October 31, 2024

ਲਹਿੰਦੇ ਪੰਜਾਬ ਦੇ ਪੰਜਾਬੀਆਂ ਨੂੰ ਸਕੂਲਾਂ ਵਿਚ ਪੰਜਾਬੀ ਦੀ ਪੜ੍ਹਾਈ ਲਾਜ਼ਮੀ ਹੋਣ ‘ਤੇ ਵਧਾਈ

ਫਗਵਾੜਾ, 31 ਅਕਤੂਬਰ 2024 – ਪੰਜਾਬੀ, ਲੇਖਕਾਂ, ਪੱਤਰਕਾਰਾਂ ਅਤੇ ਬੁੱਧੀਜੀਵੀਆਂ ਦੀ ਜਥੇਬੰਦੀ ਪੰਜਾਬ ਚੇਤਨਾ ਮੰਚ ਵਲੋਂ ਚੜ੍ਹਦੇ ਪੰਜਾਬ ਦੇ ਸਮੂਹ ਪੰਜਾਬੀਆਂ ਨੂੰ 59ਵੇਂ ‘ਪੰਜਾਬ ਦਿਵਸ’ ਦੀ ਅਤੇ ਲਹਿੰਦੇ ਪੰਜਾਬ ਦੇ ਸਮੂਹ ਪੰਜਾਬੀਆਂ ਨੂੰ ਲਹਿੰਦੇ ਪੰਜਾਬ ਦੀ ਅਸੰਬਲੀ ਵਲੋਂ ਸਰਬ ਸੰਮਤੀ ਨਾਲ ਮਤਾ ਪਾਸ ਕਰਕੇ ਸਰਕਾਰੀ ਸਕੂਲਾਂ ਵਿਚ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣ ਦੀ ਵਿਵਸਥਾ ਕਰਨ ਲਈ ਵਧਾਈ ਦਿੱਤੀ ਗਈ ਹੈ। ਪੰਜਾਬ ਚੇਤਨਾ ਮੰਚ ਦੇ ਆਗੂਆਂ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਜਨਰਲ ਸਕੱਤਰ ਸਤਨਾਮ ਸਿੰਘ ਮਾਣਕ, ਜਥੇਬੰਦ ਸਕੱਤਰ ਗੁਰਮੀਤ ਪਲਾਹੀ, ਦੁਆਬੇ ਦੇ ਸਕੱਤਰ ਰਵਿੰਦਰ ਚੋਟ, ਮਾਝੇ ਦੇ ਸਕੱਤਰ ਰਾਜਿੰਦਰ ਸਿੰਘ ਰੂਬੀ, ਮਾਲਵੇ ਦੇ ਸਕੱਤਰ ਗੁਰਚਰਨ ਸਿੰਘ ਨੂਰਪੁਰ ਤੇ ਚੰਡੀਗੜ੍ਹ ਦੇ ਸਕੱਤਰ ਦੀਪਕ ਚਨਾਰਥਲ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਲਹਿੰਦੇ ਪੰਜਾਬ ਦੇ ਪੰਜਾਬੀ ਲੇਖਕ, ਪੱਤਰਕਾਰ, ਕਲਾਕਾਰ ਤੇ ਬੁੱਧੀਜੀਵੀ ਪਾਕਿਸਤਾਨ ਬਣਨ ਦੇ ਸਮੇਂ ਤੋਂ ਹੀ ਸਕੂਲਾਂ ਵਿਚ ਪੰਜਾਬੀਆਂ ਦੀ ਮਾਂ-ਬੋਲੀ ਨੂੰ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣ ਦੀ ਮੰਗ ਮੰਨਵਾਉਣ ਲਈ ਜੱਦੋ-ਜਹਿਦ ਕਰਦੇ ਆ ਰਹੇ ਸਨ ਅਤੇ ਆਖਰ ਉਨ੍ਹਾਂ ਦੇ ਸੰਘਰਸ਼ ਦੀ ਜਿੱਤ ਹੋਈ ਹੈ। ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼, ਪੰਜਾਬੀ ਦਾ ਮਤਾ ਪੇਸ਼ ਕਰਨ ਵਾਲੇ ਅਸੰਬਲੀ ਮੈਂਬਰ ਅਮਜਦ ਅਲੀ ਜਾਵੇਦ, ਸਪੀਕਰ ਮਲਿਕ ਅਹਿਮਦ ਖ਼ਾਨ ਅਤੇ ਉਨ੍ਹਾਂ ਦਾ ਸਮੁੱਚਾ ਮੰਤਰੀ ਮੰਡਲ ਅਤੇ ਪੰਜਾਬ ਅਸੰਬਲੀ ਦੇ ਸਮੂਹ ਮੈਂਬਰ ਵੀ ਇਸ ਇਤਿਹਾਸਕ ਫ਼ੈਸਲੇ ਲਈ ਵਧਾਈ ਦੇ ਪਾਤਰ ਹਨ। ਦੋਵਾਂ ਪੰਜਾਬਾਂ ਵਿਚ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਪੰਜਾਬੀ ਦੀ ਪੜ੍ਹਾਈ ਨੂੰ ਉਤਸ਼ਾਹਿਤ ਕਰਨ ਨਾਲ ਦੋਵਾਂ ਪੰਜਾਬਾਂ ਵਿਚਕਾਰ ਬੋਲੀ ਤੇ ਸੱਭਿਆਚਾਰ ਦੀਆਂ ਸਾਂਝਾਂ ਨੂੰ ਨਾ ਕੇਵਲ ਜੀਵਤ ਰੱਖਿਆ ਜਾ ਸਕੇਗਾ ਸਗੋਂ ਹੋਰ ਵੀ ਮਜ਼ਬੂਤ ਬਣਾਇਆ ਜਾ ਸਕਦਾ ਹੈ। ਪੰਜਾਬ ਚੇਤਨਾ ਮੰਚ ਦੇ ਆਗੂਆਂ ਵਲੋਂ ਪੰਜਾਬੀਆਂ ਤੇ ਸਮੂਹ ਦੇਸ਼ ਵਾਸੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਵੀ ਵਧਾਈ ਦਿੱਤੀ ਗਈ ਹੈ।

ਲਹਿੰਦੇ ਪੰਜਾਬ ਦੇ ਪੰਜਾਬੀਆਂ ਨੂੰ ਸਕੂਲਾਂ ਵਿਚ ਪੰਜਾਬੀ ਦੀ ਪੜ੍ਹਾਈ ਲਾਜ਼ਮੀ ਹੋਣ ‘ਤੇ ਵਧਾਈ Read More »

ਮਾਲੀ ਦੀਵਾਲੀ ਦੀ ਪੂਰਬਲੀ ਸ਼ਾਮ ਜੇਲ੍ਹੋਂ ਬਾਹਰ ਆਇਆ

ਪਟਿਆਲਾ, 31 ਅਕਤੂਬਰ – ਮਾਲਵਿੰਦਰ ਸਿੰਘ ਮਾਲੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਮਾਲੀ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਮਾਲਵਿੰਦਰ ਸਿੰਘ ਮਾਲੀ ਦੇ ਭਰਾ ਰਣਜੀਤ ਸਿੰਘ ਗਰੇਵਾਲ ਨੇ ਦੱਸਿਆ ਹੈ ਕਿ ਕੋਰਟ ਦੇ ਆਰਡਰ ਮਿਲ ਚੁੱਕੇ ਨੇ ਅਤੇ ਅਸੀਂ ਹੁਣ ਕੇਂਦਰੀ ਜੇਲ੍ਹ ਪਟਿਆਲਾ ਵੱਲ ਜਾ ਰਹੇ ਹਾਂ। ਮਾਲੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੇ ਖਿਲਾਫ਼ ਦਰਜ ਕੇਸ ਅਤੇ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ। ਮਾਲੀ ਨੇ ਕਿਹਾ, ਸਰਕਾਰ ਨੇ ਸਿਆਸੀ ਰੰਜਿਸ਼ ਕਾਰਨ ਉਸ ਵਿਰੁੱਧ ਇਹ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਹੈ। ਮਾਲਵਿੰਦਰ ਸਿੰਘ ਮਾਲੀ ਖਿਲਾਫ਼ 16 ਸਤੰਬਰ ਨੂੰ ਮੋਹਾਲੀ ਵਿੱਚ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਕੇਸ ਦਰਜ ਕੀਤਾ ਗਿਆ ਸੀ ਅਤੇ ਉਸ ਨੂੰ ਭਾਰਤੀ ਦੰਡਾਵਲੀ ਦੀ ਧਾਰਾ 196 ਅਤੇ 299 ਤਹਿਤ ਗ੍ਰਿਫਤਾਰ ਕੀਤਾ ਗਿਆ ਸੀ, ਉਦੋਂ ਤੋਂ ਉਹ ਹਿਰਾਸਤ ਵਿੱਚ ਹੈ। ਮਾਲੀ ਦਾ ਕਹਿਣਾ ਹੈ ਕਿ ਜਿਸ ਵਿਅਕਤੀ ਦੀ ਸ਼ਿਕਾਇਤ ‘ਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ, ਉਹ ਸਰਕਾਰ ਦਾ ਕਰੀਬੀ ਹੈ, ਇਸ ਲਈ ਸਿਆਸੀ ਰੰਜਿਸ਼ ਕਾਰਨ ਇਹ ਸਾਰਾ ਮਾਮਲਾ ਦਰਜ ਕੀਤਾ ਗਿਆ ਹੈ। ਅੱਜ ਹਾਈ ਕੋਰਟ ਨੇ ਮਾਲੀ ਨੂੰ ਅੰਤਰਿਮ ਰਾਹਤ ਦਿੰਦਿਆਂ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।

ਮਾਲੀ ਦੀਵਾਲੀ ਦੀ ਪੂਰਬਲੀ ਸ਼ਾਮ ਜੇਲ੍ਹੋਂ ਬਾਹਰ ਆਇਆ Read More »

ਚੋਣ ਕਮਿਸ਼ਨ ਵੱਲੋਂ ਕਾਂਗਰਸ ਦੇ ਝੂਠ ਦਾ ਪਰਦਾ ਫਾਸ਼ : ਸੈਣੀ

ਚੰਡੀਗੜ੍ਹ, 31 ਅਕਤੂਬਰ – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਕਾਂਗਰਸ ਦੇ ਝੂਠ ਦਾ ਪਰਦਾਫਾਸ਼ ਕਰਦਿਆਂ ਚੋਣ ਪ੍ਰਕਿਰਿਆ ਨੂੰ ਕਮਜ਼ੋਰ ਕਰਨ ਦੀਆਂ ਉਸ ਦੀਆਂ ਕੋਸ਼ਿਸ਼ਾਂ ਨੂੰ ਚੋਣ ਕਮਿਸ਼ਨ ਨੇ ਨਾਕਾਮ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਚੋਣਾਂ ਕਰਵਾਏ ਜਾਣ ਦੀ ਕਾਰਵਾਈ ਵਿਚ ਬੇਨਿਯਮੀਆਂ ਦੇ ਕਾਂਗਰਸ ਵੱਲੋਂ ਲਾਏ ਗਏ ਦੋਸ਼ਾਂ ਨੂੰ ਮੰਗਲਵਾਰ ਰੱਦ ਕਰਦੇ ਹੋਏ ਕਿਹਾ ਸੀ ਕਿ ਪਾਰਟੀ ਖਾਹਮਖਾਹ ‘ਸ਼ੱਕ-ਸ਼ੁਬਹੇ’ ਪੈਦਾ ਕਰ ਰਹੀ ਹੈ, ਜਿਵੇਂ ਇਹ ਅਤੀਤ ’ਚ ਵੀ ਕਰਦੀ ਰਹੀ ਹੈ। ਚੋਣ ਕਮਿਸ਼ਨ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਸਖਤ ਸ਼ਬਦਾਂ ਵਿਚ ਲਿਖੇ ਪੱਤਰ ’ਚ ਕਿਹਾ ਕਿ ਅਜਿਹੇ ਫਜ਼ੂਲ ਅਤੇ ਬੇਬੁਨਿਆਦ ਸ਼ੰਕਿਆਂ ਨਾਲ ਬਦਅਮਨੀ ਤੇ ਅਰਾਜਕਤਾ ਫੈਲਣ ਦਾ ਖਦਸ਼ਾ ਪੈਦਾ ਹੁੰਦਾ ਹੈ।

ਚੋਣ ਕਮਿਸ਼ਨ ਵੱਲੋਂ ਕਾਂਗਰਸ ਦੇ ਝੂਠ ਦਾ ਪਰਦਾ ਫਾਸ਼ : ਸੈਣੀ Read More »

ਕੈਨੇਡਾ ਨੇ ਸ਼ਾਹ ’ਤੇ ਮੜ੍ਹਿਆ ਦੋਸ਼

ਵਾਸ਼ਿੰਗਟਨ, 31 ਅਕਤੂਬਰ – ਕੈਨੇਡਾ ਦੀ ਸਰਕਾਰ ਨੇ ਮੰਗਲਵਾਰ ਦੋਸ਼ ਲਾਇਆ ਕਿ ਕੈਨੇਡਾ ਦੀ ਧਰਤੀ ’ਤੇ ਵੱਖਵਾਦੀਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਸਾਜ਼ਿਸ਼ਾਂ ਪਿੱਛੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਰੀਬੀ ਸਹਿਯੋਗੀ ਅਤੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹੱਥ ਹੈ। ਹਾਲਾਂਕਿ ਭਾਰਤ ਸਰਕਾਰ ਨੇ ਕੈਨੇਡਾ ਦੇ ਪਿਛਲੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਦਿਆਂ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਤੋਂ ਇਨਕਾਰ ਕਰ ਦਿੱਤਾ ਸੀ। ‘ਵਾਸ਼ਿੰਗਟਨ ਪੋਸਟ’ ਅਖਬਾਰ ਨੇ ਸਭ ਤੋਂ ਪਹਿਲਾਂ ਰਿਪੋਰਟ ਦਿੱਤੀ ਸੀ ਕਿ ਕੈਨੇਡੀਅਨ ਅਧਿਕਾਰੀਆਂ ਨੇ ਦੋਸ਼ ਲਗਾਇਆ ਸੀ ਕਿ ਕੈਨੇਡਾ ’ਚ ਵੱਖਵਾਦੀਆਂ ਨੂੰ ਨਿਸ਼ਾਨਾ ਬਣਾ ਕੇ ਹਿੰਸਾ ਅਤੇ ਧਮਕਾਉਣ ਦੀ ਮੁਹਿੰਮ ਪਿੱਛੇ ਸ਼ਾਹ ਦਾ ਹੱਥ ਸੀ। ਕੈਨੇਡਾ ਦੇ ਵਿਦੇਸ਼ ਮਾਮਲਿਆਂ ਦੇ ਉਪ ਮੰਤਰੀ ਡੇਵਿਡ ਮੌਰੀਸਨ ਨੇ ਮੰਗਲਵਾਰ ਸੰਸਦੀ ਪੈਨਲ ਨੂੰ ਕਿਹਾ ਕਿ ਉਨ੍ਹਾ ਨੇ ਅਮਰੀਕਾ ਸਥਿਤ ਇਕ ਅਖਬਾਰ ਨੂੰ ਦੱਸਿਆ ਕਿ ਇਸ ਸਾਜ਼ਿਸ਼ ਪਿੱਛੇ ਸ਼ਾਹ ਦਾ ਹੱਥ ਸੀ। ਮੌਰੀਸਨ ਨੇ ਹੋਰ ਵੇਰਵੇ ਜਾਂ ਸਬੂਤ ਦਿੱਤੇ ਬਿਨਾਂ ਕਮੇਟੀ ਨੂੰ ਦੱਸਿਆਪੱਤਰਕਾਰ ਨੇ ਮੈਨੂੰ ਬੁਲਾਇਆ ਅਤੇ ਪੁੱਛਿਆ ਕਿ ਕੀ ਇਹ (ਸ਼ਾਹ) ਉਹ ਵਿਅਕਤੀ ਸੀ। ਮੈਂ ਪੁਸ਼ਟੀ ਕੀਤੀ ਕਿ ਇਹ ਉਹ ਵਿਅਕਤੀ ਸੀ। ਇਸ ਸੰਬੰਧੀ ਓਟਵਾ ’ਚ ਭਾਰਤ ਦੇ ਹਾਈ ਕਮਿਸ਼ਨ ਅਤੇ ਭਾਰਤੀ ਵਿਦੇਸ਼ ਮੰਤਰਾਲੇ ਨੇ ਤੁਰੰਤ ਕੋਈ ਟਿੱਪਣੀ ਨਹੀਂ ਕੀਤੀ ਹੈ। ਭਾਰਤ ਵੱਖਵਾਦੀਆਂ ਨੂੰ ਦਹਿਸ਼ਤਗਰਦ ਦੱਸਦਿਆਂ ਸੁਰੱਖਿਆ ਲਈ ਖਤਰਾ ਦੱਸਦਾ ਆ ਰਿਹਾ ਹੈ। ਵੱਖਵਾਦੀ ਭਾਰਤ ਵਿੱਚੋਂ ਖਾਲਿਸਤਾਨ ਨਾਂਅ ਵਾਲੇ ਵੱਖਰੇ ਆਜ਼ਾਦ ਦੇਸ਼ ਦੀ ਮੰਗ ਕਰਦੇ ਹਨ। ਭਾਰਤ ਵਿਚ 1980 ਅਤੇ 1990 ਦੇ ਦਹਾਕਿਆਂ ਦੌਰਾਨ ਇਸ ਸੰਬੰਧੀ ਚੱਲੀ ਇੱਕ ਬਗਾਵਤ-ਭਰੀ ਹਿੰਸਕ ਮੁਹਿੰਮ ਦੌਰਾਨ ਹਜ਼ਾਰਾਂ ਲੋਕ ਮਾਰੇ ਗਏ ਸਨ। ਉਸ ਦੌਰ ਦੌਰਾਨ 1984 ਦੇ ਸਿੱਖ ਵਿਰੋਧੀ ਦੰਗੇ ਵੀ ਹੋਏ, ਜਿਹੜੇ ਉਸ ਸਮੇਂ ਦੇਸ਼ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਸ ਦੇ ਸਿੱਖ ਅੰਗ ਰੱਖਿਅਕਾਂ ਵੱਲੋਂ ਹੱਤਿਆ ਤੋਂ ਬਾਅਦ ਭੜਕੇ ਅਤੇ ਇਸ ਕਾਰਨ ਹਜ਼ਾਰਾਂ ਲੋਕ ਮਾਰੇ ਗਏ ਸਨ। 2023 ਵਿਚ ਕੈਨੇਡਾ ਵਿਚ ਵੱਖਵਾਦੀ ਆਗੂ ਹਰਦੀਪ ਨਿੱਝਰ ਦੇ ਕਤਲ ਮਾਮਲੇ ਨਾਲ ਜੋੜਦਿਆਂ ਕੈਨੇਡਾ ਨੇ ਅਕਤੂਬਰ ਦੇ ਅੱਧ ’ਚ ਭਾਰਤੀ ਡਿਪਲੋਮੈਟਾਂ ਨੂੰ ਦੇਸ਼ ਤੋਂ ਬਾਹਰ ਕੱਢ ਦਿੱਤਾ, ਜਿਸ ਦੌਰਾਨ ਭਾਰਤ ਨੇ ਵੀ ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢਣ ਦੇ ਹੁਕਮ ਦਿੱਤੇ। ਕੈਨੇਡੀਅਨ ਮਾਮਲਾ ਭਾਰਤ ਵੱਲੋਂ ਵਿਦੇਸ਼ੀ ਧਰਤੀ ’ਤੇ ਵੱਖਵਾਦੀਆਂ ਨੂੰ ਕਥਿਤ ਤੌਰ ’ਤੇ ਨਿਸ਼ਾਨਾ ਬਣਾਉਣ ਦਾ ਇਕਲੌਤਾ ਮਾਮਲਾ ਨਹੀਂ ਹੈ। ਅਮਰੀਕਾ ਨੇ ਇੱਕ ਸਾਬਕਾ ਭਾਰਤੀ ਖੁਫੀਆ ਅਧਿਕਾਰੀ ਵਿਕਾਸ ਯਾਦਵ ਉੱਤੇ ਨਿਊਯਾਰਕ ਸਿਟੀ ’ਚ ਦੋਹਰੇ ਅਮਰੀਕੀ-ਕੈਨੇਡੀਅਨ ਨਾਗਰਿਕ ਅਤੇ ਵੱਖਵਾਦੀ ਆਗੂ ਗੁਰਪਤਵੰਤ ਸਿੰਘ ਪਨੂੰ ਦੇ ਕਤਲ ਦੀ ਨਾਕਾਮ ਸਾਜ਼ਿਸ਼ ਨੂੰ ਕਥਿਤ ਤੌਰ ’ਤੇ ਨਿਰਦੇਸ਼ਤ ਕਰਨ ਦਾ ਦੋਸ਼ ਲਗਾਇਆ ਹੈ।

ਕੈਨੇਡਾ ਨੇ ਸ਼ਾਹ ’ਤੇ ਮੜ੍ਹਿਆ ਦੋਸ਼ Read More »