admin

ਭਾਰਤ ਵਿਚ ਕੋਰੋਨਾ ਦੀ ਤੀਜੀ ਲਹਿਰ ਅਗਸਤ ਦੇ ਅਖੀਰ ਤੱਕ ਆ ਸਕਦੀ ਹੈ- ਆਈ.ਸੀ.ਐਮ.ਆਰ

ਨਵੀਂ ਦਿੱਲੀ: ਕੋਰੋਨਾ ਵਾਇਰਸ ਦੀ ਤੀਜੀ ਲਹਿਰ  ਦੇ ਆਉਣ ਸਬੰਧੀ ਕਈ ਤਰ੍ਹਾਂ ਦੇ ਅਨੁਮਾਨ ਲਗਾਏ ਜਾ ਰਹੇ ਹਨ। ਇਸ ਦੌਰਾਨ ਇੰਡੀਅਨ ਕਾਊਂਸਿਲ ਆਫ ਮੈਡੀਕਲ ਰਿਸਰਚ ਦੇ ਮਹਾਂਮਾਰੀ ਵਿਗਿਆਨੀ ਅਤੇ ਇਨਫੈਕਸ਼ਨ ਡੀਜ਼ੀਜ਼ ਦੇ ਮੁਖੀ ਡਾ. ਸਮਿਰਨ ਪਾਂਡਾ ਨੇ ਵੀ ਅਪਣਾ ਅਨੁਮਾਨ ਜ਼ਾਹਿਰ ਕੀਤਾ ਹੈ। ਉਹਨਾਂ ਅਨੁਸਾਰ ਭਾਰਤ ਵਿਚ ਕੋਰੋਨਾ ਦੀ ਤੀਜੀ ਲਹਿਰ ਦਾ ਅਸਰ ਅਗਸਤ ਦੇ ਅਖੀਰ ਤੱਕ ਦੇਖਣ ਨੂੰ ਮਿਲੇਗਾ। ਹਾਲਾਂਕਿ ਇਹ ਦੂਜੀ ਲਹਿਰ ਤੋ ਘੱਟ ਘਾਤਕ ਹੋਵੇਗਾ। ਇਕ ਨਿਊਜ਼ ਚੈਨਲ ਨਾਲ ਗੱਲਬਾਤ ਦੌਰਾਨ ਡਾ. ਪਾਂਡਾ ਨੇ ਕਿਹਾ ਕਿ ਤੀਜੀ ਲਹਿਰ ਦਾ ਅਸਰ ਪੂਰੇ ਦੇਸ਼ ਵਿਚ ਹੋਵੇਗਾ ਪਰ ਇਸ ਦੀ ਸੰਭਾਵਨਾ ਬਹੁਤ ਘੱਟ ਹੈ ਕਿ ਇਹ ਦੂਜੀ ਲਹਿਰ ਜਿੰਨੀ ਘਾਤਕ ਹੋਵੇਗੀ। ਇਸ ਦੌਰਾਨ ਏਮਜ਼ ਦੇ ਡਾਇਰੈਕਟਰ ਰਣਦੀਪ ਗੁਲੇਰੀਆ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਜੇਕਰ ਪਾਬੰਦੀਆਂ ਵਿਚ ਢਿੱਲ ਦਿੱਤੀ ਜਾਂਦੀ ਰਹੀ ਤਾਂ ਤੀਜੀ ਲਹਿਰ ਬਹੁਤ ਭਿਆਨਕ ਹੋ ਸਕਦੀ ਹੈ। ਡਾ. ਪਾਂਡਾ ਨੇ ਅਜਿਹੇ ਚਾਰ ਕਾਰਕ ਦੱਸੇ ਹਨ, ਜੋ ਤੀਜੀ ਲਹਿਰ ਦਾ ਕਾਰਨ ਬਣ ਸਕਦੇ ਹਨ। ਇਹਨਾਂ ਵਿਚ ਪਹਿਲਾ ਹੈ ਕਮਜ਼ੋਰ ਇਮਿਊਨਿਟੀ, ਦੂਜਾ ਹੈ ਨਵੇਂ ਵੇਰੀਐਂਟ, ਤੀਜਾ ਵਾਇਰਸ ਦੇ ਫੈਲਾਅ ਵਿਚ ਤੇਜ਼ੀ। ਉਹਨਾਂ ਕਿਹਾ ਕਿ ਸੂਬਿਆਂ ਵੱਲੋਂ ਢਿੱਲ ਦੇਣ ਵਿਚ ਜਲਦਬਾਜ਼ੀ ਕਰਨ ਨਾਲ ਵੀ ਤੀਜੀ ਲਹਿਰ ਘਾਤਕ ਹੋ ਸਕਦੀ ਹੈ।

ਭਾਰਤ ਵਿਚ ਕੋਰੋਨਾ ਦੀ ਤੀਜੀ ਲਹਿਰ ਅਗਸਤ ਦੇ ਅਖੀਰ ਤੱਕ ਆ ਸਕਦੀ ਹੈ- ਆਈ.ਸੀ.ਐਮ.ਆਰ Read More »

ਕੇਲ-ਬੇਸ਼ਕੀਮਤੀ ਪੱਤਾ/ ਡਾ. ਹਰਸ਼ਿੰਦਰ ਕੌਰ

ਕੇਲ ਦਾ ਕੋਈ ਪੰਜਾਬੀ ਨਾਂ ਹਾਲੇ ਤੱਕ ਰੱਖਿਆ ਹੀ ਨਹੀਂ ਗਿਆ ਕਿਉਂਕਿ ਪਹਿਲਾਂ ਪੰਜਾਬ ਵਿਚ ਇਹ ਬੀਜਿਆ ਨਹੀਂ ਸੀ ਜਾਂਦਾ। ਮੂਲੀ, ਸਰੋਂ ਤੇ ਪੱਤਾ ਗੋਭੀ ਦੇ ਮਿਸ਼ਰਨ ਵਰਗਾ ਕੇਲ ਪੱਤਾ ਏਨੇ ਕਮਾਲ ਦੇ ਗੁਣਕਾਰੀ ਤੱਤ ਲੁਕਾਈ ਬੈਠਾ ਹੈ ਕਿ ਹੁਣ ਪੂਰੀ ਦੁਨੀਆ ਵਿਚ ਚੋਟੀ ਦੇ ਲਾਜਵਾਬ 11 ਖਾਣਿਆਂ ਵਿਚ ਇਸ ਦਾ ਨਾਂ ਸ਼ੁਮਾਰ ਹੋ ਗਿਆ ਹੈ। ਇੱਕ ਨਹੀਂ, ਅਨੇਕ ਖੋਜਾਂ ਵਿਚ ਦਿਲ ਅਤੇ ਕੈਂਸਰ ਦੇ ਮਰੀਜ਼ਾਂ ਲਈ ਬਿਹਤਰੀਨ ਦਵਾਈ ਸਾਬਤ ਹੋ ਚੁੱਕੇ ਹਲਕੇ ਅਤੇ ਗੂੜੇ ਹਰੇ ਰੰਗ ਦੇ ਗੁਣਕਾਰੀ ਪੱਤੇ ਹੁਣ ਸਰੀਰ ਦੇ ਕਈ ਅੰਗਾਂ ਦੇ ਕੰਮਕਾਰ ਨੂੰ ਸਹੀ ਰੱਖਣ ਵਿਚ ਵੀ ਸਹਾਈ ਸਾਬਤ ਹੋ ਰਹੇ ਹਨ। ਹਾਲੇ ਤੱਕ ਦੇ ਮਿਲੇ ਇਤਿਹਾਸਕ ਤੱਥਾਂ ਅਨੁਸਾਰ ਰੋਮ ਵਿਚ ਪਹਿਲੀ ਵਾਰ ਕਿਸੇ ਮਨੁੱਖ ਨੇ ਇਨਾਂ ਪੱਤਿਆਂ ਨੂੰ ਚੱਖਿਆ ਤੇ ਉਸ ਨੂੰ ਏਨੇ ਫ਼ਾਇਦੇ ਦਿਸੇ ਕਿ ਉਸ ਨੇ ਆਪ ਬੀਜਣ ਦਾ ਫ਼ੈਸਲਾ ਕਰ ਲਿਆ। ਬਸ ਫਿਰ ਕੀ ਸੀ! ਹਰ ਘਰ ਵਿਚ ਕੇਲ ਪੱਤਿਆਂ ਦੀਆਂ ਕਿਆਰੀਆਂ ਤਿਆਰ ਹੋ ਗਈਆਂ। ਪੁਰਾਣੇ ਸਮਿਆਂ ਵਿਚ ਸੋਮ ਰਸ ਪੀਣ ਬਾਅਦ ਚੜੇ ਨਸ਼ੇ ਨੂੰ ਲਾਹੁਣ ਲਈ ਕੇਲ ਪੱਤਿਆਂ ਨੂੰ ਉਬਾਲ ਕੇ ਉਸਦਾ ਪਾਣੀ ਪੀ ਲਿਆ ਜਾਂਦਾ ਸੀ। ਜੇ ਰੋਮਨ ਵਿਚ ਲਿਖੇ ਪੁਰਾਣੇ ਪਤਰੇ ਪੜੇ ਜਾਣ ਤਾਂ ਲਿਖਿਆ ਮਿਲਦਾ ਹੈ ਕਿ ‘ਬਰਾਸਿਕਾ’ ਸਿਹਤਮੰਦ ਖ਼ੁਰਾਕ ਹੈ। ਬਰਾਸਿਕਾ ਵਿਚ ਸ਼ਲਗਮ, ਪੱਤਗੋਭੀ ਤੇ ਕੇਲ ਸ਼ਾਮਲ ਕੀਤੇ ਗਏ ਸਨ। ਹਲਕੇ ਜਾਮਨੀ ਤੋਂ ਲੈ ਕੇ ਹਲਕੇ ਹਰੇ ਰੰਗ ਦੇ ਖਿਲਰੀ ਪੱਤ ਗੋਭੀ ਵਾਂਗ, ਪਰ ਸਿਰਿਆਂ ਤੋਂ ਘੁੰਘਰਾਲੇ ਕੇਲ ਪੱਤੇ ਕੁਦਰਤ ਦੀ ਕੀਤੀ ਕਾਰੀਗਰੀ ਦੀ ਖ਼ੁਬੂਸੂਰਤ ਮਿਸਾਲ ਹਨ। ਇਸੇ ਲਈ ਅਨੇਕ ਲੋਕ ਇਨਾਂ ਨੂੰ ਬਾਗ਼ ਵਿਚ ਜਾਂ ਗਮਲਿਆਂ ਵਿਚ ਘਰ ਦੀ ਖ਼ੂਬਸੂਰਤੀ ਵਧਾਉਣ ਲਈ ਵੀ ਲਾ ਲੈਂਦੇ ਹਨ। ਈਸਾ ਮਸੀਹ ਤੋਂ 2000 ਸਾਲ ਪਹਿਲਾਂ ਤੋਂ ਹੀ ਕੇਲ ਪੱਤੇ ਉਗਾਏ ਜਾਣ ਲੱਗ ਪਏ ਸਨ। ਯੂਰਪ ਵਿਚ ਤੇਹਰਵੀਂ ਸਦੀ ਵਿਚ ਕੇਲ ਨੂੰ ‘ਸਿਰਲੱਥ ਗੋਭੀ’ ਵਜੋਂ ਜਾਣਿਆ ਜਾਂਦਾ ਸੀ ਕਿਉਂਕਿ ਪੱਤੇ ਤਾਂ ਪੱਤਗੋਭੀ ਨਾਲ ਰਲਦੇ ਸਨ ਪਰ ਗੋਭੀ ਵਾਂਗ ਗੰਢ ਕੋਈ ਹੈ ਹੀ ਨਹੀਂ ਸੀ। ਰੂਸੀ ਕੇਲ ਤਾਂ ਏਨੀ ਖ਼ੂਬਸੂਰਤ ਹੁੰਦੀ ਹੈ ਜਿਵੇਂ ਕਿਸੇ ਮੁਟਿਆਰ ਦੇ ਹਵਾ ਦੇ ਬੁੱਲੇ ਨਾਲ ਘੁੰਘਰਾਲੇ ਵਾਲ ਖਿਲਰ ਗਏ ਹੋਣ। ਉੰਨੀਵੀਂ ਸਦੀ ਵਿਚ ਰੂਸ ਤੋਂ ਕੇਲ ਪੱਤੇ ਅਮਰੀਕਾ ਤੇ ਕਨੇਡਾ ਵਿਖੇ ਲਿਜਾਏ ਗਏ ਸਨ। ‘ਡੇਵਿਡ ਫੇਅਰਚਾਈਲਡ’, ਜੋ ਵਨਸਪਤੀ ਦਾ ਡਾਕਟਰ ਸੀ, ਨੂੰ ਪੱਤਗੋਭੀ ਜਾਂ ਕੇਲ ਉੱਕਾ ਹੀ ਖਾਣੇ ਪਸੰਦ ਨਹੀਂ ਸਨ। ਖੋਜਾਂ ਦੌਰਾਨ ਉਸ ਨੂੰ ਪਤਾ ਲੱਗਿਆ ਕਿ ਕੇਲ ਪੱਤੇ ਧਰਤੀ ਹੇਠਲਾ ਵਾਧੂ ਲੂਣ ਖਿੱਚ ਲੈਂਦੇ ਹਨ ਤੇ ਧਰਤੀ ਉਪਜਾਊ ਬਣਾ ਦਿੰਦੇ ਹਨ। ਸੌਖੇ ਉੱਗ ਜਾਣ ਵਾਲੇ ਇਨਾਂ ਪੱਤਿਆਂ ਨੂੰ ਕਰੋਸ਼ੀਆ ਤੋਂ ਅਮਰੀਕਾ ਲਿਆ ਕੇ ਬਹੁਤ ਵੱਡੀ ਪੱਧਰ ਉੱਤੇ ਉਗਾਉਣ ਵਿਚ ਡੇਵਿਡ ਦਾ ਹੀ ਹੱਥ ਹੈ। ਅਮਰੀਕਨ ਉਦੋਂ ਤੱਕ ਇਨਾਂ ਪੱਤਿਆਂ ਨੂੰ ਖ਼ੂਬਸੂਰਤੀ ਵਜੋਂ ਹੀ ਉਗਾਉਂਦੇ ਤੇ ਵਰਤਦੇ ਰਹੇ ਜਦ ਤਕ ਸੰਨ 1990 ਵਿਚ ਇਸ ਵਿਚਲੇ ਕੁਦਰਤੀ ਗੁਣਾਂ ਦੇ ਖਜ਼ਾਨੇ ਬਾਰੇ ਪਤਾ ਨਾ ਲੱਗਿਆ। ਬਸ ਫਿਰ ਕੀ ਸੀ! ਧੜਾਧੜ ਇਸ ਦੀ ਵਰਤੋਂ ਹਰ ਰੋਜ਼ ਦੇ ਖਾਣਿਆਂ ਵਿਚ ਹੋਣ ਲੱਗ ਪਈ। ਵਿਸ਼ਵ ਜੰਗ ਦੂਜੀ ਵਿਚ ਇੰਗਲੈਂਡ ਵਿਚ ਫੌਜੀਆਂ ਦੀ ਸਿਹਤ ਠੀਕ ਰੱਖਣ ਅਤੇ ਖ਼ੁਰਾਕ ਦੀ ਕਮੀ ਨਾਲ ਜੂਝਣ ਲਈ ਕੇਲ ਪੱਤੇ ਹੀ ਖਾਣ ਲਈ ਦਿੱਤੇ ਜਾਂਦੇ ਰਹੇ ਸਨ। ਗਰਮੀ ਸਰਦੀ ਦੇ ਮੌਸਮ ਨੂੰ ਜਰਨ ਲਈ ਕੇਲ ਪੱਤੇ ਤਗੜੇ ਹਨ। ਕੁਦਰਤ ਨੇ ਮਨਫ਼ੀ 15 ਡਿਗਰੀ ਸੈਲਸੀਅਸ ਤੱਕ ਦੀ ਬਰਫੀਲੀ ਠੰਡ ਵਿਚ ਵੀ ਕੇਲ ਪੱਤਿਆਂ ਨੂੰ ਸੁਰੱਖਿਅਤ ਰਹਿਣ ਦੀ ਜਾਚ ਸਿਖਾਈ ਹੋਈ ਹੈ। ਸਗੋਂ ਬਰਫ਼ ਪੈਣ ਬਾਅਦ ਕੇਲ ਪੱਤਿਆਂ ਦਾ ਨਿਖ਼ਾਰ ਦੁਗਣਾ ਹੋ ਜਾਂਦਾ ਹੈ ਤੇ ਇਹ ਖਾਣ ਵਿਚ ਵੀ ਹੋਰ ਮਿੱਠੇ ਹੋ ਜਾਂਦੇ ਹਨ। ਇਨਾਂ ਦਾ ਰੰਗ ਵੀ ਹੋਰ ਗੂੜਾ ਜਾਮਨੀ ਤੇ ਭੂਰਾ ਹੋ ਜਾਂਦਾ ਹੈ। ਹਲਕਾ ਜਿਹਾ ਰੰਗ ਦਾ ਹੇਰ ਫੇਰ ਹੀ ਕੇਲ ਪੱਤਿਆਂ ਨੂੰ ਢੇਰ ਸਾਰੇ ਵੱਖੋ-ਵੱਖ ਨਾਂ ਦੇ ਦਿੰਦਾ ਹੈ। ਕੋਈ ਘੁੰਘਰਾਲੇ ਪੱਤੇ, ਕਾਲੀ ਗੋਭੀ, ਲੈਸੀਨਾਟੋ, ਡਾਇਨਾਸੋਰ ਕੇਲ, ਟਸਕਨ ਕੇਲ, ਕਵੋਲੋ ਨੀਰੋ (ਇਟਲੀ ਵਿਚ), ਸਕਾਟ ਕੇਲ, ਨੀਲੀ ਘੁੰਘਰਾਲੀ ਕੇਲ, ਚਿੱਟੀ ਰੂਸੀ ਕੇਲ, ਲਾਲ ਰੂਸੀ ਕੇਲ ਤੇ ਕੋਈ ਸਖ਼ਤ ਜਾਨ ਕੇਲ ਦੇ ਨਾਂ ਨਾਲ ਕੇਲ ਨੂੰ ਜਾਣਦੇ ਹਨ। ਕਈ ਥਾਈਂ ਤਾਂ ਕੇਲ ਪੱਤੇ ਵਧੀਆ ਤੋਂ ਵਧੀਆ ਫੁੱਲ ਦੀ ਖ਼ੂਬਸੂਰਤੀ ਨੂੰ ਵੀ ਮਾਤ ਪਾਉਂਦੇ ਹਨ। ਬਾਹਰੋਂ ਹਰੇ ਤੇ ਅੰਦਰੋਂ ਹਲਕੇ ਗੁਲਾਬੀ, ਲਾਲ, ਜਾਮਨੀ ਜਾਂ ਚਿੱਟੇ ਗੋਲੇ ਮਨ ਮੋਹ ਲੈਂਦੇ ਹਨ। ਇਸ ਕਿਸਮ ਦੀ ਕੇਲ ਨੂੰ ‘ਮੋਰ ਕੇਲ’, ਕਾਮੋਨ ਕੋਰਲ ਰਾਣੀ, ਕੋਰਲ ਰਾਜਾ ਆਦਿ ਵੀ ਕਿਹਾ ਜਾਂਦਾ ਹੈ। ਇਹ ਜਿੰਨੀ ਖਾਣ ਲਈ ਫ਼ਾਇਦੇਮੰਦ ਹੋਣ ਕਾਰਨ ਵਰਤੀ ਜਾ ਰਹੀ ਹੈ, ਓਨੀ ਹੀ ਵਿਆਹਾਂ ਵਿਚ ਸਜਾਵਟ ਲਈ ਵਰਤੀ ਜਾਂਦੀ ਹੈ। ਰਤਾ ਝਾਤ ਮਾਰੀਏ ਕਿ ਰਬ ਨੇ ਵਿਹਲੇ ਵੇਲੇ ਬਹਿ ਕੇ ਕੇਲ ਪੱਤਿਆਂ ਵਿਚ ਭਰਿਆ ਕੀ ਹੈ? ਸੌ ਗ੍ਰਾਮ ਤਾਜ਼ੇ ਪੱਤਿਆਂ ਵਿਚ :- – 49 ਕੈਲਰੀਆਂ – 2.3 ਗ੍ਰਾਮ ਮਿੱਠਾ – 3.6 ਗ੍ਰਾਮ ਫਾਈਬਰ – 0.9 ਗ੍ਰਾਮ ਥਿੰਦਾ – 4.3 ਗ੍ਰਾਮ ਪ੍ਰੋਟੀਨ – ਵਿਟਾਮਿਨ ਏ – ਵਿਟਾਮਿਨ ਬੀ ਇੱਕ, ਦੋ, ਤਿੰਨ, ਪੰਜ, ਛੇ – ਫੋਲੇਟ – ਕੋਲੀਨ – ਵਿਟਾਮਿਨ ਸੀ (120 ਮਿਲੀਗ੍ਰਾਮ) – ਵਿਟਾਮਿਨ ਕੇ (390 ਮਾਈਕਰੋਗ੍ਰਾਮ) – ਵਿਟਾਮਿਨ ਈ – 150 ਮਿਲੀਗ੍ਰਾਮ ਕੈਲਸ਼ੀਅਮ – ਲੋਹ ਕਣ – ਮੈਗਨੀਸ਼ੀਅਮ – ਮੈਂਗਨੀਜ਼ – ਫੌਸਫੋਰਸ, ਪੋਟਾਸ਼ੀਅਮ, ਸੀਲੀਨੀਅਮ – ਸੋਡੀਅਮ, ਜ਼ਿੰਕ – 84 ਗ੍ਰਾਮ ਪਾਣੀ ਜੇ ਕੇਲ ਪੱਤਿਆਂ ਨੂੰ ਜ਼ਿਆਦਾ ਉਬਾਲ ਲਿਆ ਜਾਵੇ ਜਾਂ ਰਿੰਨ ਲਿਆ ਜਾਵੇ ਤਾਂ ਏਨੇ ਸਾਰੇ ਤੱਤਾਂ ਵਿੱਚੋਂ ਕਾਫ਼ੀ ਬਾਹਰ ਨਿਕਲ ਜਾਂਦੇ ਹਨ। ਭਾਫ਼ ਜਾਂ ਮਾਈਕਰੋਵੇਵ ਵਿਚ ਬਣਾਉਣ ਨਾਲ ਕਾਫ਼ੀ ਤੱਤ ਬਚ ਜਾਂਦੇ ਹਨ। ਇਨਾਂ ਤੋਂ ਇਲਾਵਾ ਕੈਰੋਟੀਨਾਇਡ, ਲਿਊਟੀਨ ਤੇ ਜ਼ੀਜ਼ੈਂਥੀਨ ਵੀ ਭਰੇ ਪਏ ਹਨ। ਕੇਲ ਪੱਤਿਆਂ ਵਿਚਲਾ ਗਲੂਕੋਰਾਫੈਨਿਨ ਹੀ ਮਨੁੱਖੀ ਖੋਜ ਦਾ ਆਧਾਰ ਬਣ ਕੇ ਇਸ ਨੂੰ ਗੁਣਾਂ ਦੀ ਖਾਣ ਬਣਾ ਰਿਹਾ ਹੈ। ਪੌਲੀਫੀਨੋਲ ਵੀ ਕੇਲ ਵਿਚ ਕਾਫੀ ਮਾਤਰਾ ਵਿਚ ਹਨ। ਕੇਲ ਵਿਚਲਾ ਓਗਜ਼ੈਲਿਕ ਏਸਿਡ ਨੁਕਸਾਨ ਕਰ ਸਕਦਾ ਹੈ ਪਰ ਮਾਈਕਰੋਵੇਵ ਵਿਚ ਬਣਾਉਣ ਨਾਲ ਉਸ ਦੀ ਮਾਤਰਾ ਘੱਟ ਹੋ ਜਾਂਦੀ ਹੈ। ਸਕਾਟਲੈਂਡ ਦੀ ਇਕ ਮਜ਼ੇਦਾਰ ਕਹਾਣੀ ਕੇਲ ਪੱਤਿਆਂ ਬਾਰੇ ਮਸ਼ਹੂਰ ਹੈ। ਕਿਲਮੌਰ ਵਿਚ ਖ਼ੂਬਸੂਰਤ ਕੇਲ ਪੱਤਿਆਂ ਦੀ ਭਰਮਾਰ ਸੀ। ਨਾਲ ਦੇ ਪਿੰਡ ਵਾਲਿਆਂ ਨੇ ਇਸ ਦੀ ਖ਼ੂਬਸੂਰਤੀ ਉੱਤੇ ਮੋਹਿਤ ਹੋ ਬਹੁਤ ਸਾਰੇ ਪੈਸੇ ਦੇ ਕੇ ਪੱਤੇ ਖ਼ਰੀਦਣੇ ਚਾਹੇ। ਕਿਲਮੌਰ ਵਾਲਿਆਂ ਨੇ ਚੁਸਤੀ ਵਰਤਦਿਆਂ ਪੈਸੇ ਲੈ ਲਏ ਪਰ ਕੋਲਿਆਂ ਦੀ ਹਲਕੀ ਅੱਗ ਉੱਤੇ ਰਤਾ ਰਤਾ ਭੁੰਨ ਕੇ ਪੱਤੇ ਵੇਚ ਦਿੱਤੇ ਤਾਂ ਜੋ ਇੱਕ ਵਾਰ ਭਾਵੇਂ ਉਹ ਵਰਤ ਲੈਣ ਪਰ ਇਹ ਪੱਤੇ ਕਦੇ ਦੂਜੀ ਥਾਂ ਪੁੰਗਰਨ ਨਾ ਅਤੇ ਪਿੰਡ ਵਾਲੇ ਹਮੇਸ਼ਾ ਵਾਸਤੇ ਪੱਤੇ ਖ਼ਰੀਦਣ ਉਨਾਂ ਕੋਲ ਹੀ ਆਉਂਦੇ ਰਹਿਣ! ਫ਼ਾਇਦੇ :- 1. ਸ਼ੱਕਰ ਰੋਗੀ :- ਅਮਰੀਕਨ ਡਾਇਆਬੀਟੀਜ਼ ਐਸੋਸੀਏਸ਼ਨ ਨੇ ਤਾਂ ਐਲਾਨ ਹੀ ਕਰ ਦਿੱਤਾ ਹੈ ਕਿ ਜੇ ਸ਼ੱਕਰ ਰੋਗ ਹੋਣ ਤੋਂ ਬਚਣਾ ਹੈ ਤਾਂ ਕੇਲ ਪੱਤਾ ਰੋਜ਼ਾਨਾ ਖਾ ਲੈਣਾ ਚਾਹੀਦਾ ਹੈ। ਇਸ ਵਿਚਲੇ ਵਿਟਾਮਿਨ, ਮਿਨਰਲ ਕਣ, ਫਾਈਬਰ ਅਤੇ ਐਂਟੀਆਕਸੀਡੈਂਟ ਸ਼ੱਕਰ ਰੋਗੀਆਂ ਲਈ ਕਾਫ਼ੀ ਫ਼ਾਇਦੇਮੰਦ ਸਾਬਤ ਹੋ ਚੁੱਕੇ ਹਨ। ਸੰਨ 2018 ਵਿਚ ਹੋਈ ਖੋਜ ਅਨੁਸਾਰ ਜਿਹੜੇ ਬੰਦੇ ਜ਼ਿਆਦਾ ਫਾਈਬਰ ਵਾਲੀ ਖ਼ੁਰਾਕ ਖਾਂਦੇ ਹੋਣ, ਉਨਾਂ ਦੇ ਲਹੂ ਵਿਚਲੀ ਸ਼ੱਕਰ ਦੀ ਮਾਤਰਾ ਕਾਬੂ ਵਿਚ ਰਹਿੰਦੀ ਹੈ। ਸਰੀਰ ਅੰਦਰ ਵਧੀ ਸ਼ੱਕਰ ਦੀ ਮਾਤਰਾ ਨਾਲ ਫਰੀ ਰੈਡੀਕਲ ਅੰਸ਼ ਨਿਕਲ ਪੈਂਦੇ ਹਨ ਜੋ ਸਾਰੇ ਅੰਗਾਂ

ਕੇਲ-ਬੇਸ਼ਕੀਮਤੀ ਪੱਤਾ/ ਡਾ. ਹਰਸ਼ਿੰਦਰ ਕੌਰ Read More »

ਵਟਸਅੱਪ ਨੇ ਭਾਰਤ ਦੇ ਨਵੇਂ ਆਈਟੀ ਕਾਨੂੰਨਾਂ ਅਨੁਸਾਰ ਇਕ ਮਹੀਨੇ ‘ਚ 20 ਲੱਖ ਭਾਰਤੀ ਅਕਾਊਂਟ ਕੀਤੇ ਬੰਦ

ਨਵੀਂ ਦਿੱਲੀ :  ਮੈਸੇਜਿੰਗ ਕੰਪਨੀ ਵਟਸਅੱਪ ਨੇ ਪਿਛਲੇ ਇਕ ਮਹੀਨੇ ‘ਚ 20 ਲੱਖ ਭਾਰਤੀ ਅਕਾਊਂਟ ਨੂੰ ਬੰਦ ਕਰ ਦਿੱਤਾ ਹੈ। ਕੰਪਨੀ ਨੇ ਭਾਰਤ ਦੇ ਨਵੇਂ ਆਈਟੀ ਕਾਨੂੰਨਾਂ ਦੇ ਲਾਗੂ ਹੋਣ ਤੋਂ ਬਾਅਦ ਉਸ ਦੇ ਅਨੁਪਾਲਨ ਲਈ ਇਹ ਕਦਮ ਚੁੱਕਿਆ ਹੈ। ਕੰਪਨੀ ਮੁਤਾਬਿਕ ਉਸ ਨੂੰ 15 ਮਈ ਤੋਂ 15 ਜੂਨ ਵਿਚਕਾਰ 345 ਸ਼ਿਕਾਇਤਾਂ ਮਿਲੀਆਂ ਸਨ ਜਿਨ੍ਹਾਂ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ ਹੈ। ਬੀਤੇ ਇਕ ਮਹੀਨੇ ‘ਚ ਵ੍ਹਟਸਐਪ ਨੇ ਪੂਰੇ ਵਿਸ਼ਵ ਦੇ ਲਗਪਗ 80 ਲੱਖ ਖਾਤਿਆਂ ‘ਤੇ ਕਾਰਵਾਈ ਕੀਤੀ ਹੈ। ਕਾਰਵਾਈ ਤੋਂ ਬਾਅਦ ਵ੍ਹਟਸਐਪ ਨੇ ਕਿਹਾ ਕਿ ਅਸੀਂ ਲਗਾਤਾਰ ਤਕਨੀਕ ਦਾ ਸੁਧਾਰ, ਲੋਕਾਂ ਦੀ ਸੁਰੱਖਿਆ ਤੇ ਪ੍ਰਕਿਰਿਆ ‘ਤੇ ਖਰਚ ਕਰ ਰਹੇ ਹਨ। ਸਾਡਾ ਮੁੱਖ ਟੀਚਾ ਕਿਸੇ ਵੀ ਹਾਨੀਕਾਰਕ ਜਾਂ ਗਲਤ ਸੰਦੇਸ਼ ਨੂੰ ਫੈਲਾਉਣ ਤੋਂ ਰੋਕਣਾ ਹੈ। ਅਸੀਂ ਅਜਿਹੇ ਖਾਤਿਆਂ ‘ਤੇ ਕਾਰਵਾਈ ਕਰ ਰਹੇ ਹਾਂ ਕਿ ਝੂਠ ਜਾਂ ਗਲਤ ਸੰਦੇਸ਼ ਭੇਜਦੇ ਹਨ। ਨਵੇਂ ਆਈਟੀ ਨਿਯਮਾਂ ਮੁਤਾਬਿਕ ਕੰਪਨੀ ਨੂੰ ਹਰ ਮਹੀਨੇ ਇਹ ਜਾਣਕਾਰੀ ਦੇਣੀ ਹੋਵੇਗੀ ਕਿ ਉਨ੍ਹਾਂ ਨੂੰ ਕਿੰਨੀ ਸ਼ਿਕਾਇਤ ਮਿਲੀ ਤੇ ਉਨ੍ਹਾਂ ਸ਼ਿਕਾਇਤਾਂ ‘ਤੇ ਇਨ੍ਹਾਂ ਨੇ ਕੀ ਕਾਰਵਾਈ ਕੀਤੀ। ਉਸੇ ਨਿਯਮ ਤਹਿਤ ਕੰਪਨੀ ਨੇ ਇਹ ਮਾਸਿਕ ਰਿਪੋਰਟ ਪੇਸ਼ ਕੀਤੀ। ਇਹ ਨਿਯਮਾਂ ਉਨ੍ਹਾਂ ਪਲੇਟਫਾਰਮ ਲਈ ਜ਼ਰੂਰੀ ਹੈ, ਜਿਨ੍ਹਾਂ ਦੇ 50 ਲੱਖ ਤੋਂ ਜ਼ਿਆਦਾ ਯੂਜ਼ਰ ਹਨ। ਦੱਸ ਦੇਈਏ ਕਿ ਵ੍ਹਟਸਐਪ ਦੇ ਭਾਰਤ ‘ਚ 50 ਮਿਲਿਅਨ ਯੂਜ਼ਰਜ਼ ਹਨ। ਫੇਸਬੁੱਕ ਦੀ ਮਾਲਕੀਨ ਵਾਲੀ ਕੰਪਨੀ ਵਟਸਅੱਪ ਵੱਲੋਂ ਦੱਸਿਆ ਗਿਆ ਕਿ ਅਸੀਂ ਵੈਸੇ ਮੈਸੇਜ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ, ਜੋ ਗਲਤ ਤੇ ਸਮਾਜ ‘ਚ ਬੁਰਾਈ ਫੈਲਾਉਣ ਦੇ ਟੀਚੇ ਤੋਂ ਬਲਕ ‘ਚ ਭੇਜੇ ਜਾ ਰਹੇ ਹਨ। ਕੰਪਨੀ ਨੇ ਕਿਹਾ ਕਿ ਜ਼ਿਆਦਾ ਮੈਸੇਜ ਭੇਜਣ ਵਾਲੇ ਇਨ੍ਹਾਂ ਅਕਾਊਂਟਸ ਦੀ ਪਛਾਣ ਲਈ ਸਾਡੇ ਕੋਲ ਤਕਨੀਕ ਮੌਜੂਦ ਹੈ, ਜਿਨ੍ਹਾਂ ਦੀ ਮਦਦ ਤੋਂ ਇਹ ਕਾਰਵਾਈ ਹੋਈ ਹੈ। ਕੰਪਨੀ ਨੇ ਮੋਟੋ ਤੌਰ ‘ਤੇ ਵੈਸੇ ਅਕਾਊਂਟ ਨੂੰ ਬੈਨ ਕੀਤਾ, ਜੋ ਬਲਕ ਮੈਸੇਜਿੰਗ ਕਰ ਰਹੇ ਸਨ।

ਵਟਸਅੱਪ ਨੇ ਭਾਰਤ ਦੇ ਨਵੇਂ ਆਈਟੀ ਕਾਨੂੰਨਾਂ ਅਨੁਸਾਰ ਇਕ ਮਹੀਨੇ ‘ਚ 20 ਲੱਖ ਭਾਰਤੀ ਅਕਾਊਂਟ ਕੀਤੇ ਬੰਦ Read More »

ਭਾਰਤ ਟਵਿੱਟਰ ਤੋਂ ਯੂਜ਼ਰਸ ਦੇ ਖਾਤੇ ਦੀ ਜਾਣਕਾਰੀ ਲੈਣ ਦੇ ਮਾਮਲੇ ਵਿੱਚ ਪਹਿਲੇ ਨੰਬਰ ‘ਤੇ

ਨਵੀਂ ਦਿੱਲੀ: ਟਵਿਟਰ ਨੂੰ ਪਿਛਲੇ ਸਾਲ ਜੁਲਾਈ ਤੋਂ ਦਸੰਬਰ ਦੇ ਵਿਚਕਾਰ ਯੂਜ਼ਰਸ ਦੇ ਖਾਤੇ ਦੀ ਜਾਣਕਾਰੀ ਹਾਸਲ ਕਰਨ ਲਈ ਸਭ ਤੋਂ ਵੱਧ ਬੇਨਤੀਆਂ ਭਾਰਤ ਸਰਕਾਰ ਵੱਲੋਂ ਪ੍ਰਾਪਤ ਹੋਈਆਂ। ਦੁਨੀਆ ਭਰ ਵਿਚ ਦਿੱਤੀਆਂ ਗਈਆਂ ਇਸ ਤਰ੍ਹਾਂ ਦੀਆਂ ਅਰਜ਼ੀਆਂ ਵਿਚ ਭਾਰਤ ਦੀ 25% ਹਿੱਸੇਦਾਰੀ ਹੈ। ਮਾਈਕਰੋ ਬਲਾਗਿੰਗ ਸਾਈਟ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਟਵਿਟਰ ਨੇ ਆਪਣੀ ਪਾਰਦਰਸ਼ਤਾ ਰਿਪੋਰਟ ਵਾਲੇ ਬਲਾਗ ਵਿਚ ਕਿਹਾ ਹੈ ਕਿ ਸਮੱਗਰੀ ਨੂੰ ਹਟਾਉਣ ਦੀਆਂ ਕਾਨੂੰਨੀ ਮੰਗਾਂ ਦੀ ਗਿਣਤੀ ਦੇ ਮਾਮਲੇ ਵਿਚ ਵੀ ਭਾਰਤ ਜਾਪਾਨ ਤੋਂ ਬਾਅਦ ਦੂਜੇ ਨੰਬਰ ‘ਤੇ ਹੈ। ਕੰਪਨੀ ਵੱਲੋਂ ਇਸ ਤਰ੍ਹਾਂ ਦੀਆਂ ਅਰਜ਼ੀਆਂ ਦੀ ਜਾਣਕਾਰੀ ਦੇਣ ਲਈ ਸਾਲ ਵਿਚ ਦੋ ਵਾਰ ਰਿਪੋਰਟ ਜਾਰੀ ਕਰਦੀ ਹੈ। ਟਵਿਟਰ ਨੇ ਅਪਣੇ ਨਵੇਂ ਬਲਾਗ ਵਿਚ ਕਿਹਾ ਕਿ ਉਸ ਨੇ ਦੁਨੀਆਂ ਭਰ ਦੀਆਂ ਸਰਕਾਰਾਂ ਦੀਆਂ ਇਸ ਤਰ੍ਹਾਂ ਦੀਆਂ ਬੇਨਤੀਆਂ ਵਿਚੋਂ 30 ਫੀਸਦ ਬੇਨਤੀਆਂ ਦੇ ਜਵਾਬ ਵਿਚ ਕੁਝ ਜਾਂ ਪੂਰੀ ਸੂਚਨਾ ਮੁਹੱਈਆ ਕਰਵਾਈ ਹੈ। ਕੰਪਨੀ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਸੂਚਨਾ ਦੀਆਂ ਅਰਜ਼ੀਆਂ ਦਾ ਭਾਰਤ ਸਭ ਤੋਂ ਵੱਡਾ ਸਰੋਤ ਹੈ। ਇਸ ਤੋਂ ਬਾਅਦ ਅਮਰੀਕਾ ਦਾ ਸਥਾਨ ਹੈ, ਜਿਸ ਦੀ ਹਿੱਸੇਦਾਰੀ 22 ਫੀਸਦ ਹੈ। ਟਵਿੱਟਰ ਦੀ ਰਿਪੋਰਟ ਅਨੁਸਾਰ ਸਮੱਗਰੀ ਨੂੰ ਹਟਾਉਣ ਦੀਆਂ ਕਾਨੂੰਨੀ ਮੰਗਾਂ ਦੀ ਗਿਣਤੀ ਦੇ ਹਿਸਾਬ ਨਾਲ ਪੰਜ ਦੇਸ਼ਾਂ ਵਿਚ ਜਾਪਾਨ, ਭਾਰਤ, ਰੂਸ, ਤੁਰਕੀ ਅਤੇ ਦੱਖਣੀ ਕੋਰੀਆ ਆਉਂਦੇ ਹਨ। ਜ਼ਿਕਰਯੋਗ ਹੈ ਕਿ ਇਹਨੀਂ ਦਿਨੀਂ ਭਾਰਤ ਵਿਚ ਨਵੇਂ ਸੂਚਨਾ ਤਕਨਾਲੋਜੀ ਨਿਯਮਾਂ ਦੀ ਪਾਲਣਾ ਨਾ ਕਰਨ ਲਈ ਟਵਿਟਰ ਸਰਕਾਰ ਦੇ ਨਿਸ਼ਾਨੇ ’ਤੇ ਰਿਹਾ ਹੈ।    

ਭਾਰਤ ਟਵਿੱਟਰ ਤੋਂ ਯੂਜ਼ਰਸ ਦੇ ਖਾਤੇ ਦੀ ਜਾਣਕਾਰੀ ਲੈਣ ਦੇ ਮਾਮਲੇ ਵਿੱਚ ਪਹਿਲੇ ਨੰਬਰ ‘ਤੇ Read More »

ਰਾਕੇਸ਼ ਟਿਕੈਤ ਵਲੋਂ 5 ਸਤੰਬਰ ਨੂੰ ਮਹਾਂਪੰਚਾਇਤ ਦਾ ਸੱਦਾ

ਨਵੀਂ ਦਿੱਲੀ, 17 07 2021- ਕੇਂਦਰ ਸਰਕਾਰ ਵਲੋਂ ਲਾਗੂ ਤਿੰਨ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਅੰਦੋਲਨ ਕਿੰਨਾ ਸਮਾਂ ਚਲਦਾ ਰਹੇਗਾ, ਇਸ ਦਾ ਤਾਂ ਸਰਕਾਰ ਦੇ ਰਵਈਏ ‘ਤੇ ਨਿਰਭਰ ਹੈ ਪਰ ਅੰਦੋਲਨ ਕਰ ਰਿਹਾ ਕਿਸਾਨ, ਜਦੋਂ ਤਕ ਕਾਨੂੰਨ ਵਾਪਸ ਨਹੀਂ ਹੁੰਦੇ, ਧਰਨਿਆਂ ਵਾਲੀ ਥਾਂ ‘ਤੇ ਹੀ ਬੈਠੇ ਰਹਿਣ ਤੇ ਅਪਣਾ ਵਿਰੋਧ ਪ੍ਰਦਰਸ਼ਨ ਜਾਰੀ ਰਖਣਗੇ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤੇ ਮਸਲੇ ਦਾ ਜਲਦ ਤੋਂ ਜਲਦ ਹੱਲ ਕਢਣਾ ਚਾਹੀਦਾ ਹੈ ਪਰ ਮੌਜੂਦਾ ਹਾਲਾਤ ਨੂੰ ਦੇਖਦਿਆਂ ਅਜਿਹਾ ਲਗਦਾ ਹੈ ਕਿ ਦੇਸ਼ ‘ਚ ਜੰਗ ਹੋਵੇਗੀ | ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ 5 ਸਤੰਬਰ ਨੂੰ ਵੱਡੀ ਪੰਚਾਇਤ ਸੱਦੀ ਹੈ ਜਿਸ ਅੰਦਰ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਜੋ ਵੀ ਫ਼ੈਸਲਾ ਲਿਆ ਜਾਂਦਾ ਹੈ, ਅਸੀਂ ਲਵਾਂਗੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੋਲ ਵੀ 2 ਮਹੀਨਿਆਂ ਦਾ ਸਮਾਂ ਹੈ ਜਿਸ ਦੌਰਾਨ ਉਨ੍ਹਾਂ ਨੂੰ ਵੀ ਅਪਣਾ ਫ਼ੈਸਲਾ ਲੈਣਾ ਚਾਹੀਦਾ ਹੈ |

ਰਾਕੇਸ਼ ਟਿਕੈਤ ਵਲੋਂ 5 ਸਤੰਬਰ ਨੂੰ ਮਹਾਂਪੰਚਾਇਤ ਦਾ ਸੱਦਾ Read More »

ਕਿਸਾਨ ਜਥੇਬੰਦੀਆਂ ਨੇ ਸੰਸਦ ਸੈਸ਼ਨ ਤੋਂ ਪਹਿਲਾਂ ਵਿਰੋਧੀ ਦਲਾਂ ਦੇ ਮੈਂਬਰਾਂ ਨੂੰ ਜਾਰੀ ਕੀਤਾ ਜਾਵੇਗਾ ਵੋਟਰ ਵਿੱਪ੍ਹ

ਚੰਡੀਗੜ੍ਹ, 17 ਜੁਲਾਈ: ਦੇਸ਼ ਦੀ ਸੰਸਦ ਅਤੇ ਰਾਜਾਂ ਦੀਆਂ ਵਿਧਾਨ ਸਭਾਵਾਂ ਵਿਚ ਅਪਣੇ ਮੈਂਬਰਾਂ ਨੂੰ ਖ਼ਾਸ ਮੌਕਿਆਂ ਉਪਰ ਸਦਨ ਵਿਚ ਹਾਜ਼ਰ ਰਹਿਣ ਲਈ ਵਿੱਪ੍ਹ (ਵਿਸ਼ੇਸ਼ ਹੁਕਮ) ਤਾਂ ਜਾਰੀ ਕਰਦੀਆਂ ਹਨ ਪਰ ਇਹ ਪਹਿਲੀ ਵਾਰ ਹੋਵੇਗਾ ਕਿ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵੱਖ ਵੱਖ ਸਿਆਸੀ ਦਲਾਂ ਦੇ ਮੈਂਬਰਾਂ ਨੂੰ ਸੰਸਦ ਦੇ ਸੈਸ਼ਨ ਤੋਂ ਪਹਿਲਾਂ ਵੋਟਰ ਵਿੱਪ੍ਹ ਜਾਰੀ ਕਰ ਰਹੀਆਂ ਹਨ | ਇਹ ਵੀ ਦਿੱਲੀ ਦੀਆਂ ਹੱਦਾਂ ਉਪਰ ਚਲ ਰਹੇ ਕਿਸਾਨ ਮੋਰਚੇ ਦੀ ਸ਼ਕਤੀ ਦਾ ਇਕ ਇਤਿਹਾਸਕ ਕਦਮ ਮੰਨਿਆ ਜਾਵੇਗਾ | 22 ਜੁਲਾਈ ਤੋਂ ਸ਼ੁਰੂ ਹੋ ਰਹੇ ਸੰਸਦ ਸੈਸ਼ਨ ਦੇ ਮੱਦੇਨਜ਼ਰ ਸੰਯੁਕਤ ਕਿਸਾਨ ਮੋਰਚੇ ਨਾਲ ਜੁੜੀਆਂ ਦੇਸ਼ ਜਾਂ ਕਿਸੇ ਬਿਲ ‘ਤੇ ਵੋਟਿੰਗ ਦੇ ਸਮੇਂ ਸਦਨ ਵਿਚ ਹਾਜ਼ਰ ਰਹਿਣ ਦੀਆਂ ਕਿਸਾਨ ਜਥੇਬੰਦੀਆਂ ਨੇ ਵਿਰੋਧੀ ਪਾਰਟੀਆਂ ਦੇ ਲੋਕ ਸਭਾ ਤੇ ਰਾਜ ਸਭਾ ਮੈਂਬਰਾਂ ਨੂੰ ਮੋਦੀ ਸਰਕਾਰ ਦੇ ਤਿੰਨੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸਦਨ ਵਿਚ ਜ਼ੋਰਦਾਰ ਵਿਰੋਧ ਕਰਨ ਲਈ ਵਿੱਪ ਜਾਰੀ ਕਰ ਦਿਤਾ ਹੈ | ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ 17 ਜੁਲਾਈ ਨੂੰ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੂੰ ਈ-ਮੇਲ ਰਾਹੀਂ ‘ਵੋਟਰਜ਼ ਵ੍ਹਿਪ’ ਭੇਜਿਆ ਜਾਵੇਗਾ ਜਿਸ ਤਹਿਤ ਉਹ ਸੰਸਦ ਦੇ 19 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਮੌਨਸੂਨ ਇਜਲਾਸ ’ਚ ਕਿਸਾਨਾਂ ਦੀਆਂ ਮੰਗਾਂ ਉਠਾਉਣਗੇ। ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਇਸ ਵਿੱਪ੍ਹ ਨੂੰ ਸਵੀਕਾਰ ਕਰਨਾ ਵੀ ਸ਼ੁਰੂ ਕਰ ਦਿਤਾ ਹੈ ਅਤੇ ਉਹ ਕਹਿ ਰਹੇ ਹਨ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮੋਦੀ ਸਰਕਾਰ ਨੂੰ ਮਜਬੂਰ ਕਰਨ ਲਈ ਉਹ ਸੈਸ਼ਨ ਦੌਰਾਨ ਸੰਸਦ ਵਿਚ ਪੂਰੀ ਵਾਹ ਲਾ ਦੇਣਗੇ | ਕਿਸਾਨ ਜਥੇਬੰਦੀਆਂ ਵਲੋਂ ਜਾਰੀ ਵਿੱਪ ਤਹਿਤ ਸੱਭ ਵਿਰੋਧੀ ਦਲਾਂ ਨੂੰ ਸਦਨ ਵਿਚ ਰਹਿ ਕੇ ਹੀ ਖੇਤੀ ਬਿਲਾਂ ਦਾ ਮੁੱਦਾ ਉਠਾਉਣ ਲਈ ਕਿਹਾ ਗਿਆ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਸਦਨ ਵਿਚੋਂ ਵਾਕਆਊਟ ਜਾਂ ਇਸ ਦਾ ਬਾਈਕਾਟ ਨਾ ਕੀਤਾ ਜਾਵੇ | ਅੰਦਰ ਰਹਿ ਕੇ ਹੀ ਵਿਰੋਧ ਕਰਦਿਆਂ ਉਸ ਸਮੇਂ ਤਕ ਸਦਨ ਨੂੰ ਠੱਪ ਕੀਤਾ ਜਾਵੇ ਜਦ ਤਕ ਮੋਦੀ ਸਰਕਾਰ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਨਾ ਹੋ ਜਾਵੇ | ਕਿਸਾਨ ਮੋਰਚੇ ਵਲੋਂ ਕਿਹਾ ਗਿਆ ਹੈ ਕਿ ਜੋ ਵੀ ਵਿਰੋਧੀ ਧਿਰ ਨਾਲ ਸਬੰਧਤ ਮੈਂਬਰ ਸਦਨ ਵਿਚ ਵਿੱਪ ਦਾ ਉਲੰਘਣ ਕਰੇਗਾ ਅਤੇ ਕਿਸਾਨਾਂ ਲਈ ਮਜ਼ਬੂਤੀ ਨਾਲ ਸਦਨ ਵਿਚ ਆਵਾਜ਼ ਨਹੀਂ ਉਠਾਉਣਗੇ ਉਸ ਦਾ ਵਿਰੋਧ ਵੀ ਭਵਿੱਖ ਵਿਚ ਉਸੇ ਤਰ੍ਹਾਂ ਕੀਤਾ ਜਾਵੇਗਾ ਜਿਸ ਤਰ੍ਹਾਂ ਅੱਜਕਲ੍ਹ ਪੰਜਾਬ, ਹਰਿਆਣਾ ਆਦਿ ਰਾਜਾਂ ਵਿਚ ਭਾਜਪਾ ਦਾ ਕੀਤਾ ਜਾ ਰਿਹਾ ਹੈ | ਮੋਰਚੇ ਦੇ ਆਗੂ ਸਦਨ ਵਿਚ ਮੈਂਬਰਾਂ ਦੀ ਭੂਮਿਕਾ ‘ਤੇ ਪੂਰੀ ਨਜ਼ਰ ਰੱਖਣਗੇ |

ਕਿਸਾਨ ਜਥੇਬੰਦੀਆਂ ਨੇ ਸੰਸਦ ਸੈਸ਼ਨ ਤੋਂ ਪਹਿਲਾਂ ਵਿਰੋਧੀ ਦਲਾਂ ਦੇ ਮੈਂਬਰਾਂ ਨੂੰ ਜਾਰੀ ਕੀਤਾ ਜਾਵੇਗਾ ਵੋਟਰ ਵਿੱਪ੍ਹ Read More »

ਅਸਮਾਨੀ ਚੜ੍ਹੀਆਂ ਤੇਲ ਕੀਮਤਾਂ ਦਾ ਕੱਚ-ਸੱਚ/ਹਮੀਰ ਸਿੰਘ

ਭਾਰਤ ਅੰਦਰ ਬਹੁਤੇ ਰਾਜਾਂ ਵਿਚ ਪੈਟਰੋਲ 100 ਰੁਪਏ ਤੋਂ ਵੱਧ ਅਤੇ ਡੀਜ਼ਲ 90 ਰੁਪਏ ਤੋਂ ਉੱਪਰ ਪਹੁੰਚ ਗਿਆ ਹੈ। 4 ਮਈ ਤੋਂ ਪਿੱਛੋਂ ਕੀਮਤਾਂ 35 ਦਫ਼ਾ ਵਧ ਗਈਆਂ ਹਨ। ਸਰਕਾਰ ਦੀ ਦਲੀਲ ਹੈ ਕਿ ਕੌਮਾਂਤਰੀ ਮਾਰਕੀਟ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਧਣ ਕਾਰਨ ਤੇਲ ਦੀਆਂ ਕੀਮਤਾਂ ਵਧ ਰਹੀਆਂ ਹਨ। ਤੇਲ ਦੀਆਂ ਕੀਮਤਾਂ ਦੀ ਸਿਆਸੀ ਆਰਥਿਕਤਾ ਨੂੰ ਸਮਝਣਾ ਜ਼ਰੂਰੀ ਹੈ। ਕੇਂਦਰ ਸਰਕਾਰ ਦੀ ਤੇਲ ਦੀਆਂ ਕੀਮਤਾਂ ਬਾਰੇ ਨੀਤੀ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਤੇਲ ਦੀਆਂ ਕੀਮਤਾਂ ਖੁੱਲ੍ਹੀ ਮੰਡੀ ਉੱਤੇ ਛੱਡ ਦੇਣ ਦਾ ਨੀਤੀਗਤ ਫ਼ੈਸਲਾ ਕੀਤਾ ਸੀ। ਸ਼ੁਰੂਆਤ ਵਜੋਂ 2010 ਵਿਚ ਫ਼ੈਸਲਾ ਕੀਤਾ ਗਿਆ ਕਿ ਤੇਲ ਕੰਪਨੀਆਂ ਹਰ ਪੰਦਰਾਂ ਦਿਨਾਂ ਪਿੱਛੋਂ ਕੌਮਾਂਤਰੀ ਮੰਡੀ ਵਿਚ ਕੱਚੇ ਤੇਲ ਦੀਆਂ ਕੀਮਤਾਂ ਨੂੰ ਧਿਆਨ ਵਿਚ ਰੱਖ ਕੇ ਨਵੀਆਂ ਤੇਲ ਕੀਮਤਾਂ ਦਾ ਫ਼ੈਸਲਾ ਕਰਨਗੀਆਂ। ਇਸ ਨੂੰ ਕੰਟਰੋਲ ਰਹਿਤ (ਡੀਕੰਟਰੋਲਡ) ਨੀਤੀ ਕਿਹਾ ਗਿਆ। 2014 ਵਿਚ ਨੀਤੀ ਪੂਰੀ ਤਰ੍ਹਾਂ ਮੰਡੀ ਦੇ ਹਵਾਲੇ ਕਰ ਦਿੱਤੀ ਗਈ ਕਿ ਰੋਜ਼ਾਨਾ ਹੀ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਐਲਾਨਿਆਂ ਕਰਨਗੀਆਂ, ਭਾਵ ਹੁਣ ਖ਼ਪਤਕਾਰ ਨੂੰ ਪੈਟਰੋਲ ਪੰਪ ਉੱਤੇ ਜਾ ਕੇ ਹੀ ਉਸ ਦਿਨ ਦੀ ਕੀਮਤ ਦਾ ਪਤਾ ਲੱਗੇਗਾ। ਪਹਿਲਾਂ ਭਾਜਪਾ ਇਸ ਨੀਤੀ ਦਾ ਵਿਰੋਧ ਕਰ ਰਹੀ ਸੀ ਪਰ 2014 ਤੋਂ ਕੇਂਦਰੀ ਸੱਤਾ ਉੱਤੇ ਕਾਬਜ਼ ਹੋਣ ਪਿੱਛੋਂ ਇਸੇ ਨੀਤੀ ਨੂੰ ਪੂਰੀ ਤਰ੍ਹਾਂ ਮੰਡੀ ਉੱਤੇ ਛੱਡ ਰਹੀ ਹੈ। ਕੀ ਕੀਮਤਾਂ ’ਚ ਵਾਧੇ ਲਈ ਇਕੱਲੇ ਕੱਚੇ ਤੇਲ ਦੀਆਂ ਕੀਮਤਾਂ ਹੀ ਜਿ਼ੰਮੇਵਾਰ ਹਨ? ਤੇਲ ਦੀਆਂ ਕੀਮਤਾਂ ਲਈ ਕਈ ਹੋਰ ਪੱਖ ਵੀ ਕੀਮਤਾਂ ਦੇ ਵਾਧੇ-ਘਾਟੇ ਉੱਤੇ ਅਸਰ ਪਾਉਂਦੇ ਹਨ। ਪਹਿਲਾ, ਕੌਮਾਂਤਰੀ ਮੰਡੀ ਵਿਚ ਡਾਲਰ ਦੇ ਮੁਕਾਬਲੇ ਰੁਪਏ ਦੀ ਡਿੱਗ ਰਹੀ ਕੀਮਤ ਇਕ ਵੱਡਾ ਕਾਰਨ ਹੈ। ਮਿਸਾਲ ਦੇ ਤੌਰ ਉੱਤੇ 1947 ਵਿਚ ਇਕ ਡਾਲਰ ਦੀ ਭਾਰਤੀ ਕਰੰਸੀ ਵਿਚ ਕੀਮਤ 3.30 ਰੁਪਏ ਸੀ; 1990 ਵਿਚ ਇਹ 17.01 ਰੁਪਏ, 2003 ਵਿਚ 59.44 ਰੁਪਏ, 2018 ਤੋਂ 2021 ਤੱਕ ਇਹ 71 ਤੋਂ 74.50 ਰੁਪਏ ਰਹੀ ਹੈ। ਇਸ ਤੋਂ ਇਲਾਵਾ ਇਕ ਹੋਰ ਕਾਰਨ ਸਰਕਾਰ ਕੱਚੇ ਤੇਲ ਦੀ ਕੀਮਤ ਦੇ ਨਾਲ ਕੌਮਾਂਤਰੀ ਮਾਰਕੀਟ ਵਿਚ ਰੇਟ ਨੂੰ ਧਿਆਨ ਵਿਚ ਰੱਖ ਕੇ ਵਧਾ ਲਿਆ ਜਾਂਦਾ ਹੈ। ਇਸ ਦਾ ਤੀਸਰਾ ਪਰ ਸਭ ਤੋਂ ਵੱਡਾ ਕਾਰਨ ਕੇਂਦਰ ਸਰਕਾਰ ਵੱਲੋਂ ਤੇਲ ਉੱਤੇ ਲਗਾਈ ਜਾਂਦੀ ਆਬਕਾਰੀ ਡਿਊਟੀ ਅਤੇ ਰਾਜ ਸਰਕਾਰਾਂ ਵੱਲੋਂ ਲਗਾਇਆ ਜਾਂਦਾ ਵੈਟ ਹੈ। ਕੀਮਤਾਂ ਖੁੱਲ੍ਹੀ ਮੰਡੀ ਉੱਤੇ ਹੀ ਛੱਡਣ ਨਾਲ ਖ਼ਪਤਕਾਰ ਨੂੰ ਕੀ ਲਾਭ ਹੋਇਆ ਹੈ? ਇਸ ਨੀਤੀ ਨੂੰ ਲਾਗੂ ਕਰਨ ਵਿਚ ਸਰਕਾਰੀ ਬੇਈਮਾਨੀ ਸਾਫ਼ ਝਲਕਦੀ ਹੈ। ਕੌਮਾਂਤਰੀ ਮਾਰਕੀਟ ਵਿਚ ਕੀਮਤਾਂ ਵਧਣ ਸਮੇਂ ਤਾਂ ਬੋਝ ਤੁਰੰਤ ਖ਼ਪਤਕਾਰ ਨੂੰ ਤਬਦੀਲ ਕਰ ਦਿੱਤਾ ਜਾਂਦਾ ਹੈ ਪਰ ਕੀਮਤ ਘਟਣ ਦਾ ਲਾਭ ਖ਼ਪਤਕਾਰਾਂ ਨੂੰ ਨਹੀਂ ਦਿੱਤਾ ਜਾਂਦਾ। ਮਿਸਾਲ ਦੇ ਤੌਰ ਉੱਤੇ ਅਪਰੈਲ 2020 ਵਿਚ ਦੁਨੀਆ ਭਰ ਵਿਚ ਕਰੋਨਾ ਦੇ ਅਸਰ ਕਰ ਕੇ ਤੇਲ ਦੀ ਮੰਗ ਵਿਚ ਵੱਡੀ ਗਿਰਾਵਟ ਆਈ ਸੀ। ਕੌਮਾਂਤਰੀ ਮਾਰਕੀਟ ਵਿਚ ਉਸ ਸਮੇਂ ਕੱਚੇ ਤੇਲ ਦੀ ਕੀਮਤ 20 ਡਾਲਰ ਪ੍ਰਤੀ ਬੈਰਲ (ਇਕ ਬੈਰਲ 159 ਲਿਟਰ) ਤੱਕ ਹੇਠਾਂ ਆ ਗਈ ਸੀ। ਇਹ ਕੀਮਤ 63.98 ਡਾਲਰ ਤੋਂ ਹੇਠਾਂ ਆਈ ਸੀ। ਇਸ ਦਾ ਮਤਲਬ ਸੀ ਕਿ ਖ਼ਪਤਕਾਰਾਂ ਨੂੰ ਤੇਲ ਅੱਧੇ ਤੋਂ ਵੀ ਵੱਧ ਸਸਤਾ ਮਿਲਣਾ ਸ਼ੁਰੂ ਹੋ ਜਾਣਾ ਸੀ। ਕੇਂਦਰ ਸਰਕਾਰ ਨੇ 5 ਮਈ 2020 ਨੂੰ ਇੱਕੋ ਝਟਕੇ ਵਿਚ ਆਬਕਾਰੀ ਡਿਊਟੀ ਪੈਟਰੋਲ ਉੱਤੇ 10 ਰੁਪਏ ਅਤੇ ਡੀਜ਼ਲ ਉੱਤੇ 13 ਰੁਪਏ ਲਿਟਰ ਵਧਾ ਦਿੱਤੀ। ਇਸ ਤੋਂ ਬਾਅਦ 4 ਮਈ 2021 ਤੋਂ ਲੈ ਕੇ ਹੁਣ ਤੱਕ 35 ਦਫ਼ਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧ ਚੁੱਕੀਆਂ ਹਨ। ਜੇਕਰ ਇਕੱਲੇ ਕੱਚੇ ਤੇਲ ਦੀਆਂ ਕੀਮਤਾਂ ਨਾਲ ਹੀ ਖ਼ਪਤਕਾਰਾਂ ਤੱਕ ਪਹੁੰਚ ਜੁੜੀ ਹੁੰਦੀ ਤਾਂ 2014 ਵਿਚ ਕੱਚਾ ਤੇਲ ਪ੍ਰਤੀ ਬੈਰਲ 105.52 ਡਾਲਰ, 2015 ਵਿਚ 84.16 ਡਾਲਰ, 2020 ਦੇ ਸ਼ੁਰੂ ਵਿਚ 2019 ਵਿਚ 69.88 ਡਾਲਰ ਪ੍ਰਤੀ ਬੈਰਲ ਸੀ। ਉਸ ਵਕਤ ਪੈਟਰੋਲ 70 ਰੁਪਏ ਅਤੇ ਡੀਜ਼ਲ 60 ਰੁਪਏ ਦੇ ਨੇੜੇ ਤੇੜੇ ਰਿਹਾ ਸੀ। ਹੁਣ ਇਸ ਵਕਤ ਕੱਚਾ ਤੇਲ ਲਗਭੱਗ 75 ਡਾਲਰ ਪ੍ਰਤੀ ਬੈਰਲ ਹੈ ਤਾਂ ਇਹ ਪੈਟਰੋਲ 100 ਅਤੇ ਡੀਜ਼ਲ 90 ਰੁਪਏ ਤੋ ਪਾਰ ਕਿਉਂ ਲੰਘ ਗਿਆ ਹੈ? ਕੇਂਦਰ ਅਤੇ ਰਾਜ ਸਰਕਾਰਾਂ ਦੇ ਟੈਕਸਾਂ ਦੀ ਭੂਮਿਕਾ ਪੈਟਰੋਲੀਅਮ ਮੰਤਰਾਲੇ ਦੇ ਯੋਜਨਾ ਅਤੇ ਵਿਸ਼ਲੇਸ਼ਣ ਸੈੱਲ ਦੇ ਅੰਕੜਿਆਂ ਅਨੁਸਾਰ ਕੇਂਦਰ ਸਰਕਾਰ ਦੀ ਪੈਟਰੋਲ ਉੱਤੇ ਆਬਕਾਰੀ ਡਿਊਟੀ 2014-15 ਵਿਚ 9.48 ਰੁਪਏ ਲਿਟਰ ਸੀ। ਡੀਜ਼ਲ ਉੱਤੇ ਆਬਕਾਰੀ ਡਿਊਟੀ 3.56 ਰੁਪਏ ਪ੍ਰਤੀ ਲਿਟਰ ਸੀ। ਇਹ ਸੱਤਾਂ ਸਾਲਾਂ ਦੌਰਾਨ ਵਧਕੇ ਪੈਟਰੋਲ ਉੱਤੇ 32.90 ਰੁਪਏ ਅਤੇ ਡੀਜ਼ਲ ਉੱਤੇ 31.80 ਰੁਪਏ ਪ੍ਰਤੀ ਲਿਟਰ ਹੋ ਗਈ। ਇਸੇ ਕਰ ਕੇ ਕੇਂਦਰ ਸਰਕਾਰ ਦੇ ਖ਼ਜ਼ਾਨੇ ਵਿਚ 2014-15 ਵਿਚ ਪੈਟਰੋਲ ਡੀਜ਼ਲ ਦੀ ਆਬਕਾਰੀ ਡਿਊਟੀ ਤੋਂ 74158 ਕਰੋੜ ਰੁਪਏ ਪ੍ਰਾਪਤ ਹੋਏ ਸਨ। ਸਾਲ 2020-21 ਦੇ ਦੌਰਾਨ 3.90 ਲੱਖ ਕਰੋੜ ਰੁਪਏ ਕੇਂਦਰੀ ਖਜ਼ਾਨੇ ਵਿਚ ਜਮ੍ਹਾਂ ਹੋ ਗਏ। ਸਾਰੀਆਂ ਵਸਤਾਂ ਉੱਤੇ ਕੁੱਲ ਆਬਕਾਰੀ ਡਿਊਟੀ ਦਾ 90 ਫ਼ੀਸਦੀ ਹਿੱਸਾ ਪੈਟਰੋਲੀਅਮ ਪਦਾਰਥਾਂ ਤੋਂ ਕੇਂਦਰੀ ਖ਼ਜ਼ਾਨੇ ਵਿਚ ਜਮ੍ਹਾਂ ਹੁੰਦਾ ਹੈ। ਇਸੇ ਤਰ੍ਹਾਂ ਰਾਜ ਸਰਕਾਰਾਂ ਨੇ ਪੈਟਰੋਲ ਡੀਜ਼ਲ ਉੱਤੇ ਲਗਾਏ ਵੈਟ ਅਤੇ ਵਿਕਰੀ ਕਰਾਂ ਰਾਹੀਂ ਦਸੰਬਰ 2020 ਤੱਕ ਦੇ ਨੌਂ ਮਹੀਨਿਆਂ ਅੰਦਰ ਹੀ 1.3 ਲੱਖ ਕਰੋੜ ਰੁਪਏ ਪ੍ਰਾਪਤ ਕਰ ਲਏ ਸਨ। ਇਸ ਤਰੀਕੇ ਨਾਲ ਲੋਕਾਂ ਨੂੰ ਪੈਟਰੋਲ ਉੱਤੇ ਟੈਕਸ ਦਾ ਭਾਰ ਪ੍ਰਤੀ ਲਿਟਰ 60 ਫ਼ੀਸਦੀ ਅਤੇ ਡੀਜ਼ਲ ਉੱਤੇ 54 ਫ਼ੀਸਦੀ ਝੱਲਣਾ ਪੈ ਰਿਹਾ ਹੈ। ਕੋਵਿਡ ਦੇ ਅਸਰ ਬਾਰੇ ਕੇਂਦਰ ਸਰਕਾਰ ਦਾ ਮੱਤ ਕੇਂਦਰੀ ਪੈਟਰੋਲੀਅਮ ਮੰਤਰੀ ਨੇ ਪੈਟਰੋਲ ਅਤੇ ਡੀਜ਼ਲ ਉੱਤੋਂ ਟੈਕਸ ਘਟਾਉਣ ਦੀਆਂ ਸੰਭਾਵਨਾਵਾਂ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਕਿ ਸਰਕਾਰ ਨੂੰ ਗ਼ਰੀਬਾਂ ਲਈ ਸਕੀਮਾਂ ਵਾਸਤੇ ਪੈਸੇ ਦੀ ਲੋੜ ਹੈ। ਉਸ ਦਾ ਤਰਕ ਹੈ ਕਿ 35000 ਕਰੋੜ ਰੁਪਏ ਤਾਂ ਮੁਫ਼ਤ ਵੈਕਸੀਨ ਉੱਤੇ ਖ਼ਰਚ ਹੋਵੇਗਾ। ਇਕ ਲੱਖ ਕਰੋੜ ਰੁਪਏ ਦੇ ਲਗਭੱਗ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਲਈ ਚਾਹੀਦਾ ਹੈ। ਦਿਲਚਸਪ ਗੱਲ ਇਹ ਹੈ ਕਿ ਇਸੇ ਸਮੇਂ ਦੌਰਾਨ ਕੇਂਦਰ ਸਰਕਾਰ ਨੇ ਕਾਰਪੋਰੇਟ ਟੈਕਸ ਵਿਚ ਕਟੌਤੀ ਕਰ ਕੇ ਖ਼ਜ਼ਾਨੇ ਨੂੰ 1.45 ਲੱਖ ਕਰੋੜ ਰੁਪਏ ਦਾ ਚੂਨਾ ਲਗਾਇਆ ਹੈ। ਮਗਨਰੇਗਾ ਵਰਗੀ ਰੁਜ਼ਗਾਰ ਯੋਜਨਾ ਦਾ ਖ਼ਰਚ 2020-21 ਵਿਚ ਖਰਚ ਹੋਏ 1.11 ਲੱਖ ਕਰੋੜ ਰੁਪਏ ਤੋਂ ਘਟਾ ਕੇ 73 ਹਜ਼ਾਰ ਕਰੋੜ ਰੁਪਏ ਹੀ ਰੱਖਿਆ ਹੈ। ਜਦਕਿ ਕੋਵਿਡ-19 ਕਾਰਨ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਚਲੇ ਗਏ, ਕਾਰੋਬਾਰ ਠੱਪ ਹੋ ਗਏ ਅਤੇ ਇਕ ਅਨੁਮਾਨ ਅਨੁਸਾਰ 23 ਕਰੋੜ ਲੋਕ ਗ਼ਰੀਬੀ ਦੀ ਰੇਖਾ ਤੋਂ ਹੇਠਾਂ ਚਲੇ ਗਏ। ਵੱਖ ਵੱਖ ਖੇਤਰਾਂ ਵਿਚ ਪੈਟਰੋਲ ਡੀਜ਼ਲ ਦੀ ਖਪਤ ਪੰਜਾਬ ਦੇ ਤੇਲ ਦੇ ਅੰਕੜੇ ਦੇਖੇ ਜਾਣ ਤਾਂ 58.12 ਫ਼ੀਸਦੀ ਪੈਟਰੋਲ ਕਾਰਾਂ, 39.69 ਫ਼ੀਸਦੀ ਦੁਪਹੀਆ ਵਾਹਨਾਂ, 1. 40 ਫ਼ੀਸਦੀ ਤਿਪਹੀਆ ਵਾਹਨਾਂ ਅਤੇ 0.79 ਫ਼ੀਸਦੀ ਹੋਰਾਂ ਕੰਮਾਂ ਉੱਤੇ ਖ਼ਰਚ ਹੁੰਦਾ ਹੈ। ਪੰਜਾਬ ਵਿਚ ਡੀਜ਼ਲ ਦੀ ਲਗਭੱਗ ਇਕ ਤਿਹਾਈ ਤੋਂ ਵੱਧ ਖ਼ਪਤ ਖੇਤੀ ਖੇਤਰ ਵਿਚ ਹੁੰਦੀ ਹੈ। ਬਾਕੀ ਖ਼ਪਤ ਟਰਾਂਸਪੋਰਟ, ਉਦਯੋਗ ਆਦਿ ਉੱਤੇ ਹੁੰਦੀ ਹੈ। ਪੈਟਰੋਲੀਅਮ ਮੰਤਰਾਲੇ ਦੀ ਉੱਤਰੀ ਜ਼ੋਨ ਦੇ ਸੂਬਿਆਂ ਵਿਚ ਡੀਜ਼ਲ ਦੀ ਹੁੰਦੀ ਖ਼ਪਤ ਦੇ ਵਿਸ਼ਲੇਸ਼ਣ ਅਨੁਸਾਰ ਪੰਜਾਬ ਵਿਚ ਖੇਤੀ ਖੇਤਰ ਵਿਚ 21.11 ਫ਼ੀਸਦੀ ਖ਼ਪਤ ਟਰੈਕਟਰਾਂ ਰਾਹੀਂ, ਟਿਊਬਵੈਲਾਂ ਰਾਹੀਂ 6.14 ਫ਼ੀਸਦੀ ਖ਼ਰਚ ਹੁੰਦੀ ਹੈ। ਇਸ ਤੋਂ ਇਲਾਵਾ 10.68 ਫ਼ੀਸਦੀ ਖੇਤੀ ਸੰਦਾਂ ’ਤੇ ਖ਼ਰਚ ਹੁੰਦੀ ਹੈ। ਭਾਰਤ ਵਿਚ ਡੀਜ਼ਲ ਦੀ ਖੇਤਰ ਵਾਈਜ਼ ਖ਼ਪਤ ਦਾ ਵੇਰਵਾ ਦੇਖੀਏ ਤਾਂ 43 ਫ਼ੀਸਦੀ ਖ਼ਪਤ ਵਪਾਰਕ

ਅਸਮਾਨੀ ਚੜ੍ਹੀਆਂ ਤੇਲ ਕੀਮਤਾਂ ਦਾ ਕੱਚ-ਸੱਚ/ਹਮੀਰ ਸਿੰਘ Read More »

ਜਮਹੂਰੀ ਅਧਿਕਾਰ ਸਭਾ ਵੱਲੋਂ ਅਧਿਆਪਕ ਭਰਤੀ ਅਮਲ ਵਿੱਚ ਪਾਰਦਰਸ਼ਤਾ ਦੀ ਮੰਗ

(ਬਠਿੰਡਾ), 17 ਜੁਲਾਈ (ਏ.ਡੀ.ਪੀ. ਨਿਊਜ਼)-  ਜਮਹੂਰੀ ਅਧਿਕਾਰ ਸਭਾ ਇਕਾਈ ਬਠਿੰਡਾ ਵੱਲੋਂ ਅਧਿਆਪਕ ਭਰਤੀ ਦੇ ਅਮਲ ਵਿੱਚ ਪਾਰਦਰਸ਼ਤਾ ਨਾ ਹੋਣ ਦਾ ਗੰਭੀਰ ਨੋਟਿਸ ਲੈਂਦਿਆਂ ਸਿੱਖਿਆ ਵਿਭਾਗ ਤੋਂ ਪਾਰਦਰਸ਼ਤਾ ਕਾਇਮ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਸਭਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਿੰਸੀਪਲ ਬੱਗਾ ਸਿੰਘ ਤੇ ਡਾ ਅਜੀਤਪਾਲ ਸਿੰਘ ਵੱਲੋਂ ਜਾਰੀ ਪ੍ਰੈਸ ਨੋਟ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਿਖਿਆ ਵਿਭਾਗ ਵੱਲੋਂ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਡਾਇਰੈਕਟਰ ਸਿਖਿਆ ਭਰਤੀ ਪੰਜਾਬ ਵਲੋਂ ਮਾਸਟਰ ਕੇਡਰ (English) ਦੀਆ 899 ਅਸਾਮੀਆਂ ਦੀ ਭਰਤੀ ਦੇ 06-04-2021 ਦੇ ਇਸ਼ਤਿਹਾਰ ਦਾ ਟੈਸਟ 20-06-2021ਨੂੰ ਹੋਇਆ । ਇਸ ਦੀ ਆਨਸਰ ਕੀ 25 -06 -2021ਨੂੰ ਪਾ ਕੇ 28 -06 -2021 ਤੱਕ ਇਤਰਾਜ਼ ਕਰਨ ਦਾ ਸਮਾ ਦਿੱਤਾ ਗਿਆ। ਪਰ ਨਾ ਤਾਂ ਰੀਵਾਈਜ਼ਡ ਆਨਸਰ ਕੀ ਪਾਈ ਗਈ ਅਤੇ ਨਾ ਹੀ ਮੈਰਿਟ ਲਿਸਟ ਜਨਤਕ ਕੀਤੀ ਗਈ । ਜਾਣੀਕੇ ਮਹਿਕਮੇ ਵਲੋਂ ਪਾਰਦਰਸ਼ਤਾ ਤੋਂ ਪਾਸਾ ਵੱਟ ਲਿਆ ਗਿਆ । ਉਮੀਦਵਾਰ ਆਪਦੇ ਰਜਿਸਟ੍ਰੇਸ਼ਨ ਤੇ ਪਾਸਵਰਡ ਦੀ ਮਦਦ ਨਾਲ ਕੇਵਲ ਆਪਣੇ ਆਪ ਦਾ ਹੀ ਰਿਜ਼ਲਟ ਦੇਖ ਸਕਦਾ ਹੇ । ਇਸ ਦੇ ਨਾਲ ਹੀ ਡਾਕੂਮੈਂਟ ਸਕਰੂਟਨੀ15 -07 -21 & 16 -07 -21 ਨੂੰ ਸ਼ੁਰੂ ਕਰ ਦਿੱਤੀ ਗਈ । ਉਨ੍ਹਾਂ ਅੱਗੇ ਕਿਹਾ ਕਿ ਅਧਿਆਪਕਾਂ ਦੀ ਮੰਗ ਹੈ ਕਿ ਸਰਕਾਰ ਅਤੇ ਸਿੱਖਿਆ ਮਹਿਕਮੇ ਵਲੋਂ ਰਿਵਾਈਜ਼ਡ ਆਨਸਰ ਕੀ ਤੇ ਮੈਰਟ ਲਿਸਟ ਜਨਤਕ ਕੀਤੇ ਜਾਣ ਤੋਂ ਬਾਅਦ ਹੀ ਡਾਕੂਮੈਂਟਰੀ ਸਕਰੂਟਨੀ ਕੀਤੀ ਜਾਵੇ ਅਤੇ ਸਿਖਿਆ ਮਹਿਕਮੇ ਚ ਅਧਿਆਪਕ ਭਰਤੀ ਚ ਪਾਰਦਰਸ਼ਤਾ ਹੋਵੇ ਅਤੇ ਮੈਰਿਟ ਦੇ ਆਧਾਰ ਤੇ ਹੀ ਅਧਿਆਪਕਾਂ ਨੂੰ ਭਰਤੀ ਹੋਵੇ ।

ਜਮਹੂਰੀ ਅਧਿਕਾਰ ਸਭਾ ਵੱਲੋਂ ਅਧਿਆਪਕ ਭਰਤੀ ਅਮਲ ਵਿੱਚ ਪਾਰਦਰਸ਼ਤਾ ਦੀ ਮੰਗ Read More »

ਹਸਪਤਾਲ ਸੁਧਾਰ ਕਮੇਟੀ ਮੀਟੰਗ ਬੁਲਾਉਣ ਜਿਲ੍ਹਾ ਪ੍ਰਸ਼ਾਸ਼ਨ ਨੂੰ ਹਫ਼ਤੇ ਦਾ ਅਲਟੀਮੇਟਮ 

  ਫ਼ਰੀਦਕੋਟ/ ਸੁਰਿੰਦਰ ਮਚਾਕੀ ਇਥੋ ਦੇ ਗੁਰੂ ਗੋਬਿੰਦ ਸਿੰਘ ਹਸਪਤਾਲ ਵਿੱਚ ਮਰੀਜ਼ਾਂ ਦੀ ਖੱਜਲ ਖੁਆਰੀ ਰੋਕਣ ਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੂਰ ਕਰਨ ਲਈ ਪ੍ਰਬੰਧਕੀ ਸੁਧਾਰ ਕਰਨ ਲਈ ਸੁਝਾਅ ਦੇਣ ਲਈ  ਡਾਕਟਰੀ ਵਿਦਿਆ ਤੇ ਖ਼ੋਜ  ਮੰਤਰੀ  ਓ. ਪੀ. ਸੋਨੀ ਵੱਲੋਂ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ 15 ਮਾਰਚ ਨੂੰ ਬਣਾਈ ਕਮੇਟੀ ਦੀ ਕਾਰਵਾਈ ਵੀ ਠੰਢੇ ਬਸਤੇ ਵਿੱਚ ਪਾ ਦਿੱਤੀ ਗਈ ਜਾਪਦੀ ਹੈ। ਕਮੇਟੀ ਨੇ 20 ਦਿਨਾਂ ਵਿੱਚ ਸਰਕਾਰ ਨੂੰ ਆਪਣੀ ਰਿਪੋਰਟ ਦੇਣੀ ਸੀ ਜਿਸ ਦੀ ਪਲੇਠੀ ਮੀਟਿੰਗ 5 ਅਪ੍ਰੈਲ ਨੂੰ ਹੋਈ ਜਿਸ ਵਿੱਚ ਹਸਪਤਾਲ ਤੋ ਇਲਾਵਾ ਇਸ ਨੂੰ ਚਲਾ ਰਹੀ ਸੰਸਥਾ ਬਾਬਾ ਫ਼ਰੀਦ ਯੂਨੀਵਰਸਟੀ ਆਫ ਹੈੱਲਥ ਸਾਇੰਸਜ਼ ਫ਼ਰੀਦਕੋਟ ਦੇ ਉਚ ਅਧਿਕਾਰੀ , ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ,ਜਨਤਕ ਜੱਥੇਬੰਦੀਆਂ ਦੇ ਨੁਮਾਇੰਦੇ ਤੇ ਪ੍ਰਸ਼ਾਸਕੀ ਅਧਿਕਾਰੀ ਸ਼ਾਮਲ ਹੋਏ। ਕਈ ਘੰਟੇ ਚਲੀ ਇਸ ਮੀਟਿੰਗ ਵਿੱਚ ਬਹੁਤ ਸਾਰੇ ਮੁੱਦੇ ਵਿਚਾਰੇ ਗਏ ਜਿਨ੍ਹਾਂ ਵਿੱਚੋ ਕੁਝ ਕੁ ਹੱਲ ਵੀ ਕੀਤੇ ਗਏ ਪਰ ਇਸ ਤੋ ਬਾਅਦ ਕੋਰੋਨਾ ਰੁਝੇਵਿਆਂ ਕਾਰਨ ਕੋਈ ਮੀਟਿੰਗ ਨਹੀ ਕੀਤੀ ਗਈ। ਕੋਰੋਨਾ ਪ੍ਰਕੋਪ ਘਟਣ ਤੋ ਬਾਅਦ ਕਮੇਟੀ ਮੈਂਬਰ ਮਨਪ੍ਰੀਤ ਸਿੰਘ ਧਾਲੀਵਾਲ ਤੇ ਗੁਰਪ੍ਰੀਤ ਸਿੰਘ ਚੰਦਬਾਜਾ ਨੇ16 ਜੂਨ,7 ਜੁਲਾਈ ਅਤੇ 9 ਜੁਲਾਈ ਨੂੰ  ਮੀਟਿੰਗ ਬੁਲਾਉਣ ਡਿਪਟੀ ਕਮਿਸ਼ਨਰ ਤੇ ਕਮੇਟੀ ਦੇ ਚੇਅਰਮੈਨ ਨੂੰ ਲਿਖਤੀ ਬੇਨਤੀ ਕਰਨ ਦੇ ਬਾਵਜੂਦ ਮੀਟਿੰਗ ਬੁਲਾਈ ਨਹੀ ਜਾ ਰਹੀ। ਇਸ ਤੋ ਸ਼ੱਕ ਹੋ ਰਿਹਾ ਹੈ ਕਿ ਜਿਲ੍ਹਾ , ਹਸਪਤਾਲ ਤੇ ਯੂਨੀਵਰਸਟੀ  ਪ੍ਰਸ਼ਾਸਨ ਮੀਟਿੰਗ ਕਰਨ ਅਤੇ ਮਸਲੇ  ਹੱਲ ਕਰਨ ਤੋ ਟਾਲਾ ਵੱਟ ਰਿਹਾ ਹੈ। ਕਮੇਟੀ ਮੈਂਬਰ ਧਾਲੀਵਾਲ ਤੇ ਚੰਦਬਾਜਾ ਨੇ ਡਾਕਟਰੀ ਵਿਦਿਆ ਤੇ ਖ਼ੋਜ ਮੰਤਰੀ ਓ ਪੀ ਸੋਨੀ ਨੂੰ ਪੱਤਰ ਲਿਖ ਕੇ ਕਮੇਟੀ ਚੇਅਰਮੈਨ ਨੂੰ ਮੀਟਿੰਗ  ਬੁਲਾਉਣ ਦੀ ਹਦਾਇਤ ਕਰਨ ਦੀ ਮੰੰਗ ਕਰਦਿਆ ਚਤਾਵਨੀ ਦਿਿੱਤੀ ਹੈ ਕਿ ਜੇ ਹਫ਼ਤੇ ਵਿੱਚ ਮੀਟਿੰਗ ਨਾ ਬੁਲਾਈ ਤਾਾਂ ਜਥੇਬੰਦੀਆ ਮੁੜ ਸੰਘਰਸ਼ ਵਿਿੱਢਣਗੀਆਂ ।

ਹਸਪਤਾਲ ਸੁਧਾਰ ਕਮੇਟੀ ਮੀਟੰਗ ਬੁਲਾਉਣ ਜਿਲ੍ਹਾ ਪ੍ਰਸ਼ਾਸ਼ਨ ਨੂੰ ਹਫ਼ਤੇ ਦਾ ਅਲਟੀਮੇਟਮ  Read More »

ਐਨ ਪੀ ਏ ਘਟਾਉਣ ਤੇ ਮੁੱਢਲੀ ਤਨਖ਼ਾਹ ਨਾਲੋ ਤੋੜਨ ਦਾ  ਫੈਸਲਾ ਮੈਡੀਕਲ ਕਾਲਜਾਂ ਦਾ ਫੈਕਲਟੀ ਸੰਕਟ ਹੋਰ ਵਧਾਏਗਾ – ਡਾ ਚੰਦਨਪ੍ਰੀਤ ਤੇ ਡਾ ਅਮਰਬੀਰ ਬੋਪਾਰਾਏ 

  ਫ਼ਰੀਦਕੋਟ/ ਸੁਰਿੰਦਰ ਮਚਾਕੀ ਪੰਜਾਬ ਸਰਕਾਰ ਵੱਲੋ ਛੇਵੇ ਤਨਖ਼ਾਹ ਕਮਿਸ਼ਨ ਦੀ ਸਿਫਾਰਸ਼ ਦੇ ਹਵਾਲੇ ਨਾਲ  ਸਰਕਾਰੀ  ਡਾਕਟਰ ਤੇ ਮੈਡੀਕਲ ਅਧਿਆਪਕਾਂ ਦਾ ਐਨ ਪੀ ਏ 25ਤੋ ਘਟਾਕੇ 20 ਫੀਸਦ ਕਰਨ ਤੇ ਇਸ ਨੂੰ ਵੀ ਮੁੱਢਲੀ ਤਨਖ਼ਾਹ ਨਾਲੋ ਤੋੜਨ ਦੇ  ਜਾਰੀ ਨੋਟੀਫਿਕੇਸ਼ਨ ਤੋ ਖਫ਼ਾ ਸੂਬੇ ਦੇ ਸਰਕਾਰੀ ਮੈਡੀਕਲ, ਆਯੂਰਵੈਦਿਕ ਤੇ ਡੈਟਲ ਕਾਲਜ ਦੇ ਅਧਿਆਪਕਾਂ ਦੇ ਨਾਲ ਨਾਲ ਇਥੋ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਡਾਕਟਰ ਅਧਿਆਪਕ ਵੀ ਨਿਰੰਤਰ ਹੜਤਾਲ ‘ਤੇ ਹਨ। ਇਸ ਕਾਰਨ ਮਰੀਜ਼ਾਂ ਦੇ ਇਲਾਜ ਲਈ ਓ  ਪੀ ਡੀ ਸੇਵਾਵਾਂ ਮੁਕੰਮਲ ਬੰਦ ਹਨ  ਤੇ ਐਮ ਬੀ ਬੀ ਐਸ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਦੀਆਂ ਕਲਾਸਾਂ ਵੀ ਨਹੀ ਲਗਾਈਆਂ ਜਾ ਰਹੀਆਂ। ਮੈਡੀਕਲ ਟੀਚਰਜ਼ ਐਸੋਸੀਏਸ਼ਨ ਵੱਲੋ ਇਸ ਸਬੰਧੀ ਪ੍ਰੈੱਸ ਕਾਨਫਰੰਸ ਵੀ ਕੀਤੀ ਗਈ ਜਿਸ ਨੂੰ ਸੰਬੋਧਨ ਕਰਦਿਆ ਐਸੋਸੀਏਸ਼ਨ ਪ੍ਰਧਾਨ ਪ੍ਰੋ ਡਾ ਚੰਦਨਪ੍ਰੀਤ ਕੌਰ  ਨੇ ਕਿਹਾ ਐਨ ਪੀ ਏ ਉਨ੍ਹਾਂ ਲਈ ਜਰੂੂੂਰੀ ਪਰ ਇਸ ਲਈ ਹੜਤਾਲ ਕਰਨੀ ਉਨ੍ਹਾਂ ਦੀ   ਮਜ਼ਬੂਰੀ  ਬਣ ਗਈ ਹੈ। ਵਾਰ ਵਾਰ ਯਤਨ ਕਰਨ ਦੇ ਬਾਵਜੂਦ ਸਰਕਾਰ   ਕਿਸੇ  ਸਟੇਜ ‘ਤੇ ਵੀ ਉਨ੍ਹਾਂ ਦੀ ਸੁਣਵਾਈ ਨਹੀ ਕਰ ਰਹੀ । ਇਸ ਕਰਕੇ ਨਾ ਚਾਹੁੰਦਿਆ ਉਨ੍ਹਾਂ ਨੂੰ ਮਰੀਜਾਂ ਦਾ ਇਲਾਜ ਛੱਡ ਕੇ ਹੜਤਾਲ ‘ਤੇ ਜਾਣਾ ਪਿਆ ਹੈ।  ਉਨ੍ਹਾਂ ਐਨ ਪੀ ਏ ਬਾਰੇ ਖੜ੍ਹੇ ਕੀਤੇ ਜਾ ਰਹੇ ਭਰਮ ਭੁਲੇਖੇ ਦੂਰ ਕਰਦਿਆ ਆਖਿਆ ਕਿ ਇਹ ਮਹਿਜ ਨਿਜੀ ਪ੍ਰੈਕਟਿਸ ਨਾ ਕਰਨ ਦੇ ਇਵਜਾਨੇ ਵਿੱਚ ਮਿਲਿਆ ਭੱਤਾ ਹੀ  ਨਹੀ ਸਗੋ ਇਸ ਦਾ ਘੇਰਾ ਤੇ ਅਰਥ ਬੜੇ ਵਸੀਹ ਹਨ। ਉਨ੍ਹਾਂ ਜ਼ੋਰ ਦੇ ਕਿ ਕਿਹਾ ਕਿ ਡਾਕਟਰ ਬਣਨ ਲਈ ਉਮਰ ਦੇ ਗਿਆਰਾਂ ਬਾਰ੍ਹਾਂ ਵਰ੍ਹੇ ਗਾਲਣ ਤੇ ਹਫ਼ਤੇ ਦੇ ਸੱਤੇ ਦਿਨ ਚੌਵੀ ਘੰਟੇ ਡਿਊਟੀ ਕਰਨ ਤੇ ਨਿਰਧਰਤ ਜ਼ੁੰਮੇਵਾਰੀਆਂ ਤੋ ਇਲਾਵਾ ਬਹੁਤ ਸਾਰੀਆਂ ਹੋਰ ਵਿਭਾਗੀ ਜ਼ੁੰਮੇਵਾਰੀਆਂ ਹੁੰਦਿਆਂ ਹਨ ਜਿਹੜੀਆਂ ਉਹ ਨਿਭਾਉਦੇ ਹਨ। ਉਨ੍ਹਾਂ ਦੇ ਇਵਜਾਨੇ ਤੇ ਹੌਸਲਾਅਫਜਾਈ ਵਜੋ ਇਹ ਭੱਤਾ ਦਿਤਾ ਜਾਂਦਾ ਹੈ। ਜਨਰਲ ਸਕੱਤਰ  ਡਾ ਅਮਰਦੀਪ ਬੋਪਾਰਾਏ ਨੇ  ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ   , ਮਲੇਰਕੋਟਲੇ  ਸਮੇਤ ਪੰਜਾਬ ਵਿੱਚ 4 ਮੈਡੀਕਲ ਕਾਲਜ ਖੋਲ੍ਹਣ ਦਾ  ਸੁਆਗਤ ਕਰਦਿਆ ਸੁਆਲ ਉਠਾਇਆ ਕਿ ਪੰਜਾਬ ਦੇ ਸਰਕਾਰੀ ਕਾਲਜ ਤਾਂ ਪਹਿਲਾ ਹੀ ਫੈਕਲਟੀ ਦੇ ਗੰਭੀਰ ਸੰਕਟ ਚੋ ਲੰਘ ਰਹੇ ਹਨ  ਤਾਂ ਇਨ੍ਹਾਂ ਕਾਲਜਾਂ ਵਾਸਤੇ ਸਰਕਾਰ ਫੈਕਲਟੀ  ਕਿਥੋ ਆਏਗੀ ? ਉਨ੍ਹਾਂ ਜਲੰਧਰ ਦੇ ਕਾਲਜ ਦੀ ਮਿਸਾਲ ਦਿੰਦਿਆ ਕਿਹਾ ਕਿ ਵਖ ਵਖ ਸਰਕਾਰੀ ਤਜਰਬਿਆ ਦੇ ਬਾਵਜੂਦ ਇਹ ਕਾਲਜ ਗੰਭੀਰ ਸੰਕਟ ਵਿੱਚ ਹੈ।  ਉਨ੍ਹਾਂ ਸਪਸ਼ਟ ਦੋਸ਼ ਲਾਇਆ ਕਿ ਐਨ ਪੀ ਏ ਦੇ ਨਵੇ ਫਾਰਮੂਲੇ ਨਾਲ ਮੈਡੀਕਲ ਅਫਸਰ ਦੀ 15ਤੋ 20 ਹਜ਼ਾਰ ਮਹੀਨਾ ਤਨਖ਼ਾਹ ਘਟਦੀ ਹੈ ਦਰਜਾ ਬ ਦਰਜਾ ਇਹ ਸਭ ਦੀ ਘਟਦੀ ਹੈ। ਇਸ ਨੇ ਫੈਕਲਟੀ ਦੀ ਉਪਲੰਬਧਾ ਹੋਰ ਘਟਾਉਣੀ ਹੈ। ਉਨ੍ਹਾਂ ਡਾਕਟਰਾਂ,  ਸਿਹਤ ਵਿਗਿਆਨੀਆਂ ਸਮੇਤ ਮੁਲਕ ਤੇ ਵਿਸ਼ੇਸ਼ ਕਰਕੇ ਪੰਜਾਬ ਵਿੱਚੋ ਬ੍ਰੇਨ ਡ੍ਰੇਨ ਨੂੰ ਇਸ ਨਾਲ ਜੋੜਦਿਆ ਸੁਆਲ ਉਠਾਇਆ ਜਦੋ ਹੁਨਰ ਮੁਤਾਬਕ ਆਰਥਕ ਪੈਕੇਜ ਨਾ ਮਿਲੇ ਚੇਬਣਦਾ ਮਾਣ ਤਾਣ ਵੀ ਨਾ ਮਿਲੇ ਫਿਰ ਬ੍ਰੇਨ ਡ੍ਰੇਨ ਕਿਉ ਨਾ ਹੋਵੇਗਾ ? ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ ਮੁੜ ਅਪੀਲ ਕਰਦੇ ਹਾਂ ਕਿ ਐੱਨਪੀਏ ਵਧਾ ਕੇ 25 ਫੀਸਦ ਕੀਤਾ ਜਾਵੇ ਅਤੇ ਉਸ ਨੂੰ ਬੇਸਿਕ ਪੇ ਨਾਲ ਜੋੜਿਆ    ਜਾਵੇ ਨਹੀਂ ਤਾਂ ਅਸੀਂ ਆਪਣਾ ਸੰਘਰਸ਼ ਹੋਰ ਤੇਜ਼ ਕਰਾਂਗੇ  ।   ਡਾ ਸੰਜੇ ਗੁਪਤਾ  ਨੇ ਕਿਹਾ ਬਾਕੀ ਸਾਡਾ ਐੱਨਪੀਏ ਘਟਾ ਕੇ ਸਰਕਾਰ ਨੇ ਸਾਡੀ  ਪਿੱਠ ਚ ਛੁਰਾ ਘੋਪਿਆ ਹੈ , ਜੋ ਕਿ ਬਰਦਾਸ਼ਤ ਨਹੀਂ ਕੀਤਾ ਜਾਵੇਗਾ  ਕਿਉਂਕਿ ਇਸ ਵਿੱਚ ਆਰਥਕ ਘਾਟਾ ਬਹੁਤ ਜ਼ਿਆਦਾ ਪੈਦਾ ਹੈ ਅਤੇ ਆਉਣ ਵਾਲੀਆਂ ਪੀਡ਼੍ਹੀਆਂ ਇਸ ਨਾਲ ਖਰਾਬ ਹੋਣਗੀਆਂ  । ਡਾ ਪ੍ਰਦੀਪ ਗਰਗ ਐੱਚ ਓ ਡੀ ਰੇਡੀਓਥੈਰੇਪੀ ਨੇ ਕਿਹਾ ਕਿ ਸਰਕਾਰ ਹਮੇਸ਼ਾ ਹੀ ਮੁਲਾਜ਼ਮਾਂ ਨਾਲ ਧੱਕਾ ਕਰਦੀ ਆਈ ਹੈ ਪਰ ਐੱਨ ਪੀ ਏ ਘਟਾ ਕੇ  ਕੇ ਉਸ ਨੇ ਮਰੀਜ਼ਾਂ ਦਾ ਬਾਰੇ ਕੁਝ ਵੀ ਨਹੀਂ ਸੋਚਿਆ ਹੈ । ਸਾਰੀ ਉਮਰ ਡਾਕਟਰਾਂ ਦੀ ਪੜ੍ਹਾਈ ਵਿੱਚ ਨਿਕਲ ਜਾਂਦੀ ਹੈ ਅਤੇ ਜਦੋਂ ਸੁਫਨੇ ਸਾਕਾਰ ਹੋਣ ਦਾ ਵੇਲਾ ਆਉਂਦਾ ਹੈ ਤਾਂ ਸਰਕਾਰਾਂ ਹਕੀ ਤਨਖ਼ਾਹ ਦੇਣ ਵੀ ਆਪਣਾ ਹੱਥ ਘੁੱਟ ਲੈਂਦੀਆਂ ਹਨ    । ਡਾ  ਸਰਿਤਾ ਜੋ ਕੇ ਪੈਥਾਲੋਜੀ ਦੇ ਪ੍ਰੋਸੈਸਰ ਐਂਡ ਹੈੱਡ ਹਨ ਨੇ ਪੈਨਸ਼ਨ ਦਾ ਮਹਤੱਵਪੂਰਨ ਮੁੱਦਾ ਉਠਾਉਦਿਆ ਕਿਹਾ ਕਿ 1 ਜਨਵਰੀ2004 ਤੋ ਬਾਅਦ ਭਰਤੀ ਡਾਕਟਰ ਤੇ ਫੈਕਲਟੀ ਅਧਿਆਪਕਾਂ ‘ਤੇ  ਪੁਰਾਣੀ ਪੈਨਸ਼ਨ ਲਾਗੂ ਨਾ ਹੋਣ ਕਰਕੇ ਉਨ੍ਹਾਂ ਦਾ ਬੁਢਾਪਾ ਪਹਿਲਾ ਹੀ ਆਰਥਕ ਤੌਰ ‘ਤੇ ਸੁਰੱਖਅਤ ਨਹੀ ਰਿਹਾ ਤੇ ਐਨ ਪੀ ਏ ਘਟਾ ਕੇ ਤੇ ਇਸ ਨੂੰ ਮੁੱਢਲੀ ਤਨਖ਼ਾਹ ਨਾਲੋ ਤੋੜਨ ਕੇ ਸਰਕਾਰ ਨੇ ਵੱਡੀ ਆਰਥਕ ਸੱਟ ਮਾਰੀ ਹੈ।  ਉਨ੍ਹਾਂ ਕਿਹਾ ਕਿ ਇਸ ਨਾਲ ਸਪੈਸ਼ਲਿਸਟ ਤੇਸੁਪਰ ਸਪੈਸ਼ਲਿਸਟ ਫੈਕਲਟੀ ਦੀ ਘਾਟ ਦਾ ਨਾਲ ਜੂਝ  ਰਹੇ ਮੈਡੀਕਲ ਕਾਲਜਾਂ ਦਾ ਸੰਕਟ ਹੋਰ ਡੂੰਘਾ ਹੋਵੇਗਾ। ਇਸ ਦਾ   ਡਾਕਟਰੀ ਵਿਦਿਆ ਦੇ ਮਿਆਰ ‘ਤੇ ਮਾੜਾ ਅਸਰ ਹੋਵੇਗਾ।  ਕੌਮੀ ਤੇ ਕੌਮਾਂਤਰੀ ਮੈਡੀਕਲ ਜੌਬ ਮਾਰਕੀਟ ਵਿੱਚ ਪੰਜਾਬ ਦੇ ਡਾਕਟਰ ਵਿਦਿਆਰਥੀਆਂ ਦੇ ਮੌਕੇ ਹੋਰ ਘਟਣਗੇ। ਇਸ ਮੌਕੇ ਡਾਕਟਰ ਰਾਜੀਵ ਜੋਸ਼ੀ ਸਾਬਕਾ ਮੈਡੀਕਲ ਸੁਪਰਡੈਂਟ,  ਡਾ ਰਾਜ ਕੁਮਾਰ,  ਡਾ ਗੁਰਬਖਸ਼ ਸਿੰਘ,  ਡਾ ਨਵਦੀਪ ਸਿੰਘ ਸਿੱਧੂ ਤੇ ਡਾ ਸ਼ਮੀਮ ਵੀ ਮੌਜੂਦ ਸਨ।

ਐਨ ਪੀ ਏ ਘਟਾਉਣ ਤੇ ਮੁੱਢਲੀ ਤਨਖ਼ਾਹ ਨਾਲੋ ਤੋੜਨ ਦਾ  ਫੈਸਲਾ ਮੈਡੀਕਲ ਕਾਲਜਾਂ ਦਾ ਫੈਕਲਟੀ ਸੰਕਟ ਹੋਰ ਵਧਾਏਗਾ – ਡਾ ਚੰਦਨਪ੍ਰੀਤ ਤੇ ਡਾ ਅਮਰਬੀਰ ਬੋਪਾਰਾਏ  Read More »