ਧਾਲੀਵਾਲ ਨੇ ਲੋਕ ਦਰਬਾਰ ਲਗਾ ਕੇ ਮੌਕੇ ਉੱਤੇ ਕੀਤੇ ਲੋਕਾਂ ਦੇ ਮਸਲੇ ਹੱਲ
ਅਜਨਾਲਾ, 18 ਫਰਵਰੀ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਵਿਖੇ ਲੋਕ ਦਰਬਾਰ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਉੱਤੇ ਹੀ ਬਹੁਤੇ ਮਸਲੇ ਹੱਲ ਕੀਤੇ। ਉਹਨਾਂ ਨੇ ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਸਾਡੀ ਇਹ ਨਿੱਜੀ ਜਿੰਮੇਵਾਰੀ ਹੈ ਕਿ ਅਸੀਂ ਆਪਣੇ ਆਪਣੇ ਵਿਭਾਗਾਂ ਅਤੇ ਹਲਕਿਆਂ ਦੇ ਕੰਮ ਕਰਵਾਈਏ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਦੱਸਿਆ ਕਿ ਅੱਜ ਵੀ ਲੋਕਾਂ ਦੇ ਇਸ ਦਰਬਾਰ ਵਿੱਚ ਵੱਖ ਵੱਖ ਵਿਭਾਗਾਂ ਦੇ ਮਸਲੇ ਆਏ ਸਨ, ਜਿਨਾਂ ਨੂੰ ਮੌਕੇ ਉੱਤੇ ਹਾਜ਼ਰ ਅਧਿਕਾਰੀਆਂ ਨੇ ਹੱਲ ਕੀਤਾ। ਉਹਨਾਂ ਨੇ ਕਿਹਾ ਕਿ ਸਾਡੀ ਕੋਸ਼ਿਸ਼ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਦੀ ਹੈ ਅਤੇ ਇਸ ਲਈ ਬਹੁਤ ਸਾਰੀਆਂ ਸੇਵਾਵਾਂ ਲੋਕਾਂ ਦੇ ਦਰਵਾਜੇ ਉੱਤੇ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਹੁਣ ਇੱਕ ਫੋਨ ਕਾਲ ਉਤੇ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਕਰਮਚਾਰੀ ਲੋਕਾਂ ਕੋਲੋਂ ਪਹੁੰਚਦੇ ਹਨ ਅਤੇ ਉਹਨਾਂ ਕੋਲੋਂ ਦਸਤਾਵੇਜ਼ ਅਤੇ ਬਿਨੇ ਪੱਤਰ ਲੈ ਕੇ ਫਿਰ ਕੰਮ ਕਰਵਾਉਣ ਉਪਰੰਤ ਉਹਨਾਂ ਨੂੰ ਉਹਨਾਂ ਦੇ ਘਰ ਹੀ ਉਹ ਸਰਵਿਸ ਡਿਲੀਵਰ ਕਰਦੇ ਹਨ। ਉਹਨਾਂ ਨੇ ਕਿਹਾ ਕਿ ਇਹ ਲੋਕ ਦਰਬਾਰ ਇਸੇ ਤਰ੍ਹਾਂ ਨਿਰੰਤਰ ਲੱਗਣਗੇ ਅਤੇ ਲੋਕਾਂ ਦੇ ਮਸਲੇ ਹੱਲ ਕਰਨ ਦੇ ਯਤਨ ਨਿਰੰਤਰ ਹੁੰਦੇ ਰਹਿਣਗੇ।
ਧਾਲੀਵਾਲ ਨੇ ਲੋਕ ਦਰਬਾਰ ਲਗਾ ਕੇ ਮੌਕੇ ਉੱਤੇ ਕੀਤੇ ਲੋਕਾਂ ਦੇ ਮਸਲੇ ਹੱਲ Read More »