November 1, 2024

ਵਿਰਸੇ ਦੀ ਚਾਬੀ-ਸਾਡੀ ਮਾਂ ਬੋਲੀ ਪੰਜਾਬੀ’ – ਨਿਊਜ਼ੀਲੈਂਡ ’ਚ ਅੱਜ ਤੋਂ ਪੰਜਵੇਂ ਪੰਜਾਬੀ ਭਾਸ਼ਾ ਹਫ਼ਤੇ ਦੀ ਮੀਡੀਆ ਕਰਮੀਆਂ ਵੱਲੋਂ ਆਰੰਭਤਾ

-‘ਕੀਵੀ ਪੰਜਾਬੀ ਵਰਣਮਾਲਾ’ ਕੈਲੰਡਰ ਜਾਰੀ ਕੀਤਾ ਗਿਆ ਔਕਲੈਂਡ, 01 ਨਵੰਬਰ (ਹਰਜਿੰਦਰ ਸਿੰਘ ਬਸਿਆਲਾ) – ਨਿਊਜ਼ੀਲੈਂਡ ਦੇ ਵਿਚ ਅੱਜ ਪੰਜਵੇਂ ਪੰਜਾਬੀ ਭਾਸ਼ਾ ਹਫਤੇ ਦੀ ਸ਼ੁਰੂਆਤ ਰੇਡੀਓ ਸਪਾਈਸ ਦੇ ਸਟੂਡੀਓ ਤੋਂ ਸ਼ੁਰੂ ਕਰ ਦਿੱਤੀ ਗਈ। ਸਥਾਨਿਕ ਪੰਜਾਬੀ ਮੀਡੀਆ ਕਰਮੀਆਂ ਸ. ਪਰਮਿੰਦਰ ਸਿੰਘ ਪਾਪਾਟੋਏਟੋਏ, ਸ. ਨਵਤੇਜ ਸਿੰਘ ਰੰਧਾਵਾ, ਨਵਦੀਰ ਕਟਾਰੀਆ, ਗੁਰਸਿਮਰਨ ਮਿੰਟੂ ਸਰਕਾਰੀਆ, ਲੱਕੀ ਸੈਣੀ, ਨਰਿੰਦਰਵੀਰ ਸਿੰਘ, ਜਸਜੋਤ ਸਿੰਘ ਫੁੱਟਬਾਲਰ (ਸਾਰੇ ਕੂਕ ਸਮਾਚਾਰ), ਸ. ਅਮਰਜੀਤ ਸਿੰਘ ਤੇ ਮੈਡਮ ਕੁਲਵੰਤ ਕੌਰ ਕੂਕ ਸਮਾਚਾਰ, ਸ਼ਰਨਦੀਪ ਸਿੰਘ ਤੇ ਸੁੱਖ ਸੋਹਲ ਡੇਲੀ ਖਬਰ, ਸ. ਹਰਜਿੰਦਰ ਸਿੰਘ ਬਸਿਆਲਾ ਪੰਜਾਬੀ ਹੈਰਲਡ, ਪੰਜਾਬੀ ਸਕੂਲ ਤੋਂ ਸ. ਬਿਕਰਮ ਸਿੰਘ ਮਝੈਲ, ਨੌਜਵਾਨ ਪਰਮਜੋਤ ਸਿੰਘ ਵਲਿੰਗਟਨ, ਸ ਗੁਰਦੀਪ ਸਿੰਘ ਲੂਥਰ ਤੋਂ ਇਲਾਵਾ ਕੁਝ ਪੁਲਿਸ ਅਫ਼ਸਰ ਅਤੇ ਦੂਜੀ ਕਮਿਊਨਿਟੀ ਦੇ ਲੋਕ ਵੀ ਇਸ ਮੌਕੇ ਇਕੱਤਰ ਹੋਏ। ਰੇਡੀਓ ਲਾਈਵ ਪ੍ਰੋਗਰਾਮ ਦੇ ਵਿਚ ਇਕ ਘੰਟਾ ਪੰਜਾਬੀ ਭਾਸ਼ਾ ਹਫ਼ਤੇ ਉਤੇ ਗੱਲਬਾਤ ਹੋਈ ਜਿਸ ਦੇ ਵਿਚ ਵਰਤਮਾਨ ਤੋਂ ਲੈ ਕੇ ਭਵਿੱਖ ਦੀਆਂ ਯੋਜਨਾਵਾਂ ਉਤੇ ਵਿਚਾਰ ਹੋਈ। ਹੇਸਟਿੰਗਜ਼ ਤੋਂ ਸ. ਸੁਖਦੀਪ ਸਿੰਘ ਖਹਿਰਾ ਅਤੇ ਸ੍ਰੀ ਮਨਜੀਤ ਸੰਧੂ ਵੀ ਇਸ ਮੌਕੇ ਲਾਈਵ ਵਿਚਾਰ ਚਰਚਾ ਵਿਚ ਸ਼ਾਮਿਲ ਹੋਏ। ਨਵੰਬਰ 1984 ਦੇ ਸ਼ਹੀਦਾਂ ਨੂੰ ਵੀ ਇਸ ਮੌਕੇ ਯਾਦ ਕੀਤਾ ਗਿਆ। ਬੰਦੀ ਛੋੜ ਦਿਵਸ ਅਤੇ ਦਿਵਾਲੀ ਦੀਆਂ ਖੁਸ਼ੀਆਂ ਵੀ ਸਾਂਝੀਆਂ ਹੋਈਆਂ। ਇਸ ਮੌਕੇ ਰਸਮੀ ਕੇਕ ਕੱਟ ਕੇ ਸਭ ਦਾ ਮੂੰਹ ਮਿੱਠਾ ਕਰਵਾਇਆ ਗਿਆ। ਪ੍ਰੋਗਰਾਮ ਤੋਂ ਬਾਅਦ ਵਿਸ਼ੇਸ਼ ਤੌਰ ਉਤੇ ਕੀਵੀ ਪੰਜਾਬੀ ਵਰਣਮਾਲਾ ਦਾ ਏ-3 ਸਾਈਜ਼ ਕੈਲੰਡਰ ਵੀ ਜਾਰੀ ਕੀਤਾ ਗਿਆ ਤਾਂ ਕਿ ਸਥਾਨਿਕ ਬੱਚੇ ਪੰਜਾਬੀ ਵਰਣਮਾਲਾ ਦੇ ਅੱਖਰਾਂ ਨੂੰ ਸਥਾਨਿਕ ਸ਼ਬਦਾਂ ਦੇ ਵਿਚ ਬਦਲ ਕੇ ਇਕ ਕਦਮ ਹੋਰ ਅੱਗੇ ਹੋ ਕੇ ਸਮਝ ਸਕਣ। ਆਉਣ ਵਾਲੇ ਪ੍ਰੋਗਰਾਮ: ਪੰਜਾਬੀ ਭਾਸ਼ਾ ਦੇ ਆਉਣ ਵਾਲੇ ਪ੍ਰੋਗਰਾਮਾਂ ਜਿਵੇਂ ਕਿ ਅੱਜ ਸ਼ਾਮ 4 ਤੋਂ 5 ਵਜੇ ਤੱਕ ਹੇਸਟਿੰਗ ਜ਼ਿਲ੍ਹਾ ਲਾਇਬ੍ਰੇਰੀ, ਕੱਲ੍ਹ 2 ਨਵੰਬਰ ਨੂੰ 22, ਰਿੱਚਮੰਡ ਸਟ੍ਰੀਟ, ਹਮਿਲਟਨ ਵਿਖੇ ਦੁਪਹਿਰ 2.30 ਤੋਂ 5 ਵਜੇ ਤੱਕ, ਇਸੇ ਦਿਨ ਸ਼ਾਮ ਨੂੰ ਗੁਰਦੁਆਰਾ ਸ੍ਰੀ ਦਸਮੇਸ਼ ਦਰਬਾਰ, ਪਾਪਾਟੋਏਟੋਏ ਦੇ ਪੰਜਾਬੀ ਸਕੂਲ ਵਿਖੇ ਦੁਪਹਿਰ 2 ਤੋਂ 4 ਵਜੇ ਤੱਕ, 3 ਨਵੰਬਰ ਨੂੰ ਹਾਈ ਕਮਿਸ਼ਨ ਵਲਿੰਗਟਨ ਵਿਖੇ ਸੇਵੇਰ 10 ਵਜੇ ਤੋਂ 11 ਵਜੇ ਤੱਕ, 07 ਨਵੰਬਰ ਨੂੰ ਪਾਪਾਟੋਏਟੋਏ ਲਾਇਬ੍ਰੇਰੀ ਵਿਖੇ ਬਾਅਦ ਦੁਪਹਿਰ 3.30 ਤੋਂ 4.30 ਤੱਕ, 08 ਨਵੰਬਰ ਨੂੰ ਤਾਰਾਡੇਲ ਲਾਇਬ੍ਰੇਰੀ, 24 ਵਾਈਟ ਸਟ੍ਰੀਟ ਵਿਖੇ ਸ਼ਾਮ 6 ਤੋਂ 8 ਵਜੇ ਤੱਕ, ਇਸੇ ਦਿਨ ਟਾਕਾਨੀਨੀ ਸਕੂਲ ਵਿਖੇ ਸਵੇਰੇ 10 ਤੋਂ 10.30 ਤੱਕ ਅਤੇ ਫਿਰ 17 ਨਵੰਬਰ ਨੂੰ ਵੱਡਾ ਪ੍ਰੋਗਰਾਮ ਟੋਏਟੋਏ ਹਾਲ, 101, ਹੇਸਟਿੰਗਜ਼ ਸਟ੍ਰੀਟ ਸਾਊਥ ਉਤੇ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਹੋ ਰਿਹਾ ਹੈ।

ਵਿਰਸੇ ਦੀ ਚਾਬੀ-ਸਾਡੀ ਮਾਂ ਬੋਲੀ ਪੰਜਾਬੀ’ – ਨਿਊਜ਼ੀਲੈਂਡ ’ਚ ਅੱਜ ਤੋਂ ਪੰਜਵੇਂ ਪੰਜਾਬੀ ਭਾਸ਼ਾ ਹਫ਼ਤੇ ਦੀ ਮੀਡੀਆ ਕਰਮੀਆਂ ਵੱਲੋਂ ਆਰੰਭਤਾ Read More »

ਕੈਨੇਡਾ ’ਚ ਅਰਬਾਂ ਦੇ ਰਸਾਇਣਕ ਨਸ਼ੇ ਤੇ ਹਥਿਆਰਾਂ ਸਣੇ ਪੰਜਾਬੀ ਗ੍ਰਿਫ਼ਤਾਰ

ਵੈਨਕੂਵਰ, 1 ਨਵੰਬਰ – ਕੈਨੇਡਾ ਦੀ ਫੈਡਰਲ ਪੁਲੀਸ ਦੇ ਪੱਛਮ ਸਾਹਿਲੀ ਸੰਗਠਨ ਨੇ ਕੈਨੇਡਾ ਵਿੱਚ ਉਤਪਾਦਿਤ ਰਸਾਇਣਕ ਨਸ਼ਿਆਂ ਦੀ ਸੁਪਰ ਲੈਬੋਰਟਰੀ ਦਾ ਪਤਾ ਲਗਾ ਕੇ ਉੱਥੋਂ ਉੱਚ ਦਰਜੇ ਦੇ ਰਸਾਇਣਕ ਨਸ਼ੇ ਜਿਵੇਂ  ਫੈਂਟਾਨਾਇਲ ਅਤੇ ਮੇਥਾਮਫੇਟਾਮਾਈਨ ਡਰੱਗ ਦੀ ਵੱਡੀ ਤੇ ਰਿਕਾਰਡ ਖੇਪ ਸਮੇਤ ਵੱਡੀ ਗਿਣਤੀ ਵਿੱਚ ਮਾਰੂ ਹਥਿਆਰ ਬਰਾਮਦ ਕਰਕੇ ਲੈਬ ਦੇ ਸੰਚਾਲਕ ਗੁਰਪ੍ਰੀਤ ਰੰਧਾਵਾ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਦਾ ਦਾਅਵਾ ਹੈ ਕਿ ਇਸ ਕਾਰਵਾਈ ਸਦਕਾ ਕਰੋੜਾਂ ਲੋਕਾਂ ਦਾ ਜਾਨੀ ਬਚਾਅ ਹੋਇਆ ਹੈ ਅਤੇ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਸਮੂਹ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਪੁਲੀਸ ਅਨੁਸਾਰ ਫੜੇ ਗਏ ਨਸ਼ੇ ਦੀ ਮਾਤਰਾ ਨੂੰ ਸਾਢੇ 9 ਕਰੋੜ ਨਸ਼ੇੜੀਆਂ ਤੱਕ ਪਹੁੰਚਣ ਤੋਂ ਪਹਿਲਾਂ ਬੰਨ੍ਹ ਲਾਇਆ ਗਿਆ ਹੈ। ਖੇਤਰੀ ਪੁਲੀਸ ਸਹਾਇਕ ਕਮਿਸ਼ਨਰ ਡੇਵਿਡ ਟੇਬੌਲ ਅਨੁਸਾਰ ਨਸ਼ੇ ਦੀਆਂ ਘਾਤਕ ਖੁਰਾਕਾਂ ਨੂੰ ਕੈਨੇਡਾ ਵਿੱਚ ਵੇਚਿਆ ਅਤੇ ਕਈ ਹੋਰ ਦੇਸ਼ਾਂ ਵਿੱਚ ਬਰਾਮਦ ਕੀਤਾ ਜਾਣਾ ਸੀ ਤੇ ਸ਼ਾਇਦ ਇਹ ਕੰਮ ਲੰਮੇ ਸਮੇਂ ਤੋਂ ਕੀਤਾ ਜਾ ਰਿਹਾ ਸੀ। ਪੁਲੀਸ ਅਧਿਕਾਰੀ ਅਨੁਸਾਰ ਮਾਰੂ ਨਸ਼ਿਆਂ ਅਤੇ ਅਸਲੇ ਦੀ ਇਹ ਵੱਡੀ ਖੇਪ ਹੁਣ ਤੱਕ ਮਾਤਰਾ ਪੱਖੋਂ ਇਕਿ ਰਿਕਾਰਡ ਹੈ। ਵੈਨਕੂਵਰ ਖੇਤਰ ਵਿਚਲੀ ਮੁੱਖ ਲੈਬ ਦੀਆਂ ਕੁਝ ਇਕਾਈਆਂ ਸਰੀ ਅਤੇ ਦੂਰ ਦੂਰਾਡੇ ਦੇ ਹੋਰ ਖੇਤਰਾਂ ਵਿੱਚ ਸਨ। ਫੜੇ ਗਏ ਸਮਾਨ ਦੀ ਬਾਜ਼ਾਰੀ ਕੀਮਤ ਕਰੋੜਾਂ ਡਾਲਰਾਂ ਵਿੱਚ ਆਂਕੀ ਗਈ ਹੈ ਅਤੇ ਭਾਰਤੀ ਰੁਪਏ ਵਿਚ ਇਹ ਅਰਬਾਂ ਰੁਪਏ ਤੱਕ ਪੁੱਜਦੀ ਹੈ। ਫੜੇ ਗਏ ਨਸ਼ੇ ਤੇ ਹੋਰ ਸਮਾਨ ਬਾਰੇ ਜਾਣਕਾਰੀ ਦਿੰਦਿਆਂ ਪੁਲੀਸ ਅਫਸਰ ਨੇ ਦੱਸਿਆ ਕਿ ਡਰੱਗ ਸੁਪਰਲੈਬ ’ਚੋਂ ਕਈ ਕਿਸਮਾਂ ਦੀਆਂ ਗੈਰ-ਕਾਨੂੰਨੀ ਨਸ਼ੀਲੀਆਂ ਦਵਾਈਆਂ ਜਿਵੇਂ 54 ਕਿਲੋਗ੍ਰਾਮ ਫੈਂਟਾਨਿਲ, 390 ਕਿਲੋਗ੍ਰਾਮ ਮੈਥਾਫੇਟਾਮਾਈਨ, 35 ਕਿਲੋ ਕੋਕੀਨ, 15 ਕਿਲੋ ਐਮਡੀਐਮਏ ਅਤੇ 6 ਕਿਲੋ ਭੰਗ ਦੇ ਨਾਲ ਕੁੱਲ 89 ਹਥਿਆਰ ਜ਼ਬਤ ਕੀਤੇ ਹਨ। ਫੜੇ ਗਏ ਹਥਿਆਰਾਂ ਵਿੱਚ 45 ਹੈਂਡਗਨ, 21 ਏਅਰ ਸਟਾਇਲ ਰਾਈਫਲਾਂ ਅਤੇ ਸਬ-ਮਸ਼ੀਨ-ਗੰਨਾਂ ਸ਼ਾਮਲ ਹਨ। ਮੌਕੇ ਤੋਂ 5 ਲੱਖ ਡਾਲਰ ਦੀ ਕਰੰਸੀ ਵੀ ਫੜੀ ਗਈ ਹੈ। ਉਨ੍ਹਾਂ ਦੱਸਿਆ ਕਿ ਸੈਂਕੜਿਆਂ ਦੀ ਗਿਣਤੀ ਅਧੁਨਿਕ ਗੋਲੀਸਿੱਕੇ ਸਮੇਤ ਦਰਜਨਾਂ ਬੁਲੇਟ ਪਰੂਫ ਜੈਕਟਾਂ ਤੇ ਹੋਰ ਬਚਾਅ ਉਪਕਰਣ ਵੀ ਬਰਾਮਦ ਕੀਤੇ ਗਏ ਹਨ। ਜਾਂਚ ਟੀਮ ਦੇ ਇੰਚਾਰਜ ਇੰਸਪੈਕਟਰ ਜਿਲੀਅਨ ਵੈਲਰਡ ਅਨੁਸਾਰ ਫੜੀ ਗਈ ਖੇਪ ਕਾਫੀ ਅਧੁਨਿਕ ਢੰਗ ਨਾਲ ਤਿਆਰ ਕੀਤੀ ਜਾਂਦੀ ਸੀ ਜੋ ਮਨੁੱਖੀ ਸਰੀਰ ਉੱਤੇ ਘਾਤਕ ਅਸਰ ਪਾਉਂਦੀ ਹੈ। ਇਹ ਪੁੱਛੇ ਜਾਣ ’ਤੇ ਕਿ ਪਿਛਲੇ ਸਾਲ ਤੋਂ ਨੌਜੁਆਨਾਂ ਦੀ ਮੌਤਾਂ ਦੀ ਗਿਣਤੀ ਵਿੱਚ ਵਾਧੇ ਦਾ ਕਾਰਨ ਇਹ ਨਸ਼ੇ ਤਾਂ ਨਹੀਂ ਸੀ, ਤਾਂ ਉਨ੍ਹਾਂ ਜਵਾਬ ਦੇਣ ਦੀ ਥਾਂ ਸਿਰ ਹਿਲਾਇਆ। ਐਡਾ ਵੱਡਾ ਨੈਂਟਵਰਕ ਇੱਕ ਵਿਅਕਤੀ ਦਾ ਕੰਮ ਨਾ ਹੋ ਕੇ ਸੰਗਠਿਤ ਟੀਮ ਹੋਣ ਬਾਰੇ ਪੁੱਛੇ ਜਾਣ ’ਤੇ ਪੁਲੀਸ ਅਧਿਕਾਰੀ ਨੇ ‘ਹੋਰ ਜਾਂਚ ਜਾਰੀ ਹੈ ਅਤੇ ਅੱਗੇ ਵੇਖੋ’ ਕਹਿ ਕੇ ਗੱਲ ਖ਼ਤਮ ਕਰ ਦਿੱਤੀ।

ਕੈਨੇਡਾ ’ਚ ਅਰਬਾਂ ਦੇ ਰਸਾਇਣਕ ਨਸ਼ੇ ਤੇ ਹਥਿਆਰਾਂ ਸਣੇ ਪੰਜਾਬੀ ਗ੍ਰਿਫ਼ਤਾਰ Read More »

ਅੱਜ ਤੋਂ ਬਦਲੇ ਭਾਰਤੀ ਰੇਲਵੇ ਦੇ ਇਹ ਨਿਯਮ, ਹੁਣ 60 ਦਿਨ ਪਹਿਲਾਂ ਸ਼ੁਰੂ ਹੋਵੇਗੀ ਟਿਕਟ ਬੁਕਿੰਗ

ਨਵੀਂ ਦਿੱਲੀ, 1 ਨਵੰਬਰ – ਅੱਜ ਤੋਂ ਭਾਰਤੀ ਰੇਲਵੇ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਗਿਆ ਹੈ। ਜੀ ਹਾਂ, ਅੱਜ ਤੋਂ ਰੇਲਵੇ ਟਿਕਟਾਂ ਦੀ ਐਡਵਾਂਸ ਬੁਕਿੰਗ ਦੇ ਨਵੇਂ ਨਿਯਮ ਲਾਗੂ ਹੋ ਗਏ ਹਨ। ਨਵੇਂ ਨਿਯਮ ਦੇ ਮੁਤਾਬਕ ਹੁਣ ਟਰੇਨ ਦੀ ਐਡਵਾਂਸ ਟਿਕਟ 60 ਦਿਨ ਯਾਨੀ 2 ਮਹੀਨੇ ਪਹਿਲਾਂ ਬੁੱਕ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਯਾਤਰੀ 120 ਦਿਨ ਪਹਿਲਾਂ ਰੇਲ ਟਿਕਟ ਬੁੱਕ ਕਰਵਾ ਸਕਦੇ ਸਨ। ਹੁਣ ਭਾਰਤੀ ਰੇਲਵੇ ਦੇ ਨਵੇਂ ਨਿਯਮ ਲਾਗੂ ਹੋਣ ਤੋਂ ਬਾਅਦ ਬਹੁਤ ਸਾਰੇ ਯਾਤਰੀਆਂ ਦੇ ਮਨ ਵਿੱਚ ਇਹ ਸਵਾਲ ਹੈ ਕਿ ਜਿਹੜੇ ਲੋਕ ਪਹਿਲਾਂ ਹੀ ਟਿਕਟਾਂ ਬੁੱਕ ਕਰਵਾ ਚੁੱਕੇ ਹਨ ਉਨ੍ਹਾਂ ਦਾ ਕੀ ਹੋਵੇਗਾ? ਇਸ ਤੋਂ ਇਲਾਵਾ ਭਾਰਤੀ ਰੇਲਵੇ ਨੇ ਐਡਵਾਂਸ ਟਿਕਟ ਬੁਕਿੰਗ ਦਾ ਸਮਾਂ ਕਿਉਂ ਬਦਲਿਆ ਹੈ? ਅਸੀਂ ਤੁਹਾਨੂੰ ਇਸ ਲੇਖ ਵਿਚ ਨਵੇਂ ਨਿਯਮਾਂ ਨਾਲ ਜੁੜੇ ਕੁਝ ਸਵਾਲਾਂ ਦੇ ਜਵਾਬ ਦੇਵਾਂਗੇ। ਕਿਉਂ ਲਾਗੂ ਹੋਇਆ ਇਹ ਨਿਯਮ? ਰੇਲਵੇ ਮੰਤਰਾਲੇ ਦੇ ਅਨੁਸਾਰ 120 ਦਿਨਾਂ ਦੀ ਐਡਵਾਂਸ ਟਿਕਟ ਬੁਕਿੰਗ ਵਿੱਚ ਉਨ੍ਹਾਂ ਨੂੰ ਬਹੁਤ ਸਾਰੀਆਂ ਸੀਟਾਂ ਰੱਦ ਕਰਨ ਅਤੇ ਬਰਬਾਦੀ ਦੇਖੀ ਜਾ ਰਹੀ ਸੀ। 120 ਦਿਨਾਂ ਦੀ ਐਡਵਾਂਸ ਟਿਕਟ ਬੁਕਿੰਗ ‘ਚ 21 ਫੀਸਦੀ ਟਿਕਟਾਂ ਰੱਦ ਹੋ ਜਾਂਦੀਆਂ ਹਨ ਅਤੇ 4 ਤੋਂ 5 ਫੀਸਦੀ ਲੋਕ ਸਫਰ ਨਹੀਂ ਕਰਦੇ। ਇਸ ਤੋਂ ਇਲਾਵਾ ਕਈ ਵਾਰ ਯਾਤਰੀ ਆਪਣੀ ਟਿਕਟ ਕੈਂਸਲ ਨਹੀਂ ਕਰਵਾਉਂਦੇ ਅਤੇ ਸਫ਼ਰ ਵੀ ਨਹੀਂ ਕਰਦੇ। ਧੋਖਾਧੜੀ ਦੀ ਸੰਭਾਵਨਾ ਵੱਧ ਜਾਂਦੀ ਹੈ ਅਤੇ ਲੋੜਵੰਦਾਂ ਨੂੰ ਸੀਟ ਨਹੀਂ ਮਿਲਦੀ। ਭਾਰਤੀ ਰੇਲਵੇ ਦੇ ਅਨੁਸਾਰ ਯਾਤਰੀ 4 ਮਹੀਨੇ ਪਹਿਲਾਂ ਟਿਕਟ ਬੁੱਕ ਕਰਦੇ ਹਨ, ਜਦਕਿ ਵੱਧ ਤੋਂ ਵੱਧ ਟਿਕਟ ਬੁਕਿੰਗ ਯਾਤਰਾ ਦੇ 45 ਦਿਨਾਂ ਦੇ ਅੰਦਰ ਕੀਤੀ ਜਾਂਦੀ ਹੈ। ਇਨ੍ਹਾਂ ਸਾਰੇ ਕਾਰਨਾਂ ਕਰ ਕੇ ਭਾਰਤੀ ਰੇਲਵੇ ਨੇ ਐਡਵਾਂਸ ਟਿਕਟ ਬੁਕਿੰਗ ਦਾ ਸਮਾਂ 120 ਦਿਨਾਂ ਤੋਂ ਘਟਾ ਕੇ 60 ਦਿਨ ਕਰ ਦਿੱਤਾ ਹੈ। ਪਹਿਲਾਂ ਟਿਕਟਾਂ ਬੁੱਕ ਕਰਵਾਉਣ ਵਾਲਿਆਂ ਦਾ ਕੀ ਹੋਵੇਗਾ? ਭਾਰਤੀ ਰੇਲਵੇ ਨੇ ਸਪੱਸ਼ਟ ਕੀਤਾ ਹੈ ਕਿ ਇਹ ਨਿਯਮ 1 ਨਵੰਬਰ ਤੋਂ ਲਾਗੂ ਹੋਵੇਗਾ। ਇਸ ਦਾ ਮਤਲਬ ਹੈ ਕਿ 31 ਅਕਤੂਬਰ ਤੱਕ ਐਡਵਾਂਸ ਬੁਕਿੰਗ ਦੀ ਮਿਆਦ ਸਿਰਫ 120 ਦਿਨ ਸੀ। ਯਾਨੀ ਜੇਕਰ ਤੁਸੀਂ 4 ਮਹੀਨੇ ਬਾਅਦ ਟਿਕਟ ਬੁੱਕ ਕਰਵਾਈ ਹੈ ਤਾਂ ਤੁਸੀਂ ਆਸਾਨੀ ਨਾਲ ਸਫ਼ਰ ਕਰ ਸਕਦੇ ਹੋ। ਕਿਰਪਾ ਕਰਕੇ ਨੋਟ ਕਰੋ ਕਿ ਨਵੇਂ ਨਿਯਮ ਦੇ ਤਹਿਤ, 60 ਦਿਨਾਂ ਤੋਂ ਵੱਧ ਸਮੇਂ ਲਈ ਕੀਤੀ ਗਈ ਬੁਕਿੰਗ ‘ਤੇ ਰੱਦ ਕਰਨ ਦੀ ਸਹੂਲਤ ਉਪਲਬਧ ਹੋਵੇਗੀ। ਇਸ ਤੋਂ ਇਲਾਵਾ ਵਿਦੇਸ਼ੀ ਸੈਲਾਨੀਆਂ ਲਈ ਟਿਕਟ ਬੁਕਿੰਗ ਦੀ ਸਮਾਂ ਸੀਮਾ ਸਿਰਫ਼ 365 ਦਿਨ ਹੈ। ਇਸ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਕਿਨ੍ਹਾਂ ਨੂੰ ਹੋਵੇਗਾ ਫ਼ਾਇਦਾ ਤੇ ਨੁਕਸਾਨ ਦੀਵਾਲੀ ਤੇ ਛੱਠ ਦੇ ਤਿਉਹਾਰ ਮੌਕੇ ਰੇਲਵੇ ਸਟੇਸ਼ਨ ‘ਤੇ ਭਾਰੀ ਭੀੜ ਦੇਖਣ ਨੂੰ ਮਿਲੀ ਹੈ। ਕਈ ਯਾਤਰੀਆਂ ਨੇ ਸ਼ਿਕਾਇਤ ਕੀਤੀ ਹੈ ਕਿ ਉਨ੍ਹਾਂ ਨੂੰ ਰਿਜ਼ਰਵੇਸ਼ਨ ਨਹੀਂ ਮਿਲੀ ਹੈ। ਇਸ ਕਾਰਨ ਲੋਕਾਂ ਨੂੰ ਆਮ ਵਰਗ ਵਿੱਚ ਸਫ਼ਰ ਕਰਨਾ ਪੈਂਦਾ ਹੈ। ਤਿਉਹਾਰੀ ਸੀਜ਼ਨ ਦੌਰਾਨ ਰੇਲ ਟਿਕਟਾਂ ਦੀ ਕਾਲਾਬਾਜ਼ਾਰੀ ਵੱਧ ਜਾਂਦੀ ਹੈ। ਇਸ ਨਾਲ ਰੇਲਵੇ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਅਜਿਹੇ ‘ਚ ਐਡਵਾਂਸ ਟਿਕਟ ਬੁਕਿੰਗ ਦੀ ਸਮਾਂ ਸੀਮਾ ਘਟਾ ਕੇ ਕਾਲਾਬਾਜ਼ਾਰੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਭਾਰਤੀ ਰੇਲਵੇ ਦੇ ਇਸ ਨਿਯਮ ਦਾ ਫ਼ਾਇਦਾ ਸਪੈਸ਼ਲ ਟਰੇਨਾਂ ਨੂੰ ਮਿਲੇਗਾ। ਦਰਅਸਲ, ਘੱਟ ਰੱਦ ਕਰਨ ਅਤੇ ਯਾਤਰੀਆਂ ਦੀ ਭੀੜ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਭਾਰਤੀ ਰੇਲਵੇ ਦੁਆਰਾ ਸਹੀ ਕਦਮ ਚੁੱਕਿਆ ਜਾਵੇਗਾ।

ਅੱਜ ਤੋਂ ਬਦਲੇ ਭਾਰਤੀ ਰੇਲਵੇ ਦੇ ਇਹ ਨਿਯਮ, ਹੁਣ 60 ਦਿਨ ਪਹਿਲਾਂ ਸ਼ੁਰੂ ਹੋਵੇਗੀ ਟਿਕਟ ਬੁਕਿੰਗ Read More »

ਸਿੱਖ ਪੰਥ ਲਈ ਮਹੱਤਵਪੂਰਨ ਹੈ ਬੰਦੀ ਛੋੜ ਦਿਵਸ

ਸਿੱਖ ਇਤਿਹਾਸ ਨਾਲ ਇਸ ਤਿਉਹਾਰ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ, ਜਦੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲੇ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਵਿਖੇ ਪਹੁੰਚੇ। ਉਸ ਦਿਨ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਸੀ। ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਬੇਮਿਸਾਲ ਤੇ ਸ਼ਾਂਤਮਈ ਸ਼ਹਾਦਤ ਨੇ ਸਿੱਖ ਇਤਿਹਾਸ ਵਿਚ ਇਕ ਕ੍ਰਾਂਤੀਕਾਰੀ ਮੋੜ ਲੈ ਆਂਦਾ। ਗੁਰੂ ਸਾਹਿਬ ਜੀ ਦੀ ਅਦੁੱਤੀ ਸ਼ਹਾਦਤ ਤੋਂ ਬਾਅਦ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗੁਰਗੱਦੀ ਦੀ ਪ੍ਰੰਪਰਾਗਤ ਰਸਮ ਨੂੰ ਸਮੇਂ ਦੀ ਲੋੜ ਮੁਤਾਬਿਕ ਬਦਲਿਆ ਅਤੇ ਗੁਰਿਆਈ ਧਾਰਨ ਕਰਦੇ ਸਮੇਂ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਪਹਿਨੀਆਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਿਰਜਣਾ ਕੀਤੀ, ਜਿਥੇ ਦੀਵਾਨ ਸਜਦੇ ਅਤੇ ਗੁਰਬਾਣੀ ਕੀਰਤਨ ਦੇ ਨਾਲ-ਨਾਲ ਬੀਰਰਸੀ ਵਾਰਾਂ ਵੀ ਗਾਈਆਂ ਜਾਣ ਲੱਗੀਆਂ। ਗੁਰੂ ਸਾਹਿਬ ਨੇ ਸਿੱਖ ਸੰਗਤਾਂ ਨੂੰ ਦਰਸ਼ਨਾਂ ਲਈ ਆਉਂਦੇ ਸਮੇਂ ਚੰਗੇ ਨਸਲੀ ਘੋੜੇ ਅਤੇ ਸ਼ਸਤਰ ਲਿਆਉਣ ਦੇ ਆਦੇਸ਼ ਵੀ ਜਾਰੀ ਕੀਤੇ। ਅਣਖੀਲੇ ਗੱਭਰੂਆਂ ਦੀ ਫੌਜ ਤਿਆਰ ਕਰਕੇ ਉਹਨਾਂ ਨੂੰ ਯੁੱਧ ਦੀ ਸਿਖਲਾਈ ਦਿੱਤੀ ਜਾਣ ਲੱਗੀ। ਲੋਹਗੜ੍ਹ ਕਿਲੇ ਦੀ ਸਥਾਪਨਾ ਕੀਤੀ। ਗੁਰੂ-ਘਰ ਦੇ ਵਿਰੋਧੀਆਂ ਨੇ ਗੁਰੂ ਸਾਹਿਬ ਵਿਰੁੱਧ ਜਹਾਂਗੀਰ ਦੇ ਕੰਨ ਭਰਨੇ ਸ਼ੁਰੂ ਕਰ ਦਿੱਤੇ, ਜਿਸ ਦੇ ਫ਼ਲਸਰੂਪ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਪੰਜਾਬ ਵਿਚ ਬਗ਼ਾਵਤ ਨੂੰ ਸ਼ਹਿ ਦੇਣ ਦੇ ਦੋਸ਼ ਵਿਚ ਗਵਾਲੀਅਰ ਦੇ ਕਿਲੇ ਵਿਚ ਨਜ਼ਰਬੰਦ ਕਰ ਦਿੱਤਾ ਗਿਆ। ਗੁਰੂ ਸਾਹਿਬ ਦੇ ਪਹੁੰਚਣ ਨਾਲ ਗਵਾਲੀਅਰ ਦੇ ਕਿਲੇ ‘ਚ ਦੋਵੇਂ ਵੇਲੇ ਕੀਰਤਨ ਹੋਣ ਲੱਗਾ। ਉਧਰ ਗੁਰੂ ਸਾਹਿਬ ਦੀ ਨਜ਼ਰਬੰਦੀ ਲੰਬੀ ਹੋ ਜਾਣ ਕਾਰਨ ਸਿੱਖਾਂ ਵਿਚ ਬੇਚੈਨੀ ਵਧਣ ਲੱਗੀ। ਸਿੱਖ ਸੰਗਤਾਂ ਦਾ ਇਕ ਜਥਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਬਾਬਾ ਬੁੱਢਾ ਜੀ ਦੀ ਅਗਵਾਈ ਵਿੱਚ ਗਵਾਲੀਅਰ ਲਈ ਰਵਾਨਾ ਹੋਇਆ। ਜਦੋਂ ਇਹ ਜਥਾ ਗਵਾਲੀਅਰ ਦੇ ਕਿਲੇ ਅੰਦਰ ਪਹੁੰਚਿਆ ਤਾਂ ਸੰਗਤਾਂ ਨੂੰ ਗੁਰੂ ਸਾਹਿਬ ਨਾਲ ਮੁਲਾਕਾਤ ਜਾਂ ਦਰਸ਼ਨ ਕਰਨ ਦੀ ਇਜਾਜ਼ਤ ਨਾ ਮਿਲ ਸਕੀ। ਦੂਜੇ ਪਾਸੇ ਸਾਂਈਂ ਮੀਆਂ ਮੀਰ ਵੱਲੋਂ ਗੁਰੂ ਜੀ ਦੀ ਰਿਹਾਈ ਸਬੰਧੀ ਜਹਾਂਗੀਰ ਨਾਲ ਗੱਲਬਾਤ ਨੂੰ ਕਾਮਯਾਬੀ ਮਿਲੀ ਪਰ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਇਕੱਲਿਆਂ ਰਿਹਾਅ ਹੋਣਾ ਸਵੀਕਾਰ ਨਾ ਕੀਤਾ। ਗੁਰੂ ਸਾਹਿਬ ਦੀ ਰਹਿਮਤ ਸਦਕਾ ਕਿਲੇ ਵਿਚ ਨਜ਼ਰਬੰਦ 52 ਰਾਜਪੂਤ ਰਾਜਿਆਂ ਨੂੰ ਵੀ ਬੰਦੀਖਾਨੇ ਤੋਂ ਮੁਕਤੀ ਮਿਲੀ। ਇਸ ਦਿਨ ਤੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ‘ਬੰਦੀ-ਛੋੜ’ ਦਾਤਾ ਦੇ ਨਾਂਅ ਨਾਲ ਵੀ ਜਾਣਿਆ ਜਾਣ ਲੱਗਾ। ਰਿਹਾਆ ਹੋਣ ਤੋਂ ਬਾਅਦ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪੁੱਜੇ, ਉਸ ਦਿਨ ਦੀਵਾਲੀ ਦਾ ਦਿਨ ਸੀ। ਸਿੱਖ ਸੰਗਤਾਂ ਨੇ ਘਰਾਂ ਵਿਚ ਘਿਓ ਦੇ ਦੀਵੇ ਜਗਾਏ। ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਖੁਸ਼ੀ ਵਿੱਚ ਦੀਪਮਾਲਾ ਕੀਤੀ ਗਈ।

ਸਿੱਖ ਪੰਥ ਲਈ ਮਹੱਤਵਪੂਰਨ ਹੈ ਬੰਦੀ ਛੋੜ ਦਿਵਸ Read More »

ਅਰਥ ਸ਼ਾਸਤਰੀ ਅਤੇ ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਕੌਂਸਲ ਦੇ ਮੁਖੀ ਬਿਬੇਕ ਦੇਬਰਾਏ ਦਾ 69 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

ਨਵੀਂ ਦਿੱਲੀ, 1 ਨਵੰਬਰ – ਬਿਬੇਕ ਦੇਬਰਾਏ ਇੱਕ ਪ੍ਰਸਿੱਧ ਭਾਰਤੀ ਅਰਥ ਸ਼ਾਸਤਰੀ, ਲੇਖਕ, ਅਤੇ ਵਿਦਵਾਨ ਸਨ ਜੋ ਆਰਥਿਕ ਨੀਤੀ ਅਤੇ ਸੰਸਕ੍ਰਿਤ ਗ੍ਰੰਥਾਂ ਵਿੱਚ ਆਪਣੇ ਯੋਗਦਾਨ ਲਈ ਜਾਣੇ ਜਾਂਦੇ ਸਨ। ਉਨ੍ਹਾਂ ਨੇ ਭਾਰਤ ਦੀਆਂ ਆਰਥਿਕ ਨੀਤੀਆਂ ਨੂੰ ਰੂਪ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਅਰਥ ਸ਼ਾਸਤਰੀ ਅਤੇ ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਕੌਂਸਲ ਦੇ ਮੁਖੀ ਬਿਬੇਕ ਦੇਬਰਾਏ ਦਾ 69 ਸਾਲ ਦੀ ਉਮਰ ‘ਚ ਹੋਇਆ ਦਿਹਾਂਤ Read More »

ਪਟਾਕਿਆ ਦੇ ਧੂੰਏਂ ਕਾਰਨ ਪੰਜਾਬ ਦੇ 5 ਜ਼ਿਲ੍ਹਿਆਂ ‘ਚ AQI ਦਾ ਅੰਕੜਾ ਹੋਇਆ 400 ਤੋਂ ਪਾਰ

ਦੀਵਾਲੀ ਦੀ ਰਾਤ ਪੰਜਾਬ ‘ਚ ਪ੍ਰਦੂਸ਼ਣ ਦਾ ਪੱਧਰ ਖਤਰਨਾਕ ਪੱਧਰ ‘ਤੇ ਪਹੁੰਚ ਗਿਆ। ਜ਼ਿਆਦਾਤਰ ਸ਼ਹਿਰਾਂ ‘ਚ ਪ੍ਰਦੂਸ਼ਣ ਆਰੇਂਜ ਅਲਰਟ ‘ਤੇ ਪਹੁੰਚ ਗਿਆ ਹੈ, ਯਾਨੀ ਇੱਥੇ ਗ੍ਰੇਡ-1 ਦਾ ਦਰਜਾ ਲਾਗੂ ਹੋ ਗਈ ਹੈ। ਜਦੋਂ ਰਾਤ ਨੂੰ ਪਟਾਕੇ ਚੱਲਣੇ ਸ਼ੁਰੂ ਹੋਏ ਤਾਂ AQI 500 ਨੂੰ ਪਾਰ ਕਰ ਗਿਆ। ਜਦੋਂ ਏਅਰ ਕੁਆਲਿਟੀ ਇੰਡੈਕਸ (AQI) ਚਿੰਤਾਜਨਕ ਪੱਧਰ ‘ਤੇ ਪਹੁੰਚ ਜਾਂਦਾ ਹੈ, ਤਾਂ ਲੋਕਾਂ ਵਿੱਚ ਸਿਹਤ ਸਮੱਸਿਆਵਾਂ ਦਾ ਖਤਰਾ ਵੱਧ ਗਿਆ ਹੈ। ਪੰਜਾਬ ਸਰਕਾਰ ਨੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੇ ਮਕਸਦ ਨਾਲ ਦੀਵਾਲੀ ਮੌਕੇ ਪਟਾਕੇ ਚਲਾਉਣ ਦਾ ਸਮਾਂ ਸੀਮਤ ਕਰ ਦਿੱਤਾ ਹੈ। ਸਰਕਾਰੀ ਹਦਾਇਤਾਂ ਅਨੁਸਾਰ ਦੀਵਾਲੀ ਮੌਕੇ ਪਟਾਕੇ ਚਲਾਉਣ ਦਾ ਸਮਾਂ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਹੈ। ਇਸ ਨਿਯਮ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਦਾ ਵੀ ਪ੍ਰਬੰਧ ਹੈ। ਪਰ ਇਸ ਦੇ ਬਾਵਜੂਦ ਸ਼ਾਮ ਨੂੰ ਪਟਾਕੇ ਸ਼ੁਰੂ ਹੋ ਕੇ ਦੇਰ ਰਾਤ ਤੱਕ ਚੱਲਦੇ ਰਹੇ। ਜਿਸ ਤੋਂ ਬਾਅਦ ਅੰਮ੍ਰਿਤਸਰ, ਜਲੰਧਰ, ਖੰਨਾ, ਲੁਧਿਆਣਾ ਅਤੇ ਮੰਡੀ ਗੋਬਿੰਦਗੜ੍ਹ ਵਿੱਚ AQI 400 ਤੋਂ 500 ਦੇ ਵਿਚਕਾਰ ਦਰਜ ਕੀਤਾ ਗਿਆ। ਇੰਨਾ ਹੀ ਨਹੀਂ ਇਨ੍ਹਾਂ ਸ਼ਹਿਰਾਂ ਦਾ ਔਸਤ AQI ਵੀ 200 ਤੋਂ 300 ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਵੱਡੇ ਸ਼ਹਿਰਾਂ ‘ਚ AQI ਖਤਰਨਾਕ ਪੱਧਰ ‘ਤੇ ਹੈ। ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਰਗੇ ਸ਼ਹਿਰਾਂ ਨੇ AQI ਨੂੰ ਖਤਰਨਾਕ ਸ਼੍ਰੇਣੀ ਵਿੱਚ ਦਰਜ ਕੀਤਾ ਹੈ। ਪਟਾਕਿਆਂ ਕਾਰਨ ਨਿਕਲਣ ਵਾਲੀਆਂ ਹਾਨੀਕਾਰਕ ਗੈਸਾਂ ਅਤੇ ਧੂੜ ਦੇ ਕਣ ਹਵਾ ਦੀ ਗੁਣਵੱਤਾ ਨੂੰ ਕਾਫ਼ੀ ਖ਼ਰਾਬ ਕਰਦੇ ਹਨ। ਮਾਹਿਰਾਂ ਅਨੁਸਾਰ ਇਸ ਸਮੇਂ ਪੀਐਮ2.5 ਅਤੇ ਪੀਐਮ10 ਵਰਗੇ ਪ੍ਰਦੂਸ਼ਕਾਂ ਦਾ ਪੱਧਰ ਆਮ ਨਾਲੋਂ ਕਈ ਗੁਣਾ ਵੱਧ ਹੋ ਗਿਆ ਹੈ, ਜਿਸ ਕਾਰਨ ਸਾਹ, ਦਮਾ ਅਤੇ ਦਿਲ ਦੀਆਂ ਬਿਮਾਰੀਆਂ ਵਰਗੀਆਂ ਸਮੱਸਿਆਵਾਂ ਦਾ ਖ਼ਤਰਾ ਵੱਧ ਗਿਆ ਹੈ। ਪੰਜਾਬ ਸਰਕਾਰ ਅਤੇ ਵਾਤਾਵਰਨ ਵਿਭਾਗ ਵੱਲੋਂ ਪਟਾਕਿਆਂ ‘ਤੇ ਅੰਸ਼ਕ ਪਾਬੰਦੀ ਦੇ ਬਾਵਜੂਦ ਲੋਕਾਂ ਨੇ ਵੱਡੀ ਮਾਤਰਾ ‘ਚ ਪਟਾਕੇ ਚਲਾਏ। ਦੇਰ ਰਾਤ ਤੱਕ ਨਿਯਮਾਂ ਦੀ ਅਣਦੇਖੀ ਅਤੇ ਪਟਾਕੇ ਚਲਾਉਣ ਕਾਰਨ ਪ੍ਰਦੂਸ਼ਣ ਦਾ ਪੱਧਰ ਕਾਫੀ ਵੱਧ ਗਿਆ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਘੱਟ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਦੀ ਵਰਤੋਂ ਕਰਕੇ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦਿਖਾਉਣ ਦੀ ਅਪੀਲ ਕੀਤੀ ਸੀ ਪਰ ਇਸ ਦੇ ਬਾਵਜੂਦ ਸ਼ਹਿਰਾਂ ਵਿੱਚ ਪਟਾਕਿਆਂ ਦੀ ਆਵਾਜ਼ ਅਤੇ ਧੂੰਆਂ ਫੈਲਿਆ ਰਿਹਾ। ਪ੍ਰਦੂਸ਼ਣ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਪਹਿਲਾਂ ਹੀ ਬਿਮਾਰ ਲੋਕਾਂ ਦੀ ਸਿਹਤ ਕਾਫ਼ੀ ਪ੍ਰਭਾਵਿਤ ਹੋਈ ਹੈ। ਹਸਪਤਾਲਾਂ ਵਿੱਚ ਸਾਹ ਲੈਣ ਵਿੱਚ ਤਕਲੀਫ਼, ਐਲਰਜੀ ਅਤੇ ਅੱਖਾਂ ਵਿੱਚ ਜਲਣ ਦੀਆਂ ਸ਼ਿਕਾਇਤਾਂ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਡਾਕਟਰਾਂ ਨੇ ਲੋਕਾਂ ਨੂੰ ਮਾਸਕ ਪਹਿਨਣ, ਘਰ ਦੇ ਅੰਦਰ ਰਹਿਣ ਅਤੇ ਖਾਸ ਤੌਰ ‘ਤੇ ਸਵੇਰੇ ਅਤੇ ਰਾਤ ਨੂੰ ਬਾਹਰ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਹੈ, ਜਦੋਂ ਪ੍ਰਦੂਸ਼ਣ ਦਾ ਪੱਧਰ ਉੱਚਾ ਹੁੰਦਾ ਹੈ। ਵਾਤਾਵਰਨ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਪਟਾਕਿਆਂ ਦੀ ਵਰਤੋਂ ‘ਤੇ ਸਖ਼ਤੀ ਨਾਲ ਕਾਬੂ ਨਾ ਪਾਇਆ ਗਿਆ ਤਾਂ ਆਉਣ ਵਾਲੇ ਸਾਲਾਂ ‘ਚ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਹੈ| ਸਰਕਾਰ ਅਤੇ ਪ੍ਰਸ਼ਾਸਨ ਨੂੰ ਪ੍ਰਦੂਸ਼ਣ ਪ੍ਰਤੀ ਸਖ਼ਤ ਰਵੱਈਆ ਅਪਣਾਉਣ ਅਤੇ ਜਾਗਰੂਕਤਾ ਵਧਾਉਣ ਲਈ ਕਦਮ ਚੁੱਕਣ ਦੀ ਲੋੜ ਹੈ, ਤਾਂ ਜੋ ਲੋਕਾਂ ਨੂੰ ਸ਼ੁੱਧ ਹਵਾ ਅਤੇ ਸਿਹਤਮੰਦ ਜੀਵਨ ਮਿਲ ਸਕੇ।

ਪਟਾਕਿਆ ਦੇ ਧੂੰਏਂ ਕਾਰਨ ਪੰਜਾਬ ਦੇ 5 ਜ਼ਿਲ੍ਹਿਆਂ ‘ਚ AQI ਦਾ ਅੰਕੜਾ ਹੋਇਆ 400 ਤੋਂ ਪਾਰ Read More »

ਦੀਵਾਲੀ ਮੌਕੇ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਆਇਆ ਭਾਰੀ ਉਛਾਲ

ਦੀਵਾਲੀ ਮੌਕੇ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵੱਡਾ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਦੀਵਾਲੀ ‘ਤੇ ਲਕਸ਼ਮੀ ਪੂਜਾ ਦੇ ਦੌਰਾਨ, ਭਾਰਤੀ ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਮੈਟਰੋ ਸਿਟੀ ‘ਚ ਵਪਾਰਕ ਗੈਸ ਸਿਲੰਡਰ ਦੀ ਕੀਮਤ 61-62 ਰੁਪਏ ਵੱਧ ਗਈ ਹੈ। ਹਾਲਾਂਕਿ 14.2 ਕਿਲੋਗ੍ਰਾਮ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪਰ ਵਪਾਰਕ ਗੈਸ ਸਿਲੰਡਰ ਦੀ ਕੀਮਤ ਕਈ ਸ਼ਹਿਰਾਂ ਵਿੱਚ 2000 ਰੁਪਏ ਦੇ ਕਰੀਬ ਪਹੁੰਚ ਗਈ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਨੇ 19 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ ਵਧਾਉਣ ਦਾ ਫੈਸਲਾ ਕੀਤਾ ਹੈ। ਖਾਸ ਤੌਰ ‘ਤੇ ਮੁੰਬਈ, ਦਿੱਲੀ, ਚੇਨਈ ਅਤੇ ਕੋਲਕਾਤਾ ਵਰਗੇ ਮਹਾਨਗਰਾਂ ‘ਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਕੋਲਕਾਤਾ ਵਿੱਚ 19 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ 2000 ਰੁਪਏ ਤੋਂ ਸਿਰਫ਼ 88.5 ਰੁਪਏ ਘੱਟ ਹੈ। ਇਸ ਦੇ ਨਾਲ ਹੀ 19 ਕਿਲੋ ਦਾ ਐਲਪੀਜੀ ਸਿਲੰਡਰ ਜਿਸਦੀ ਕੀਮਤ ਦਿੱਲੀ ਅਤੇ ਮੁੰਬਈ ਵਿੱਚ 1750 ਰੁਪਏ ਤੱਕ ਸੀ, ਹੁਣ 1800 ਰੁਪਏ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਇਹ ਨਵੀਆਂ ਕੀਮਤਾਂ 1 ਨਵੰਬਰ 2024 ਤੋਂ ਲਾਗੂ ਹੋ ਗਈਆਂ ਹਨ।

ਦੀਵਾਲੀ ਮੌਕੇ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਆਇਆ ਭਾਰੀ ਉਛਾਲ Read More »

ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਵਿਨੀ ਮਹਾਜਨ ਹੋਏ ਸੇਵਾਮੁਕਤ

ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਅਤੇ ਸੀਨੀਅਰ ਆਈਏਐਸ ਵਿੰਨੀ ਮਹਾਜਨ ਸੇਵਾਮੁਕਤ ਹੋ ਗਏ ਹਨ। ਇਸ ਸਮੇਂ ਉਹ ਕੇਂਦਰ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਸਨ। ਉਹ ਵੀਰਵਾਰ ਨੂੰ ਸੇਵਾਮੁਕਤ ਹੋ ਗਏ। ਸ਼ੁੱਕਰਵਾਰ ਸਵੇਰੇ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ। ਉਨਾਂ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਕੱਲ੍ਹ ਮੈਂ ਆਪਣੇ ਰਾਜ ਪੰਜਾਬ ਅਤੇ ਭਾਰਤ ਸਰਕਾਰ ਵਿੱਚ 37 ਸਾਲ ਤੋਂ ਵੱਧ ਦੇ ਬਹੁਤ ਤਸੱਲੀਬਖਸ਼ ਕਾਰਜਕਾਲ ਤੋਂ ਬਾਅਦ ਆਈ.ਏ.ਐੱਸ. ਤੋਂ ਸੇਵਾਮੁਕਤ ਹੋਈ। ਮੈਂ ਬਹੁਤ ਸਾਰੇ ਲੋਕਾਂ ਦੇ ਅਥਾਹ ਸਮਰਥਨ ਅਤੇ ਮੌਕਿਆਂ ਲਈ ਧੰਨਵਾਦੀ ਹਾਂ। ਵਿਨੀ ਮਹਾਜਨ 1987 ਬੈਚ ਦੀ ਆਈ.ਏ.ਐਸ ਅਧਿਕਾਰੀ ਵਿਨੀ ਮਹਾਜਨ 1987 ਬੈਚ ਦੀ ਆਈਏਐਸ ਅਧਿਕਾਰੀ ਹੈ। ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੌਰਾਨ ਉਨ੍ਹਾਂ ਨੂੰ ਪੰਜਾਬ ਦਾ ਮੁੱਖ ਸਕੱਤਰ ਬਣਾਇਆ ਗਿਆ ਸੀ। ਉਨ੍ਹਾਂ ਨੂੰ ਇਹ ਜ਼ਿੰਮੇਵਾਰੀ 2020 ਵਿੱਚ ਕਰਨ ਅਵਤਾਰ ਸਿੰਘ ਨੂੰ ਹਟਾ ਕੇ ਦਿੱਤੀ ਗਈ ਸੀ। ਉਸ ਸਮੇਂ ਉਨ੍ਹਾਂ ਦੇ ਪਤੀ ਦਿਨਕਰ ਗੁਪਤਾ ਵੀ ਪੰਜਾਬ ਦੇ ਡੀਜੀਪੀ ਸਨ। ਉਹ 1987 ਬੈਚ ਦੇ ਆਈਪੀਐਸ ਵੀ ਹਨ। ਉਨ੍ਹਾਂ ਨੂੰ ਉਸ ਸਮੇਂ ਦੇਸ਼ ਦਾ ਸਭ ਤੋਂ ਤਾਕਤਵਰ ਜੋੜਾ ਕਿਹਾ ਜਾਂਦਾ ਸੀ। ਇਸ ਤੋਂ ਬਾਅਦ ਵਿਧਾਨ ਸਭਾ ਚੋਣਾਂ ਤੋਂ ਮਹਿਜ਼ ਤਿੰਨ ਮਹੀਨੇ ਪਹਿਲਾਂ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਵੀ ਹਟਾ ਦਿੱਤਾ ਗਿਆ ਅਤੇ ਇਸ ਅਹੁਦੇ ਦੀ ਜ਼ਿੰਮੇਵਾਰੀ 1990 ਬੈਚ ਦੇ ਆਈਏਐਸ ਅਨਿਰੁਧ ਤਿਵਾਰੀ ਨੂੰ ਦਿੱਤੀ ਗਈ। ਇਸ ਤੋਂ ਬਾਅਦ ਉਹ ਕੇਂਦਰ ਸਰਕਾਰ ਕੋਲ ਗਏ। ਚਰਨਜੀਤ ਸਿੰਘ ਚੰਨੀ ਦੀ ਸਰਕਾਰ ਆਉਣ ‘ਤੇ ਉਨ੍ਹਾਂ ਦੇ ਪਤੀ ਡੀਜੀਪੀ ਦੇ ਅਹੁਦੇ ‘ਤੇ ਸਨ। ਪਰ ਉਹ ਪਹਿਲਾਂ ਹੀ ਛੁੱਟੀ ‘ਤੇ ਚਲੇ ਗਏ ਸਨ। ਇਸ ਤੋਂ ਬਾਅਦ ਉਹ ਡੈਪੂਟੇਸ਼ਨ ’ਤੇ ਕੇਂਦਰ ਵਿੱਚ ਚਲੇ ਗਏ। ਉਹ ਕੇਂਦਰੀ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਦੇ ਡਾਇਰੈਕਟਰ ਵੀ ਸਨ। ਇਸ ਦੌਰਾਨ ਉਸ ਨੇ ਕਈ ਗੰਭੀਰ ਮਾਮਲਿਆਂ ਦੀ ਜਾਂਚ ਕੀਤੀ ਹੈ।

ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਵਿਨੀ ਮਹਾਜਨ ਹੋਏ ਸੇਵਾਮੁਕਤ Read More »

ਭਾਸ਼ਾ ਵਿਭਾਗ ਵੱਲੋਂ 5 ਨਵੰਬਰ ਨੂੰ ਕਰਵਾਇਆ ਜਾਵੇਗਾ ਪੰਜਾਬੀ ਮਾਹ ਉਦਘਾਟਨੀ ਸਮਾਰੋਹ

ਪਟਿਆਲਾ, 1 ਨਵੰਬਰ – ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ ਉਦਘਾਟਨੀ ਸਮਾਰੋਹ 5 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਸ਼੍ਰੋਮਣੀ ਸਾਹਿਤਕ ਪੁਸਤਕ ਪੁਸਰਕਾਰਾਂ ਦੀ ਵੰਡ ਵੀ ਕੀਤੀ ਜਾਵੇਗੀ। ਪ੍ਰੋਗਰਾਮ ਵਿਚ ਪੰਜਾਬੀ ਗਾਇਕਾ ਅਨੁਜੋਤ ਸੰਗੀਤਕ ਪੇਸ਼ਕਾਰੀਆਂ ਦੇਣਗੇ।

ਭਾਸ਼ਾ ਵਿਭਾਗ ਵੱਲੋਂ 5 ਨਵੰਬਰ ਨੂੰ ਕਰਵਾਇਆ ਜਾਵੇਗਾ ਪੰਜਾਬੀ ਮਾਹ ਉਦਘਾਟਨੀ ਸਮਾਰੋਹ Read More »