Loading Now

CM ਮਾਨ ਨੇ ਵਿਰੋਧੀ ਧਿਰਾਂ ‘ਤੇ ਕੱਸੇ ਤੰਜ, ਕਿਹਾ..

CM ਮਾਨ ਨੇ ਵਿਰੋਧੀ ਧਿਰਾਂ ‘ਤੇ ਕੱਸੇ ਤੰਜ, ਕਿਹਾ..

ਬਰਨਾਲਾ, 26 ਜੂਨ – ਲੋਕ ਮਿਲਣੀ ਮੁਹਿੰਮ ਤਹਿਤ ਜ਼ਿਲ੍ਹੇ ਦੇ ਪਿੰਡ ਝਲੂਰ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇਹ ਤਿੰਨੋਂ ਪਾਰਟੀਆਂ ਪੰਜਾਬ ਦੀ ਬੇਮਿਸਾਲ ਤਰੱਕੀ ਖ਼ਿਲਾਫ਼ ਇੱਕਜੁੱਟ ਹੋ ਗਈਆਂ ਹਨ, ਕਿਉਂਕਿ ਉਹ ‘ਆਪ’ ਦੀ ਅਗਵਾਈ ਵਾਲੀ ਸਰਕਾਰ ਨੂੰ ਮਿਲ ਰਹੇ ਭਰਵੇਂ ਸਮਰਥਨ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀਆਂ ਹਨ। ਬਰਨਾਲਾ ਵਿੱਚ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਆਪਣਾ ਮਾਨਸਿਕ ਸੰਤੁਲਨ ਗਵਾ ਚੁੱਕੀਆਂ ਹਨ ਕਿਉਂਕਿ ਉਹ ਸੂਬੇ ਦੇ ਤੇਜ਼ੀ ਨਾਲ ਹੋ ਰਹੇ ਵਿਕਾਸ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ। ਉਨ੍ਹਾਂ ਨੂੰ ਬਦਨਾਮ ਕਰਨ ਅਤੇ ਲੋਕਾਂ ਨੂੰ ਗੁਮਰਾਹ ਕਰਨ ਲਈ ਵਿਰੋਧੀ ਪਾਰਟੀਆਂ ਧਰਮ ਦੇ ਨਾਂ ’ਤੇ ਫ਼ਰਜ਼ੀ ਵੀਡੀਓ ਅਤੇ ਝੂਠੇ ਪ੍ਰਚਾਰ ਦਾ ਸਹਾਰਾ ਲੈ ਰਹੀਆਂ ਹਨ। ਉਨ੍ਹਾਂ ਦੀ ਸਰਕਾਰ ਨੂੰ ਲੀਹੋਂ ਲਾਹੁਣ ਦੀਆਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਦਾ ਪੂਰਾ ਧਿਆਨ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ’ਤੇ ਕੇਂਦਰਿਤ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਭਰ ਦੀਆਂ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਕੋਈ ਵੀ ਸਾਜ਼ਿਸ਼ ਜਾਂ ਬਦਨਾਮੀ ਦੀ ਮੁਹਿੰਮ ਉਨ੍ਹਾਂ ਨੂੰ ਲੋਕਾਂ ਲਈ ਕੰਮ ਕਰਨ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਤੋਂ ਨਹੀਂ ਰੋਕ ਸਕਦੀ।

Share this content:

Post Comment