ਪੰਜਾਬ ‘ਚ ਕੈਂਸਰ ਪੈਰ ਪਸਾਰ ਰਿਹਾ ਹੈ, ਪੰਜਾਬੀਆਂ ਨੂੰ ਜਾਗਰੂਕ ਹੋਣ ਦੀ ਲੋੜ – ਕੁਲਵੰਤ ਸਿੰਘ ਧਾਲੀਵਾਲ

ਐਨ.ਆਰ.ਆਈ. ਵੱਲੋਂ ਲਗਾਏ ਜਾ ਰਹੇ ਰੁੜਕਾ-ਖੁਰਦ ਦੇ 23 ਫਰਵਰੀ ਦੇ ਮੈਗਾ ਕੈਂਸਰ ਕੈਂਪ ਦਾ ਲਾਭ ਲਓ- ਕਾਲਾ ਟਰੈਸੀ ਫਗਵਾੜਾ, 22 ਫਰਵਰੀ ( ਏ.ਡੀ.ਪੀ. ਨਿਊਜ਼ ) ਕੁਲਵੰਤ ਸਿੰਘ ਧਾਲੀਵਾਲ ਮੁੱਖੀ ਵੱਰਲਡ ਕੈਂਸਰ ਕੇਅਰ, ਨੇ ਕਿਹਾ ਹੈ ਕਿ ਪੰਜਾਬ ਵਿੱਚ ਕੈਂਸਰ ਪੈਰ ਪਸਾਰ ਰਿਹਾ ਹੈ ਅਤੇ ਪੰਜਾਬੀਆਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਭਰ ‘ਚ ਐਨ.ਆਰ.ਆਈ. ਵੀਰਾਂ ਦੀ ਸਹਾਇਤਾ ਨਾਲ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਕਿ  ਕੈਂਸਰ ਨੂੰ ਪਹਿਲੀ ਸਟੇਜ ‘ਤੇ ਜੀ ਥੰਮਿਆ ਜਾ ਸਕੇ। ਇਸੇ ਲੜੀ ‘ਚ ਸਾਂਝਾ ਪੰਜਾਬ ਐਸੋਸੀਏਸ਼ਨ ਅਤੇ ਵੱਰਲਡ ਕੈਂਸਰ ਕੇਅਰ ਵੱਲੋਂ ਗੋਰਿਮੰਟ ਮਿਡਲ ਸਕੂਲ ਪਿੰਡ ਰੁੜਕਾ ਖੁਰਦ, ਤਹਿਸੀਲ ਫਿਲੌਰ, ਜਿਲ੍ਹਾ ਜਲੰਧਰ ਵਿਖੇ 23 ਫਰਵਰੀ 2025 ਨੂੰ ਮੈਗਾ ਕੈਂਸਰ ਚੈੱਕ-ਅੱਪ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਔਰਤਾਂ ਅਤੇ ਮਰਦਾਂ ਦੇ ਕੈਂਸਰ ਦੀ ਸਰੀਰਕ ਜਾਂਚ, ਔਰਤਾਂ ਦੇ ਛਾਤੀ ਦੇ ਕੈਂਸਰ ਦੀ ਜਾਂਚ ਲਈ(ਮੈਮੋਗ੍ਰਾਫੀ) ਟੈਸਟ, ਔਰਤਾਂ ਦੇ ਬੱਚੇਦਾਨੀ ਦੇ ਕੈਂਸਰ ਦੀ ਜਾਂਚ ਲਈ (ਪੈਪ ਸਮੀਅਰ), ਮਰਦਾਂ ਦੇ ਗਦੂਦਾਂ ਦੇ ਕੈਂਸਰ ਲਈ ਪੀਐਸਏ ਟੈਸਟ, ਔਰਤਾਂ ਤੇ ਮਰਦਾਂ ਦੇ ਮੂੰਹ ਦੇ ਕੈਂਸਰ ਦੀ ਜਾਂਚ, ਹੱਡੀਆਂ ਦੇ ਟੈਸਟ, ਔਰਤਾਂ ਤੇ ਮਰਦਾਂ ਦੀ ਬਲੱਡ ਕੈਂਸਰ ਦੀ ਜਾਂਚ, ਔਰਤਾਂ ਦੇ ਮਰਦਾਂ ਦੀ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਟੈਸਟ ਹੋਣਗੇ ਅਤੇ ਸ਼ੂਗਰ, ਬਲੱਡ ਪ੍ਰੈਸ਼ਰ ਸਬੰਧੀ ਦਵਾਈਆਂ, ਆਮ ਬਿਮਾਰੀਆਂ ਸਬੰਧੀ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆ ਅਤੇ ਕੈਂਸਰ ਦੇ ਮਰੀਜ਼ਾਂ ਦੇ ਇਲਾਜ਼ ਲਈ ਸਹੀ ਸਲਾਹ ਦਿੱਤੀ ਜਾਵੇਗੀ। ਕੈਂਪ ਵਿੱਚ ਅੱਖਾਂ ਦੇ ਚੈੱਕਅੱਪ ਕੈਂਪ ਤੇ ਐਨਕਾਂ ਫਰੀ ਦਿੱਤੀਆਂ ਜਾਣਗੀਆਂ।  ਇਸ ਕੈਂਪ ਲਈ ਬਲਬੀਰ ਸਿੰਘ ਸਹੋਤਾ, ਹਿਪੀ ਰੁੜਕਾ, ਮਨੂੰ ਨਾਰਵੇ ਵੱਲੋਂ  ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਕੈਂਪ ਵਿੱਚ ਵਿਸ਼ੇਸ਼ ਤੌਰ ‘ਤੇ ਕੁਲਵੰਤ ਸਿੰਘ ਧਾਲੀਵਾਲ ਪਹੁੰਚਣਗੇ। ਇਹ ਸੂਚਨਾ ਅਮਰੀਕਾ ਵਸਦੇ ਐਨ.ਆਰ.ਆਈ. ਲਖਬੀਰ ਸਿੰਘ ਸਹੋਤਾ ਕਾਲਾ ਟਰੈਸੀ ਨੇ ਦਿੱਤੀ।    

ਪੰਜਾਬ ‘ਚ ਕੈਂਸਰ ਪੈਰ ਪਸਾਰ ਰਿਹਾ ਹੈ, ਪੰਜਾਬੀਆਂ ਨੂੰ ਜਾਗਰੂਕ ਹੋਣ ਦੀ ਲੋੜ – ਕੁਲਵੰਤ ਸਿੰਘ ਧਾਲੀਵਾਲ Read More »