July 2, 2024

ਯੋਗ ਤੇ ਧਿਆਨ ਨੂੰ ਬਿਹਤਰ ਤੇ ਪ੍ਰਭਾਵਸ਼ਾਲੀ ਬਣਾ ਸਕਦੈ ਐਰੋਮਾਥੈਰੇਪੀ ਦਾ ਸੁਮੇਲ

ਆਪਣੀ ਰੋਜ਼ਾਨਾ ਰੁਟੀਨ ਵਿੱਚ ਯੋਗਾ ਨੂੰ ਸ਼ਾਮਲ ਕਰਕੇ, ਤੁਸੀਂ ਕਈ ਸਿਹਤ ਲਾਭ ਪ੍ਰਾਪਤ ਕਰ ਸਕਦੇ ਹੋ। ਯੋਗਾ ਨਾ ਸਿਰਫ਼ ਮੋਟਾਪਾ ਜਾਂ ਭਾਰ ਘਟਾਉਂਦਾ ਹੈ, ਸਗੋਂ ਇਹ ਸਰੀਰ ਨੂੰ ਅੰਦਰੋਂ ਲਚਕੀਲਾ ਅਤੇ ਮਜ਼ਬੂਤ ​​ਵੀ ਬਣਾਉਂਦਾ ਹੈ। ਰੋਜ਼ਾਨਾ 30 ਤੋਂ 40 ਮਿੰਟ ਤੱਕ ਯੋਗਾ ਕਰਨ ਨਾਲ ਤੁਸੀਂ ਆਪਣੇ ਸਮੁੱਚੇ ਸਰੀਰ ਨੂੰ ਫਿੱਟ ਰੱਖ ਸਕਦੇ ਹੋ ਪਰ ਜੇਕਰ ਤੁਸੀਂ ਆਪਣੇ ਯੋਗਾ ਸੈਸ਼ਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਚਾਹੁੰਦੇ ਹੋ ਤਾਂ ਇਸ ਵਿੱਚ ਐਰੋਮਾਥੈਰੇਪੀ ਵੀ ਸ਼ਾਮਲ ਕਰੋ। ਜਦੋਂ ਕਿ ਯੋਗਾ ਸਰੀਰਕ ਲਾਭ ਪ੍ਰਦਾਨ ਕਰਦਾ ਹੈ, ਐਰੋਮਾਥੈਰੇਪੀ ਮਾਨਸਿਕ ਸਿਹਤ ਲਈ ਲਾਭਕਾਰੀ ਹੈ। ਆਓ ਜਾਣਦੇ ਹਾਂ ਕਿਵੇਂ। ਪੌਦਿਆਂ ਤੋਂ ਬਣੇ ਤੇਲ ਅਤੇ ਉਨ੍ਹਾਂ ਦੀ ਖੁਸ਼ਬੂ ਨੂੰ ਐਰੋਮਾਥੈਰੇਪੀ ਵਿੱਚ ਵਰਤਿਆ ਜਾਂਦਾ ਹੈ। ਇਨ੍ਹਾਂ ਦੀ ਸੁਹਾਵਣੀ ਖੁਸ਼ਬੂ ਮਨ ਨੂੰ ਸ਼ਾਂਤ ਕਰਦੀ ਹੈ ਅਤੇ ਤਣਾਅ ਨੂੰ ਘਟਾਉਂਦੀ ਹੈ। ਅਜਿਹੀ ਖੁਸ਼ਬੂ ਯੋਗਾ ਦੌਰਾਨ ਧਿਆਨ ਵਿੱਚ ਵੀ ਮਦਦ ਕਰ ਸਕਦੀ ਹੈ। ਯੋਗਾ ਅਤੇ ਐਰੋਮਾਥੈਰੇਪੀ ਦਾ ਸੰਯੁਕਤ ਪ੍ਰਭਾਵ ਬਹੁਤ ਲਾਭਦਾਇਕ ਹੋ ਸਕਦਾ ਹੈ। ਸਹੀ ਖੁਸ਼ਬੂ ਦੀ ਚੋਣ ਕਰਨਾ ਤੁਹਾਡੇ ਯੋਗਾ ਅਭਿਆਸ ਨੂੰ ਹੋਰ ਵੀ ਵਧੀਆ ਬਣਾ ਸਕਦਾ ਹੈ। ਲੈਵੈਂਡਰ ਦੀ ਖੁਸ਼ਬੂ ਤਣਾਅ ਨੂੰ ਦੂਰ ਕਰਦੀ ਹੈ ਅਤੇ ਮਨ ਨੂੰ ਸ਼ਾਂਤ ਕਰਦੀ ਹੈ। ਇਹ ਇਕਾਗਰਤਾ ਵਧਾਉਣ ਵਿਚ ਮਦਦ ਕਰਦਾ ਹੈ। ਯੋਗਾ ਕਰਦੇ ਸਮੇਂ ਲੈਵੇਂਡਰ ਆਇਲ ਦੀ ਵਰਤੋਂ ਕਰੋ। ਯੂਕੇਲਿਪਟਸ ਦੀ ਖੁਸ਼ਬੂ ਗਲੇ ਦੇ ਬੰਦ ਹੋਣ ਅਤੇ ਖੰਘ ਦੀ ਸਮੱਸਿਆ ਨੂੰ ਠੀਕ ਕਰਨ ਵਿੱਚ ਮਦਦ ਕਰਦੀ ਹੈ। ਇਸ ਦਾ ਤੇਲ ਯੋਗਾ ਦੌਰਾਨ ਆਰਾਮ ਕਰਨ ਅਤੇ ਯੋਗਾ ਕਰਨ ਤੋਂ ਬਾਅਦ ਸਰੀਰ ਦੇ ਦਰਦ ਆਦਿ ਨੂੰ ਘੱਟ ਕਰਨ ਵਿੱਚ ਬਹੁਤ ਪ੍ਰਭਾਵਸ਼ਾਲੀ ਹੈ। ਪੁਦੀਨੇ ਦੀ ਤਾਜ਼ਗੀ ਮਨ ਨੂੰ ਸ਼ਾਂਤ ਅਤੇ ਸ਼ਾਂਤ ਕਰਦੀ ਹੈ ਅਤੇ ਇਕਾਗਰਤਾ ਵਧਾਉਂਦੀ ਹੈ, ਜਿਸ ਨਾਲ ਧਿਆਨ ਦੀ ਪ੍ਰਕਿਰਿਆ ਲੰਬੇ ਸਮੇਂ ਤੱਕ ਬਿਨਾਂ ਕਿਸੇ ਰੁਕਾਵਟ ਦੇ ਕੀਤੀ ਜਾ ਸਕਦੀ ਹੈ ਅਤੇ ਵੱਧ ਤੋਂ ਵੱਧ ਲਾਭ ਉਠਾਇਆ ਜਾ ਸਕਦਾ ਹੈ। ਰੋਜ਼ਮੇਰੀ ਦੀ ਖੁਸ਼ਬੂ ਯਾਦਾਸ਼ਤ ਸ਼ਕਤੀ ਨੂੰ ਵਧਾਉਂਦੀ ਹੈ ਅਤੇ ਮਨ ਨੂੰ ਸ਼ਾਂਤ ਕਰਦੀ ਹੈ। ਜਿਸ ਨਾਲ ਧਿਆਨ ਕੇਂਦਰਿਤ ਕਰਨਾ ਆਸਾਨ ਹੋ ਜਾਂਦਾ ਹੈ। ਚੰਦਨ ਦੀ ਸੁਗੰਧ ਸ਼ਾਂਤੀ ਪ੍ਰਦਾਨ ਕਰਦੀ ਹੈ ਅਤੇ ਮਨ ਵਿੱਚ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਚੱਲ ਰਹੀਆਂ ਹੋਣ ਦੇ ਬਾਵਜੂਦ ਤਣਾਅ ਦੀ ਸਮੱਸਿਆ ਨਹੀਂ ਹੁੰਦੀ। ਯੋਗਾ ਅਤੇ ਐਰੋਮਾਥੈਰੇਪੀ ਦਾ ਸੁਮੇਲ ਯੋਗਾ ਅਭਿਆਸ ਨੂੰ ਬਿਹਤਰ ਅਤੇ ਪ੍ਰਭਾਵਸ਼ਾਲੀ ਬਣਾ ਸਕਦਾ ਹੈ, ਇਸ ਲਈ ਅਗਲੀ ਵਾਰ ਯੋਗਾ ਦੌਰਾਨ ਐਰੋਮਾਥੈਰੇਪੀ ਦੀ ਵਰਤੋਂ ਕਰੋ ਅਤੇ ਫਿਰ ਇਸਦੇ ਲਾਭ ਵੇਖੋ।

ਯੋਗ ਤੇ ਧਿਆਨ ਨੂੰ ਬਿਹਤਰ ਤੇ ਪ੍ਰਭਾਵਸ਼ਾਲੀ ਬਣਾ ਸਕਦੈ ਐਰੋਮਾਥੈਰੇਪੀ ਦਾ ਸੁਮੇਲ Read More »

ਅਕਾਲੀ ਦਲ ਦੀ ਉਮੀਦਾਵਰ ਸੁਰਜੀਤ ਕੌਰ ਆਪ ’ਚ ਹੋਈ ਸ਼ਾਮਲ

ਪੱਛਮੀ ਜ਼ਿਮਨੀ ਚੋਣ ਦੌਰਾਨ ਜਲੰਧਰ ਤੋਂ ਅਕਾਲੀ ਦਲ ਦੀ ਉਮੀਦਾਵਰ ਸੁਰਜੀਤ ਕੌਰ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਕੌਰ ਨੂੰ ਸਿਰੋਪਾ ਪਾ ਕੇ ਪਾਰਟੀ ਵਿਚ ਸ਼ਮੂਲੀਅਤ ਕਰਵਾਈ । ਬੀਬੀ ਸੁਰਜੀਤ ਕੌਰ ਪੰਥਕ ਪਿਛੋਕੜ ਤੋਂ ਹਨ ਤੇ ਉਨ੍ਹਾਂ ਦੇ ਮਰਹੂਮ ਪਤੀ ਜਥੇਦਾਰ ਪ੍ਰੀਤਮ ਸਿੰਘ ਵੀ ਇਕ ਵਾਰ ਕੌਂਸਲਰ ਰਹੇ ਹਨ। ਸੁਰਜੀਤ ਕੌਰ ਵੀ ਆਪਣੇ ਸਮਾਜ ਸੇਵੀ ਕੰਮਾਂ ਵਾਸਤੇ ਜਾਣੇ ਜਾਂਦੇ ਹਨ। ਦੱਸ ਦੇਈਏ ਕਿ ਇਸ ਹਫ਼ਤੇ ਦੇ ਸ਼ੁਰੂ ਵਿਚ ਅਕਾਲੀ ਦਲ ਨੇ ਪਹਿਲਾਂ ਹੀ ਦੋ ਵਾਰ ਨਗਰ ਕੌਂਸਲਰ ਤੋਂ ਸਮਰਥਨ ਵਾਪਸ ਲੈ ਲਿਆ ਸੀ, ਇਹ ਦਾਅਵਾ ਕਰਦੇ ਹੋਏ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਬਗਾਵਤ ਕਰਨ ਵਾਲੇ ਬਾਗੀ ਧੜੇ ਨਾਲ ਸਬੰਧਤ ਹੈ। ਹਾਲਾਂਕਿ ਸੁਰਜੀਤ ਕੌਰ ਨੇ ਸਮਰਥਨ ਲੈਣ ਤੋਂ ਬਾਅਦ ਕਾਨਫਰੰਸ ਵੀ ਕੀਤੀ ਸੀ।

ਅਕਾਲੀ ਦਲ ਦੀ ਉਮੀਦਾਵਰ ਸੁਰਜੀਤ ਕੌਰ ਆਪ ’ਚ ਹੋਈ ਸ਼ਾਮਲ Read More »

ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਇੰਗਲੈਂਡ ਲਈ ਕੀਤੀ ਐਕਸਪੋਰਟ

ਬਾਗ਼ਬਾਨੀ ਵਿਭਾਗ ਵੱਲੋਂ ਖੇਤੀਬਾੜੀ ਅਤੇ ਪ੍ਰੋਸੈਸਡ ਫ਼ੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (ਅਪੇਡਾ) ਦੇ ਸਹਿਯੋਗ ਨਾਲ ਸੂਬੇ ਦੇ ਨੀਮ ਪਹਾੜੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੀ ਲੀਚੀ ਦੀ ਪਹਿਲੀ ਖੇਪ ਨੂੰ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਨਲਾਈਨ ਵਿਧੀ ਰਾਹੀਂ ਹਰੀ ਝੰਡੀ ਦੇ ਕੇ ਇੰਗਲੈਂਡ ਲਈ ਰਵਾਨਾ ਕੀਤਾ। ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ 3250 ਹੈਕਟੇਅਰ ਰਕਬੇ ਵਿੱਚ ਲੀਚੀ ਦੀ ਕਾਸ਼ਤ ਕੀਤੀ ਜਾਂਦੀ ਹੈ ਅਤੇ ਇਸ ਦੀ ਪੈਦਾਵਾਰ ਕਰੀਬ 13000 ਮੀਟਰਕ ਟਨ ਹੈ। ਉਨ੍ਹਾਂ ਦੱਸਿਆ ਕਿ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਲੀਚੀ ਲਈ ਅਨੁਕੂਲ ਵਾਤਾਵਰਣ ਹੋਣ ਕਾਰਨ ਇੱਥੋਂ ਦੀ ਲੀਚੀ ਦਾ ਕੁਦਰਤੀ ਗੂੜ੍ਹਾ ਲਾਲ ਰੰਗ ਅਤੇ ਮਿਠਾਸ ਦੂਜੇ ਰਾਜਾਂ ਦੇ ਮੁਕਾਬਲੇ ਬਹੁਤ ਹੀ ਵਧੀਆ ਹੈ। ਬਾਗ਼ਬਾਨੀ ਮੰਤਰੀ ਨੇ ਕਿਹਾ ਕਿ ਲੀਚੀ ਦੀ ਪਹਿਲੀ ਖੇਪ ਇੰਗਲੈਂਡ (ਯੂ.ਕੇ.) ਲਈ ਐਕਸਪੋਰਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਿਸ਼ੇਸ ਉਪਰਾਲਿਆਂ ਰਾਹੀਂ ਲੀਚੀ ਦੇ ਬਾਗ਼ਬਾਨ ਐਕਸਪੋਰਟ ਜ਼ਰੀਏ ਹੋਰ ਵੱਧ ਮੁਨਾਫ਼ਾ ਕਮਾ ਸਕਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬਾਗ਼ਬਾਨੀ ਵਿਭਾਗ ਅਤੇ ਅਪੇਡਾ ਦੇ ਸਹਿਯੋਗ ਨਾਲ ਬਾਗ਼ਬਾਨੀ ਦੀਆਂ ਹੋਰ ਫ਼ਸਲਾਂ ਨੂੰ ਵੀ ਵਿਦੇਸ਼ ਭੇਜਣ ਦੇ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਮੁਰਾਦਪੁਰ ਦੇ ਅਗਾਂਹਵਧੂ ਕਿਸਾਨ ਰਾਕੇਸ਼ ਡਡਵਾਲ ਦੀ ਲੀਚੀ ਦੀ ਉਪਜ ਅੰਮ੍ਰਿਤਸਰ ਤੋਂ ਇੰਗਲੈਂਡ ਲਈ ਭੇਜੀ ਗਈ ਹੈ।

ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਇੰਗਲੈਂਡ ਲਈ ਕੀਤੀ ਐਕਸਪੋਰਟ Read More »

ਹਰਿਆਣਾ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਅੱਠ ਫ਼ੀਸਦ ਵਾਧਾ

ਹਰਿਆਣਾ ਵਿੱਚ ਭਾਜਪਾ ਨੇ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਖਿੱਚ ਦਿੱਤੀਆਂ ਹਨ। ਇਸ ਤਹਿਤ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ (ਐੱਚਕੇਆਰਐੱਨ) ਰਾਹੀਂ ਲੱਗੇ ਪਹਿਲੀ, ਦੂਜੀ ਅਤੇ ਤੀਜੀ ਸ਼੍ਰੇਣੀ ਦੇ 1 ਲੱਖ 19 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਨੂੰ ਤੋਹਫ਼ਾ ਦਿੰਦਿਆਂ, ਉਨ੍ਹਾਂ ਦੀਆਂ ਤਨਖਾਹਾਂ ਵਿੱਚ 8 ਫ਼ੀਸਦ ਦਾ ਵਾਧਾ ਕੀਤਾ ਹੈ। ਮੁੱਖ ਮੰਤਰੀ ਦੇ ਇਹ ਆਦੇਸ਼ ਪਹਿਲੀ ਜੁਲਾਈ, 2024 ਤੋਂ ਲਾਗੂ ਹੋਣਗੇ। ਇਹ ਐਲਾਨ ਮੁੱਖ ਮੰਤਰੀ ਨੇ ਭਾਰਤੀ ਮਜ਼ਦੂਰ ਯੂਨੀਅਨ ਦੇ ਨਾਲ ਆਏ ਵੱਖ-ਵੱਖ ਮਜ਼ਦੂਰ ਯੂਨੀਅਨਾਂ ਅਤੇ ਐੱਚਕੇਆਰਐੱਨ ਦੇ ਮੁਲਾਜ਼ਮਾਂ ਦੇ ਨਾਲ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਵਿਧਾਇਕ ਮੋਹਨ ਲਾਲ ਬੜੌਲੀ, ਸੀਤਾਰਾਮ ਯਾਦਵ ਅਤੇ ਲਛਮਣ ਸਿੰਘ ਯਾਦਵ ਵੀ ਮੌਜੂਦ ਰਹੇ। ਸ੍ਰੀ ਸੈਣੀ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਆਊਟਸੋਰਸਿੰਗ ਪਾਲਸੀ ਤਹਿਤ ਲੱਗੇ ਕੱਚੇ ਮੁਲਾਜ਼ਮਾਂ ਦਾ ਸ਼ੋਸ਼ਣ ਹੁੰਦਾ ਸੀ। ਭਾਜਪਾ ਸਰਕਾਰ ਨੇ ਮੁਲਾਜ਼ਮਾਂ ਨੂੰ ਸ਼ੋਸ਼ਣ ਤੋਂ ਬਚਾਉਣ ਲਈ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ ਦਾ ਗਠਨ ਕੀਤਾ। ਸ਼੍ਰੇਣੀ-1 ਦੇ ਜ਼ਿਲ੍ਹਿਆਂ ਵਿੱਚ ਦਰਜਾ-1 ਮੁਲਾਜ਼ਮਾਂ ਨੂੰ 18,400 ਰੁਪਏ ਤੋਂ ਵਧ ਕੇ 19,872 ਰੁਪਏ, ਦਰਜਾ-2 ਮੁਲਾਜ਼ਮਾਂ ਨੂੰ 21,650 ਰੁਪਏ ਤੋਂ 23,382 ਰੁਪਏ ਅਤੇ ਦਰਜਾ-3 ਮੁਲਾਜ਼ਮਾਂ ਨੂੰ 22,300 ਰੁਪਏ ਤੋਂ ਵਧ ਕੇ 24,084 ਰੁਪਏ ਤਨਖਾਹ ਮਿਲੇਗੀ। ਸ਼੍ਰੇਣੀ-2 ਦੇ ਜ਼ਿਲ੍ਹਿਆਂ ਵਿੱਚ ਦਰਜਾ-1 ਮੁਲਾਜ਼ਮਾਂ ਨੂੰ 16,250 ਰੁਪਏ ਤੋਂ ਵਧ ਕੇ 17,550 ਰੁਪਏ, ਦਰਜਾ-2 ਮੁਲਾਜ਼ਮਾਂ ਨੂੰ 19,450 ਰੁਪਏ ਤੋਂ 21,600 ਰੁਪਏ ਅਤੇ ਦਰਜਾ-3 ਮੁਲਾਜ਼ਮਾਂ ਨੂੰ 20,100 ਰੁਪਏ ਤੋਂ ਵਧ ਕੇ 21,708 ਰੁਪਏ ਦੀ ਤਨਖਾਹ ਮਿਲੇਗੀ। ਇਸੇ ਤਰ੍ਹਾਂ ਸ਼੍ਰੇਣੀ-3 ਦੇ ਜ਼ਿਲ੍ਹਿਆਂ ਵਿਚ ਦਰਜਾ-1 ਮੁਲਾਜ਼ਮਾਂ ਨੂੰ 15,050 ਰੁਪਏ ਤੋਂ ਵਧ ਕੇ 16,254 ਰੁਪਏ, ਦਰਜਾ-2 ਮੁਲਾਜ਼ਮਾਂ ਨੂੰ 18,300 ਰੁਪਏ ਤੋਂ 19,764 ਰੁਪਏ ਅਤੇ ਦਰਜਾ-3 ਮੁਲਾਜ਼ਮਾਂ ਨੂੰ 18,900 ਰੁਪਏ ਤੋਂ ਵਧ ਕੇ 20,412 ਰੁਪਏ ਤਨਖਾਹ ਮਿਲੇਗੀ।

ਹਰਿਆਣਾ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਅੱਠ ਫ਼ੀਸਦ ਵਾਧਾ Read More »

ਜਥੇਬੰਦੀਆਂ ਨੇ ਨਵੇਂ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ

ਜਮਹੂਰੀ ਅਧਿਕਾਰ ਸਭਾ ਅਤੇ ਤਰਕਸ਼ੀਲ ਸੁਸਾਇਟੀ ਦੀ ਅਗਵਾਈ ’ਚ ਜਨਤਕ ਸੰਗਠਨਾਂ ਨੇ ਅਰੁੰਧਤੀ ਰਾਏ ਅਤੇ ਪ੍ਰੋ. ਸ਼ੇਖ਼ ਸ਼ੌਕਤ ਹੁਸੈਨ ਉੱਪਰ ਯੂਏਪੀਏ ਲਾਉਣ ਤੋਂ ਇਲਾਵਾ ਦੇਸ਼ ਵਿੱਚ ਅੱਜ ਤੋਂ ਲਾਗੂ ਹੋਏ ਨਵੇਂ ਅਪਰਾਧਿਕ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਇਸ ਸਬੰਧ ’ਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ ਅਤੇ ਨਵੇਂ ਲਾਗੂ ਹੋਏ ਕਾਨੂੰਨਾਂ ਦੀਆਂ ਕਾਪੀਆਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਸਾੜੀਆਂ। ਇਸ ਤੋਂ ਪਹਿਲਾਂ ਇੱਥੇ ਪੈਨਸ਼ਨਰ ਭਵਨ ਵਿੱਚ ਇਕੱਠੇ ਹੋਏ ਧਰਨਾਕਾਰੀਆਂ ਨੂੰ ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਿੰ. ਬੱਗਾ ਸਿੰਘ, ਸੂਬਾ ਕਮੇਟੀ ਮੈਂਬਰ ਡਾ. ਅਜੀਤਪਾਲ ਸਿੰਘ, ਵਕੀਲ ਐਨ. ਕੇ. ਜੀਤ, ਸੂਬਾ ਸਕੱਤਰ ਪ੍ਰਿਤਪਾਲ ਸਿੰਘ, ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਕੰਵਲਜੀਤ ਸਿੰਘ ਕੁਟੀ ਅਤੇ ਤਰਕਸ਼ੀਲ ਆਗੂ ਬਲਰਾਜ ਸਿੰਘ ਮੌੜ ਨੇ ਸੰਬੋਧਨ ਕੀਤਾ। ਵਿਖਾਵਾਕਾਰੀਆਂ ਵਿੱਚ ਟੈਕਨੀਕਲ ਸਰਵਿਸਜ਼ ਯੂਨੀਅਨ, ਪੰਜਾਬੀ ਸਾਹਿਤ ਸਭਾ, ਲੋਕ ਮੋਰਚਾ, ਕਿਰਤੀ ਕਿਸਾਨ ਯੂਨੀਅਨ, ਦਿਹਾਤੀ ਮਜ਼ਦੂਰ ਸਭਾ, ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ, ਬਿਜਲੀ ਕਰਮਚਾਰੀ ਪੈਨਸ਼ਨਰ ਐਸੋਸੀਏਸ਼ਨ ਤੇ ਪੀਐੱਸਯੂ (ਲਲਕਾਰ) ਦੇ ਪ੍ਰਤੀਨਿਧਾਂ ਸਮੇਤ ਸਮਾਜ ਦੇ ਵੱਖ-ਵੱਖ ਖੇਤਰਾਂ ਦੀਆਂ ਸ਼ਖ਼ਸੀਅਤਾਂ ਹਾਜ਼ਰ ਸਨ। ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਅਰੁੰਧਤੀ ਰਾਏ ਅਤੇ ਸ਼ੌਕਤ ਹੁਸੈਨ ਨੂੰ ਨਿਰ-ਆਧਾਰ ਕੇਸ ਵਿੱਚ ਫਸਾਉਣ ਲਈ ਯੂਏਪੀਏ ਮੜਨ ਖ਼ਿਲਾਫ਼ ਜ਼ਿਲ੍ਹਾ ਹੈੱਡ ਕੁਆਰਟਰ ’ਤੇ ਨਵੇਂ ਫੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਤਰਕਸ਼ੀਲ ਸੁਸਾਇਟੀ ਦੇ ਆਗੂ ਰਣਜੀਤ ਸਿੰਘ ਸਿਵੀਆ, ਕੁਲਦੀਪ ਸਿੰਘ ਮਾਣੂੰਕੇ, ਜਮਹੂਰੀ ਅਧਿਕਾਰ ਸਭਾ ਦੇ ਸ਼ਿਵਚਰਨ ਸਿੰਘ ਅਰਾਈਆਂ ਵਾਲਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਦਰਸ਼ਨ ਪਾਲ, ਪੈਨਸ਼ਨਰ ਆਗੂ ਪੂਰਨ ਸਿੰਘ ਮੱਲਕੇ, ਜ਼ਿਲ੍ਹਾ ਜਨਰਲ ਸਕੱਤਰ ਨੱਥਾ ਸਿੰਘ ਰੋੜੀਕਪੂਰਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਕਰਨੈਲ ਸਿੰਘ ਭਾਣਾ, ਕਰਮਜੀਤ ਸਿੰਘ ਸੇਵੇਵਾਲਾ ਤੋਂ ਇਲਾਵਾ ਕਿਸਾਨ ਅਤੇ ਔਰਤਾਂ ਹਾਜ਼ਰ ਸਨ। ਸੀਪੀਆਈ ਅਤੇ ਸੀਪੀਐੱਮ ਵੱਲੋਂ ਡੀਸੀ ਦਫ਼ਤਰ ਸਾਹਮਣੇ ਨਵੇਂ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੁਜ਼ਾਹਰੇ ਦੀ ਅਗਵਾਈ ਸੀਪੀਆਈ ਦੇ ਕਾਮਰੇਡ ਹਰੀਸ਼ ਕੰਬੋਜ, ਕਾਮਰੇਡ ਨੱਥਾ ਸਿੰਘ ਤਹਿਸੀਲ ਸਕੱਤਰ ਜਲਾਲਾਬਾਦ, ਕਾਮਰੇਡ ਵਣਜਾਰ ਸਿੰਘ ਤਹਿਸੀਲ ਸਕੱਤਰ ਫਾਜ਼ਿਲਕਾ ਅਤੇ ਕਾਮਰੇਡ ਸੁਰਜੀਤ ਸਿੰਘ ਨੇ ਕੀਤੀ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੁਰਜ ਗਿੱਲ) ਨੇ ਬਲਾਕ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ ਅਤੇ ਜਨਰਲ ਸਕੱਤਰ ਗੁਰਦਾਸ ਸਿੰਘ ਸੇਮਾ ਦੀ ਅਗਵਾਈ ਹੇਠ ਜਮਹੂਰੀ ਅਧਿਕਾਰ ਸਭਾ ਅਤੇ ਤਰਕਸ਼ੀਲ ਸੁਸਾਇਟੀ ਦੇ ਸੱਦੇ ’ਤੇ ਮਾਲ ਰੋਡ ’ਤੇ ਦੇਸ਼ ਵਿੱਚ 1 ਜੁਲਾਈ ਤੋਂ ਲਾਗੂ ਕੀਤੇ ਗਏ ਨਵੇਂ ਕਾਨੂੰਨਾਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ। ਇਸ ਮੌਕੇ ਕਿਸਾਨ ਆਗੂ ਗੁਰਮੇਲ ਸਿੰਘ ਪੂਹਲੀ, ਜਗਰੂਪ ਸਿੰਘ, ਸਰਬਜੀਤ ਸਿੰਘ ਤੁੰਗਵਾਲੀ, ਜਗਸੀਰ ਸਿੰਘ ਤੁੰਗਵਾਲੀ, ਲੀਡਰ ਸਿੰਘ ਤੂੰਗਵਾਲੀ, ਹਰਜੋਤ ਸਿੰਘ ਅਤੇ ਗੋਬਿੰਦ ਸਿੰਘ ਹਾਜ਼ਰ ਸਨ। ਜਮਹੂਰੀ ਅਧਿਕਾਰ ਸਭਾ ਅਤੇ ਤਰਕਸ਼ੀਲ ਸੁਸਾਇਟੀ ਵੱਲੋਂ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਅਰੁੰਧਤੀ ਰਾਏ ਅਤੇ ਪ੍ਰੋ. ਸ਼ੇਖ ਸ਼ੌਕਤ ਹੁਸੈਨ ਖ਼ਿਲਾਫ਼ ਯੂਏਪੀਏ ਤਹਿਤ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇਣ ਅਤੇ ਤਿੰਨ ਕਾਲੇ ਫੌਜਦਾਰੀ ਕਾਨੂੰਨ ਲਾਗੂ ਕੀਤੇ ਜਾਣ ਦੇ ਵਿਰੋਧ ’ਚ ਕਚਹਿਰੀ ਚੌਕ ਵਿੱਚ ਧਰਨਾ ਦਿੱਤਾ ਗਿਆ। ਇਸ ਉਪਰੰਤ ਮਾਰਚ ਕਰਦਿਆਂ ਡੀਸੀ ਦਫ਼ਤਰ ਪੁੱਜ ਕੇ ਨਵੇਂ ਲਾਗੂ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਮੰਗ ਪੱਤਰ ਸੌਂਪਿਆ ਗਿਆ। ਮੁਜ਼ਾਹਰੇ ਦੀ ਅਗਵਾਈ ਰਜਿੰਦਰ ਭਦੌੜ, ਸੋਹਣ ਸਿੰਘ ਮਾਝੀ, ਬਿੱਕਰ ਸਿੰਘ ਔਲਖ, ਕਮਲਜੀਤ ਕੌਰ ਅਤੇ ਅਮਰਜੀਤ ਕੌਰ ਨੇ ਕੀਤੀ। ਇਸ ਮੌਕੇ ਕਚਹਿਰੀ ਚੌਕ ਵਿੱਚ ਰੈਲੀ ਕਰਨ ਉਪਰੰਤ ਡੀਸੀ ਦਫ਼ਤਰ ਤੱਕ ਮਾਰਚ ਕਰ ਕੇ ਅਰੁੰਧਤੀ ਰਾਏ ਅਤੇ ਪ੍ਰੋ. ਹੁਸੈਨ ਖ਼ਿਲਾਫ਼ ਯੂਏਪੀਏ ਤਹਿਤ ਦਿੱਤੀ ਮਨਜ਼ੂਰੀ ਵਾਪਸ ਲੈਣ ਲਈ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਲੇਖਕਾ ਅਰੁੰਧਤੀ ਰਾਏ ਤੇ ਪ੍ਰੋ. ਸ਼ੇਖ਼ ਸ਼ੌਕਤ ਹੁਸੈਨ ਖ਼ਿਲਾਫ਼ ਕੇਸ ਦਰਜ ਦੀ ਮਨਜ਼ੂਰੀ ਦੇਣ ਖ਼ਿਲਾਫ਼ ਜਨਤਕ ਜਥੇਬੰਦੀਆਂ ਵੱਲੋਂ ਡੀਸੀ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੁਰਭਗਤ ਸਿੰਘ ਭਲਾਈਆਣਾ, ਲਖਵੀਰ ਹਰੀਕੇ, ਪਵਨ ਕੁਮਾਰ, ਮੰਗਾ ਸਿੰਘ ਆਜ਼ਾਦ, ਕਾਕਾ ਸਿੰਘ ਖੁੰਡੇ ਹਲਾਲ, ਪ੍ਰਵੀਨ ਜੰਡ ਵਾਲਾ, ਅਮਨਦੀਪ ਸਿੰਘ ਤੇ ਰਾਮ ਸਵਰਨ ਲੱਖੇਵਾਲੀ ਨੇ ਆਖਿਆ ਕਿ ਮੋਦੀ ਸਰਕਾਰ ਤੀਜੀ ਵਾਰ ਰਾਜ ਭਾਗ ਸੰਭਾਲਣ ਤੋਂ ਬਾਅਦ ਲੋਕ ਹਿੱਤਾਂ ਤੇ ਹੱਕਾਂ ਦੀ ਆਵਾਜ਼ ਨੂੰ ਦਬਾਉਣ ਦੇ ਇਰਾਦੇ ਨਾਲ ਨੀਤੀਆਂ ਬਣਾਉਣ ਲੱਗੀ ਹੈ। ਪੰਜਾਬ ਦੀਆਂ ਸਮੂਹ ਜਨਤਕ ਜਮਹੂਰੀ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਅੱਜ ਤੋਂ ਲਾਗੂ ਕੀਤੇ ਜਾ ਰਹੇ ਨਵੇਂ ਫੌਜਦਾਰੀ ਕਾਨੂੰਨਾਂ ਦਾ ਵਿਰੋਧ ਕਰਨ ਦੇ ਸੱਦੇ ’ਤੇ ਜਨਤਕ ਜਥੇਬੰਦੀਆਂ ਅਤੇ ਤਰਕਸ਼ੀਲ ਸੁਸਾਇਟੀ ਦੇ ਆਗੂਆਂ ਤੇ ਵਰਕਰਾਂ ਨੇ ਸਥਾਨਕ ਤਹਿਸੀਲ ਕੰਪਲੈਕਸ ਵਿੱਚ ਲਾਗੂ ਕੀਤੇ ਜਾ ਰਹੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਇੱਕ ਮੰਗ ਪੱਤਰ ਐੱਸਡੀਐੱਮ ਦਫ਼ਤਰ ਦੇ ਅਧਿਕਾਰੀਆਂ ਨੂੰ ਸੌਂਪਿਆ ਗਿਆ। ਇਸ ਮੌਕੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਆਗੂ ਐਡਵੋਕੇਟ ਅਵਤਾਰ ਸਿੰਘ ਸਿੱਧੂ, ਤਲਵੰਡੀ ਸਾਬੋ ਇਕਾਈ ਪ੍ਰਧਾਨ ਮਹਿਮਾ ਸਿੰਘ ਧਿੰਗੜ, ਹਰਜਿੰਦਰ ਸਿੰਘ ਪੱਪੀ, ਯੋਗਰਾਜ ਸਿੰਘ ਭਾਗੀਵਾਂਦਰ, ਬਲਦੇਵ ਗਿੱਲ, ਕਾਮਰੇਡ ਮੱਖਣ ਸਿੰਘ ਗੁਰੂਸਰ ਦਿਹਾਤੀ ਮਜ਼ਦੂਰ ਸਭਾ, ਕ੍ਰਿਸ਼ਨ ਗੁਰੂ ਸਰੀਆ ਅਤੇ ਰਾਮ ਸਿੰਘ ਆਦਿ ਆਗੂ ਤੇ ਵਰਕਰ ਮੌਜੂਦ ਸਨ।

ਜਥੇਬੰਦੀਆਂ ਨੇ ਨਵੇਂ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ Read More »

ਖੇਤੀ ਨੀਤੀਆਂ ਵਿੱਚ ਤਬਦੀਲੀ ਦੀ ਜ਼ਰੂਰਤ/ਡਾ. ਗਿਆਨ ਸਿੰਘ

ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਅਸ਼ਵਨੀ ਵੈਸ਼ਨਵ ਨੇ 19 ਜੂਨ 2024 ਨੂੰ ਕਿਹਾ ਹੈ ਕਿ ਕੇਂਦਰੀ ਕੈਬਨਿਟ ਨੇ ਖੇਤੀਬਾੜੀ ਲਾਗਤਾਂ ਅਤੇ ਕੀਮਤਾਂ ਕਮਿਸ਼ਨ (ਸੀਏਸੀਪੀ) ਦੀਆਂ ਸਿਫ਼ਾਰਸ਼ਾਂ ਦੇ ਆਧਾਰ ਉੱਤੇ ਸਾਉਣੀ ਦੀਆਂ 14 ਖੇਤੀਬਾੜੀ ਜਿਨਸਾਂ ਲਈ ਘੱਟੋ-ਘੱਟ ਸਮਰਥਨ ਕੀਮਤਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਾਉਣੀ ਮਾਰਕੀਟਿੰਗ ਸੀਜ਼ਨ 2024-25 ਲਈ ਸਾਉਣੀ ਦੀ ਮੁੱਖ ਖੇਤੀਬਾੜੀ ਜਿਨਸ ਝੋਨੇ ਦੀ ਘੱਟੋ-ਘੱਟ ਸਮਰਥਨ ਕੀਮਤ ਵਿੱਚ ਕੀਤੇ ਵਾਧੇ ਬਾਰੇ ਨੁਕਤਾਚੀਨੀ ਹੋਈ ਹੈ। ਭਾਰਤ ਵਿੱਚ ਖੇਤੀਬਾੜੀ ਕੀਮਤ ਨੀਤੀ ਦੀ ਸ਼ੁਰੂਆਤ ਦੂਜੇ ਸੰਸਾਰ ਯੁੱਧ ਦੌਰਾਨ ਹੋ ਗਈ ਸੀ ਜਦੋਂ ਤਤਕਾਲੀ ਬ੍ਰਿਟਿਸ਼ ਸਰਕਾਰ ਨੇ ਅਨਾਜ ਪਦਾਰਥਾਂ ਦੀ ਭਾਰੀ ਥੁੜ੍ਹ ਕਾਰਨ ਤੇਜ਼ੀ ਨਾਲ ਵਧ ਰਹੀਆਂ ਕੀਮਤਾਂ ਤੋਂ ਖਪਤਕਾਰਾਂ ਨੂੰ ਰਾਹਤ ਦੇਣ ਲਈ ਕੁਝ ਮੁੱਖ ਖੇਤੀ ਜਿਨਸਾਂ ਦੀਆਂ ਵੱਧ ਤੋਂ ਵੱਧ ਕੀਮਤਾਂ ਤੈਅ ਕੀਤੀਆਂ ਤੇ ਕਿਸਾਨਾਂ ਦੇ ਹਿੱਤਾਂ ਦਾ ਖਿਆਲ ਰੱਖਦਿਆਂ ਕੁਝ ਜਿਨਸਾਂ ਦੀਆਂ ਘੱਟੋ-ਘੱਟ ਕੀਮਤਾਂ ਵੀ ਤੈਅ ਕੀਤੀਆਂ। ਦੂਜੇ ਸੰਸਾਰ ਯੁੱਧ ਤੋਂ ਬਾਅਦ ਵੀ ਭਾਰਤ ’ਚ ਅਨਾਜ ਥੁੜ੍ਹ ਜਾਰੀ ਰਹੀ। ਮੁਲਕ ਆਜ਼ਾਦ ਹੋਣ ਪਿੱਛੋਂ 1950 ’ਚ ਕੇਂਦਰ ਸਰਕਾਰ ਨੇ ਯੋਜਨਾ ਕਮਿਸ਼ਨ ਬਣਾਇਆ ਜਿਸ ਨੇ 1951 ਤੋਂ ਪੰਜ ਸਾਲਾ ਯੋਜਨਾਵਾਂ ਸ਼ੁਰੂ ਕੀਤੀਆਂ। ਪਹਿਲੀ ਪੰਜ ਸਾਲਾ ਯੋਜਨਾ (1951-56) ਦੌਰਾਨ ਮੁੱਖ ਤਰਜੀਹ ਖੇਤੀ ਵਿਕਾਸ ਨੂੰ ਦਿੱਤੀ ਗਈ ਜਿਸ ਸਦਕਾ ਮੁਲਕ ਵਿੱਚ ਅਨਾਜ ਪਦਾਰਥਾਂ ਦੀ ਥੁੜ੍ਹ ਉਤੇ ਕਾਬੂ ਪਾਇਆ ਜਾ ਸਕਿਆ। ਦੂਜੀ ਪੰਜ ਸਾਲਾ ਯੋਜਨਾ (1956-61) ਦੌਰਾਨ ਮੁੱਖ ਤਰਜੀਹ ਉਦਯੋਗਿਕ ਵਿਕਾਸ ਨੂੰ ਦਿੱਤੀ। ਇਸ ਸਮੇਂ ਦੌਰਾਨ ਮੁਲਕ ਵਿੱਚ ਮੁੜ ਤੋਂ ਅਨਾਜ ਪਦਾਰਥਾਂ ਦੀ ਥੁੜ੍ਹ ਸਾਹਮਣੇ ਆਈ। 1962-64 ਦੌਰਾਨ ਮੁਲਕ ਦੇ ਕਈ ਹਿੱਸਿਆਂ ਵਿੱਚ ਪਏ ਸੋਕੇ ਕਾਰਨ ਮੁਲਕ ਵਿੱਚ ਅਨਾਜ ਪਦਾਰਥਾਂ ਦੀ ਥੁੜ੍ਹ ਨੇ ਭਿਆਨਕ ਰੂਪ ਧਾਰਨ ਕਰ ਲਿਆ। ਅਨਾਜ ਦੀ ਥੁੜ੍ਹ ਉੱਤੇ ਕਾਬੂ ਪਾਉਣ ਲਈ ਸਰਕਾਰ ਨੇ ਅਮਰੀਕਾ ਤੋਂ ਪੀਐੱਲ 480 ਅਧੀਨ ਅਨਾਜ ਮੰਗਵਾਇਆ ਜਿਸ ਦੀ ਮੁਲਕ ਨੂੰ ਭਾਰੀ ਕੀਮਤ ਦੇਣੀ ਪਈ। ਸਰਕਾਰ ਨੇ ਖੇਤੀ ਜਿਨਸਾਂ ਦੀ ਉਤਪਾਦਕਤਾ ਅਤੇ ਉਤਪਾਦਨ ਵਧਾਉਣ ਲਈ ‘ਖੇਤੀਬਾੜੀ ਦੀ ਨਵੀਂ ਜੁਗਤ’ ਅਪਣਾਉਣ ਦਾ ਫ਼ੈਸਲਾ ਕੀਤਾ। ਇਹ ਜੁਗਤ ਵੱਧ ਝਾੜ ਦੇਣ ਵਾਲ਼ੇ ਬੀਜਾਂ, ਯਕੀਨੀ ਸਿੰਜਾਈ, ਰਸਾਇਣਕ ਖਾਦਾਂ, ਕੀਟ/ਨਦੀਨ ਨਾਸ਼ਕਾਂ ਅਤੇ ਕੁਝ ਹੋਰ ਰਸਾਇਣਾਂ, ਮਸ਼ੀਨਰੀ ਤੇ ਖੇਤੀਬਾੜੀ ਦੇ ਵਿਗਿਆਨਕ ਢੰਗਾਂ ਦਾ ਪੁਲੰਦਾ ਸੀ। ਵੱਖ-ਵੱਖ ਖੇਤਰਾਂ ਦੇ ਅਧਿਐਨ ਤੋਂ ਬਾਅਦ ਇਸ ਜੁਗਤ ਨੂੰ ਤਰਜੀਹੀ ਤੌਰ ਉੱਤੇ ਪੰਜਾਬ ਵਿੱਚ ਸ਼ੁਰੂ ਕੀਤਾ ਗਿਆ। ਪੰਜਾਬ ਦੇ ਹਿੰਮਤੀ ਕਿਸਾਨਾਂ, ਖੇਤ ਮਜ਼ਦੂਰਾਂ ਤੇ ਪੇਂਡੂ ਛੋਟੇ ਕਾਰੀਗਰਾਂ ਦੀ ਹੱਡ-ਭੰਨਵੀਂ ਮਿਹਨਤ ਅਤੇ ਇੱਥੋਂ ਦੇ ਅਮੀਰ ਕੁਦਰਤੀ ਸਾਧਨਾਂ- ਜ਼ਮੀਨ ਹੇਠਲੇ ਪਾਣੀ, ਉਪਜਾਊ ਭੂਮੀ ਆਦਿ, ਦੀ ਹੱਦੋਂ ਵੱਧ ਵਰਤੋਂ ਸਦਕਾ ਖੇਤੀਬਾੜੀ ਉਤਪਾਦਕਤਾ ਅਤੇ ਉਤਪਾਦਨ ਵਿੱਚ ਅਥਾਹ ਵਾਧਾ ਹੋਇਆ ਜਿਸ ਸਦਕਾ ਮੁਲਕ ਦਾ ਬਾਹਰਲੇ ਮੁਲਕਾਂ ਤੋਂ ਅਨਾਜ ਮੰਗਵਾਉਣ ਤੋਂ ਖਹਿੜਾ ਛੁੱਟਿਆ। 1965 ਦੌਰਾਨ ਖੇਤੀ ਕੀਮਤਾਂ ਕਮਿਸ਼ਨ ਅਤੇ ਭਾਰਤੀ ਖੁਰਾਕ ਨਿਗਮ (ਐੱਫਸੀਆਈ) ਬਣਾਏ ਗਏ। ਕਮਿਸ਼ਨ ਆਪਣੀ ਕਾਇਮੀ ਤੋਂ ਲੈ ਕੇ ਹੁਣ ਤੱਕ ਮੁੱਖ ਖੇਤੀਬਾੜੀ ਜਿਨਸਾਂ ਦੀਆਂ ਘੱਟੋ-ਘੱਟ ਸਮਰਥਨ ਕੀਮਤਾਂ ਸਬੰਧੀ ਸਿਫ਼ਾਰਸ਼ਾਂ ਕੇਂਦਰ ਸਰਕਾਰ ਨੂੰ ਕਰ ਰਿਹਾ ਹੈ ਅਤੇ ਕੇਂਦਰ ਸਰਕਾਰ ਆਮ ਤੌਰ ਉੱਤੇ ਇਨ੍ਹਾਂ ਸਿਫ਼ਾਰਸ਼ਾਂ ਦੇ ਆਧਾਰ ਉੱਤੇ ਘੱਟੋ-ਘੱਟ ਸਮਰਥਨ ਕੀਮਤਾਂ ਤੈਅ ਕਰਦੀ ਹੈ। 1965 ਤੋਂ 1970 ਤੱਕ ਖੇਤੀਬਾੜੀ ਕੀਮਤਾਂ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਖੇਤੀਬਾੜੀ ਖੇਤਰ ਦੇ ਹੱਕ ਵਿੱਚ ਸਨ; ਉਸ ਤੋਂ ਬਾਅਦ ਇਹ ਸਿਫ਼ਾਰਸ਼ਾਂ ਉਲਟ ਕਰ ਦਿੱਤੀਆਂ ਗਈਆਂ ਜਿਸ ਦੀ ਸਮੇਂ-ਸਮੇਂ ਉੱਤੇ ਕਿਸਾਨ ਜੱਥੇਬੰਦੀਆਂ ਅਤੇ ਕੁਝ ਰਾਜਸੀ ਪਾਰਟੀਆਂ ਨੇ ਸਖ਼ਤ ਨੁਕਤਾਚੀਨੀ ਕੀਤੀ। ਇਸ ਨੁਕਤਾਚੀਨੀ ਤੋਂ ਬਚਣ ਲਈ ਸਰਕਾਰ ਨੇ 1987 ਵਿੱਚ ਖੇਤੀਬਾੜੀ ਕੀਮਤਾਂ ਕਮਿਸ਼ਨ ਦਾ ਨਾਮ ਖੇਤੀਬਾੜੀ ਲਾਗਤਾਂ ਅਤੇ ਕੀਮਤਾਂ ਕਮਿਸ਼ਨ ਰੱਖ ਕੇ ਇਹ ਪ੍ਰਭਾਵ ਦੇਣ ਦੀ ਕੋਸ਼ਿਸ਼ ਕੀਤੀ ਜਿਵੇਂ ਇਹ ਕਮਿਸ਼ਨ ਆਪਣੀਆਂ ਸਿਫ਼ਾਰਸ਼ਾਂ ਕਰਨ ਮੌਕੇ ਖੇਤੀਬਾੜੀ ਲਾਗਤਾਂ ਨੂੰ ਉਨ੍ਹਾਂ ਦਾ ਆਧਾਰ ਬਣਾਉਂਦਾ ਹੋਵੇ ਪਰ ਸਮੇਂ ਦੇ ਨਾਲ਼ ਇਹ ਭੁਲੇਖਾ-ਪਾਊ ਸਾਬਿਤ ਹੋਇਆ। ਸਰਕਾਰੀ ਖੇਤੀਬਾੜੀ ਨੀਤੀਆਂ ਕਾਰਨ ਖੇਤੀਬਾੜੀ ਉੱਪਰ ਨਿਰਭਰ ਵਰਗਾਂ- ਕਿਸਾਨਾਂ, ਖੇਤ ਮਜ਼ਦੂਰਾਂ ਤੇ ਪੇਂਡੂ ਛੋਟੇ ਕਾਰੀਗਰਾਂ, ਦੀ ਆਰਥਿਕ ਹਾਲਤ ਦਿਨੋ-ਦਿਨ ਨਿਘਰਦੀ ਗਈ। ਮੁਲਕ ਦੇ ਵੱਖ-ਵੱਖ ਖੇਤਰਾਂ ਵਿੱਚ ਕੀਤੇ ਅਧਿਐਨ ਇਹ ਤੱਥ ਸਾਹਮਣੇ ਲਿਆਏ ਕਿ ਲਗਭਗ ਸਾਰੇ ਸੀਮਾਂਤ ਤੇ ਛੋਟੇ ਕਿਸਾਨ, ਖੇਤ ਮਜ਼ਦੂਰ ਅਤੇ ਪੇਂਡੂ ਛੋਟੇ ਕਾਰੀਗਰ ਗ਼ਰੀਬੀ ਤੇ ਕਰਜ਼ੇ ਵਿੱਚ ਜਨਮ ਲੈਂਦੇ ਹਨ, ਗ਼ਰੀਬੀ ਤੇ ਕਰਜ਼ੇ ਵਿੱਚ ਔਖੀ ਦਿਨ-ਕਟੀ ਕਰਦੇ ਹਨ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਘੋਰ ਗ਼ਰੀਬੀ ਤੇ ਕਰਜ਼ੇ ਦਾ ਪਹਾੜ ਛੱਡ ਕੇ ਜਾਂ ਤਾਂ ਤੰਗੀਆਂ-ਤੁਰਸ਼ੀਆਂ ਵਾਲ਼ੀ ਮੌਤ ਮਰ ਜਾਂਦੇ ਹਨ ਜਾਂ ਜਦੋਂ ਸਮਾਜ ਤੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਜ਼ਿੰਦਗੀ ਪ੍ਰਤੀ ਸਾਰੀਆਂ ਆਸਾਂ ਮੁਕਾ ਦਿੱਤੀਆਂ ਜਾਂਦੀਆਂ ਹਨ ਤਾਂ ਉਹ ਖ਼ੁਦਕੁਸ਼ੀਆਂ ਵੀ ਕਰ ਰਹੇ ਹਨ। ਮੁਲਕ ਦੀਆਂ ਅਨਾਜ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਕੁਝ ਸੂਬੇ ਜਾਂ ਖੇਤਰ ਕਈ ਗੰਭੀਰ ਸਮੱਸਿਆਵਾਂ ਹੰਢਾਉਣ ਲਈ ਮਜਬੂਰ ਹਨ। ਪੰਜਾਬ ਵਿੱਚ ਤਰਜੀਹੀ ਤੌਰ ਉੱਤੇ ਅਪਣਾਈ ‘ਖੇਤੀਬਾੜੀ ਦੀ ਨਵੀਂ ਜੁਗਤ’ ਦੇ ਨਤੀਜੇ ਵਜੋਂ ਕਣਕ ਦੀ ਉਤਪਾਦਕਤਾ ਅਤੇ ਉਤਪਾਦਨ ਵਿੱਚ ਹੋਏ ਅਥਾਹ ਵਾਧੇ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤ ਸਰਕਾਰ ਨੇ ਕੇਂਦਰੀ ਅਨਾਜ ਭੰਡਾਰ ਦੀਆਂ ਲੋੜਾਂ ਲਈ ਖੇਤੀਬਾੜੀ ਜਿਨਸਾਂ ਦੀਆਂ ਘੱਟੋ-ਘੱਟ ਸਮਰਥਨ ਕੀਮਤਾਂ ਦੀ ਨੀਤੀ ਰਾਹੀਂ 1973 ਤੋਂ ਝੋਨੇ ਦੀ ਫ਼ਸਲ ਪੰਜਾਬ ਦੇ ਕਿਸਾਨਾਂ ਦੇ ਸਿਰ ਮੜ੍ਹ ਦਿੱਤੀ। ਝੋਨੇ ਦੀ ਫ਼ਸਲ ਪੰਜਾਬ ਦੇ ਜਲਵਾਯੂ ਹਾਲਾਤ ਅਨੁਸਾਰ ਢੁਕਵੀਂ ਨਹੀਂ ਹੈ। ਝੋਨੇ ਦੀ ਫ਼ਸਲ ਲਈ ਛੱਪੜ-ਸਿੰਜਾਈ ਦੀ ਲੋੜ ਹੁੰਦੀ ਹੈ ਜਿਸ ਕਾਰਨ ਪੰਜਾਬ ਵਿੱਚ ਤਿੰਨ ਚੌਥਾਈ ਤੋਂ ਵੱਧ ਬਲਾਕਾਂ ਵਿੱਚ ਧਰਤੀ ਹੇਠਲਾ ਪਾਣੀ ਖ਼ਤਰਨਾਕ ਪੱਧਰ ਤੱਕ ਹੇਠਾਂ ਚਲਿਆ ਗਿਆ; ਹੁਣ ਪੰਜਾਬ ਦੇ ਜ਼ਿਆਦਾਤਰ ਖੇਤਰਾਂ ਵਿੱਚ ਫ਼ਸਲਾਂ ਦੀ ਸਿੰਜਾਈ ਲਈ ਸਬਮਰਸੀਬਲ ਮੋਟਰਾਂ ਤੋਂ ਬਿਨਾਂ ਗੁਜਾਰਾ ਨਹੀਂ। ਸਿੰਜਾਈ ਦਾ ਇਹ ਸਾਧਨ ਕਿਸਾਨਾਂ ਸਿਰ ਕਰਜ਼ੇ ਦਾ ਕਾਰਨ ਬਣਿਆ ਹੈ। ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਥੱਲੇ ਜਾਣ ਕਾਰਨ ਅੱਜ ਕੱਲ੍ਹ ਲੋਕ ਅਨੇਕ ਸਮੱਸਿਆਵਾਂ ਹੰਢਾਅ ਰਹੇ ਹਨ; ਆਉਣ ਵਾਲੇ ਸਮੇਂ ਦੌਰਾਨ ਇਹ ਸਮੱਸਿਆਵਾਂ ਕਿੰਨੀਆਂ ਗੰਭੀਰ ਹੋਣਗੀਆਂ, ਇਸ ਪੱਖ ਦਾ ਅੰਦਾਜ਼ਾ ਮੁਲਕ ਦੀ ਰਾਜਧਾਨੀ ਦਿੱਲੀ ਦੇ ਨਿਵਾਸੀਆਂ ਦੀ ਪਾਣੀ ਦੀ ਥੁੜ੍ਹ ਕਾਰਨ ਬਣੀ ਤਰਸਯੋਗ ਹਾਲਤ ਤੋਂ ਲਾਇਆ ਜਾ ਸਕਦਾ ਹੈ। ਮੁਲਕ ਦੀਆਂ ਅਨਾਜ ਲੋੜਾਂ ਪੂਰੀਆਂ ਕਰਨ ਲਈ ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਦੋ ਜਾਂ ਇਸ ਤੋਂ ਵੱਧ ਫ਼ਸਲਾਂ ਲੈਣ ਲਈ ਰਸਾਇਣਾਂ ਦੀ ਵਰਤੋਂ ਕਾਰਨ ਭੂਮੀ ਦੀ ਉਪਜਾਊ ਸ਼ਕਤੀ ਘਟ ਰਹੀ ਹੈ। ਝੋਨੇ ਦੀ ਫ਼ਸਲ ਲਈ ਛੱਪੜ-ਸਿੰਜਾਈ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਕਾਰਨ ਲੋਕ ਹਵਾ ਦੇ ਪ੍ਰਦੂਸ਼ਣ ਦੇ ਨਤੀਜੇ ਵਜੋਂ ਅਨੇਕ ਬਿਮਾਰੀਆਂ ਦੀ ਮਾਰ ਝੱਲ ਰਹੇ ਹਨ। ਮੁਲਕ ਦੀਆਂ ਅਨਾਜ ਅਤੇ ਹੋਰ ਖੇਤੀਬਾੜੀ ਵਸਤੂਆਂ ਦੀਆਂ ਲੋੜਾਂ ਪੂਰੀਆਂ ਕਰਨ ਅਤੇ ਪੰਜਾਬ ਤੇ ਹਰਿਆਣੇ ਦੇ ਕਿਸਾਨਾਂ ਦੇ ਬੱਚਿਆਂ ਦਾ ਦੂਜੇ ਮੁਲਕਾਂ ਵਿੱਚ ਪਰਵਾਸ ਰੋਕਣ ਲਈ ਜ਼ਰੂਰੀ ਹੈ ਕਿ ਸਰਕਾਰ ਖੇਤੀਬਾੜੀ ਨੀਤੀਆਂ ਵਿੱਚ ਤਬਦੀਲੀ ਲਿਆਵੇ। ਖੇਤੀਬਾੜੀ ਜਿਨਸਾਂ ਦੀਆਂ ਕੀਮਤਾਂ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਤੈਅ ਕਰਨ ਸਦਕਾ ਖੇਤੀਬਾੜੀ ਲਾਹੇਵੰਦ ਧੰਦਾ ਬਣ ਜਾਵੇਗੀ। ਅਜਿਹਾ ਕਰਨ ਨਾਲ਼ ਵੱਡੇ ਕਿਸਾਨਾਂ ਦੀ ਆਮਦਨ ਜ਼ਿਆਦਾ ਵਧੇਗੀ ਪਰ ਸੀਮਾਂਤ ਅਤੇ ਛੋਟੇ ਕਿਸਾਨਾਂ ਦੀ ਆਮਦਨ ਵਿੱਚ ਬਹੁਤ ਘੱਟ ਵਾਧਾ ਹੋਵੇਗਾ ਕਿਉਂਕਿ ਇਨ੍ਹਾਂ ਕਿਸਾਨਾਂ ਕੋਲ਼ ਮੰਡੀ ਵਿੱਚ ਵੇਚਣ ਵਾਲ਼ੀਆਂ ਜਿਨਸਾਂ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ। ਖੇਤ ਮਜ਼ਦੂਰਾਂ ਅਤੇ ਪੇਂਡੂ ਛੋਟੇ ਕਾਰੀਗਰਾਂ ਕੋਲ਼ ਆਪਣੀ ਕਿਰਤ ਤੋਂ ਸਿਵਾਇ ਉਤਪਾਦਨ ਦੇ ਕੋਈ ਸਾਧਨ ਨਹੀਂ ਹੁੰਦੇ, ਇਸ ਲਈ ਉਨ੍ਹਾਂ ਦੀ ਆਮਦਨ ਵਧਾਉਣ ਲਈ ਹੋਰ ਉਪਰਾਲਿਆਂ ਦੀ ਲੋੜ ਹੈ। ਖੇਤੀਬਾੜੀ ਖੇਤਰ ਵਿੱਚ ਮਸ਼ੀਨਰੀ ਅਤੇ ਨਦੀਨਨਾਸ਼ਕਾਂ ਦੀ ਲਗਾਤਾਰ ਵਧ ਰਹੀ ਵਰਤੋਂ ਕਾਰਨ ਸੀਮਾਂਤ

ਖੇਤੀ ਨੀਤੀਆਂ ਵਿੱਚ ਤਬਦੀਲੀ ਦੀ ਜ਼ਰੂਰਤ/ਡਾ. ਗਿਆਨ ਸਿੰਘ Read More »

David Miller ਨਹੀਂ ਭੁੱਲ ਰਹੇ T20 WC 2024 ਫਾਈਨਲ ਦਾ ਦੁੱਖ

ਦੱਖਣੀ ਅਫਰੀਕਾ ਕ੍ਰਿਕਟ ਟੀਮ ਦੇ ਬੱਲੇਬਾਜ਼ ਡੇਵਿਡ ਮਿਲਰ ਨੇ ਟੀ-20 ਵਿਸ਼ਵ ਕੱਪ 2024 ਦੇ ਫਾਈਨਲ ‘ਚ ਮਿਲੀ ਹਾਰ ਤੋਂ ਬਾਅਦ ਭਾਵੁਕ ਪੋਸਟ ਸ਼ੇਅਰ ਕੀਤੀ ਹੈ। ਭਾਰਤ ਨੇ ਫਾਈਨਲ ਮੈਚ ‘ਚ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾਇਆ ਸੀ ਤੇ ਇਸ ਹਾਰ ਤੋਂ ਬਾਅਦ ਡੇਵਿਡ ਮਿਲਰ ਰੋਂਦੇ ਹੋਏ ਨਜ਼ਰ ਆਏ। ਮੈਚ ‘ਚ ਸੂਰਿਆਕੁਮਾਰ ਯਾਦਵ ਨੇ ਬਾਊਂਡਰੀ ਲਾਈਨ ‘ਤੇ ਡੇਵਿਡ ਦਾ ਕੈਚ ਫੜ ਕੇ ਮੈਚ ਦਾ ਰੁਖ ਮੋੜ ਦਿੱਤਾ ਤੇ ਉਸ ਦਾ ਕੈਚ ਅਫਰੀਕਾ ਲਈ ਭਾਰੀ ਰਿਹਾ। ਵਿਸ਼ਵ ਕੱਪ ਟਰਾਫੀ ਨੂੰ ਗੁਆਏ 2 ਦਿਨ ਹੋ ਗਏ ਹਨ ਪਰ ਡੇਵਿਡ ਮਿਲਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਭਾਵੁਕ ਸਟੋਰੀ ਸ਼ੇਅਰ ਕੀਤੀ ਹੈ।ਦਰਅਸਲ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡੇ ਗਏ ਫਾਈਨਲ ਮੈਚ ਦੇ ਆਖਰੀ ਓਵਰ ‘ਚ ਦੱਖਣੀ ਅਫਰੀਕਾ ਨੂੰ ਜਿੱਤ ਲਈ 16 ਦੌੜਾਂ ਦੀ ਲੋੜ ਸੀ। ਇਸ ਦੌਰਾਨ ਡੇਵਿਡ ਮਿਲਰ ਕ੍ਰੀਜ਼ ‘ਤੇ ਮੌਜੂਦ ਸਨ। ਅਫਰੀਕੀ ਟੀਮ ਨੂੰ ਉਮੀਦ ਸੀ ਕਿ ਉਹ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਟੀਮ ਲਈ ਖਿਤਾਬ ਦਿਵਾਉਣਗੇ ਪਰ ਰੋਹਿਤ ਨੇ ਆਖ਼ਰੀ ਓਵਰ ‘ਚ ਗੇਂਦਬਾਜ਼ੀ ਹਾਰਦਿਕ ਪਾਂਡਿਆ ਨੂੰ ਦੇ ਦਿੱਤੀ। ਹਾਰਦਿਕ ਨੇ ਇਸ ਓਵਰ ਵਿਚ ਡੇਵਿਡ ਮਿਲਰ ਨੂੰ ਸੂਰਿਆ ਹੱਥੋਂ ਕੈਚ ਆਊਟ ਕਰਵਾਇਆ। ਸੂਰਿਆਕੁਮਾਰ ਨੇ ਜਿਸ ਤਰ੍ਹਾਂ ਬਾਊਂਡਰੀ ਲਾਈਨ ‘ਤੇ ਕੈਚ ਫੜੀ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ। ਇਸ ਮਗਰੋਂ ਮੈਚ ਦਾ ਰੁਖ਼ ਬਦਲ ਗਿਆ ਅਤੇ ਭਾਰਤ ਨੇ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾਇਆ। ਫਾਈਨਲ ਹਾਰਨ ਤੋਂ ਦੋ ਦਿਨ ਬਾਅਦ ਵੀ ਦੱਖਣੀ ਅਫਰੀਕਾ ਦੇ ਡੇਵਿਡ ਮਿਲਰ ਇਸ ਦੁੱਖ ਨੂੰ ਭੁਲਾ ਨਹੀਂ ਸਕੇ। ਉਸ ਨੇ ਸੋਮਵਾਰ ਨੂੰ ਆਪਣੇ ਇੰਸਟਾਗ੍ਰਾਮ ‘ਤੇ ਇੱਕ ਸਟੋਰੀ ਸ਼ੇਅਰ ਕੀਤੀ, ਜਿਸ ਵਿਚ ਉਸ ਨੇ ਲਿਖਿਆ ਕਿ ਮੈਂ ਬਹੁਤ ਦੁਖੀ ਹਾਂ, ਦੋ ਦਿਨ ਪਹਿਲਾਂ ਜੋ ਹੋਇਆ, ਉਸ ਤੋਂ ਬਾਅਦ ਨਿਗਲਣਾ ਅਸਲ ਵਿਚ ਮੁਸ਼ਕਲ ਗੋਲੀ ਹੈ। ਸ਼ਬਦ ਬਿਆਨ ਨਹੀਂ ਕਰ ਸਕਦੇ ਕਿ ਮੈਂ ਕਿਵੇਂ ਮਹਿਸੂਸ ਕਰਦਾ ਹਾਂ। ਇਕ ਗੱਲ ਜੋ ਮੈਂ ਜਾਣਦਾ ਹਾਂ ਕਿ ਉਹ ਇਹ ਹੈ ਕਿ ਮੈਨੂੰ ਇਸ ਇਕਾਈ ‘ਤੇ ਕਿੰਨਾ ਮਾਣ ਹੈ। ਇਹ ਯਾਤਰਾ ਸ਼ਾਨਦਾਰ ਸੀ, ਪੂਰੇ ਮਹੀਨੇ ਵਿਚ ਉਤਰਾਅ-ਚੜ੍ਹਾਅ ਦੇ ਨਾਲ। ਅਸੀਂ ਦਰਦ ਸਹਿਆ ਪਰ ਮੈਂ ਜਾਣਦਾ ਹਾਂ ਕਿ ਇਸ ਟੀਮ ਵਿਚ ਲਚਕੀਲਾਪਨ ਹੈ ਤੇ ਉਹ ਆਪਣਾ ਪੱਧਰ ਉੱਚਾ ਉਠਾਉਂਦੀ ਰਹੇਗੀ।           ਟੀ-20 ਵਿਸ਼ਵ ਕੱਪ 2024 ਵਿਚ ਡੇਵਿਡ ਮਿਲਰ ਪ੍ਰਦਰਸ਼ਨ     ਦੱਖਣੀ ਅਫ਼ਰੀਕਾ ਦੇ ਬੱਲੇਬਾਜ਼ ਡੇਵਿਡ ਮਿਲਰ ਨੇ ਟੀ-20 ਵਿਸ਼ਵ ਕੱਪ 2024 ਵਿੱਚ ਚੰਗਾ ਪ੍ਰਦਰਸ਼ਨ ਕੀਤਾ ਸੀ। ਗਰੁੱਪ ਗੇੜ ਦੌਰਾਨ ਡੇਵਿਡ ਨੇ ਟੀਮ ਲਈ ਕਈ ਅਹਿਮ ਪਾਰੀਆਂ ਖੇਡੀਆਂ ਅਤੇ ਇਕੱਲਿਆਂ ਹੀ ਮੈਚ ਜਿੱਤ ਲਿਆ। ਫਾਈਨਲ ਮੈਚ ਵਿੱਚ ਵੀ ਡੇਵਿਡ ਨੇ ਟੀਮ ਨੂੰ ਜਿੱਤ ਦਿਵਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਉਸ ਨੇ 17 ਗੇਂਦਾਂ ਵਿੱਚ ਸਿਰਫ਼ 21 ਦੌੜਾਂ ਬਣਾਈਆਂ। 35 ਸਾਲਾ ਮਿਲਰ ਨੇ ਹੁਣ ਤੱਕ 125 ਟੀ-20 ਅੰਤਰਰਾਸ਼ਟਰੀ ਮੈਚਾਂ ‘ਚ 109 ਪਾਰੀਆਂ ‘ਚ 2437 ਦੌੜਾਂ ਬਣਾਈਆਂ ਹਨ, ਜਿਸ ‘ਚ 2 ਸੈਂਕੜੇ ਅਤੇ 7 ਅਰਧ ਸੈਂਕੜੇ ਵੀ ਸ਼ਾਮਲ ਹਨ। ਇਸ ਦੌਰਾਨ ਉਸ ਦਾ ਸਟ੍ਰਾਈਕ ਰੇਟ 140 ਰਿਹਾ ਹੈ।

David Miller ਨਹੀਂ ਭੁੱਲ ਰਹੇ T20 WC 2024 ਫਾਈਨਲ ਦਾ ਦੁੱਖ Read More »

ਮਾਨਸੂਨ ਆਪਣੇ ਆਮ ਸਮੇਂ ਤੋਂ ਛੇ ਦਿਨ ਪਹਿਲਾਂ ਪੂਰੇ ਭਾਰਤ ਵਿੱਚ ਪਹੁੰਚੀਆ

ਮਾਨਸੂਨ ਨੇ ਪੂਰੇ ਦੇਸ਼ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਮਾਨਸੂਨ 1 ਜੁਲਾਈ ਤੱਕ ਪੰਜਾਬ ਦੇ ਲੁਧਿਆਣਾ ਅਤੇ ਰਾਜਪੁਰਾ ਪਹੁੰਚ ਗਿਆ ਸੀ, ਜਦੋਂ ਕਿ 2 ਜੁਲਾਈ ਨੂੰ ਮਾਨਸੂਨ ਨੇ ਪੂਰੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਨੂੰ ਇੱਕ ਹੀ ਦਿਨ ਵਿੱਚ ਆਪਣੀ ਲਪੇਟ ਵਿੱਚ ਲੈ ਲਿਆ ਹੈ। ਮਾਨਸੂਨ ਨੇ ਇੱਕ ਦਿਨ ਵਿੱਚ 250 ਕਿਲੋਮੀਟਰ ਤੋਂ ਵੱਧ ਦੀ ਦੂਰੀ ਤੈਅ ਕੀਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਸਭ ਦੇ ਵਿਚਕਾਰ ਪੰਜਾਬ ‘ਚ ਤਾਪਮਾਨ ਆਮ ਵਾਂਗ ਹੋ ਗਿਆ ਹੈ ਪਰ ਨਮੀ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਭਾਵੇਂ ਮਾਨਸੂਨ ਨੂੰ ਪੰਜਾਬ ਵਿੱਚ ਦਾਖ਼ਲ ਹੋਏ ਕਈ ਦਿਨ ਹੋ ਗਏ ਹਨ ਪਰ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਹਾਲੇ ਤੱਕ ਮੀਂਹ ਨਹੀਂ ਪਿਆ। ਪਿਛਲੇ ਦਿਨਾਂ ਦੌਰਾਨ ਲੁਧਿਆਣਾ ਵਿੱਚ ਕਰੀਬ 47 ਅਤੇ ਅੰਮ੍ਰਿਤਸਰ ਵਿੱਚ ਦੋ ਦਿਨ ਪਹਿਲਾਂ ਐੱਮ.ਐੱਮ. ਮੀਂਹ ਪਿਆ, ਜਦੋਂ ਕਿ ਜ਼ਿਆਦਾਤਰ ਜ਼ਿਲ੍ਹੇ ਮੀਂਹ ਨੂੰ ਤਰਸ ਰਹੇ ਹਨ। ਪੰਜਾਬ ਦੇ ਸ਼ਹਿਰਾਂ ਵਿੱਚ ਤਾਪਮਾਨ ਆਮ ਵਾਂਗ ਹੋ ਗਿਆ ਹੈ ਪਰ ਨਮੀ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ 7 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ.ਨਗਰ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਮਲੇਰਕੋਟਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਸਾਰੇ 14 ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਮਾਨਸੂਨ ਆਪਣੇ ਆਮ ਸਮੇਂ ਤੋਂ ਛੇ ਦਿਨ ਪਹਿਲਾਂ ਪੂਰੇ ਭਾਰਤ ਵਿੱਚ ਪਹੁੰਚੀਆ Read More »

ਆਈ. ਐਮ.ਏ. ਵਲੋਂ ਮਨਾਇਆ ਡਾਕਟਰਜ਼ ਡੇ

ਬਲੱਡ ਸੈਂਟਰ ‘ਚ 25 ਯੂਨਿਟ ਖੂਨ ਦਾਨ ਕੀਤਾ ਫਗਵਾੜਾ, 2 ਜੁਲਾਈ ( ਏ.ਡੀ.ਪੀ. ਨਿਊਜ਼) ਆਈ.ਐਮ.ਏ. ਵਲੋਂ ਫਗਵਾੜਾ ਵਿਖੇ ਨੈਸ਼ਨਲ ਡਾਕਟਰਜ਼ ਡੇ ਮਨਾਉਂਦਿਆਂ ਗੁਰੂ ਹਰਿਗੋਬਿੰਦ ਨਗਰ ਦੇ ਬਲੱਡ ਡੋਨਰਜ਼ ਕੌਂਸਲ (ਰਜਿ:) ਬਲੱਡ ਸੈਂਟਰ ਵਿਖੇ 25 ਯੂਨਿਟ ਖੂਨ ਦਾਨ ਕੀਤਾ ਗਿਆ। ਇਸ ਸਮੇਂ ਬੋਲਦਿਆਂ ਪ੍ਰਧਾਨ ਆਈ.ਐਮ.ਏ. ਜਸਜੀਤ ਸਿੰਘ ਵਿਰਕ ਨੇ ਕਿਹਾ ਕਿ ਡਾਕਟਰੀ ਦਾ ਕਿੱਤਾ ਅਤਿਅੰਤ ਪਵਿੱਤਰ ਹੈ ਅਤੇ ਡਾਕਟਰ ਆਪਣੀ ਜਾਨ ਜ਼ੋਖਮ ਵਿੱਚ ਪਾ ਕੇ ਵੀ ਮਨੁੱਖਤਾ ਦੀ ਸੇਵਾ ਲਈ ਸਦਾ ਤਤਪਰ ਰਹਿੰਦੇ ਹਨ। ਆਈ.ਐਮ.ਏ. ਫਗਵਾੜਾ ਯੂਨਿਟ ਵਲੋਂ  ਖੂਨ ਦਾਨ ਕੈਂਪ ਦੇ ਮੌਕੇ ‘ਤੇ ਡਾ: ਤੁਸ਼ਾਰ ਅਗਰਵਾਲ, ਡਾ: ਅਮਰੀਕ ਸਿੰਘ ਪਰਹਾਰ, ਡਾ: ਐਸ.ਪੀ.ਐਸ. ਸੂਚ,  ਡਾ: ਮੋਹਨ ਸਿੰਘ, ਡਾ: ਵਿਜੈ ਸ਼ਰਮਾ, ਡਾ: ਰਜੀਵ ਗੁਪਤਾ, ਡਾ: ਖੁਸ਼ਮਨ, ਸਨੀ ਵੜਿੰਗ, ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ ਸਮੇਤ ਵੱਡੀ ਗਿਣਤੀ ‘ਚ ਖੂਨਦਾਨੀ ਹਾਜ਼ਰ ਸਨ। ਡਾਕਟਰਜ਼ ਡੇ ਮੌਕੇ ‘ਤੇ ਕੇਕ ਕੱਟਿਆ ਗਿਆ। ਬਲੱਡ ਸੈਂਟਰ ਸਟਾਫ ਨੇ ਵੀ ਡਾਕਟਰ ਸਾਹਿਬਾਨ ਨੂੰ ਡਾਕਟਰਜ਼ ਡੇ ‘ਤੇ ਵਧਾਈ ਦਿੱਤੀ।

ਆਈ. ਐਮ.ਏ. ਵਲੋਂ ਮਨਾਇਆ ਡਾਕਟਰਜ਼ ਡੇ Read More »

ਪਰਦੇ ‘ਤੇ ਨਜ਼ਰ ਆਵੇਗੀ Dipika Kakar ਤੇ Shoaib Ibrahim ਦੀ ਜੋੜੀ

ਟੀਵੀ ਦੀ ਸਭ ਤੋਂ ਪਸੰਦੀਦਾ ਜੋੜੀ ਦੀਪਿਕਾ ਕੱਕੜ ਅਤੇ ਸ਼ੋਏਬ ਇਬਰਾਹਿਮ ਸਕ੍ਰੀਨ ‘ਤੇ ਕੰਮ ਕਰਨ ਦੇ ਨਾਲ-ਨਾਲ ਮਸ਼ਹੂਰ ਯੂਟਿਊਬਰ ਵੀ ਬਣ ਗਏ ਹਨ। ਕਰੀਬ ਚਾਰ-ਪੰਜ ਸਾਲਾਂ ਤੋਂ ਦੋਵੇਂ ਆਪਣੇ ਕੰਮ ਦੇ ਨਾਲ-ਨਾਲ ਬਲੌਗਿੰਗ ਕਰਦੇ ਨਜ਼ਰ ਆ ਰਹੇ ਹਨ। ਅਦਾਕਾਰਾ ਪਿਛਲੇ ਕੁਝ ਸਾਲਾਂ ਤੋਂ ਐਕਟਿੰਗ ਤੋਂ ਦੂਰ ਹੈ। ਪਿਛਲੇ ਸਾਲ ਦੀਪਿਕਾ ਨੇ ਬੇਟੇ ਰੁਹਾਨ ਨੂੰ ਜਨਮ ਦਿੱਤਾ ਸੀ ਅਤੇ ਇਨ੍ਹੀਂ ਦਿਨੀਂ ਅਭਿਨੇਤਰੀ ਆਪਣਾ ਸਾਰਾ ਸਮਾਂ ਪਰਿਵਾਰ ਨਾਲ ਬਿਤਾ ਰਹੀ ਹੈ। ਹਾਲਾਂਕਿ ਉਸ ਦੇ ਪ੍ਰਸ਼ੰਸਕ ਉਸ ਨੂੰ ਪਰਦੇ ‘ਤੇ ਦੁਬਾਰਾ ਦੇਖਣ ਲਈ ਬੇਤਾਬ ਹਨ, ਜਿਸ ਕਾਰਨ ਅਦਾਕਾਰਾ ਨੇ ਆਪਣੇ ਬਲਾਗ ‘ਚ ਦੱਸਿਆ ਸੀ ਕਿ ਉਹ ਇਕ-ਦੋ ਸਾਲ ਹੋਰ ਐਕਟਿੰਗ ਨਹੀਂ ਕਰਨਾ ਚਾਹੁੰਦੀ। ਉਸ ਨੇ ਆਪਣੇ ਬੇਟੇ ਦੀ ਖ਼ਾਤਰ ਕੁਝ ਸਮੇਂ ਲਈ ਬਰੇਕ ਲੈਣ ਦਾ ਫ਼ੈਸਲਾ ਕੀਤਾ, ਕਿਉਂਕਿ ਦੀਪਿਕਾ ਆਪਣੇ ਬੱਚੇ ਨੂੰ ਸਮਾਂ ਦੇਣਾ ਚਾਹੁੰਦੀ ਸੀ। ਇਸ ਦੌਰਾਨ ਦੀਪਿਕਾ ਅਤੇ ਸ਼ੋਏਬ ਦੇ ਪ੍ਰਸ਼ੰਸਕਾਂ ਲਈ ਇੱਕ ਚੰਗੀ ਖ਼ਬਰ ਆ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਦੋਵੇਂ ਫਿਰ ਤੋਂ ਪਰਦੇ ‘ਤੇ ਇਕੱਠੇ ਕੰਮ ਕਰਦੇ ਨਜ਼ਰ ਆ ਸਕਦੇ ਹਨ।ਫਿਲਮੀ ਬੀਟ ਦੀ ਇੱਕ ਰਿਪੋਰਟ ਦੇ ਅਨੁਸਾਰ, ਮਸ਼ਹੂਰ ਨਿਰਮਾਤਾ ਸੰਦੀਪ ਸਿਕੰਦ ਨੇ ਕਿਹਾ ਹੈ ਕਿ ਜੇਕਰ ਇਹ ਜੋੜਾ ਤਿਆਰ ਹੈ, ਤਾਂ ਉਹ ਉਨ੍ਹਾਂ ਨੂੰ ਇੱਕ ਪ੍ਰੇਮ ਕਹਾਣੀ ਵਿੱਚ ਪਤੀ-ਪਤਨੀ ਦੇ ਰੂਪ ਵਿੱਚ ਕਾਸਟ ਕਰਨਾ ਪਸੰਦ ਕਰਨਗੇ। ਉਨ੍ਹਾਂ ਅੱਗੇ ਦੱਸਿਆ ਕਿ ਇਹ ਸ਼ੋਅ ਅਮਿਤਾਭ ਬੱਚਨ ਸਟਾਰਰ ਫਿਲਮ ‘ਸਿਲਸਿਲਾ’ ‘ਤੇ ਬਣਾਇਆ ਜਾਵੇਗਾ। ਇਸ ਵਿੱਚ ਸ਼ੋਏਬ, ਦੀਪਿਕਾ ਨੂੰ ਕਾਸਟ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਜੋੜਾ ਇੱਕ ਦੂਜੇ ਨੂੰ ਬਹੁਤ ਪਿਆਰ ਕਰਦਾ ਹੈ। ਇਸ ਲਈ ਪ੍ਰਸ਼ੰਸਕ ਦੋਵਾਂ ਦੀ ਇਸ ਤਰ੍ਹਾਂ ਦੀ ਲਵ ਸਟੋਰੀ ਦੇਖਣਾ ਚਾਹੁਣਗੇ। ਦੱਸ ਦੇਈਏ ਕਿ ਦੀਪਿਕਾ ਕੱਕੜ ਇਸ ਤੋਂ ਪਹਿਲਾਂ ਵੀ ਸੰਦੀਪ ਦੇ ਨਾਲ ਸ਼ੋਅ ‘ਕਹਾਂ ਹਮ ਕਹਾਂ ਤੁਮ’ ‘ਚ ਕੰਮ ਕਰ ਚੁੱਕੀ ਹੈ। ਉਹ ਇਸ ਸ਼ੋਅ ਦੀ ਮੁੱਖ ਅਦਾਕਾਰਾ ਸੀ। ਇਸ ਸ਼ੋਅ ‘ਚ ਉਨ੍ਹਾਂ ਨਾਲ ਕਰਨ ਵੀ ਗਰੋਵਰ ਨਜ਼ਰ ਆਏ ਸਨ। ਸ਼ੋਅ ਵੀ ਕਾਫੀ ਹਿੱਟ ਰਿਹਾ ਸੀ। ਤੁਹਾਨੂੰ ਦੱਸ ਦੇਈਏ ਕਿ ਸ਼ੋਏਬ ਨੂੰ ਹਾਲ ਹੀ ‘ਚ ‘ਝਲਕ ਦਿਖਲਾ ਜਾ 11’ ‘ਚ ਦੇਖਿਆ ਗਿਆ ਸੀ। ਉਹ ਸ਼ੋਅ ਦੇ ਫਾਈਨਲਿਸਟਾਂ ਵਿੱਚੋਂ ਇੱਕ ਸੀ। ਇਸ ਤੋਂ ਇਲਾਵਾ ਉਹ ਸਸੁਰਾਲ ਸਿਮਰ ਕਾ ਵਿੱਚ ਪ੍ਰੇਮ ਭਾਰਦਵਾਜ, ਸਟਾਰ ਭਾਰਤ ਦੀ ਅਜੂਨੀ ਵਿੱਚ ਰਾਜਵੀਰ ਸਿੰਘ ਦੀ ਭੂਮਿਕਾ ਨਿਭਾਉਣ ਲਈ ਵੀ ਜਾਣਿਆ ਜਾਂਦਾ ਹੈ। ਸਾਲ 2017 ਵਿੱਚ, ਉਹ ਡਾਂਸ ਰਿਐਲਿਟੀ ਸ਼ੋਅ ਨੱਚ ਬਲੀਏ 8 ਵਿੱਚ ਵੀ ਨਜ਼ਰ ਆਏ ਸਨ। ਦੀਪਿਕਾ ਦੀ ਗੱਲ ਕਰੀਏ ਤਾਂ ਉਹ ‘ਸਸੁਰਾਲ ਸਿਮਰ ਕਾ’ ‘ਚ ਨਜ਼ਰ ਆਈ ਸੀ। ਇਸ ਤੋਂ ਇਲਾਵਾ ਉਹ ਰਿਐਲਿਟੀ ਸ਼ੋਅ ਬਿੱਗ ਬੌਸ 12 ਦੀ ਜੇਤੂ ਵੀ ਸੀ। ਆਪਣੇ ਪਤੀ ਨਾਲ ਨੱਚ ਬਲੀਏ 8 ‘ਚ ਵੀ ਹਿੱਸਾ ਲਿਆ। ਅਦਾਕਾਰਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ 2010 ‘ਚ ‘ਨੀਰ ਭਰੇ ਤੇਰੇ ਨੈਨਾ ਦੇਵੀ’ ਨਾਲ ਕੀਤੀ ਸੀ।

ਪਰਦੇ ‘ਤੇ ਨਜ਼ਰ ਆਵੇਗੀ Dipika Kakar ਤੇ Shoaib Ibrahim ਦੀ ਜੋੜੀ Read More »