ਜਥੇਦਾਰ ਮੰਡ ਵੱਲੋਂ ਕੈਪਟਨ ਦੀ ਨਵੀਂ ਐੱਸਆਈਟੀ ਮੁੱਢੋਂ ਰੱਦ, ਕਿਹਾ – ਜਾਂਚ ਟੀਮ ਨੂੰ ਕੋਈ ਵਿਅਕਤੀ ਸਹਿਯੋਗ ਨਹੀਂ ਕਰੇਗਾ

ਬਠਿੰਡਾ : ਪੰਜਾਬ ਸਰਕਾਰ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣਾਈ ਨਵੀਂ ਐੱਸਆਈਟੀ ਨੂੰ ਮੁਤਵਾਜੀ ਜੱਥੇਦਾਰ ਧਿਆਨ ਸਿੰਘ ਮੰਡ ਨੇ ਮੁੱਢੋਂ ਰੱਦ ਕਰਦਿਆਂ ਕੈਪਟਨ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਬਠਿੰਡਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਜਥੇਦਾਰ ਮੰਡ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ਨਵੀਂ ਜਾਂਚ ਟੀਮ ਨੂੰ ਕੋਈ ਵਿਅਕਤੀ ਸਹਿਯੋਗ ਨਹੀਂ ਕਰੇਗਾ ਤੇ ਕੋਈ ਵੀ ਗਵਾਹ ਜਾਂ ਸਿੱਖ ਆਗੂ ਜਾਂਚ ਟੀਮ ਕੋਲ ਬਿਆਨ ਦਰਜ ਨਹੀਂ ਕਰਵਾਏਗਾ। ਜੇਕਰ ਕਿਸੇ ਵੀ ਗਵਾਹ ਜਾਂ ਸਿੱਖ ਆਗੂ ਨੇ ਨਵੀਂ ਜਾਂਚ ਟੀਮ ਨੂੰ ਸਹਿਯੋਗ ਦਿੱਤਾ ਜਾਂ ਬਿਆਨ ਦਰਜ ਕਰਵਾਏ ਤਾਂ ਉਸ ਨੂੰ ਸਿੱਖ ਕੌਮ ਤੋਂ ਪਾਸੇ ਕੀਤਾ ਜਾਵੇਗਾ

Post Author: admin

Leave a Reply

Your email address will not be published. Required fields are marked *