ਮੁੱਖ ਚੋਣ ਅਧਿਕਾਰੀ ਵੱਲੋਂ ਗੈਰਹਾਜ਼ਰ ਐੱਸਡੀਐੱਮ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਦੇ ਹੁਕਮ

 

ਅਮਲੋਹ  : ਲੋਕ ਸਭਾ ਚੋਣਾਂ 2024 ਦੌਰਾਨ ਚੋਣ ਡਿਊਟੀ ਤੋਂ ਗੈਰਹਾਜ਼ਰ ਚੱਲ ਰਹੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐੱਸਡੀਐੱਮ ਅਮਰਦੀਪ ਸਿੰਘ ਥਿੰਦ ਖ਼ਿਲਾਫ਼ ਭਾਰਤੀ ਚੋਣ ਕਮਿਸ਼ਨ ਨੇ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸ੍ਰੀ ਥਿੰਦ ਦੀ ਥਾਂ ਕਮਿਸ਼ਨ ਨੇ ਕਰਨਦੀਪ ਸਿੰਘ ਪੀਸੀਐੱਸ ਨੂੰ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐੱਸਡੀਐੱਮ ਵਜੋਂ ਨਿਯੁਕਤ ਕੀਤਾ ਹੈ ਤਾਂ ਜੋ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿ੍ਹਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਸ੍ਰੀ ਥਿੰਦ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੇ ਜਾਣ ਸਬੰਧੀ ਵੀ ਰਿਪੋਰਟ ਜਲਦੀ ਭੇਜਣ ਲਈ ਕਿਹਾ ਹੈ। ਐੱਸਡੀਐੱਮ ਗੁਰਵਿੰਦਰ ਸਿੰਘ ਜੌਹਲ ਨੂੰ ਇੱਥੋਂ ਰੋਪੜ ਤਬਦੀਲ ਕਰਕੇ ਉਨ੍ਹਾਂ ਦੀ ਥਾਂ ਅਮਰਦੀਪ ਸਿੰਘ ਥਿੰਦ ਨੂੰ ਨਿਯੁਕਤ ਕੀਤਾ ਗਿਆ ਸੀ।

ਸਾਂਝਾ ਕਰੋ