Loading Now

CM ਮਾਨ ਦੀ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਖਤਮ

CM ਮਾਨ ਦੀ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਖਤਮ

ਚੰਡੀਗੜ੍ਹ, 18 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਹੈ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨਾਲ ਹੋਈ। ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਇੱਕ ਦਰਜਨ ਮੁਲਾਜ਼ਮ ਆਗੂਆਂ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ, ਜਿਸ ਵਿੱਚ ਗੁਰਨਾਮ ਸਿੰਘ ਵਿਰਕ, ਭਜਨ ਸਿੰਘ ਗਿੱਲ, ਸੁਖਚੈਨ ਸਿੰਘ ਖਹਿਰਾ, ਰਣਜੀਤ ਸਿੰਘ ਰਾਣਵਾਂ, ਤਰਸੇਮ ਸਿੰਘ ਭੱਠਲ, ਕਰਮ ਸਿੰਘ ਧਨੋਆ, ਹਰਜਿੰਦਰ ਸਿੰਘ ਪੰਨੂ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਧਨਵੰਤ ਭੱਠਲ, ਸਾਹਿਲ ਸ਼ਰਮਾ ਅਤੇ ਕੁਲਵਿੰਦਰ ਸਿੰਘ ਢਿੱਲੋਂ ਸ਼ਾਮਲ ਹਨ।
ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਮੁਲਾਜ਼ਮਾਂ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ। ਮੁਲਾਜ਼ਮਾਂ ਨੇ ਆਖਿਆ ਹੈ ਕਿ ਗੱਲ਼ਬਾਤ ਸੁਖਾਵੇਂ ਮਾਹੌਲ ਵਿਚ ਹੋਈ ਹੈ। ਸਰਕਾਰ ਅੱਗੇ ਆਪਣੀਆਂ ਮੰਗਾਂ ਰੱਖੀਆਂ ਗਈਆਂ ਹਨ। ਮੁੱਖ ਮੰਤਰੀ ਨੇ ਆਖਿਆ ਹੈ ਕਿ 4-4% ਦੇ ਮਹਿੰਗਾਈ ਭੱਤੇ (DA) ਦੀਆਂ ਦੋ ਕਿਸ਼ਤਾਂ ਦਿੱਤੀਆਂ ਜਾਣਗੀਆਂ। ਇਸੇ ਮਹੀਨੇ ਤਨਖਾਹ ਨਾਲ ਵਧਿਆ ਹੋਇਆ ਡੀਏ ਆਵੇਗਾ। 2025 ਅਤੇ 2026 ਦੀਆਂ ਦੋ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ। ਇਸ ਤਰ੍ਹਾਂ ਹੁਣ ਪੰਜਾਬ ਦੇ ਮੁਲਾਜ਼ਮਾਂ ਨੂੰ 50 ਫੀਸਦੀ ਡੀਏ ਮਿਲੇਗਾ। ਅਗਲੀ ਮੀਟਿੰਗ ਅਕਤੂਬਰ ਵਿੱਚ ਹੋਵੇਗੀ।

Share this content:

Post Comment