Loading Now

DA ਮਾਮਲੇ ‘ਚ ਪੰਜਾਬ ਦੇ ਮੁੱਖ ਸਕੱਤਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

DA ਮਾਮਲੇ ‘ਚ ਪੰਜਾਬ ਦੇ ਮੁੱਖ ਸਕੱਤਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

ਚੰਡੀਗੜ੍ਹ, 5 ਨਵੰਬਰ – ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸ਼ੁਰੂ ਕੀਤੀ ਗਈ ਅਪਰਾਧਿਕ ਮਾਣਹਾਨੀ ਦੀ ਕਾਰਵਾਈ ‘ਤੇ ਅੱਜ ਅੰਤਰਿਮ ਰੋਕ ਲਗਾ ਦਿੱਤੀ ਹੈ। ਇਹ ਮਾਮਲਾ ਸੂਬਾ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ.ਏ./ਡੀ.ਆਰ. ਦੇ ਬਕਾਏ ਦੇ ਭੁਗਤਾਨ ਸਬੰਧੀ ਦਾਇਰ ਕੀਤੇ ਗਏ ਹਲਫ਼ਨਾਮੇ ਨਾਲ ਜੁੜਿਆ ਹੋਇਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਿਛਲੀ ਸੁਣਵਾਈ ਦੌਰਾਨ ਪਹਿਲੀ ਨਜ਼ਰੇ ਇਹ ਮੰਨਿਆ ਸੀ ਕਿ ਮੁੱਖ ਸਕੱਤਰ ਵੱਲੋਂ ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਦੀ ਵਿਸ਼ੇਸ਼ ਆਗਿਆ ਪਟੀਸ਼ਨ (SLP) ਦੀ ਸਥਿਤੀ ਬਾਰੇ ਅਦਾਲਤ ਅੱਗੇ ਜਾਣਬੁੱਝ ਕੇ ਗ਼ਲਤ ਬਿਆਨਬਾਜ਼ੀ ਕੀਤੀ ਗਈ ਸੀ।

Share this content:

Post Comment