admin

ਆਰਥਿਕ ਸੁਧਾਰ ਅਤੇ ਸਨਅਤੀ ਮਜ਼ਦੂਰ ਵਰਗ/ਡਾ. ਕੇਸਰ ਸਿੰਘ ਭੰਗੂ

ਭਾਰਤ ਵਿਚ ਤੀਹ ਸਾਲ ਪਹਿਲਾਂ ਆਰਥਿਕ ਸੁਧਾਰਾਂ ਤਹਿਤ ਨੀਤੀਆਂ ਵਿਚ ਬੁਨਿਆਦੀ ਤਬਦੀਲੀਆਂ ਅਤੇ ਰੱਦੋਬਦਲ ਕੀਤੀ ਗਈ ਸੀ। ਇਨ੍ਹਾਂ ਵਿਚ ਮੁੱਖ ਤੌਰ ’ਤੇ 1991 ਤੋਂ ਨਵੀਆਂ ਆਰਥਿਕ ਨੀਤੀਆਂ ਲਾਗੂ ਕਰਨਾ, 1994 ਤੋਂ ਗੈਟ ਸਮਝੌਤਾ ਮੰਨਣਾ ਅਤੇ 1995 ਤੋਂ ਸੰਸਾਰ ਵਪਾਰ ਸੰਸਥਾ ਦਾ ਮੈਂਬਰ ਬਣਨਾ ਸ਼ਾਮਲ ਹਨ। ਮਗਰੋਂ ਵੀ ਆਰਥਿਕ ਸੁਧਾਰਾਂ ਦੀ ਪ੍ਰਕਿਰਿਆ ਸੰਸਾਰੀਕਰਨ, ਨਿੱਜੀਕਰਨ ਅਤੇ ਉਦਾਰਵਾਦੀ ਨੀਤੀਆਂ ਦੇ ਫੈਲਾਅ ਨਾਲ ਜਾਰੀ ਰਹੀ; ਆਮ ਤੌਰ ’ਤੇ ਇਨ੍ਹਾਂ ਨੂੰ ਪਹਿਲੀ, ਦੂਜੀ ਅਤੇ ਤੀਜੀ ਪੀੜ੍ਹੀ ਦੇ ਆਰਥਿਕ ਸੁਧਾਰ ਕਿਹਾ ਜਾਂਦਾ ਹੈ। ਇਨ੍ਹਾਂ ਰਾਹੀਂ ਸਰਮਾਏ ਉਪਰ ਹਰ ਕਿਸਮ ਦੇ ਕੰਟਰੋਲ ਅਤੇ ਸਰਕਾਰੀ ਦਖਲ ਖਤਮ ਕਰਨ ਦੇ ਨਾਲ ਨਾਲ ਸਰਮਾਏਦਾਰਾਂ, ਪੂੰਜੀਪਤੀਆਂ ਤੇ ਕਾਰਪੋਰੇਟ ਘਰਾਣਿਆਂ ਨੂੰ ਵਧ ਤੋਂ ਵਧ ਮੁਨਾਫ਼ਾ ਕਮਾਉਣ ਦੀ ਖੁੱਲ੍ਹ ਦੇਣੀ ਅਤੇ ਉਨ੍ਹਾਂ ਨੂੰ ਆਰਥਿਕ ਖੇਤਰ ਵਿਚ ਤਰਜੀਹ ਦੇਣਾ ਸ਼ਾਮਲ ਸੀ। ਇਸ ਮਨੋਰਥ ਲਈ ਸਮੇਂ ਦੀਆਂ ਸਰਕਾਰਾਂ ਨੇ ਵੱਖ ਵੱਖ ਨੀਤੀਆਂ ਰਾਹੀਂ ਸਰਮਾਏ ਦੇ ਰਸਤੇ ਵਿਚ ਅੜਿੱਕਾ ਸਮਝੇ ਜਾਂਦੇ ਕਾਨੂੰਨ ਸਰਮਾਏਦਾਰਾਂ, ਪੂੰਜੀਪਤੀਆਂ ਤੇ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਪੂਰਤੀ ਲਈ ਉਦਾਰ/ਨਰਮ ਜਾਂ ਖਤਮ ਕੀਤੇ; ਸਰਕਾਰੀ ਖੇਤਰ ਦਾ ਰੋਲ ਘਟਾਇਆ; ਸਰਕਾਰੀ ਖੇਤਰ ਦੇ ਅਦਾਰਿਆਂ ਦਾ ਅੱਪਨਿਵੇਸ਼ ਕੀਤਾ ਅਤੇ ਬਿਮਾਰ ਤੇ ਘਾਟੇ ਵਾਲੇ ਅਦਾਰੇ ਬੰਦ ਕੀਤੇ ਜਾਂ ਕੌਡੀਆਂ ਦੇ ਭਾਅ ਪ੍ਰਾਈਵੇਟ ਹੱਥਾਂ ਵਿਚ ਦੇ ਦਿੱਤੇ। ਆਰਥਿਕ ਸੁਧਾਰ ਸਾਮਰਾਜੀ ਤਾਕਤਾਂ ਦੇ ਹਿੱਤਾਂ ਦੇ ਪੂਰਕ ਅਦਾਰਿਆਂ ਸੰਸਾਰ ਬੈਂਕ ਤੇ ਕੌਮਾਂਤਰੀ ਮੁਦਰਾ ਕੋਸ਼ ਨੇ ਤਿਆਰ ਕੀਤੇ। ਭਾਰਤੀ ਸ਼ਾਸਕਾਂ ਵਲੋਂ ਇਨ੍ਹਾਂ ਨੂੰ ਲਾਗੂ ਕਰਨ ਨਾਲ ਲੋਕਾਂ, ਖਾਸਕਰ ਮਜ਼ਦੂਰ ਵਰਗ ਉਪਰ ਆਰਥਿਕ ਹਮਲਾ ਹੋਰ ਤਿੱਖਾ ਹੋ ਗਿਆ। ਭਾਰਤ ਦੇ ਸਮਦਾਰ ਸੰਸਥਾਵਾਂ ਦਾ ਮੈਂਬਰ ਬਣਨ ਅਤੇ ਇਨ੍ਹਾਂ ਦੀਆਂ ਸ਼ਰਤਾਂ ਮੰਨਣ ਤੋਂ ਬਾਅਦ ਬਹੁਕੌਮੀ ਕੰਪਨੀਆਂ/ਕਾਰਪੋਰੇਸ਼ਨਾਂ ਦਾ ਮੁਲਕ ਦੀ ਆਰਥਿਕਤਾ ’ਤੇ ਕਬਜ਼ਾ ਤੇ ਪਕੜ ਹੋਰ ਮਜ਼ਬੂਤ ਹੋ ਗਈ ਹੈ। ਕੁਦਰਤੀ ਸੋਮਿਆਂ ਨੂੰ ਹੁਣ ਸਾਮਰਾਜੀਆਂ ਦੇ ਨਵ-ਬਸਤੀਵਾਦੀ ਹਿਤਾਂ ਦੀ ਪੂਰਤੀ ਲਈ ਵਰਤਿਆ ਜਾ ਰਿਹਾ ਹੈ। ਇਹ ਸੁਧਾਰ ਅਤੇ ਨੀਤੀਆਂ ਲਾਗੂ ਹੋਣ ਤੋਂ ਬਾਅਦ ਮਜ਼ਦੂਰ ਜਮਾਤ ਨੂੰ ਆਰਥਿਕ ਮੰਦਹਾਲੀ ਅਤੇ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਵਿਚ ਸਰਕਾਰੀ ਤੇ ਸਨਅਤੀ ਇਕਾਈਆਂ ਦੇ ਮਜ਼ਦੂਰਾਂ ਦੀ ਛਾਂਟੀ ਕਰਨਾ, ਪੱਕੇ ਕਾਮਿਆਂ ਨੂੰ ਜਬਰੀ ਸੇਵਾ ਮੁਕਤ ਜਾਂ ਇੱਛਤ ਸੇਵਾ ਮੁਕਤ ਕਰਨਾ, ਅਦਾਰਿਆਂ ਤੇ ਕਾਰਖਾਨਿਆਂ ਵਿਚ ਪੱਕੇ ਕਾਮਿਆਂ ਦੀ ਥਾਂ ਠੇਕੇਦਾਰੀ ਸਿਸਟਮ ਲਾਗੂ ਕਰਨਾ ਅਤੇ ਖਾਲੀ ਅਸਾਮੀਆਂ ਖਤਮ ਕਰਨਾ ਸ਼ਾਮਲ ਹਨ। ਸਮੇਂ ਦੀਆਂ ਸਰਕਾਰਾਂ ਵੱਲੋਂ ਗਿਣੀ ਮਿਥੀ ਚਾਲ ਹੇਠ ਮਜ਼ਦੂਰ-ਮਾਲਕ ਮਸਲਿਆਂ ਵਿਚ ਦਖਲ ਅੰਦਾਜ਼ੀ ਤੋਂ ਕੰਨੀ ਕਤਰਾਉਣਾ, ਕਿਰਤ ਕਾਨੂੰਨਾਂ, ਖ਼ਾਸਕਰ ਕਿਰਤ ਸ਼ਰਤਾਂ ਤੇ ਕਿਰਤ ਮਿਆਰਾਂ ਨਾਲ ਸਬੰਧਤ ਕਾਨੂੰਨਾਂ ਨੂੰ ਢੰਗ ਨਾਲ ਲਾਗੂ ਨਾ ਕਰਨਾ ਸ਼ਾਮਲ ਹਨ। ਇਥੇ ਹੀ ਬਸ ਨਹੀਂ, ਆਰਥਿਕ ਸੁਧਾਰਾਂ ਦੇ ਸ਼ੁਰੂ ਹੋਣ ਤੋਂ ਬਾਅਦ 1994, 1998 ਤੇ 2000 ਵਿਚ ਲਗਾਤਾਰ, ਕਿਰਤ ਕਾਨੂੰਨਾਂ, ਖ਼ਾਸਕਰ ਇੰਡੀਅਨ ਟਰੇਡ ਯੂਨੀਅਨ ਐਕਟ-1926 ਅਤੇ ਇੰਡਸਟਰੀਅਲ ਡਿਸਪਿਊਟਸ ਐਕਟ-1947 ਵਿਚ ਮਜ਼ਦੂਰ ਵਿਰੋਧੀ ਸੋਧਾਂ ਕਰਨ ਅਤੇ ਮਜ਼ਦੂਰ ਯੂਨੀਅਨਾਂ ਨੂੰ ਢਾਹ ਲਾਉਣ ਦੀਆਂ ਕੋਸਿ਼ਸ਼ਾਂ ਕੀਤੀਆਂ ਗਈਆਂ। ਇਸੇ ਸਬੰਧ ਵਿਚ ਸਰਕਾਰ ਨੇ 1999 ਵਿਚ ਦੂਜਾ ਲੇਬਰ ਕਮਿਸ਼ਨ ਬਣਾਇਆ। ਕਮਿਸ਼ਨ ਨੇ 2002 ਵਿਚ ਆਪਣੀ ਰਿਪੋਰਟ ਵਿਚ ਸਾਰੇ ਕਿਰਤ ਕਾਨੂੰਨਾਂ ਨੂੰ ਚਾਰ ਲੇਬਰ ਕੋਡ ਵਿਚ ਇਕੱਠੇ ਕਰਨ ਲਈ ਸਿਫਾਰਸ਼ ਕੀਤੀ। ਮੌਜੂਦਾ ਸਰਕਾਰ ਨੇ ਕਰੋਨਾ ਸੰਕਟ ਦੌਰਾਨ ਸੰਸਦ ਵਿਚ ਬਿਨਾ ਬਹਿਸ ਇਹ ਸਾਰੇ ਕਿਰਤ ਕਾਨੂੰਨ ਚਾਰ ਲੇਬਰ ਕੋਡਾਂ ਵਿਚ ਇਕੱਠੇ ਕਰ ਦਿੱਤੇ। ਸਰਕਾਰ ਅਤੇ ਇਨ੍ਹਾਂ ਕੋਡਾਂ ਦੇ ਹਮਾਇਤੀ ਇਨ੍ਹਾਂ ਨੂੰ ਮਜ਼ਦੂਰ ਪੱਖੀ, ਮਜ਼ਦੂਰਾਂ ਲਈ ਕਲਿਆਣਕਾਰੀ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦੇ ਹੱਲ ਕਰਨ ਵਾਲੇ ਦੱਸ ਰਹੇ ਹਨ ਪਰ ਜੇ ਗਹੁ ਨਾਲ ਇਨ੍ਹਾਂ ਲੇਬਰ ਕੋਡ ਦਾ ਅਧਿਐਨ ਕੀਤਾ ਜਾਵੇ ਤਾਂ ਪਤਾ ਲੱਗਦਾ ਹੈ ਕਿ ਇਹ ਸੋਧਾਂ ਮਜ਼ਦੂਰਾਂ ਦੇ ਖਿਲਾਫ ਅਤੇ ਪੂੰਜੀਪਤੀਆਂ ਤੇ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਕੀਤੀਆਂ ਹਨ। ਪੁਰਾਣੇ ਕਾਨੂੰਨਾਂ ਵਿਚਲੀਆਂ ਮਜ਼ਦੂਰ ਪੱਖੀ ਧਾਰਾਵਾਂ ਸਰਮਾਏਦਾਰਾਂ ਦੇ ਹਿੱਤਾਂ ਦੀ ਪੂਰਤੀ ਲਈ ਉਦਾਰ ਜਾਂ ਖਤਮ ਕਰ ਦਿੱਤੀਆਂ ਹਨ। ਜ਼ਾਹਿਰ ਹੈ ਕਿ ਕਿਰਤ ਕਾਨੂੰਨਾਂ ਵਿਚ ਸੋਧਾਂ ਰਾਹੀਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਸਰਮਾਏਦਾਰਾਂ, ਪੂੰਜੀਪਤੀਆਂ ਅਤੇ ਕਾਰਪੋਰੇਟ ਘਰਾਣਿਆਂ ਦੀ ਵਧ ਤੋਂ ਵਧ ਮੁਨਾਫ਼ਾ ਕਮਾਉਣ ਲਈ ਮਦਦ ਕੀਤੀ ਜਾ ਸਕੇ। ਇਨ੍ਹਾਂ ਸੁਧਾਰਾਂ ਅਤੇ ਨੀਤੀਆਂ ਦਾ ਸਭ ਤੋਂ ਪਹਿਲਾ ਤੇ ਵੱਧ ਮਾਰੂ ਅਸਰ ਘਾਟੇ ਵਾਲੇ/ਬਿਮਾਰ ਅਦਾਰਿਆਂ ਦੇ ਮੁਲਾਜ਼ਮਾਂ ਅਤੇ ਮਜ਼ਦੂਰਾਂ ਉੱਪਰ ਪਿਆ ਹੈ। ਅਜਿਹੇ ਅਦਾਰੇ ਬੰਦ ਹੋਣ ਕਰ ਕੇ ਮਜ਼ਦੂਰਾਂ ਤੇ ਮੁਲਾਜ਼ਮਾਂ ਨੂੰ ਰੁਜ਼ਗਾਰ ਤੋਂ ਹੱਥ ਧੋਣੇ ਪਏ ਅਤੇ ਉਹ ਆਰਥਿਕ ਮੰਦਹਾਲੀ ਦਾ ਸਿ਼ਕਾਰ ਹੋਏ। ਆਰਥਿਕ ਸੁਧਾਰਾਂ ਤੋਂ ਪਹਿਲਾਂ ਸਰਕਾਰਾਂ ਮਜ਼ਦੂਰਾਂ ਤੇ ਕਰਮਚਾਰੀਆਂ ਦੇ ਰੁਜ਼ਗਾਰ ਹੱਕ ਸੁਰੱਖਿਅਤ ਰੱਖਣ ਲਈ ਅਜਿਹੇ ਅਦਾਰਿਆਂ ਨੂੰ ਆਪਣੇ ਅਧੀਨ ਲੈ ਲੈਂਦੀ ਸੀ। ਦੂਜੇ ਸਥਾਨ ’ਤੇ ਇਨ੍ਹਾਂ ਸੁਧਾਰਾਂ ਦੇ ਮਾੜੇ ਪ੍ਰਭਾਵ ਲਘੂ ਤੇ ਘਰੇਲੂ ਉਦਯੋਗਾਂ ਵਿਚ ਲੱਗੇ ਮਜ਼ਦੂਰਾਂ ਅਤੇ ਮੁਲਾਜ਼ਮਾਂ ਉਪਰ ਪਿਆ। ਸੁਧਾਰਾਂ ਉਪਰ ਅਮਲ ਤੋਂ ਬਾਅਦ ਛੋਟੇ ਉਦਯੋਗਾਂ ਦੇ ਮਜ਼ਦੂਰਾਂ ਅਤੇ ਮਾਲਕਾਂ ਦੀ ਆਰਥਿਕ ਹਾਲਤ ਬਹੁਤ ਨਾਜ਼ੁਕ ਅਤੇ ਤਰਸਯੋਗ ਬਣ ਗਈ। ਇਥੋਂ ਤੱਕ ਕਿ ਛੋਟੇ ਉਦਯੋਗਾਂ ਦੇ ਮਾਲਕਾਂ ਨੂੰ ਆਪਣੇ ਧੰਦੇ ਬੰਦ ਕਰਨੇ ਪਏ, ਕਿਉਂਕਿ ਸਰਕਾਰ ਨੇ ਆਰਥਿਕ ਸੁਧਾਰਾਂ ਅਤੇ ਨਵੀਆਂ ਨੀਤੀਆਂ ਦੀ ਆੜ ਵਿਚ ਵਿਦੇਸ਼ੀ ਪੂੰਜੀ ਨਿਵੇਸ਼ ਖਿੱਚਣ ਲਈ ਵਿਦੇਸ਼ੀ ਪੂੰਜੀਪਤੀਆਂ, ਬਹੁਕੌਮੀ ਕਾਰਪੋਰੇਸ਼ਨਾਂ ਅਤੇ ਧਨਾਢ ਭਾਰਤੀ ਪੂੰਜੀਪਤੀਆਂ ਨੂੰ ਸਹੂਲਤਾਂ ਦੇ ਕੇ, ਛੋਟੇ ਉਦਯੋਗਾਂ ਦੀ ਕੀਮਤ ’ਤੇ ਵੱਡੇ ਉਦਯੋਗਾਂ ਨੂੰ ਵਿਕਸਤ ਕਰਨ ਉਤਸ਼ਾਹਿਤ ਕੀਤਾ। ਦੂਜਾ, ਬਰਾਮਦਾਂ ਨੂੰ ਉਤਸ਼ਾਹਤ ਕਰਨ ਲਈ ਕਸਟਮ ਡਿਊਟੀ ਵਿਚ ਬਹੁਤ ਵੱਡੀਆਂ ਰਿਆਇਤਾਂ ਦੇਣ ਕਾਰਨ ਦੇਸ਼ ਵਿਚ ਵਿਦੇਸ਼ੀ ਵਸਤਾਂ ਦੀਆਂ ਕੀਮਤਾਂ ਵਿਚ ਗਿਰਾਵਟ ਆਈ। ਇਸ ਨਾਲ ਭਾਰਤੀ ਉਦਯੋਗਾਂ ਖ਼ਾਸਕਰ ਛੋਟੇ ਉਦਯੋਗਾਂ ਨੂੰ ਬਹੁਤ ਧੱਕਾ ਲੱਗਾ ਅਤੇ ਉਹ ਮੁਕਾਬਲੇ ਵਿਚ ਟਿਕ ਨਹੀਂ ਸਕੇ। ਤੀਜਾ, ਆਰਥਿਕ ਸੁਧਾਰਾਂ ਦੇ ਸਮੇਂ ਦੌਰਾਨ ਛੋਟੇ ਅਤੇ ਘਰੇਲੂ ਉਦਯੋਗਾਂ ਲਈ ਸਰਕਾਰਾਂ ਦੀ ਕੋਈ ਸਪੱਸ਼ਟ ਨੀਤੀ ਬਲਕਿ ਨੀਤੀ ਹੀ ਨਾ ਹੋਣ ਕਰਕੇ ਇਹ ਉਦਯੋਗ ਮੰਦੇ ਹਾਲਾਤ ਵਿਚੋਂ ਗੁਜ਼ਰੇ ਅਤੇ ਮਰਨ ਕਿਨਾਰੇ ਪੁੱਜ ਗਏ। ਤੀਜੇ ਸਥਾਨ ’ਤੇ ਆਰਥਿਕ ਸੁਧਾਰਾਂ ਦੇ ਸਮੇਂ ਦੌਰਾਨ ਸਰਮਾਏਦਾਰਾਂ, ਪੂੰਜੀਪਤੀਆਂ ਤੇ ਕਾਰਪੋਰੇਟ ਘਰਾਣਿਆਂ ਨੇ ਆਪਣੇ ਮੁਨਾਫੇ ਵਧਾਉਣ ਲਈ ਕੋਸਿ਼ਸ਼ਾਂ ਜਾਰੀ ਹੀ ਨਹੀਂ ਰੱਖੀਆਂ ਸਗੋਂ ਤੇਜ਼ ਕੀਤੀਆਂ। ਸਰਮਾਏਦਾਰ ਚਾਹੁੰਦੇ ਸਨ ਕਿ ਵੱਡੀਆਂ ਅਤੇ ਦਰਮਿਆਨੀਆਂ ਸਨਅਤਾ ਦੇ ਮਜ਼ਦੂਰਾਂ ਨੂੰ ਵੀ ਉਨ੍ਹਾਂ ਦੀ ਮਰਜ਼ੀ ’ਤੇ ਛੱਡ ਦਿੱਤਾ ਜਾਏ। ਸਾਮਰਾਜੀ ਤਾਕਤਾਂ ਨੇ ਕੌਮਾਂਤਰੀ ਸੰਸਥਾਵਾਂ ਰਾਹੀਂ ਭਾਰਤ ਸਰਕਾਰ ਉਪਰ ਜਲਦੀ ਤੋਂ ਜਲਦੀ ਕਿਰਤ ਸੁਧਾਰ ਕਰਨ ਲਈ ਦਬਾਅ ਪਾਇਆ ਤਾਂ ਕਿ ਕਿਰਤ ਕਾਨੂੰਨਾਂ ਵਿਚ ਮਜ਼ਦੂਰ ਪੱਖੀ ਧਾਰਾਵਾਂ ਸੋਧ ਕੇ ਸਰਮਾਏਦਾਰਾਂ ਪੱਖੀ ਬਣਾਈਆਂ ਜਾ ਸਕਣ। ਇਸ ਮਕਸਦ ਵਿਚ ਹੁਣ ਉਹ ਕਾਮਯਾਬ ਹੋ ਗਏ ਕਿਉਂਕਿ ਮੌਜੂਦਾ ਕੇਂਦਰ ਸਰਕਾਰ ਨੇ ਮੁਲਕ ਵਿਚ ਲਾਗੂ ਕਿਰਤ ਕਾਨੂੰਨਾਂ ਵਿਚ ਮਜ਼ਦੂਰ ਵਿਰੋਧੀ ਅਤੇ ਕਾਰਪੋਰੇਟ ਘਰਾਣਿਆਂ ਪੱਖੀ ਸੋਧਾਂ ਕਰ ਕੇ ਚਾਰ ਲੇਬਰ ਕੋਡ ਬਣਾ ਦਿੱਤੇ ਹਨ। ਉਜਰਤਾਂ ਕੋਡ-2019, ਉਦਯੋਗਿਕ ਸਬੰਧਾਂ ਬਾਰੇ ਕੋਡ-2020, ਸੋਸ਼ਲ ਸਕਿਉਰਿਟੀ ਕੋਡ-2020 ਅਤੇ ਕਿੱਤਾਮੁਖੀ ਸੁਰੱਖਿਆ, ਸਿਹਤ ਤੇ ਕੰਮ ਕਰਨ ਦੇ ਹਾਲਾਤ ਬਾਰੇ ਕੋਡ-2020 ਸੰਸਦ ਵਿਚੋਂ ਪਾਸ ਕਰਕੇ ਲਾਗੂ ਕੀਤੇ ਜਾ ਚੁੱਕੇ ਹਨ। ਇਹ ਸਾਰੇ ਕੋਡ ਮਜ਼ਦੂਰਾਂ ਦੇ ਹੱਕਾਂ ’ਤੇ ਡਾਕਾ ਮਾਰਨ ਵਾਲੇ ਅਤੇ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਵਿਚ ਭੁਗਤਣ ਵਾਲੇ ਹਨ ਪਰ ਹੈਰਾਨੀ ਦੀ ਗੱਲ ਹੈ ਕਿ ਜਿਵੇਂ ਮੁਲਕ ਵਿਚ ਖੇਤੀ ਕਾਨੂੰਨਾਂ ਦਾ ਕਿਸਾਨਾਂ ਅਤੇ ਸਿਆਸੀ ਪਾਰਟੀਆਂ ਵੱਲੋਂ ਵਿਰੋਧ ਕੀਤਾ ਗਿਆ, ਉਸ ਪੱਧਰ ’ਤੇ ਲੇਬਰ ਕੋਡਾਂ ਦਾ ਵਿਰੋਧ ਮਜ਼ਦੂਰਾਂ, ਮਜ਼ਦੂਰ ਯੂਨੀਅਨਾਂ ਅਤੇ ਸਿਆਸੀ ਪਾਰਟੀਆਂ ਨੇ ਨਹੀਂ ਕੀਤਾ। ਸਰਮਾਏਦਾਰਾਂ, ਪੂੰਜੀਪਤੀਆਂ ਤੇ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਪਿਛਲੇ ਤੀਹ ਸਾਲਾਂ ਦੌਰਾਨ

ਆਰਥਿਕ ਸੁਧਾਰ ਅਤੇ ਸਨਅਤੀ ਮਜ਼ਦੂਰ ਵਰਗ/ਡਾ. ਕੇਸਰ ਸਿੰਘ ਭੰਗੂ Read More »

ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦੇ ਬਿਆਨ ਮਗਰੋਂ ਪੰਜਾਬ ਕਾਂਗਰਸ ਦਾ ਸੰਕਟ ਹੋਰ ਵਧਦਾ ਨਜ਼ਰ ਆ ਰਿਹਾ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਇੰਚਾਰਜ ਤੇ ਹਾਈਕਮਾਨ ਦੀ ਤਿੰਨ ਮੈਂਬਰੀ ਕਮੇਟੀ ਦੇ ਮੈਂਬਰ ਹਰੀਸ਼ ਰਾਵਤ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਬਾਰੇ ਦਿਤੇ ਸੰਕੇਤ ਤੋਂ ਬਾਅਦ ਪੰਜਾਬ ਕਾਂਗਰਸ ਦਾ ਸੰਕਟ ਹੱਲ ਹੋਣ ਦੀ ਥਾਂ ਹੋਰ ਵਧਦਾ ਦਿਖਾਈ ਦੇ ਰਿਹਾ ਹੈ। ਹਰੀਸ਼ ਰਾਵਤ ਨੇ  ਇਕ ਨੈਸ਼ਨਲ ਟੀ.ਵੀ. ਚੈਨਲ ’ਤੇ ਗੱਲਬਾਤ ਵਿਚ ਕਿਹਾ ਸੀ ਕਿ ਪੰਜਾਬ ਕਾਂਗਰਸ ਦਾ ਸੰਕਟ ਹੱਲ ਹੋ ਗਿਆ ਹੈ ਅਤੇ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਇਆ ਜਾ ਰਿਹਾ ਹੈ।ਉਨ੍ਹਾਂ ਨਾਲ ਦੋ ਵਰਕਿੰਗ ਪ੍ਰਧਾਨ ਬਣਾਏ ਜਾਣ ਦੀ ਗੱਲ ਆਖੀ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਣੇ ਰਹਿਣ ਬਾਰੇ ਵੀ ਰਾਵਤ ਨੇ ਕਿਹਾ ਸੀ। ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਦੇ ਇਸ ਸੰਕੇਤ ਨਾਲ ਹੀ ਦੋ ਵਰਕਿੰਗ ਪ੍ਰਧਾਨਾਂ ਵਿਚ ਚੌਧਰੀ ਸੰਤੋਖ ਸਿੰਘ ਅਤੇ ਵਿਜੈਇੰਦਰ ਸਿੰਗਲਾ ਦੇ ਨਾਵਾਂ ਦੀ ਚਰਚਾ ਵੀ ਹੋ ਰਹੀ ਸੀ। ਦੇਰ ਸ਼ਾਮ ਤਕ ਕਿਸੇ ਰਸਮੀ ਐਲਾਨ ਦੀ ਮੀਡੀਆ ਉਡੀਕ ਕਰ ਰਿਹਾ ਸੀ ਪਰ ਸਾਰੇ ਹੀ ਸਮੀਕਰਨ ਬਦਲਦੇ ਦਿਖਾਈ ਦੇ ਰਹੇ ਹਨ। ਸੂਤਰਾਂ ਦੀ ਮੰਨੀਏ ਤਾਂ ਰਾਵਤ ਦੇ ਬਿਆਨ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਫ਼ੋਨ ਕਰ ਕੇ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਬਾਰੇ ਇਸ ਤਰ੍ਹਾਂ ਐਲਾਨ ਕਰਨ ਤੇ ਨਾਰਾਜ਼ਗੀ ਪ੍ਰਗਟ ਕੀਤੀ ਸੀ। ਕੈਪਟਨ ਦੀ ਇਸ ਨਾਰਾਜ਼ਗੀ ਤੋਂ ਬਾਅਦ ਸੋਨੀਆ ਗਾਂਧੀ ਨੇ ਹਰੀਸ਼ ਰਾਵਤ ਨੂੰ ਤਲਬ ਕਰ ਲਿਆ ਕਿ ਉਨ੍ਹਾਂ ਨੇ ਸਿੱਧੂ ਬਾਰੇ ਬਿਆਨ ਕਿਉਂ ਦਿਤਾ? ਇਹ ਵੀ ਪਤਾ ਲੱਗਾ ਹੈ ਕਿ ਰਾਵਤ ਨੇ ਕੈਪਟਨ ਨੂੰ ਵੀ ਫ਼ੋਨ ਕਰ ਕੇ ਸਫ਼ਾਈ ਦਿਤੀ ਹੈ ਕਿ ਹਾਲੇ ਕੋਈ ਐਲਾਨ ਨਹੀਂ ਹੋਇਆ ਤੇ ਉਨ੍ਹਾਂ ਦੇ ਬਿਆਨ ਵਿਚ ਕੋਈ ਅਧਿਕਾਰਤ ਗੱਲ ਨਹੀਂ ਸੀ ਅਤੇ ਕਿਸੇ ਵੀ ਫ਼ੈਸਲੇ ਬਾਰੇ ਹਾਈਕਮਾਨ ਹੀ ਐਲਾਨ ਕਰੇਗੀ। ਇਕ ਪਾਸੇ ਜਿਥੇ ਮੰਤਰੀ ਰੰਧਾਵਾ ਦੀ ਕੋਠੀ ਵਿਚ ਨਵਜੋਤ ਸਿੰਘ ਸਿੱਧੂ ਨਾਲ ਇਕ ਦਰਜਨ ਤੋਂ ਵੱਧ ਮੰਤਰੀਆਂ ਤੇ ਵਿਧਾਇਕਾਂ ਨੇ ਮੀਟਿੰਗ ਕੀਤੀ ਹੇ ਉਥੇ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਅਪਣੇ ਸਮਰਥਕ ਮੰਤਰੀਆਂ, ਵਿਧਾਇਕਾਂ ਤੇ ਸੰਸਦ ਮੈਂਬਰਾਂ ਦੀ ਮੀਟਿੰਗ ਅਪਣੇ ਸਿਸਵਾਂ ਫ਼ਾਰਮ ’ਤੇ ਕੀਤੀ। ਇਸ ਵਿਚ 30 ਤੋਂ ਵੱਧ ਮੈਂਬਰ ਪਹੁੰਚੇ। ਇਨ੍ਹਾਂ ਵਿਚ ਮੰਤਰੀ ਸੁੰਦਰ ਸ਼ਾਮ ਅਰੋੜਾ, ਰਾਣਾ ਗੁਰਮੀਤ ਸੋਢੀ, ਅਰੁਨਾ ਚੌਧਰੀ, ਸੰਸਦ ਮੈਂਬਰ ਗੁਰਜੀਤ ਔਜਲਾ, ਜਸਬੀਰ ਡਿੰਪਾ, ਮਨੀਸ਼ ਤਿਵਾੜੀ, ਵਿਧਾਇਕ ਫ਼ਤਿਹ ਬਾਜਵਾ, ਰਮਿੰਦਰ ਆਵਲਾ, ਕੁਲਦੀਪ ਸਿੰਘ ਵੈਦ ਦੇ ਨਾਂ ਜ਼ਿਕਰਯੋਗ ਹਨ। ਪਤਾ ਲੱਗਾ ਹੈ ਕਿ ਕੈਪਟਨ ਸਿੱਧੂ ਦੀ ਪ੍ਰਧਾਨਗੀ ਦੇ ਮੁੱਦੇ ਨੂੰ ਲੈ ਕੇ ਅਪਣੇ ਸਮਰਥਕਾਂ ਦੀ ਰਾਏ ਲੈ ਰਹੇ ਹਨ। ਹਾਈਕਮਾਨ ਨੂੰ ਅਪਣੀ ਸ਼ਕਤੀ ਵਿਖਾਉਣ ਦਾ ਵੀ ਯਤਨ ਹੈ।

ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦੇ ਬਿਆਨ ਮਗਰੋਂ ਪੰਜਾਬ ਕਾਂਗਰਸ ਦਾ ਸੰਕਟ ਹੋਰ ਵਧਦਾ ਨਜ਼ਰ ਆ ਰਿਹਾ Read More »

ਸੁਭਾਸ਼ ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ/ ਉਜਾਗਰ ਸਿੰਘ

ਸੁਭਾਸ਼ ਸ਼ਰਮਾ ਨੂਰ ਦਾ ਪਲੇਠਾ ਕਾਵਿ ਸੰਗ੍ਰਹਿ ‘ਕਿਤਾਬ-ਏ-ਜ਼ਿੰਦਗੀ’ ਮੁਹੱਬਤ ਦੀਆਂ ਬਾਤਾਂ ਪਾ ਰਿਹਾ ਹੈ। ਸ਼ੁਭਾਸ਼ ਸਰਮਾ ਅੰਗਰੇਜ਼ੀ ਦੇ ਸੇਵਾ ਮੁਕਤ ਪ੍ਰੋਫ਼ੈਸਰ ਹਨ। ਪ੍ਰੰਤੂ ਉਨ੍ਹਾਂ ਆਪਣੀ ਇਹ ਪਹਿਲੀ ਪੁਸਤਕ ਹੀ ਹਿੰਦੀ ਵਿਚ ਪ੍ਰਕਾਸ਼ਤ ਕਰਵਾਈ ਹੈ। ਇਸ ਪੁਸਤਕ ਦੇ ਪਹਿਲੇ 52 ਪੰਨਿਆਂ ਵਿਚ 30 ਕਵਿਤਾਵਾਂ ਅਤੇ ਨਜ਼ਮਾ ਅਤੇ 17 ਗ਼ਜ਼ਲਾਂ ਹਨ। ਉਸਤੋਂ ਬਾਅਦ 96 ਪੰਨਿਆਂ ਤੱਕ 79 ਰੁਬਾਈਆਂ ਅਤੇ 53 ਸ਼ੇਅਰ ਹਨ। ਉਨ੍ਹਾਂ ਦੀਆਂ ਬਹੁਤੀਆਂ ਕਵਿਤਾਵਾਂ, ਨਜ਼ਮਾ ਅਤੇ ਰੁਬਾਈਆਂ, ਮੁਹੱਬਤ, ਸਦਭਾਵਨਾ, ਆਪਸੀ ਮਿਲਵਰਤਨ, ਜ਼ਿੰਦਗੀ, ਸੁਖੀ ਜੀਵਨ, ਸ਼ਾਂਤੀ, ਇਸਤਰੀਆਂ, ਪੰਛੀਆਂ, ਬਜ਼ੁਰਗਾਂ ਦਾ ਸਤਿਕਾਰ, ਆਪਸੀ ਪਿਆਰ, ਭਰਿਸ਼ਟਾਚਾਰ, ਮਿਲਵਰਤਨ, ਜ਼ਾਤੀਵਾਦ, ਰਾਜਨੀਤੀ, ਪਾਰਦਰਸ਼ਤਾ, ਗ਼ਰੀਬਾਂ, ਮਜ਼ਲੂਮਾ, ਹਓਮੈ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਦੇ ਆਲੇ ਦੁਆਲੇ ਹੀ ਘੁੰਮਦੀਆਂ ਹਨ। ਮੁੱਢਲੇ ਤੌਰ ‘ਤੇ ਸ਼ੁਭਾਸ਼ ਸ਼ਰਮਾ ਨੂਰ ਇਕ ਬਿਹਤਰੀਨ ਅਧਿਆਪਕ, ਖ਼ੁਸ਼ਮਿਜ਼ਾਜ਼, ਸਲੀਕੇ ਨਾਲ ਵਿਚਰਨ ਵਾਲੇ ਇਨਸਾਨ, ਹਿੰਦੀ, ਅੰਗਰੇਜ਼ੀ ਅਤੇ ਪੰਜਾਬੀ ਦੇ ਸਰਬਪ੍ਰਮਾਣਤ ਮੰਚ ਸੰਚਾਲਕ ਹਨ। ਇਸ ਪੁਸਤਕ ਵਿਚਲੀਆਂ ਰੁਬਾਈਆਂ ਅਤੇ ਸ਼ੇਅਰ ਆਮ ਤੌਰ ਜਦੋਂ ਉਹ ਮੰਚ ਸੰਚਾਲਨ ਕਰਦੇ ਹਨ ਤਾਂ ਉਨ੍ਹਾਂ ਦੀ ਵਰਤੋਂ ਕਰਦੇ ਹਨ। ਪੁਸਤਕ ਵਿਚਲੀਆਂ ਰਚਨਾਵਾਂ ਵਿਚ ਉਨ੍ਹਾਂ ਦੇ ਵਿਅਕਤਿਵ ਦਾ ਪ੍ਰਗਟਾਵਾ ਹੁੰਦਾ ਹੈ। ਇਨ੍ਹਾਂ ਰਚਨਾਵਾਂ ਨੂੰ ਜੇ ਉਨ੍ਹਾਂ ਦੀ ਰੂਹ ਦੀ ਆਵਾਜ਼ ਕਹਿ ਲਿਆ ਜਾਵੇ ਤਾਂ ਕੋਈ ਅਤਕਥਨੀ ਨਹੀਂ ਹੋਵੇਗੀ। ਉਨ੍ਹਾਂ ਨੇ ਆਪਣੀ ਪਹਿਲੀ ਕਵਿਤਾ ਹੀ ਆਪਣੀ ਧਰਮ ਪਤਨੀ ਨੂੰ ਸਮਰਪਤ ਕੀਤੀ ਹੈ। ਉਨ੍ਹਾਂ ਉਸ ਕਵਿਤਾ ਵਿਚ ਲਿਖਿਅ ਹੈ ਕਿ ਉਸਦੀ ਜ਼ਿੰਦਗੀ ਨੂੰ ਸੁਚੱਜੀ ਬਣਾਉਣ ਵਿਚ ਉਨ੍ਹਾਂ ਦੀ ਪਤਨੀ ਦਾ ਵਿਸ਼ੇਸ਼ ਯੋਗਦਾਨ ਹੈ। ਬਿਹਤਰ ਰਿਸ਼ਤੇ ਬਣਾਉਣ, ਖ਼ੁਸ਼ਹਾਲ ਜੀਵਨ ਬਤੀਤ ਕਰਨ, ਇਨਸਾਨੀਅਤ ਦੀਆਂ ਕਦਰਾਂ ਕੀਮਤ ‘ਤੇ ਪਹਿਰਾ ਦੇਣ, ਸ਼ਾਂਤਮਈ ਵਾਤਾਵਰਨ ਪੈਦਾ ਕਰਨ, ਹਓਮੈ ਤੋਂ ਛੁਟਕਾਰਾ ਪਾਉਣ ਅਤੇ ਮਨੁੱਖੀ ਹੱਕਾਂ ਦੀ ਰਖਵਾਲੀ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਕੁਲ 46 ਕਵਿਤਾਵਾਂ ਅਤੇ 79 ਰੁਬਾਈਆਂ ਵਿਚੋਂ ਅੱਧ ਤੋਂ ਵੱਧ ਮੁਹੱਬਤ ਦੇ ਗੀਤ ਗਾਉਂਦੀਆਂ ਹਨ। ਬਾਕੀ ਦੀਆਂ ਅੱਧੀਆਂ ਰਚਨਾਵਾਂ ਸਮਾਜਿਕ ਸਰੋਕਾਰਾਂ ਦੀ ਗੱਲ ਕਰਦੀਆਂ ਹਨ। ਸ਼ਾਇਰੀ ਦਾ ਜ਼ਿਕਰ ਕਰਦਿਆਂ ਉਹ ਲਿਖਦੇ ਹਨ- ਸ਼ਾਇਰੀ ਹੁਸਨ ਕਾ ਅੰਦਾਜ਼ ਹੂਆ ਕਰਤੀ ਹੈ, ਸ਼ਾਇਰੀ ਵਕਤ ਕੀ ਹਮਰਾਜ਼ ਹੂਆ ਕਰਤੀ ਹੈ। ਸ਼ਾਇਰੀ ਸਿਰਫ਼ ਲਫ਼ਾਜ਼ੀ ਨਹੀਂ ਹੋਤੀ, ਏ ਦੋਸਤ! ਸ਼ਾਇਰੀ ਰੂਹ ਕੀ ਆਵਾਜ਼ ਹੂਆ ਕਰਤੀ ਹੈ। ਸ਼ੁਭਾਸ਼ ਸ਼ਰਮਾ ਦੀ ਇਹ ਕਵਿਤਾ ਹੀ ਉਨ੍ਹਾਂ ਦੀਆਂ ਸਾਰੀਆਂ ਰਚਨਾਵਾਂ ਦਾ ਆਧਾਰ ਹੈ। ਉਹ ਮੁਹੱਬਤ, ਇਸ਼ਕ, ਪਿਆਰ ਅਤੇ ਹੁਸਨ ਨੂੰ ਇਸ਼ਕ ਮਜ਼ਾਜ਼ੀ ਨਹੀਂ ਸਗੋਂ ਇਸ਼ਕ ਹਕੀਕੀ ਮੰਨਦੇ ਹਨ। ਦੁਨੀਆਂ ਇਨਸਾਨ ਦੇ ਚਿਹਰੇ ਮੋਹਰੇ ਦੇ ਮਗਰ ਪਾਗਲ ਹੋਈ ਫਿਰਦੀ ਹੈ। ਦੁਨਿਆਵੀ ਲਾਲਚ ਨੇ ਇਨਸਾਨੀਅਤ ਦੀ ਫਿਤਰਤ ਵਿਚ ਤਬਦੀਲੀ ਲਿਆਕੇ ਇਨਸਾਨ ਨੂੰ ਬੁਰਾਈਆਂ ਵਲ ਧਕੇਲ ਦਿੱਤਾ ਹੈ। ਸਮਾਜ ਵਿਚ ਸੁੱਖ, ਸ਼ਾਂਤੀ ਅਤੇ ਸਦਭਾਵਨਾ ਦਾ ਵਾਤਵਰਨ ਪੈਦਾ ਕਰਨ ਦੇ ਇਰਾਦੇ ਨਾਲ ਸ਼ਾਇਰ ਆਪਣੀ ਇਕ ਰਚਨਾ ਵਿਚ ਲਿਖਦੇ ਹਨ- ਤੁਮਨੇ ਇਸ ਸ਼ਹਿਰ ਕੋ ਸਦੀਓਂ ਸੇ ਨੂਰ ਬਖ਼ਸ਼ਾ ਹੈ, ਇਲਮ ਬਖ਼ਸ਼ਾ ਹੈ ਇਸਕੋ ਸ਼ਾਊਰ ਬਖ਼ਸ਼ਾ ਹੈ। ਤੁਮਨੇ ਇਸ ਸ਼ਹਿਰ ਕੇ ਹਾਥੋਂ ਕੋ ਹਿਨਾ ਬਖ਼ਸ਼ੀ ਹੈ, ਹੁਸਨ ਬਖ਼ਸ਼ਾ ਹੈ ਇਸੇ ਨਾਜ਼-ਅੋ-ਅਦਾ ਬਖ਼ਸ਼ੀ ਹੈ। ਸ਼ਾਇਰ ਦਾ ਇਸ ਸ਼ਹਿਰ ਤੋਂ ਭਾਵ ਇਕੱਲੇ ਪਟਿਆਲਾ ਸ਼ਹਿਰ ਬਾਰੇ ਨਹੀਂ ਸਗੋਂ ਸਮੁੱਚੀ ਮਾਨਵਤਾ ਦੀ ਗੱਲ ਕਰ ਰਹੇ ਹਨ। ਸਮੁੱਚੇ ਪੰਜਾਬ/ਦੇਸ਼ ਦੀ ਗੱਲ ਕਰ ਰਹੇ ਹਨ। ਇਸ ਪੁਸਤਕ ਬਾਰੇ ਸ਼ਾਇਰ ਕਹਿੰਦੇ ਹਨ ਕਿ ਇਹ ਪੁਸਤਕ ਮੇਰੀ ਜ਼ਿੰਦਗੀ ਦੇ ਤਜ਼ਰਬਿਆਂ ਦਾ ਸਾਰੰਸ਼ ਹੈ। ਮੇਰੀ ਜ਼ਿੰੰਦਗੀ ਤੋਂ ਉਨ੍ਹਾਂ ਦਾ ਅਰਥ ਹੈ, ਇਨਸਾਨੀਅਤ ਦੀ ਜ਼ਿੰਦਗੀ ਹੈ। ਉਹ ਆਪਣੇ ਨਿੱਜੀ ਤਜ਼ਰਬਿਆਂ ਨੂੰ ਲੋਕਾਈ ਦੇ ਬਣਾਕੇ ਪੇਸ਼ ਕਰਦੇ ਹਨ। ਮਾਨਵਤਾ ਦੁਨਿਆਵੀ ਵਸਤਾਂ ਦੀ ਪ੍ਰਾਪਤੀ ਲਈ ਕਿਸ ਤਰ੍ਹਾਂ ਹਰ ਰੋਜ਼ ਭਟਕਦੀ ਰਹਿੰਦੀ ਹੈ, ਜਦੋਂ ਕਿ ਉਸਨੂੰ ਪਤਾ ਹੈ ਕਿ ਇਹ ਸਭ ਵਸਤਾਂ ਸਥਾਈ ਨਹੀਂ ਹਨ। ਇਸ ਲਈ ਜਿਹੜੀ ਇਹ ਜ਼ਿੰਦਗੀ ਮਿਲੀ ਹੈ, ਇਸਦਾ ਸਦਉਪਯੋਗ ਮਾਨਵਤਾ ਦੀ ਬਿਹਤਰੀ ਲਈ ਕੀਤਾ ਜਾਵੇ। ਇਸ ਨੂੰ ਅਜਾਈਂ ਨਾ ਗੁਆ ਦਿੱਤਾ ਜਾਵੇ। ਵਕਤ ਨੂੰ ਸਾਂਭਣਾ ਹੀ ਇਨਸਾਨੀਅਤ ਦੀ ਮੁੱਢਲੀ ਜ਼ਿੰਮੇਵਾਰੀ ਹੈ।- ਮੈਂ ਜੋ ਲਮਹਾ-ਲਮਹਾ ਜੀਆ ਕਭੀ, ਮੈਂ ਜੋ ਕਤਰਾ ਕਤਰਾ ਮਰਾ ਕਭੀ। ਮੇਰੀ ਖੁਵਾਹਸ਼ੇਂ, ਮੇਰੀ ਕੋਸ਼ਿਸ਼ੇਂ, ਮੇਰੀ ਸ਼ੋਹਰਤੇਂ, ਮੇਰੀ ਜ਼ਿਲਤੇਂ। ਉਨ ਸਭੀ ਪਲੋਂ ਕਾ ਹਿਸਾਬ ਹੈ, ਇਸੇ ਪੜੋ ਜ਼ਰਾ। ਸ਼ੁਭਾਸ਼ ਸ਼ਰਮਾ ਇਨਸਾਨ ਨੂੰ ਪੰਛੀਆਂ ਤੋਂ ਪ੍ਰੇਰਨਾ ਲੈਣ ਲਈ ਵੀ ਆਪਣੀਆਂ ਕਵਿਤਾਵਾਂ ਵਿਚ ਕਹਿੰਦਾ ਹੈ। ਪੰਛੀਆਂ ਵਿਚ ਕੋਈ ਵੈਰ ਭਾਵ ਨਹੀਂ ਹੁੰਦਾ, ਉਹ ਸਥਾਈ ਘਰ ਵੀ ਨਹੀਂ ਬਣਾਉਂਦੇ, ਉਨ੍ਹਾਂ ਲਈ ਸਰਹੱਦਾਂ ਦਾ ਕੋਈ ਅਰਥ ਨਹੀਂ, ਕੋਈ ਲਾਲਚ ਨਹੀਂ, ਜੋ ਕੁਝ ਮਿਲ ਗਿਆ ਖਾ ਲਿਆ, ਪੀ ਲਿਆ, ਕੋਈ ਕਬਜ਼ਾ ਨਹੀਂ ਕਰਦੇ, ਫਿਰ ਵੀ ਉਹ ਚਹਿਕਦੇ ਰਹਿੰਦੇ ਹਨ। ਉਨ੍ਹਾਂ ਦੀ ਖ਼ੁਸ਼ੀਆਂ ਭਰੀ ਜ਼ਿੰਦਗੀ ਵੇਖਕੇ ਇਨਸਾਨ ਨੂੰ ਵੀ ਖ਼ੁਸ਼ੀਆਂ ਦਾ ਆਨੰਦ ਮਾਨਣਾ ਚਾਹੀਦਾ ਹੈ। ਲੋਭ, ਮੋਹ ਅਤੇ ਅਹੰਕਾਰ ਦੇ ਚੱਕਰ ਵਿਚੋਂ ਬਾਹਰ ਨਿਕਲਕੇ ਇਨਸਾਨ ਨੂੰ ਪਰਮਾਤਮਾ ਦੀਆਂ ਬਰਕਤਾਂ ਦਾ ਲਾਭ ਉਠਾਉਣਾ ਚਾਹੀਦਾ ਹੈ। ਪਤਾ ਨਹੀਂ ਉਹ ਇਨ੍ਹਾਂ ਰਹਿਮਤਾਂ ਦਾ ਲਾਭ ਕਿਉਂ ਨਹੀਂ ਉਠਾ ਰਿਹਾ? ਪਰਿੰਦੇ ਆਬ-ਅੋ-ਦਾਨਾ ਢੂੰਡਤੇ ਹੈਂ, ਵੋਹ ਬਸ ਮੌਸਮ ਸੁਹਾਨਾ ਢੂੰਢਤੇ ਹੈ। ਪਰਿੰਦੋਂ ਕੀ ਸਿਆਸਤ ਬਸ ਯਹੀ ਹੈ, ਵੋਹ ਮਿਲਨੇ ਕਾ ਬਹਾਨਾ ਢੂੰਢਤੇ ਹੈਂ। ਸਰਹੱਦੋਂ ਸੇ ਉਨਹੇਂ ਕਿਆ ਲੇਨਾ ਹੈ, ਵੋਹ ਉੜਨੇ ਕਾ ਬਹਾਨਾ ਢੂੰਢਤੇ ਹੈਂ। ਸ਼ਜ਼ਰ ਕੀ ਟਹਿਨੀਅਓਂ ਪਰ ਬੈਠੇ-ਬੈਠੇ, ਮੁਹੱਬਤ ਕਾ ਜ਼ਮਾਨਾ ਢੂੰਢਤੇ ਹੈਂ। ਜ਼ਮਾਨੇ ਕੀ ਫ਼ਿਜ਼ਾ ਸੇ ਦੂਰ ਉੜਕਰ, ਖ਼ੁਦਾ ਕਾ ਆਸ਼ਿਆਨਾ ਢੂੰਢਤੇ ਹੈ। ‘ਨੂਰ’ ਕੁਛ ਸੀਖ਼ ਲੇ ਪਰਿੰਦੋਂ ਸੇ, ਜੋ ਖ਼ੁਸ਼ੀਓਂ ਕਾ ਖ਼ਜਾਨਾ ਢੂੰਢਤੇ ਹੈ। ਸ਼ਾਇਰ ਆਪਣੀ ਸ਼ਾਇਰੀ ਵਿਚ ਇਨਸਾਨ ਨੂੰ ਲੜਾਈ ਝਗੜੇ ਛੱਡ ਕੇ ਕੁਰਕਸ਼ੇਤਰ ਦਾ ਯੁਧ ਖ਼ਤਮ ਕਰਨ ਦੀ ਨਸੀਹਤ ਦੇ ਰਿਹਾ ਹੈ। ਸਾਰਾ ਕੁਝ ਇਥੇ ਹੀ ਰਹਿ ਜਾਣਾ ਹੈ। ਆਪਸੀ ਝਗੜੇ, ਖੁੰਦਕਾਂ ਅਤੇ ਦੁਸ਼ਮਣੀਆਂ ਵਿਚੋਂ ਸੁੱਖ ਨਹੀਂ ਸਗੋਂ ਅਸ਼ਾਂਤੀ ਮਿਲਦੀ ਹੈ, ਸ਼ਾਇਰ ਲਿਖਦੇ ਹਨ- ਸ਼ਸ਼ਤਰੋਂ ਕੀ ਹੋੜ ਘਟੇ ਜਗ ਮੇਂ, ਸਬ ਦੇਸ਼ ਕੁਟੁੰਬ ਸਮਾਨ ਰਹੇਂ। ਸਾਰੀ ਸਿਰਸ਼ਟੀ ਸੰਗੀਤ ਬਨੇ, ਨਵ ਵਰਸ਼ ਨਯਾ ਸੰਦੇਸ਼ ਲਿਏ। ਯੂੰ ਖ਼ੂਨ ਵਹਾਨੇ ਕੇ ਬਹਾਨੇ ਬਹੁਤ ਸੀਖੇ, ਕੋਈ ਪਿਆਰ ਮੁਹੱਬਤ ਕਾ ਤਰਾਨਾ ਨਹੀਂ ਸੀਖਾ। ਹਮ ਖ਼ੁਸ਼ ਹੈਂ ਜਮਾ ਕਰਕੇ ਸਾਮਾਨੇ-ਏ-ਜੰਗ ਲੇਕਿਨ, ਹਮਨੇ ਅਭੀ ਜੰਗੋਂ ਕੋ ਮਿਟਾਨਾ ਨਹੀਂ ਸੀਖਾ। ਸ਼ੁਭਾਸ਼ ਸ਼ਰਮਾ ਪਰਮਾਤਮਾ ਨੂੰ ਵੀ ਆਪਣੀ ‘ਭਗਵਾਨ ਤੁਮ ਅਸਤੀਫ਼ਾ ਦੇ ਦੋ’ ਦੇ ਸਿਰਲੇਖ ਵਾਲੀ ਕਵਿਤਾ ਵਿਚ ਵਿਅੰਗ ਕਰਦਾ ਲਿਖਦਾ ਹੈ ਕਿ ਇਨਸਾਨੀਅਤ ਤੇਰੇ ਕਾਬੂ ਵਿਚ ਨਹੀਂ ਹੈ। ਰਾਜਨੀਤੀ ‘ਤੇ ਵਿਅੰਗ ਕਰਦੇ ਲਿਖਦੇ ਹਨ, ਆਪਣੀ ਵਿਰਾਸਤ ਸਾਬਤ ਕਰਨ ਲਈ ਸਬੂਤ ਮੰਗੇ ਜਾ ਰਹੇ ਹਨ। ਸਭ ਪਾਸੇ ਆਪੋ ਧਾਪੀ ਪਈ ਹੋਈ ਹੈ। ਤੁਹਾਡੀ ਕੋਈ ਪਰਵਾਹ ਨਹੀਂ ਕਰ ਰਿਹਾ, ਇਸ ਲਈ ਤੁਹਾਨੂੰ ਵੀ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਪੰਜਾਬ ਦੀ ਮਿੱਟੀ ਦੀ ਮਹਿਕ ਦਾ ਜ਼ਿਕਰ ਕਰਦਾ ਸ਼ਾਇਰ ਕਹਿੰਦਾ ਹੈ ਕਿ ਪੰਜਾਬ ਸ਼ਹੀਦਾਂ, ਗੁਰੂਆਂ, ਪੀਰਾਂ, ਸੂਫ਼ੀ ਫ਼ਕੀਰਾਂ, ਧਰਮ ਗ੍ਰੰਥਾ ਦੀ ਪਾਕਿ ਪਵਿਤਰ ਸਰਜ਼ਮੀ ਹੈ। ਇਨਸਾਨ ਆਪਣੀ ਇਸ ਅਮੀਰ ਵਿਰਾਸਤ ਤੋਂ ਸਿੱਖਣ ਤੋਂ ਭੱਜ ਰਿਹਾ ਹੈ। ਚਿੜੀਆਘਰ ਕਵਿਤਾ ਵਿਚ ਚਿੜੀਆਂ ਦੇ ਰਾਹੀਂ ਪਰਜਾਤੰਤਰ ਵਿਚ ਸ਼ਰੀਫ਼ ਮਾਨਵਤਾ ‘ਤੇ ਹੋ ਰਹੇ ਅਤਿਆਚਾਰਾਂ ਦਾ ਜ਼ਿਕਰ ਕਰਦੇ ਸ਼ਾਇਰ ਲਿਖ ਰਹੇ ਹਨ ਕਿ ਤਕੜੇ ਦਾ ਸਤੀਂ ਵੀਹੀਂ ਸੌ ਹੋ ਰਿਹਾ ਹੈ। ਮਾਜ਼ੀ, ਆਜ ਔਰ ਕਲ੍ਹ ਵਿਚ ਸਪੁੱਤਰਾਂ ਵਲੋਂ ਬਜ਼ੁਰਗਾਂ ਨਾਲ ਕੀਤੇ ਜਾ ਰਹੇ ਦੁਰਵਿਵਹਾਰ ਬਾਰੇ ਲਿਖਦੇ ਹਨ। ਜ਼ਿੰਦਗੀ ਕਵਿਤਾ ਵਿਚ ਸ਼ਾਇਰ ਲਿਖਦੇ ਹਨ ਕਿ ਖ਼ੁਸ਼ੀਆਂ ਭਾਲਣ ਲਈ ਜੰਗਲ , ਗੁਫ਼ਾ ਅਤੇ ਪਹਾੜਾਂ ਵਿਚ ਜਾ ਕੇ ਤਪੱਸਿਆ ਕਰਨ ਦੀ ਲੋੜ ਨਹੀਂ। ਖ਼ੁਸ਼ੀ ਇਨਸਾਨ ਦੇ ਅੰਦਰ ਹੈ। ਇਸ ਲਈ ਉਸਨੂੰ ਆਪਣੇ ਅੰਦਰ ਝਾਕਣਾ ਚਾਹੀਦਾ। ਕਲ ਕਵਿਤਾ ਵਿਚ ਵਰਤਮਾਨ ਨੂੰ ਸਫਲ

ਸੁਭਾਸ਼ ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ/ ਉਜਾਗਰ ਸਿੰਘ Read More »

ਐਨ ਪੀ ਏ ਰੇੜਕਾ ਸਰਕਾਰੀ ਵਤੀਰੇ ਤੋ ਨਾਰਾਜ਼ ਡਾਕਟਰਾਂ ਨੇ ਰੋਸ ਵਜੋਂ ਸਰਕਾਰੀ ਓ ਪੀ ਡੀ ਦੇ ਸਮਾਨ-ਅੰਤਰ ਮੁਫਤ ਓ ਪੀ ਡੀ ਚਲਾਈ | ਸ਼ਨੀਵਾਰ ਤੱਕ ਰੋਸ ਰਹੇਗਾ ਜਾਰੀ

ਮਾਨਸਾ -16 ਜੁਲਾਈ ( ਗੁਰਜੰਟ ਸਿੰਘ ਬਾਜੇਵਾਲੀਆ) ਐਨ ਪੀ ਏ ਮਸਲੇ ‘ਤੇ ਸਰਕਾਰ ਦੀ ਟਾਲ ਮਟੋਲ ਭਰੀ ਨੀਤੀ ਤੋਂ ਖਫ਼ਾ ਅੱਜ ਪੰਜਾਬ ਭਰ ਦੇ ਮੈਡੀਕਲ ਅਤੇ ਵੈਟਰਨਰੀ ਡਾਕਟਰਾਂ ਨੇ ਅੱਜ ਸੂਬੇ ਦੇ ਸਮੁਚੇ ਹਸਪਤਾਲਾਂ ਤੇ ਪੌਲੀਕਲੀਨਿਕਾਂ ਵਿੱਚ ਮੁਫਤ ਓ. ਪੀ.ਡੀ. ਚਲਾਈ | ਜਿਥੇ ਉਨ੍ਹਾਂ ਵਲੋਂ ਇਸ ਇਲਾਜ ਲਈ ਮੁਫਤ ਦਵਾਈਆਂ ਦਾ ਪ੍ਰਬੰਧ ਵੀ ਆਪਣੇ ਪੱਧਰ ਤੇ ਆਪਣੇ ਨਿਜੀ ਫੰਡਾਂ ਚੋਂ ਕੀਤਾ ਗਿਆ ਤਾਂ ਕਿ ਆਮ ਲੋਕਾਂ ਨੂੰ ਬੇਲੋੜੀ ਪਰੇਸ਼ਾਨੀਆਂ ਬਚਾਇਆ ਜਾ ਸਕੇ ਅਤੇ ਉਨ੍ਹਾਂ ਦੀ ਆਰਥਿਕ ਮੱਦਦ ਵੀ ਕੀਤੀ ਜਾ ਸਕੇ |    ਇਸ ਮੌਕੇ ਤੇ ਜੁਆਇੰਟ ਗੋਰਮਿੰਟ ਡਾਕਟਰਜ ਕੁਆਰਡੀਨੇਸ਼ਨ ਕਮੇਟੀ ਦੇ ਨੁਮਾਇੰਦਿਆਂ ਡਾ. ਰਣਜੀਤ ਸਿੰਘ ਰਾਏ, ਡਾ. ਵਰਿੰਦਰ ਸਿੰਘ, ਡਾ. ਅਰਸ਼ਦੀਪ, ਡਾ. ਨਿਸ਼ਾਂਤ ਸੋਹਲ , ਡਾ. ਕਮਲ ਕੁਮਾਰ, ਡਾ. ਨਿਰਮਲ ਤੇ ਡਾ. ਰਵੀ ਕਾਂਤ ਨੇ ਦੱਸਿਆ ਕਿ ਸਮੂਹ ਡਾਕਟਰਾਂ ਵੱਲੋਂ ਇਸ ਮੌਕੇ ਸਰਕਾਰੀ ਹਥਕੰਡਿਆਂ ਖਿਲਾਫ਼ ਜਾਗਰੂਕ ਕਰਨ ਲਈ ਲਿਟਰੇਚਰ ਵੀ ਵੰਡਿਆ ਗਿਆ| ਚੇਤੇ ਰਹੇ ਕਿ ਜੁਆਇੰਟ ਗੌਰਮਿੰਟ ਡਾਕਟਰਜ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ ਤੇ ਸਿਹਤ, ਪਸ਼ੂ ਪਾਲਣ,ਆਯੂਰਵੈਦਿਕ , ਹੋਮਿਓਪੈਥੀ ਅਤੇ ਪੇਂਡੂ ਵਿਕਾਸ ਵਿਭਾਗ  ਦੇ ਸਮੂਹ ਡਾਕਟਰ ਲੰਬੇ ਸਮੇਂ ਤੋਂ ਹੜਤਾਲ ਤੇ ਚੱਲ ਰਹੇ ਹਨ ਜਿਸ ਕਾਰਣ ਸੂਬੇ ਦੇ ਸਿਹਤ ਤੇ ਪਸ਼ੂ ਹਸਪਤਾਲਾਂ ਚ ਐਮਰਜੈੰਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੀਆਂ ਸੇਵਾਵਾਂ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਠੱਪ ਪਈਆਂ ਸਨ | ਪਰ ਲੋਕਾਂ ਦੀ ਪਰੇਸ਼ਾਨੀ ਨੂੰ ਦੇਖਦਿਆਂ ਡਾਕਟਰ ਜਥੇਬੰਦੀਆਂ ਨੇ ਸ਼ਨੀਵਾਰ ਤੱਕ ਸਰਕਾਰੀ ਓ.ਪੀ..ਡੀ. ਦੇ ਸਮਾਨਾਂਤਰ ਮੁਫਤ ਓ.ਪੀ.ਡੀ. ਹਸਪਤਾਲਾਂ ਦੇ ਵਿਹੜਿਆਂ ਅੰਦਰ ਹੀ ਚਲਾਉਣ ਦਾ ਐਲਾਨ ਕੀਤਾ ਹੋਇਆ ਹੈ | ਚੇਤੇ ਰਹੇ ਕਿ ਸਮੁਚਾ ਡਾਕਟਰ ਭਾਈਚਾਰਾ ਐਨ.ਪੀ.ਏ. ਬਹਾਲੀ ਨੂੰ ਲੈ ਕੇ ਪਿਛਲੀ 25 ਜੂਨ ਤੋਂ ਲਗਾਤਾਰ ਸੰਘਰਸ਼ ਕਰ ਰਿਹਾ ਹੈ। ਪਰ ਸਰਕਾਰ ਫੋਕੇ ਲਾਰੇ ਲਾ ਕੇ ਬਸ ਡੰਗ ਟਪਾਈ ਕਰ ਰਹੀ ਹੈ ਜਿਸ ਨਾਲ ਆਮ ਜਨਤਾ ਨੂੰ ਵੀ ਹਰ ਰੋਜ ਖੱਜਲ ਖੁਆਰ ਹੋਣਾ ਪੈ ਰਿਹਾ ਹੈ।

ਐਨ ਪੀ ਏ ਰੇੜਕਾ ਸਰਕਾਰੀ ਵਤੀਰੇ ਤੋ ਨਾਰਾਜ਼ ਡਾਕਟਰਾਂ ਨੇ ਰੋਸ ਵਜੋਂ ਸਰਕਾਰੀ ਓ ਪੀ ਡੀ ਦੇ ਸਮਾਨ-ਅੰਤਰ ਮੁਫਤ ਓ ਪੀ ਡੀ ਚਲਾਈ | ਸ਼ਨੀਵਾਰ ਤੱਕ ਰੋਸ ਰਹੇਗਾ ਜਾਰੀ Read More »

ਹਰਿਆਣਾ ਮਾਰਕਾ ਸ਼ਰਾਬ (ਠੇਕਾ ਦੇਸੀ ਅਤੇ ਨਜਾਇਜ਼) ਦੀ ਖੇਪ ਬਰਾਮਦ

362 ਬੋਤਲਾਂ ਸ਼ਰਾਬ ਸਮੇਤ ਤਿੰਨ ਮੋੋਟਰਸਾਈਕਲ ਕੀਤੇ ਬਰਾਮਦ ਗੁਰਜੰਟ ਸਿੰੰਘ ਬਾਜੇਵਾਲੀਆਂ ਮਾਨਸਾ, 16 ਜੁਲਾਈ: ਡਾ, ਨਰਿੰਦਰ ਭਾਰਗਵ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਸਰਦਾਰ ਢੰਗ ਨਾਲ ਗਸ਼ਤਾ ਕੱਢ ਕੇ ਅਤੇ ਢੁੱਕਵੀਆ ਥਾਵਾਂ ਤੇ ਦਿਨ$ਰਾਤ ਦੇ ਨਾਕੇ ਕਾਇਮ ਕਰਕੇ ਸ਼ੱਕੀ ਵਿਆਕਤੀਆਂ ਤੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਦੌੌਰਾਨ ਮਾਨਸਾ ਪੁਲਿਸ ਵੱਲੋੋਂ ਵੱਖ ਵੱਖ ਥਾਵਾਂ ਤੋੋਂ ਨਸ਼ਿਆਂ ਦਾ ਧੰਦਾ ਕਰਨ ਵਾਲੇ 4 ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ 3 ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਹਰਿਆਣਾ ਮਾਰਕਾ ਸ਼ਰਾਬ (ਠੇਕਾ ਦੇਸੀ ਅਤੇ ਨਜਾਇਜ) ਦੀ ਵੱਡੀ ਬਰਾਮਦਗੀ ਕਰਵਾਉਣ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ। ਪੁਲਿਸ ਚੌੌਕੀ ਨਰਿੰਦਰਪੁਰਾ (ਥਾਣਾ ਸਦਰ ਮਾਨਸਾ) ਦੀ ਪੁਲਿਸ ਪਾਰਟੀ ਦੇ ਹੌੌਲਦਾਰ ਗੁਰਦੀਪ ਸਿੰਘ ਨੇ ਗੁਲਸ਼ਨ ਕੁਮਾਰ ਪੁੱਤਰ ਟੇਕ ਸਿੰਘ ਅਤੇ ਸੰਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀਅਨ ਭਿਰਡਾਨਾ ਜਿਲਾ ਫਤਿਹਾਬਾਦ (ਹਰਿਆਣਾ) ਨੂੰ ਮੋੋਟਰਸਾਈਕਲ ਬਜਾਜ ਸੀਟੀ,100 ਨੰਬਰ ਐਚ,ਆਰ,20ਐਮ^5585 ਸਮੇਤ ਬਾਹੱਦ ਪੁਲ ਸੂਆ ਨਰਿੰਦਰਪੁਰਾ ਪਾਸ ਕਾਬੂ ਕਰਕੇ ਉਹਨਾਂ ਪਾਸੋੋਂ 130 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ, ਜਿਹਨਾਂ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਪੁਲਿਸ ਚੌੌਕੀ ਨਰਿੰਦਰਪੁਰਾ (ਥਾਣਾ ਸਦਰ ਮਾਨਸਾ) ਦੇ ਹੌਲਦਾਰ ਨਿਰਮਲ ਸਿੰਘ ਸਮੇਤ ਪੁਲਿਸ ਪਾਰਟੀ ਨੇ ਰਵੀ ਪੁੱਤਰ ਗੁਰਬਖਸ਼ ਸਿੰਘ ਤੇ ਗੁਰਜੰਟ ਪੁੱਤਰ ਦਲਬੀਰ ਵਾਸੀਅਨ ਭਿਰਡਾਨਾ ਜਿਲਾ ਫਤਿਹਾਬਾਦ (ਹਰਿਆਣਾ) ਨੂੰ ਮੋੋਟਰਸਾਈਕਲ ਟੀ,ਵੀ,ਐਸ, ਨੰਬਰੀ ਐਚ,ਆਰ,99ਸੀ,ਯੂ(ਟੀ)^9920 ਸਮੇਤ ਬਾਹੱਦ ਅੰਡਰ ਬਰਿੱਜ ਨਰਿੰਦਰਪੁਰਾ ਪਾਸ ਕਾਬੂ ਕਰਕੇ ਉਹਨਾਂ ਪਾਸੋੋਂ 100 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ, ਜਿਹਨਾਂ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਇਸੇ ਤਰਾ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਗਸ਼ਤ ਵਾ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਬਾਹੱਦ ਪਿੰਡ ਜੁਗਲਾਨ ਮੌੌਜੂਦ ਸੀ ਤਾਂ ਪਿੰਡ ਕਾਹਨਗੜ ਸਾਈਡ ਵੱਲੋੋਂ ਆ ਰਿਹਾ ਮੋੋਟਰਸਾਈਕਲ ਸਵਾਰ, ਪੁਲਿਸ ਪਾਰਟੀ ਨੂੰ ਵੇਖ ਕੇ ਮੋੋਟਰਸਾਈਕਲ ਪਿੱਛੇ ਹੀ ਸੁੱਟ ਕੇ ਭੱਜ ਗਿਆ। ਜਿਸਦੀ ਪਹਿਚਾਣ ਸਿਮਰਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਸੰਘਰੇੜੀ ਵਜੋੋਂ ਹੋੋਈ। ਮੌੌਕਾ ਤੋੋਂ ਮੋੋਟਰਸਾਈਕਲ ਮਾਰਕਾ ਹੀਰੋੋ ਐਕਸਟ੍ਰੀਮ ਨੰਬਰ ਪੀਬੀH31ਐਮ^1006 ਸਮੇਤ 132 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਬਰੇਟਾ ਵਿਖੇ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਮੁਲਜਿਮ ਦੀ ਗ੍ਰਿਫਤਾਰੀ ਲਈ ਯਤਨ ਜਾਰੀ ਹਨ, ਜਿਸਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਐਸ,ਐਸ,ਪੀ, ਮਾਨਸਾ ਡਾ,ਨਰਿੰਦਰ ਭਾਰਗਵ, ਆਈHਪੀHਐਸH ਵੱਲੋੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

ਹਰਿਆਣਾ ਮਾਰਕਾ ਸ਼ਰਾਬ (ਠੇਕਾ ਦੇਸੀ ਅਤੇ ਨਜਾਇਜ਼) ਦੀ ਖੇਪ ਬਰਾਮਦ Read More »

ਜੇਕਰ ਬੱਚੇ ਮਾਤਾ-ਪਿਤਾ ਦੀ ਦੇਖਭਾਲ ਨਹੀਂ ਕਰਦੇ ਤਾਂ ਉਹਨਾਂ ਦੀ ਜਾਇਦਾਦ ’ਤੇ ਦਾਅਵਾ ਕਰਨਾ ਵੀ ਗਲਤ- ਹਾਈਕੋਰਟ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਕ ਮਾਮਲੇ ’ਤੇ ਸੁਣਵਾਈ ਕਰਦਿਆਂ ਕਿਹਾ ਕਿ ਜੇਕਰ ਬੱਚੇ ਮਾਤਾ-ਪਿਤਾ ਦੀ ਦੇਖਭਾਲ ਨਹੀਂ ਕਰਦੇ ਤਾਂ ਉਹਨਾਂ ਦੀ ਜਾਇਦਾਦ ’ਤੇ ਦਾਅਵਾ ਕਰਨਾ ਵੀ ਗਲਤ ਹੈ। ਅਦਾਲਤ ਨੇ ਕਿਹਾ ਕਿ ਮਾਤਾ-ਪਿਤਾ ਦੀ ਦੇਖਭਾਲ ਕਰਨਾ ਬੱਚਿਆਂ ਦੀ ਨੈਤਿਕ ਜ਼ਿੰਮੇਵਾਰੀ ਨਹੀਂ ਬਲਕਿ ਉਹਨਾਂ ਦਾ ਫਰਜ਼ ਹੈ। ਦਰਅਸਲ ਕੋਰਟ ਵੱਲੋਂ ਇਕ 76 ਸਾਲਾ ਵਿਧਵਾ ਨੂੰ ਉਸ ਦੇ ਬੇਟੇ ਵੱਲੋਂ ਘਰੋਂ ਕੱਢਣ ਦੇ ਮਾਮਲੇ ’ਤੇ ਸੁਣਵਾਈ ਕੀਤੀ ਜਾ ਰਹੀ ਸੀ। ਅਦਾਲਤ ਨੇ ਕਿਹਾ ਕਿ ਅਕਸਰ ਦੇਖਿਆ ਜਾ ਰਿਹਾ ਹੈ ਕਿ ਬੱਚੇ ਅਪਣੇ ਬਜ਼ੁਰਗ ਮਾਤਾ-ਪਿਤਾ ਦੀ ਦੇਖਭਾਲ ਨਹੀਂ ਕਰ ਰਹੇ। ਅਜਿਹੇ ਵਿਚ ਅਪਣੀ ਦੇਖਭਾਲ ਕਰਨ ਵਿਚ ਅਸਮਰੱਥ ਬਜ਼ੁਰਗਾਂ ਲਈ ਮੇਨਟੇਨੈਂਸ ਐਂਡ ਵੈਲਫੇਅਰ ਆਫ ਸੀਨੀਅਰ ਸਿਟੀਜ਼ਨਜ਼ ਐਕਟ ਲਾਈਫ ਲਾਈਨ ਦਾ ਕੰਮ ਕਰ ਰਿਹਾ ਹੈ। ਜਸਟਿਸ ਏਜੀ ਮਸੀਹ ਅਤੇ ਜਸਟਿਸ ਅਸ਼ੋਕ ਕੁਮਾਰ ਵਰਮਾ ਦੀ ਡਿਵੀਜ਼ਨ ਬੈਂਚ ਨੇ ਮਾਮਲੇ ਵਿਚ ਫਤਿਹਾਬਾਦ ਜ਼ਿਲ੍ਹਾ ਕੁਲੈਕਟਰ ਦੇ ਫੈਸਲੇ ਨੂੰ ਗਲਤ ਦੱਸਦਿਆਂ ਐਸਡੀਐਮ ਦੇ ਫੈਸਲੇ ਨੂੰ ਸਹੀ ਠਹਿਰਾਇਆ ਹੈ।  

ਜੇਕਰ ਬੱਚੇ ਮਾਤਾ-ਪਿਤਾ ਦੀ ਦੇਖਭਾਲ ਨਹੀਂ ਕਰਦੇ ਤਾਂ ਉਹਨਾਂ ਦੀ ਜਾਇਦਾਦ ’ਤੇ ਦਾਅਵਾ ਕਰਨਾ ਵੀ ਗਲਤ- ਹਾਈਕੋਰਟ Read More »

ਹੁਣ ਸਕੂਲਾਂ ‘ਚ ਦਾਖਲੇ ਸਮੇਂ ਵਿਦਿਆਰਥੀਆਂ ਨੂੰ ਮਾਂ- ਬਾਪ ਦੋਵਾਂ ਦਾ ਨਾਮ ਲਿਖਵਾਉਣਾ ਜ਼ਰੂਰੀ ਨਹੀਂ -ਸਿੱਖਿਆ ਵਿਭਾਗ

ਮਾਨਸਾ, 15ਜੁਲਾਈ- ਹੁਣ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਦਾਖਲਾ ਲੈਂਦੇ ਸਮੇਂ ਵਿਦਿਆਰਥੀਆਂ ਨੂੰ ਆਪਣੇ ਮਾਂ ਤੇ ਬਾਪ ਦੋਵਾਂ ਦਾ ਨਾਮ ਲਿਖਵਾਉਣਾ ਜ਼ਰੂਰੀ ਨਹੀਂ ਰਿਹਾ। ਕਿਸੇ ਵੀ ਸਕੂਲ ਵਿੱਚ ਸਿੰਗਲ ਪੇਰੈਂਟ ਨਾਮ ਨਾਲ ਵੀ ਦਾਖ਼ਲਾ ਮਿਲੇਗਾ। ਜ਼ਿਕਰਯੋਗ ਹੈ ਕਿ ਹੁਣ ਤੱਕ ਸਕੂਲਾਂ ਵਿੱਚ ਕਿਸੇ ਵੀ ਨਵੀਂ ਜਮਾਤ ਵਿੱਚ ਦਾਖ਼ਲਾ ਲੈਣ ਵੇਲੇ ਮਾਂ ਤੇ ਬਾਪ ਦੋਵਾਂ ਦਾ ਨਾਮ ਦਰਜ ਕਰਵਾਉਣਾ ਲਾਜ਼ਮੀ ਸੀ। ਬਹੁਤੀ ਵਾਰ ਮਾਂ-ਬਾਪ ਦੇ ਕਿਸੇ ਝਗੜੇ ਜਾਂ ਤਲਾਕ ਹੋਣ ਦੇ ਬਾਵਜੂਦ ਮਾਂ ਤੇ ਬਾਪ ਦਾ ਨਾਮ ਦਰਜ ਕਰਵਾਉਣਾ ਹੀ ਪੈਂਦਾ ਸੀ। ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਸਿੱਖਿਆ ਵਿਭਾਗ ਨੇ ਨਵੇਂ ਹੁਕਮ ਜਾਰੀ ਕੀਤੇ ਹਨ। ਡਾਇਰੈਕਟਰ ਸਿੱਖਿਆ ਵਿਭਾਗ (ਸੈ. ਸਿੱ) ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਨਾਮ ਜਾਰੀ ਕੀਤੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਹੁਣ ਕਿਸੇ ਵੀ ਬੱਚੇ ਨੂੰ ਇਕਹਿਰੇ ਮਾਪੇ ਹੋਣ ਕਾਰਨ ਦਾਖ਼ਲੇ ਤੋਂ ਜਵਾਬ ਨਹੀਂ ਦਿੱਤਾ ਜਾ ਸਕੇਗਾ।

ਹੁਣ ਸਕੂਲਾਂ ‘ਚ ਦਾਖਲੇ ਸਮੇਂ ਵਿਦਿਆਰਥੀਆਂ ਨੂੰ ਮਾਂ- ਬਾਪ ਦੋਵਾਂ ਦਾ ਨਾਮ ਲਿਖਵਾਉਣਾ ਜ਼ਰੂਰੀ ਨਹੀਂ -ਸਿੱਖਿਆ ਵਿਭਾਗ Read More »

ਸਰਕਾਰੀ ਡਾਕਟਰਾਂ ਵਲੋਂ ਪੰਜਾਬ ਸਰਕਾਰ ਨੂੰ 19 ਜੁਲਾਈ ਤਕ ਦਾ ਅਲਟੀਮੇਟਮ, ਫੈਸਲਾ ਨਾ ਹੋਣ ‘ਤੇ ਦੇਣਗੇ ਅਸਤੀਫਾ

ਚੰਡੀਗੜ੍ਹ, 15 ਜੁਲਾਈ: ਪੰਜਾਬ ਦੇ ਸਰਕਾਰੀ ਡਾਕਟਰਾਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ ਹੈ | ਇਸ ਕਾਰਨ ਓ.ਪੀ.ਡੀ. ਸੇਵਾ ਬੰਦ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਹੁਣ ਡਾਕਟਰਾਂ ਦੀਆਂ ਜਥੇਬੰਦੀਆਂ ਦੀ ਸਾਂਝੀ ਤਾਲਮੇਲ ਕਮੇਟੀ ਨੇ ਸਰਕਾਰ ਨੂੰ 19 ਜੁਲਾਈ ਤਕ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਇਸ ਤਰੀਕ ਤਕ ਉਨ੍ਹਾਂ ਦਾ ਐਨ.ਪੀ.ਏ. ਬਹਾਲ ਕਰਨ ਦਾ ਫ਼ੈਸਲਾ ਨਾ ਹੋਇਆ ਤਾਂ ਉਹ ਸਮੂਹਕ ਅਸਤੀਫ਼ੇ ਦੇਣ ਲਈ ਮਜਬੂਰ ਹੋਣਗੇ | ਉਨ੍ਹਾਂ ਦੀ ਇਕ ਹਫ਼ਤੇ ਦੀ ਹੜਤਾਲ ਐਲਾਨੇ ਪ੍ਰੋਗਰਾਮ ਮੁਤਾਬਕ ਜਾਰੀ ਰਹੇਗੀ | ਸਿਰਫ਼ ਐਮਰਜੈਂਸੀ ਤੇ ਕੋਵਿਡ ਮਹਾਂਮਾਰੀ ਸੇਵਾਵਾਂ ਨੂੰ ਛੱਡ ਕੇ ਬਾਕੀ ਸੇਵਾਵਾਂ ਠੱਪ ਰੱਖੀਆਂ ਜਾਣਗੀਆਂ | ਡਾਕਟਰਾਂ ਦੀ ਤਾਲਮੇਲ ਕਮੇਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਸਿਹਤ ਮੰਤਰੀ ਦੇ ਭਰੋਸੇ ਦੇ ਬਾਵਜੂਦ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਬਿਨਾਂ ਐਨ.ਪੀ.ਏ. ਦੀ ਬਹਾਲੀ ਦੇ ਲਾਗੂ ਕਰਨ ਦਾ ਨੋਟੀਫ਼ੀਕੇਸ਼ਨ ਜਾਰੀ ਕਰ ਦਿਤਾ ਗਿਆ ਹੈ ਜਿਸ ਕਾਰਨ ਡਾਕਟਰਾਂ ਵਿਚ ਰੋਸ ਵਧਿਆ ਹੈ | ਵੈਟਰਨਰੀ ਡਾਕਟਰ ਵੀ ਹੋਰ ਵਰਗਾਂ ਦੇ ਡਾਕਟਰਾਂ ਨਾਲ ਹੜਤਾਲ ‘ਤੇ ਹਨ |

ਸਰਕਾਰੀ ਡਾਕਟਰਾਂ ਵਲੋਂ ਪੰਜਾਬ ਸਰਕਾਰ ਨੂੰ 19 ਜੁਲਾਈ ਤਕ ਦਾ ਅਲਟੀਮੇਟਮ, ਫੈਸਲਾ ਨਾ ਹੋਣ ‘ਤੇ ਦੇਣਗੇ ਅਸਤੀਫਾ Read More »

ਅਦਾਕਾਰਾ ਕਰੀਨਾ ਕਪੂਰ ਖ਼ਿਲਾਫ ਸ਼ਿਕਾਇਤ ਦਰਜ

ਨਵੀਂ ਦਿੱਲੀ : ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਖ਼ਾਨ ਮੁਸ਼ਕਲਾਂ ‘ਚ ਪੈ ਗਈ ਹੈ। ਉਨ੍ਹਾਂ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲੱਗਾ ਹੈ। ਕਰੀਨਾ ਖ਼ਿਲਾਫ਼ ਪੁਲਿਸ ‘ਚ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਨੇ ਆਪਣੀ ਪ੍ਰੈਗਨੈਂਸੀ ਦੇ ਅਨੁਭਵਾਂ ਉੱਪਰ ਇਕ ਬੁੱਕ ਲਿਖੀ ਹੈ। ਜਿਸ ਦਾ ਟਾਈਟਲ ਪ੍ਰੈਗਨੈਂਸੀ ਬਾਈਬਲ ਹੈ। ਜਿਸ ਕਾਰਨ ਈਸਾਈ ਭਾਈਚਾਰੇ ਦੇ ਲੋਕਾਂ ‘ਚ ਨਾਰਾਜ਼ਗੀ ਹੈ। ਪੀਟੀਆਈ ਦੀ ਰਿਪੋਰਟ ਮੁਤਾਬਿਕ ਮਾਮਲਾ ਮਹਾਰਾਸ਼ਟਰ ਦੇ ਬੀਡ ਦਾ ਹੈ। ਇੱਥੇ ਅਲਫਾ ਓਮੇਗਾ ਕ੍ਰਿਸ਼ਚਿਨ ਮਹਾਸੰਘ ਦੇ ਪ੍ਰਧਾਨ ਆਸ਼ੀਸ਼ ਸ਼ਿੰਦੇ ਨੇ ਸ਼ਿਵਾਜੀ ਨਗਰ ਪੁਲਿਸ ਸਟੇਸ਼ਨ ‘ਚ ਕਰੀਨਾ ਕਪੂਰ ਖ਼ਾਨ ਤੇ ਦੋ ਹੋਰ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਹੈ। ਸ਼ਿੰਦੇ ਦਾ ਕਹਿਣਾ ਹੈ ਕਿ ਪਵਿੱਤਰ ਨਾਂ ਬਾਈਬਲ ਨੂੰ ਕਿਤਾਬ ਦੇ ਟਾਈਟਲ ‘ਚ ਲਿਖਿਆ ਗਿਆ ਹੈ ਜਿਸ ਨਾਲ ਈਸਾਈਆਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਪਹੁੰਚੀ ਹੈ। ਉਨ੍ਹਾਂ ਨੇ ਆਈਪੀਸੀ ਦੀ ਧਾਰਾ 295-ਏ ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ। ਥਾਣਾ ਇੰਚਾਰਜ ਸਾਈਨਾਥ ਥਾਮਬ੍ਰੇ ਨੇ ਕਿਹਾ ਕਿ ਘਟਨਾ ਇੱਥੇ ਨਹੀਂ ਹੋਈ। ਇਸਲਈ ਇੱਥੇ ਕੇਸ ਦਰਜ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੈਂ ਸ਼ਿਕਾਇਤ ਮੁੰਬਈ ‘ਚ ਦਰਜ ਕਰਵਾਉਣ ਨੂੰ ਕਿਹਾ ਹੈ। ਬੇਬੋ ਦੀ ਕਿਤਾਬ ਹਾਲ ‘ਚ ਪਬਲਿਸ਼ ਹੋਈ ਹੈ। ਇਸ ਬੁੱਕ ‘ਚ ਉਨ੍ਹਾਂ ਨੇ ਆਪਣੀ ਪ੍ਰੈਗਨੈਂਸੀ ਦੌਰਾਨ ਅਨੁਭਵਾਂ ਨੂੰ ਸ਼ੇਅਰ ਕੀਤਾ ਹੈ। ਜਿਸ ਦਾ ਟਾਈਟਲ Kareena Kapoor Khan Pregnancy Bible ਹੈ। ਉਨ੍ਹਾਂ ਨੇ ਬੁੱਕ ਅਦਿਤੀ ਸ਼ਾਹ ਭੀਮਜਾਨੀ ਨਾਲ ਮਿਲ ਕੇ ਲਿਖੀ ਹੈ। ਇਸ ਨੂੰ ਜਗਰਨਾਟ ਬੁੱਕਜ਼ ਨੇ ਪ੍ਰਕਾਸ਼ਿਤ ਕੀਤਾ ਹੈ। ਦੱਸ ਦੇਈਏ ਕਿ ਕਰੀਨਾ ਕਪੂਰ ਨੇ ਇਸ ਸਾਲ ਮਾਰਚ ‘ਚ ਆਪਣੇ ਦੂਜੇ ਬੱਚੇ ਨੂੰ ਜਨਮ ਦਿੱਤਾ ਹੈ। ਹਾਲਾਂਕਿ ਦੋਵਾਂ ਨੇ ਅਧਿਕਾਰਤ ਨਾਂ ਅਜੇ ਐਲਾਨ ਨਹੀਂ ਕੀਤਾ ਹੈ।

ਅਦਾਕਾਰਾ ਕਰੀਨਾ ਕਪੂਰ ਖ਼ਿਲਾਫ ਸ਼ਿਕਾਇਤ ਦਰਜ Read More »

ਟੋਕੀਓ ਓਲੰਪਿਕ: ਭਾਰਤੀ ਮਰਦ ਹਾਕੀ ਟੀਮ ਵਿਚ ਦੋ ਵਾਧੂ ਖਿਡਾਰੀਆਂ ਨੂੰ ਕੀਤਾ ਸ਼ਾਮਲ

ਨਵੀਂ ਦਿੱਲੀ : ਆਈਓਸੀ ਤੋਂ ਕੋਵਿਡ-19 ਮਹਾਮਾਰੀ ਕਾਰਨ ਟੀਮ ਖੇਡਾਂ ਵਿਚ ਦੋ ਵਾਧੂ ਖਿਡਾਰੀਆਂ ਨੂੰ ਰੱਖਣ ਦੀ ਇਜਾਜ਼ਤ ਮਿਲਣ ਤੋਂ ਬਾਅਦ ਡਿਫੈਂਡਰ ਵਰੁਣ ਕੁਮਾਰ ਤੇ ਮਿਡਫੀਲਡਰ ਸਿਮਰਨਜੀਤ ਸਿੰਘ ਨੂੰ ਟੋਕੀਓ ਓਲੰਪਿਕ ਖੇਡਾਂ ਲਈ ਭਾਰਤੀ ਮਰਦ ਹਾਕੀ ਟੀਮ ਵਿਚ ਸ਼ਾਮਲ ਕੀਤਾ ਗਿਆ ਹੈ। ਹਾਕੀ ਇੰਡੀਆ ਨੇ ਇਸ ਤੋਂ ਪਹਿਲਾਂ ਮਰਦ ਤੇ ਮਹਿਲਾ ਦੋਵਾਂ ਵਰਗਾਂ ਲਈ 16-16 ਮੈਂਬਰੀ ਟੀਮ ਦੀ ਚੋਣ ਕੀਤੀ ਪਰ ਹੁਣ ਦੋਵਾਂ ਟੀਮਾਂ ਵਿਚ ਦੋ-ਦੋ ਵਾਧੂ ਖਿਡਾਰੀ ਜੋੜ ਦਿੱਤੇ ਗਏ ਹਨ। ਵਰੁਣ ਤੇ ਸਿਮਰਨਜੀਤ ਨੂੰ ਜਿੱਥੇ ਮਰਦ ਟੀਮ ਵਿਚ ਥਾਂ ਮਿਲੀ ਉਥੇ ਡਿਫੈਂਡਰ ਰੀਨਾ ਖੋਖਰ ਤੇ ਤਜਰਬੇਕਾਰ ਮਿਡਫੀਲਡਰ ਨਮਿਤਾ ਟੋਪੋ ਨੂੰ ਮਹਿਲਾ ਟੀਮ ਵਿਚ ਸ਼ਾਮਲ ਕੀਤਾ ਗਿਆ ਹੈ।

ਟੋਕੀਓ ਓਲੰਪਿਕ: ਭਾਰਤੀ ਮਰਦ ਹਾਕੀ ਟੀਮ ਵਿਚ ਦੋ ਵਾਧੂ ਖਿਡਾਰੀਆਂ ਨੂੰ ਕੀਤਾ ਸ਼ਾਮਲ Read More »