ਪੰਜਾਬ ਗਾਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦਾ ਦੋ ਰੋਜ਼ਾ ਸੂਬਾਈ ਡੈਲੀਗੇਟ ਅਜਲਾਸ ਸ਼ੁਰੂ
ਤਰਨ ਤਾਰਨ, 09 ਨਵੰਬਰ – ਪੰਜਾਬ ਗਾਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਏਟਕ ਦੇ ਦੋ ਰੋਜ਼ਾ ਸੂਬਾ ਇਜਲਾਸ ਦੇ ਪਹਿਲੇ ਦਿਨ ਸ਼ੁੱਕਰਵਾਰ ਸਥਾਨਕ ਬੱਸ ਅੱਡੇ ਵਿੱਚ ਭਰਵੀਂ ਰੈਲੀ ਕੀਤੀ ਗਈ | ਇਸ ਰੈਲੀ ਦੀ ਪ੍ਰਧਾਨਗੀ ਸਾਂਝੇ ਤÏਰ ‘ਤੇ ਜਥੇਬੰਦੀ ਦੇ ਸੂਬਾਈ ਆਗੂ ਗੁਰਦੀਪ ਸਿੰਘ ਮੋਤੀ, ਗੁਰਜੀਤ ਸਿੰਘ ਘੋੜੇਵਾਹ, ਜਗਦੀਸ਼ ਸਿੰਘ ਚਾਹਲ, ਅਵਤਾਰ ਸਿੰਘ ਗਗੜਾ, ਗੁਰਜੰਟ ਸਿੰਘ ਕੋਕਰੀ, ਅਵਤਾਰ ਸਿੰਘ ਤਾਰੀ, ਦੀਦਾਰ ਸਿੰਘ ਸਰਾਲੀ ਮੰਡ ਦੇ ਪ੍ਰਧਾਨਗੀ ਮੰਡਲ ਨੇ ਕੀਤੀ ¢ ਇਸ ਰੈਲੀ ਨੂੰ ਉਚੇਚੇ ਤÏਰ ‘ਤੇ ਸੰਬੋਧਨ ਕਰਨ ਪਹੁੰਚੇ ਪੰਜਾਬ ਏਟਕ ਦੇ ਪ੍ਰਧਾਨ ਕਾਮਰੇਡ ਬੰਤ ਸਿੰਘ ਬਰਾੜ, ਰੁਜ਼ਗਾਰ ਪ੍ਰਾਪਤੀ ਮੁਹਿੰਮ ਦੇ ਸੂਬਾਈ ਸਲਾਹਕਾਰ ਕਾਮਰੇਡ ਜਗਰੂਪ, ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ, ਡਿਪਟੀ ਜਨਰਲ ਸਕੱਤਰ ਸੱਤਿਆ ਪਾਲ ਗੁਪਤਾ, ਪੀ ਐੱਸ ਈ ਬੀ ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਗੰਡੀਵਿੰਡ ਅਤੇ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਾਰਜ ਸਿੰਘ ਕੈਰੋਂ ਆਦਿ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਪੂੰਜੀਪਤੀਆਂ ਦੇ ਦਬਾਅ ਹੇਠ ਮੁਲਾਜ਼ਮ, ਪੈਨਸ਼ਨਰ ਅਤੇ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਧੜੱਲੇ ਨਾਲ ਲਾਗੂ ਕਰ ਰਹੀ ਹੈ। ਆਗੂਆਂ ਨੇ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ‘ਤੇ ਦੋਸ਼ ਲਾਇਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਗਿਣੀ-ਮਿੱਥੀ ਸਾਜ਼ਿਸ਼ ਤਹਿਤ ਲਗਾਤਾਰ ਨਜ਼ਰ-ਅੰਦਾਜ਼ ਕੀਤਾ ਜਾ ਰਿਹਾ ਹੈ | ਪੰਜਾਬ ਰੋਡਵੇਜ਼ ਸਮੇਤ ਵੱਖ-ਵੱਖ ਅਦਾਰਿਆਂ ਵਿੱਚ ਆਊਟਸੋਰਸਿੰਗ ਦੀ ਨੀਤੀ ਨੂੰ ਦਿਨੋ-ਦਿਨ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸਾਢੇ ਪੰਜ ਸਾਲਾਂ ਦਾ ਬਣਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ ਅਤੇ ਸੋਧੀ ਹੋਈ ਲੀਵ ਇਨਕੈਸ਼ਮੈਂਟ ਨਹੀਂ ਦਿੱਤੀ ਜਾ ਰਹੀ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਨਹੀਂ ਕੀਤਾ ਜਾ ਰਿਹਾ, ਮਹਿੰਗਾਈ ਭੱਤੇ ਦੀਆਂ 11 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਤਿੰਨ ਕਿਸ਼ਤਾਂ ਨਹੀਂ ਦਿੱਤੀਆਂ ਜਾ ਰਹੀਆਂ, ਭਗਵੰਤ ਮਾਨ ਸਰਕਾਰ ਨੇ ਦੀਵਾਲੀ ਦੇ ਮੋਕੇ ਸਿਰਫ 4 ਫੀਸਦੀ ਡੀ ਏ ਰਿਲੀਜ਼ ਕਰਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਮਜ਼ਾਕ ਕੀਤਾ ਹੈ, ਪੁਰਾਣੀ ਪੈਨਸ਼ਨ ਸਕੀਮ ਅਸਲ ਰੂਪ ਵਿੱਚ ਬਹਾਲ ਨਹੀਂ ਕੀਤੀ ਜਾ ਰਹੀ, ਕੱਚੇ, ਠੇਕਾ ਅਧਾਰਿਤ, ਆਊਟਸੋਰਸ ਅਤੇ ਸਕੀਮ ਵਰਕਰਜ਼ ਦਾ ਵੱਡੇ ਪੱਧਰ ‘ਤੇ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ ਬਹੁਤ ਦੂਰ ਦੀ ਗੱਲ ਬਣੀ ਹੋਈ ਹੈ, ਮਾਨਯੋਗ ਅਦਾਲਤਾਂ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਕੀਤੇ ਗਏ ਬਹੁਤ ਸਾਰੇ ਫੈਸਲੇ ਲਾਗੂ ਨਹੀਂ ਕੀਤੇ ਜਾ ਰਹੇ, ਪਿਛਲੀਆਂ ਹੁਕਮਰਾਨ ਸਰਕਾਰਾਂ ਵੱਲੋਂ 15 ਜਨਵਰੀ 2015 ਅਤੇ 17 ਜੁਲਾਈ 2020 ਦੇ ਜਾਰੀ ਕੀਤੇ ਗਏ ਮੁਲਾਜ਼ਮ ਵਿਰੋਧੀ ਪੱਤਰ ਵਾਪਸ ਨਹੀਂ ਲਏ ਜਾ ਰਹੇ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਾਰ-ਵਾਰ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਨਾਲ ਗੱਲਬਾਤ ਦਾ ਸਮਾਂ ਤੈਅ ਕਰਕੇ ਮੀਟਿੰਗਾਂ ਕਰਨ ਤੋਂ ਮੁਨਕਰ ਹੋ ਗਏ ਹਨ, ਜਿਸ ਕਾਰਨ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਵਿੱਚ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ। ਇਸ ਗੁੱਸੇ ਦਾ ਪ੍ਰਗਟਾਵਾ ਆ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚਾਰ ਜ਼ਿਮਨੀ ਚੋਣਾਂ ਵਿੱਚ ਕੀਤਾ ਜਾਵੇਗਾ। ਰੈਲੀ ਦੌਰਾਨ ਇਫਟਾ ਮੋਗਾ ਦੀ ਟੀਮ ਵੱਲੋਂ ਅਵਤਾਰ ਚੜਿੱਕ ਦੀ ਅਗਵਾਈ ਹੇਠ ਨਾਟਕ, ਕੋਰੀਓਗ੍ਰਾਫੀ ਅਤੇ ਕਈ ਹੋਰ ਸਮਾਜ ਨੂੰ ਚੰਗੀ ਸੇਧ ਦੇਣ ਵਾਲੀਆਂ ਆਈਟਮਾਂ ਪੇਸ਼ ਕੀਤੀਆਂ ਗਈਆਂ¢ ਇਸ ਖੁੱਲ੍ਹੇ ਇਜਲਾਸ ਦੇ ਖਤਮ ਹੋਣ ਉਪਰੰਤ ਪੰਜਾਬ ਗÏਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੀ ਨਵੀਂ ਸੂਬਾ ਕਮੇਟੀ ਦੇ ਚੋਣ ਅਮਲ ਲਈ ਸਥਾਨਕ ਢਿੱਲੋਂ ਰਿਜ਼ੋਰਟ ਵਿੱਚ ਸੂਬਾ ਭਰ ਤੋਂ ਚੁਣੇ ਹੋਏ ਤਕਰੀਬਨ 200 ਡੈਲੀਗੇਟ ਦੋ ਦਿਨ ਭਖਵੀਂ ਬਹਿਸ ਕਰਨ ਉਪਰੰਤ ਅਗਲੇ ਦੋ ਸਾਲ ਲਈ ਨਵੀਂ ਸੂਬਾ ਕਮੇਟੀ ਦੀ ਚੋਣ ਕਰਨਗੇ | ਇਸ ਮÏਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਸਤਨਾਮ ਸਿੰਘ, ਸੈਕਟਰੀ ਕੁਲਵਿੰਦਰ ਸਿੰਘ, ਕੈਸ਼ੀਅਰ ਨਵਦੀਪ ਸਿੰਘ, ਚੇਅਰਮੈਨ ਗੁਰਭੇਜ ਸਿੰਘ, ਸੁਖਵੰਤ ਸਿੰਘ, ਸੁਰਜੀਤ ਸਿੰਘ, ਸਵਰਨ ਸਿੰਘ ਕੁਹਾੜਕਾ, ਦਿਲਬਾਗ ਸਿੰਘ ਵਰਪਾਲ, ਅਜਮੇਰ ਸਿੰਘ ਕੱਲਾ, ਸੁੱਚਾ ਸਿੰਘ ਸੈਕਟਰੀ, ਬਲਰਾਜ ਸਿੰਘ ਭੰਗੂ, ਬਾਬਾ ਅਮਰਜੀਤ ਸਿੰਘ, ਕੁਲਵੰਤ ਸਿੰਘ ਚਾਨੀ, ਗੁਰਪ੍ਰੀਤ ਸਿੰਘ ਮੋਗਾ, ਸੁੱਚਾ ਸਿੰਘ ਅਜਨਾਲਾ, ਬਲਜੀਤ ਸਿੰਘ ਬਿੱਲੂ, ਪੋਹਲਾ ਸਿੰਘ ਬਰਾੜ, ਬਚਿੱਤਰ ਸਿੰਘ ਧੋਥੁੜ, ਪ੍ਰੀਤਪਾਲ ਸਿੰਘ ਜਗਰਾਉਂ, ਅੰਮਿ੍ਤਪਾਲ ਬਾਕੀਪੁਰ, ਦਵਿੰਦਰ ਸੋਹਲ, ਪੂਰਨ ਦਾਸ, ਲਾਭ ਸਿੰਘ ਆਦਿ ਆਗੂਆਂ ਨੇ ਹਿੱਸਾ ਲਿਆ |
ਪੰਜਾਬ ਗਾਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦਾ ਦੋ ਰੋਜ਼ਾ ਸੂਬਾਈ ਡੈਲੀਗੇਟ ਅਜਲਾਸ ਸ਼ੁਰੂ Read More »