admin

ਰੁਜ਼ਗਾਰ ਦਾ ਸੰਕਟ ਅਤੇ ਸਮਾਜਿਕ ਸਿਆਸੀ ਚੁਣੌਤੀਆਂ/ਡਾ. ਕੁਲਦੀਪ ਸਿੰਘ

  ਦਸੰਬਰ 2019 ਵਿਚ ਕੋਵਿਡ-19 ਕਾਰਨ ਪਬਲਿਕ ਖੇਤਰ ਦੀਆਂ ਸਿਹਤ ਸਹੂਲਤਾਂ ਲਈ ਵੱਡੀ ਚੁਣੌਤੀ ਕਾਰਨ ਦੁਨੀਆ ਦੇ ਬਹੁਤ ਸਾਰੇ ਮੁਲਕਾਂ ਵਿਚ ਆਰਜ਼ੀ ਤੌਰ ’ਤੇ ਲੌਕਡਾਊਨ ਲੱਗੇ। ਇਸ ਨਾਲ ਅਗਾਂਹ ਰੁਜ਼ਗਾਰ ਦੇ ਪੱਧਰ ਉੱਪਰ ਵੱਖ ਵੱਖ ਮੁਲਕਾਂ ਵਿਚ ਸੰਕਟ ਵਾਲੇ ਨਵੇਂ ਹਾਲਾਤ ਪੈਦਾ ਹੋ ਗਏ। ਕੋਵਿਡ-19 ਦਾ ਇਹ ਸੰਕਟ ਜਿੱਥੇ ਆਰਥਿਕ ਅਤੇ ਪ੍ਰਬੰਧਕੀ ਤਾਣੇ-ਬਾਣੇ ਨੂੰ ਨਵੇਂ ਸਿਰੇ ਤੋਂ ਚੁਣੌਤੀ ਦੇ ਰਿਹਾ ਹੈ, ਉੱਥੇ ਨਾ-ਬਰਾਬਰੀ ਤੇਜ਼ੀ ਨਾਲ ਵਧ ਰਹੀ ਹੈ। ਇਸ ਨਾਲ ਪਹਿਲਾਂ ਹੀ ਮੌਜੂਦ ਰੁਜ਼ਗਾਰ ਦਾ ਸੰਕਟ ਹੋਰ ਗੰਭੀਰ ਹੋ ਗਿਆ ਅਤੇ ਸੰਸਾਰ ਪੱਧਰ ’ਤੇ ਵੱਖ ਵੱਖ ਤਣਾਵਾਂ ਨੇ ਜਨਮ ਲਿਆ। ਇਉਂ ਰੁਜ਼ਗਾਰ ਦੇ ਮੌਕੇ ਹੋਰ ਘਟੇ ਅਤੇ ਕਾਮੇ ਅਨਿਸ਼ਚਿਤ ਭਵਿੱਖ ਦੇ ਸਾਹਮਣੇ ਆ ਗਏ। ਇਹ ਸਤਰਾਂ ਕੌਮਾਂਤਰੀ ਕਿਰਤ ਸੰਸਥਾ (ਆਈਐੱਲਓ)-2021 ਦੀ ਤਾਜ਼ਾ ਰਿਪੋਰਟ ‘ਸੰਸਾਰ ਵਿਚ ਰੁਜ਼ਗਾਰ ਦੀ ਹਾਲਤ ਅਤੇ ਸਮਾਜਿਕ ਦ੍ਰਿਸ਼ਟੀਕੋਣ ਵਿਚਲੇ ਝੁਕਾਅ-2021’ ਵਿਚ ਦਰਜ ਹਨ। ਰਿਪੋਰਟ ਵਿਚ ਦਰਜ ਕੀਤਾ ਗਿਆ ਹੈ ਕਿ 2020 ਵਿਚ 255 ਮਿਲੀਅਨ ਲੋਕਾਂ ਦਾ ਰੁਜ਼ਗਾਰ ਖਤਮ ਹੋ ਗਿਆ ਅਤੇ 2021 ਦੌਰਾਨ ਜੋ ਹੁਣ ਤੱਕ ਦੀ ਹਾਲਤ ਹੈ, ਪਹਿਲੇ ਤਿੰਨ ਮਹੀਨਿਆਂ (ਜਨਵਰੀ-ਮਾਰਚ) ਵਿਚ 140 ਮਿਲੀਅਨ ਅਤੇ ਅਗਲੇ ਤਿੰਨ ਮਹੀਨਿਆਂ (ਅਪਰੈਲ-ਜੂਨ) ਵਿਚ 127 ਮਿਲੀਅਨ ਲੋਕਾਂ ਨੂੰ ਰੁਜ਼ਗਾਰ ਤੋਂ ਹੱਥ ਧੋਣੇ ਪਏ। ਇਨ੍ਹਾਂ ਵਿਚ ਸਭ ਤੋਂ ਵੱਧ ਪ੍ਰਭਾਵਿਤ ਮੁਲਕ ਲਾਤੀਨੀ ਅਮਰੀਕਾ ਅਤੇ ਏਸ਼ੀਆ ਦੇ ਹਨ। ਰੁਜ਼ਗਾਰ ਦੇ ਸੰਕਟ ਅਤੇ ਕੰਮ ਕਰਨ ਦੇ ਘੰਟਿਆਂ ਵਿਚ ਆਈ ਖੜੋਤ ਨੂੰ ਮਜ਼ਦੂਰਾਂ ਦੀ ਆਮਦਨੀ ਨਾਲ ਜੋੜ ਕੇ ਦੇਖਿਆ ਜਾਵੇ ਤਾਂ ਸਪੱਸ਼ਟ ਦਿਖਾਈ ਦਿੰਦਾ ਹੈ ਕਿ ਗਰੀਬੀ ਵਿਚ ਬੇਤਹਾਸ਼ਾ ਵਾਧਾ ਹੋਇਆ ਹੈ। ਇਸ ਨਾਲ ਪ੍ਰਤੀ ਪਰਿਵਾਰ ਲੋਕਾਂ ਦੀ ਖਰੀਦ ਸ਼ਕਤੀ ਬਹੁਤ ਘਟੀ ਹੈ ਜਿਸ ਨੇ ਸਭ ਅਰਥਚਾਰਿਆਂ ਨੂੰ ਮੰਦਵਾੜੇ ਵੱਲ ਧੱਕ ਦਿੱਤਾ ਹੈ। ਵੱਖ ਵੱਖ ਅੰਦਾਜ਼ਿਆ ਮੁਤਾਬਿਕ ਕੋਵਿਡ-19 ਤੋਂ ਪਹਿਲਾਂ ਸੋਚਿਆ ਜਾ ਰਿਹਾ ਸੀ ਕਿ 2021 ਵਿਚ 100 ਮਿਲੀਅਨ ਲੋਕਾਂ ਨੂੰ ਹੋਰ ਰੁਜ਼ਗਾਰ ਮਿਲੇਗਾ ਅਤੇ 2022 ਵਿਚ 80 ਮਿਲੀਅਨ ਹੋਰ ਲੋਕ ਰੁਜ਼ਗਾਰ ਲੈ ਲੈਣਗੇ। ਅਜਿਹੀਆਂ ਭਵਿੱਖਬਾਣੀਆਂ ਕੋਵਿਡ-19 ਨੇ ਰੋਲ ਕੇ ਰੱਖ ਦਿੱਤੀਆਂ। ਜਿਸ ਨੌਜਵਾਨ ਵਰਗ ਨੇ ਰੁਜ਼ਗਾਰ ਦੇ ਖੇਤਰ ਵਿਚ ਜਾਣਾ ਸੀ, ਉਹ ਸਿੱਖਿਆ ਅਤੇ ਤਕਨੀਕ ਹਾਸਿਲ ਕਰਨ ਤੋਂ ਵਾਂਝਾ ਹੋ ਗਿਆ। ਤੱਤ ਰੂਪ ਵਿਚ ਉਹ ਕਾਮੇ ਪੈਦਾ ਹੋ ਗਏ ਹਨ ਜੋ ਕਿਸੇ ਵੀ ਕਿਸਮ ਦਾ ਰੁਜ਼ਗਾਰ ਹਾਸਿਲ ਕਰਨ ਦੀ ਟ੍ਰੇਨਿੰਗ ਨਹੀਂ ਰੱਖਦੇ। ਰਿਪੋਰਟ ਵਿਚ ਦਰਜ ਹੈ ਕਿ 2019 ਵਿਚ 187 ਮਿਲੀਅਨ ਬੇਰੁਜ਼ਗਾਰਾਂ ਦੀ ਗਿਣਤੀ 2020 ਵਿਚ ਵਧ ਕੇ 220 ਮਿਲੀਅਨ ਹੋ ਗਈ। 2021 ਵਿਚ ਇਹ ਹੋਰ ਵਧ ਜਾਵੇਗੀ। ਇਨ੍ਹਾਂ ਹਾਲਾਤ ਤੋਂ ਉੱਭਰਨ ਲਈ ਉੱਚ ਆਮਦਨੀ ਵਾਲੇ ਮੁਲਕ ਆਪਣੇ ਲੋਕਾਂ ਨੂੰ ਵੈਕਸੀਨ ਦੇ ਕੇ ਰੁਜ਼ਗਾਰ ਦੀ ਖੜੋਤ ਤੋੜਨਾ ਚਾਹੁੰਦੇ ਹਨ, ਦੂਜੇ ਪਾਸੇ ਘੱਟ ਆਮਦਨੀ ਵਾਲੇ ਮੁਲਕ ਕੋਵਿਡ-19 ਦੇ ਪ੍ਰਭਾਵ ਕਾਰਨ ਸਰਕਾਰੀ ਅਦਾਰਿਆਂ ਨੂੰ ਵੀ ਸੰਕਟ ਵਿਚ ਸੁੱਟ ਚੁੱਕੇ ਹਨ ਅਤੇ ਕਰਜ਼ੇ ਦੇ ਭਿਆਨਕ ਚੱਕਰ ਵਿਚ ਫਸ ਗਏ ਹਨ ਜਿਸ ਵਿਚੋਂ ਬਾਹਰ ਨਿਕਲਣਾ ਅਸੰਭਵ ਹੋਇਆ ਪਿਆ ਹੈ। ਇਸ ਦੇ ਨਾਲ ਹੀ ਮਾੜਾ ਪਹਿਲੂ ਇਹ ਵੀ ਹੈ ਕਿ ਰੁਜ਼ਗਾਰ ਦੀਆਂ ਜਿਹੜੀਆਂ ਕੁਝ ਸੰਭਾਵਨਾਵਾਂ ਬਣਦੀਆਂ ਵੀ ਹਨ, ਉਨ੍ਹਾਂ ਵਿਚ ਨਾ-ਮਾਤਰ ਗੁਣਵੱਤਾ ਵਾਲੇ ਕਾਮੇ ਕਾਰਜ ਕਰਨ ਦੇ ਸਮਰੱਥ ਹੋ ਰਹੇ ਹਨ। ਇਸ ਨਾਲ ਵੱਖ ਵੱਖ ਖੇਤਰਾਂ ਵਿਚ ਪੈਦਾਵਾਰ ਦਾ ਵਿਕਾਸ ਅਤੇ ਵਾਧਾ ਵਧਣ ਦੀ ਥਾਂ ਘਾਟੇ ਵੱਲ ਤੁਰ ਰਿਹਾ ਹੈ। ਰਿਪੋਰਟ ਵਿਚ ਸਮਾਜਿਕ ਨਾ-ਬਰਾਬਰੀ ਬਾਰੇ ਦਰਜ ਹੈ ਕਿ ਗੈਰ-ਜਥੇਬੰਦਕ ਕਾਮੇ ਸੰਕਟ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹਨ ਜਿਨ੍ਹਾਂ ਦੀ 2019 ਦੌਰਾਨ ਗਿਣਤੀ ਸੰਸਾਰ ਭਰ ਵਿਚ 2 ਬਿਲੀਅਨ ਸੀ। ਉਨ੍ਹਾਂ ਵਾਸਤੇ ਕਿਸੇ ਵੀ ਕਿਸਮ ਦੀ ਸਮਾਜਿਕ ਢਾਲ਼ ਨਹੀਂ ਸੀ ਅਤੇ ਨਾ ਹੀ ਕਈ ਆਰਥਿਕ ਸੁਰੱਖਿਆ ਸੀ। ਇਹ ਆਰਥਿਕ ਪੱਖੋਂ ਪੀੜਤ ਹਾਲਾਤ ਵਾਲੇ ਕਾਮੇ ਲੇਬਰ ਮਾਰਕਿਟ ਵਿਚੋਂ ਬਾਹਰ ਹੋ ਗਏ। ਇਸ ਦੇ ਨਾਲ ਹੀ ਸਮਾਜਿਕ ਨਾ-ਬਰਾਬਰੀ ਨੇ ਤਕਨੀਕ ਦੇ ਪੱਧਰ ’ਤੇ ਵੀ ਦੁਨੀਆ ਨੂੰ ਬੁਰੀ ਤਰ੍ਹਾਂ ਵੰਡ ਦਿੱਤਾ ਹੈ। ਜਿਸ ਤਰ੍ਹਾਂ ਪਹਿਲਾਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਲੋਕਾਂ ਨੂੰ ਸਮਾਜਿਕ ਅਤੇ ਆਰਥਿਕ ਪਛੜੇਵਾਂ ਪ੍ਰਭਾਵਿਤ ਕਰਦਾ ਸੀ, ਹੁਣ ਤਕਨਾਲੋਜੀ ਦੀ ਵਰਤੋਂ ਅਤੇ ਅਣਹੋਂਦ ਕਾਰਨ ਵੱਖ ਵੱਖ ਮੁਲਕਾਂ ਵਿਚ ਆਪਸੀ ਪਾੜਾ ਵਧ ਗਿਆ ਹੈ। ਰਿਪੋਰਟ ਵਿਚ ਦਰਜ ਕੀਤਾ ਗਿਆ ਹੈ ਕਿ ਇਸ ਭਿਆਨਕ ਸੰਕਟ ਨੇ ਔਰਤਾਂ ਅਤੇ ਮਰਦਾਂ ਦੀ ਬਰਾਬਰੀ ਨੂੰ ਮੁੜ ਹਿਲਾ ਦਿੱਤਾ ਹੈ। ਵੱਡੀ ਗਿਣਤੀ ਵਿਚ ਔਰਤਾਂ ਰੁਜ਼ਗਾਰ ਦੇ ਮੌਕੇ ਗੁਆ ਚੁੱਕੀਆਂ ਹਨ ਅਤੇ ਉਹ ਹੁਣ ਬਿਨਾ ਤਨਖਾਹ ਕੰਮ-ਕਾਰ ਵਾਲੇ ਕਾਮੇ ਵਜੋਂ ਜੀਵਨ ਬਸਰ ਕਰ ਰਹੀਆਂ ਹਨ। 2020 ਵਿਚ ਮਰਦਾਂ ਦੇ ਮੁਕਾਬਲੇ ਔਰਤਾਂ ਦੇ ਰੁਜ਼ਗਾਰ ਵਿਚ 5 ਫ਼ੀਸਦ ਘਾਟਾ ਦੇਖਿਆ ਗਿਆ ਹੈ, ਇਸ ਨੇ ਵੱਖ ਵੱਖ ਮੁਲਕਾਂ, ਕਿੱਤਿਆਂ, ਰੁਜ਼ਗਾਰ ਦੇ ਮੌਕਿਆਂ ਨੂੰ ਕੋਵਿਡ-19 ਦੇ ਪ੍ਰਭਾਵ ਤਹਿਤ ਹੋਰ ਘਟਾਇਆ ਹੈ। ਅਗਾਂਹ ਇਸ ਦਾ ਪ੍ਰਭਾਵ ਉਨ੍ਹਾਂ ਦੇ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਉੱਤੇ ਪੈ ਰਿਹਾ ਹੈ। ਮਰਦ-ਔਰਤ ਦੇ ਹਾਲਾਤ ਵਿਚ ਨਵੀਆਂ ਸਮੱਸਿਆਵਾਂ ਪੈਦਾ ਹੋਈਆਂ ਹਨ ਜਿਨ੍ਹਾਂ ਨੇ ਵਿਕਾਸ ਮਾਡਲਾਂ ਨੂੰ ਨਵੀਆਂ ਚੁਣੌਤੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਨ੍ਹਾਂ ਪਹਿਲੂਆਂ ਵਿਚ ਜੇ ਪਰਵਾਸੀ ਮਜ਼ਦੂਰਾਂ ਦੇ ਹਾਲਾਤ ਵੀ ਜੋੜ ਲਏ ਜਾਣ ਤਾਂ ਦ੍ਰਿਸ਼ ਇਸ ਤੋਂ ਕਿਤੇ ਭਿਆਨਕ ਸਾਹਮਣੇ ਆਵੇਗਾ ਕਿਉਂਕਿ ਉਨ੍ਹਾਂ ਨੂੰ ਕਿਸੇ ਵੀ ਪਾਸਿਓਂ ਤਨਖਾਹ ਤਾਂ ਕੀ ਮਿਲਣੀ ਸੀ, ਕੋਵਿਡ-19 ਸੰਕਟ ਦੌਰਾਨ ਘਰੋਂ ਬੇਘਰ ਹੋਣਾ ਪਿਆ ਸੀ। ਇਨ੍ਹਾਂ ਦੀ ਗਰੀਬੀ ਦਾ ਅੰਦਾਜ਼ਾ ਲਗਾਉਣਾ ਸਭ ਤੋਂ ਮੁਸ਼ਕਿਲ ਹੈ। ਜਿੱਥੇ ਦੁਨੀਆ ਭਰ ਦੀ ਰੁਜ਼ਗਾਰ ਮੰਡੀ ਹਿੱਲੀ ਹੈ, ਉੱਥੇ ਸਰਕਾਰਾਂ ਨੇ ਲੋਕਾਂ ਦੀ ਸਹਾਇਤਾ ਕਰਨ ਦੀ ਥਾਂ ਕੰਮ-ਕਾਰ ਦੇ ਖੇਤਰ ਵੀ ਬੰਦ ਕਰ ਦਿੱਤੇ ਹਨ। ਹੁਣ ਤੱਕ ਸਰਕਾਰਾਂ ਕਾਮਿਆਂ ਦੀਆਂ ਜੱਥੇਬੰਦੀਆਂ ਅਤੇ ਵੱਡੇ ਘਰਾਣਿਆਂ ਲਈ ਆਰਥਿਕ ਗਤੀਵਿਧੀਆਂ ਨੂੰ ਮੁੜ ਸਿਰ ਪੈਰਾਂ ’ਤੇ ਖੜ੍ਹੇ ਕਰਨ ਲਈ ਕਾਰਜ ਨਹੀਂ ਕਰ ਸਕੀਆਂ। ਬੇਰੁਜ਼ਗਾਰੀ ਵਧਣ ਦਾ ਮਤਲਬ ਕਿਰਤ ਦੀ ਨਾ-ਵਰਤੋਂ ਹੈ। 2019 ਤੋਂ 2021 ਤੱਕ ਕੰਮ ਵਾਲੀ ਉਮਰ ਦੇ ਨੌਜਵਾਨਾਂ ਦੀ ਸਮਰੱਥਾ ਵਰਤੋਂ ਵਿਚ ਨਹੀਂ ਆ ਸਕੀ, ਇਸ ਨਾਲ ਵੱਖ ਵੱਖ ਖੇਤਰਾਂ ਵਿਚ ਵੱਡੇ ਪੱਧਰ ਉੱਤੇ ਪੈਦਾਵਾਰ ਅਤੇ ਆਰਥਿਕ ਮੰਦਵਾੜਾ ਤਾਂ ਆਇਆ ਹੀ ਹੈ, ਮਾਨਸਿਕ ਤਣਾਵਾਂ ਕਾਰਨ ਸਮਾਜਿਕ, ਸੱਭਿਆਚਾਰ ਅਤੇ ਆਪਸੀ ਮੇਲਮੇਲਾਪ ਦੀ ਅਣਹੋਂਦ ਨੇ ਕਈ ਤਰ੍ਹਾਂ ਦੇ ਜਾਤੀ, ਜਮਾਤੀ ਅਤੇ ਸਮਾਜੀ ਤਣਾਅ ਵੀ ਪੈਦਾ ਕੀਤੇ ਹਨ। ਇਸ ਰਿਪੋਰਟ ਨੇ ਦੁਨੀਆ ਭਰ ਦੇ ਵੱਖ ਵੱਖ ਖਿੱਤਿਆਂ ਦੇ ਰੁਜ਼ਗਾਰਾਂ ਅਤੇ ਮੰਦਵਾੜਿਆਂ ਦੀ ਗੱਲ ਕੀਤੀ ਹੈ। ਏਸ਼ੀਆ ਦੇ ਖਿੱਤੇ ਵਿਚ ਆਰਥਿਕ ਵਿਕਾਸ ਦਾ ਜਿਹੜਾ ਪਹਿਲਾ ਮਾਡਲ ਆਧੁਨਿਕ ਮੰਡੀ ਨਾਲ ਜੁੜ ਕੇ ਵਿਕਸਿਤ ਹੋ ਰਿਹਾ ਸੀ, ਉਹ ਬੁਰੀ ਤਰ੍ਹਾਂ ਲੜਖੜਾ ਗਿਆ ਹੈ। ਜਿਸ ਖਿੱਤੇ ਦੀ ਸੰਸਾਰ ਦੇ ਰੁਜ਼ਗਾਰ ਵਿਚ ਵੱਡੀ ਭੂਮਿਕਾ ਸੀ, ਉਹ ਹੁਣ ਨਾ-ਵਰਤੋਂ ਯੋਗ ਬਣ ਗਿਆ ਹੈ। 2020 ਵਿਚ ਕੋਵਿਡ-19 ਤੋਂ ਬਚਾਅ ਲਈ ਲੌਕਡਾਊਨ ਲਾਇਆ ਗਿਆ ਜਿਸ ਨੇ ਆਰਥਿਕਤਾ ਵਿਚ 15.5 ਫ਼ੀਸਦ ਗਤੀਵਿਧੀ ਘਟਾਈ, ਸਨਅਤ ਦੇ ਖੇਤਰ ਵਿਚ 30.1 ਫ਼ੀਸਦ, ਭੋਜਨ ਤੇ ਹੋਟਲ ਸਨਅਤ ਵਿਚ 10.3 ਫ਼ੀਸਦ, ਸੇਵਾਵਾਂ ਦੇ ਖੇਤਰ ਵਿਚ 7.1 ਫ਼ੀਸਦ, ਸਮੁੱਚੀ ਵਪਾਰ ਦੀ ਗਤੀਵਿਧੀ ਵਿਚ 15.9 ਫ਼ੀਸਦ, ਉਸਾਰੀ ਦੇ ਕਾਰਜਾਂ ਵਿਚ 21.1 ਫ਼ੀਸਦ ਗਤੀਵਿਧੀ ਘਟਾਈ। ਇਸ ਨਾਲ ਸਮੁੱਚੇ ਏਸ਼ਿਆਈ ਖਿੱਤੇ ਵਿਚ ਆਰਥਿਕ ਮੰਦਵਾੜੇ ਦਾ ਅਜਿਹਾ ਦੌਰ ਸ਼ੁਰੂ ਹੋ ਚੁੱਕਾ ਹੈ ਜਿਸ ਵਿਚੋਂ ਉਭਰਨਾ ਅਸੰਭਵ ਲੱਗ ਰਿਹਾ ਹੈ। ਏਸ਼ਿਆਈ ਲੋਕਾਂ ਦੀ ਆਮਦਨੀ ਵਿਚ ਜਿਵੇਂ ਖੜੋਤ ਆਈ ਹੈ, ਉਨ੍ਹਾਂ ਦਾ ਜਿਊਣਾ ਮੁਸ਼ਕਿਲ ਹੋ ਗਿਆ ਹੈ। ਰਿਪੋਰਟਵਿਚ ਸਪੱਸ਼ਟ ਲਿਖਿਆ ਹੈ ਕਿ ਏਸ਼ੀਆ, ਖ਼ਾਸਕਰ ਭਾਰਤ ਵਰਗੇ ਮੁਲਕ ਸਿਆਸੀ ਅਤੇ ਪ੍ਰਬੰਧਕੀ ਸਮੱਸਿਆਵਾਂ

ਰੁਜ਼ਗਾਰ ਦਾ ਸੰਕਟ ਅਤੇ ਸਮਾਜਿਕ ਸਿਆਸੀ ਚੁਣੌਤੀਆਂ/ਡਾ. ਕੁਲਦੀਪ ਸਿੰਘ Read More »

ਕੇਂਦਰ ਨੇ ਸੁਪਰੀਮ ਕੋਰਟ ’ਚ ਕਿਹਾ: ਧਾਰਮਿਕ ਘੱਟ ਗਿਣਤੀਆਂ ਲਈ ਭਲਾਈ ਯੋਜਨਾਵਾਂ ਕਾਨੂੰਨੀ ’ਤੌਰ ’ਤੇ ਜਾਇਜ਼

ਨਵੀਂ ਦਿੱਲੀ, 14 ਜੁਲਾਈ -ਕੇਂਦਰ ਨੇ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਧਾਰਮਿਕ ਘੱਟ ਗਿਣਤੀ ਭਾਈਚਾਰਿਆਂ ਲਈ ਭਲਾਈ ਚਲਾਈਆਂ ਯੋਜਨਾਵਾਂ ਕਾਨੂੰਨੀ ਤੌਰ ’ਤੇ ਜਾਇਜ਼ ਹਨ, ਜਿਨ੍ਹਾਂ ਦਾ ਉਦੇਸ਼ ਅਸਮਾਨਤਾ ਨੂੰ ਘਟਾਉਣਾ ਹੈ ਨਾ ਕਿ ਹਿੰਦੂਆਂ ਜਾਂ ਹੋਰ ਫਿਰਕਿਆਂ ਦੇ ਮੈਂਬਰਾਂ ਦੇ ਅਧਿਕਾਰਾਂ ਦੀ ਉਲੰਘਣਾ ਕਰਨਾ ਨਹੀਂ ਹੈ। ਇਹ ਗੱਲ ਕੇਂਦਰ ਨੇ ਇਕ ਪਟੀਸ਼ਨ ਦੇ ਜਵਾਬ ਵਿਚ ਦਾਇਰ ਹਲਫ਼ਨਾਮੇ ਵਿਚ ਕਹੀ ਹੈ। ਪਟੀਸ਼ਨ ਵਿੱਚ ਕਿਹਾ ਸੀ ਕਿ ਭਲਾਈ ਸਕੀਮਾਂ ਧਰਮ ਦੇ ਅਧਾਰ ’ਤੇ ਨਹੀਂ ਹੋ ਸਕਦੀਆਂ

ਕੇਂਦਰ ਨੇ ਸੁਪਰੀਮ ਕੋਰਟ ’ਚ ਕਿਹਾ: ਧਾਰਮਿਕ ਘੱਟ ਗਿਣਤੀਆਂ ਲਈ ਭਲਾਈ ਯੋਜਨਾਵਾਂ ਕਾਨੂੰਨੀ ’ਤੌਰ ’ਤੇ ਜਾਇਜ਼ Read More »

ਸੁਪਰੀਮ ਕੋਰਟ ਦੇਸ਼ ਧ੍ਰੋਹ ਕਾਨੂੰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਲਈ ਰਾਜ਼ੀ

ਨਵੀਂ ਦਿੱਲੀ, 15 ਜੁਲਾਈ: ਸੁਪਰੀਮ ਕੋਰਟ ਨੇ ਸਾਬਕਾ ਫੌਜੀ ਅਧਿਕਾਰੀ ਵੱਲੋਂ ਦੇਸ਼ ਧ੍ਰੋਹ ਕਾਨੂੰਨ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਦੀ ਅਪੀਲ ’ਤੇ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ ਹੈ। ਪਟੀਸ਼ਨ ‘ਚ ਦਾਅਵਾ ਕੀਤਾ ਗਿਆ ਹੈ ਕਿ ਕਾਨੂੰਨ ਪ੍ਰਗਟਾਵੇ ਦੀ ਆਜ਼ਾਦੀ ’ਤੇ “ਡਰਾਉਣਾ ਅਸਰ” ਹੈ ਅਤੇ ਬੋਲਣ ਦੀ ਆਜ਼ਾਦੀ ਦੇ ਬੁਨਿਆਦੀ ਅਧਿਕਾਰ ‘ਤੇ ਗੈਰਜ਼ਰੂਰੀ ਪਾਬੰਦੀਆਂ ਲਗਾਉਂਦਾ ਹੈ। ਚੀਫ਼ ਜਸਟਿਸ ਦੀ ਅਗਾਵਾਈ ਵਾਲੇ ਬੈਂਚ ਨੇ ਪਟੀਸ਼ਨਰ ਨੂੰ ਨਿਰਦੇਸ਼ ਦਿੱਤਾ ਕਿ ਪਟੀਸ਼ਨ ਦੀ ਕਾਪੀ ਅਟਾਰਨੀ ਜਨਰਲ ਕੇ ਕੇ ਵੇਣੂਗੋਪਾਲ ਨੂੰ ਸੌਂਪੀ ਜਾਵੇ।

ਸੁਪਰੀਮ ਕੋਰਟ ਦੇਸ਼ ਧ੍ਰੋਹ ਕਾਨੂੰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਲਈ ਰਾਜ਼ੀ Read More »

ਕੇਂਦਰ ਨੇ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ, ਡੀਏ ਪਹਿਲੀ ਜੁਲਾਈ ਤੋਂ ਬਹਾਲ

ਨਵੀਂ ਦਿੱਲੀ, 15 ਜੁਲਾਈ ਕੇਂਦਰੀ ਮੰਤਰੀ ਮੰਡਲ ਨੇ ਕੇਂਦਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਨੂੰ ਪਹਿਲੀ ਜੁਲਾਈ 2021 ਤੋਂ ਬਹਾਲ ਕਰਨ ਦੇ ਨਾਲ ਨਾਲ ਇਸ ਵਿੱਚ ਵਾਧਾ ਕਰ ਦਿੱਤਾ ਹੈ। ਕੇਂਦਰੀ ਮੰਤਰੀ ਅਨੁਰਾਜ ਠਾਕੁਰ ਨੇ ਕਿਹਾ ਕਿ ਸਰਕਾਰ ਨੇ ਡੀਏ ਨੂੰ 17 ਫੀਸਦ ਤੋਂ ਵਧਾ ਕੇ 28 ਫੀਸਦ ਕਰ ਦਿੱਤਾ ਹੈ

ਕੇਂਦਰ ਨੇ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ, ਡੀਏ ਪਹਿਲੀ ਜੁਲਾਈ ਤੋਂ ਬਹਾਲ Read More »

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਖੇਤੀ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦਾ ਕਰਜ਼ ਮੁਆਫ਼ੀ ਦਾ ਐਲਾਨ

ਚੰਡੀਗੜ੍ਹ, 15 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਲਈ ਖੇਤੀ ਕਰਜ਼ਾ ਸਕੀਮ ਤਹਿਤ 590 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਹੋਈ ਉਚ-ਪੱਧਰੀ ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਦੱਸਿਆ ਕਿ 20 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਇਹ ਚੈੱਕ ਜਾਰੀ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਹਿਕਾਰੀ ਸਭਾਵਾਂ ਦੇ 2,85,325 ਮੈਂਬਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ, ਜਿਸ ਨਾਲ ਹਰੇਕ ਮੈਂਬਰ ਨੂੰ 20,000 ਦੀ ਰਾਹਤ ਮੁਹੱਈਆ ਹੋਵੇਗੀ। ਉਨ੍ਹਾਂ ਨੇ ਵਿੱਤ ਅਤੇ ਸਹਿਕਾਰਤਾ ਵਿਭਾਗਾਂ ਨੂੰ ਇਸ ਫੈਸਲੇ ਨੂੰ ਜ਼ਮੀਨੀ ਪੱਧਰ ਉਤੇ ਕਾਰਗਰ ਢੰਗ ਨਾਲ ਅਮਲ ਵਿਚ ਲਿਆਉਣ ਲਈ ਪ੍ਰਕਿਰਿਆ ਨੂੰ ਅਮਲੀਜਾਮਾ ਪਹਿਨਾਉਣ ਦੇ ਆਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ-2019 ਦੇ ਤਹਿਤ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਮੈਬਰਾਂ ਲਈ ਕਰਜ਼ਾ ਰਾਹਤ ਸਕੀਮ ਉਲੀਕੀ ਸੀ ਜਿਸ ਦੇ ਘੇਰੇ ਹੇਠ ਸੂਬੇ ਵਿਚ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਵੱਲੋਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਦਿੱਤੇ ਗੈਰ-ਵਾਹੀਯੋਗ ਕਰਜ਼ੇ ਸ਼ਾਮਲ ਹੋਣਗੇ। ਮੀਟਿੰਗ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਕੇ. ਸਿਵਾ ਪ੍ਰਸਾਦ ਹਾਜ਼ਰ ਸਨ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਖੇਤੀ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦਾ ਕਰਜ਼ ਮੁਆਫ਼ੀ ਦਾ ਐਲਾਨ Read More »

ਵੈਕਸੀਨ ਨੂੰ ਮਿਕਸ ਕਰਕੇ ਖੁਰਾਕ ਲੈਣਾ ਖਤਰਨਾਕ- ਡਬਲਯੂ.ਐਚ.ਓ.

ਨਵੀਂ ਦਿੱਲੀ:  ਵਿਸ਼ਵ ਸਿਹਤ ਸੰਗਠਨ ਵੱਲੋਂ ਕੋਰੋਨਾ ਵੈਕਸੀਨ ਦੀ ਖੁਰਾਕ ਮਿਕਸ ਕਰਨ ਸਬੰਧੀ ਅਹਿਮ ਬਿਆਨ ਜਾਰੀ ਕੀਤਾ ਗਿਆ ਹੈ। ਵਿਸ਼ਵ ਸਿਹਤ ਸੰਗਠਨ ਦੀ ਮੁੱਖ ਵਿਗਿਆਨੀ ਸੋਮਿਆ ਸਵਾਮੀਨਾਥਨ  ਨੇ ਚਿਤਾਵਨੀ ਦਿੱਤੀ ਹੈ ਕਿ ਕੋਈ ਵੀ ਵੈਕਸੀਨ ਨੂੰ ਮਿਕਸ ਕਰਕੇ ਖੁਰਾਕ ਨਾਲ ਲਵੇ, ਇਹ ਖਤਰਨਾਕ ਹੋ ਸਕਦਾ ਹੈ। ਸੋਮਿਆ ਸਵਾਮੀਨਾਥਨ ਮੁਤਾਬਕ, ‘ਇਹ ਇਕ ਖਤਰਨਾਕ ਰੁਝਾਨ ਹੈ ਕਿਉਂਕਿ ਹੁਣ ਤੱਕ ਇਸ ਨੂੰ ਲੈ ਕੇ ਕੋਈ ਡਾਟਾ ਉਪਲਬਧ ਨਹੀਂ ਹੈ’। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣਾ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਜੇਕਰ ਵੱਖ-ਵੱਖ ਦੇਸ਼ਾਂ ਵਿਚ ਲੋਕ ਅਪਣੇ ਆਪ ਤੈਅ ਕਰਨਗੇ ਕਿ ਦੂਜੀ ਤੀਜੀ ਖੁਰਾਕ ਕਦੋਂ ਲਈ ਜਾਵੇ ਤਾਂ ਇਹ ਮੁਸ਼ਕਿਲ ਪੈਦਾ ਕਰ ਸਕਦਾ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਦੇਸ਼ ਵਿਚ ਅਜਿਹੇ ਕਈ ਮਾਮਲੇ ਸਾਹਮਣੇ ਆਏ ਸਨ, ਜਦੋਂ ਕੁਝ ਲੋਕਾਂ ਨੂੰ ਟੀਕੇ ਦੀਆਂ ਦੋ ਵੱਖ-ਵੱਖ ਖੁਰਾਕਾਂ ਦਿੱਤੀਆਂ ਗਈਆਂ ਸਨ। ਹਾਲਾਂਕਿ ਅਜਿਹਾ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਹੋਇਆ ਹੈ ਪਰ ਇਕ ਟੀਕੇ ਦੀ ਪਹਿਲੀ ਖੁਰਾਕ ਅਤੇ ਦੂਸਰੇ ਟੀਕੇ ਦੀ ਦੂਜੀ ਖੁਰਾਕ ਦੇਣ ਨਾਲ ਕੁਝ ਲੋਕਾਂ ਦੀ ਸਿਹਤ ਵੀ ਵਿਗੜੀ ਹੈ। ਇਸ ਮੁੱਦੇ ‘ਤੇ ਬਹੁਤ ਸਾਰੇ ਵਿਗਿਆਨੀਆਂ ਵੱਲੋਂ ਖੋਜ ਵੀ ਕੀਤੀ ਜਾ ਰਹੀ ਹੈ ਕਿ ਕੀ ਇਸ ਤਰ੍ਹਾਂ ਟੀਕਿਆਂ ਨੂੰ ਮਿਲਾਉਣਾ ਲਾਭਦਾਇਕ ਹੋ ਸਕਦਾ ਹੈ ਜਾਂ ਨਹੀਂ।

ਵੈਕਸੀਨ ਨੂੰ ਮਿਕਸ ਕਰਕੇ ਖੁਰਾਕ ਲੈਣਾ ਖਤਰਨਾਕ- ਡਬਲਯੂ.ਐਚ.ਓ. Read More »

ਪਹਿਲੀ ਵਾਰ ਨੀਟ ਦੀ ਪ੍ਰੀਖਿਆ 13 ਭਾਸ਼ਾਵਾਂ ਵਿਚ ਕਰਵਾਈ ਜਾਵੇਗੀ

ਭਾਰਤ ਵਿਚ ਪਹਿਲੀ ਵਾਰ ਨੀਟ (ਯੂ ਜੀ) ਦੀ ਪ੍ਰੀਖਿਆ  12 ਸਤੰਬਰ ਨੂੰ 13 ਭਾਸ਼ਾਵਾਂ ਵਿਚ ਕਰਵਾਈ ਜਾਵੇਗੀ। ਨੀਟ2021 ਲਈ ਰਜਿਸਟ੍ਰੇਸ਼ਨ 13 ਜੁਲਾਈ ਦੀ ਸ਼ਾਮ 5 ਵਜੇ ਤੋਂ http://ntaneet.nic.in ‘ਤੇ ਸ਼ੁਰੂ ਹੋ ਗਈ ਹੈ। ਨੀਟ ਪ੍ਰੀਖਿਆ ਦੇ ਇਤਿਹਾਸ ਵਿਚ ਅਤੇ ਮੱਧ ਪੂਰਬ ਵਿਚ ਭਾਰਤੀ ਵਿਦਿਆਰਥੀ ਭਾਈਚਾਰੇ ਦੀ ਸਹੂਲਤ ਲਈ ਪਹਿਲੀ ਵਾਰ ਕੁਵੈਤ ਵਿਚ ਵੀ ਪ੍ਰੀਖਿਆ ਕੇਂਦਰ ਖੋਲ੍ਹਿਆ ਗਿਆ ਹੈ। ਇਹ ਜਾਣਕਾਰੀ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਨੀਟ 2021 ਪੰਜਾਬੀ ਅਤੇ ਮਲਿਆਲਮ ਦੇ ਨਾਲ-ਨਾਲ 13 ਭਾਸ਼ਾਵਾਂ ਵਿਚ ਕਰਵਾਈ ਜਾਵੇਗੀ। ਹੁਣ ਵਿਦਿਆਰਥੀ ਹਿੰਦੀ, ਪੰਜਾਬੀ, ਅਸਾਮੀ, ਬੰਗਾਲੀ, ਉੜੀਆ, ਗੁਜਰਾਤੀ, ਮਰਾਠੀ, ਤੇਲਗੂ, ਮਲਿਆਲਮ, ਕੰਨੜ, ਤਾਮਿਲ, ਉਰਦੂ ਅਤੇ ਅੰਗਰੇਜ਼ੀ ਭਾਸ਼ਾਵਾਂ ਵਿਚ ਇਹ ਪ੍ਰੀਖਿਆ ਦੇ ਸਕਣਗੇ। ਕੇਂਦਰੀ ਮੰਤਰੀ ਨੇ ਕਿਹਾ ਕਿ ਇਹ ਨਵੀਂ ਸਿੱਖਿਆ ਨੀਤੀ 2020 ਤਹਿਤ ਖੇਤਰੀ ਭਾਸ਼ਾਵਾਂ ਨੂੰ ਉਤਸ਼ਾਹਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ ਦੇ ਅਨੁਸਾਰ ਹੈ। ਡਾਕਟਰ ਬਣਨ ਦੇ ਚਾਹਵਾਨ ਵਿਦਿਆਰਥੀ ਰਜਿਸਟ੍ਰੇਸ਼ਨ ਪੋਰਟਲ ਤੇ ਲਾਗਇਨ ਕਰਕੇ ਨੀਟ 2021 ਲਈ ਬਿਨੈ-ਪੱਤਰ ਭਰ ਸਕਦੇ ਹਨ। ਬਿਨੈ-ਪੱਤਰ ਜਮ੍ਹਾਂ ਕਰਨ ਦੀ ਆਖ਼ਰੀ ਤਰੀਕ 06 ਅਗਸਤ ਹੈ। ਇਸ ਦੇ ਨਾਲ ਹੀ 08 ਤੋਂ 12 ਅਗਸਤ ਤਕ ਉਮੀਦਵਾਰਾਂ ਨੂੰ ਆਪਣੇ ਬਿਨੈ-ਪੱਤਰ ਨੂੰ ਸੋਧਣ ਦੀ ਆਗਿਆ ਦਿੱਤੀ ਜਾਏਗੀ। ਬਿਨੈ-ਪੱਤਰਾਂ ਦੀ ਜਾਂਚ ਅਤੇ ਸੰਸ਼ੋਧਨ ਕਰਨ ਦਾ ਇਹ ਇਕੋ ਇਕ ਮੌਕਾ ਹੋਵੇਗਾ।

ਪਹਿਲੀ ਵਾਰ ਨੀਟ ਦੀ ਪ੍ਰੀਖਿਆ 13 ਭਾਸ਼ਾਵਾਂ ਵਿਚ ਕਰਵਾਈ ਜਾਵੇਗੀ Read More »

ਦਲੀਪ ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ/ ਉਜਾਗਰ ਸਿੰਘ

ਦਲੀਪ ਸਿੰਘ ਵਾਸਨ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾਵਾਂ ਦਾ ਗੂੜ੍ਹ ਗਿਆਨ ਰੱਖਣ ਵਾਲਾ ਬਹੁਪੱਖੀ, ਬਹੁਮੰਤਵੀ ਅਤੇ ਸਰਬਕਲਾ ਸੰਪੂਰਨ ਵਿਦਵਾਨ ਇਨਸਾਨ ਹੈ। ਉਨ੍ਹਾਂ ਦੀਆਂ ਰਚਨਾਵਾਂ ਸੱਚਾਈ ਅਤੇ ਸਾਰਥਿਕਤਾ ਦਾ ਪ੍ਰਮਾਣ ਹਨ। ਉਹ ਜਿਹੋ ਜਹੇ ਬਾਹਰੋਂ ਹਨ, ਉਹੋ ਜਹੇ ਹੀ ਅੰਦਰੋਂ ਹਨ। ਕੋਈ ਮੁਲੰਮਾ ਨਹੀਂ। ਸਾਦਾ ਅਤੇ ਸਰਲ ਜੀਵਨ ਬਤੀਤ ਕਰਦੇ ਹਨ। ਕਹਿਣੀ ਤੇ ਕਰਨੀ ਵਿਚ ਕੋਈ ਅੰਤਰ ਨਹੀਂ ਹੈ। ਹੈਰਾਨੀ ਇਸ ਗੱਲ ਦੀ ਹੈ ਕਿ ਉਹ ਜਿਤਨੇ ਵੱਡੇ ਇਨਸਾਨ ਅਤੇ ਵਿਦਵਾਨ ਹਨ, ਉਤਨੀ ਹੀ ਸਰਲ ਭਾਸ਼ਾ ਅਤੇ ਸ਼ੈਲੀ ਵਿਚ ਜੀਵਨ ਦੀ ਵਿਚਾਰਧਾਰਾ ਨੂੰ ਅਜਿਹੇ ਢੰਗ ਨਾਲ ਲਿਖਦੇ ਹਨ ਕਿ ਉਨ੍ਹਾਂ ਦੇ ਹਰ ਸ਼ਬਦ ਨੂੰ ਪਾਠਕ ਪੱਲੇ ਬੰਨ੍ਹਣ ਦਾ ਪ੍ਰਣ ਕਰ ਲੈਂਦਾ ਹੈ। ਵੈਸੇ ਤਾਂ ਉਨ੍ਹਾਂ ਨੇ ਪੰਜਾਬੀ ਅਤੇ ਅੰਗਰੇਜ਼ੀ ਵਿਚ 50 ਤੋਂ ਵੱਧ ਪੁਸਤਕਾਂ ਲਿਖੀਆਂ ਪ੍ਰੰਤੂ ਅੱਜ ਮੈਂ ਉਨ੍ਹਾਂ ਦੀ ਲੇਖਾਂ ਦੀ ਪੁਸਤਕ ‘ਜੀਵਨ ਇਕ ਸੱਚਾਈ’ ਬਾਰੇ ਪਾਠਕਾਂ ਨੂੰ ਜਾਣਕਾਰੀ ਦੇਵਾਂਗਾ। ਇਸ ਪੁਸਤਕ ਵਿਚ ਛੋਟ-ਛੋਟੇ 55 ਲੇਖ ਹਨ ਪ੍ਰੰਤੂ ਹਰ ਲੇਖ ਆਪਣੇ ਆਪ ਵਿਚ ਇਕ ਅਟੱਲ ਸਚਾਈ ਬਾਰੇ ਬਹੁਮੁਲੀ ਮੁਕੰਮਲ ਜਾਣਕਾਰੀ ਦਿੰਦਾ ਹੈ। ਭਾਵੇਂ ਸਰਸਰੀ ਤੌਰ ਤੇ ਪਾਠਕ ਨੂੰ ਇਹ ਨਿੱਕੀਆਂ-ਨਿੱਕੀਆਂ ਗੱਲਾਂ ਬਹੁਤੀਆਂ ਪਸੰਦ ਨਾ ਆਉਣ ਪ੍ਰੰਤੂ ਜੇਕਰ ਤੁਸੀਂ ਉਨ੍ਹਾਂ ਤੇ ਅਮਲ ਕਰੋਗੇ ਤਾਂ ਸਫਲਤਾ ਤੁਹਾਡੇ ਪੈਰ ਚੁੰਮੇਗੀ। ਇਸ ਪੁਸਤਕ ਦਾ ਪਹਿਲਾ ਹੀ ਲੇਖ ‘ਝੂਠ ਦਾ ਦਾਇਰਾ’ ਬੜਾ ਦਿਲਚਸਪ ਹੈ, ਜਿਸ ਵਿਚ ਉਨ੍ਹਾਂ ਕਿਹਾ ਹੈ ਕਿ ਜੀਵਨ ਦਾ ਆਧਾਰ ਝੂਠ ਹੈ। ਕੋਈ ਵੀ ਇਨਸਾਨ ਪੂਰਾ ਸੱਚ ਨਹੀਂ ਬੋਲਦਾ। ਜਿਹੜੇ ਸੱਚ ਬੋਲਣ ਦੀ ਨਸੀਹਤ ਦੇ ਰਹੇ ਹੁੰਦੇ ਹਨ, ਉਹ ਵੀ ਝੂਠ ਬੋਲ ਰਹੇ ਹੁੰਦੇ ਹਨ। ਇਹ ਠੀਕ ਹੈ ਕਿ ਝੂਠ ਮੁਸੀਬਤਾਂ ਖੜ੍ਹੀਆਂ ਕਰਦਾ ਹੈ ਕਿਉਂਕਿ ਇਕ ਝੂਠ ਨੂੰ ਛੁਪਾਉਣ ਲਈ ਅਨੇਕ ਝੂਠ ਬੋਲਣੇ ਪੈਂਦੇ ਹਨ। ਝੂਠ ਨਾਲ ਨੁਕਸਾਨ ਹੁੰਦਾ ਹੈ, ਇਸ ਲਈ ਉਹ ਝੂਠ ਦਾ ਦਾਇਰਾ ਘਟਾਉਣ ਦੀ ਗੱਲ ਕਰਦੇ ਹਨ। ਅਗਲੇ ਲੇਖਾਂ ਵਿਚ ਉਹ ਸਲਾਹ ਦਿੰਦੇ ਹਨ ਕਿ ਜ਼ਿੰਦਗੀ ਵਿਚ ਚੰਗੇ ਕੰਮ ਤਾਂ ਜ਼ਰੂਰ ਕਰਨੇ ਚਾਹੀਦੇ ਹਨ ਤਾਂ ਜੋ ਸਮਾਜ ਦਾ ਭਲਾ ਹੋ ਸਕੇ। ਉਹ ਲਿਖਦੇ ਹਨ ਕਿ ਸੁਪਨੇ ਲੈਣੇ ਕੋਈ ਮਾੜੀ ਗੱਲ ਨਹੀਂ ਪ੍ਰੰਤੂ ਚੁਣੌਤੀਆਂ ਕਬੂਲ ਕਰਨੀਆਂ ਚਾਹੀਦੀਆਂ ਹਨ ਤਾਂ ਹੀ ਸਫਲਤਾ ਮਿਲੇਗੀ। ਸਰੀਰ ਤੰਦਰੁਸਤ ਰੱਖੋ, ਦਿਲ ਤੇ ਦਿਮਾਗ ਤੇ ਕਾਬੂ ਕਰੋ ਅਤੇ ਕਸਰਤ ਕਰੋ ਤਾਂ ਹੀ ਚੰਗਾ ਸੋਚ ਸਕੋਗੇ। ਆਪਣੇ ਕਈ ਨਿਸ਼ਾਨੇ ਜ਼ਰੂਰ ਨਿਸਚਤ ਕਰੋ ਅਤੇ ਉਨ੍ਹਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰੋ। ਜਿਤਨਾ ਵੀ ਨਿਸ਼ਾਨਾ ਪੂਰਾ ਹੋ ਜਾਵੇ ਉਥੇ ਹੀ ਸੰਤੁਸ਼ਟੀ ਕਰੋ। ਚੰਗੀਆਂ ਆਦਤਾਂ ਬਣਾਓ ਤਾਂ ਹੀ ਤੁਹਾਡੀ ਪਛਾਣ ਬਣੇਗੀ। ਤੁਹਾਡੇ ਬੱਚੇ ਵੀ ਤੁਹਾਡੀਆਂ ਚੰਗੀਆਂ ਆਦਤਾਂ ਨੂੰ ਗ੍ਰਹਿਣ ਕਰਨਗੇ। ਕਿਸੇ ਦੂਜੇ ਵਿਅਕਤੀ ‘ਤੇ ਨਿਰਭਰ ਹੋਣਾ ਮੰਗਤਾ ਬਣਨ ਦੇ ਬਰਾਬਰ ਹੈ। ਉਹ ਡੇਰੇਦਾਰ ਧਾਰਮਿਕ ਵਿਅਕਤੀਆਂ ਨੂੰ ਮੰਗਤੇ ਕਹਿੰਦੇ ਹਨ, ਜਿਹੜੇ ਦੂਜਿਆਂ ਦੀ ਕਮਾਈ ਖਾਂਦੇ ਹਨ। ਚਾਦਰ ਵੇਖਕੇ ਪੈਰ ਪਸਾਰਨ ਦੀ ਨਸੀਹਤ ਦਿੰਦੇ ਹਨ। ਆਪਣੇ ਪੈਰਾਂ ‘ਤੇ ਆਪ ਖੜ੍ਹਨ ਦੀ ਕੋਸ਼ਿਸ਼ ਕਰੋ। ਕਿਸੇ ਨੂੰ ਧੋਖਾ ਨਾ ਦਿਓ, ਜੇਕਰ ਤੁਸੀਂ ਆਪ ਧੋਖਾ ਦਿਓਗੇ  ਤਾਂ ਦੂਜਿਆਂ ਤੋਂ ਵੀ ਧੋਖਾ ਹੀ ਲਵੋਗੇ। ਨਫਰਤ ਨਾ ਕਰੋ ਕਿਉਂਕਿ ਦੂਜੇ ਵੀ ਤੁਹਾਡਾ ਜਵਾਬ ਨਫਰਤ ਨਾਲ ਹੀ ਦੇਣਗੇ। ਬੁਰਾ ਕਰਕੇ ਚੰਗੇ ਦੀ ਆਸ ਰੱਖਣਾ ਮੂਰਖਤਾ ਹੈ। ਕਿਸੇ ਦੀ ਜ਼ਿਆਦਤੀ ਨੂੰ ਬਰਦਾਸ਼ਤ ਨਾ ਕਰੋ ਪ੍ਰੰਤੂ ਜੇ ਕਿਸੇ ਦੀਆਂ ਆਦਤਾਂ ਤੁਹਾਡੇ ਨਾਲ ਨਹੀਂ ਮਿਲਦੀਆਂ ਤਾਂ ਉਨ੍ਹਾਂ ਨੂੰ ਬਰਦਾਸ਼ਤ ਕੀਤਾ ਜਾ ਸਕਦਾ ਹੈ। ਬੇਇਨਸਾਫ਼ੀ ਨੂੰ ਸਹਿਣ ਨਾ ਕਰੋ, ਇਨਸਾਫ ਦਿਓ ਅਤੇ ਲਓ। ਅਜਿਹੇ ਕੰਮ ਕਰੋ, ਜਿਨ੍ਹਾਂ ਕਰਕੇ ਸਮਾਜ ਤੁਹਾਨੂੰ ਪ੍ਰਵਾਨ ਕਰੇ। ਸਫਾਈ ਰੱਖੋ, ਤੰਦਰੁਸਤ ਰਹੋ, ਵਿਦਿਆ ਪ੍ਰਾਪਤ ਕਰੋ, ਆਪਣੇ ਗੁਜ਼ਾਰੇ ਦਾ ਆਪ ਪ੍ਰਬੰਧ ਕਰੋ ਅਤੇ 25 ਸਾਲ ਤੋਂ ਪਹਿਲਾਂ ਸ਼ਾਦੀ ਨਾ ਕਰੋ। ਉਨ੍ਹਾਂ ਦੀ ਕਮਾਲ ਇਸ ਗੱਲ ਵਿਚ ਹੈ ਕਿ ਇਹ ਨਸੀਹਤਾਂ ਉਹ ਉਦਾਹਰਨਾ ਦੇ ਕੇ ਕਰਦੇ ਹਨ। ਆਪਣਾ ਨਾਮ ਕਮਾਉਣ ਲਈ ਹਓਮੈ ਦਾ ਸ਼ਿਕਾਰ ਨਾ ਹੋਵੋ। ਸਮਾਜ ਤੁਹਾਡੇ ਬਾਰੇ ਸਭ ਕੁਝ ਜਾਣਦਾ ਹੁੰਦਾ ਹੈ। ਇਨਸਾਨੀਅਤ ਦੀ ਬਿਹਤਰੀ ਲਈ ਕੰਮ ਕਰੋ। ਸਵੈ ਮਾਣ ਨਾਲ ਜੀਵਨ ਜਿਓਣਾ ਸਿੱਖੋ। ਹੀਣਤਾ ਦੀ ਭਾਵਨਾ ਨੂੰ ਤਿਲਾਂਜਲੀ ਦਿਓ। ਇਨਸਾਨ ਸਾਰੇ ਬਰਾਬਰ ਹਨ। ਸਾਰੇ ਧਰਮ ਬਰਾਬਰ ਹਨ। ਬਹੁਤਾ ਧਰਮੀ ਬਣਨ ਨਾਲੋਂ ਚੰਗੇ ਨਾਗਰਿਕ ਬਣੋ। ਧਾਰਮਿਕ ਸਥਾਨਾ ਵਿਚ ਸਭ ਅੱਛਾ ਨਹੀਂ। ਧਾਰਮਿਕ ਗ੍ਰੰਥ ਪੜ੍ਹੋ ਪ੍ਰੰਤੂ ਧਾਰਮਿਕ ਵਿਚੋਲਿਆਂ ਤੋਂ ਬਚਕੇ ਰਹੋ ਕਿਉਂਕਿ ਧਾਰਮਿਕ ਸਥਾਨ ਨਿਰਾਸ਼ਾ ਦੂਰ  ਕਰਨ ਦੇ ਬਹਾਨੇ ਲੁੱਟ ਕਰ ਰਹੇ ਹਨ। ਧਰਮੀ ਬਣ ਸਕਦੇ ਹੋ ਬਸ਼ਰਤੇ ਕੱਟੜ ਨਾ ਬਣੋ। ਜੀਵਨ ਸਾਥੀ ਨਾਲ ਰਹਿਣਾ ਸਿੱਖੋ ਫਿਰ ਤੁਹਾਡਾ ਜੀਵਨ ਏਥੇ ਹੀ ਸਵਰਗ ਬਣ ਜਾਵੇਗਾ। ਏਥੇ ਹੀ ਸਵਰਗ ਨਰਕ ਹੈ। ਤੁਹਾਡੇ ਕੰਮਾ ਦਾ ਫਲ ਇਥੇ ਹੀ ਮਿਲ ਜਾਂਦਾ ਹੈ। ਚਿੰਤਾ ਨਾ ਕਰੋ ਕਿਉਂਕਿ ਦੁੱਖ ਸੁੱਖ ਜ਼ਿੰਦਗੀ ਦਾ ਹਿੱਸਾ ਹਨ। ਸੰਘਰਸ਼ ਦਾ ਨਾਮ ਜ਼ਿੰਦਗੀ ਹੈ। ਚੰਗੇ ਤੇ ਮਾੜੇ ਦਿਨ ਸਥਾਈ ਨਹੀਂ ਹੁੰਦੇ। ਹੌਸਲਾ ਰੱਖੋ ਚੰਗਾ ਅਤੇ ਮਾੜਾ ਸਮਾਂ ਆਉਂਦਾ ਜਾਂਦਾ ਰਹਿੰਦਾ ਹੈ। ਰੱਬ ਕੋਲ ਬਹੁਤੀਆਂ ਮੰਗਾਂ ਨਾ ਰੱਖੋ। ਰੱਬ ‘ਤੇ ਵਿਸ਼ਵਾਸ਼ ਕਰੋ, ਉਹ ਤੁਹਾਡੇ ਅੰਦਰ ਹੈ। ਸਬਰ ਸੰਤੋਖ਼ ਦਾ ਪੱਲਾ ਫੜੋ। ਕਾਬਲੀਅਤ ਦਾ ਹਮੇਸ਼ਾ ਮੁੱਲ ਪੈਂਦਾ ਹੈ। ਰੱਬ ਕਿਸੇ ਨਾਲ ਵਿਤਕਰਾ ਨਹੀਂ ਕਰਦਾ। ਅਮੀਰਾਂ ਨੂੰ ਨੀਂਦ ਨਹੀਂ ਆਉਂਦੀ, ਗ਼ਰੀਬਾਂ ਨੂੰ ਨੀਂਦ ਦੇ ਗੱਫੇ ਮਿਲਦੇ ਹਨ। ਚੋਣ ਤੁਸੀਂ ਕਰਨੀ ਹੈ। ਤਰੱਕੀ ਕਰਨੀ ਚਾਹੀਦੀ ਹੈ ਪ੍ਰੰਤੂ ਕਿਸੇ ਹੋਰ ਦੀ ਕੀਮਤ ‘ਤੇ ਨਹੀਂ। ਕਿਸੇ ਨੂੰ ਨੀਂਵਾਂ ਨਾ ਵਿਖਾਓ। ਆਤਮ ਹੱਤਿਆ ਕਰਨੀ ਰੱਬ ਨੂੰ ਠੋਕਰ ਮਾਰਨ ਬਰਾਬਰ ਹੈ। ਚੁਗਲੀ ਨਹੀਂ ਕਰਨੀ ਚਾਹੀਦੀ ਕਿਉਂਕਿ ਚੁਗਲਖ਼ੋਰ ਬਾਰੇ ਚੁਗਲੀ ਸਣਨ ਵਾਲੇ ਵੀ ਜਾਣਦੇ ਹੁੰਦੇ ਹਨ। ਆਪਣੇ ਮਨ ਸਾਫ਼ ਰੱਖੋ, ਵਿਖਾਵਾ ਅੰਦਰੋਂ ਖ਼ੁਸ਼ੀ ਨਹੀਂ ਦਿੰਦਾ। ਗ਼ਮ ਮਨ ਸਾਫ਼ ਰੱਖਣ ਨਾਲ ਦੂਰ ਹੋ ਜਾਂਦੇ ਹਨ। ਜੀਵਨ ਦਾ ਆਨੰਦ ਮਾਣੋ, ਇਹ ਮੁੜਕੇ ਨਹੀਂ ਆਉਣਾ। ਨਸ਼ੇ ਵਕਤੀ ਤੌਰ ਤੇ ਗ਼ਮ ਭੁਲਾ ਦਿੰਦੇ ਹਨ ਪ੍ਰੰਤੂ ਹੋਰ ਗ਼ਮ ਲਾ ਦਿੰਦੇ ਹਨ। ਪੈਸਾ ਜ਼ਿੰਦਗੀ ਬਸਰ ਕਰਨ ਲਈ ਜ਼ਰੂਰੀ ਹੈ ਪ੍ਰੰਤੂ ਭਰਿਸ਼ਟਾਚਾਰ ਨਾਲ ਕੀਤੀ ਕਮਾਈ ਮੁਸੀਬਤਾਂ ਖੜ੍ਹੀਆਂ ਕਰਦੀ ਹੈ। ਨੇਕ ਕਮਾਈ ਸੰਤੁਸ਼ਟੀ ਦਿੰਦੀ ਹੈ। ਲੇਖਕ ਇਸਤਰੀਆਂ ਨੂੰ ਸਲਾਹ ਵੀ ਦਿੰਦਾ ਹੈ ਕਿ ਉਨ੍ਹਾਂ ਨੂੰ ਨੂੰਹਾਂ ਨੂੰ ਆਪਣੀਆਂ ਧੀਆਂ ਦੀ ਤਰ੍ਹਾਂ ਰੱਖਣਾ ਚਾਹੀਦਾ ਹੈ ਕਿਉਂਕਿ ਉਹ ਆਪਣਾ ਪੇਕਿਆਂ ਦਾ ਘਰ ਛੱਡਕੇ ਤੁਹਾਡੇ ਘਰ ਨੂੰ ਨਿਹਾਰਨ ਆਉਂਦੀਆਂ ਹਨ। ਬੁਢਾਪੇ ਵਿਚ ਵੀ ਉਸਨੇ ਹੀ ਤੁਹਾਡਾ ਸਾਥ ਦੇਣਾ ਹੈ। ਨੂੰਹਾਂ ਨੂੰ ਵੀ ਸਦਭਾਵਨਾ ਅਤੇ ਪ੍ਰੇਮ ਪਿਆਰ ਨਾਲ ਵਿਚਰਨਾ ਚਾਹੀਦਾ। ਕਦੀ ਵੀ ਹਾਰ ਨੂੰ ਸਵੀਕਾਰ ਨਾ ਕਰੋ ਕਿਉਂਕਿ ਹਾਰ ਕਮਜ਼ੋਰੀ ਅਤੇ ਨਿਰਾਸ਼ਾ ਪੈਦਾ ਕਰਦੀ ਹੈ। ਮੈੈੈਂ ਅਤੇ ਅਸੀਂ ਦਾ ਅੰਤਰ ਦਸਦੇ ਹੋਏ ਵਾਸਨ ਸਾਹਿਬ ਮੁਕਾਬਲਾ ਕਰਨ ਲਈ ਮੈਂ ਨੂੰ ਤਾਕਤਵਰ ਮੰਨਦੇ ਹਨ। ਗ਼ੁਰਬਤ ਦੇ ਕਾਰਨ ਲੱਭੋ, ਫਿਰ ਉਨ੍ਹਾਂ ਨੂੰ ਕਿਵੇਂ ਦੂਰ ਕਰਨਾ ਹੈ? ਗ਼ੁਰਬਤ ਅਰਥਾਤ ਗ਼ਰੀਬੀ ‘ਚੋਂ ਮਿਹਨਤ ਨਾਲ ਬਾਹਰ ਨਿਕਲਣਾ ਚਾਹੀਦਾ ਹੈ। ਉਹ ਇਹ ਵੀ ਲਿਖਦੇ ਹਨ ਕਿ ਇਨਸਾਨ ਬਨਾਉਟੀ ਅਰਥਾਤ ਦੋਗਲਾ ਜੀਵਨ ਬਤੀਤ ਕਰ ਰਿਹਾ ਹੈ। ਬਾਹਰੋਂ ਅੰਦਰੋਂ ਇਕ ਨਹੀਂ ਹੁੰਦਾ। ਕਈ ਵਾਰ ਇਨਸਾਨ ਪੁਰਾਣੀਆਂ ਗੱਲਾਂ ਯਾਦ ਕਰਕੇ ਝੂਰਨ ਲੱਗ ਜਾਂਦਾ ਹੈ। ਪੁਰਾਣੀਆਂ ਖ਼ੁਸ਼ ਕਰਨ ਵਾਲੀਆਂ ਗੱਲਾਂ ਯਾਦ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਆਪਣੇ ਘਰਾਂ ਦੇ ਜ਼ਰੂਰੀ ਕਾਗ਼ਜ਼ਾਤ ਜਿਵੇਂ ਸਰਟੀਫੀਕੇਟ, ਰਾਸ਼ਣ ਕਾਰਡ, ਆਧਾਰ ਕਾਰਡ ਆਦਿ ਖੁਦ ਸੰਭਾਲਕੇ ਕਿਸੇ ਟਿਕਾਣੇ ਤੇ ਰੱਖੋ ਤਾਂ ਜੋ ਲੋੜ ਪੈਣ ਤੇ ਤੁਰੰਤ ਲੱਭੇ ਜਾ ਸਕਣ। ਜਨਮ ਦਿਨ ਮਨਾਉਣ ਸੰਬੰਧੀ ਉਹ ਕਹਿੰਦੇ ਹਨ ਕਿ ਇਸ ਦਿਨ ਇਨਸਾਨ ਨੂੰ ਆਪਣੇ ਅੰਦਰ ਝਾਤੀ ਮਾਰਕੇ ਆਤਮ

ਦਲੀਪ ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ/ ਉਜਾਗਰ ਸਿੰਘ Read More »

19 ਜੁਲਾਈ ਤੋਂ  9ਵੀਂ ਤੋਂ 12ਵੀਂ ਕਲਾਸਾਂ ਲਈ ਸਕੂਲ ਖੋਲ੍ਹਣ ਦੀ ਮਨਜ਼ੂਰੀ

ਚੰਡੀਗੜ੍ਹ : ਚੰਡੀਗੜ੍ਹ ‘ਚ  19 ਜੁਲਾਈ ਤੋਂ  9ਵੀਂ ਤੋਂ 12ਵੀਂ ਕਲਾਸਾਂ ਲਈ ਸਕੂਲ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ। ਪਰਿਵਾਰ ਦੀ ਸਹਿਮਤੀ ਨਾਲ ਹੀ ਬੱਚੇ ਸਕੂਲ ਆ ਸਕਦੇ ਹਨ। ਆਨਲਾਈਨ ਪੜ੍ਹਾਈ ਜਾਰੀ ਰਹੇਗੀ। ਕੋਚਿੰਗ ਸੰਸਥਾਵਾਂ ਨੂੰ 19 ਜੁਲਾਈ ਤੋਂ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਹੈ, ਪਰ ਵਿਦਿਆਰਥੀਆਂ ਤੇ ਸਟਾਫ ਨੂੰ ਟੀਕੇ ਦੀ ਘੱਟ ਤੋਂ ਘੱਟ ਇਕ ਖੁਰਾਕ ਲਈ ਹੋਣੀ ਚਾਹੀਦੀ ਹੈ। ਇਨ੍ਹਾਂ ਸੰਸਥਾਵਾਂ ਨੂੰ ਕੋਰੋਨਾ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ ਲਈ ਕਿਹਾ ਗਿਆ ਹੈ। ਇਸ ਨਾਲ ਹੀ ਰਾਕ ਗਾਰਡਨ ਤੇ ਮਿਊਜੀਅਮ ਨੂੰ ਕੋਰੋਨਾ ਪ੍ਰੋਟੋਕਾਲ ਤਹਿਤ ਖੋਲ੍ਹਿਆ ਜਾਵੇਗਾ। ਸਿਨੇਮਾ ਹਾਲ ਤੇ ਸਪਾਅ ਸੈਂਟਰ ਨੂੰ ਵੀ 50 ਫੀਸਦੀ ਸਮਰਥਾ ਨਾਲ ਖੋਲ੍ਹਣ ਦੀ ਮਨਜ਼ੂਰੀ ਹੋਵੇਗੀ।ਮੰਗਲਵਾਰ ਨੂੰ ਹੋਈ ਕੋਵਿਡ ਵਾਰ ਰੂਮ ਮੀਟਿੰਗ ‘ਚ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਇਹ ਅਹਿਮ ਆਦੇਸ਼ ਜਾਰੀ ਕੀਤਾ। ਇਸ ਤੋਂ ਇਲਾਵਾ ਸ਼ਹਿਰ ‘ਚ ਕੋਚਿੰਗ ਇੰਸਟੀਚਿਊਟ ਖੋਲ੍ਹਣ ਦੀ ਵੀ ਮਨਜ਼ੂਰੀ ਦਿੱਤੀ ਗਈ ਹੈ। ਵਿਆਹਾਂ ‘ਚ ਹੁਣ ਗੇਸਟ ਦੀ ਗਿਣਤੀ ਨੂੰ ਵਧਾ ਕੇ 200 ਕਰ ਦਿੱਤੀ ਗਈ ਹੈ ਜਦਕਿ ਵੈਂਕਵੇਟ ਹਾਲ ਦੀ ਸਮਰੱਥਾ 50 ਫੀਸਦੀ ਰਹੇਗੀ। ਕੋਵਿਡ ਪ੍ਰੋਟੋਕਾਲ ਦਾ ਧਿਆਨ ਰੱਖਣਾ ਪਵੇਗਾ।

19 ਜੁਲਾਈ ਤੋਂ  9ਵੀਂ ਤੋਂ 12ਵੀਂ ਕਲਾਸਾਂ ਲਈ ਸਕੂਲ ਖੋਲ੍ਹਣ ਦੀ ਮਨਜ਼ੂਰੀ Read More »

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਥਾਂ ਬਣੇਗਾ ਨਵਾਂ ਪ੍ਰਧਾਨ

ਚੰਡੀਗੜ੍ਹ – ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪਾਰਟੀ ਜਲਦੀ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਥਾਂ ਕਿਸੇ ਹੋਰ ਨੂੰ ਪ੍ਰਧਾਨ ਬਣਾਵੇਗੀ ਤੇ ਨਾਲ ਹੀ ਕੈਬਿਨਟ ‘ਚ ਵੀ ਬਦਲਾਅ ਹੋਵੇਗਾ। ਮੀਡੀਆ ਖ਼ਬਰਾਂ ਅਨੁਸਾਰ ਹਰੀਸ਼ ਰਾਵਤ ਨੇ ਕਿਹਾ ਕਿ ਇਹ ਬਦਲਾਅ “2-3 ਦਿਨਾਂ ਵਿਚ ਹੋਣਗੇ”।ਹਰੀਸ਼ ਰਾਵਤ ਨੇ ਇਹ ਵੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਉੱਤੇ ਕਾਇਮ ਰਹਿਣਗੇ। ਰਾਵਤ ਨੇ ਅੱਗੇ ਕਿਹਾ ਕਿ “ਪੰਜਾਬ ਨੂੰ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਅਤੇ ਕੁਝ ਨਵੇਂ ਚਿਹਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੈਬਿਨਟ ਵਿਚ ਮਿਲਣਗੇ।”ਉਨ੍ਹਾਂ ਅੱਗੇ ਕਿਹਾ, “ਮੁੱਖ ਮੰਤਰੀ ਦੇ ਅਹੁਦੇ ਵਿਚ ਕੋਈ ਬਦਲਾਅ ਨਹੀਂ ਹੋਵੇਗਾ। ਕਿਸੇ ਨੇ ਵੀ ਇਸ ਪੱਧਰ ‘ਤੇ ਬਦਲਾਅ ਦੀ ਡਿਮਾਂਡ ਨਹੀਂ ਕੀਤੀ। ਪਾਰਟੀ ਮੈਂਬਰਾਂ ਦੇ ਕੁਝ ਮਸਲੇ ਸਨ ਤੇ ਇਹ ਜਲਦੀ ਸੁਲਝਾ ਲਏ ਜਾਣਗੇ।

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਥਾਂ ਬਣੇਗਾ ਨਵਾਂ ਪ੍ਰਧਾਨ Read More »