September 22, 2024

ਮਰੀਜ਼ਾਂ ਦੀ ਮਦਦ ਲਈ ਸ੍ਰੀ ਸਤਿਯ ਸਾਈਂ ਸੇਵਾ ਸੰਗਠਨ ਦੀ ਕੀਤੀ ਸ਼ਲਾਘਾ

-ਮਰੀਜ਼ਾਂ ਦੀ ਸੇਵਾ ਹੀ ਸਭ ਤੋਂ ਉਤਮ ਸੇਵਾ ਹੈ : ਡਵੀਜ਼ਨਲ ਕਮਿਸ਼ਨਰ -ਸੰਗਠਨ ਵਲੋਂ ਸਰਕਾਰੀ ਹਸਪਤਾਲ ’ਚ ਚਲਾਈ ਜਾ ਰਹੀ ਰਸੋਈ ਅਤੇ ਫਾਰਮੇਸੀ ਦਾ ਲਿਆ ਜਾਇਜ਼ਾ – ਸੰਗਠਨ ਦੇ ਪ੍ਰਧਾਨ ਸਮੇਤ ਡਵੀਜ਼ਨਲ ਕਮਿਸ਼ਨਰ ਨੇ ਮਰੀਜ਼ਾਂ ਨੂੰ ਬਰੇਕਫਾਸਟ ਅਤੇ ਦਲੀਆ ਵੰਡਣ ਦੀ ਕੀਤੀ ਸੇਵਾ ਜਲੰਧਰ, 22 ਸਤੰਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ) – ਡਵੀਜ਼ਨਲ ਕਮਿਸ਼ਨਰ ਸ਼੍ਰੀ ਪ੍ਰਦੀਪ ਸਭੱਰਵਾਲ ਨੇ ਕਿਹਾ ਕਿ ਮਰੀਜ਼ਾਂ ਦੀ ਸੇਵਾ ਹੀ ਸਭ ਤੋਂ ਉਤਮ ਸੇਵਾ ਹੈ ਅਤੇ ਇਸ ਖੇਤਰ ਵਿੱਚ ਸ੍ਰੀ ਸਤਿਯ ਸਾਈਂ ਸੇਵਾ ਸੰਗਠਨ ਦਾ ਯੋਗਦਾਨ ਸ਼ਲਾਘਾਯੋਗ ਹੈ। ਉਹ ਸ੍ਰੀ ਸਤਿਯ ਸਾਈਂ ਸੇਵਾ ਸੰਗਠਨ ਦੇ ਆਲ ਇੰਡੀਆ ਪ੍ਰਧਾਨ ਸ਼੍ਰੀ ਨਿਮੇਸ਼ ਪਾਂਡਿਆ ਦੇ ਨਾਲ ਸਰਕਾਰੀ ਹਸਪਤਾਲ ਜਲੰਧਰ ਵਿਖੇ ਪਹੁੰਚੇ ਹੋਏ ਸਨ। ਇਸ ਮੌਕੇ ਜਿੱਥੇ ਉਨ੍ਹਾਂ ਨੇ ਰਸੋਈ ਅਤੇ ਫਾਰਮੇਸੀ ਦਾ ਜਾਇਜ਼ਾ ਲਿਆ, ਉਥੇ ਮਰੀਜ਼ਾਂ ਨੂੰ ਬਰੇਕਫਾਸਟ ਅਤੇ ਦਲੀਆ ਵੰਡਣ ਦੀ ਸੇਵਾ ਵੀ ਕੀਤੀ। ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਸਮਾਜ ਨੂੰ ਅਜਿਹੀਆਂ ਸੰਸਥਾਵਾਂ ਦੀ ਲੋੜ ਹੈ, ਜੋ ਮਾਨਵਤਾ ਦੇ ਭਲੇ ਲਈ ਅੱਗੇ ਆਉਣ, ਤਾਂ ਜੋ ਲੋੜਵੰਦਾਂ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਸ਼੍ਰੀ ਪ੍ਰੇਮ ਪਾਲ ਸਭੱਰਵਾਲ ਨੇ ਸਿਵਲ ਹਸਪਤਾਲ ਅਤੇ ਈ.ਐਸ.ਆਈ. ਵਿੱਚ ਕਰੀਬ 40 ਸਾਲ ਸੇਵਾ ਨਿਭਾਈ ਅਤੇ ਹੁਣ ਉਹ ਆਪ ਵੀ ਮਰੀਜ਼ਾਂ ਦੀ ਸਹੂਲਤ ਲਈ ਵਿਸ਼ੇਸ਼ ਕਦਮ ਚੁੱਕ ਰਹੇ ਹਨ। ਸੰਗਠਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਭਾਰਤ ਦੇ ਕਰੀਬ ਸਾਰੇ ਜ਼ਿਲ੍ਹਿਆਂ ਵਿੱਚ ਸ੍ਰੀ ਸਤਿਯ ਸਾਈਂ ਸੇਵਾ ਸੰਗਠਨ ਵਲੋਂ ਮਰੀਜ਼ਾਂ ਦੀ ਸਹੂਲਤ ਲਈ ਵਿਸ਼ੇਸ ਕਦਮ ਪੁੱਟੇ ਜਾ ਰਹੇ ਹਨ। ਖਾਣੇ ਦੀ ਗੁਣਵੱਤਾ ਦਾ ਜਾਇਜ਼ਾ ਲੈਂਦਿਆਂ ਸ਼੍ਰੀ ਪ੍ਰਦੀਪ ਸਭੱਰਵਾਲ ਨੇ ਕਿਹਾ ਕਿ ਸੰਗਠਨ ਵਲੋਂ ਸਿਵਲ ਹਸਪਤਾਲ ਵਿੱਚ ਇਕ ਰਸੋਈ ਚਲਾਈ ਜਾ ਰਹੀ ਹੈ, ਜਿੱਥੇ ਸੇਵਾਦਾਰਾਂ ਵਲੋਂ ਕਰੀਬ 300 ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਆਏ ਵਿਅਕਤੀਆਂ ਨੂੰ ਸਵੇਰੇ ਬਰੇਕਫਾਸਟ, ਦਲੀਆ ਆਦਿ ਦੀ ਸਹੂਲਤ ਮੁਫਤ ਮੁਹੱਈਆ ਕਰਵਾਈ ਜਾ ਰਹੀ ਹੈ। ਮਰੀਜ਼ਾਂ ਨੂੰ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਦਵਾਈਆਂ ਦਾ ਜਾਇਜ਼ਾ ਲੈਂਦਿਆਂ ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਹਸਪਤਾਲ ਵਿਖੇ ਹੀ ਸੰਗਠਨ ਵਲੋਂ ਇਕ ਫਾਰਮੇਸੀ ਵੀ ਚਲਾਈ ਜਾ ਰਹੀ ਹੈ ਅਤੇ ਇਥੇ ਮੁਫ਼ਤ ਦਵਾਈਆਂ, (ਕਿਡਨੀ ਦੇ ਮਰੀਜ਼ਾਂ ਲਈ Erthoprotine ਸਮੇਤ ਹੋਰ ਮਰੀਜ਼ਾਂ ਲਈ ਜਨਰਲ ਦਵਾਈਆਂ) ਅੱਖਾਂ ਦੇ ਮਰੀਜ਼ਾਂ ਲਈ ਮੁਫਤ ਦਵਾਈਆਂ ਸਮੇਤ ਐਨਕਾਂ ਵੀ ਮਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੰਗਠਨ ਵਲੋਂ ਜਲੰਧਰ ਅਤੇ ਪੱਟੀ ਵਿਖੇ ਲੋੜਵੰਦਾਂ ਦੀ ਮਦਦ ਲਈ ਮੁਫਤ ਦੋ ਐਂਬੂਲੈਂਸਾਂ ਵੀ ਚਲਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਲਾਵਾਰਿਸ ਲਾਸ਼ਾਂ ਦਾ ਸਸਕਾਰ ਵੀ ਸੰਗਠਨ ਵਲੋਂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਜਲੰਧਰ ਵਿੱਚ ਸੰਗਠਨ ਵਲੋਂ ਮੁਫਤ ਬਲੱਡ ਟੈਸਟਾਂ ਲਈ ਕਰੀਬ 3 ਲੱਖ 25 ਹਜ਼ਾਰ ਦੀ ਲਾਗਤ ਵਾਲੀ ਆਧੁਨਿਕ ਮਸ਼ੀਨ ਵੀ ਮੁਹੱਈਆ ਕਰਵਾਈ ਗਈ ਹੈ। ਇਸ ਤੋਂ ਇਲਾਵਾ ਏ.ਸੀ. ਲੈਬ, ਏ.ਸੀ. ਬਲੱਡ ਬੈਂਕ, ਏ.ਸੀ. ਓਪਰੇਸ਼ਨ ਥੀਏਟਰ ਸਮੇਤ ਸੰਗਠਨ ਵਲੋਂ ਹਸਪਤਾਲ ਨੂੰ ਪੱਖੇ, ਵਾਟਰ ਕੂਲਰ ਮੁਹੱਈਆ ਕਰਵਾਏ ਗਏ ਹਨ। ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਪ੍ਰਧਾਨ ਸ਼੍ਰੀ ਨਿਮੇਸ਼ ਪਾਂਡਿਆ ਦੀ ਅਗਵਾਈ ਵਿੱਚ ਸੰਗਠਨ ਵਲੋਂ ਮਾਝਾ ਬਾਰਡਰ ਏਰੀਏ ਦੇ 108 ਪਿੰਡ ਵੀ ਗੋਦ ਲਏ ਗਏ ਹਨ, ਜਿਥੇ ਸੰਗਠਨ ਵਲੋਂ ਮੈਡੀਕਲ ਮੁਫਤ ਚੈਕਅੱਪ ਕੈਂਪਾਂ ਤੋਂ ਇਲਾਵਾ ਬੱਚਿਆਂ ਲਈ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੰਗਠਨ ਵਲੋਂ ਇਨ੍ਹਾਂ ਪਿੰਡਾਂ ਵਿੱਚ ਇਕ ਏ.ਸੀ. ਕੰਪਿਊਟਰ ਲੈਬ ਸਮੇਤ ਸੰਗਠਨ ਅਧੀਨ ਚੱਲ ਰਹੀ ਬਾਲ ਵਿਕਾਸ ਸੰਸਥਾ ਵਲੋਂ ਵਿਸ਼ੇਸ਼ ਕਲਾਸਾਂ ਵੀ ਲਗਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲਾਸਾਂ ਵਿੱਚ ਬੱਚਿਆਂ ਨੂੰ ਨੈਤਿਕਤਾ ਦੇ ਨਾਲ-ਨਾਲ ਸਮਾਜ ਲਈ ਇਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਆ ਜਾਂਦਾ ਹੈ। ਇਸ ਤੋਂ ਇਲਾਵਾ ਖੇਡਾਂ ਦੇ ਖੇਤਰ ਵਿੱਚ ਬੱਚਿਆਂ ਨੂੰ ਕਬੱਡੀ ਖੇਡ ਨਾਲ ਜੋੜਿਆ ਜਾ ਰਿਹਾ ਹੈ ਅਤੇ ਪਿੰਡ ਪੱਧਰ ਤੋਂ ਲੈਕੇ ਬਲਾਕ ਪੱਧਰ ਤੱਕ ਖਿਡਾਇਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਸ੍ਰੀ ਸਤਿਯ ਸਾਈਂ ਸੇਵਾ ਸੰਗਠਨ ਦੇ ਆਲ ਇੰਡੀਆ ਪ੍ਰਧਾਨ ਸ਼੍ਰੀ ਨਿਮੇਸ਼ ਪਾਂਡਿਆ, ਨੈਸ਼ਨਲ ਕੋਆਰਡੀਨੇਟਰ ਸ਼੍ਰੀ ਕੋਟੇਸ਼ਵਰ ਰਾਓ, ਜ਼ੋਨਲ ਪ੍ਰਧਾਨ ਡਾ. ਸੰਜੇ ਅਗਰਵਾਲ ਅਤੇ ਸ਼੍ਰੀ ਮੁਰਲੀ ਜੋਜੋ ਸਮੇਤ ਸੰਗਠਨ ਦੀਆਂ ਵਿਸ਼ੇਸ ਸਖਸ਼ੀਅਤਾਂ ਜਲੰਧਰ ਪਹੁੰਚੀਆਂ ਹੋਈਆਂ ਹਨ ਅਤੇ ਉਨ੍ਹਾਂ ਵਲੋਂ ਦੋ ਦਿਨਾਂ ਪੰਜਾਬ ਦੌਰਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਆਲ ਇੰਡੀਆ ਪ੍ਰਧਾਨ ਸ਼੍ਰੀ ਨਿਮੇਸ਼ ਪਾਂਡਿਆ ਵਲੋਂ ਪਿੰਡ ਨਡਾਲਾ ਵਿਖੇ ਰਾਜ ਪੱਧਰੀ ਕਾਨਫਰੰਸ ਵੀ ਕੀਤੀ ਗਈ, ਜਿਸ ਦੌਰਾਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ, ਤਾਂ ਜੋ ਹੋਰ ਗੰਭੀਰਤਾ ਨਾਲ ਮਨੁੱਖਤਾ ਦੀ ਸੇਵਾ ਕੀਤੀ ਜਾ ਸਕੇ। ਇਸ ਮੌਕੇ ਐਸ.ਡੀ.ਐਮ. ਜੈ ਇੰਦਰ ਸਿੰਘ, ਸਿਵਲ ਸਰਜਨ ਡਾ. ਜੋਤੀ ਸ਼ਰਮਾ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਇਟੀ ਸ਼੍ਰੀ ਇੰਦਰਪਾਲ ਸਿੰਘ, ਸ਼੍ਰੀ ਅਨਿਲ ਸ਼ਰਮਾ, ਸ਼੍ਰੀ ਅਵਿਨਾਸ਼ ਸ਼ਰਮਾ, ਸ਼੍ਰੀ ਰਜਿੰਦਰ ਭੱਲਾ, ਸ਼੍ਰੀ ਵਿਜੈ ਮਹਾਜਨ, ਸ਼੍ਰੀ ਸੰਜੀਵ ਚੱਢਾ, ਸ਼੍ਰੀ ਅਕਾਸ਼ ਮਲਹੋਤਰਾ, ਸ਼੍ਰੀ ਰਾਮ ਸੇਵਕ, ਸ਼੍ਰੀ ਰਾਮੂ, ਸ਼੍ਰੀ ਵਿਕਾਸ ਕਪੂਰ, ਸ੍ਰੀ ਜੀਤੀ ਸਹਿਗਲ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

ਮਰੀਜ਼ਾਂ ਦੀ ਮਦਦ ਲਈ ਸ੍ਰੀ ਸਤਿਯ ਸਾਈਂ ਸੇਵਾ ਸੰਗਠਨ ਦੀ ਕੀਤੀ ਸ਼ਲਾਘਾ Read More »

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਹੁਕਮਾਂ ‘ਤੇ ਨਗਰ ਨਿਗਮ ਨੇ ਬੇਸਹਾਰਾ ਪਸ਼ੂ ਫੜੇ, ਨਿਗਮ ਵੱਲੋਂ ਦੋ ਗਊਸ਼ਾਲਾ ਤਿਆਰ ਕੀਤੀ ਜਾ ਰਹੀ ਹੈ

ਅੰਮ੍ਰਿਤਸਰ, 22 ਸਤੰਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ) – ਸ਼ਹਿਰ ਵਿੱਚ ਖਾਸ ਕਰਕੇ ਸ੍ਰੀ ਦੁਰਗਿਆਣਾ ਮੰਦਿਰ ਦੇ ਆਲੇ-ਦੁਆਲੇ ਬੇਸਹਾਰਾ ਪਸ਼ੂ ਘੁੰਮ ਰਹੇ ਹਨ। ਇਸ ਸਬੰਧੀ ਸ਼ਿਕਾਇਤ ਲੈ ਕੇ ਰਾਸ਼ਟਰੀ ਗਊ ਸੁਰੱਖਿਆ ਫੈਡਰੇਸ਼ਨ ਦੇ ਪ੍ਰਧਾਨ ਡਾ: ਰੋਹਨ ਮਹਿਰਾ ਨੇ ਆਪਣੇ ਨੁਮਾਇੰਦਿਆਂ ਸਮੇਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨਾਲ ਮੁਲਾਕਾਤ ਕੀਤੀ। ਡਾ: ਰੋਹਨ ਮਹਿਰਾ ਨੇ ਦੱਸਿਆ ਕਿ ਸ਼ਹਿਰ ਵਿੱਚ ਬੇਸਹਾਰਾ ਪਸ਼ੂ ਅਕਸਰ ਘੁੰਮਦੇ ਰਹਿੰਦੇ ਹਨ। ਕੁਝ ਡੇਅਰੀ ਮਾਲਕ, ਖਾਸ ਕਰਕੇ ਲੋਹਗੜ੍ਹ ਚੌਂਕ ਅਤੇ ਸ਼੍ਰੀ ਦੁਰਗਿਆਣਾ ਮੰਦਿਰ ਦੇ ਆਲੇ-ਦੁਆਲੇ, ਆਪਣੇ ਪਸ਼ੂਆਂ ਨੂੰ ਛੱਡ ਦਿੰਦੇ ਹਨ। ਜਿਸ ਕਾਰਨ ਹਾਦਸੇ ਵਾਪਰਦੇ ਰਹਿੰਦੇ ਹਨ। ਡੀਸੀ ਸਾਕਸ਼ੀ ਸਾਹਨੀ ਨੇ ਨਗਰ ਨਿਗਮ ਦੇ ਸਿਹਤ ਅਧਿਕਾਰੀ ਡਾ: ਕਿਰਨ ਕੁਮਾਰ ਨੂੰ ਆਪਣੇ ਦਫ਼ਤਰ ਬੁਲਾਇਆ। ਫੜੇ ਗਏ ਜਾਨਵਰਾਂ ਨੂੰ ਵਾਪਸ ਨਹੀਂ ਛੱਡਿਆ ਜਾਣਾ ਚਾਹੀਦਾ। ਡਿਪਟੀ ਕਮਿਸ਼ਨਰ ਨੇ ਡਾ: ਕਿਰਨ ਕੁਮਾਰ ਨੂੰ ਪਸ਼ੂਆਂ ਨੂੰ ਰੱਖਣ ਲਈ ਗਊ ਸ਼ੈੱਡ ਬਾਰੇ ਪੁੱਛਿਆ। ਡਾ: ਕਿਰਨ ਕੁਮਾਰ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਨਰਾਇਣਗੜ੍ਹ ਵਿਖੇ ਇੱਕ ਗਊ ਸ਼ੈੱਡ ਅਤੇ ਲਾਹੌਰੀ ਗੇਟ ਵਿਖੇ ਇੱਕ ਅਹਾਤਾ ਵੀ ਹੈ | ਜਿਸ ਵਿੱਚ 300 ਦੇ ਕਰੀਬ ਗਾਵਾਂ ਰੱਖੀਆਂ ਗਈਆਂ ਹਨ। ਇਸ ਤੋਂ ਇਲਾਵਾ ਨਗਰ ਨਿਗਮ ਬੇਸਹਾਰਾ ਪਸ਼ੂਆਂ ਨੂੰ ਫੜ ਕੇ ਰਾਮ ਤੀਰਥ ਗਊਸ਼ਾਲਾ ਵਿੱਚ ਜਮ੍ਹਾਂ ਕਰਵਾ ਦਿੰਦਾ ਹੈ। ਡਾ: ਕਿਰਨ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਝਬਾਲ ਰੋਡ ‘ਤੇ ਸਥਿਤ ਇੱਕ ਹੋਰ ਗਊ ਸ਼ੈੱਡ ਦੀ ਉਸਾਰੀ ਕੀਤੀ ਜਾ ਰਹੀ ਹੈ, ਜਿਸ ਦਾ ਨਿਰਮਾਣ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਨਗਰ ਨਿਗਮ ਵੱਲੋਂ ਫੋਕਲ ਪੁਆਇੰਟ ’ਤੇ ਗਊਸ਼ਾਲਾ ਵੀ ਬਣਾਇਆ ਜਾ ਰਿਹਾ ਹੈ। ਜਿਸ ਦੀ ਟੈਂਡਰਿੰਗ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਹੁਣ ਵਰਕ ਆਰਡਰ ਜਾਰੀ ਕਰਕੇ ਇਸ ਦੀ ਉਸਾਰੀ ਸ਼ੁਰੂ ਕੀਤੀ ਜਾਣੀ ਹੈ। ਇਨ੍ਹਾਂ ਦੋ ਗਊ ਸ਼ੈੱਡਾਂ ਵਿੱਚ 600 ਬੇਸਹਾਰਾ ਪਸ਼ੂ ਰੱਖੇ ਜਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਵਿੱਚ ਘੁੰਮਦੇ ਆਵਾਰਾ ਪਸ਼ੂਆਂ ਦੇ ਮਾਲਕਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਡੀਸੀ ਦੇ ਹੁਕਮਾਂ ’ਤੇ ਨਗਰ ਨਿਗਮ ਦੇ ਸਿਹਤ ਅਫ਼ਸਰ ਡਾ: ਕਿਰਨ ਕੁਮਾਰ ਨੇ ਕੈਟਲ ਇੰਪਾਊਂਡ ਟੀਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮਿਲ ਕੇ ਸ੍ਰੀ ਦੁਰਗਿਆਣਾ ਮੰਦਿਰ ਦੇ ਆਲੇ-ਦੁਆਲੇ ਤੋਂ 6 ਬੇਸਹਾਰਾ ਪਸ਼ੂ ਜ਼ਬਤ ਕੀਤੇ। ਇਨ੍ਹਾਂ ਬੇਸਹਾਰਾ ਪਸ਼ੂਆਂ ਨੂੰ ਛੱਡਣ ਵਾਲੇ ਮਾਲਕਾਂ ਦੇ ਚਲਾਨ ਵੀ ਕੀਤੇ ਗਏ। ਡਾ: ਕਿਰਨ ਕੁਮਾਰ ਨੇ ਕਿਹਾ ਕਿ ਨਿਗਮ ਵੱਲੋਂ ਹਰ ਰੋਜ਼ ਬੇਸਹਾਰਾ ਪਸ਼ੂਆਂ ਨੂੰ ਫੜਨ ਲਈ ਕਾਰਵਾਈ ਜਾਰੀ ਰੱਖੀ ਜਾਵੇਗੀ | ਉਨ੍ਹਾਂ ਡੇਅਰੀ ਮਾਲਕਾਂ ਨੂੰ ਚਿਤਾਵਨੀ ਵੀ ਦਿੱਤੀ ਕਿ ਉਨ੍ਹਾਂ ਵੱਲੋਂ ਸੜਕਾਂ ’ਤੇ ਛੱਡੇ ਗਏ ਪਸ਼ੂਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਇਸ ਤੋਂ ਇਲਾਵਾ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਖੇਤਰ ਵਿੱਚ ਚੱਲ ਰਹੀਆਂ ਸਾਰੀਆਂ ਡੇਅਰੀਆਂ ਨੂੰ ਆਪਣੀਆਂ ਡੇਅਰੀਆਂ ਨਗਰ ਨਿਗਮ ਖੇਤਰ ਤੋਂ ਬਾਹਰ ਲੈ ਜਾਣੀਆਂ ਚਾਹੀਦੀਆਂ ਹਨ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਹੁਕਮਾਂ ‘ਤੇ ਨਗਰ ਨਿਗਮ ਨੇ ਬੇਸਹਾਰਾ ਪਸ਼ੂ ਫੜੇ, ਨਿਗਮ ਵੱਲੋਂ ਦੋ ਗਊਸ਼ਾਲਾ ਤਿਆਰ ਕੀਤੀ ਜਾ ਰਹੀ ਹੈ Read More »

“ਏਕ ਪੇੜ ਮਾਂ ਕੇ ਨਾਮ” ਗਲੋਬਲ ਮੁਹਿੰਮ ਤਹਿਤ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ ਬੂਟੇ ਲਗਾਏ

-ਕਾਨੂੰਨੀ ਸੇਵਾਵਾਂ ਦਫਤਰ ਵੱਲੋਂ ਲਗਾਏ ਜਾ ਰਹੇ ਹਨ ਪੌਦੇ ਮੋਗਾ, 22 ਸਤੰਬਰ(ਗਿਆਨ ਸਿੰਘ/ਏ.ਡੀ.ਪੀ ਨਿਊਜ) – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੀ ਅਗਵਾਈ ਹੇਠ ਅਨੁਸਾਰ “ਏਕ ਪੇੜ ਮਾਂ ਕੇ ਨਾਮ” ਗਲੋਬਲ ਮੁਹਿੰਮ ਦੇ ਤਹਿਤ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਵਣ ਵਿਭਾਗ ਤੇ ਜ਼ਿਲ੍ਹਾ ਸਿੱਖਿਆ ਅਫਸਰ ਮੋਗਾ ਦੇ ਸਹਿਯੋਗ ਨਾਲ ਇਹ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਾਲਾ ਵਿਖੇ ਮਿਸ ਕਿਰਨ ਜਯੋਤੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਆਪਣੀ ਮਾਂ ਦੇ ਨਾਮ ਤੇ ਬੂਟਾ ਲਗਾਇਆ ਗਿਆ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸ. ਗੁਰਦਿਆਲ ਸਿੰਘ ਡਿਪਟੀ ਡੀ.ਈ.ਓ. (ਸੈਕੰਡਰੀ) ਮੋਗਾ ਵੱਲੋਂ ਵੀ ਆਪਣੀ-ਆਪਣੀ ਮਾਂ ਦੇ ਨਾਮ ਤੇ ਵੱਖ ਵੱਖ ਬੂਟੇ ਲਗਾਏ ਗਏ। ਇਸ ਤੋਂ ਇਲਾਵਾ ਸ਼੍ਰੀ ਕੁਲਵੰਤ ਸਿੰਘ ਚੇਅਰਮੈਨ, ਐੱਮ.ਡੀ. ਰਣਜੀਤ ਕੌਰ, ਪ੍ਰਿੰਸੀਪਲ ਮਿਸ ਰਮਨਜੀਤ ਕੌਰ ਤੇ ਸ਼੍ਰੀ ਬਰਿੰਦਰਜੀਤ ਸਿੰਘ ਕੈਂਪਸ ਮੈਨੇਜਰ ਵੀ ਮੌਕੇ ਤੇ ਹਾਜ਼ਰ ਸਨ।  ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਹੋ ਰਹੇ ਮਾੜੇ ਪ੍ਰਭਾਵਾਂ ਤੋਂ ਬਚਾਅ ਕਰਨਾ ਹੈ। ਮੁਹਿੰਮ ਦੇ ਤਹਿਤ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੂਟੇ ਲਗਾਏ ਜਾ ਰਹੇ ਹਨ ਅਤੇ ਨਾਲ ਹੀ ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਨਾਲਸਾ ਅਤੇ ਪਲਸਾ ਦੀਆਂ ਸਕੀਮਾਂ ਤੇ ਮੁਫਤ ਲੀਗਲ ਏਡ ਬਾਰੇ ਵੀ ਜਾਗਰੂਕ ਕੀਤਾ।

“ਏਕ ਪੇੜ ਮਾਂ ਕੇ ਨਾਮ” ਗਲੋਬਲ ਮੁਹਿੰਮ ਤਹਿਤ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ ਬੂਟੇ ਲਗਾਏ Read More »

ਸੈਂਸੈਕਸ ਨੇ ਪਹਿਲੀ ਵਾਰ 84 ਹਜ਼ਾਰ ਦੇ ਅੰਕੜੇ ਨੂੰ ਕੀਤਾ ਪਾਰ

ਮੁੰਬਈ, 22 ਸਤੰਬਰ – ਸੈਂਸੈਕਸ ਅੱਜ ਪਹਿਲੀ ਵਾਰ ਇਤਿਹਾਸਕ 84 ਹਜ਼ਾਰ ਦੇ ਅੰਕੜੇ ਨੂੰ ਪਾਰ ਕਰਕੇ ਬੰਦ ਹੋਇਆ। ਨਿਫ਼ਟੀ ਨੇ ਵੀ ਆਪਣੇ ਨਵੇਂ ਰਿਕਾਰਡ ਪੱਧਰ ਨੂੰ ਛੋਹਿਆ। ਅਮਰੀਕੀ ਤੇ ਏਸ਼ਿਆਈ ਬਾਜ਼ਾਰਾਂ ’ਚ ਤੇਜ਼ੀ ਦੇ ਰੁਝਾਨ ਕਾਰਨ ਘਰੇਲੂ ਸ਼ੇਅਰ ਬਾਜ਼ਾਰ ’ਚ ਵੱਡੀ ਤੇਜ਼ੀ ਦੇਖੀ ਗਈ। ਤੀਹ ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ 1,359.51 ਅੰਕ ਉਛਲ ਕੇ ਆਪਣੇ ਹੁਣ ਤੱਕ ਦੇ ਸਭ ਤੋਂ ਉਪਰਲੇ ਪੱਧਰ 84,544.31 ’ਤੇ ਬੰਦ ਹੋਇਆ। ਦਿਨ ਵੇਲੇ ਕਾਰੋਬਾਰ ਦੌਰਾਨ ਇਹ 84,694.46 ਅੰਕਾਂ ’ਤੇ ਪਹੁੰਚ ਗਿਆ ਸੀ। ਐੱਨਐੱਸਈ ਨਿਫ਼ਟੀ 375.15 ਅੰਕ ਚੜ੍ਹ ਕੇ 25,790.95 ਦੇ ਪੱਧਰ ’ਤੇ ਬੰਦ ਹੋਇਆ।

ਸੈਂਸੈਕਸ ਨੇ ਪਹਿਲੀ ਵਾਰ 84 ਹਜ਼ਾਰ ਦੇ ਅੰਕੜੇ ਨੂੰ ਕੀਤਾ ਪਾਰ Read More »

ਮਾਲੀ ਦੀ ਗ੍ਰਿਫ਼ਤਾਰੀ ਵਿਰੁੱਧ ਕਿਸਾਨਾਂ ਵੱਲੋਂ ਮੁਜ਼ਾਹਰੇ

ਬਠਿੰਡਾ, 22 ਸਤੰਬਰ – ਸੀਆਈਏ ਸਟਾਫ ਮੁਹਾਲੀ ਵੱਲੋਂ ਬੀਤੇ ਦਿਨੀਂ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜੇ ਗਏ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਦੀ ਗ੍ਰਿਫ਼ਤਾਰੀ ਲਈ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਅੱਜ ਇੱਕੇ ਮਿਨੀ ਸਕੱਤਰੇਤ ਕੋਲ ਧਰਨਾ ਦਿੱਤਾ। ਉਨ੍ਹਾਂ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪ ਕੇ ਕੇਸ ਰੱਦ ਕਰਨ ਅਤੇ ਮਾਲੀ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਹਰਿੰਦਰ ਬਿੰਦੂ ਨੇ ਕਿਹਾ ਕਿ ਪੁਲੀਸ ਕੇਸ ਵਿੱਚ ਦਰਜ ਮਾਲਵਿੰਦਰ ਸਿੰਘ ਮਾਲੀ ਵਿਰੁੱਧ ਬਿਲਕੁਲ ਝੂਠਾ ਕੇਸ ਦਰਜ ਕਰਕੇ ਉਸ ਨੂੰ ਜੇਲ੍ਹ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਹ ਕਾਰਵਾਈ ਬਦਲਾ ਲਊ ਭਾਵਨਾ ਤਹਿਤ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅੱਜ ਸਥਾਨਕ ਡੀਸੀ ਦਫ਼ਤਰ ਵਿਖੇ ਧਰਨਾ ਦਿੱਤਾ ਗਿਆ। ਜਥੇਬੰਦੀ ਦੇ ਫੈਸਲੇ ਅਨੁਸਾਰ ਪੰਜਾਬ ਸਰਕਾਰ ਦੀ ਇਸ ਧੱਕੇਸ਼ਾਹੀ ਵਿਰੁੱਧ ਡੀਸੀ ਦਫ਼ਤਰ ਬਰਨਾਲਾ ਅੱਗੇ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ ਕਰਕੇ ਮੰਗ ਪੱਤਰ ਸੌਂਪਿਆ ਗਿਆ। ਤਰਕਸ਼ੀਲ ਸੁਸਾਇਟੀ ਪੰਜਾਬ ਨੇ ਮਾਲਵਿੰਦਰ ਸਿੰਘ ਮਾਲੀ ਦੀ ਗ੍ਰਿਫ਼ਤਾਰੀ ਨੂੰ ਨਾਗਰਿਕਾਂ ਦੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦੇ ਹੱਕ ਦੀ ਉਲੰਘਣਾ ਕਰਾਰ ਦਿੱਤਾ ਹੈ। ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਝੂਠੇ ਕੇਸਾਂ ਵਿੱਚ ਗ੍ਰਿਫਤਾਰ ਕਰਨ ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਅੱਜ ਮਾਨਸਾ ਵਿਚ ਧਰਨਾ ਦੇ ਕੇ ਡਿਪਟੀ ਕਮਿਸ਼ਨਰ ਮੰਗ ਪੱਤਰ ਸੌਂਪਿਆ। ਲੰਬੀ (ਇਕਬਾਲ ਸਿੰਘ ਸ਼ਾਂਤ): ਮਾਲਵਿੰਦਰ ਸਿੰਘ ਮਾਲੀ ਦੀ ਗ੍ਰਿਫ਼ਤਾਰੀ ਖਿਲਾਫ਼ ਭਾਕਿਯੂ (ਏਕਤਾ) ਉਗਰਾਹਾਂ ਬਲਾਕ ਲੰਬੀ ਵੱਲੋਂ ਸੂਬਾਈ ਸੱਦੇ ‘ਤੇ ਅੱਜ ਲੰਬੀ ਵਿਚ ਵੀ ਰੋਸ ਮਾਰਚ ਕੀਤਾ ਗਿਆ। ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਦੀ ਗ੍ਰਿਫ਼ਤਾਰੀ ਵਿਰੁੱਧ ਅੱਜ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਸ ਮੁਜ਼ਾਹਰਾ ਕੀਤਾ ਹੈ।

ਮਾਲੀ ਦੀ ਗ੍ਰਿਫ਼ਤਾਰੀ ਵਿਰੁੱਧ ਕਿਸਾਨਾਂ ਵੱਲੋਂ ਮੁਜ਼ਾਹਰੇ Read More »

ਸਰਕਾਰ ਨੂੰ ਜਗਾਉਣ ਲਈ ਕੰਪਿਊਟਰ ਅਧਿਆਪਕਾਂ ਵਲੋਂ ਕੱਢੀ ਗਈ ‘ਜਾਗੋ’

ਸੰਗਰੂਰ, 22 ਸਤੰਬਰ – ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵੱਲੋਂ ਇੱਥੇ ਚੱਲ ਰਹੀ ਸੂਬਾ ਪੱਧਰੀ ਲੜੀਵਾਰ ਭੁੱਖ ਹੜਤਾਲ ਦੇ 21ਵੇਂ ਦਿਨ ਨਾਨਕਾ ਮੇਲ ਬਣੀਆਂ ਮਹਿਲਾ ਕੰਪਿਊਟਰ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਨੂੰ ਜਗਾਉਣ ਲਈ ਅੱਜ ਸ਼ਹਿਰ ਵਿੱਚ ‘ਜਾਗੋ’ ਕੱਢੀ ਗਈ। ਉਨ੍ਹਾਂ ਸਰਕਾਰ ਦੇ ਝੂਠੇ ਵਾਅਦਿਆਂ ਦਾ ‘ਛੱਜ’ ਤੋੜਦਿਆਂ ਅਨੋਖਾ ਪ੍ਰਦਰਸ਼ਨ ਕੀਤਾ ਗਿਆ। ਕੰਪਿਊਟਰ ਅਧਿਆਪਕ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪਿਛਲੇ 21 ਦਿਨਾਂ ਤੋਂ ਦਿਨ-ਰਾਤ ਦਾ ਪੱਕਾ ਮੋਰਚਾ ਲਗਾ ਕੇ ਅਣਮਿੱਥੇ ਸਮੇਂ ਦੀ ਲੜੀਵਾਰ ਭੁੱਖ ਹੜਤਾਲ ’ਤੇ ਬੈਠੇ ਹਨ। ਅੱਜ ਰਵਿੰਦਰ ਕੌਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਸੁਮਿਤ ਗੋਇਲ ਜ਼ਿਲ੍ਹਾ ਬਠਿੰਡਾ, ਬਲਜੀਤ ਸਿੰਘ ਅਤੇ ਰਾਕੇਸ ਕੁਮਾਰ ਜ਼ਿਲ੍ਹਾ ਪਟਿਆਲਾ ਭੁੱਖ ਹੜਤਾਲ ’ਤੇ ਬੈਠੇ। ਪੱਕੇ ਮੋਰਚੇ ਦੇ ਧਰਨੇ ਵਿੱਚ ਕੰਪਿਊਟਰ ਅਧਿਆਪਕਾਂ ਸਮੇਤ ਭਰਾਤਰੀ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ। ਸ਼ਾਮ ਨੂੰ ਮਹਿਲਾ ਕੰਪਿਊਟਰ ਅਧਿਆਪਕਾਂ ਵੱਲੋਂ ਮੰਗਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਰਕਾਰ ਨੂੰ ਜਗਾਉਣ ਲਈ ਸ਼ਹਿਰ ਦੇ ਬਜ਼ਾਰ ਵਿੱਚ ‘ਜਾਗੋ’ ਕੱਢੀ ਗਈ। ਪੱਕੇ ਮੋਰਚੇ ਵਾਲੇ ਸਥਾਨ ਤੋਂ ਸ਼ੁਰੂ ਹੋਈ ‘ਜਾਗੋ’ ਲਾਲ ਬੱਤੀ ਚੌਕ, ਧੂਰੀ ਗੇਟ ਬਾਜ਼ਾਰ, ਛੋਟਾ ਚੌਕ, ਸਦਰ ਬਜ਼ਾਰ ਹੁੰਦਿਆਂ ਵੱਡੇ ਚੌਕ ਪੁੱਜ ਕੇ ਸਮਾਪਤ ਹੋਈ। ਇਸ ਦੌਰਾਨ ਕੰਪਿਊਟਰ ਅਧਿਆਪਕਾਂ ਵੱਲੋਂ ਸਰਕਾਰ ਦੇ ਝੂਠੇ ਵਾਅਦਿਆਂ ਦਾ ‘ਛੱਜ’ ਤੋੜਦਿਆਂ ਪ੍ਰਦਰਸ਼ਨ ਕੀਤਾ ਗਿਆ। ਸੰਘਰਸ਼ ਕਮੇਟੀ ਦੇ ਸੂਬਾ ਆਗੂ ਜੋਨੀ ਸਿੰਗਲਾ, ਗੁਰਬਖ਼ਸ਼ ਲਾਲ ਤੇ ਜ਼ਿਲ੍ਹਾ ਪ੍ਰਧਾਨ ਨਰਦੀਪ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ, ਸਿੱਖਿਆ ਮੰਤਰੀ ਅਤੇ ਵਿੱਤ ਮੰਤਰੀ ਵਲੋਂ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਅਤੇ ਬਣਦੇ ਹੱਕ ਬਹਾਲ ਕਰਨ ਦੇ ਜਿਹੜੇ ਐਲਾਨ ਕੀਤੇ ਸਨ, ਉਹ ਕਾਗਜ਼ੀ ਸਾਬਤ ਹੋ ਕੇ ਰਹਿ ਗਏ ਹਨ।

ਸਰਕਾਰ ਨੂੰ ਜਗਾਉਣ ਲਈ ਕੰਪਿਊਟਰ ਅਧਿਆਪਕਾਂ ਵਲੋਂ ਕੱਢੀ ਗਈ ‘ਜਾਗੋ’ Read More »

ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ ਹੋਣਗੇ ਭਾਰਤੀ ਹਵਾਈ ਫ਼ੌਜ ਦੇ ਨਵੇਂ ਮੁਖੀ

ਨਵੀਂ ਦਿੱਲੀ, 22 ਸਤੰਬਰ – ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ ਭਾਰਤੀ ਹਵਾਈ ਫ਼ੌਜ ਦੇ ਅਗਲੇ ਮੁਖੀ ਹੋਣਗੇ, ਜਿਨ੍ਹਾਂ ਦਾ 5000 ਘੰਟਿਆਂ ਤੋਂ ਵੱਧ ਦਾ ਹਵਾਈ ਉਡਾਣਾਂ ਦਾ ਤਜਰਬਾ ਹੈ। ਉਹ ਏਅਰ ਚੀਫ਼ ਮਾਰਸ਼ਲ ਵਿਵੇਕ ਰਾਮ ਚੌਧਰੀ ਦੀ ਥਾਂ ਲੈਣਗੇ। ਰੱਖਿਆ ਮੰਤਰਾਲੇ ਨੇ ਸ਼ਨਿੱਚਰਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਇਸ ਸਮੇਂ ਭਾਰਤੀ ਹਵਾਈ ਸੈਨਾ ਦੇ ਉਪ ਮੁਖੀ ਵਜੋਂ ਸੇਵਾ ਨਿਭਾਅ ਰਹੇ ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ 30 ਸਤੰਬਰ ਨੂੰ ਬਾਅਦ ਦੁਪਹਿਰ ਹਵਾਈ ਫ਼ੌਜ ਦੇ ਮੁਖੀ ਵਜੋਂ ਅਹੁਦਾ ਸੰਭਾਲਣਗੇ। ਇਸ ਸਬੰਧੀ ਬਿਆਨ ਵਿਚ ਕਿਹਾ ਗਿਆ ਹੈ, ‘‘ਸਰਕਾਰ ਨੇ ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ, ਪੀਵੀਐੱਸਐੱਮ, ਏਵੀਐੱਸਐੱਮ, ਜੋ ਇਸ ਵੇਲੇ ਹਵਾਈ ਫ਼ੌਜ ਦੇ ਉਪ ਮੁਖੀ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਏਅਰ ਚੀਫ਼ ਮਾਰਸ਼ਲ ਦੇ ਰੈਂਕ ਵਿਚ ਹਵਾਈ ਫ਼ੌਜ ਦਾ ਅਗਲਾ ਮੁਖੀ ਨਿਯੁਕਤ ਕੀਤਾ ਹੈ। ਇਹ ਹੁਕਮ 30 ਸਤੰਬਰ ਬਾਅਦ ਦੁਪਹਿਰ ਤੋਂ ਅਮਲ ਵਿਚ ਆਉਣਗੇ।’’ ਮੌਜੂਦਾ ਏਅਰ ਚੀਫ਼ ਮਾਰਸ਼ਲ ਵਿਵੇਕ ਰਾਮ ਚੌਧਰੀ 30 ਸਤੰਬਰ ਨੂੰ ਸੇਵਾ ਮੁਕਤ ਹੋ ਜਾਣਗੇ। ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ ਦਾ ਜਨਮ 27 ਅਕਤੂਬਰ, 1964 ਨੂੰ ਹੋਇਆ, ਜਿਨ੍ਹਾਂ ਨੂੰ ਭਾਰਤੀ ਹਵਾਈ ਫ਼ੌਜ ਦੀ ਫਾਈਟਰ ਪਾਇਲਟ ਸਟਰੀਮ ਵਿਚ ਦਸੰਬਰ 1984 ’ਚ ਕਮਿਸ਼ਨ ਪ੍ਰਾਪਤ ਹੋਇਆ ਸੀ। ਉਨ੍ਹਾਂ ਆਪਣੀ ਕਰੀਬ 40 ਸਾਲ ਲੰਬੀ ਸੇਵਾ ਦੌਰਾਨ ਵੱਖੋ-ਵੱਖ ਜ਼ਿੰਮੇਵਾਰੀਆਂ ਤਹਿਤ ਸੇਵਾ ਨਿਭਾਈ, ਜਿਨ੍ਹਾਂ ਵਿਚ ਵਿਦੇਸ਼ਾਂ ’ਚ ਨਿਯੁਕਤੀਆਂ ਵੀ ਸ਼ਾਮਲ ਹਨ।

ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ ਹੋਣਗੇ ਭਾਰਤੀ ਹਵਾਈ ਫ਼ੌਜ ਦੇ ਨਵੇਂ ਮੁਖੀ Read More »

42 ਦਿਨਾਂ ਬਾਅਦ ਮੁੜ ਡਿਊਟੀ ’ਤੇ ਪਰਤੇ ਜੂਨੀਅਰ ਡਾਕਟਰ

ਕੋਲਕਾਤਾ, 22 ਸਤੰਬਰ – ਪੱਛਮੀ ਬੰਗਾਲ ਦੇ ਵੱਖ ਵੱਖ ਸਰਕਾਰੀ ਹਸਪਤਾਲਾਂ ’ਚ ਜੂਨੀਅਰ ਡਾਕਟਰ 42 ਦਿਨ ਬਾਅਦ ਅੱਜ ਸਵੇਰੇ ਅੰਸ਼ਿਕ ਤੌਰ ’ਤੇ ਕੰਮ ’ਤੇ ਪਰਤ ਆਏ ਹਨ। ਟਰੇਨੀ ਡਾਕਟਰ ਨਾਲ ਜਬਰ ਜਨਾਹ ਮਗਰੋਂ ਹੱਤਿਆ ਦੇ ਰੋਸ ਵਜੋਂ ਧਰਨੇ ’ਤੇ ਬੈਠੇ ਡਾਕਟਰਾਂ ਨੇ ਸਾਰੇ ਸਰਕਾਰੀ ਹਸਪਤਾਲਾਂ ’ਚ ਜ਼ਰੂਰੀ ਤੇ ਐਮਰਜੈਂਸੀ ਸੇਵਾਵਾਂ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਪਰ ਓਪੀਡੀ ’ਚ ਅਜੇ ਵੀ ਕੰਮ ਸ਼ੁਰੂ ਨਹੀਂ ਕੀਤਾ ਹੈ। ਇਸੇ ਦੌਰਾਨ ਸੀਬੀਆਈ ਦੇ ਅਧਿਕਾਰੀਆਂ ਨੇ ਅੱਜ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦੇ ਕਥਿਤ ਨੇੜਲੇ ਇੱਕ ਹੋਰ ਡਾਕਟਰ ਬਿਰੂਪਕਸ਼ ਬਿਸਵਾਸ ਤੋਂ ਪੁੱਛ-ਪੜਤਾਲ ਸ਼ੁਰੂ ਕੀਤੀ ਹੈ। ਦੂਜੇ ਪਾਸੇ ਘਟਨਾ ਦੇ ਰੋਸ ਵਜੋਂ ਅੱਜ ਆਲ ਇੰਡੀਆ ਕਿਸਾਨ ਸਭਾ (ਏਆਈਕੇਐੱਸ) ਤੇ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ (ਸੀਟੂ) ਨੇ ਕੋਲਕਾਤਾ ’ਚ ਰੈਲੀਆਂ ਕੀਤੀਆਂ।

42 ਦਿਨਾਂ ਬਾਅਦ ਮੁੜ ਡਿਊਟੀ ’ਤੇ ਪਰਤੇ ਜੂਨੀਅਰ ਡਾਕਟਰ Read More »

ਤੁਹਾਡੇ ਬੱਚੇ ਡਿਜੀਟਲ ਸੰਸਾਰ ਵਿੱਚ ਕੀ ਦੇਖ ਰਹੇ ਹਨ/ਪ੍ਰਿਅੰਕਾ ਸੌਰਭ

-ਬੱਚਿਆਂ ਲਈ ਸਾਈਬਰ ਸੁਰੱਖਿਆ ਆਧੁਨਿਕ ਪਾਲਣ-ਪੋਸ਼ਣ ਦਾ ਜ਼ਰੂਰੀ ਹਿੱਸਾ ਹੈ ਡਿਜੀਟਲ ਯੁੱਗ ਵਿੱਚ, ਔਨਲਾਈਨ ਸੁਰੱਖਿਆ ਅਤੇ ਬੱਚਿਆਂ ਦੀ ਜਾਣਕਾਰੀ ਤੱਕ ਪਹੁੰਚ ਦੇ ਅਧਿਕਾਰ ਵਿਚਕਾਰ ਸੰਤੁਲਨ ਕਾਇਮ ਕਰਨਾ ਇੱਕ ਗੁੰਝਲਦਾਰ ਚੁਣੌਤੀ ਬਣੀ ਹੋਈ ਹੈ। ਸਹਿਯੋਗੀ ਯਤਨਾਂ ਰਾਹੀਂ, ਡਿਜੀਟਲ ਸਾਖਰਤਾ ਵਿੱਚ ਸੁਧਾਰ ਕਰਕੇ ਅਤੇ ਮਜ਼ਬੂਤ ਉਮਰ-ਮੁਤਾਬਕ ਨਿਯਮਾਂ ਨੂੰ ਲਾਗੂ ਕਰਕੇ, ਬੱਚਿਆਂ ਨੂੰ ਔਨਲਾਈਨ ਖਤਰਿਆਂ ਤੋਂ ਬਿਹਤਰ ਢੰਗ ਨਾਲ ਸੁਰੱਖਿਅਤ ਕੀਤਾ ਜਾ ਸਕਦਾ ਹੈ। ਬੱਚਿਆਂ ਲਈ ਸਾਈਬਰ ਸੁਰੱਖਿਆ ਆਧੁਨਿਕ ਪਾਲਣ-ਪੋਸ਼ਣ ਦਾ ਜ਼ਰੂਰੀ ਹਿੱਸਾ ਹੈ। ਇਹਨਾਂ ਤਕਨਾਲੋਜੀਆਂ ਨੂੰ ਲਾਗੂ ਕਰਕੇ, ਢੁਕਵੇਂ ਸੌਫਟਵੇਅਰ ਦੀ ਵਰਤੋਂ ਕਰਕੇ, ਅਤੇ ਫਾਈਬਰ ਆਪਟਿਕ ਇੰਟਰਨੈਟ ਦੇ ਲਾਭਾਂ ਦਾ ਫਾਇਦਾ ਉਠਾਉਂਦੇ ਹੋਏ, ਮਾਪੇ ਇੱਕ ਸੁਰੱਖਿਅਤ ਔਨਲਾਈਨ ਮਾਹੌਲ ਬਣਾ ਸਕਦੇ ਹਨ ਜਿੱਥੇ ਉਹਨਾਂ ਦੇ ਬੱਚੇ ਡਿਜ਼ੀਟਲ ਸੰਸਾਰ ਨਾਲ ਜੁੜੇ ਜੋਖਮਾਂ ਨੂੰ ਘੱਟ ਕਰਦੇ ਹੋਏ ਖੋਜ ਕਰ ਸਕਦੇ ਹਨ, ਸਿੱਖ ਸਕਦੇ ਹਨ ਅਤੇ ਮੌਜ-ਮਸਤੀ ਕਰ ਸਕਦੇ ਹਨ ਮਜ਼ੇਦਾਰ ਤੁਹਾਡੇ ਬੱਚੇ ਦੀ ਔਨਲਾਈਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਖੁੱਲ੍ਹਾ ਸੰਚਾਰ ਅਤੇ ਚੱਲ ਰਹੀ ਸਿੱਖਿਆ ਜ਼ਰੂਰੀ ਹੈ। ਯਾਦ ਰੱਖੋ ਕਿ ਕਿਰਿਆਸ਼ੀਲ ਕਦਮਾਂ ਨਾਲ, ਤੁਸੀਂ ਆਪਣੇ ਬੱਚਿਆਂ ਨੂੰ ਜ਼ਿੰਮੇਵਾਰੀ ਅਤੇ ਭਰੋਸੇ ਨਾਲ ਡਿਜੀਟਲ ਲੈਂਡਸਕੇਪ ਨੂੰ ਨੈਵੀਗੇਟ ਕਰਨ ਲਈ ਸਮਰੱਥ ਬਣਾ ਸਕਦੇ ਹੋ। ਅੱਜ ਦੇ ਡਿਜੀਟਲ ਲੈਂਡਸਕੇਪ ਵਿੱਚ, ਬੱਚੇ ਤਕਨਾਲੋਜੀ ਵਿੱਚ ਡੁੱਬ ਕੇ ਵੱਡੇ ਹੋ ਰਹੇ ਹਨ। ਸਮਾਰਟਫੋਨ ਤੋਂ ਲੈ ਕੇ ਟੈਬਲੇਟ, ਲੈਪਟਾਪ ਅਤੇ ਗੇਮਿੰਗ ਕੰਸੋਲ ਤੱਕ, ਇੰਟਰਨੈੱਟ ਉਨ੍ਹਾਂ ਦੇ ਜੀਵਨ ਦਾ ਅਨਿੱਖੜਵਾਂ ਅੰਗ ਬਣ ਗਿਆ ਹੈ। ਜਦੋਂ ਕਿ ਔਨਲਾਈਨ ਸੰਸਾਰ ਬੇਅੰਤ ਵਿਦਿਅਕ ਅਤੇ ਮਨੋਰੰਜਨ ਦੇ ਮੌਕੇ ਪ੍ਰਦਾਨ ਕਰਦਾ ਹੈ, ਇਹ ਬੱਚਿਆਂ ਨੂੰ ਕਈ ਜੋਖਮਾਂ ਦਾ ਸਾਹਮਣਾ ਵੀ ਕਰਦਾ ਹੈ। ਡਿਜੀਟਲ ਖੇਤਰ ਵਿੱਚ ਬੱਚਿਆਂ ਦੀ ਸੁਰੱਖਿਆ ਅਤੇ ਨਿੱਜਤਾ ਨੂੰ ਯਕੀਨੀ ਬਣਾਉਣ ਲਈ ਸਾਈਬਰ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ। ਡਿਜੀਟਲ ਯੁੱਗ ਵਿੱਚ, ਬੱਚਿਆਂ ਦੀ ਔਨਲਾਈਨ ਸੁਰੱਖਿਆ ਕਰਨਾ ਅਤੇ ਜਾਣਕਾਰੀ ਤੱਕ ਉਨ੍ਹਾਂ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਇੱਕ ਮਹੱਤਵਪੂਰਨ ਚੁਣੌਤੀ ਹੈ। ਇੰਟਰਨੈੱਟ ਦੀ ਵਰਤੋਂ ਵਿੱਚ ਵਾਧੇ ਦੇ ਨਾਲ, ਬੱਚਿਆਂ ਨੂੰ ਸਿੱਖਣ ਦੇ ਮੌਕਿਆਂ ਅਤੇ ਸਾਈਬਰ ਧੱਕੇਸ਼ਾਹੀ, ਸ਼ੋਸ਼ਣ ਅਤੇ ਇਤਰਾਜ਼ਯੋਗ ਸਮੱਗਰੀ ਵਰਗੇ ਜੋਖਮਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਔਨਲਾਈਨ ਸੁਰੱਖਿਆ ਨੂੰ ਸੰਤੁਲਿਤ ਕਰਨ ਲਈ ਕਾਨੂੰਨੀ ਢਾਂਚੇ, ਮਾਤਾ-ਪਿਤਾ ਦੇ ਮਾਰਗਦਰਸ਼ਨ ਅਤੇ ਤਕਨਾਲੋਜੀ ਹੱਲਾਂ ਨੂੰ ਸ਼ਾਮਲ ਕਰਨ ਵਾਲੀ ਬਹੁ-ਪੱਖੀ ਪਹੁੰਚ ਦੀ ਲੋੜ ਹੁੰਦੀ ਹੈ। ਬਹੁਤ ਸਾਰੇ ਮਾਪਿਆਂ ਅਤੇ ਬੱਚਿਆਂ ਕੋਲ ਲੋੜੀਂਦੀ ਡਿਜੀਟਲ ਸਾਖਰਤਾ ਦੀ ਘਾਟ ਹੈ, ਜਿਸ ਨਾਲ ਔਨਲਾਈਨ ਮਾਰਗਦਰਸ਼ਨ ਪ੍ਰਦਾਨ ਕਰਨਾ ਅਤੇ ਸੰਭਾਵੀ ਜੋਖਮਾਂ ਨੂੰ ਸਮਝਣਾ ਮੁਸ਼ਕਲ ਹੋ ਜਾਂਦਾ ਹੈ। ਭਾਰਤ ਵਿੱਚ, ਸਿਰਫ 40% ਵਿਅਕਤੀ ਬੁਨਿਆਦੀ ਡਿਜੀਟਲ ਕਾਰਜ ਕਰਨ ਦੇ ਯੋਗ ਹਨ, ਜੋ ਬੱਚਿਆਂ ਨੂੰ ਔਨਲਾਈਨ ਖਤਰਿਆਂ ਤੋਂ ਬਚਾਉਣ ਲਈ ਗੁੰਝਲਦਾਰ ਕੋਸ਼ਿਸ਼ਾਂ ਕਰਦੇ ਹਨ। ਬੱਚੇ ਅਕਸਰ ਪਰਿਵਾਰਕ ਮੈਂਬਰਾਂ ਨਾਲ ਡਿਵਾਈਸਾਂ ਨੂੰ ਸਾਂਝਾ ਕਰਦੇ ਹਨ, ਜਿਸ ਨਾਲ ਉਹਨਾਂ ਦੀਆਂ ਔਨਲਾਈਨ ਗਤੀਵਿਧੀਆਂ ਦੀ ਨਿਗਰਾਨੀ ਅਤੇ ਨਿਯੰਤ੍ਰਣ ਕਰਨਾ ਚੁਣੌਤੀਪੂਰਨ ਹੁੰਦਾ ਹੈ। ਬਹੁਤ ਸਾਰੇ ਪੇਂਡੂ ਘਰਾਂ ਵਿੱਚ, ਸਾਂਝੇ ਫ਼ੋਨਾਂ ਦੀ ਵਰਤੋਂ ਬੱਚਿਆਂ ਦੁਆਰਾ ਵਿਅਕਤੀਗਤ ਤੌਰ ‘ਤੇ ਵਰਤੀਆਂ ਜਾਂਦੀਆਂ ਗਤੀਵਿਧੀਆਂ ਨੂੰ ਟਰੈਕ ਕਰਨਾ ਅਸੰਭਵ ਬਣਾ ਦਿੰਦੀ ਹੈ, ਜਿਸ ਨਾਲ ਉਹਨਾਂ ਨੂੰ ਸਾਈਬਰ ਧੱਕੇਸ਼ਾਹੀ ਵਰਗੇ ਜੋਖਮਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਪਲੇਟਫਾਰਮਾਂ ‘ਤੇ ਮਜ਼ਬੂਤ ਫਿਲਟਰਿੰਗ ਵਿਧੀ ਦੀ ਘਾਟ ਕਾਰਨ ਬੱਚੇ ਅਕਸਰ ਔਨਲਾਈਨ ਅਣਉਚਿਤ ਸਮੱਗਰੀ ਦੇ ਸੰਪਰਕ ਵਿੱਚ ਆਉਂਦੇ ਹਨ। ਯੂ-ਟਿਯੂਬ ਵਰਗੇ ਪਲੇਟਫਾਰਮਾਂ ਰਾਹੀਂ ਬਾਲਗ ਸਮੱਗਰੀ ਤੱਕ ਪਹੁੰਚ ਕਰਨ ਵਾਲੇ ਬੱਚਿਆਂ ਦੀਆਂ ਰਿਪੋਰਟਾਂ ਨੇ ਮਜ਼ਬੂਤ ਸੁਰੱਖਿਆ ਲੋੜਾਂ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਸਾਈਬਰ ਧੱਕੇਸ਼ਾਹੀ ਅਤੇ ਔਨਲਾਈਨ ਸ਼ੋਸ਼ਣ ਵਿੱਚ ਵਾਧਾ ਬੱਚਿਆਂ ਦੀ ਮਾਨਸਿਕ ਅਤੇ ਭਾਵਨਾਤਮਕ ਸਿਹਤ ਲਈ ਮਹੱਤਵਪੂਰਨ ਜੋਖਮ ਪੈਦਾ ਕਰਦਾ ਹੈ। ਯੂਨੀਸੇਫ ਦੀ ਇੱਕ ਰਿਪੋਰਟ ਦੇ ਅਨੁਸਾਰ, ਦੁਨੀਆ ਭਰ ਵਿੱਚ 3 ਵਿੱਚੋਂ 1 ਬੱਚੇ ਨੇ ਸਾਈਬਰ ਧੱਕੇਸ਼ਾਹੀ ਦਾ ਸਾਹਮਣਾ ਕੀਤਾ ਹੈ, ਜਿਸਦਾ ਉਹਨਾਂ ਦੀ ਸਿਹਤ ‘ਤੇ ਗੰਭੀਰ ਨਤੀਜੇ ਸਾਹਮਣੇ ਆਏ ਹਨ। ਸਰਕਾਰਾਂ ਨੂੰ ਮਾਪਿਆਂ ਅਤੇ ਬੱਚਿਆਂ ਦੋਵਾਂ ਲਈ ਡਿਜੀਟਲ ਸਾਖਰਤਾ ਨੂੰ ਬਿਹਤਰ ਬਣਾਉਣ ਨੂੰ ਤਰਜੀਹ ਦੇਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੂੰ ਔਨਲਾਈਨ ਪਲੇਟਫਾਰਮਾਂ ਨੂੰ ਸੁਰੱਖਿਅਤ ਢੰਗ ਨਾਲ ਨੈਵੀਗੇਟ ਕਰਨ ਵਿੱਚ ਮਦਦ ਕੀਤੀ ਜਾ ਸਕੇ। ਭਾਰਤ ਦੀ ਡਿਜੀਟਲ ਇੰਡੀਆ ਪਹਿਲਕਦਮੀ ਪੇਂਡੂ ਖੇਤਰਾਂ ਵਿੱਚ ਬੱਚਿਆਂ ਲਈ ਔਨਲਾਈਨ ਸੁਰੱਖਿਆ ਅਤੇ ਡਿਜੀਟਲ ਸਾਖਰਤਾ ਨੂੰ ਕਵਰ ਕਰਨ ਲਈ ਆਪਣਾ ਦਾਇਰਾ ਵਧਾ ਸਕਦੀ ਹੈ। ਟੈਕਨਾਲੋਜੀ ਪਲੇਟਫਾਰਮਾਂ ਨੂੰ ਮਾਪਿਆਂ ਦੇ ਨਿਯੰਤਰਣ ਦੀਆਂ ਮਜ਼ਬੂਤ ਵਿਸ਼ੇਸ਼ਤਾਵਾਂ ਵਿਕਸਿਤ ਕਰਨੀਆਂ ਚਾਹੀਦੀਆਂ ਹਨ ਜੋ ਗੋਪਨੀਯਤਾ ਦੀ ਉਲੰਘਣਾ ਕੀਤੇ ਬਿਨਾਂ ਬੱਚਿਆਂ ਦੀਆਂ ਔਨਲਾਈਨ ਗਤੀਵਿਧੀਆਂ ਦੀ ਬਿਹਤਰ ਨਿਗਰਾਨੀ ਕਰਨ ਦੀ ਆਗਿਆ ਦਿੰਦੀਆਂ ਹਨ। ਕੁਝ ਖਾਸ ਪਲੇਟਫਾਰਮਾਂ ਤੋਂ ਬੱਚਿਆਂ ‘ਤੇ ਪਾਬੰਦੀ ਲਗਾਉਣ ਨਾਲ ਉਹ ਵਿਕਲਪਕ ਹੱਲ ਲੱਭਣਗੇ, ਜਿਸ ਨਾਲ ਪਾਬੰਦੀ ਬੇਅਸਰ ਹੋ ਜਾਵੇਗੀ। ਉਮਰ ਤਸਦੀਕ ਪ੍ਰਣਾਲੀਆਂ ਜਿਨ੍ਹਾਂ ਨੂੰ ਪਛਾਣ ਦਸਤਾਵੇਜ਼ਾਂ ਦੀ ਲੋੜ ਹੁੰਦੀ ਹੈ, ਗੋਪਨੀਯਤਾ ਦੇ ਮੁੱਦੇ ਉਠਾਉਂਦੇ ਹਨ ਅਤੇ ਅਕਸਰ ਲੋੜ ਤੋਂ ਵੱਧ ਡਾਟਾ ਇਕੱਠਾ ਕਰਦੇ ਹਨ। ਭਾਰਤ ਵਿੱਚ, ਔਨਲਾਈਨ ਪਲੇਟਫਾਰਮਾਂ ‘ਤੇ ਉਮਰ ਦੀ ਤਸਦੀਕ ਲਈ ਆਧਾਰ ਦੀ ਵਰਤੋਂ ਨੇ ਡੇਟਾ ਦੀ ਦੁਰਵਰਤੋਂ ਨੂੰ ਲੈ ਕੇ ਚਿੰਤਾਵਾਂ ਪੈਦਾ ਕੀਤੀਆਂ ਹਨ। ਗੁੰਝਲਦਾਰ ਜਾਂ ਸਖ਼ਤ ਔਨਲਾਈਨ ਨਿਯਮ ਅਣਜਾਣੇ ਵਿੱਚ ਹਾਸ਼ੀਏ ‘ਤੇ ਰਹਿ ਰਹੇ ਭਾਈਚਾਰਿਆਂ ਦੇ ਬੱਚਿਆਂ ਨੂੰ ਪਛਾਣ-ਸਬੰਧਤ ਦਸਤਾਵੇਜ਼ਾਂ ਤੋਂ ਵਾਂਝੇ ਕਰ ਸਕਦੇ ਹਨ ਜਾਂ ਡਿਜੀਟਲ ਸਰੋਤਾਂ ਤੱਕ ਪਹੁੰਚ ਨੂੰ ਸੀਮਤ ਕਰ ਸਕਦੇ ਹਨ। ਪੇਂਡੂ ਭਾਰਤ ਵਿੱਚ, ਸਹੀ ਪਛਾਣ ਤੋਂ ਬਿਨਾਂ ਬੱਚਿਆਂ ਨੂੰ ਸਖਤ ਨਿਯਮਾਂ ਦੇ ਤਹਿਤ ਡਿਜੀਟਲ ਪਲੇਟਫਾਰਮ ਤੱਕ ਪਹੁੰਚ ਕਰਨਾ ਮੁਸ਼ਕਲ ਹੋ ਸਕਦਾ ਹੈ। ਤਕਨੀਕੀ ਪਲੇਟਫਾਰਮਾਂ ‘ਤੇ ਬਹੁਤ ਜ਼ਿਆਦਾ ਸਖਤ ਨਿਯਮਾਂ ਨੂੰ ਲਾਗੂ ਕਰਨਾ ਨਵੀਨਤਾ ਨੂੰ ਰੋਕ ਸਕਦਾ ਹੈ ਅਤੇ ਗਲੋਬਲ ਫਰਮਾਂ ਲਈ ਕੰਮ ਨੂੰ ਗੁੰਝਲਦਾਰ ਬਣਾ ਸਕਦਾ ਹੈ। ਗੂਗਲ ਅਤੇ ਮੈਟਾ ਵਰਗੀਆਂ ਤਕਨੀਕੀ ਕੰਪਨੀਆਂ ਨੇ ਆਪਣੇ ਕਾਰੋਬਾਰੀ ਮਾਡਲਾਂ ਨੂੰ ਪ੍ਰਭਾਵਤ ਕਰਨ ਵਾਲੇ ਗੁੰਝਲਦਾਰ ਕਾਨੂੰਨੀ ਢਾਂਚੇ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਪਹੁੰਚ ਨੂੰ ਸੀਮਤ ਕਰਨ ‘ਤੇ ਬਹੁਤ ਜ਼ਿਆਦਾ ਧਿਆਨ ਦੇਣ ਨਾਲ ਡਿਜੀਟਲ ਯੁੱਗ ਵਿੱਚ ਬੱਚਿਆਂ ਦੇ ਵਿਦਿਅਕ ਮੌਕਿਆਂ ਅਤੇ ਹੁਨਰ ਵਿਕਾਸ ਵਿੱਚ ਰੁਕਾਵਟ ਆ ਸਕਦੀ ਹੈ। ਯੂ-ਟਿਯੂਬ ਕਿਡਸ ਵਰਗੇ ਪਲੇਟਫਾਰਮ ਸਕ੍ਰੀਨ ਸਮੇਂ ਦਾ ਪ੍ਰਬੰਧਨ ਕਰਨ ਅਤੇ ਸਮੱਗਰੀ ਨੂੰ ਪ੍ਰਤਿਬੰਧਿਤ ਕਰਨ ਲਈ ਅਨੁਕੂਲਿਤ ਮਾਪਿਆਂ ਦੇ ਨਿਯੰਤਰਣ ਸੈਟਿੰਗਾਂ ਦੀ ਪੇਸ਼ਕਸ਼ ਕਰਦੇ ਹਨ। ਯੂਕੇ ਦੇ ਉਮਰ-ਮੁਤਾਬਕ ਡਿਜ਼ਾਈਨ ਕੋਡ ਵਰਗੇ ਕਾਨੂੰਨਾਂ ਨੂੰ ਅਪਣਾਉਣ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਤਕਨੀਕੀ ਪਲੇਟਫਾਰਮ ਬਿਹਤਰ ਸੁਰੱਖਿਆ ਵਿਸ਼ੇਸ਼ਤਾਵਾਂ ਦੇ ਨਾਲ ਬਾਲ-ਅਨੁਕੂਲ ਡਿਜੀਟਲ ਵਾਤਾਵਰਣ ਵਿਕਸਿਤ ਕਰਦੇ ਹਨ। ਇਸੇ ਤਰ੍ਹਾਂ ਦੇ ਦਿਸ਼ਾ-ਨਿਰਦੇਸ਼ ਭਾਰਤ ਵਿੱਚ ਲਾਗੂ ਕੀਤੇ ਜਾ ਸਕਦੇ ਹਨ, ਜਿਸ ਵਿੱਚ ਵੱਖ-ਵੱਖ ਉਮਰ ਸਮੂਹਾਂ ਲਈ ਵਿਸ਼ੇਸ਼ਤਾਵਾਂ ਨੂੰ ਸੋਧਣ ਲਈ ਤਕਨੀਕੀ ਪਲੇਟਫਾਰਮਾਂ ਦੀ ਲੋੜ ਹੋਵੇਗੀ। ਸਕੂਲਾਂ ਨੂੰ ਪਾਠਕ੍ਰਮ ਵਿੱਚ ਔਨਲਾਈਨ ਸੁਰੱਖਿਆ ਸਿੱਖਿਆ ਨੂੰ ਸ਼ਾਮਲ ਕਰਨਾ ਚਾਹੀਦਾ ਹੈ ਤਾਂ ਜੋ ਬੱਚਿਆਂ ਨੂੰ ਇਹ ਸਿਖਾਇਆ ਜਾ ਸਕੇ ਕਿ ਡਿਜੀਟਲ ਸਪੇਸ ਵਿੱਚ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਰੱਖਣਾ ਹੈ। ਭਾਰਤ ਦੀ ਰਾਸ਼ਟਰੀ ਸਿੱਖਿਆ ਨੀਤੀ ਵਿੱਚ ਸਕੂਲੀ ਪਾਠਕ੍ਰਮ ਵਿੱਚ ਔਨਲਾਈਨ ਸੁਰੱਖਿਆ ਅਤੇ ਡਿਜੀਟਲ ਜ਼ਿੰਮੇਵਾਰੀ ਬਾਰੇ ਵਿਵਸਥਾਵਾਂ ਸ਼ਾਮਲ ਹੋ ਸਕਦੀਆਂ ਹਨ। ਸਰਕਾਰਾਂ, ਟੈਕਨਾਲੋਜੀ ਕੰਪਨੀਆਂ ਅਤੇ ਸਿਵਲ ਸੁਸਾਇਟੀ ਨੂੰ ਬੱਚਿਆਂ ਲਈ ਸੁਰੱਖਿਅਤ ਡਿਜੀਟਲ ਵਾਤਾਵਰਨ ਬਣਾਉਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ, ਜਦਕਿ ਜਾਣਕਾਰੀ ਤੱਕ ਪਹੁੰਚ ਕਰਨ ਦੇ ਉਨ੍ਹਾਂ ਦੇ ਅਧਿਕਾਰ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਭਾਰਤੀ ਸਿੱਖਿਆ ਮੰਤਰਾਲੇ ਅਤੇ ਤਕਨਾਲੋਜੀ ਪਲੇਟਫਾਰਮ ਵਿਚਕਾਰ ਸਹਿਯੋਗ ਵਿਆਪਕ ਬਾਲ ਸੁਰੱਖਿਆ ਉਪਾਵਾਂ ਨੂੰ ਯਕੀਨੀ ਬਣਾ ਸਕਦਾ ਹੈ। ਡਿਜੀਟਲ ਯੁੱਗ ਵਿੱਚ, ਔਨਲਾਈਨ ਸੁਰੱਖਿਆ ਅਤੇ ਬੱਚਿਆਂ ਦੀ ਜਾਣਕਾਰੀ ਤੱਕ ਪਹੁੰਚ ਦੇ ਅਧਿਕਾਰ ਵਿਚਕਾਰ ਸੰਤੁਲਨ ਕਾਇਮ ਕਰਨਾ ਇੱਕ ਗੁੰਝਲਦਾਰ ਚੁਣੌਤੀ ਬਣੀ ਹੋਈ

ਤੁਹਾਡੇ ਬੱਚੇ ਡਿਜੀਟਲ ਸੰਸਾਰ ਵਿੱਚ ਕੀ ਦੇਖ ਰਹੇ ਹਨ/ਪ੍ਰਿਅੰਕਾ ਸੌਰਭ Read More »

ਮੋਦੀ ਦੇ ਡਰ ਕਾਰਨ ਭਾਰਤ-ਪਾਕਿ ਸਰਹੱਦ ’ਤੇ ਹੈ ਸ਼ਾਂਤੀ – ਅਮਿਤ ਸ਼ਾਹ

ਮੇਂਧਰ, 22 ਸਤੰਬਰ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਪਾਕਿਸਤਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਡਰਦਾ ਹੈ ਅਤੇ ਇਸ ਲਈ ਜੰਮੂ ਕਸ਼ਮੀਰ ’ਚ ਸਰਹੱਦ ’ਤੇ ਸ਼ਾਂਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਗੋਲੀ ਚਲਾਉਣ ਦੀ ਹਿੰਮਤ ਨਹੀਂ ਕਰੇਗਾ ਕਿਉਂਕਿ ਉਹ ਜਾਣਦਾ ਹੈ ਕਿ ਭਾਰਤ ਦਾ ਜਵਾਬ ਉਸ ਦੀਆਂ ਬੰਦੂਕਾਂ ਨੂੰ ਚੁੱਪ ਕਰਵਾਉਣ ਲਈ ਕਾਫੀ ਹੋਵੇਗਾ। ਸ਼ਾਹ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਪੁਣਛ ਜ਼ਿਲ੍ਹੇ ਦੇ ਸਰਹੱਦੀ ਇਲਾਕੇ ’ਚ ਭਾਜਪਾ ਉਮੀਦਵਾਰ ਮੁਰਤਜ਼ਾ ਖਾਨ ਦੀ ਹਮਾਇਤ ’ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ। ਉਨ੍ਹਾਂ ਨੌਜਵਾਨਾਂ ਦੇ ਹੱਥਾਂ ’ਚ ਬੰਦੂਕਾਂ ਤੇ ਪੱਥਰਾਂ ਦੀ ਥਾਂ ਲੈਪਟਾਪ ਦੇ ਕੇ ਅਤਿਵਾਦ ਦਾ ਸਫ਼ਾਇਆ ਕਰਨ ਲਈ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਜੰਮੂ ਖੇਤਰ ਦੇ ਪਹਾੜਾਂ ’ਚ ਬੰਦੂਕਾਂ ਦੀ ਆਵਾਜ਼ ਨਹੀਂ ਗੂੰਜਣ ਦੇਵੇਗੀ। ਸ਼ਾਹ ਨੇ ਕਿਹਾ, ‘ਅਸੀਂ ਲੋਕਾਂ ਦੀ ਸੁਰੱਖਿਆ ਲਈ ਸਰਹੱਦ ’ਤੇ ਹੋਰ ਬੰਕਰ ਬਣਾਵਾਂਗੇ। ਮੈਂ ਤੁਹਾਨੂੰ 1990 ਦੇ ਦਹਾਕੇ ’ਚ ਸਰਹੱਦ ’ਤੇ ਹੋਣ ਵਾਲੀ ਗੋਲੀਬਾਰੀ ਦੀ ਯਾਦ ਦਿਵਾਉਣਾ ਚਾਹੁੰਦਾ ਹਾਂ। ਕੀ ਅੱਜ ਵੀ ਸਰਹੱਦ ਪਾਰੋਂ ਗੋਲੀਬਾਰੀ ਹੋ ਰਹੀ ਹੈ। ਅਜਿਹਾ ਇਸ ਲਈ ਹੈ ਕਿਉਂਕਿ ਇੱਥੇ ਪਹਿਲਾਂ ਦੇ ਸ਼ਾਸਕ ਪਾਕਿਸਤਾਨ ਤੋਂ ਡਰਦੇ ਸਨ ਪਰ ਹੁਣ ਪਾਕਿਸਤਾਨ ਮੋਦੀ ਤੋਂ ਡਰਦਾ ਹੈ। ਉਹ ਗੋਲੀਬਾਰੀ ਦੀ ਹਿੰਮਤ ਨਹੀਂ ਕਰਨਗੇ ਪਰ ਜੇ ਉਹ ਅਜਿਹਾ ਕਰਦੇ ਹਨ ਤਾਂ ਉਨ੍ਹਾਂ ਨੂੰ ਮੂੰਹ-ਤੋੜ ਜਵਾਬ ਦਿੱਤਾ ਜਾਵੇਗਾ।’ ਭਾਜਪਾ ਆਗੂ ਜੰਮੂ ਕਸ਼ਮੀਰ ਦੇ ਤਿੰਨ ਰੋਜ਼ਾ ਦੌਰੇ ’ਤੇ ਆਏ ਹਨ ਅਤੇ ਉਨ੍ਹਾਂ ਪੁਣਛ ਦੇ ਸੁਨਾਰਕੋਟ, ਰਾਜੌਰੀ ਜ਼ਿਲ੍ਹੇ ਦੇ ਥਾਣਾਮੰਡੀ ਤੇ ਰਾਜੌਰੀ ’ਚ ਵੀ ਰੈਲੀਆਂ ਨੂੰ ਸੰਬੋਧਨ ਕੀਤਾ।

ਮੋਦੀ ਦੇ ਡਰ ਕਾਰਨ ਭਾਰਤ-ਪਾਕਿ ਸਰਹੱਦ ’ਤੇ ਹੈ ਸ਼ਾਂਤੀ – ਅਮਿਤ ਸ਼ਾਹ Read More »