email address will not be published. Required fields are marked *