admin

ਤਾਲਿਬਾਨ ਤੇ ਅਫ਼ਗ਼ਾਨ ਦੀ ਲੜਾਈ ਦੌਰਾਨ ਪੱਤਰਕਾਰ ਦਾਨਿਸ਼ ਸਿਦੀਕੀ ਦਾ ਕਤਲ

ਚੰਡੀਗੜ੍ਹ, 16 ਜੁਲਾਈ-  ਅਫ਼ਗ਼ਾਨਿਸਤਾਨ ਦੇ ਕੰਧਾਰ ਵਿੱਚ ਤਾਲਿਬਾਨ ਤੇ ਅਫ਼ਗ਼ਾਨ ਫ਼ੌਜ ਵਿਚਾਲੇ ਲੜਾਈ ਦੌਰਾਨ ਉੱਘੇ ਫੋਟੋ ਜਰਨਲਿਸਟ ਦਾਨਿਸ਼ ਸਿਦਿੱਕੀ ਦੀ ਬੀਤੇ ਦਿਨ ਮੌਤ ਹੋ ਗਈ। ਰਾਇਟਰਜ਼ ਦੇ ਇਸ ਜਾਂਬਾਜ਼ ਫੋਟੋ ਜਰਨਲਿਸਟ ਨੂੰ ਆਪਣੇ ਕੰਮ ਲਈ ਵੱਕਾਰੀ ਪੁਲਿਟਜ਼ਰ ਪੁਰਸਕਾਰ ਵੀ ਮਿਲ ਚੁੱਕਿਆ ਹੈ। ਭਾਰਤ ਵਿੱਚ ਅਫ਼ਗ਼ਾਨਿਸਤਾਨ ਦੇ ਰਾਜਦੂਤ ਫਰੀਦ ਮਾਮੁਨਦਜਈ ਨੇ ਟਵੀਟ ਰਾਹੀਂ ਦਾਨਿਸ਼ ਦੀ ਮੌਤ ਬਾਰੇ ਜਾਣਕਾਰੀ ਦਿੱਤੀ। ਦਾਨਿਸ਼ ਸਿੱਦੀਕੀ, ਇਕ ਭਾਰਤੀ ਫੋਟੋ ਜਰਨਲਿਸਟ, ਜੋ ਇਥੇ ਕੰਧਾਰ ਪ੍ਰਾਂਤ ਵਿਚ ਕਵਰੇਜ ਕਰਨ ਗਿਆ ਸੀ। ਉਸ ਦਾ ਕਤਲ ਕਰ ਦਿੱਤਾ ਗਿਆ ਹੈ। ਦਾਨਿਸ਼ ਸਿਦੀਕੀ ਕੰਧਾਰ ਦੇ ਸਪਿਨ ਬੋਲਦਕ ਖੇਤਰ ਵਿਚ ਇਕ ਝੜਪ ਦੌਰਾਨ ਮਾਰਿਆ ਗਿਆ ਹੈ।ਦਾਨਿਸ਼ ਸਿੱਦੀਕੀ ਨੂੰ ਵਿਸ਼ਵ ਦੇ ਸਰਬੋਤਮ ਫੋਟੋ ਪੱਤਰਕਾਰਾਂ ਵਿਚ ਗਿਣਿਆ ਜਾਂਦਾ ਸੀ। ਫਿਲਹਾਲ ਉਹ ਇੱਕ ਅੰਤਰਰਾਸ਼ਟਰੀ ਏਜੰਸੀ ਨਾਲ ਕੰਮ ਕਰ ਰਿਹਾ ਸੀ ਅਤੇ ਅਫਗਾਨਿਸਤਾਨ ਵਿੱਚ ਚੱਲ ਰਹੀ ਹਿੰਸਾ ਦੀ ਜਾਣਕਾਰੀ ਲਈ ਉੱਥੇ ਗਿਆ ਸੀ। ਦਾਨਿਸ਼ ਸਿੱਦੀਕੀ ਨੇ ਹਾਲ ਹੀ ਵਿਚ ਆਪਣੇ ਟਵਿੱਟਰ ਅਕਾਊਂਟ ‘ਤੇ ਅਫ਼ਗਾਨਿਸਤਾਨ ਦੀ ਕਵਰੇਜ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓ ਸ਼ੇਅਰ ਕੀਤੇ ਸਨ।

ਤਾਲਿਬਾਨ ਤੇ ਅਫ਼ਗ਼ਾਨ ਦੀ ਲੜਾਈ ਦੌਰਾਨ ਪੱਤਰਕਾਰ ਦਾਨਿਸ਼ ਸਿਦੀਕੀ ਦਾ ਕਤਲ Read More »

ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਖੁਦਾਈ ਦੇ ਕੰਮ ਸਮੇਂ ਪੁਰਾਤਨ ਇਮਾਰਤਾਂ ਦੱਬੀਆਂ ਹੋਈਆਂ ਮਿਲੀਆਂ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਲ ਲੱਗਦੇ ਜੋੜਾ ਘਰ ਤੇ ਸਕੂਟਰ ਸਟੈਂਡ ਦੀ ਪਾਰਕਿੰਗ ਦੇ ਚੱਲਦੇ ਕੰਮ ਨੂੰ ਪ੍ਰਸ਼ਾਸਨ ਵੱਲੋਂ ਰੁਕਵਾ ਕੇ ਸੀਲ ਕਰ ਦਿੱਤਾ ਹੈ। ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਬਲਦੇਵ ਸਿੰਘ ਵਡਾਲਾ ਦੇ ਨਾਲ ਸੰਗਤਾਂ ਨੇ ਆ ਕੇ ਭਾਰੀ ਰੋਸ ਪ੍ਰਦਰਸ਼ਨ ਕੀਤਾ ਤੇ ਦੱਸਿਆ ਕਿ ਇੱਥੇ ਮੌਜੂਦ ਕੁਝ ਵਿਰਾਸਤੀ ਪੁਰਾਤਨ ਇਮਾਰਤਾਂ ਦੱਬੀਆਂ ਹੋਈਆਂ ਹਨ ਜਿਨ੍ਹਾਂ ਨੂੰ ਤਹਿਸ ਨਹਿਸ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਮੌਕੇ ’ਤੇ ਐੱਸਡੀਐੱਮ ਵਿਕਾਸ ਹੀਰਾ ਨੇ ਆ ਕੇ ਮੌਕੇ ਦਾ ਜਾਇਜ਼ਾ ਲਿਆ ਅਤੇ ਕੰਮ ਨੂੰ ਰੁਕਵਾ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਥਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਪੁਰਾਤੱਤਵ ਵਿਭਾਗ ਪਾਸੋਂ ਇਸ ਦੀ ਜਾਣਕਾਰੀ ਇਕੱਤਰ ਕੀਤੀ ਜਾਵੇਗੀ। ਕਿਸੇ ਵੀ ਪੁਰਾਤਨ ਇਮਾਰਤ ਨੂੰ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਜਦੋਂ ਤਕ ਰਿਪੋਰਟ ਨਹੀਂ ਆ ਜਾਂਦੀ, ਉਸ ਸਮੇਂ ਤਕ ਇਹ ਕੰਮ ਬੰਦ ਕਰਵਾਇਆ ਗਿਆ ਹੈ। ਇਹ ਵੀ ਦੱਸਣਯੋਗ ਹੈ ਕਿ ਇਹ ਕਾਰ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡੇਰਾ ਕਾਰ ਸੇਵਾ ਭੂਰੀ ਵਾਲਿਆਂ ਨੂੰ ਸੌਂਪੀ ਗਈ ਸੀ। ਪੁਟਾਈ ਸਮੇਂ ਨਾਨਕਸ਼ਾਹੀ ਇੱਟਾਂ ਨਾਲ ਬਣੀਆਂ ਇਮਾਰਤਾਂ ਤੇ ਸੁਰੰਗਨੁਮਾ ਰਾਹ ਵੀ ਬਣੇ ਹੋਏ ਹਨ, ਜਿਨ੍ਹਾਂ ਨੂੰ ਪੁਟਾਈ ਕੀਤੇ ਜਾਣ ਵਾਲੀ ਥਾਂ ਤੋਂ ਪੁੱਟ ਦਿੱਤਾ ਹੈ। ਇਸ ਤੋਂ ਬਾਅਦ ਇਹ ਝਗੜਾ ਵਧਿਆ ਹੈ। ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਕਿਸੇ ਵੀ ਪੁਰਾਤਨ ਨਿਸ਼ਾਨੀ ਨੂੰ ਖਤਮ ਨਹੀਂ ਕਰਨ ਦਿੱਤਾ ਜਾਵੇਗਾ।

ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਖੁਦਾਈ ਦੇ ਕੰਮ ਸਮੇਂ ਪੁਰਾਤਨ ਇਮਾਰਤਾਂ ਦੱਬੀਆਂ ਹੋਈਆਂ ਮਿਲੀਆਂ Read More »

ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਨੇ ਅਨਮੋਲ ਗਗਨ ਮਾਨ ਤੇ ਕੇਜਰੀਵਾਲ ਦੇ ਫੂਕੇ ਪੁਤਲੇ

ਲੁਧਿਆਣਾ 16ਜੁਲਾਈ- ਆਮ ਆਦਮੀ ਪਾਰਟੀ (ਆਪ) ਦੀ ਆਗੂ ਅਨਮੋਲ ਗਗਨ ਮਾਨ ਵੱਲੋਂ ਸੰਵਿਧਾਨ ਬਾਰੇ ਬੋਲੇ ਅਪਸ਼ਬਦਾਂ ਦੇ ਵਿਰੋਧ ਵਿੱਚ ਅੱਜ ਬਹੁਜਨ ਸਮਾਜ ਪਾਰਟੀ (ਬਸਪਾ) ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਪੰਜਾਬ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਅਨਮੋਲ ਗਗਨ ਮਾਨ ਦੇ ਪੁਤਲੇ ਫੂਕੇ। ਬਸਪਾ ਅਤੇ ਅਕਾਲੀ ਦਲ ਹਲਕਾ ਪਾਇਲ ਦੀ ਲੀਡਰਸ਼ਿਪ ਨੇ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ‘ਆਪ’ ਖ਼ਿਲਾਫ਼ ਸਥਾਨਕ ਕੱਦੋਂ ਚੌਕ ਵਿੱਚ ਮੁਜ਼ਾਹਰਾ ਕੀਤਾ। ਇਸ ਮੌਕੇ ਸ੍ਰੀ ਗੜ੍ਹੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਲਿਤ, ਪੱਛੜੇ ਵਰਗਾਂ ਅਤੇ ਸੰਵਿਧਾਨ ਵਿਰੋਧੀ ਮਾਨਸਿਕਤਾ ਰੱਖਦੀ ਹੈ। ‘ਆਪ’ ਦੀ ਮੁੱਖ ਬੁਲਾਰਾ ਅਨਮੋਲ ਗਗਨ ਮਾਨ ਵੱਲੋਂ ਵਰਤੀ ਸ਼ਬਦਾਵਲੀ ਦਲਿਤ ਤੇ ਪੱਛੜੇ ਵਰਗਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੈ, ਜਿਸ ਨੂੰ ਬਹੁਜਨ ਸਮਾਜ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਜੇ ‘ਆਪ’ ਨੇ ਦਲਿਤਾਂ ਤੇ ਪੱਛੜੇ ਵਰਗਾਂ ਦੀਆਂ ਭਾਵਨਾਵਾਂ ਦਾ ਸਨਮਾਨ ਨਾ ਕੀਤਾ ਤਾਂ ਬਸਪਾ 20 ਜੁਲਾਈ ਨੂੰ ਸੰਗਰੂਰ ਵਿੱਚ ਰੋਸ ਪ੍ਰਦਰਸ਼ਨ ਕਰ ਕੇ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਕੋਠੀ ਘੇਰੇਗੀ। ਇਸ ਮੌਕੇ ਬਹੁਜਨ ਸਮਾਜ ਪਾਰਟੀ ਅਤੇ ਅਕਾਲੀ ਦਲ ਗੱਠਜੋੜ ਦੇ ਕਾਰਕੁਨਾਂ ਵੱਲੋਂ ‘ਸੰਵਿਧਾਨ ਕੇ ਸਨਮਾਨ ਮੇਂ, ਬੀਐੱਸਪੀ ਮੈਦਾਨ ਮੇੇਂ’ ਦੇ ਨਾਅਰੇ ਲਾਏ ਗਏ ਤੇ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਪੁਤਲੇ ਸਾੜੇ ਗਏ।

ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਨੇ ਅਨਮੋਲ ਗਗਨ ਮਾਨ ਤੇ ਕੇਜਰੀਵਾਲ ਦੇ ਫੂਕੇ ਪੁਤਲੇ Read More »

ਨਿਊਜ਼ੀਲੈਂਡ ਦੇ ਕਿਸਾਨ ਆਪਣੀਆਂ ਸਮੱਸਿਆਵਾਂ ਲੈ ਕੇ ਨਿਕਲੇ ਹਾਈਵੇਅ ਸੜਕਾਂ ’ਤੇ

  ਗਰਜ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੀ -ਹਰਜਿੰਦਰ ਸਿੰਘ ਬਸਿਆਲਾ- ਔਕਲੈਂਡ 16 ਜੁਲਾਈ, 2021: ਨਿਊਜ਼ੀਲੈਂਡ ਦੀ ਲੇਬਰ ਸਰਕਾਰ ਨੇ ਆਮ ਨੌਕਰੀ ਪੇਸ਼ਾ ਵਾਲਿਆਂ ਦੀਆਂ ਜੇਬਾਂ ਦੇ ਵਿਚ ਤਾਂ ਕਰੋਨਾ ਦੇ ਚਲਦਿਆਂ ਕੁਝ ਨਾ ਕੁਝ ਪਾਉਣ ਦੀ ਕੋਸ਼ਿਸ ਕੀਤੀ ਪਰ ਕਿਸਾਨਾਂ ਦੇ ਖੀਸਿਆਂ ਦੇ ਵਿਚ ਨਾ-ਮਾਤਰ ਹੀ ਕੁਝ ਗਿਆ। ਕਾਮਿਆ ਦੀ ਖਾਤਿਰ ਤਾਂ ਸਬ ਸਿਡੀਆਂ ਮਿਲ ਗਈਆਂ ਪਰ ਜਿਹੜੀਆਂ ਫਸਲਾਂ ਦਾ ਨੁਕਸਾਨ ਹੋਇਆ ਉਸਦੀ ਭਰਪਾਈ ਵਾਸਤੇ ਕੁਝ ਖਾਸ ਨਾ ਕੀਤਾ ਗਿਆ। ਕਿਸਾਨ ਪਹਿਲਾਂ ਹੀ ਕਾਮਿਆਂ ਦੀ ਘਾਟ ਕਾਰਨ ਪ੍ਰੇਸ਼ਾਨੀ ਦੇ ਵਿਚ ਚੱਲ ਰਹੇ ਸਨ ਅਤੇ ਉਪਰੋਂ ਸਰਕਾਰ ਦੀ ਸਖਤ ਹੁੰਦੀ ਜਾ ਰਹੀ ਨਿਯਮਾਂਵਾਲੀ ਵੀ ਉਨ੍ਹਾਂ ਦੇ ਸਿਰ ਉਤੇ ਪੈ ਰਹੀ ਸੀ। ਅਜਿਹੇ ਕੁਝ ਕਾਰਨ ਕਰਕੇ ਹੁਣ ਨਿਊਜ਼ੀਲੈਂਡ ਦੇ ਕਿਸਾਨਾਂ ਨੇ ਅੱਜ ਦੇਸ਼ ਦਾ ਸਭ ਤੋਂ ਵੱਡਾ ਵਿਰੋਧ ਪ੍ਰਦਰਸ਼ਨ ਕਰਨ ਦਾ ਬੀੜਾ ਚੁੱਕਿਆ ਹੈ। ਨਿਊਜ਼ੀਲੈਂਡ ਦੇ 50-55 ਵੱਖ-ਵੱਖ ਥਾਵਾਂ ਉਤੇ ਕਿਸਾਨ ਆਪਣੇ ਵੱਡੇ-ਛੋਟੇ ਟਰੈਕਟਰ ਲੈ ਕੇ ਵਿਰੋਧ ਪ੍ਰਦਰਸ਼ਨ ਕਰਨ ਦੇ ਵਾਸਤੇ ਸੜਕਾਂ ਜਿਨ੍ਹਾਂ ਵਿਚ ਮੋਟਰ ਵੇਅ, ਹਾਈ ਵੇਅ, ਐਕਸਪ੍ਰੈਸ ਵੇਅ ਅਤੇ ਸ਼ਹਿਰੀ ਸੜਕਾਂ ਦੇ ਵਿਚ ਨਿਕਲ ਪਏ ਹਨ। ਇਹ ਵਿਰੋਧ ਪ੍ਰਦਰਸ਼ਨ ਸਾਫ ਪਾਣੀ, ਸਵਦੇਸ਼ੀ ਜੈਵਿਕ ਵਿਭਿੰਨਤਾ, ਵਾਹਨ ਅਤੇ ਵਾਤਾਵਰਣ ਬਦਲਾਅ ਨੂੰ ਲੈ ਕੇ ਬਣ ਰਹੇ ਨਿਯਮਾਂ ਦੇ ਸਬੰਧ ਵਿਚ ਕੀਤਾ ਗਿਆ। ਵੱਡੇ-ਵੱਡੇ ਟਰੈਕਟਰ, ਯੂਟ, ਕਿਸਾਨਾਂ ਦੇ ਕੁੱਤੇ ਅਤੇ ਹੋਰ ਵੱਡੇ ਵਾਹਨ ਅੱਜ ਔਕਲੈਂਡ ਸ਼ਹਿਰ ਦੀਆਂ ਸੜਕਾਂ ਉਤੇ ਲੰਬੀ ਕਤਾਰ ਦੇ ਵਿਚ ਟਹਿਲਦੇ ਨਜ਼ਰ ਆਏ। ਲੋਕਾਂ ਨੇ ਸੜਕਾਂ ਕੰਢੇ ਖੜਕੇ ਹਾਰਨ ਮਾਰ ਕੇ ਉਨ੍ਹਾਂ ਦਾ ਸਮਰਥਨ ਕੀਤਾ। ਕਿਸਾਨਾਂ ਨੇ ਆਪਣੇ ਟਰੈਕਟਰ ਉਤੇ ਦੇਸ਼ ਦਾ ਰਾਸ਼ਟਰੀ ਝੰਡਾ ਲਾਇਆ ਹੋਇਆ ਸੀ।

ਨਿਊਜ਼ੀਲੈਂਡ ਦੇ ਕਿਸਾਨ ਆਪਣੀਆਂ ਸਮੱਸਿਆਵਾਂ ਲੈ ਕੇ ਨਿਕਲੇ ਹਾਈਵੇਅ ਸੜਕਾਂ ’ਤੇ Read More »

ਜੇ ਸਿੱਧੂ ਪ੍ਰਧਾਨ ਬਣੇ ਤਾਂ ਸੰਗਠਨ ਮੁਖੀ ਵੀ ਸਿੱਖ ਚਿਹਰਾ ਹੋਵੇਗਾ- ਮਨੀਸ਼ ਤਿਵਾੜੀ

ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਚੱਲ ਰਿਹਾ ਕਲੇਸ਼ ਮੁੱਕਣ ਦਾ ਨਾਂ ਨਹੀਂ ਲੈ ਰਿਹਾ। ਕੈਪਟਨ ਅਮਰਿੰਦਰ ਸਿੰਘ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ’ਤੇ ਖੁਸ਼ ਨਹੀਂ ਹਨ। ਇਸ ਗੱਲ ਨੂੰ ਲੈ ਕੇ ਜਿਥੇ ਅੱਜ ਸੋਨੀਆ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਨੂੰ ਦਿੱਲੀ ਤਲਬ ਕੀਤਾ ਹੈ, ਉਥੇ ਹੀ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਕਾਂਗਰਸ ਦੇ ਬੁਲਾਰੇ ਮਨੀਸ਼ ਤਿਵਾੜੀ ਨੇ ਸ਼ੁੱਕਰਵਾਰ ਨੂੰ ਇਕ ਟਵੀਟ ਕੀਤਾ, ਜਿਸ ਰਾਹੀਂ ਉਸ ਇਸ ਲੜਾਈ ਵਿਚ ਕੁੱਦ ਪਏ। ਸ਼ੁੱਕਰਵਾਰ ਸਵੇਰੇ ਉਨ੍ਹਾਂ ਟਵੀਟ ਕਰਕੇ ਪੰਜਾਬ ਵਿਚ ਸਿੱਖ ਹਿੰਦੂ ਅਬਾਦੀ ਦੇ ਅੰਕੜੇ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਬਰਾਬਰੀ ਹੀ ਸਮਾਜਕ ਨਿਆਂ ਦੀ ਬੁਨਿਆਦ ਹੈ। ਸਿੱਧੇ ਤੌਰ ’ਤੇ ਨਵਜੋਤ ਸਿੱਧੂ ’ਤੇ ਨਿਸ਼ਾਨਾ ਸਾਧਦੇ ਹੋਏ ਤਿਵਾੜੀ ਨੇ ਕਿਹਾ ਕਿ ਸਿੱਖ ਚਿਹਰੇ ਦੇ ਤੌਰ ’ਤੇ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਹਨ ਅਤੇ ਜੇ ਸਿੱਧੂ ਪ੍ਰਧਾਨ ਬਣੇ ਤਾਂ ਸੰਗਠਨ ਮੁਖੀ ਵੀ ਸਿੱਖ ਚਿਹਰਾ ਹੋਵੇਗਾ। ਅਜਿਹੇ ਵਿਚ ਸਪਸ਼ਟ ਹੈ ਕਿ ਤਿਵਾੜੀ ਵੀ ਸੀਐਮ ਵਾਂਗ ਸਿਆਸੀ ਸਮੀਕਰਣ ਤੋਂ ਖੁਸ਼ ਨਹੀਂ ਹਨ। ਤਿਵਾੜੀ ਨੇ ਟਵੀਟ ਕਰ ਕੇ ਕਿਹਾ ਕਿ ਪੰਜਾਬ ਵਿਚ 57.75 ਫੀਸਦ ਸਿੱਖ ਅਬਾਦੀ ਹੈ ਤੇ ਹਿੰਦੂ 38.49 ਫੀਸਦ ਹਨ। ਪੰਜਾਬ ਵਿਚ ਦਲਿਤ ਭਾਈਚਾਰਾ 31.94 ਫੀਸਦ (ਸਿੱਖ ਅਤੇ ਹਿੰਦੂ) ਅਬਾਦੀ ਹੈ। ਉਨ੍ਹਾਂ ਟਵੀਟ ਵਿਚ ਲਿਖਿਆ ਕਿ ਹਿੰਦੂ ਅਤੇ ਸਿੱਖਾਂ ਵਿਚ ਨਹੁੰ ਮਾਸ ਦਾ ਰਿਸ਼ਤਾ ਹੈ ਪਰ ਪੰਜਾਬ ਵਿਚ ਬਰਾਬਰੀ ਸਮਾਜਿਕ ਨਿਆਂ ਦੀ ਬੁਨਿਆਦ ਹੈ। ਜ਼ਾਹਰ ਹੈ ਕਿ ਤਿਵਾੜੀ ਸਿੱਖ ਚਿਹਰੇ ਨੂੰ ਬਤੌਰ ਕਾਂਗਰਸ ਪਾਰਟੀ ਦੇ ਪ੍ਰਧਾਨ ਵਜੋਂ ਨਕਾਰ ਰਹੇ ਹਨ। ਉਨ੍ਹਾਂ ਦਾ ਸਿੱਧਾ ਇਸ਼ਾਰਾ ਹਿੰਦੂ ਜਾਂ ਦਲਿਤ ਚਿਹਰੇ ਵੱਲ ਹੈ, ਜਿਸ ਨੂੰ ਕਾਂਗਰਸ ਪਾਰਟੀ ਦਾ ਪ੍ਰਧਾਨ ਥਾਪਿਆ ਜਾਵੇ।

ਜੇ ਸਿੱਧੂ ਪ੍ਰਧਾਨ ਬਣੇ ਤਾਂ ਸੰਗਠਨ ਮੁਖੀ ਵੀ ਸਿੱਖ ਚਿਹਰਾ ਹੋਵੇਗਾ- ਮਨੀਸ਼ ਤਿਵਾੜੀ Read More »

ਸੁਖਬੀਰ ਸਿੰਘ ਬਾਦਲ ਨੇਇੱਕ ਹਿੰਦੂ ਅਤੇ ਇੱਕ ਦਲਿੱਤ ਉਪ ਮੁੱਖ ਮੰਤਰੀ ਬਣਾਉਣ ਦਾ ਕੀਤਾ ਐਲਾਨ

ਭਾਜਪਾ ਵਲੋਂ ਦਲਿਤ ਮੁੱਖ ਮੰਤਰੀ ਬਣਾਉਣ ਦੇ ਐਲਾਨ ਮਗਰੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਦਫ਼ਤਰ ਵਿਚ ਡੇਢ ਘੰਟਾ ਕੋਰ ਕਮੇਟੀ ਬੈਠਕ ਮਗਰੋਂ  ਪ੍ਰੈਸ ਕਾਨਫ਼ਰੰਸ ਕਰਕੇ  ਕਿਹਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣੀ ਤਾਂ ਉਸ ਵਿਚ ਦੋ ਉਪ ਮੁੱਖ ਮੰਤਰੀ ਹੋਣਗੇ, ਜਿਨ੍ਹਾਂ ਵਿਚੋਂ ਇਕ ਹਿੰਦੂ ਹੋਵੇਗਾ ਤੇ ਇਕ ਦਲਿਤ। ਉਨ੍ਹਾਂ ਕਿਹਾ ਕਿ ਦੋਵੇਂ ਭਾਈਚਾਰਿਆਂ ਦੀ ਪ੍ਰਤੀਨਿਧਤਾ ਦੀ ਬਦੌਲਤ ਅਕਾਲੀ ਦਲ ਤੇ ਬਸਪਾ ਸਰਕਾਰ ਸੰਯੁਕਤ ਪੰਜਾਬੀ ਸੱਭਿਆਚਾਰ ਦੀ ਸਹੀ ਪ੍ਰਤੀਨਿਧ ਤੇ ਪੰਜਾਬੀ ਏਕਤਾ, ਸ਼ਾਂਤੀ ਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੋਵੇਗੀ। ਉਨ੍ਹਾਂ ਕਿਹਾ ਕਿ ਬਾਹਰੀ ਤਾਕਤਾਂ ਵੱਖ ਵੱਖ ਭਾਈਚਾਰਿਆਂ ਨੂੰ ਇਕ-ਦੂਜੇ ਨਾਲ ਲੜਾ ਕੇ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਸਾਰੇ ਭਾਈਚਾਰਿਆਂ ਨੂੰ ਇਕੱਠਿਆਂ ਰੱਖਣ ਲਈ ਦ੍ਰਿੜ੍ਹ ਸੰਕਲਪ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਦੋ ਡਿਪਟੀ ਸੀਐੱਮ ਦਾ ਫੈਸਲਾ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਰਬੱਤ ਦੇ ਭਲੇ ਦੇ ਸਿਧਾਂਤ ਤੇ ਅਮੀਰ ਵਿਰਸੇ ਅਨੁਸਾਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਪਾੜੋ ਤੇ ਰਾਜ ਕਰੋ ਦੀਆਂ ਨੀਤੀਆਂ ਕਾਰਨ ਪੰਜਾਬ ਦੇ ਭਾਵੁਕ ਸਮਾਜਿਕ ਸਰੂਪ ਨੂੰ ਵੱਜੀ ਸੱਟ ਨੂੰ ਮੱਲ੍ਹਮ ਲਾਉਣ ਦੀ ਵੀ ਪਾਰਟੀ ਜ਼ਿੰਮੇਵਾਰੀ ਚੁੱਕੇਗੀ। ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਸੰਸਦ ਦੇ ਆਉਂਦੇ ਮੌਨਸੂਨ ਇਜਲਾਸ ਵਿਚ ਪਾਰਟੀ ਵੱਲੋਂ ਤਿੰਨ ਖੇਤੀ ਕਾਨੂੰਨ ਰੱਦ ਕਰਾਉਣ ਦੀ ਮੰਗ ਕਰਦਿਆਂ ਕੰਮ ਰੋਕੂ ਮਤਾ ਪੇਸ਼ ਕੀਤਾ ਜਾਵੇਗਾ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਕਾਲੀ ਦਲ ਦਾ ਸਾਥ ਦੇ ਕੇ ਮਤੇ ਦੀ ਹਮਾਇਤ ਕਰਨ ਅਤੇ ਇਸ ’ਤੇ ਦਸਤਖ਼ਤ ਕਰਨ ਦੀ ਅਪੀਲ ਵੀ ਕੀਤੀ ਹੈ। ਸੁਖਬੀਰ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਵਾਸਤੇ ਉਦੋਂ ਤੱਕ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ, ਜਦੋਂ ਤੱਕ ਉਨ੍ਹਾਂ ਦੀਆਂ ਸਾਰੀਆਂ ਸ਼ਿਕਾਇਤਾਂ ਦੂਰ ਨਹੀਂ ਹੋ ਜਾਂਦੀਆਂ ਹਨ। ਸੰਯੁਕਤ ਕਿਸਾਨ ਮੋਰਚੇ ਵੱਲੋਂ ਜਾਰੀ ਕੀਤੀ ਗਈ ਜਨਤਕ ਵ੍ਹਿਪ ਬਾਰੇ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ,‘‘ਸਾਰਾ ਦੇਸ਼ ਜਾਣਦਾ ਹੈ ਕਿ ਸਾਡੀ ਪਾਰਟੀ ਨੇ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਸੰਸਦ ਵਿਚ ਵੋਟਿੰਗ ਹੋਣ ਵੇਲੇ ਉਨ੍ਹਾਂ ਖ਼ਿਲਾਫ਼ ਵੋਟ ਪਾਉਣ ਵਾਸਤੇ ਵਿਪ੍ਹ ਜਾਰੀ ਕੀਤੀ ਸੀ।’’ ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਵੀ ਉਸ ਵੇਲੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਸੰਸਦ ਦੀ ਕਾਰਵਾਈ ਦਾ ਬਾਈਕਾਟ ਨਾ ਕਰਨ ਅਤੇ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਵੋਟਾਂ ਪਾਉਣ ਪਰ ਇਸ ਦੇ ਬਾਵਜੂਦ ਕਾਂਗਰਸ ਅਤੇ ‘ਆਪ’ ਨੇ ਕਾਰਵਾਈ ਦਾ ਬਾਈਕਾਟ ਕੀਤਾ ਸੀ।  

ਸੁਖਬੀਰ ਸਿੰਘ ਬਾਦਲ ਨੇਇੱਕ ਹਿੰਦੂ ਅਤੇ ਇੱਕ ਦਲਿੱਤ ਉਪ ਮੁੱਖ ਮੰਤਰੀ ਬਣਾਉਣ ਦਾ ਕੀਤਾ ਐਲਾਨ Read More »

ਮਹਾਤਮਾ ਗਾਂਧੀ ਵਿਰੁੱਧ ਬਿ੍ਟਿਸ਼ ਸ਼ਾਸਨ ਦੁਆਰਾ ਬਣਾਏ ਦੇਸ਼ ਧ੍ਰੋਹ ਕਾਨੂੰਨਾਂ ਨੂੰ ਖ਼ਤਮ ਕਿਉਂ ਨਹੀਂ ਕੀਤਾ ਜਾ ਰਿਹਾ?-ਸੁਪਰੀਮ ਕੋਰਟ

ਨਵੀਂ ਦਿੱਲੀ, 16 ਜੁਲਾਈ : ਸੁਪਰੀਮ ਕੋਰਟ ਨੇ ”ਬਸਤੀਵਾਦੀ ਯੁਗ” ਦੇ ਰਾਜਧ੍ਰੋਹ ਸਬੰਧੀ ਕਾਨੂੰਨ ਦੀ ”ਭਾਰੀ ਦੁਰਵਰਤੋਂ” ‘ਤੇ ਵੀਰਵਾਰ ਨੂੰ ਚਿੰਤਾ ਜ਼ਾਹਰ ਕੀਤੀ ਅਤੇ ਕੇਂਦਰ ਤੋਂ ਸਵਾਲ ਕੀਤਾ ਕਿ ਆਜ਼ਾਦੀ ਦੀ ਮੁਹਿੰਮ ਨੂੰ ਦਬਾਉਣ ਲਈ ਮਹਾਤਮਾ ਗਾਂਧੀ ਵਰਗੇ ਲੋਕਾਂ ਨੂੰ ”ਚੁੱਪ” ਕਰਾਉਣ ਲਈ ਬਿ੍ਟਿਸ਼ ਸ਼ਾਸਨ ਦੌਰਾਨ ਵਰਤੋਂ ਦੀ ਵਿਵਸਥਾ ਨੂੰ ਖ਼ਤਮ ਕਿਉਂ ਨਹੀਂ ਕੀਤਾ ਜਾ ਰਿਹਾ? ਚੀਫ਼ ਜਸਟਿਸ ਐਨ.ਵੀ. ਰਮੰਨਾ, ਜਸਟਿਸ ਏ.ਐਸ. ਬੋਪੰਨਾ ਅਤੇ ਜਸਟਿਸ ਰਿਸ਼ੀਕੇਸ਼ ਰਾਏ ਦੇ ਬੈਂਚ ਨੇ ਭਾਰਤੀ ਸਜ਼ਾ ਜ਼ਾਬਤੇ ਦੀ ਧਾਰਾ 124 ਏ (ਰਾਜਧ੍ਰੋਹ) ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀ ਇਕ ਸਾਬਕਾ ਮੇਜਰ ਜਨਰਲ ਅਤੇ ‘ਐਡੀਟਰਜ਼ ਗਿਲਡ ਆਫ਼ ਇੰਡੀਆ’ ਦੀਆਂ ਪਟੀਸ਼ਨਾਂ ‘ਤੇ ਗ਼ੌਰ ਕਰਨ ‘ਤੇ ਸਹਿਮਤੀ ਪ੍ਰਗਟਾਉਂਦੇ ਹੋੲ ਕਿਹਾ ਕਿ ਉਸ ਦੀ ਮੁੱਖ ਚਿੰਤਾ ”ਕਾਨੂੰਨ ਦੀ ਦੁਰਵਰਤੋਂ” ਹੈ | ਬੈਂਚ ਨੇ ਮਾਮਲੇ ‘ਚ ਕੇਂਦਰ ਨੂੰ ਨੋਟਿਸ ਜਾਰੀ ਕੀਤਾ | ਇਸ ਗ਼ੈਰ-ਜਮਾਨਤੀ ਵਿਵਸਥਾ ਤਹਿਤ ਭਾਰਤ ਵਿਚ ਕਾਨੂੰਨ ਦੁਆਰਾ ਸਥਾਪਤ ਸਰਕਾਰ ਪ੍ਰਤੀ ਨਫ਼ਰਤ ਜਾਂ ਨਫ਼ਰਤ ਭੜਕਾਉਣ ਜਾਂ ਅਸੰਤੁਸਟੀ ਜਾਂ ਅਸੰਤੁਸ਼ਟੀ ਨੂੰ ਭੜਕਾਉਣ ਦੇ ਇਰਾਦੇ ਨਾਲ ਭਾਸ਼ਣ ਦੇਣਾ ਜਾਂ ਪ੍ਰਗਟਾਵਾ ਇਕ ਜੁਰਮ ਹੈ ਜਿਸ ਦੇ ਤਹਿਤ ਦੋਸ਼ੀ ਪਾਏ ਜਾਣ ‘ਤੇ ਵੱਧ ਤੋਂ ਵੱਧ ਉਮਰ ਕੈਦ ਦੀ ਸਜਾ ਹੋ ਸਕਦੀ ਹੈ | ਚੀਫ਼ ਜਸਟਿਸ ਨੇ ਕਿਹਾ, ”ਇਕ ਸਮੂਹ ਦੇ ਲੋਕ ਦੂਜੇ ਸਮੂਹਾਂ ਦੇ ਲੋਕਾਂ ਨੂੰ ਫਸਾਉਣ ਲਈ ਇਸ ਤਰ੍ਹਾਂ ਦੇ ਕਾਨੂੰਨ ਦਾ ਸਹਾਰਾ ਲੈ ਸਕਦੇ ਹਨ |” ਉਨ੍ਹਾਂ ਕਿਹਾ ਕਿ ਜੇ ਕੋਈ ਵਿਸ਼ੇਸ਼ ਪਾਰਟੀ ਜਾਂ ਲੋਕ ਅਪਣੇ ਵਿਰੋਧ ਵਿਚ ਆਵਾਜ਼ ਨਹੀਂ ਸੁਣਨਾ ਚਾਹੁੰਦੇ ਹਨ, ਤਾਂ ਉਹ ਇਸ ਕਾਨੂੰਨ ਦਾ ਇਸਤੇਮਾਲ ਦੂਜਿਆਂ ਨੂੰ ਫਸਾਉਣ ਲਈ ਕਰਨਗੇ | ਬੈਂਚ ਨੇ ਪਿਛਲੇ 75 ਸਾਲ ਤੋਂ ਰਾਜਧ੍ਰੋਹ ਕਾਨੂੰਨ ਨੂੰ ਕਾਨੂੰਨ ਦੀ ਕਿਤਾਬ ‘ਚ ਬਣਾਏ ਰਖਣ ‘ਤੇ ਹੈਰਾਨੀ ਪ੍ਰਗਟਾਈ ਅਤੇ ਕਿਹਾ, ”ਸਾਨੂੰ ਨਹੀਂ ਪਤਾ ਕਿ ਸਰਕਾਰ ਫ਼ੈਸਲਾ ਕਿਉਂ ਨਹੀਂ ਲੈ ਰਹੀ ਹੈ, ਜਦਕਿ ਤੁਹਾਡੀ ਸਰਕਾਰ ਪੁਰਾਣੇ ਕਾਨੂੰਨ ਸਮਾਪਤ ਕਰ ਰਹੀ ਹੈ |” ਬੈਂਚ ਨੇ ਕਿਹਾ ਕਿ ਉਹ ਕਿਸੇ ਰਾਜ ਜਾਂ ਸਰਕਾਰ ਨੂੰ ਦੋਸ਼ ਨਹੀਂ ਦੇ ਰਹੀ, ਪਰ ਬਦਕਿਸਮਤੀ ਨਾਲ ਕਈ ਏਜੰਸੀਆਂ ਇਨ੍ਹਾਂ ਕਾਨੂੰਨਾਂ ਦੀ ਦੁਰਵਰਤੋਂ ਕਰਦੀਆਂ ਹਨ ਅਤੇ ਕੋਈ ਜਵਾਬਦੇਹੀ ਨਹੀਂ ਹੈ |” ਬੈਂਚ ਨੇ ਕਿਹਾ, ”ਸ਼੍ਰੀਮਾਨ ਅਟਾਰਨੀ (ਜਨਰਲ), ਅਸੀਂ ਕੁੱਝ ਸਵਾਲ ਕਰਨਾ ਚਾਹੁੰਦੇ ਹਨ | ਇਹ ਬਸਤੀਵਾਦੀ ਕਾਲ ਦਾ ਕਾਨੂੰਨ ਹੈ ਅਤੇ ਬਿ੍ਟਿਸ਼ ਸ਼ਾਸ਼ਨ ਦੌਰਾਨ ਆਜ਼ਾਦੀ ਦੀ ਮੁਹਿੰਮ ਨੂੰ ਦਬਾਉਣ ਲਈ ਇਸ ਕਾਨੂੰਨ ਦੀ ਵਰਤੋਂ ਕੀਤੀ ਗਈ ਸੀ | ਬਿ੍ਟਿਸ਼ਾਂ ਨੇ ਮਹਾਤਮਾ ਗਾਂਧੀ, ਗੋਖ਼ਲੇ ਅਤੇ ਹੋਰਾਂ ਨੂੰ ਚੁੱਪ ਕਰਾਉਣ ਲਈ ਇਸ ਦੀ ਵਰਤੋਂ ਕੀਤੀ ਸੀ | ਕੀ ਆਜ਼ਾਦੀ ਦੇ 75 ਸਾਲ ਬਾਅਦ ਵੀ ਇਸ ਨੂੰ ਕਾਨੂੰਨ ਬਣਾਏ ਰਖਣਾ ਜ਼ਰੂਰੀ ਹੈ? ਅਰਟਾਨੀ ਜਨਰਲ ਕੇ.ਕੇ ਵੇਣੁਗੋਪਾਲ ਤੋਂ ਮਾਮਲੇ ‘ਚ ਬੈਂਚ ਦੀ ਮਦਦ ਕਰਨ ਲਈ ਕਿਹਾ ਗਿਆ ਸੀ |

ਮਹਾਤਮਾ ਗਾਂਧੀ ਵਿਰੁੱਧ ਬਿ੍ਟਿਸ਼ ਸ਼ਾਸਨ ਦੁਆਰਾ ਬਣਾਏ ਦੇਸ਼ ਧ੍ਰੋਹ ਕਾਨੂੰਨਾਂ ਨੂੰ ਖ਼ਤਮ ਕਿਉਂ ਨਹੀਂ ਕੀਤਾ ਜਾ ਰਿਹਾ?-ਸੁਪਰੀਮ ਕੋਰਟ Read More »

ਬਾਲਿਕਾ ਵਧੂ ਦੀ ਮਸ਼ਹੂਰ ਅਦਾਕਾਰਾ ਸੁਰੇਖਾ ਸੀਕਰੀ ਦਾ ਦੇ੍ਹਾਂਤ

ਟੀਵੀ ਸੀਰੀਅਲ ਬਾਲਿਕਾ ਵਧੂ ਅਤੇ ਬਾਲੀਵੁੱਡ ਫਿਲਮ ‘ਬਧਾਈ ਹੋ’ ਵਿਚ ਆਪਣੀ ਅਦਾਕਾਰੀ ਕਾਰਨ ਚਰਚਾ ਵਿਚ ਰਹੀ ਸੁਰੇਖਾ ਸੀਕਰੀ ਦਾ  75 ਸਾਲ ਦੀ ਉਮਰ ਵਿਚ ਦਿਲ ਦਾ ਦੌਰਾ ਪੈਣ ਨਾਲ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ। ਸੁਰੇਖਾ ਸੀਕਰੀ ਨੇ ਤਿੰਨ ਰਾਸ਼ਟਰੀ ਪੁਰਸਕਾਰ ਅਤੇ ਫਿਲਮਫੇਅਰ ਐਵਾਰਡ ਜਿੱਤੇ ਹਨ। ਬਾਲਿਕਾ ਵਧੂ ਵਿਚ ਸੁਰੇਖਾ ਸੀਕਰੀ ਨੇ ਇਕ ਸਖਤ ਦਾਦੀ ਸੱਸ ਦਾ ਕਿਰਦਾਰ ਨਿਭਾਇਆ ਸੀ, ਜੋ ਕਾਫੀ ਹਰਮਨਪਿਆਰਾ ਹੋਇਆ। ਸੁਰੇਖਾ ਸੀਕਰੀ ਦਾ ਜਨਮ 19 ਅਪ੍ਰੈਲ 1945 ਨੂੰ ਦਿੱਲੀ ਵਿਚ ਹੋਇਆ ਸੀ। ਉਨ੍ਹਾਂ ਨੇ ਛੋਟੇ ਪਰਦੇ ਤੋਂ ਕਰੀਅਰ ਦੀ ਸ਼ੁਰੂਆਤ ਕੀਤੀ ਸੀ। 1978 ਵਿਚ ਪਲਾਟੀਕਲ ਡਰਾਮਾ ਫਿਲਮ ਕਿੱਸਾ ਕੁਰਸੀ ਦਾ ਤੋਂ ਉਨ੍ਹਾਂ ਨੇ ਐਕਟਿੰਗ ਦੀ ਦੁਨੀਆ ਵਿਚ ਕਦਮ ਰੱਖਿਆ। ਉਨ੍ਹਾਂ ‘ਸੰਧਿਆ ਛਾਇਆ’, ‘ਤੁਗਲਕ’ ਅਤੇ ‘ਆਧੇ ਅਧੂਰੇ’ ਵਰਗੇ ਬਹੁਤ ਸਾਰੇ ਮਸ਼ਹੂਰ ਨਾਟਕ ਕੀਤੇ। ਇਸ ਤੋਂ ਬਾਅਦ ਸੀਕਰੀ ਮੁੰਬਈ ਚਲੀ ਗਈ ਅਤੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ 1978 ਵਿਚ ‘ਕਿੱਸਾ ਕੁਰਸੀ ਕਾ’ ਨਾਲ ਕੀਤੀ। 1986 ਵਿਚ ਆਈ ਫਿਲਮ ‘ਤਮਸ’ ਵਿਚ ਆਪਣੇ ਪ੍ਰਦਰਸ਼ਨ ਲਈ ਉਨ੍ਹਾਂ ਨੂੰ ਆਪਣੇ ਕਰੀਅਰ ਦਾ ਪਹਿਲਾ ਰਾਸ਼ਟਰੀ ਫਿਲਮ ਪੁਰਸਕਾਰ ਮਿਲਿਆ ਸੀ। 1989 ਵਿਚ ਉਨ੍ਹਾਂ ਨੂੰ ‘ਸੰਗੀਤ ਨਾਟਕ ਅਕਾਦਮੀ ਅਵਾਰਡ’ ਨਾਲ ਵੀ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ 1994 ਵਿਚ ਫਿਲਮ ‘ਮੰਮੋ’ ਲਈ ਰਾਸ਼ਟਰੀ ਫਿਲਮ ਪੁਰਸਕਾਰ ਵੀ ਮਿਲਿਆ। ਅਦਾਕਾਰਾ ਨੇ ਟੀਵੀ ‘ਤੇ ਵੀ ਆਪਣੀ ਅਦਾਕਾਰੀ ਦਿਖਾਈ।ਉਨ੍ਹਾਂ ਨੇ’ ਸਾਂਝਾ ਚੁੱਲ੍ਹਾ ‘,’ ਕਭੀ ਕਭੀ ‘,’ ਜਸਟ ਮੁਹੱਬਤ ‘,’ ਸੀਆਈਡੀ ‘,’ ਬਨੇਗੀ ਅਪਨੀ ਬਾਤ ‘ਵਰਗੇ ਕਈ ਸੀਰੀਅਲ ਕੀਤੇ ਤੇ ਬਾਲਿਕਾ ਵਧੂ ‘ਵਿਚ ਦਾਦੀ ਦੀ ਭੂਮਿਕਾ ਨਿਭਾਈ। ਇਸਦੇ ਨਾਲ ਹੀ,ਉਨ੍ਹਾਂ ਲਗਾਤਾਰ ਫਿਲਮਾਂ ਕਰਨਾ ਜਾਰੀ ਰੱਖਿਆ ਅਤੇ 2018 ਵਿੱਚ ਉਨ੍ਹਾਂ ਨੂੰ ਤੀਜੀ ਵਾਰ ਫਿਲਮ ‘ਬਧਾਈ ਹੋ’ ਲਈ ਰਾਸ਼ਟਰੀ ਫਿਲਮ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਸੀਕਰੀ ਦਾ ਵਿਆਹ ਹੇਮੰਤ ਰੇਗੇ ਨਾਲ ਹੋਇਆ ਸੀ। ਹੁਣ ਉਸ ਦੇ ਪਰਿਵਾਰ ਵਿਚ ਇਕ ਬੇਟਾ ਰਾਹੁਲ ਸੀਕਰੀ ਹੈ।

ਬਾਲਿਕਾ ਵਧੂ ਦੀ ਮਸ਼ਹੂਰ ਅਦਾਕਾਰਾ ਸੁਰੇਖਾ ਸੀਕਰੀ ਦਾ ਦੇ੍ਹਾਂਤ Read More »

ਕੈਪਟਨ ਅਮਰਿੰਦਰ ਸਿੰਘ ਨਹੀਂ ਦੇ ਰਹੇ ਅਸਤੀਫਾ, ਮੀਡੀਆ ਸਲਾਹਕਾਰ ਵਲੋਂ ਖਬਰਾਂ ਦਾ ਕੀਤਾ ਖੰਡਨ

ਚੰਡੀਗੜ੍ਹ :  ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਦੱਸਿਆ ਹੈ ਕਿ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਸਤੀਫਾ ਨਹੀਂ ਦੇ ਰਹੇ। ਉਨ੍ਹਾਂ ਨੇ ਮੀਡੀਆ ‘ਚ ਚੱਲ ਰਹੀਆਂ ਖਬਰਾਂ ਦਾ ਖੰਡਨ ਕੀਤਾ ਹੈ ਤੇ ਕਿਹਾ ਹੈ ਕਿ ਉਹ 2017 ਵਾਂਗ 2022 ‘ਚ ਵੀ ਕਾਂਗਰਸ ਨੂੰ ਜਿੱਤ ਦਿਵਾਉਣਗੇ। ਜ਼ਿਕਰਯੋਗ ਹੈ ਕਿ ਮੀਡੀਆ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਨੁੂੰ ਲੈ ਕੇ ਅਫਵਾਹਾਂ ਉੱਡ ਰਹੀਆਂ ਹਨ।

ਕੈਪਟਨ ਅਮਰਿੰਦਰ ਸਿੰਘ ਨਹੀਂ ਦੇ ਰਹੇ ਅਸਤੀਫਾ, ਮੀਡੀਆ ਸਲਾਹਕਾਰ ਵਲੋਂ ਖਬਰਾਂ ਦਾ ਕੀਤਾ ਖੰਡਨ Read More »

ਦੁਨੀਆ ਵਿਚ ਕਰੋਨਾ ਦੀ ਤੀਜੀ ਲਹਿਰ ਦੀ ਹੋਈ ਸ਼ੁਰੂਆਤ-ਵਿਸ਼ਵ ਸਿਹਤ ਸੰਗਠਨ

ਨਵੀਂ ਦਿੱਲੀ/ਜਿਨੇਵਾ, 16 ਜੁਲਾਈ: ਵਿਸ਼ਵ ਸਿਹਤ ਸੰਗਠਨ ਦੇ ਮੁਖੀ ਟੇਡਰੋਸ ਅਦਾਨੋਮ ਗੇਬ੍ਰੇਯਸਸ ਨੇ ਬੁਧਵਾਰ ਨੂੰ  ਕਿਹਾ ਕਿ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਅਪਣੇ ਸ਼ੁਰੂਆਤੀ ਦੌਰ ਵਿਚ ਹੈ | ਦੁਨੀਆਂ ਭਰ ਵਿਚ ਕੋਰੋਨਾ ਦੇ ਮਾਮਲਿਆਂ ਅਤੇ ਮੌਤਾਂ ਦੇ ਅੰਕੜੇ ਇਕ ਵਾਰ ਫਿਰ ਤੋਂ ਵੱਧਣ ਨੂੰ  ਲੈ ਕੇ ਚਿਤਾਵਨੀ ਜਾਰੀ ਕਰਦੇ ਹੋਏ ਉਨ੍ਹਾਂ ਨੇ ਇਹ ਗੱਲ ਕਹੀ | ਟੇਡਰੋਸ ਨੇ ਕਿਹਾ, ‘ਬਦਕਿਸਮਤੀ ਨਾਲ ਅਸੀਂ ਕੋਰੋਨਾ ਦੀ ਤੀਜੀ ਲਹਿਰ ਦੇ ਸ਼ੁਰੂਆਤੀ ਦੌਰ ਵਿਚ ਹਾਂ |’ ਦੁਨੀਆ ਵਿਚ ਕੋਰੋਨਾ ਸੰਕਟ ਨਾਲ ਨਜਿੱਠਣ ਲਈ ਬਣੀ ਐਮਰਜੈਂਸੀ ਕਮੇਟੀ ਨੂੰ  ਸੰਬੋਧਿਤ ਕਰਦੇ ਹੋਏ ਡਬਲਯੂ.ਐਚ.ਓ. ਦੇ ਮੁਖੀ ਨੇ ਇਹ ਗੱਲ ਕਹੀ | ਇਸ ਦਾ ਖ਼ਤਰਾ ਭਾਰਤ ਵਿਚ ਵੀ ਦਿਖਾਈ ਦੇ ਰਿਹਾ ਹੈ | ਇਕ ਵਿਦੇਸ਼ੀ ਬ੍ਰੋਕਰੇਜ਼ ਫਰਮ ਨੇ ਚਿਤਾਵਨੀ ਦਿਤੀ ਹੈ ਕਿ ਡੈਲਟਾ ਵੇਰੀਐਂਟ ਅਤੇ ਵਾਇਰਸ ਦੇ ਪਰਿਵਰਤਨ ਦੇ ਵੱਧ ਰਹੇ ਕੇਸਾਂ ਕਾਰਨ ਦੇਸ਼ ਵਿਚ ਕੋਰੋਨਾ ਦੀ ਤੀਜੀ ਲਹਿਰ ਹੋਣ ਦਾ ਡਰ ਜਲਦੀ ਹੀ ਹਕੀਕਤ ਵਿਚ ਬਦਲ ਸਕਦਾ ਹੈ | ਟੇਡਰੋਸ ਨੇ ਕਿਹਾ, ‘ਡੈਲਟਾ ਵੈਰੀਐਂਟ ਹੁਣ ਦੁਨੀਆ ਦੇ 111 ਦੇਸ਼ਾਂ ਵਿਚ ਪਹੁੰਚ ਚੁੱਕਾ ਹੈ | ਸਾਨੂੰ ਖ਼ਦਸ਼ਾ ਹੈ ਕਿ ਇਹ ਜਲਦੀ ਹੀ ਦੁਨੀਆ ਵਿਚ ਕੋਰੋਨਾ ਦਾ ਸਭ ਤੋਂ ਖ਼ਤਰਨਾਕ ਰੂਪ ਸਾਬਤ ਹੋਵੇਗਾ |’ ਵਾਇਰਸ ਦਾ ਅਲਫ਼ਾ ਵੇਰੀਐਂਟ 178 ਦੇਸ਼ਾਂ, ਬੀਟਾ 123 ਦੇਸ਼ਾਂ ਵਿਚ ਅਤੇ ਗਾਮਾ 75 ਦੇਸ਼ਾਂ ਵਿਚ ਮਿਲ ਚੁੱਕਾ ਹੈ | ਵਿਸ਼ਵ ਸਿਹਤ ਸੰਗਠਨ ਦੇ ਮੁਖੀ ਨੇ ਕਿਹਾ ਕਿ ਕੋਰੋਨਾ ਵਾਇਰਸ ਲਗਾਤਾਰ ਅਪਣਾ ਰੂਪ ਬਦਲ ਰਿਹਾ ਹੈ ਅਤੇ ਖ਼ਤਰਨਾਕ ਵੈਰੀਐਂਟਸ ਦੇ ਤੌਰ ‘ਤੇ ਸਾਹਮਣੇ ਆ ਰਿਹਾ ਹੈ | ਟੇਡਰੋਸ ਨੇ ਕਿਹਾ ਕਿ ਉਤਰੀ ਅਮਰੀਕਾ ਅਤੇ ਯੂਰਪ ਵਿਚ ਵੈਕਸੀਨੇਸ਼ਨ ਦੀ ਰਫ਼ਤਾਰ ਤੇਜ਼ ਹੋਣ ਦੇ ਚੱਲਦੇ ਕੋਰੋਨਾ ਮਾਮਲਿਆਂ ਅਤੇ ਮੌਤਾਂ ਵਿਚ ਕੁੱਝ ਸਮੇਂ ਲਈ ਕਮੀ ਦੇਖਣ ਨੂੰ  ਮਿਲੀ ਸੀ ਪਰ ਹੁਣ ਫਿਰ ਤੋਂ ਹਾਲਾਤ ਬਦਲ ਗਏ ਹਨ ਅਤੇ ਟਰੈਂਡ ਉਲਟਾ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਇਕ ਵਾਰ ਫਿਰ ਤੋਂ ਦੁਨੀਆ ਭਰ ਵਿਚ ਕੋਰੋਨਾ ਮਾਮਲਿਆਂ ਵਿਚ ਇਜ਼ਾਫਾ ਦਿਖ ਰਿਹਾ ਹੈ | ਟੇਡਰੋਸ ਨੇ ਕਿਹਾ ਕਿ ਬੀਤਿਆਂ ਹਫ਼ਤਾਂ ਲਗਾਤਾਰ ਅਜਿਹਾ ਚੌਥਾ ਹਫ਼ਤਾ ਸੀ, ਜਦੋਂ ਕੋਰੋਨਾ ਮਾਮਲਿਆਂ ਵਿਚ ਕਮੀ ਦੇਖਣ ਨੂੰ  ਮਿਲੀ ਸੀ ਪਰ ਹੁਣ ਇਜ਼ਾਫਾ ਸ਼ੁਰੂ ਹੋ ਗਿਆ ਹੈ | ਇਸ ਦੇ ਇਲਾਵਾ ਮੌਤਾਂ ਦਾ ਅੰਕੜਾ ਵੀ ਲਗਾਤਾਰ 10 ਹਫ਼ਤਿਆਂ ਦੀ ਗਿਰਾਵਟ ਦੇ ਬਾਅਦ ਵਧਦਾ ਦਿਖ ਰਿਹਾ ਹੈ | ਵਿਸ਼ਵ ਸਿਹਤ ਸੰਗਠਨ ਦੇ ਚੀਫ਼ ਨੇ ਵੀ ਵੱਧਦੇ ਮਾਮਲਿਆਂ ਦੀ ਵਜ੍ਹਾ ਸਮਾਜਕ ਦੂਰੀ, ਮਾਸਕ ਪਾਉਣ ਦੇ ਨਿਯਮਾਂ ਦਾ ਪਾਲਣ ਨਾ ਹੋਣਾ ਦਸਿਆ ਹੈ | ਭਾਰਤ ‘ਚ ਪਾਬੰਦੀਆਂ ਵਿਚ ਢਿੱਲ ਕਾਰਨ ਵਧਿਆ ਖ਼ਤਰਾ ਨਿਊਜ਼ ਏਜੰਸੀ ਪੀਟੀਆਈ ਦੇ ਅਨੁਸਾਰ, ਯੂ ਬੀ ਐਸ ਸਿਕਉਰਟੀਜ਼ ਇੰਡੀਆ ਦੇ ਮੁੱਖ ਅਰਥ ਸ਼ਾਸਤਰੀ ਤਨਵੀ ਗੁਪਤਾ ਜੈਨ ਨੇ ਕਿਹਾ ਹੈ ਕਿ ਬਹੁਤ ਸਾਰੇ ਰਾਜ ਪਾਬੰਦੀਆਂ ‘ਚ ਢਿੱਲ ਦੇ ਰਹੇ ਹਨ, ਬਾਜ਼ਾਰ ਖੁਲ੍ਹ ਰਹੇ ਹਨ, ਜਿਸ ਕਾਰਨ ਤੀਜੀ ਲਹਿਰ ਦਾ ਖਤਰਾ ਹੋਰ ਵੱਧ ਗਿਆ ਹੈ | ਦੇਸ਼ ਵਿਚ ਟੀਕਾਕਰਨ ਦੀ ਰਫ਼ਤਾਰ ਵੀ ਮੱਠੀ ਪੈਣੀ ਸ਼ੁਰੂ ਹੋ ਗਈ ਹੈ | ਯੂ ਬੀ ਐਸ ਦੀ ਇਕ ਰੀਪੋਰਟ ਅਨੁਸਾਰ, ਪਹਿਲਾਂ ਭਾਰਤ ਵਿਚ ਹਰ ਰੋਜ਼ ਔਸਤਨ 40 ਲੱਖ ਖ਼ੁਰਾਕਾਂ ਦਾ ਪ੍ਰਬੰਧ ਕੀਤਾ ਜਾਂਦਾ ਸੀ | ਹੁਣ ਇਹ ਗਿਣਤੀ ਘੱਟ ਕੇ 34 ਲੱਖ ਹੋ ਗਈ ਹੈ | ਇਹ ਸਥਿਤੀ ਖ਼ਤਰਨਾਕ ਵੀ ਹੈ ਕਿਉਂਕਿ ਹੁਣ 45% ਕੇਸ ਪੇਂਡੂ ਖੇਤਰਾਂ ਵਿਚ ਸਾਹਮਣੇ ਆ ਰਹੇ ਹਨ |

ਦੁਨੀਆ ਵਿਚ ਕਰੋਨਾ ਦੀ ਤੀਜੀ ਲਹਿਰ ਦੀ ਹੋਈ ਸ਼ੁਰੂਆਤ-ਵਿਸ਼ਵ ਸਿਹਤ ਸੰਗਠਨ Read More »