February 17, 2025

ਕੈਨੇਡਾ ਸਰਕਾਰ ਨੇ ਦੇਸ਼ ਦੇ ਇਮੀਗ੍ਰੇਸ਼ਨ ਨਿਯਮਾਂ ’ਚ ਕੀਤਾ ਬਦਲਾਅ

ਕੈਨੇਡਾ, 17 ਫਰਵਰੀ – ਕੈਨੇਡਾ ਸਰਕਾਰ ਨੇ ਦੇਸ਼ ਦੇ ਇਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ ਕੀਤੇ ਹਨ ਤਾਂ ਜੋ ਕੈਨੇਡਾ ਦੀ ਇਮੀਗ੍ਰੇਸ਼ਨ ਪ੍ਰਣਾਲੀ ਦੀ ਭਰੋਸੇਯੋਗਤਾ ਵਿਚ ਸੁਧਾਰ ਕੀਤਾ ਜਾ ਸਕੇ ਅਤੇ ਵਿਸ਼ਵਾਸ ਨੂੰ ਮਜ਼ਬੂਤ ਕੀਤਾ ਜਾ ਸਕੇ। ਕੈਨੇਡਾ ਵਿਚ ਪੜ੍ਹਨ ਅਤੇ ਕੰਮ ਕਰਨ ਦੀ ਯੋਜਨਾ ਬਣਾਉਣ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਹੁਣ ਵੱਧ ਗਈਆਂ ਹਨ। ਦਰਅਸਲ ਕੈਨੇਡਾ ਨੇ ਆਪਣੇ ਇਮੀਗ੍ਰੇਸ਼ਨ ਨਿਯਮਾਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਸਖ਼ਤ ਕਰ ਦਿਤਾ ਹੈ। ਨਵੇਂ ਨਿਯਮਾਂ ਦੇ ਤਹਿਤ, ਬਾਰਡਰ ਅਤੇ ਇਮੀਗ੍ਰੇਸ਼ਨ ਅਧਿਕਾਰੀ ਹੁਣ ਸਟੱਡੀ ਅਤੇ ਵਰਕ ਪਰਮਿਟ ਵਰਗੇ ਅਸਥਾਈ ਰਿਹਾਇਸ਼ੀ ਵੀਜ਼ੇ ਨੂੰ ਸਿੱਧੇ ਤੌਰ ’ਤੇ ਰੱਦ ਕਰ ਸਕਣਗੇ। ਇਹ ਤਬਦੀਲੀਆਂ ਇਮੀਗ੍ਰੇਸ਼ਨ, ਰਫਿਊਜੀ ਅਤੇ ਸਿਟੀਜ਼ਨਸ਼ਿਪ ਕੈਨੇਡਾ (9R33) ਦੁਆਰਾ ਲਾਗੂ ਕੀਤੀਆਂ ਗਈਆਂ ਹਨ। ਇਹ ਨਿਯਮ 31 ਜਨਵਰੀ, 2025 ਤੋਂ ਲਾਗੂ ਹੋ ਗਏ ਹਨ ਅਤੇ ਕੈਨੇਡਾ ਗਜ਼ਟ 99 ਵਿਚ ਵੀ ਪ੍ਰਕਾਸ਼ਿਤ ਕੀਤੇ ਗਏ ਹਨ। ਆਈਆਰਸੀਸੀ ਨੇ ਇਸ ਮਾਮਲੇ ਵਿੱਚ ਇੱਕ ਬਿਆਨ ਜਾਰੀ ਕੀਤਾ ਹੈ। ਆਪਣੇ ਬਿਆਨ ਵਿੱਚ, 9R33 ਨੇ ਕਿਹਾ, ‘ਅਸੀਂ ਪ੍ਰਕਿਰਿਆਵਾਂ ਵਿਚ ਸੁਧਾਰ ਕਰਨਾ ਜਾਰੀ ਰੱਖਾਂਗੇ ਅਤੇ ਸਰਹੱਦ ਨੂੰ ਸੁਰੱਖਿਅਤ ਕਰਨ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਦੀ ਸੁਰੱਖਿਆ ਲਈ ਉਪਕਰਣਾਂ ਵਿਚ ਨਿਵੇਸ਼ ਕਰਨਾ ਜਾਰੀ ਰੱਖਾਂਗੇ।’ ਨਵੇਂ ਨਿਯਮਾਂ ਤਹਿਤ ਅਧਿਕਾਰੀ ਇਲੈਕਟਰਾਨਿਕ ਟਰੈਵਲ ਅਥਾਰਾਈਜ਼ੇਸ਼ਨ (ਈਟੀਏ) ਅਤੇ ਪਰਮਾਨੈਂਟ ਰੈਜ਼ੀਡੈਂਸ ਵੀਜ਼ਾ (ਟੀਆਰਵੀ) ਨੂੰ ਰੱਦ ਕਰ ਸਕਦੇ ਹਨ। ਹਾਲਾਂਕਿ, ਇਹ ਉਦੋਂ ਹੋ ਸਕਦਾ ਹੈ ਜੇਕਰ ਕੋਈ ਵਿਅਕਤੀ ਅਯੋਗ ਹੈ ਜਾਂ ਗਲਤ ਜਾਣਕਾਰੀ ਪ੍ਰਦਾਨ ਕਰਦਾ ਹੈ ਜਾਂ ਉਸ ਦਾ ਅਪਰਾਧਕ ਰਿਕਾਰਡ ਹੈ ਜਾਂ ਉਸ ਦੇ ਹਾਲਾਤ ਕਿਸੇ ਤਰੀਕੇ ਨਾਲ ਬਦਲ ਜਾਂਦੇ ਹਨ। ਇਸ ਤੋਂ ਇਲਾਵਾ ਹੁਣ ਸਟੱਡੀ ਅਤੇ ਵਰਕ ਪਰਮਿਟ ਵੀ ਕੁਝ ਖਾਸ ਹਾਲਾਤਾਂ ’ਚ ਰੱਦ ਕੀਤੇ ਜਾ ਸਕਦੇ ਹਨ। ਉਦਾਹਰਣ ਵਜੋਂ, ਜੇਕਰ ਪਰਮਿਟ ਧਾਰਕ ਕੈਨੇਡਾ ਦਾ ਸਥਾਈ ਨਿਵਾਸੀ ਬਣ ਜਾਂਦਾ ਹੈ, ਉਸ ਦੀ ਮੌਤ ਹੋ ਜਾਂਦੀ ਹੈ ਜਾਂ ਉਸ ਦੇ ਦਸਤਾਵੇਜ਼ਾਂ ਵਿਚ ਕੋਈ ਪ੍ਰਸ਼ਾਸਕੀ ਗ਼ਲਤੀ ਹੈ ਤਾਂ ਅਜਿਹੀ ਸਥਿਤੀ ਵਿਚ ਪਰਮਿਟ ਰੱਦ ਕੀਤਾ ਜਾ ਸਕਦਾ ਹੈ। ਕੈਨੇਡਾ ’ਚ ਇਮੀਗ੍ਰੇਸ਼ਨ ਸਬੰਧੀ ਨਿਯਮਾਂ ’ਚ ਬਦਲਾਅ ਕੀਤੇ ਜਾ ਰਹੇ ਹਨ ਅਤੇ ਇਸ ਦਾ ਸਭ ਤੋਂ ਜ਼ਿਆਦਾ ਅਸਰ ਭਾਰਤੀਆਂ ’ਤੇ ਦੇਖਣ ਨੂੰ ਮਿਲ ਰਿਹਾ ਹੈ।

ਕੈਨੇਡਾ ਸਰਕਾਰ ਨੇ ਦੇਸ਼ ਦੇ ਇਮੀਗ੍ਰੇਸ਼ਨ ਨਿਯਮਾਂ ’ਚ ਕੀਤਾ ਬਦਲਾਅ Read More »

ਪੰਜਾਬ ਸਰਕਾਰ ਨੇ ਵਿਜੀਲੈਂਸ ਦੇ ਮੁਖੀ ਵਰਿੰਦਰ ਕੁਮਾਰ ਦਾ ਕੀਤਾ ਤਬਾਦਲਾ

ਚੰਡੀਗੜ੍ਹ, 17 ਫਰਵਰੀ – ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਕੀਤਾ ਹੈ। ਵਿਜੀਲੈਂਸ ਮੁਖੀ ਸਪੈਸ਼ਲ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਹੁਣ ਉਨ੍ਹਾਂ ਦੀ ਥਾਂ ‘ਤੇ ਇਹ ਜ਼ਿੰਮੇਵਾਰੀ ਏਡੀਜੀਪੀ ਨਾਗੇਸ਼ਵਰ ਰਾਓ ਨੂੰ ਦਿੱਤੀ ਗਈ ਹੈ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਮਿਲੀ ਜਾਣਕਾਰੀ ਅਨੁਸਾਰ 2 ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ, ਡੀਸੀ, ਐਸਐਸਪੀ ਨੂੰ ਹੁਕਮ ਜਾਰੀ ਕੀਤਾ ਸੀ ਕਿ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪੰਜਾਬ ਸਰਕਾਰ ਨੇ ਵਿਜੀਲੈਂਸ ਦੇ ਮੁਖੀ ਵਰਿੰਦਰ ਕੁਮਾਰ ਦਾ ਕੀਤਾ ਤਬਾਦਲਾ Read More »

ਭਾਰਤ ਨਗਰ ’ਚ ਫੁਟਪਾਥਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ

ਬਠਿੰਡਾ, 17 ਫਰਵਰੀ – ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਭੱਲਾ ਵੱਲੋਂ ਸ਼ਹਿਰ ਦੇ ਭਾਰਤ ਨਗਰ ਅਤੇ ਪਟੇਲ ਨਗਰ ਵਿੱਚ ਪਾਰਕਿੰਗ ਅਤੇ ਫੁਟਪਾਥਾਂ ਦੇ ਨਵੀਨੀਕਰਨ ਦੇ ਕੰਮ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਸ਼ਹਿਰ ਦੇ ਵਿਕਾਸ ਪ੍ਰਤੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਨਵੀਨੀਕਰਨ ਦੇ ਇਸ ਪ੍ਰਾਜੈਕਟ ’ਤੇ ਲੱਖਾਂ ਰੁਪਏ ਖਰਚ ਆਵੇਗਾ ਅਤੇ ਨਗਰ ਸੁਧਾਰ ਟਰੱਸਟ ਸ਼ਹਿਰੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਦੋਵਾਂ ਨਗਰਾਂ ’ਚ ਫੁਟਪਾਥਾਂ ਅਤੇ ਪਾਰਕਿੰਗਾਂ ਦਾ ਕੰਮ ਹੋਣ ਵਾਲਾ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਸ਼ਹਿਰ ਦੇ ਕਈ ਹੋਰ ਖੇਤਰਾਂ ’ਚ ਵੀ ਅਜਿਹਾ ਹੀ ਨਵੀਨੀਕਰਨ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਾਰਕਿੰਗਾਂ ਅਤੇ ਫੁਟਪਾਥ ਲੋਕਾਂ ਦੀ ਸੰਪਤੀ ਹੈ ਅਤੇ ਉਹ ਇਨ੍ਹਾਂ ਦੀ ਸਾਂਭ-ਸੰਭਾਲ ਵੀ ਆਪਣਾ ਇਖ਼ਲਾਕੀ ਫ਼ਰਜ਼ ਸਮਝ ਕੇ ਕਰਨ।

ਭਾਰਤ ਨਗਰ ’ਚ ਫੁਟਪਾਥਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ Read More »

ਯੂ.ਪੀ. ਸਰਕਾਰ ਵਲੋਂ ਮਸਜਿਦ ਢਾਹੁਣ ਦੀਆਂ ਕਾਰਵਾਈਆਂ ਸਬੰਧੀ ਸੁਪਰੀਮ ਕੋਰਟ ਦੀ ਵੱਡੀ ਕਾਰਵਾਈ

ਨਵੀਂ ਦਿੱਲੀ, 17 ਫਰਵਰੀ – ਨਵੀਂ ਦਿੱਲੀ ਵਿਖੇ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਦੇ ਸਬੰਧਤ ਅਧਿਕਾਰੀਆਂ ਨੂੰ ਕੁਸ਼ੀਨਗਰ ਵਿਚ ਇਕ ਮਸਜਿਦ ਨੂੰ ਢਾਹੁਣ ਦੀ ਕਾਰਵਾਈ ਲਈ ਨੋਟਿਸ ਜਾਰੀ ਕੀਤਾ ਹੈ, ਜੋ ਕਿ 13 ਨਵੰਬਰ, 2024 ਦੇ ਦੇਸ਼ ਭਰ ਵਿਚ ਬਿਨਾਂ ਕਿਸੇ ਪੂਰਵ ਸੂਚਨਾ ਅਤੇ ਸੁਣਵਾਈ ਦੇ ਤਹਿਤ ਮਸਜਿਦ ਆਦਿ ਢਾਹੁਣ ਦੀਆਂ ਕਾਰਵਾਈਆਂ ’ਤੇ ਰੋਕ ਲਗਾਉਣ ਦੇ ਹੁਕਮ ਦੀ ਕਥਿਤ ਉਲੰਘਣਾ ਹੈ। ਸੁਪਰੀਮ ਕੋਰਟ ਨੇ ਕਾਰਨ ਦਸੋ ਨੋਟਿਸ ਜਾਰੀ ਕਰਦੇ ਹੋਏ, ਸਬੰਧਤ ਅਧਿਕਾਰੀਆਂ ਨੂੰ ਜਵਾਬ ਦੇਣ ਲਈ ਕਿਹਾ ਹੈ ਕਿ ਉਨ੍ਹਾਂ ਵਿਰੁਧ ਅਦਾਲਤ ਦੀ ਮਾਣਹਾਨੀ ਦੀ ਕਾਰਵਾਈ ਕਿਉਂ ਨਹੀਂ ਸ਼ੁਰੂ ਕੀਤੀ ਜਾਣੀ ਚਾਹੀਦੀ। ਸੁਪਰੀਮ ਕੋਰਟ ਨੇ ਇਕ ਮਾਣਹਾਨੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਹੁਕਮ ਦਿਤਾ ਹੈ ਕਿ ਅਗਲੇ ਹੁਕਮਾਂ ਤਕ, ਢਾਂਚੇ ਨੂੰ ਨਾ ਢਾਹਿਆ ਜਾਵੇ।

ਯੂ.ਪੀ. ਸਰਕਾਰ ਵਲੋਂ ਮਸਜਿਦ ਢਾਹੁਣ ਦੀਆਂ ਕਾਰਵਾਈਆਂ ਸਬੰਧੀ ਸੁਪਰੀਮ ਕੋਰਟ ਦੀ ਵੱਡੀ ਕਾਰਵਾਈ Read More »

ਦਿੱਲੀ ਦੇ ਨਵੇਂ ਮੁੱਖ ਮੰਤਰੀ 20 ਫ਼ਰਵਰੀ ਨੂੰ ਚੁੱਕਣਗੇ ਸਹੁੰ!

ਨਵੀਂ ਦਿੱਲੀ, 17 ਫਰਵਰੀ – ਦਿੱਲੀ ਵਿੱਚ 27 ਸਾਲਾਂ ਬਾਅਦ ਭਾਜਪਾ ਨੂੰ ਦਿੱਲੀ ਵਿਧਾਨ ਸਭਾ ਵਿੱਚ ਪੂਰਾ ਬਹੁਮਤ ਮਿਲਣ ਤੋਂ ਬਾਅਦ ਹੁਣ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 20 ਫ਼ਰਵਰੀ ਨੂੰ ਹੋਣ ਦੀ ਸੰਭਾਵਨਾ ਹੈ। ਭਾਜਪਾ ਦੇ ਸੀਨੀਅਰ ਆਗੂਆਂ ਵੱਲੋਂ ਦਿੱਲੀ ਪੁਲੀਸ ਅਤੇ ਟਰੈਫਿਕ ਪੁਲੀਸ ਨੂੰ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਸਹੁੰ ਚੁੱਕ ਸਮਾਗਮ ਰਾਮਲੀਲਾ ਮੈਦਾਨ ਵਿੱਚ ਕਰਵਾਇਆ ਜਾਵੇਗਾ। ਪਹਿਲਾਂ ਸਹੁੰ ਚੁੱਕ ਸਮਾਗਮ ਜਵਾਹਰ ਲਾਲ ਨਹਿਰੂ ਸਟੇਡੀਅਮ ‘ਚ ਕਰਵਾਉਣ ਦੀ ਤਜਵੀਜ਼ ਸੀ, ਪਰ ਹੁਣ ਇਸ ਨੂੰ ਬਦਲ ਕੇ ਰਾਮਲੀਲਾ ਮੈਦਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਦਾ ਨਾਂ ਲਗਭਗ ਤੈਅ ਦਰਅਸਲ, 8 ਫ਼ਰਵਰੀ ਨੂੰ ਚੋਣ ਨਤੀਜੇ ਆਉਣ ਤੋਂ ਬਾਅਦ ਭਾਜਪਾ ਨੇ ਦਿੱਲੀ ਵਿਧਾਨ ਸਭਾ ਦੀਆਂ 70 ਵਿੱਚੋਂ 48 ਸੀਟਾਂ ਜਿੱਤ ਕੇ ਭਾਰੀ ਬਹੁਮਤ ਹਾਸਲ ਕਰ ਲਿਆ ਸੀ। ਉਦੋਂ ਤੋਂ ਹੀ ਭਾਜਪਾ ਦੀ ਚੋਟੀ ਦੀ ਲੀਡਰਸ਼ਿਪ ਵਿਚਾਲੇ ਸਰਕਾਰ ਬਣਾਉਣ ਨੂੰ ਲੈ ਕੇ ਲਗਾਤਾਰ ਮੰਥਨ ਚੱਲ ਰਿਹਾ ਸੀ। ਇਸ ਵਿਚਕਾਰ ਪੀਐਮ ਮੋਦੀ ਦੇ ਤਿੰਨ ਦਿਨਾਂ ਵਿਦੇਸ਼ ਦੌਰੇ ਕਾਰਨ ਇਹ ਪ੍ਰਕਿਰਿਆ ਪੂਰੀ ਨਹੀਂ ਹੋ ਸਕੀ। ਹੁਣ ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਦਾ ਨਾਂ ਲਗਭਗ ਤੈਅ ਹੋ ਚੁੱਕਾ ਹੈ ਅਤੇ ਸੋਮਵਾਰ ਨੂੰ ਅਬਜ਼ਰਵਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ 18 ਜਾਂ 19 ਫਰਵਰੀ ਨੂੰ ਵਿਧਾਇਕ ਦਲ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਹੋਣ ਤੋਂ ਬਾਅਦ 20 ਫਰਵਰੀ ਨੂੰ ਸਹੁੰ ਚੁੱਕ ਸਮਾਗਮ ਕਰਵਾਇਆ ਜਾ ਸਕਦਾ ਹੈ। ਰਾਮਲੀਲਾ ਮੈਦਾਨ ‘ਚ ਸਹੁੰ ਚੁੱਕਣ ਦੀ ਰਵਾਇਤ ਸੋਮਵਾਰ ਨੂੰ ਭਾਜਪਾ ਪ੍ਰਦੇਸ਼ ਦਫਤਰ ‘ਚ ਬਾਅਦ ਦੁਪਹਿਰ 3 ਵਜੇ ਵਿਧਾਇਕਾਂ ਦੀ ਬੈਠਕ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ਵਿਧਾਇਕਾਂ ਨੂੰ ਸੁਝਾਅ ਅਤੇ ਹਦਾਇਤਾਂ ਦਿੱਤੀਆਂ ਜਾ ਸਕਦੀਆਂ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਦੋਂ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਪਹਿਲੀ ਵਾਰ ਗਠਜੋੜ ਦੀ ਸਰਕਾਰ ਬਣਾਈ ਸੀ ਅਤੇ ਦੂਜੀ ਅਤੇ ਤੀਜੀ ਵਾਰ ਭਾਰੀ ਬਹੁਮਤ ਨਾਲ ਸਰਕਾਰ ਬਣਾਈ ਸੀ ਤਾਂ ਉਨ੍ਹਾਂ ਨੇ ਵੀ ਰਾਮਲੀਲਾ ਮੈਦਾਨ ਵਿੱਚ ਸਹੁੰ ਚੁੱਕੀ ਸੀ। ਹੁਣ ਭਾਜਪਾ ਵੀ ਰਾਮਲੀਲਾ ਮੈਦਾਨ ‘ਚ ਸਹੁੰ ਚੁੱਕਣ ਦੀ ਰਵਾਇਤ ਨੂੰ ਅੱਗੇ ਵਧਾਉਂਦੀ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਲੋਕਾਂ ‘ਚ ਉਤਸੁਕਤਾ ਜ਼ਿਕਰਯੋਗ ਹੈ ਕਿ ਚੋਣ ਨਤੀਜੇ ਆਉਣ ਤੋਂ ਬਾਅਦ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਲੋਕਾਂ ‘ਚ ਉਤਸੁਕਤਾ ਬਣੀ ਹੋਈ ਹੈ ਕਿ ਦਿੱਲੀ ਦਾ ਮੁੱਖ ਮੰਤਰੀ ਕੌਣ ਹੋਵੇਗਾ। ਮੁੱਖ ਮੰਤਰੀ ਦੇ ਨਾਵਾਂ ‘ਤੇ ਜੋ ਅਟਕਲਾਂ ਲਗਾਈਆਂ ਜਾ ਰਹੀਆਂ ਹਨ, ਉਨ੍ਹਾਂ ‘ਚ ਪ੍ਰਵੇਸ਼ ਵਰਮਾ, ਸਤੀਸ਼ ਉਪਾਧਿਆਏ, ਆਸ਼ੀਸ਼ ਸੂਦ, ਜਤਿੰਦਰ ਮਹਾਜਨ, ਵਿਜੇਂਦਰ ਗੁਪਤਾ, ਅਭੈ ਵਰਮਾ ਅਤੇ ਔਰਤਾਂ ‘ਚੋਂ ਰੇਖਾ ਗੁਪਤਾ ਅਤੇ ਸ਼ਿਖਾ ਰਾਏ ਦੇ ਨਾਂ ਸ਼ਾਮਲ ਹਨ। ਇਨ੍ਹਾਂ ਅਟਕਲਾਂ ‘ਤੇ ਸ਼ਾਇਦ 18 ਜਾਂ 19 ਫ਼ਰਵਰੀ ਨੂੰ ਵਿਰਾਮ ਲਗਾ ਦਿੱਤਾ ਜਾਵੇਗਾ ਅਤੇ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਨ੍ਹਾਂ ਨਾਵਾਂ ਤੋਂ ਇਲਾਵਾ ਭਾਜਪਾ ਕਿਸੇ ਹੋਰ ਚਿਹਰੇ ਨੂੰ ਮੁੱਖ ਮੰਤਰੀ ਐਲਾਨ ਕੇ ਹੈਰਾਨ ਕਰ ਸਕਦੀ ਹੈ।

ਦਿੱਲੀ ਦੇ ਨਵੇਂ ਮੁੱਖ ਮੰਤਰੀ 20 ਫ਼ਰਵਰੀ ਨੂੰ ਚੁੱਕਣਗੇ ਸਹੁੰ! Read More »

ਅੱਜ ਤੋਂ ਲਾਗੂ ਹੋਏ FASTag ਦੇ ਨਵੇਂ ਨਿਯਮ

ਨਵੀਂ ਦਿੱਲੀ, 17 ਫਰਵਰੀ – ਹਾਈਵੇਅ ਜਾਂ ਐਕਸਪ੍ਰੈਸਵੇਅ ‘ਤੇ ਗੱਡੀ ਚਲਾਉਣ ਵਾਲੇ ਲੋਕਾਂ ਲਈ ਇੱਕ ਵੱਡੀ ਖ਼ਬਰ ਹੈ। ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ ਇੰਡੀਆ ਨੇ ਹਾਲ ਹੀ ਵਿੱਚ ਇੱਕ ਸਰਕੂਲਰ ਜਾਰੀ ਕੀਤਾ ਹੈ ਜਿਸ ਵਿੱਚ ਨਵੇਂ ਫਾਸਟੈਗ ਨਿਯਮ ਬਾਰੇ ਜਾਣਕਾਰੀ ਦਿੱਤੀ ਗਈ ਹੈ। NPCI ਨੇ ਫਾਸਟੈਗ ਬੈਲੇਂਸ ਵੈਲੀਡੇਸ਼ਨ ਨਿਯਮਾਂ ਵਿੱਚ ਇੱਕ ਵੱਡਾ ਬਦਲਾਅ ਕੀਤਾ ਹੈ ਅਤੇ ਇਹ ਬਦਲਾਅ ਹਰ ਉਸ ਉਪਭੋਗਤਾ ਨੂੰ ਪ੍ਰਭਾਵਿਤ ਕਰੇਗਾ ਜਿਸ ਦੀ ਕਾਰ ਵਿੱਚ ਫਾਸਟੈਗ ਲਗਾਇਆ ਹੋਇਆ ਹੈ।ਤੁਹਾਡੇ ਲਈ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਨਵਾਂ ਨਿਯਮ ਤੁਹਾਡੇ ‘ਤੇ ਕਿਵੇਂ ਪ੍ਰਭਾਵ ਪਾਵੇਗਾ। ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ ਇੰਡੀਆ ਵੱਲੋਂ ਜਾਰੀ ਸਰਕੂਲਰ ਦੇ ਅਨੁਸਾਰ, ਫਾਸਟੈਗ ਨਾਲ ਸਬੰਧਤ ਨਵਾਂ ਨਿਯਮ 17 ਫਰਵਰੀ, 2025 ਤੋਂ ਲਾਗੂ ਹੋਵੇਗਾ। ਜੇਕਰ ਤੁਸੀਂ ਫਾਸਟੈਗ ਨਾਲ ਸਬੰਧਤ ਨਵੇਂ ਨਿਯਮਾਂ ਨੂੰ ਨਜ਼ਰਅੰਦਾਜ਼ ਕਰਦੇ ਹੋ, ਤਾਂ ਤੁਹਾਨੂੰ ਕੋਡ 176 ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਸਰਲ ਭਾਸ਼ਾ ਵਿੱਚ ਕੋਡ 176 ਦਾ ਅਰਥ ਹੈ ਫਾਸਟੈਗ ਰਾਹੀਂ ਭੁਗਤਾਨ ਵਿੱਚ ਰਿਜੈਕਸ਼ਨ ਜਾਂ Error ਆਉਣਾ। ਨਵਾਂ ਫਾਸਟੈਗ ਨਿਯਮ NPCI ਸਰਕੂਲਰ ਵਿੱਚ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, ਜੇਕਰ ਫਾਸਟੈਗ ਟੋਲ ‘ਤੇ ਰੀਡ ਹੋਣ ਤੋਂ 60 ਮਿੰਟ ਪਹਿਲਾਂ ਬਲੈਕਲਿਸਟ ਕੀਤਾ ਜਾਂਦਾ ਹੈ, ਤਾਂ ਟੋਲ ਪਲਾਜ਼ਾ ‘ਤੇ ਭੁਗਤਾਨ ਨਹੀਂ ਕੀਤਾ ਜਾਵੇਗਾ। ਇੰਨਾ ਹੀ ਨਹੀਂ, ਜੇਕਰ ਫਾਸਟੈਗ ਰੀਡ ਹੋਣ ਤੋਂ 10 ਮਿੰਟ ਬਾਅਦ ਬਲੈਕਲਿਸਟ ਕੀਤਾ ਜਾਂਦਾ ਹੈ, ਤਾਂ ਵੀ ਟੋਲ ਪਲਾਜ਼ਾ ‘ਤੇ ਭੁਗਤਾਨ ਰੱਦ ਕਰ ਦਿੱਤਾ ਜਾਵੇਗਾ। ਇਸ ਦਾ ਮਤਲਬ ਹੈ ਕਿ ਫਾਸਟੈਗ ਸਟੇਟਸ ‘ਤੇ 70 ਮਿੰਟਾਂ ਦੀ ਸੀਮਾ ਲਗਾਈ ਜਾ ਰਹੀ ਹੈ।

ਅੱਜ ਤੋਂ ਲਾਗੂ ਹੋਏ FASTag ਦੇ ਨਵੇਂ ਨਿਯਮ Read More »

ਬੰਗਾਲ ਦੀ ਖਾੜੀ ‘ਚੋਂ ਉਠ ਰਿਹੈ ਭਿਆਨਕ ਤੂਫਾਨ

17, ਫਰਵਰੀ – ਦੇਸ਼ ਭਰ ਵਿਚ ਲਗਾਤਾਰ ਬਦਲਦੇ ਮੌਸਮ ਦੇ ਵਿਚਕਾਰ ਮੌਸਮ ਵਿਭਾਗ ਨੇ ਉੱਤਰ ਪੂਰਬ ਲਈ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਅਨੁਸਾਰ ਬੰਗਾਲ ਦੀ ਖਾੜੀ ਉੱਤੇ ਉੱਤਰ ਪੂਰਬ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ ਬਣ ਰਿਹਾ ਹੈ। ਇਸ ਕਾਰਨ ਆਸਾਮ ਅਤੇ ਆਸਪਾਸ ਦੇ ਗੁਆਂਢੀ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਉੱਤਰ ਪੂਰਬੀ ਰਾਜਾਂ ਵਿੱਚ ਅਗਲੇ 7 ਦਿਨਾਂ ਤੱਕ ਮੀਂਹ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ।ਮੌਸਮ ਵਿਭਾਗ ਨੇ ਕਿਹਾ ਕਿ ਸਮੁੰਦਰੀ ਤਲ ਤੋਂ 1.5 ਕਿਲੋਮੀਟਰ ਦੀ ਉਚਾਈ ‘ਤੇ ਨਾਗਾਲੈਂਡ ਅਤੇ ਆਲੇ-ਦੁਆਲੇ ਦੇ ਖੇਤਰਾਂ ‘ਚ ਚੱਕਰਵਾਤ ਬਣ ਰਿਹਾ ਹੈ, ਜਿਸ ਕਾਰਨ 16-21 ਫਰਵਰੀ ਤੱਕ ਉੱਤਰ-ਪੂਰਬੀ ਭਾਰਤ ‘ਚ ਭਾਰੀ ਤੋਂ ਬਹੁਤ ਜ਼ਿਆਦਾ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। 17 ਤੋਂ 19 ਫਰਵਰੀ ਤੱਕ ਉੱਤਰ ਪੂਰਬ ਦੇ ਕਈ ਰਾਜਾਂ ਵਿਚ ਤੂਫ਼ਾਨ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ। ਆਸਾਮ ਅਤੇ ਮੇਘਾਲਿਆ ਵਿਚ 19 ਫਰਵਰੀ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ 7 ਦਿਨਾਂ ਤੱਕ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਰੁਣਾਚਲ ਪ੍ਰਦੇਸ਼ ‘ਚ ਸ਼ਨੀਵਾਰ ਨੂੰ ਬਰਫਬਾਰੀ ਅਤੇ ਬਾਰਿਸ਼ ਹੋਈ, ਜਦਕਿ ਬਾਕੀ ਹਿੱਸਿਆਂ ‘ਚ ਭਾਰੀ ਬਾਰਿਸ਼ ਦਰਜ ਕੀਤੀ ਗਈ। ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਮੌਸਮ ਵਿਭਾਗ ਨੇ ਕਿਹਾ ਕਿ ਪਹਾੜਾਂ ਉਤੇ ਇਕ ਨਵੀਂ ਪੱਛਮੀ ਗੜਬੜੀ ਪੈਦਾ ਹੋ ਰਹੀ ਹੈ। ਇਸ ਦੇ ਪ੍ਰਭਾਵ ਕਾਰਨ 19-20 ਫਰਵਰੀ ਨੂੰ ਉੱਤਰਾਖੰਡ ਵਿੱਚ ਵੀ ਹਲਕੀ ਬਾਰਿਸ਼ ਅਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਰਾਜਸਥਾਨ ਵਿੱਚ 17 ਤੋਂ 19 ਫਰਵਰੀ ਤੱਕ ਅਤੇ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ 19 ਤੋਂ 20 ਫਰਵਰੀ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ਨੀਵਾਰ ਨੂੰ ਪੰਜਾਬ ਦੇ ਕੁਝ ਹਿੱਸਿਆਂ ‘ਚ ਮੀਂਹ ਪਿਆ। ਕਿਹੋ ਜਿਹਾ ਰਹੇਗਾ ਦਿੱਲੀ ਦਾ ਮੌਸਮ? ਦੱਸ ਦਈਏ ਕਿ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿਚ ਪਾਰਾ ਲਗਾਤਾਰ ਵਧ ਰਿਹਾ ਹੈ। ਦਿੱਲੀ-ਐੱਨ.ਸੀ.ਆਰ., ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਕਈ ਸੂਬਿਆਂ ‘ਚ ਠੰਢ ਦਾ ਅਸਰ ਘਟ ਹੋ ਰਿਹਾ ਹੈ। ਦਿਨ ਵੇਲੇ ਤੇਜ਼ ਧੁੱਪ ਕਾਰਨ ਲੋਕਾਂ ਨੇ ਗਰਮੀ ਮਹਿਸੂਸ ਕਰਨੀ ਸ਼ੁਰੂ ਕਰ ਦਿੱਤੀ ਹੈ, ਹਾਲਾਂਕਿ ਪਹਾੜੀ ਰਾਜਾਂ ਵਿੱਚ ਹਲਕੀ ਬਾਰਿਸ਼ ਅਤੇ ਬਰਫਬਾਰੀ ਅਜੇ ਵੀ ਜਾਰੀ ਹੈ।

ਬੰਗਾਲ ਦੀ ਖਾੜੀ ‘ਚੋਂ ਉਠ ਰਿਹੈ ਭਿਆਨਕ ਤੂਫਾਨ Read More »

ਅੱਜ ਵੱਡੀ ਗਿਰਾਵਟ ਨਾਲ ਖੁੱਲ੍ਹਿਆ ਸਟਾਕ ਮਾਰਕੀਟ

ਮੁੰਬਈ, 17 ਫਰਵਰੀ – ਅੱਜ ਸਟਾਕ ਮਾਰਕੀਟ ਵੱਡੀ ਗਿਰਾਵਟ ਨਾਲ ਖੁੱਲ੍ਹਿਆ ਹੈ। ਸੈਂਸੈਕਸ ਅਤੇ ਨਿਫਟੀ ਬਾਜ਼ਾਰ ਖੁੱਲ੍ਹਦੇ ਹੀ ਕਰੈਸ਼ ਹੋ ਗਏ। ਖ਼ਬਰ ਲਿਖੇ ਜਾਣ ਤੱਕ, ਬੰਬੇ ਸਟਾਕ ਐਕਸਚੇਂਜ (BSE) ਦਾ ਸੈਂਸੈਕਸ 500 ਅੰਕਾਂ ਤੱਕ ਡਿੱਗ ਗਿਆ ਸੀ ਅਤੇ ਨੈਸ਼ਨਲ ਸਟਾਕ ਐਕਸਚੇਂਜ (NSE) ਦਾ ਨਿਫਟੀ 180 ਅੰਕਾਂ ਤੋਂ ਵੱਧ ਡਿੱਗ ਗਿਆ ਸੀ। ਦਿੱਲੀ ਵਿੱਚ ਆਏ ਭੂਚਾਲ ਦੇ ਝਟਕਿਆਂ ਵਾਂਗ, ਅੱਜ ਸ਼ੇਅਰ ਬਾਜ਼ਾਰ ਵਿੱਚ ਵੀ ਗਿਰਾਵਟ ਦਾ ਭੂਚਾਲ ਆਇਆ ਹੈ। ਬਾਜ਼ਾਰ ਵਿੱਚ ਲਗਾਤਾਰ ਦਬਾਅ ਦਾ ਕਾਰਨ ਵਿਦੇਸ਼ੀ ਨਿਵੇਸ਼ਕਾਂ ਦਾ ਵਿਕਰੀ ਦਬਾਅ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਟੈਰਿਫ ਨੀਤੀਆਂ ਹਨ। ਪਿਛਲੇ ਸ਼ੁੱਕਰਵਾਰ ਨੂੰ ਵੀ ਵਿਦੇਸ਼ੀ ਨਿਵੇਸ਼ਕਾਂ ਨੇ ਬਾਜ਼ਾਰ ਤੋਂ ਪੈਸੇ ਕਢਵਾ ਲਏ ਸਨ। ਜ਼ਿਆਦਾਤਰ ਪ੍ਰਮੁੱਖ ਸੂਚਕਾਂਕ ਅੱਜ ਵੀ ਮਜ਼ਬੂਤੀ ਨਾਲ ਲਾਲ ਹਨ। ਨਿਫਟੀ ਪੀਐਸਯੂ ਬੈਂਕ ਇੰਡੈਕਸ 0.69% ਡਿੱਗ ਗਿਆ। ਜਦੋਂ ਕਿ ਆਟੋ ਇੰਡੈਕਸ 1.30% ਡਿੱਗ ਗਿਆ ਹੈ। ਇਹ NSE ‘ਤੇ ਸਭ ਤੋਂ ਵੱਧ ਨੁਕਸਾਨ ਕਰਨ ਵਾਲੇ ਬਣ ਗਏ। NSE ‘ਤੇ ਸਭ ਤੋਂ ਵੱਧ ਗਿਰਾਵਟ ਵਾਲੇ ਸਟਾਕਾਂ ਦੀ ਸੂਚੀ ਵਿੱਚ ਮਹਿੰਦਰਾ ਸਿਖਰ ‘ਤੇ ਹੈ। ਸਵੇਰੇ 10 ਵਜੇ ਤੱਕ, ਐਮ ਐਂਡ ਐਮ ਦੇ ਸ਼ੇਅਰ 4.13% ਹੇਠਾਂ ਆ ਗਏ ਸਨ।

ਅੱਜ ਵੱਡੀ ਗਿਰਾਵਟ ਨਾਲ ਖੁੱਲ੍ਹਿਆ ਸਟਾਕ ਮਾਰਕੀਟ Read More »

ਅਮਰੀਕੀ ਸਰਕਾਰ ਨੇ ਕੀਤਾ 5000 ਟਨ ਸੋਨਾ ਹੋਣ ਦਾ ਦਾਅਵਾ

ਨਿਊਯਾਰਕ, 17 ਫਰਵਰੀ – ਅਮਰੀਕੀ ਸਰਕਾਰ ਦਾਅਵਾ ਕਰਦੀ ਹੈ ਕਿ ਉਸ ਕੋਲ ਲਗਭਗ 5000 ਟਨ ਸੋਨਾ ਹੈ, ਪਰ ਫੋਰਟ ਨੌਕਸ ਯੂਐਸ ਗੋਲਡ ਰਿਜ਼ਰਵ ਦਾ 1974 ਤੋਂ, ਲਗਭਗ 50 ਸਾਲ ਪਹਿਲਾਂ, ਆਡਿਟ ਨਹੀਂ ਕੀਤਾ ਗਿਆ ਹੈ। ਕਿਸੇ ਨੇ ਵੀ ਇਸਦਾ ਕੁਝ ਨਹੀਂ ਦੇਖਿਆ। ਹੁਣ ਸਮਾਂ ਆ ਗਿਆ ਹੈ ਕਿ ਐਲੋਨ ਅਤੇ ਡੋਗ ਸੋਨੇ ਦੇ ਹਰ ਔਂਸ ਦਾ ਪੂਰਾ ਆਡਿਟ ਕਰਨ!!

ਅਮਰੀਕੀ ਸਰਕਾਰ ਨੇ ਕੀਤਾ 5000 ਟਨ ਸੋਨਾ ਹੋਣ ਦਾ ਦਾਅਵਾ Read More »

ਇੱਕ ਹਫ਼ਤੇ ਲਈ ਸ਼ਾਮ ਚਾਰ ਵਜੇ ਤੋਂ ਰਾਤ ਗਿਆਰਾਂ ਵਜੇ ਤੱਕ ਲੱਗੀ ਟਿਕਟਾਂ ਤੇ ਪਾਬੰਦੀ

ਨਵੀਂ ਦਿੱਲੀ, 17 ਫਰਵਰੀ – ਭਾਰਤੀ ਰੇਲਵੇ ਨੇ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਇੱਕ ਹਫ਼ਤੇ ਲਈ ਸ਼ਾਮ ਚਾਰ ਵਜੇ ਤੋਂ ਰਾਤ ਗਿਆਰਾਂ ਵਜੇ ਤੱਕ ਪਲੈਟਫਾਰਮ ਟਿਕਟਾਂ ਦੀ ਵਿਕਰੀ ਬੰਦ ਕਰਨ ਦਾ ਫ਼ੈਸਲਾ ਲਿਆ ਹੈ। ਰੇਲ ਮੰਤਰਾਲੇ ਦੇ ਤਰਜਮਾਨ ਨੇ ਅੱਜ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਫ਼ੈਸਲਾ ਸ਼ਨਿੱਚਰਵਾਰ ਰਾਤ ਸਮੇਂ ਰੇਲਵੇ ਸਟੇਸ਼ਨ ’ਤੇ ਮਚੀ ਭਗਦੜ ਕਾਰਨ ਵਾਪਰੇ ਹਾਦਸੇ ਮਗਰੋਂ ਲਿਆ ਗਿਆ ਹੈ। ਇਸ ਹਾਦਸੇ ਦੌਰਾਨ 18 ਵਿਅਕਤੀਆਂ ਦੀ ਜਾਨ ਚਲੀ ਗਈ ਸੀ। ਮੰਤਰਾਲੇ ਦੇ ਤਰਜਮਾਨ ਨੇ ਦੱਸਿਆ, ‘‘ਭੀੜ ਨੂੰ ਕਾਬੂ ਕਰਨ ਲਈ ਅਗਲੇ ਇੱਕ ਹਫ਼ਤੇ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਸ਼ਾਮ 4 ਵਜੇ ਤੋਂ ਰਾਤ 11 ਵਜੇ ਤੱਕ ਪਲੈਟਫਾਰਮ ਟਿਕਟਾਂ ਦੀ ਵਿਕਰੀ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮਹਾਂਕੁੰਭ ​​ਲਈ ਰੇਲਵੇ ਵੱਲੋਂ ਚਲਾਈਆਂ ਜਾ ਰਹੀਆਂ ਵਿਸ਼ੇਸ਼ ਰੇਲਗੱਡੀਆਂ ਵਿੱਚ ਭੀੜ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਤਿਉਹਾਰ ਦੀ ਸਮਾਪਤੀ (26 ਫਰਵਰੀ) ਨੇੜੇ ਆ ਰਹੀ ਹੈ। ਦਿੱਲੀ ਪੁਲੀਸ ਨੇ ਭੀੜ ਪ੍ਰਬੰਧਨ ਅਤੇ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਰੇਲਵੇ ਸਟੇਸ਼ਨ ’ਤੇ ਛੇ ਇੰਸਪੈਕਟਰ-ਰੈਂਕ ਦੇ ਅਧਿਕਾਰੀ ਤਾਇਨਾਤ ਕੀਤੇ ਹਨ। ਵੱਖ-ਵੱਖ ਜ਼ਿਲ੍ਹਿਆਂ ਤੋਂ ਲਏ ਗਏ ਇਨ੍ਹਾਂ ਅਧਿਕਾਰੀਆਂ ਨੂੰ ਖਾਸ ਤੌਰ ’ਤੇ ਦੇਸ਼ ਦੇ ਸਭ ਤੋਂ ਵਿਅਸਤ ਆਵਾਜਾਈ ਕੇਂਦਰਾਂ ਵਿੱਚੋਂ ਇੱਕ, ਰੇਲਵੇ ਸਟੇਸ਼ਨ ’ਤੇ ਕਾਰਜਾਂ ਨੂੰ ਸੰਭਾਲਣ ਦੇ ਉਨ੍ਹਾਂ ਦੇ ਤਜਰਬੇ ਦੇ ਆਧਾਰ ’ਤੇ ਚੁਣਿਆ ਗਿਆ ਸੀ।

ਇੱਕ ਹਫ਼ਤੇ ਲਈ ਸ਼ਾਮ ਚਾਰ ਵਜੇ ਤੋਂ ਰਾਤ ਗਿਆਰਾਂ ਵਜੇ ਤੱਕ ਲੱਗੀ ਟਿਕਟਾਂ ਤੇ ਪਾਬੰਦੀ Read More »