admin

ਕੇਂਦਰ ਨੇ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ, ਡੀਏ ਪਹਿਲੀ ਜੁਲਾਈ ਤੋਂ ਬਹਾਲ

ਨਵੀਂ ਦਿੱਲੀ, 15 ਜੁਲਾਈ ਕੇਂਦਰੀ ਮੰਤਰੀ ਮੰਡਲ ਨੇ ਕੇਂਦਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਨੂੰ ਪਹਿਲੀ ਜੁਲਾਈ 2021 ਤੋਂ ਬਹਾਲ ਕਰਨ ਦੇ ਨਾਲ ਨਾਲ ਇਸ ਵਿੱਚ ਵਾਧਾ ਕਰ ਦਿੱਤਾ ਹੈ। ਕੇਂਦਰੀ ਮੰਤਰੀ ਅਨੁਰਾਜ ਠਾਕੁਰ ਨੇ ਕਿਹਾ ਕਿ ਸਰਕਾਰ ਨੇ ਡੀਏ ਨੂੰ 17 ਫੀਸਦ ਤੋਂ ਵਧਾ ਕੇ 28 ਫੀਸਦ ਕਰ ਦਿੱਤਾ ਹੈ

ਕੇਂਦਰ ਨੇ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ, ਡੀਏ ਪਹਿਲੀ ਜੁਲਾਈ ਤੋਂ ਬਹਾਲ Read More »

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਖੇਤੀ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦਾ ਕਰਜ਼ ਮੁਆਫ਼ੀ ਦਾ ਐਲਾਨ

ਚੰਡੀਗੜ੍ਹ, 15 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਲਈ ਖੇਤੀ ਕਰਜ਼ਾ ਸਕੀਮ ਤਹਿਤ 590 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਹੋਈ ਉਚ-ਪੱਧਰੀ ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਦੱਸਿਆ ਕਿ 20 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਇਹ ਚੈੱਕ ਜਾਰੀ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਹਿਕਾਰੀ ਸਭਾਵਾਂ ਦੇ 2,85,325 ਮੈਂਬਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ, ਜਿਸ ਨਾਲ ਹਰੇਕ ਮੈਂਬਰ ਨੂੰ 20,000 ਦੀ ਰਾਹਤ ਮੁਹੱਈਆ ਹੋਵੇਗੀ। ਉਨ੍ਹਾਂ ਨੇ ਵਿੱਤ ਅਤੇ ਸਹਿਕਾਰਤਾ ਵਿਭਾਗਾਂ ਨੂੰ ਇਸ ਫੈਸਲੇ ਨੂੰ ਜ਼ਮੀਨੀ ਪੱਧਰ ਉਤੇ ਕਾਰਗਰ ਢੰਗ ਨਾਲ ਅਮਲ ਵਿਚ ਲਿਆਉਣ ਲਈ ਪ੍ਰਕਿਰਿਆ ਨੂੰ ਅਮਲੀਜਾਮਾ ਪਹਿਨਾਉਣ ਦੇ ਆਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ-2019 ਦੇ ਤਹਿਤ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਮੈਬਰਾਂ ਲਈ ਕਰਜ਼ਾ ਰਾਹਤ ਸਕੀਮ ਉਲੀਕੀ ਸੀ ਜਿਸ ਦੇ ਘੇਰੇ ਹੇਠ ਸੂਬੇ ਵਿਚ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਵੱਲੋਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਦਿੱਤੇ ਗੈਰ-ਵਾਹੀਯੋਗ ਕਰਜ਼ੇ ਸ਼ਾਮਲ ਹੋਣਗੇ। ਮੀਟਿੰਗ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਕੇ. ਸਿਵਾ ਪ੍ਰਸਾਦ ਹਾਜ਼ਰ ਸਨ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਖੇਤੀ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦਾ ਕਰਜ਼ ਮੁਆਫ਼ੀ ਦਾ ਐਲਾਨ Read More »

ਵੈਕਸੀਨ ਨੂੰ ਮਿਕਸ ਕਰਕੇ ਖੁਰਾਕ ਲੈਣਾ ਖਤਰਨਾਕ- ਡਬਲਯੂ.ਐਚ.ਓ.

ਨਵੀਂ ਦਿੱਲੀ:  ਵਿਸ਼ਵ ਸਿਹਤ ਸੰਗਠਨ ਵੱਲੋਂ ਕੋਰੋਨਾ ਵੈਕਸੀਨ ਦੀ ਖੁਰਾਕ ਮਿਕਸ ਕਰਨ ਸਬੰਧੀ ਅਹਿਮ ਬਿਆਨ ਜਾਰੀ ਕੀਤਾ ਗਿਆ ਹੈ। ਵਿਸ਼ਵ ਸਿਹਤ ਸੰਗਠਨ ਦੀ ਮੁੱਖ ਵਿਗਿਆਨੀ ਸੋਮਿਆ ਸਵਾਮੀਨਾਥਨ  ਨੇ ਚਿਤਾਵਨੀ ਦਿੱਤੀ ਹੈ ਕਿ ਕੋਈ ਵੀ ਵੈਕਸੀਨ ਨੂੰ ਮਿਕਸ ਕਰਕੇ ਖੁਰਾਕ ਨਾਲ ਲਵੇ, ਇਹ ਖਤਰਨਾਕ ਹੋ ਸਕਦਾ ਹੈ। ਸੋਮਿਆ ਸਵਾਮੀਨਾਥਨ ਮੁਤਾਬਕ, ‘ਇਹ ਇਕ ਖਤਰਨਾਕ ਰੁਝਾਨ ਹੈ ਕਿਉਂਕਿ ਹੁਣ ਤੱਕ ਇਸ ਨੂੰ ਲੈ ਕੇ ਕੋਈ ਡਾਟਾ ਉਪਲਬਧ ਨਹੀਂ ਹੈ’। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣਾ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਜੇਕਰ ਵੱਖ-ਵੱਖ ਦੇਸ਼ਾਂ ਵਿਚ ਲੋਕ ਅਪਣੇ ਆਪ ਤੈਅ ਕਰਨਗੇ ਕਿ ਦੂਜੀ ਤੀਜੀ ਖੁਰਾਕ ਕਦੋਂ ਲਈ ਜਾਵੇ ਤਾਂ ਇਹ ਮੁਸ਼ਕਿਲ ਪੈਦਾ ਕਰ ਸਕਦਾ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਦੇਸ਼ ਵਿਚ ਅਜਿਹੇ ਕਈ ਮਾਮਲੇ ਸਾਹਮਣੇ ਆਏ ਸਨ, ਜਦੋਂ ਕੁਝ ਲੋਕਾਂ ਨੂੰ ਟੀਕੇ ਦੀਆਂ ਦੋ ਵੱਖ-ਵੱਖ ਖੁਰਾਕਾਂ ਦਿੱਤੀਆਂ ਗਈਆਂ ਸਨ। ਹਾਲਾਂਕਿ ਅਜਿਹਾ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਹੋਇਆ ਹੈ ਪਰ ਇਕ ਟੀਕੇ ਦੀ ਪਹਿਲੀ ਖੁਰਾਕ ਅਤੇ ਦੂਸਰੇ ਟੀਕੇ ਦੀ ਦੂਜੀ ਖੁਰਾਕ ਦੇਣ ਨਾਲ ਕੁਝ ਲੋਕਾਂ ਦੀ ਸਿਹਤ ਵੀ ਵਿਗੜੀ ਹੈ। ਇਸ ਮੁੱਦੇ ‘ਤੇ ਬਹੁਤ ਸਾਰੇ ਵਿਗਿਆਨੀਆਂ ਵੱਲੋਂ ਖੋਜ ਵੀ ਕੀਤੀ ਜਾ ਰਹੀ ਹੈ ਕਿ ਕੀ ਇਸ ਤਰ੍ਹਾਂ ਟੀਕਿਆਂ ਨੂੰ ਮਿਲਾਉਣਾ ਲਾਭਦਾਇਕ ਹੋ ਸਕਦਾ ਹੈ ਜਾਂ ਨਹੀਂ।

ਵੈਕਸੀਨ ਨੂੰ ਮਿਕਸ ਕਰਕੇ ਖੁਰਾਕ ਲੈਣਾ ਖਤਰਨਾਕ- ਡਬਲਯੂ.ਐਚ.ਓ. Read More »

ਪਹਿਲੀ ਵਾਰ ਨੀਟ ਦੀ ਪ੍ਰੀਖਿਆ 13 ਭਾਸ਼ਾਵਾਂ ਵਿਚ ਕਰਵਾਈ ਜਾਵੇਗੀ

ਭਾਰਤ ਵਿਚ ਪਹਿਲੀ ਵਾਰ ਨੀਟ (ਯੂ ਜੀ) ਦੀ ਪ੍ਰੀਖਿਆ  12 ਸਤੰਬਰ ਨੂੰ 13 ਭਾਸ਼ਾਵਾਂ ਵਿਚ ਕਰਵਾਈ ਜਾਵੇਗੀ। ਨੀਟ2021 ਲਈ ਰਜਿਸਟ੍ਰੇਸ਼ਨ 13 ਜੁਲਾਈ ਦੀ ਸ਼ਾਮ 5 ਵਜੇ ਤੋਂ http://ntaneet.nic.in ‘ਤੇ ਸ਼ੁਰੂ ਹੋ ਗਈ ਹੈ। ਨੀਟ ਪ੍ਰੀਖਿਆ ਦੇ ਇਤਿਹਾਸ ਵਿਚ ਅਤੇ ਮੱਧ ਪੂਰਬ ਵਿਚ ਭਾਰਤੀ ਵਿਦਿਆਰਥੀ ਭਾਈਚਾਰੇ ਦੀ ਸਹੂਲਤ ਲਈ ਪਹਿਲੀ ਵਾਰ ਕੁਵੈਤ ਵਿਚ ਵੀ ਪ੍ਰੀਖਿਆ ਕੇਂਦਰ ਖੋਲ੍ਹਿਆ ਗਿਆ ਹੈ। ਇਹ ਜਾਣਕਾਰੀ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਨੀਟ 2021 ਪੰਜਾਬੀ ਅਤੇ ਮਲਿਆਲਮ ਦੇ ਨਾਲ-ਨਾਲ 13 ਭਾਸ਼ਾਵਾਂ ਵਿਚ ਕਰਵਾਈ ਜਾਵੇਗੀ। ਹੁਣ ਵਿਦਿਆਰਥੀ ਹਿੰਦੀ, ਪੰਜਾਬੀ, ਅਸਾਮੀ, ਬੰਗਾਲੀ, ਉੜੀਆ, ਗੁਜਰਾਤੀ, ਮਰਾਠੀ, ਤੇਲਗੂ, ਮਲਿਆਲਮ, ਕੰਨੜ, ਤਾਮਿਲ, ਉਰਦੂ ਅਤੇ ਅੰਗਰੇਜ਼ੀ ਭਾਸ਼ਾਵਾਂ ਵਿਚ ਇਹ ਪ੍ਰੀਖਿਆ ਦੇ ਸਕਣਗੇ। ਕੇਂਦਰੀ ਮੰਤਰੀ ਨੇ ਕਿਹਾ ਕਿ ਇਹ ਨਵੀਂ ਸਿੱਖਿਆ ਨੀਤੀ 2020 ਤਹਿਤ ਖੇਤਰੀ ਭਾਸ਼ਾਵਾਂ ਨੂੰ ਉਤਸ਼ਾਹਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ ਦੇ ਅਨੁਸਾਰ ਹੈ। ਡਾਕਟਰ ਬਣਨ ਦੇ ਚਾਹਵਾਨ ਵਿਦਿਆਰਥੀ ਰਜਿਸਟ੍ਰੇਸ਼ਨ ਪੋਰਟਲ ਤੇ ਲਾਗਇਨ ਕਰਕੇ ਨੀਟ 2021 ਲਈ ਬਿਨੈ-ਪੱਤਰ ਭਰ ਸਕਦੇ ਹਨ। ਬਿਨੈ-ਪੱਤਰ ਜਮ੍ਹਾਂ ਕਰਨ ਦੀ ਆਖ਼ਰੀ ਤਰੀਕ 06 ਅਗਸਤ ਹੈ। ਇਸ ਦੇ ਨਾਲ ਹੀ 08 ਤੋਂ 12 ਅਗਸਤ ਤਕ ਉਮੀਦਵਾਰਾਂ ਨੂੰ ਆਪਣੇ ਬਿਨੈ-ਪੱਤਰ ਨੂੰ ਸੋਧਣ ਦੀ ਆਗਿਆ ਦਿੱਤੀ ਜਾਏਗੀ। ਬਿਨੈ-ਪੱਤਰਾਂ ਦੀ ਜਾਂਚ ਅਤੇ ਸੰਸ਼ੋਧਨ ਕਰਨ ਦਾ ਇਹ ਇਕੋ ਇਕ ਮੌਕਾ ਹੋਵੇਗਾ।

ਪਹਿਲੀ ਵਾਰ ਨੀਟ ਦੀ ਪ੍ਰੀਖਿਆ 13 ਭਾਸ਼ਾਵਾਂ ਵਿਚ ਕਰਵਾਈ ਜਾਵੇਗੀ Read More »

ਦਲੀਪ ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ/ ਉਜਾਗਰ ਸਿੰਘ

ਦਲੀਪ ਸਿੰਘ ਵਾਸਨ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾਵਾਂ ਦਾ ਗੂੜ੍ਹ ਗਿਆਨ ਰੱਖਣ ਵਾਲਾ ਬਹੁਪੱਖੀ, ਬਹੁਮੰਤਵੀ ਅਤੇ ਸਰਬਕਲਾ ਸੰਪੂਰਨ ਵਿਦਵਾਨ ਇਨਸਾਨ ਹੈ। ਉਨ੍ਹਾਂ ਦੀਆਂ ਰਚਨਾਵਾਂ ਸੱਚਾਈ ਅਤੇ ਸਾਰਥਿਕਤਾ ਦਾ ਪ੍ਰਮਾਣ ਹਨ। ਉਹ ਜਿਹੋ ਜਹੇ ਬਾਹਰੋਂ ਹਨ, ਉਹੋ ਜਹੇ ਹੀ ਅੰਦਰੋਂ ਹਨ। ਕੋਈ ਮੁਲੰਮਾ ਨਹੀਂ। ਸਾਦਾ ਅਤੇ ਸਰਲ ਜੀਵਨ ਬਤੀਤ ਕਰਦੇ ਹਨ। ਕਹਿਣੀ ਤੇ ਕਰਨੀ ਵਿਚ ਕੋਈ ਅੰਤਰ ਨਹੀਂ ਹੈ। ਹੈਰਾਨੀ ਇਸ ਗੱਲ ਦੀ ਹੈ ਕਿ ਉਹ ਜਿਤਨੇ ਵੱਡੇ ਇਨਸਾਨ ਅਤੇ ਵਿਦਵਾਨ ਹਨ, ਉਤਨੀ ਹੀ ਸਰਲ ਭਾਸ਼ਾ ਅਤੇ ਸ਼ੈਲੀ ਵਿਚ ਜੀਵਨ ਦੀ ਵਿਚਾਰਧਾਰਾ ਨੂੰ ਅਜਿਹੇ ਢੰਗ ਨਾਲ ਲਿਖਦੇ ਹਨ ਕਿ ਉਨ੍ਹਾਂ ਦੇ ਹਰ ਸ਼ਬਦ ਨੂੰ ਪਾਠਕ ਪੱਲੇ ਬੰਨ੍ਹਣ ਦਾ ਪ੍ਰਣ ਕਰ ਲੈਂਦਾ ਹੈ। ਵੈਸੇ ਤਾਂ ਉਨ੍ਹਾਂ ਨੇ ਪੰਜਾਬੀ ਅਤੇ ਅੰਗਰੇਜ਼ੀ ਵਿਚ 50 ਤੋਂ ਵੱਧ ਪੁਸਤਕਾਂ ਲਿਖੀਆਂ ਪ੍ਰੰਤੂ ਅੱਜ ਮੈਂ ਉਨ੍ਹਾਂ ਦੀ ਲੇਖਾਂ ਦੀ ਪੁਸਤਕ ‘ਜੀਵਨ ਇਕ ਸੱਚਾਈ’ ਬਾਰੇ ਪਾਠਕਾਂ ਨੂੰ ਜਾਣਕਾਰੀ ਦੇਵਾਂਗਾ। ਇਸ ਪੁਸਤਕ ਵਿਚ ਛੋਟ-ਛੋਟੇ 55 ਲੇਖ ਹਨ ਪ੍ਰੰਤੂ ਹਰ ਲੇਖ ਆਪਣੇ ਆਪ ਵਿਚ ਇਕ ਅਟੱਲ ਸਚਾਈ ਬਾਰੇ ਬਹੁਮੁਲੀ ਮੁਕੰਮਲ ਜਾਣਕਾਰੀ ਦਿੰਦਾ ਹੈ। ਭਾਵੇਂ ਸਰਸਰੀ ਤੌਰ ਤੇ ਪਾਠਕ ਨੂੰ ਇਹ ਨਿੱਕੀਆਂ-ਨਿੱਕੀਆਂ ਗੱਲਾਂ ਬਹੁਤੀਆਂ ਪਸੰਦ ਨਾ ਆਉਣ ਪ੍ਰੰਤੂ ਜੇਕਰ ਤੁਸੀਂ ਉਨ੍ਹਾਂ ਤੇ ਅਮਲ ਕਰੋਗੇ ਤਾਂ ਸਫਲਤਾ ਤੁਹਾਡੇ ਪੈਰ ਚੁੰਮੇਗੀ। ਇਸ ਪੁਸਤਕ ਦਾ ਪਹਿਲਾ ਹੀ ਲੇਖ ‘ਝੂਠ ਦਾ ਦਾਇਰਾ’ ਬੜਾ ਦਿਲਚਸਪ ਹੈ, ਜਿਸ ਵਿਚ ਉਨ੍ਹਾਂ ਕਿਹਾ ਹੈ ਕਿ ਜੀਵਨ ਦਾ ਆਧਾਰ ਝੂਠ ਹੈ। ਕੋਈ ਵੀ ਇਨਸਾਨ ਪੂਰਾ ਸੱਚ ਨਹੀਂ ਬੋਲਦਾ। ਜਿਹੜੇ ਸੱਚ ਬੋਲਣ ਦੀ ਨਸੀਹਤ ਦੇ ਰਹੇ ਹੁੰਦੇ ਹਨ, ਉਹ ਵੀ ਝੂਠ ਬੋਲ ਰਹੇ ਹੁੰਦੇ ਹਨ। ਇਹ ਠੀਕ ਹੈ ਕਿ ਝੂਠ ਮੁਸੀਬਤਾਂ ਖੜ੍ਹੀਆਂ ਕਰਦਾ ਹੈ ਕਿਉਂਕਿ ਇਕ ਝੂਠ ਨੂੰ ਛੁਪਾਉਣ ਲਈ ਅਨੇਕ ਝੂਠ ਬੋਲਣੇ ਪੈਂਦੇ ਹਨ। ਝੂਠ ਨਾਲ ਨੁਕਸਾਨ ਹੁੰਦਾ ਹੈ, ਇਸ ਲਈ ਉਹ ਝੂਠ ਦਾ ਦਾਇਰਾ ਘਟਾਉਣ ਦੀ ਗੱਲ ਕਰਦੇ ਹਨ। ਅਗਲੇ ਲੇਖਾਂ ਵਿਚ ਉਹ ਸਲਾਹ ਦਿੰਦੇ ਹਨ ਕਿ ਜ਼ਿੰਦਗੀ ਵਿਚ ਚੰਗੇ ਕੰਮ ਤਾਂ ਜ਼ਰੂਰ ਕਰਨੇ ਚਾਹੀਦੇ ਹਨ ਤਾਂ ਜੋ ਸਮਾਜ ਦਾ ਭਲਾ ਹੋ ਸਕੇ। ਉਹ ਲਿਖਦੇ ਹਨ ਕਿ ਸੁਪਨੇ ਲੈਣੇ ਕੋਈ ਮਾੜੀ ਗੱਲ ਨਹੀਂ ਪ੍ਰੰਤੂ ਚੁਣੌਤੀਆਂ ਕਬੂਲ ਕਰਨੀਆਂ ਚਾਹੀਦੀਆਂ ਹਨ ਤਾਂ ਹੀ ਸਫਲਤਾ ਮਿਲੇਗੀ। ਸਰੀਰ ਤੰਦਰੁਸਤ ਰੱਖੋ, ਦਿਲ ਤੇ ਦਿਮਾਗ ਤੇ ਕਾਬੂ ਕਰੋ ਅਤੇ ਕਸਰਤ ਕਰੋ ਤਾਂ ਹੀ ਚੰਗਾ ਸੋਚ ਸਕੋਗੇ। ਆਪਣੇ ਕਈ ਨਿਸ਼ਾਨੇ ਜ਼ਰੂਰ ਨਿਸਚਤ ਕਰੋ ਅਤੇ ਉਨ੍ਹਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰੋ। ਜਿਤਨਾ ਵੀ ਨਿਸ਼ਾਨਾ ਪੂਰਾ ਹੋ ਜਾਵੇ ਉਥੇ ਹੀ ਸੰਤੁਸ਼ਟੀ ਕਰੋ। ਚੰਗੀਆਂ ਆਦਤਾਂ ਬਣਾਓ ਤਾਂ ਹੀ ਤੁਹਾਡੀ ਪਛਾਣ ਬਣੇਗੀ। ਤੁਹਾਡੇ ਬੱਚੇ ਵੀ ਤੁਹਾਡੀਆਂ ਚੰਗੀਆਂ ਆਦਤਾਂ ਨੂੰ ਗ੍ਰਹਿਣ ਕਰਨਗੇ। ਕਿਸੇ ਦੂਜੇ ਵਿਅਕਤੀ ‘ਤੇ ਨਿਰਭਰ ਹੋਣਾ ਮੰਗਤਾ ਬਣਨ ਦੇ ਬਰਾਬਰ ਹੈ। ਉਹ ਡੇਰੇਦਾਰ ਧਾਰਮਿਕ ਵਿਅਕਤੀਆਂ ਨੂੰ ਮੰਗਤੇ ਕਹਿੰਦੇ ਹਨ, ਜਿਹੜੇ ਦੂਜਿਆਂ ਦੀ ਕਮਾਈ ਖਾਂਦੇ ਹਨ। ਚਾਦਰ ਵੇਖਕੇ ਪੈਰ ਪਸਾਰਨ ਦੀ ਨਸੀਹਤ ਦਿੰਦੇ ਹਨ। ਆਪਣੇ ਪੈਰਾਂ ‘ਤੇ ਆਪ ਖੜ੍ਹਨ ਦੀ ਕੋਸ਼ਿਸ਼ ਕਰੋ। ਕਿਸੇ ਨੂੰ ਧੋਖਾ ਨਾ ਦਿਓ, ਜੇਕਰ ਤੁਸੀਂ ਆਪ ਧੋਖਾ ਦਿਓਗੇ  ਤਾਂ ਦੂਜਿਆਂ ਤੋਂ ਵੀ ਧੋਖਾ ਹੀ ਲਵੋਗੇ। ਨਫਰਤ ਨਾ ਕਰੋ ਕਿਉਂਕਿ ਦੂਜੇ ਵੀ ਤੁਹਾਡਾ ਜਵਾਬ ਨਫਰਤ ਨਾਲ ਹੀ ਦੇਣਗੇ। ਬੁਰਾ ਕਰਕੇ ਚੰਗੇ ਦੀ ਆਸ ਰੱਖਣਾ ਮੂਰਖਤਾ ਹੈ। ਕਿਸੇ ਦੀ ਜ਼ਿਆਦਤੀ ਨੂੰ ਬਰਦਾਸ਼ਤ ਨਾ ਕਰੋ ਪ੍ਰੰਤੂ ਜੇ ਕਿਸੇ ਦੀਆਂ ਆਦਤਾਂ ਤੁਹਾਡੇ ਨਾਲ ਨਹੀਂ ਮਿਲਦੀਆਂ ਤਾਂ ਉਨ੍ਹਾਂ ਨੂੰ ਬਰਦਾਸ਼ਤ ਕੀਤਾ ਜਾ ਸਕਦਾ ਹੈ। ਬੇਇਨਸਾਫ਼ੀ ਨੂੰ ਸਹਿਣ ਨਾ ਕਰੋ, ਇਨਸਾਫ ਦਿਓ ਅਤੇ ਲਓ। ਅਜਿਹੇ ਕੰਮ ਕਰੋ, ਜਿਨ੍ਹਾਂ ਕਰਕੇ ਸਮਾਜ ਤੁਹਾਨੂੰ ਪ੍ਰਵਾਨ ਕਰੇ। ਸਫਾਈ ਰੱਖੋ, ਤੰਦਰੁਸਤ ਰਹੋ, ਵਿਦਿਆ ਪ੍ਰਾਪਤ ਕਰੋ, ਆਪਣੇ ਗੁਜ਼ਾਰੇ ਦਾ ਆਪ ਪ੍ਰਬੰਧ ਕਰੋ ਅਤੇ 25 ਸਾਲ ਤੋਂ ਪਹਿਲਾਂ ਸ਼ਾਦੀ ਨਾ ਕਰੋ। ਉਨ੍ਹਾਂ ਦੀ ਕਮਾਲ ਇਸ ਗੱਲ ਵਿਚ ਹੈ ਕਿ ਇਹ ਨਸੀਹਤਾਂ ਉਹ ਉਦਾਹਰਨਾ ਦੇ ਕੇ ਕਰਦੇ ਹਨ। ਆਪਣਾ ਨਾਮ ਕਮਾਉਣ ਲਈ ਹਓਮੈ ਦਾ ਸ਼ਿਕਾਰ ਨਾ ਹੋਵੋ। ਸਮਾਜ ਤੁਹਾਡੇ ਬਾਰੇ ਸਭ ਕੁਝ ਜਾਣਦਾ ਹੁੰਦਾ ਹੈ। ਇਨਸਾਨੀਅਤ ਦੀ ਬਿਹਤਰੀ ਲਈ ਕੰਮ ਕਰੋ। ਸਵੈ ਮਾਣ ਨਾਲ ਜੀਵਨ ਜਿਓਣਾ ਸਿੱਖੋ। ਹੀਣਤਾ ਦੀ ਭਾਵਨਾ ਨੂੰ ਤਿਲਾਂਜਲੀ ਦਿਓ। ਇਨਸਾਨ ਸਾਰੇ ਬਰਾਬਰ ਹਨ। ਸਾਰੇ ਧਰਮ ਬਰਾਬਰ ਹਨ। ਬਹੁਤਾ ਧਰਮੀ ਬਣਨ ਨਾਲੋਂ ਚੰਗੇ ਨਾਗਰਿਕ ਬਣੋ। ਧਾਰਮਿਕ ਸਥਾਨਾ ਵਿਚ ਸਭ ਅੱਛਾ ਨਹੀਂ। ਧਾਰਮਿਕ ਗ੍ਰੰਥ ਪੜ੍ਹੋ ਪ੍ਰੰਤੂ ਧਾਰਮਿਕ ਵਿਚੋਲਿਆਂ ਤੋਂ ਬਚਕੇ ਰਹੋ ਕਿਉਂਕਿ ਧਾਰਮਿਕ ਸਥਾਨ ਨਿਰਾਸ਼ਾ ਦੂਰ  ਕਰਨ ਦੇ ਬਹਾਨੇ ਲੁੱਟ ਕਰ ਰਹੇ ਹਨ। ਧਰਮੀ ਬਣ ਸਕਦੇ ਹੋ ਬਸ਼ਰਤੇ ਕੱਟੜ ਨਾ ਬਣੋ। ਜੀਵਨ ਸਾਥੀ ਨਾਲ ਰਹਿਣਾ ਸਿੱਖੋ ਫਿਰ ਤੁਹਾਡਾ ਜੀਵਨ ਏਥੇ ਹੀ ਸਵਰਗ ਬਣ ਜਾਵੇਗਾ। ਏਥੇ ਹੀ ਸਵਰਗ ਨਰਕ ਹੈ। ਤੁਹਾਡੇ ਕੰਮਾ ਦਾ ਫਲ ਇਥੇ ਹੀ ਮਿਲ ਜਾਂਦਾ ਹੈ। ਚਿੰਤਾ ਨਾ ਕਰੋ ਕਿਉਂਕਿ ਦੁੱਖ ਸੁੱਖ ਜ਼ਿੰਦਗੀ ਦਾ ਹਿੱਸਾ ਹਨ। ਸੰਘਰਸ਼ ਦਾ ਨਾਮ ਜ਼ਿੰਦਗੀ ਹੈ। ਚੰਗੇ ਤੇ ਮਾੜੇ ਦਿਨ ਸਥਾਈ ਨਹੀਂ ਹੁੰਦੇ। ਹੌਸਲਾ ਰੱਖੋ ਚੰਗਾ ਅਤੇ ਮਾੜਾ ਸਮਾਂ ਆਉਂਦਾ ਜਾਂਦਾ ਰਹਿੰਦਾ ਹੈ। ਰੱਬ ਕੋਲ ਬਹੁਤੀਆਂ ਮੰਗਾਂ ਨਾ ਰੱਖੋ। ਰੱਬ ‘ਤੇ ਵਿਸ਼ਵਾਸ਼ ਕਰੋ, ਉਹ ਤੁਹਾਡੇ ਅੰਦਰ ਹੈ। ਸਬਰ ਸੰਤੋਖ਼ ਦਾ ਪੱਲਾ ਫੜੋ। ਕਾਬਲੀਅਤ ਦਾ ਹਮੇਸ਼ਾ ਮੁੱਲ ਪੈਂਦਾ ਹੈ। ਰੱਬ ਕਿਸੇ ਨਾਲ ਵਿਤਕਰਾ ਨਹੀਂ ਕਰਦਾ। ਅਮੀਰਾਂ ਨੂੰ ਨੀਂਦ ਨਹੀਂ ਆਉਂਦੀ, ਗ਼ਰੀਬਾਂ ਨੂੰ ਨੀਂਦ ਦੇ ਗੱਫੇ ਮਿਲਦੇ ਹਨ। ਚੋਣ ਤੁਸੀਂ ਕਰਨੀ ਹੈ। ਤਰੱਕੀ ਕਰਨੀ ਚਾਹੀਦੀ ਹੈ ਪ੍ਰੰਤੂ ਕਿਸੇ ਹੋਰ ਦੀ ਕੀਮਤ ‘ਤੇ ਨਹੀਂ। ਕਿਸੇ ਨੂੰ ਨੀਂਵਾਂ ਨਾ ਵਿਖਾਓ। ਆਤਮ ਹੱਤਿਆ ਕਰਨੀ ਰੱਬ ਨੂੰ ਠੋਕਰ ਮਾਰਨ ਬਰਾਬਰ ਹੈ। ਚੁਗਲੀ ਨਹੀਂ ਕਰਨੀ ਚਾਹੀਦੀ ਕਿਉਂਕਿ ਚੁਗਲਖ਼ੋਰ ਬਾਰੇ ਚੁਗਲੀ ਸਣਨ ਵਾਲੇ ਵੀ ਜਾਣਦੇ ਹੁੰਦੇ ਹਨ। ਆਪਣੇ ਮਨ ਸਾਫ਼ ਰੱਖੋ, ਵਿਖਾਵਾ ਅੰਦਰੋਂ ਖ਼ੁਸ਼ੀ ਨਹੀਂ ਦਿੰਦਾ। ਗ਼ਮ ਮਨ ਸਾਫ਼ ਰੱਖਣ ਨਾਲ ਦੂਰ ਹੋ ਜਾਂਦੇ ਹਨ। ਜੀਵਨ ਦਾ ਆਨੰਦ ਮਾਣੋ, ਇਹ ਮੁੜਕੇ ਨਹੀਂ ਆਉਣਾ। ਨਸ਼ੇ ਵਕਤੀ ਤੌਰ ਤੇ ਗ਼ਮ ਭੁਲਾ ਦਿੰਦੇ ਹਨ ਪ੍ਰੰਤੂ ਹੋਰ ਗ਼ਮ ਲਾ ਦਿੰਦੇ ਹਨ। ਪੈਸਾ ਜ਼ਿੰਦਗੀ ਬਸਰ ਕਰਨ ਲਈ ਜ਼ਰੂਰੀ ਹੈ ਪ੍ਰੰਤੂ ਭਰਿਸ਼ਟਾਚਾਰ ਨਾਲ ਕੀਤੀ ਕਮਾਈ ਮੁਸੀਬਤਾਂ ਖੜ੍ਹੀਆਂ ਕਰਦੀ ਹੈ। ਨੇਕ ਕਮਾਈ ਸੰਤੁਸ਼ਟੀ ਦਿੰਦੀ ਹੈ। ਲੇਖਕ ਇਸਤਰੀਆਂ ਨੂੰ ਸਲਾਹ ਵੀ ਦਿੰਦਾ ਹੈ ਕਿ ਉਨ੍ਹਾਂ ਨੂੰ ਨੂੰਹਾਂ ਨੂੰ ਆਪਣੀਆਂ ਧੀਆਂ ਦੀ ਤਰ੍ਹਾਂ ਰੱਖਣਾ ਚਾਹੀਦਾ ਹੈ ਕਿਉਂਕਿ ਉਹ ਆਪਣਾ ਪੇਕਿਆਂ ਦਾ ਘਰ ਛੱਡਕੇ ਤੁਹਾਡੇ ਘਰ ਨੂੰ ਨਿਹਾਰਨ ਆਉਂਦੀਆਂ ਹਨ। ਬੁਢਾਪੇ ਵਿਚ ਵੀ ਉਸਨੇ ਹੀ ਤੁਹਾਡਾ ਸਾਥ ਦੇਣਾ ਹੈ। ਨੂੰਹਾਂ ਨੂੰ ਵੀ ਸਦਭਾਵਨਾ ਅਤੇ ਪ੍ਰੇਮ ਪਿਆਰ ਨਾਲ ਵਿਚਰਨਾ ਚਾਹੀਦਾ। ਕਦੀ ਵੀ ਹਾਰ ਨੂੰ ਸਵੀਕਾਰ ਨਾ ਕਰੋ ਕਿਉਂਕਿ ਹਾਰ ਕਮਜ਼ੋਰੀ ਅਤੇ ਨਿਰਾਸ਼ਾ ਪੈਦਾ ਕਰਦੀ ਹੈ। ਮੈੈੈਂ ਅਤੇ ਅਸੀਂ ਦਾ ਅੰਤਰ ਦਸਦੇ ਹੋਏ ਵਾਸਨ ਸਾਹਿਬ ਮੁਕਾਬਲਾ ਕਰਨ ਲਈ ਮੈਂ ਨੂੰ ਤਾਕਤਵਰ ਮੰਨਦੇ ਹਨ। ਗ਼ੁਰਬਤ ਦੇ ਕਾਰਨ ਲੱਭੋ, ਫਿਰ ਉਨ੍ਹਾਂ ਨੂੰ ਕਿਵੇਂ ਦੂਰ ਕਰਨਾ ਹੈ? ਗ਼ੁਰਬਤ ਅਰਥਾਤ ਗ਼ਰੀਬੀ ‘ਚੋਂ ਮਿਹਨਤ ਨਾਲ ਬਾਹਰ ਨਿਕਲਣਾ ਚਾਹੀਦਾ ਹੈ। ਉਹ ਇਹ ਵੀ ਲਿਖਦੇ ਹਨ ਕਿ ਇਨਸਾਨ ਬਨਾਉਟੀ ਅਰਥਾਤ ਦੋਗਲਾ ਜੀਵਨ ਬਤੀਤ ਕਰ ਰਿਹਾ ਹੈ। ਬਾਹਰੋਂ ਅੰਦਰੋਂ ਇਕ ਨਹੀਂ ਹੁੰਦਾ। ਕਈ ਵਾਰ ਇਨਸਾਨ ਪੁਰਾਣੀਆਂ ਗੱਲਾਂ ਯਾਦ ਕਰਕੇ ਝੂਰਨ ਲੱਗ ਜਾਂਦਾ ਹੈ। ਪੁਰਾਣੀਆਂ ਖ਼ੁਸ਼ ਕਰਨ ਵਾਲੀਆਂ ਗੱਲਾਂ ਯਾਦ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਆਪਣੇ ਘਰਾਂ ਦੇ ਜ਼ਰੂਰੀ ਕਾਗ਼ਜ਼ਾਤ ਜਿਵੇਂ ਸਰਟੀਫੀਕੇਟ, ਰਾਸ਼ਣ ਕਾਰਡ, ਆਧਾਰ ਕਾਰਡ ਆਦਿ ਖੁਦ ਸੰਭਾਲਕੇ ਕਿਸੇ ਟਿਕਾਣੇ ਤੇ ਰੱਖੋ ਤਾਂ ਜੋ ਲੋੜ ਪੈਣ ਤੇ ਤੁਰੰਤ ਲੱਭੇ ਜਾ ਸਕਣ। ਜਨਮ ਦਿਨ ਮਨਾਉਣ ਸੰਬੰਧੀ ਉਹ ਕਹਿੰਦੇ ਹਨ ਕਿ ਇਸ ਦਿਨ ਇਨਸਾਨ ਨੂੰ ਆਪਣੇ ਅੰਦਰ ਝਾਤੀ ਮਾਰਕੇ ਆਤਮ

ਦਲੀਪ ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ/ ਉਜਾਗਰ ਸਿੰਘ Read More »

19 ਜੁਲਾਈ ਤੋਂ  9ਵੀਂ ਤੋਂ 12ਵੀਂ ਕਲਾਸਾਂ ਲਈ ਸਕੂਲ ਖੋਲ੍ਹਣ ਦੀ ਮਨਜ਼ੂਰੀ

ਚੰਡੀਗੜ੍ਹ : ਚੰਡੀਗੜ੍ਹ ‘ਚ  19 ਜੁਲਾਈ ਤੋਂ  9ਵੀਂ ਤੋਂ 12ਵੀਂ ਕਲਾਸਾਂ ਲਈ ਸਕੂਲ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ। ਪਰਿਵਾਰ ਦੀ ਸਹਿਮਤੀ ਨਾਲ ਹੀ ਬੱਚੇ ਸਕੂਲ ਆ ਸਕਦੇ ਹਨ। ਆਨਲਾਈਨ ਪੜ੍ਹਾਈ ਜਾਰੀ ਰਹੇਗੀ। ਕੋਚਿੰਗ ਸੰਸਥਾਵਾਂ ਨੂੰ 19 ਜੁਲਾਈ ਤੋਂ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਹੈ, ਪਰ ਵਿਦਿਆਰਥੀਆਂ ਤੇ ਸਟਾਫ ਨੂੰ ਟੀਕੇ ਦੀ ਘੱਟ ਤੋਂ ਘੱਟ ਇਕ ਖੁਰਾਕ ਲਈ ਹੋਣੀ ਚਾਹੀਦੀ ਹੈ। ਇਨ੍ਹਾਂ ਸੰਸਥਾਵਾਂ ਨੂੰ ਕੋਰੋਨਾ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ ਲਈ ਕਿਹਾ ਗਿਆ ਹੈ। ਇਸ ਨਾਲ ਹੀ ਰਾਕ ਗਾਰਡਨ ਤੇ ਮਿਊਜੀਅਮ ਨੂੰ ਕੋਰੋਨਾ ਪ੍ਰੋਟੋਕਾਲ ਤਹਿਤ ਖੋਲ੍ਹਿਆ ਜਾਵੇਗਾ। ਸਿਨੇਮਾ ਹਾਲ ਤੇ ਸਪਾਅ ਸੈਂਟਰ ਨੂੰ ਵੀ 50 ਫੀਸਦੀ ਸਮਰਥਾ ਨਾਲ ਖੋਲ੍ਹਣ ਦੀ ਮਨਜ਼ੂਰੀ ਹੋਵੇਗੀ।ਮੰਗਲਵਾਰ ਨੂੰ ਹੋਈ ਕੋਵਿਡ ਵਾਰ ਰੂਮ ਮੀਟਿੰਗ ‘ਚ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਇਹ ਅਹਿਮ ਆਦੇਸ਼ ਜਾਰੀ ਕੀਤਾ। ਇਸ ਤੋਂ ਇਲਾਵਾ ਸ਼ਹਿਰ ‘ਚ ਕੋਚਿੰਗ ਇੰਸਟੀਚਿਊਟ ਖੋਲ੍ਹਣ ਦੀ ਵੀ ਮਨਜ਼ੂਰੀ ਦਿੱਤੀ ਗਈ ਹੈ। ਵਿਆਹਾਂ ‘ਚ ਹੁਣ ਗੇਸਟ ਦੀ ਗਿਣਤੀ ਨੂੰ ਵਧਾ ਕੇ 200 ਕਰ ਦਿੱਤੀ ਗਈ ਹੈ ਜਦਕਿ ਵੈਂਕਵੇਟ ਹਾਲ ਦੀ ਸਮਰੱਥਾ 50 ਫੀਸਦੀ ਰਹੇਗੀ। ਕੋਵਿਡ ਪ੍ਰੋਟੋਕਾਲ ਦਾ ਧਿਆਨ ਰੱਖਣਾ ਪਵੇਗਾ।

19 ਜੁਲਾਈ ਤੋਂ  9ਵੀਂ ਤੋਂ 12ਵੀਂ ਕਲਾਸਾਂ ਲਈ ਸਕੂਲ ਖੋਲ੍ਹਣ ਦੀ ਮਨਜ਼ੂਰੀ Read More »

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਥਾਂ ਬਣੇਗਾ ਨਵਾਂ ਪ੍ਰਧਾਨ

ਚੰਡੀਗੜ੍ਹ – ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪਾਰਟੀ ਜਲਦੀ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਥਾਂ ਕਿਸੇ ਹੋਰ ਨੂੰ ਪ੍ਰਧਾਨ ਬਣਾਵੇਗੀ ਤੇ ਨਾਲ ਹੀ ਕੈਬਿਨਟ ‘ਚ ਵੀ ਬਦਲਾਅ ਹੋਵੇਗਾ। ਮੀਡੀਆ ਖ਼ਬਰਾਂ ਅਨੁਸਾਰ ਹਰੀਸ਼ ਰਾਵਤ ਨੇ ਕਿਹਾ ਕਿ ਇਹ ਬਦਲਾਅ “2-3 ਦਿਨਾਂ ਵਿਚ ਹੋਣਗੇ”।ਹਰੀਸ਼ ਰਾਵਤ ਨੇ ਇਹ ਵੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਉੱਤੇ ਕਾਇਮ ਰਹਿਣਗੇ। ਰਾਵਤ ਨੇ ਅੱਗੇ ਕਿਹਾ ਕਿ “ਪੰਜਾਬ ਨੂੰ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਅਤੇ ਕੁਝ ਨਵੇਂ ਚਿਹਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੈਬਿਨਟ ਵਿਚ ਮਿਲਣਗੇ।”ਉਨ੍ਹਾਂ ਅੱਗੇ ਕਿਹਾ, “ਮੁੱਖ ਮੰਤਰੀ ਦੇ ਅਹੁਦੇ ਵਿਚ ਕੋਈ ਬਦਲਾਅ ਨਹੀਂ ਹੋਵੇਗਾ। ਕਿਸੇ ਨੇ ਵੀ ਇਸ ਪੱਧਰ ‘ਤੇ ਬਦਲਾਅ ਦੀ ਡਿਮਾਂਡ ਨਹੀਂ ਕੀਤੀ। ਪਾਰਟੀ ਮੈਂਬਰਾਂ ਦੇ ਕੁਝ ਮਸਲੇ ਸਨ ਤੇ ਇਹ ਜਲਦੀ ਸੁਲਝਾ ਲਏ ਜਾਣਗੇ।

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਥਾਂ ਬਣੇਗਾ ਨਵਾਂ ਪ੍ਰਧਾਨ Read More »

ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਦਲਜੀਤ ਸਿੰਘ ਗਰੇਵਾਲਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਚੰਡੀਗੜ – ਕਾਂਗਰਸ ਪਾਰਟੀ ਨੂੰ ਝਟਕਾ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਦਲਜੀਤ ਸਿੰਘ (ਭੋਲਾ) ਗਰੇਵਾਲ  ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਦਲਜੀਤ ਸਿੰਘ ਗਰੇਵਾਲ ਵੱਲੋਂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਨਾਲ ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ਵਿੱਚ ਪਾਰਟੀ ਨੂੰ ਵੱਡੀ ਤਾਕਤ ਮਿਲੀ ਹੈ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਦਿੱਲੀ ਦੇ ਵਿਧਾਇਕ ਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਚੰਡੀਗੜ ਵਿਖੇ ਦਲਜੀਤ ਸਿੰਘ (ਭੋਲਾ) ਗਰੇਵਾਲ ਅਤੇ ਉਨਾਂ ਦੇ ਸਾਥੀਆਂ ਦਾ ਰਸਮੀ ਤੌਰ ‘ਤੇ ਸਵਾਗਤ ਕੀਤਾ। ਆਪ ਵਿੱਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਆਪ ਵਿੱਚ ਸ਼ਾਮਲ ਹੋ ਰਹੇ ਹਨ।

ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਦਲਜੀਤ ਸਿੰਘ ਗਰੇਵਾਲਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ Read More »

ਵਿਸ਼ਵ ਕੱਪ ਕ੍ਰਿਕਟ ਜੇਤੂ ਯਸ਼ਪਾਲ ਸ਼ਰਮਾ ਦਾ ਦੇਹਾਂਤ

ਨਵੀਂ ਦਿੱਲੀ, 14 ਜੁਲਾਈ- ਭਾਰਤ ਦੀ 1983 ਵਿਸ਼ਵ ਕੱਪ ਕ੍ਰਿਕਟ ਜੇਤੂ ਟੀਮ ਦੇ ਨਾਇਕ ਯਸ਼ਪਾਲ ਸ਼ਰਮਾ(66) ਦਾ ਅੱਜ ਦਿਲ ਦਾ ਦੌਰਾ ਪੈਣ ਕਰ ਕੇ ਦੇਹਾਂਤ ਹੋ ਗਿਆ। ਆਪਣੇ ਕ੍ਰਿਕਟ ਕਰੀਅਰ ਦੀ ਸਿਖਰ ਦੌਰਾਨ ਉਹ ਭਾਰਤੀ ਟੀਮ ’ਚ ਹਿੰਮਤੀ ਮੱਧਕ੍ਰਮ ਬੱਲੇਬਾਜ਼ ਵਜੋਂ ਮਕਬੂਲ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਤੋਂ ਇਲਾਵਾ ਦੋ ਧੀਆਂ ਤੇ ਪੁੱਤਰ ਹਨ। ਯਸ਼ਪਾਲ ਸਵੇਰ ਦੀ ਸੈਰ ਕਰਕੇ ਮੁੜੇ ਤਾਂ ਉਹ ਘਰ ਵਿੱਚ ਗਸ਼ ਖਾ ਕੇ ਡਿੱਗ ਪਏ। ਸਾਬਕਾ ਕ੍ਰਿਕਟਰ ਕੀਰਤੀ ਆਜ਼ਾਦ ਸਮੇਤ ਹੋਰਨਾਂ ਦੀ ਹਾਜ਼ਰੀ ਵਿੱਚ ਉਨ੍ਹਾਂ ਦਾ ਲੋਧੀ ਰੋਡ ਸ਼ਮਸ਼ਾਨਘਾਟ ਵਿੱਚ ਸਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਾਬਕਾ ਕਪਤਾਨ ਕਪਿਲ ਦੇਵ, ਸੁਨੀਲ ਗਾਵਸਕਰ, ਬੀਸੀਸੀਆਈ ਦੇ ਸਾਬਕਾ ਪ੍ਰਧਾਨ ਅਨੁਰਾਗ ਠਾਕੁਰ, ਸਚਿਨ ਤੇਂਦੁਲਕਰ ਆਦਿ ਸਮੇਤ ਖੇਡ ਜਗਤ ਨਾਲ ਜੁੜੀਆਂ ਹੋਰਨਾਂ ਸ਼ਖ਼ਸੀਅਤਾਂ ਨੇ ਸਾਬਕਾ ਕ੍ਰਿਕਟਰ ਦੀ ਮੌਤ ’ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸ੍ਰੀ ਮੋਦੀ ਨੇ ਟਵੀਟ ਕੀਤਾ, ‘‘ਸ੍ਰੀ ਯਸ਼ਪਾਲ ਸ਼ਰਮਾ ਜੀ ਭਾਰਤੀ ਕ੍ਰਿਕਟ ਟੀਮ ਤੇ 1983 ਵਿਸ਼ਵ ਕੱਪ ਜੇਤੂ ਟੀਮ ਦੇ ਮਹਿਬੂਬ ਖਿਡਾਰੀਆਂ ’ਚੋਂ ਇਕ ਸਨ। ਉਹ ਆਪਣੀ ਟੀਮ ਦੇ ਸਾਥੀਆਂ, ਪ੍ਰਸ਼ੰਸਕਾਂ ਤੇ ਯੁਵਾ ਖਿਡਾਰੀਆਂ ਲਈ ਪ੍ਰੇਰਨਾਸਰੋਤ ਸਨ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪੀੜ ਹੋਈ ਹੈ।’’ ਯਸ਼ਪਾਲ ਨੇ ਆਪਣੇ ਕੌਮਾਂਤਰੀ ਕਰੀਅਰ ਦੌਰਾਨ 37 ਟੈਸਟ ਮੈਚਾਂ ’ਚ 1606 ਦੌੜਾਂ ਤੇ 42 ਇਕ ਰੋਜ਼ਾ ਮੈਚਾਂ ਵਿੱਚ 883 ਦੌੜਾਂ ਬਣਾਈਆਂ ਸਨ। ਟੈਸਟ ਤੇ ਇਕ ਰੋਜ਼ਾ ਕ੍ਰਿਕਟ ਵਿਚ ਉਨ੍ਹਾਂ ਦੇ ਨਾਂ ਇਕ ਇਕ ਵਿਕਟ ਵੀ ਦਰਜ ਹੈ। ਉਹ ਆਪਣੇ ਹਿੰਮਤੀ ਰਵੱਈਏ ਲਈ ਮਕਬੂਲ ਸਨ। 1983 ਵਿੱਚ ਓਲਡ ਟਰੈਫਰਡ ’ਚ ਇੰਗਲੈਂਡ ਖ਼ਿਲਾਫ ਖੇਡੇ ਸੈਮੀ ਫਾਈਨਲ ਮੁਕਾਬਲੇ ਵਿੱਚ ਉਨ੍ਹਾਂ ਵੱਲੋਂ ਜੜੇ ਨੀਮ ਸੈਂਕੜੇ ਦੀਆਂ ਯਾਦਾਂ ਅੱਜ ਵੀ ਹਰ ਕਿਸੇ ਦੇ ਜ਼ਿਹਨ ਵਿੱਚ ਹਨ। ਸਾਬਕਾ ਭਾਰਤੀ ਕਪਤਾਨ ਦਿਲੀਪ ਵੈਂਗਸਰਕਰ ਨੇ ਯਸ਼ਪਾਲ ਸ਼ਰਮਾ ਦੇ ਅਕਾਲ ਚਲਾਣੇ ’ਤੇ ਹੈਰਾਨੀ ਜ਼ਾਹਿਰ ਕੀਤੀ ਹੈ। ਵੈਂਗਸਰਕਰ ਨੇ ਕਿਹਾ ਕਿ ਉਹ ਅਜੇ ਕੁਝ ਹਫ਼ਤੇ ਪਹਿਲਾਂ ਇਕ ਕਿਤਾਬ ਦੀ ਘੁੰਡ ਚੁਕਾਈ ਲਈ ਰੱਖੇ ਸਮਾਗਮ ਮੌਕੇ ਸ਼ਰਮਾ ਨੂੰ ਮਿਲੇ ਸਨ। ਵੈਂਗਸਰਕਰ ਨੇ ਕਿਹਾ, ‘‘ਮੈਨੂੰ ਯਕੀਨ ਨਹੀਂ ਆਉਂਦਾ। ਉਹ ਸਾਡੇ ਸਾਰਿਆਂ ’ਚੋਂ ਸਰੀਰਕ ਤੌਰ ’ਤੇ ਫਿਟ ਸੀ। ਮੈਂ ਉਸ ਦਿਨ ਉਹਨੂੰ ਉਸ ਦੇ ਨਿੱਤਨੇਮ ਬਾਰੇ ਪੁੱਛਿਆ ਸੀ। ਉਹ ਸ਼ਾਕਾਹਾਰੀ ਸੀ ਤੇ ਨਸ਼ਿਆਂ ਤੋਂ ਦੂਰ ਰਹਿੰਦਾ ਸੀ। ਰਾਤ ਦੇ ਖਾਣੇ ’ਚ ਸੂਪ ਲੈਂਦਾ ਸੀ ਤੇ ਆਪਣੀ ਸਵੇਰ ਦੀ ਸੈਰ ਨੂੰ ਲੈ ਕੇ ਕਾਫ਼ੀ ਪਾਬੰਦ ਸੀ। ਮੈਂ ਹੈਰਾਨ ਹਾਂ।’’ ਯਸ਼ਪਾਲ ਸ਼ਰਮਾ 2000 ਦੀ ਸ਼ੁਰੂਆਤ ਵਿੱਚ ਕੌਮੀ ਚੋਣਕਾਰ ਵੀ ਰਿਹਾ। ਉਨ੍ਹਾਂ ਦੀ ਅਗਵਾਈ ਵਾਲੀ ਕਮੇਟੀ ਨੇ ਹੀ ਮਹਿੰਦਰ ਸਿੰਘ ਧੋਨੀ ਨੂੰ ਭਾਰਤੀ ਟੀਮ ’ਚ ਖੇਡਣ ਦਾ ਮੌਕਾ ਦਿੱਤਾ। ਭਾਰਤੀ ਕ੍ਰਿਕਟ ਬੋਰਡ ਦੇ ਸਾਬਕਾ ਪ੍ਰਧਾਨ ਐੱਮ.ਸ੍ਰੀਨਿਵਾਸਨ ਨੇ ਕਿਹਾ, ‘‘ਉਹ ਬੜੇ ਨਿਰਪੱਖ ਚੋਣਕਾਰ ਤੇ ਮਹਾਨ ਖਿਡਾਰੀ ਸਨ। ਮੈਂ ਉਨ੍ਹਾਂ ਦੇ ਪਰਿਵਾਰ ਦੇ ਦੁਖ ’ਚ ਸ਼ਰੀਕ ਹਾਂ।’’ ਰਣਜੀ ਟਰਾਫ਼ੀ ਵਿੱਚ ਯਸ਼ਪਾਲ ਸ਼ਰਮਾ ਨੇ ਤਿੰਨ ਟੀਮਾਂ- ਪੰਜਾਬ, ਹਰਿਆਣਾ ਤੇ ਰੇਲਵੇਜ਼ ਦੀ ਨੁਮਾਇੰਦਗੀ ਕੀਤੀ। ਉਨ੍ਹਾਂ 160 ਮੈਚਾਂ ਵਿੱਚ 8933 ਦੌੜਾਂ ਬਣਾਈਆਂ, ਜਿਸ ਵਿੱਚ 21 ਸੈਂਕੜੇ ਤੇ 201 ਨਾਬਾਦ ਦਾ ਸਿਖਰਲਾ ਸਕੋਰ ਵੀ ਸ਼ਾਮਲ ਹੈ। ਉਨ੍ਹਾਂ ਕੁਝ ਮਹਿਲਾ ਇਕ ਰੋਜ਼ਾ ਮੈਚਾਂ ਵਿੱਚ ਅੰਪਾਇਰ ਵਜੋਂ ਵੀ ਭੂਮਿਕਾ ਨਿਭਾਈ। ਉਹ ਉੱਤਰ ਪ੍ਰਦੇਸ਼ ਰਣਜੀ ਟੀਮ ਦੇ ਕੋਚ ਵੀ ਰਹੇ। ਕੀਰਤੀ ਆਜ਼ਾਦ ਨੇ ਯਸ਼ਪਾਲ ਸ਼ਰਮਾ ਦੀ ਮੌਤ ’ਤੇ ਦੁਖ਼ ਜ਼ਾਹਿਰ ਕਰਦਿਆਂ ਉਨ੍ਹਾਂ ਨਾਲ ਬਿਤਾਏ ਪਲਾਂ ਨੂੰ ਯਾਦ ਕੀਤਾ।

ਵਿਸ਼ਵ ਕੱਪ ਕ੍ਰਿਕਟ ਜੇਤੂ ਯਸ਼ਪਾਲ ਸ਼ਰਮਾ ਦਾ ਦੇਹਾਂਤ Read More »

ਕਿਉਂ ਫੇਲ੍ਹ ਹੋ ਰਹੀਆਂ ਹਨ  ਪੇਂਡੂ ਵਿਕਾਸ ਸਕੀਮਾਂ ?

ਗੁਰਮੀਤ ਸਿੰਘ ਪਲਾਹੀ ਪੇਂਡੂ ਅਰਥਚਾਰੇ ਵਿੱਚ ਆਰਥਿਕ ਵਾਧੇ ਜਾਂ ਤਰੱਕੀ ਦੀ ਗੱਲ ਕੀਤੀ ਜਾਵੇ ਤਾਂ ਖੇਤੀਬਾੜੀ ਦਾ ਰੋਲ ਮਹੱਤਵਪੂਰਨ ਹੈ। ਪਸ਼ੂ ਪਾਲਣ ਅਤੇ ਮਗਨਰੇਗਾ (ਜੋ ਪੇਂਡੂਆਂ ਨੂੰ ਰੁਜ਼ਗਾਰ ਦੇਣ ਵਾਲੀ ਅਹਿਮ ਸਕੀਮ ਹੈ) ਜਿਹੀਆਂ ਯੋਜਨਾਵਾਂ ਦੀ ਭੂਮਿਕਾ ਨੂੰ ਵੀ ਪਿੱਛੇ ਨਹੀਂ ਸੁੱਟਿਆ ਜਾ ਸਕਦਾ। ਪਰ ਪਿਛਲੇ ਕੁਝ ਵਰ੍ਹਿਆਂ, ਖ਼ਾਸ ਕਰਕੇ ਕਰੋਨਾ ਮਹਾਂਮਾਰੀ ਦੌਰਾਨ, ਪੇਂਡੂ ਅਰਥਚਾਰੇ ਨੂੰ ਵੱਡਾ ਧੱਕਾ ਲੱਗਿਆ ਹੈ ਅਤੇ ਵੱਡੀ ਗਿਣਤੀ ਪੇਂਡੂ ਲੋਕ ਰੋਟੀ-ਰੋਜ਼ੀ ਅਤੇ ਮਨੁੱਖ ਲਈ ਵਰਤਣਯੋਗ ਘੱਟੋ-ਘੱਟ ਸੁਵਿਧਾਵਾਂ ਲੈਣ ਤੋਂ ਵੀ ਔਖੇ ਹੋ ਗਏ ਹਨ। ਇੱਕ ਰਿਪੋਰਟ ਅਨੁਸਾਰ ਪਿਛਲੇ ਇੱਕ ਸਾਲ ਦੇ ਸਮੇਂ ‘ਚ ਜੋ ਦੇਸ਼ ਵਿੱਚ ਮਹਾਂਮਾਰੀ ਦਾ ਦੌਰ ਹੈ, ਜਾਂ ਸੀ ਮਗਨਰੇਗਾ ਅਧੀਨ ਮਿਲਣ ਵਾਲੇ ਕੰਮ ‘ਚ 50 ਫ਼ੀਸਦੀ ਦੀ ਗਿਰਾਵਟ ਆਈ। ਪਿੰਡਾਂ ‘ਚ ਕਾਮਿਆਂ ਨੂੰ ਰੁਜ਼ਗਾਰ ਮਿਲਣਾ ਬੰਦ ਹੋਇਆ। ਸਿੱਟੇ ਵਜੋਂ ਦੇਸ਼ ਦੀ ਪੇਂਡੂ ਅਰਥ ਵਿਵਸਥਾ ਕਮਜ਼ੋਰ  ਪੈ ਗਈ। ਆਖ਼ਰ ਪੇਂਡੂ ਰੁਜ਼ਗਾਰ ਦੇ ਕੰਮ ‘ਚ ਗਿਰਾਵਟ ਦਾ ਕੀ ਕਾਰਨ ਹੈ? ਬਿਨ੍ਹਾਂ ਸ਼ੱਕ ਰੁਜ਼ਗਾਰ ‘ਚ ਰੁਕਾਵਟ ਦਾ ਮਹਾਂਮਾਰੀ ਇੱਕ ਕਾਰਨ ਸੀ। ਪਿਛਲੇ  ਸਾਲ ਮਈ ਮਹੀਨੇ ‘ਚ ਜਿੱਥੇ ਪੰਜਾਹ ਕਰੋੜ ਤਿਰਾਸੀ ਲੱਖ ਲੋਕਾਂ ਨੂੰ ਰੁਜ਼ਗਾਰ ਮਿਲਿਆ ਸੀ, ਉਥੇ ਇਸ ਸਾਲ ਸਿਰਫ਼ ਛੱਬੀ ਕਰੋੜ ਅਠਤਾਲੀ ਲੱਖ ਲੋਕਾਂ ਨੂੰ ਹੀ ਇਸ ਯੋਜਨਾ ‘ਚ ਰੁਜ਼ਗਾਰ ਮਿਲਿਆ। ਦੂਜਾ ਵੱਡਾ ਕਾਰਨ  ਪੰਚਾਇਤ ਪੱਧਰ ਤੇ ਮਗਨਰੇਗਾ ਜਿਹੀਆਂ ਸਕੀਮਾਂ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਸਰਪੰਚ ਵੋਟ ਬੈਂਕ ਦੀ ਰਾਜਨੀਤੀ ਕਰਦੇ ਹਨ। ਜ਼ਰੂਰਤਮੰਦਾਂ ਨੂੰ ਜਾਬ ਕਾਰਡ ਨਹੀਂ ਮਿਲਦਾ। ਜਿਹਨਾ ਨੂੰ ਸੱਚਮੁੱਚ ਕੰਮ ਦੀ ਲੋੜ ਹੈ, ਉਹਨਾ ਨੂੰ ਕੰਮ ਨਹੀਂ ਮਿਲਦਾ। ਫਿਰ ਮਗਨਰੇਗਾ ‘ਚ ਜੋ ਹਰ ਕਾਮੇ ਲਈ 100 ਦਿਨਾਂ ਦਾ ਪੱਕਾ ਰੁਜ਼ਗਾਰ ਨੀਅਤ ਹੈ, ਉਹ ਪੂਰਾ ਨਹੀਂ ਹੁੰਦਾ, ਜਿਸ ਨਾਲ ਇਹ ਸਕੀਮ ਆਪਣੇ ਉਦੇਸ਼ ਤੋਂ ਭਟਕ ਰਹੀ ਹੈ। ਮਗਨਰੇਗਾ ਜੋ ਅਸਲ ‘ਚ ਪੇਂਡੂ ਅਰਥ ਵਿਵਸਥਾ ਦੀ ਰੀੜ ਦੀ ਹੱਡੀ ਹੈ, ਉਸ ਸਬੰਧੀ ਪਿੰਡ ਪੱਧਰ ਤੋਂ ਕੇਂਦਰ ਸਰਕਾਰ ਪੱਧਰ ਤੱਕ ਰਾਜਨੀਤੀ ਕਰਕੇ ਇਸ ਨੂੰ ਕੰਮਜ਼ੋਰ ਬਣਾਇਆ ਜਾ ਰਿਹਾ ਹੈ। ਕੇਂਦਰ ਸਰਕਾਰ ਨੇ ਪਿਛਲੇ ਸਾਲ ਮਗਨਰੇਗਾ ਵਿੱਚ ਦਸ ਹਜ਼ਾਰ ਕਰੋੜ ਦਾ ਬਜ਼ਟ ਰੱਖਿਆ ਸੀ।  ਸਕੀਮ ਵਿੱਚ ਇੱਕ ਸੌ ਬਿਆਸੀ ਰੁਪਏ ਤੋਂ ਵਧਾਏ ਮਜ਼ਦੂਰੀ ਪ੍ਰਤੀ ਦਿਨ ਦੋ ਸੌ ਦੋ ਰੁਪਏ ਕਰ ਦਿੱਤੀ ਗਈ ਸੀ। ਮਈ 2020 ਵਿੱਚ ਚੌਦਾ ਕਰੋੜ ਬਾਹਟ ਲੱਖ ਰੁਜ਼ਗਾਰ ਸਿਰਜੇ ਗਏ। ਇਸਦਾ ਮੰਤਵ ਪਿੰਡਾਂ ਤੋਂ ਮਜ਼ਦੂਰਾਂ ਦੇ ਪ੍ਰਵਾਸ ਨੂੰ ਰੋਕਣਾ ਸੀ, ਜੋ ਸ਼ਹਿਰਾਂ ਤੋਂ ਮਹਾਂਮਾਰੀ ਕਾਰਨ ਪਿੰਡਾਂ ਨੂੰ ਪਰਤ ਆਏ ਸਨ। ਪਰ ਦੂਜੀ ਕਰੋਨਾ ਮਹਾਂਮਾਰੀ ਲਹਿਰ ਕਾਰਨ ਸਰਕਾਰ ਨੇ ਇਸ ਸਕੀਮ ਨੂੰ ਗੰਭੀਰਤਾ ਨਾਲ ਨਹੀਂ ਲਿਆ। ਮਗਨਰੇਗਾ ਸਕੀਮ ਬਸ ਹੁਣ ਜੂੰ ਦੀ ਤੋਰੇ ਤੁਰ ਰਹੀ ਹੈ, ਪਹਿਲਾਂ ਦੀ ਤਰ੍ਹਾਂ । ਜਿਵੇਂ ਰੁਜ਼ਗਾਰ ਦੀ ਇਸ ਮਹੱਤਵਪੂਰਨ ਸਕੀਮ ਨੂੰ ਦੇਸ਼ ਦੀ ਅਫ਼ਸਰਸ਼ਾਹੀ ਅਤੇ ਨੌਕਰਸ਼ਾਹੀ ਨੇ ਭ੍ਰਿਸ਼ਟਾਚਾਰ ਦਾ ਅੱਡਾ ਬਣਾ ਦਿੱਤਾ ਹੈ। ਜਿਵੇਂ ਜਾਅਲੀ ਨਾਮ ਦੇ ਮਾਸਟਰ ਰੋਲ ਤਿਆਰ ਕਰਕੇ ਵੱਡੀਆਂ ਰਕਮਾਂ ਸਰਕਾਰੀ ਖ਼ਜ਼ਾਨੇ ਤੋਂ ਕਢਵਾਈਆਂ ਜਾਂਦੀਆਂ ਹਨ, ਉਵੇਂ ਹੀ ਪਿੰਡਾਂ ਦੇ ਵਿਕਾਸ ਵਿੱਚ ਭ੍ਰਿਸ਼ਟਾਚਾਰ ਦੇ ਵਾਧੇ ਕਾਰਨ ਇੱਕ ਵੱਖਰੀ ਕਿਸਮ ਦੀ ਖੜੋਤ ਦੇਖਣ ਨੂੰ ਮਿਲ ਰਹੀ ਹੈ। ਪਿਛਲੇ ਕੁਝ ਵਰ੍ਹਿਆਂ ਵਿੱਚ ਇੰਜ ਜਾਪਣ ਲੱਗ ਪਿਆ ਹੈ ਕਿ ਜਿਵੇਂ ਸਿਆਸਤਦਾਨ ਅਤੇ ਅਫ਼ਸਰਸ਼ਾਹੀ ਨੇ ਸਥਾਨਕ ਸਰਕਾਰਾਂ, ਜਿਹਨਾ ਵਿੱਚ ਪੇਂਡੂ ਪੰਚਾਇਤਾਂ, ਬਲਾਕ ਸੰਮਤੀਆਂ, ਜ਼ਿਲਾ ਪ੍ਰੀਸ਼ਦਾਂ ਸ਼ਾਮਲ ਹਨ, ਨੂੰ ਪੰਗੂ ਬਣਾ ਦਿੱਤਾ ਹੈ ਅਤੇ ਆਪਣੀ ਮਨਮਰਜ਼ੀ ਨਾਲ ਇੱਕ ਇਹੋ ਜਿਹਾ ਪੰਚਾਇਤੀ ਢਾਂਚਾ ਸਿਰਜ ਦਿੱਤਾ ਹੈ, ਜਿਹੜਾ ਘੱਟ ਜਾਂ ਵੱਧ ਇੱਕ ਸਰਕਾਰੀ ਮਹਿਕਮੇ ਵਾਂਗਰ ਕੰਮ ਕਰਨ ਤੇ ਮਜ਼ਬੂਰ ਕਰ ਦਿੱਤਾ ਗਿਆ ਹੈ। ਸਰਪੰਚ ਹੱਥਾਂ ‘ਚ ਰਜਿਸਟਰ ਫੜੀ ਬਲਾਕ ਵਿਕਾਸ ਅਫ਼ਸਰਾਂ ਦੇ ਦਫ਼ਤਰਾਂ ਦੇ ਗੇੜੇ ਕੱਢਦੇ, ਹਾਰ ਹੰਭਕੇ ਉਹੀ ਕੁਝ ਕਰਨ ਦੇ ਰਾਹ ਪਾ ਦਿੱਤੇ ਗਏ ਹਨ, ਜਿਹੜਾ ਰਾਹ ਭ੍ਰਿਸ਼ਟਾਚਾਰੀ ਤੰਤਰ ਦਾ ਹਿੱਸਾ ਹੈ, ਜਿਸ ਵਿੱਚ ਹਰ ਕੋਈ ਦਾਗੀ ਹੋਇਆ, ਆਪੋ-ਆਪਣਾ ਹਿੱਸਾ ਲੈ ਕੇ ਚੁੱਪ ਹੈ ਜਾਂ ਪਿੰਡਾਂ ਦੇ ਅੱਧੇ-ਪਚੱਧੇ ਵਿਕਾਸ ਲਈ ਕਰਮਚਾਰੀਆਂ, ਅਫ਼ਸਰਾਂ ਦੀ ਹਾਂ ਵਿੱਚ ਹਾਂ ਮਿਲਾਉਂਦਾ ਤੁਰ ਰਿਹਾ ਹੈ। ਕਿਸੇ ਵੀ ਬਲਾਕ ਵਿਕਾਸ ਪੰਚਾਇਤ ਦਫ਼ਤਰ ਦਾ ਨਜ਼ਾਰਾ ਵੇਖ ਲਵੋ। ਕਿਸੇ ਵੀ ਮਗਨਰੇਗਾ ਦਫ਼ਤਰ ਦੇ ਕੰਮ ਕਰਨ ਦੇ ਢੰਗ ਨੂੰ ਗਹੁ ਨਾਲ ਵਾਚ ਲਵੋ। ਸਵੇਰ ਤੋਂ  ਸ਼ਾਮ ਜਾ ਤਾਂ ਉਪਰਲੇ ਅਫ਼ਸਰਾਂ ਨਾਲ ਔਨ-ਲਾਈਨ ਮੀਟਿੰਗਾਂ ਦਾ ਦੌਰ ਚਲਦਾ ਹੈ ਜਾਂ ਫਿਰ ਕਰਮਚਾਰੀ ਜਾਂ ਸਬੰਧਤ ਅਫ਼ਸਰ ਪਿੰਡਾਂ ‘ਚ ਚੱਲਦੇ ਮਾੜੇ-ਮੋਟੇ ਕੰਮਾਂ ਦੀ ਨਿਗਰਾਨੀ ਕਰਨ ਦੇ ਬਹਾਨੇ ਦਫ਼ਤਰੋਂ ਬਾਹਰ ਤੁਰੇ ਫਿਰਦੇ ਹਨ। ਉਧਰ ਪੰਚਾਇਤਾਂ ਦੇ ਸਰਪੰਚ ਜਾਂ ਪੰਚ ਪਿੰਡ ਦੀ ਗ੍ਰਾਂਟ ਖ਼ਰਚਾਵਾਉਣ ਲਈ ਸਕੱਤਰਾਂ, ਗ੍ਰਾਮ ਸੇਵਕਾਂ ਦੇ ਗੇੜੇ ਲਾਉਂਦੇ, ਉਹਨਾ ਨੂੰ ਲੱਭਦੇ, ਹਾਰ ਹੁਟ ਕੇ ਘਰਾਂ ਨੂੰ ਪਰਤ ਜਾਂਦੇ ਹਨ। ਸਿਤਮ ਦੀ ਗੱਲ ਤਾਂ ਇਹ ਹੈ ਕਿ ਪੰਚਾਇਤ ਖਾਤੇ ਵਿੱਚ ਕੋਈ ਵੀ ਪੰਚਾਇਤ ਆਪਣੀ ਮਰਜ਼ੀ ਨਾਲ, ਆਪਣੇ ਕਮਾਏ ਪੈਸਿਆਂ ਜਾਂ ਦਾਨ-ਸਹਾਇਤਾ ‘ਚ ਮਿਲੇ ਪੈਸਿਆਂ ਵਿੱਚੋਂ ਵੀ ਮਨਮਰਜ਼ੀ ਨਾਲ ਇੱਕ ਪੈਸਾ ਖ਼ਰਚ ਨਹੀਂ ਸਕਦੀ, ਗ੍ਰਾਂਟਾਂ ਖ਼ਰਚਣ ਦੀ ਗੱਲ ਤਾਂ ਦੂਰ ਦੀ ਹੈ। ਪੰਚਾਇਤ ਸਕੱਤਰ, ਜਾਂ ਗ੍ਰਾਮ ਸੇਵਕ ਤੇ ਪੰਚਾਇਤ ਦੇ ਸਰਪੰਚ ਜਾਂ ਅਧਿਕਾਰਤ ਪੰਚ ਨੂੰ ਦਸਤਖ਼ਤ ਕਰਕੇ ਪੈਸੇ ਕਢਵਾਉਣ ਲਈ ਮਤਿਆਂ ਦੇ ਰਾਹ ਪੈਣਾ ਪੈਂਦਾ ਹੈ, ਅਜੀਬ ਗੱਲ ਤਾਂ ਇਹ ਹੈ ਕਿ ਦੇਸ਼ ਦੀਆਂ 90 ਫ਼ੀਸਦੀ ਪੰਚਾਇਤਾਂ ਆਪਣੇ ਕੰਮ ਦੇ ਮਤੇ ਪਵਾਉਣ ਘਰੋ-ਘਰੀ ਜਾਕੇ ਪੰਚਾਂ, ਮੈਂਬਰਾਂ ਤੋਂ ਦਸਤਖ਼ਤ ਕਰਵਾਕੇ ਮਤਾ ਪੁਆਕੇ ਕੰਮ ਚਲਾਉਂਦੀਆਂ ਹਨ। ਇਸ ਕਿਸਮ ਦੇ ਕੰਮ ਕਾਰ ਨੇ ਪੰਚਾਇਤਾਂ ਦੇ ਕੰਮ ਕਾਰ ਨੂੰ ਵੱਡੀ ਸੱਟ ਮਾਰੀ ਹੈ। ਕਹਿਣ ਨੂੰ  ਕੇਂਦਰ  ਦੀ ਸਰਕਾਰ ਵਲੋਂ  ਦੇਸ਼ ਭਰ ਵਿੱਚ 73ਵੀਂ ਸੋਧ ਦੇ ਅਧੀਨ 18 ਮਹਿਕਮਿਆਂ ਦਾ ਚਾਰਜ ਪੰਚਾਇਤ ਨੂੰ ਦਿੱਤਾ ਗਿਆ ਹੈ, ਪਰ ਅਸਲ ਅਰਥਾਂ  ‘ਚ ਪੰਚਾਇਤਾਂ ਪੱਲੇ ਕੁਝ ਨਹੀਂ ਅਤੇ ਪੰਚਾਇਤਾਂ ਨੂੰ ਅਜ਼ਾਦ ਹੋਕੇ ਕੰਮ ਕਰਨ ਦੀ ਕੋਈ ਖੁਲ੍ਹ ਹੀ ਨਹੀਂ। ਉਦਾਹਰਨ ਦੇ ਤੌਰ ਤੇ ਪੰਚਾਇਤਾਂ ਨੂੰ 14ਵੇਂ ਵਿੱਤ ਕਮਿਸ਼ਨ ਜਾਂ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ ਕੇਂਦਰ ਸਰਕਾਰ ਵਲੋਂ ਮੁਹੱਈਆਂ ਕੀਤੀਆਂ ਜਾਂਦੀਆਂ ਹਨ, ਪਰ ਸੂਬਿਆਂ ਦੀਆਂ ਹਾਕਮ ਧਿਰਾਂ, ਨੌਕਰਸ਼ਾਹਾਂ ਨਾਲ ਰਲਕੇ ਪਿੰਡ ਪੰਚਾਇਤਾਂ ਨੂੰ ਗੁੰਮਰਾਹ ਕਰਕੇ ਇਹ ਦਿਖਾਉਂਦੀਆਂ ਹਨ ਕਿ ਗ੍ਰਾਂਟ ਉਹਨਾ ਵਲੋਂ ਮੁਹੱਈਆ ਕੀਤੀ ਜਾ ਰਹੀ ਹੈ ਤਾਂ ਕਿ ਉਹਨਾ ਦੀ ਵੋਟ ਬੈਂਕ ਬਣੀ ਰਹੇ। ਕੇਂਦਰ ਸਰਕਾਰ ਦਾ ਵਤੀਰਾ ਵੀ ਕਿਸੇ ਤਰ੍ਹਾਂ  ਘੱਟ ਨਹੀਂ ਹੈ, ਉਹ ਸੂਬੇ, ਜਿਹਨਾ ਵਿੱਚ ਉਹਨਾ ਦੀ ਆਪਣੀ ਪਾਰਟੀ ਦੀ ਸਰਕਾਰ ਨਹੀਂ ਹੈ,ਉਥੇ ਦੀਆਂ ਪੇਂਡੂ ਵਿਕਾਸ ਦੇ ਹਿੱਸੇ ਦੀਆਂ ਗ੍ਰਾਂਟਾਂ ਕਿਸੇ ਨਾ ਕਿਸੇ ਬਹਾਨੇ ਰੋਕ ਦਿੱਤੀਆਂ ਜਾਂਦੀਆਂ ਹਨ। ਮੌਜੂਦਾ ਸਮੇਂ ਪੰਜਾਬ ਦੀ ਉਦਾਹਰਨ ਦਿੱਤੀ ਜਾ  ਸਕਦੀ ਹੈ ਜਿਸਦੀ ਪੇਂਡੂ ਵਿਕਾਸ ਦੀ ਗ੍ਰਾਂਟ ਬਿਨ੍ਹਾਂ ਵਜਾਹ ਕੋਈ ਨਾ ਕੋਈ ਇਤਰਾਜ਼ ਲਗਾਕੇ ਰੋਕ ਦਿੱਤੀ ਗਈ। ਇਥੇ ਇਹ ਗੱਲ ਵਰਨਣਯੋਗ ਹੈ ਕਿ ਦੇਸ਼ ਦਾ ਸਿਆਸਤਦਾਨ ਜਾਂ ਹਾਕਮ ਧਿਰ ਆਮ ਲੋਕਾਂ ਨੂੰ ਆਪਣੀ ਵੋਟ ਤੋਂ ਵੱਧ ਕੁਝ ਨਹੀਂ ਸਮਝਦਾ, ਤੇ ਉਸਦੇ ਹੱਕਾਂ ਦਾ ਹਨਨ ਕਰਨਾ ਆਪਣਾ ਅਧਿਕਾਰ ਸਮਝਦਾ ਹੈ। ਆਮ ਲੋਕਾਂ ਨੂੰ ਵਰਗਲਾਉਂਦਾ ਹੈ,ਛੋਟੀਆਂ-ਮੋਟੀਆਂ ਰਿਆਇਤਾਂ ਦੇਂਦਾ ਹੈ ਅਤੇ ਉਹ ਅਸਲ ਸਕੀਮਾਂ, ਜਿਹੜੀਆਂ ਲੋਕ ਭਲੇ ਹਿੱਤ ਹਨ, ਜਿਹੜੀਆਂ ਰੁਜ਼ਗਾਰ ਪੈਦਾ ਕਰਦੀਆਂ ਹਨ,ਉਨ੍ਹਾਂ ਨੂੰ ਨੁਕਰੇ ਲਾਈ ਰੱਖਦਾ ਹੈ ਜਾਂ ਉਹਨਾਂ ਨੂੰ ਫੇਲ੍ਹ ਕਰਨ ਲਈ ਹਰ ਹਰਬਾ ਵਰਤਦਾ ਹੈ। ਤਦੇ ਹੀ ਪਿੰਡਾਂ ਦਾ ਵਿਕਾਸ ਸਹੀਂ ਅਰਥ ਵਿੱਚ ਨਹੀਂ ਹੋ ਰਿਹਾ, ਤਦੇ ਹੀ ਪਿੰਡਾਂ ਦਾ ਅਰਥਚਾਰਾ ਮਜ਼ਬੂਤੀ ਵੱਲ ਨਹੀਂ ਵੱਧ ਰਿਹਾ। ਪਿੰਡ ਦੇ ਸਮੂਹਿਕ ਵਿਕਾਸ ਦੀ ਜਦੋਂ ਅਸੀਂ ਗੱਲ ਕਰਦੇ ਹਾਂ ਤਾਂ ਇਸ ਦਾ ਭਾਵ ਸਿਰਫ

ਕਿਉਂ ਫੇਲ੍ਹ ਹੋ ਰਹੀਆਂ ਹਨ  ਪੇਂਡੂ ਵਿਕਾਸ ਸਕੀਮਾਂ ? Read More »