ਰੰਗ ਲਗਾਉਣ ਤੋਂ ਇਨਕਾਰ ਕਰਨ ’ਤੇ 25 ਸਾਲਾ ਨੌਜਵਾਨ ਦਾ ਗਲਾ ਘੁੱਟ ਕੇ ਕਤਲ
ਜੈਪੁਰ, 14 ਮਾਰਚ – ਰਾਜਸਥਾਨ ਦੇ ਦੌਸਾ ਜ਼ਿਲ੍ਹੇ ਵਿਚ ਤਿੰਨ ਵਿਅਕਤੀਆਂ ਨੇ ਇਕ 25 ਸਾਲਾ ਨੌਜਵਾਨ ਦਾ ਗਲਾ ਘੁੱਟ ਕੇ ਕਤਲ ਕਰ ਦਿਤਾ ਕਿਉਂਕਿ ਉਸਨੇ ਰੰਗ ਲਗਾਉਣ ਤੋਂ ਇਨਕਾਰ ਕਰ ਦਿਤਾ ਸੀ। ਪੁਲਿਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ। ਪੁਲਿਸ ਨੇ ਦਸਿਆ ਕਿ ਇਹ ਘਟਨਾ ਬੁਧਵਾਰ ਸ਼ਾਮ ਨੂੰ ਰਾਲਵਾਸ ਪਿੰਡ ਵਿਚ ਵਾਪਰੀ। ਪੁਲਿਸ ਅਨੁਸਾਰ ਦੋਸ਼ੀ ਅਸ਼ੋਕ, ਬਬਲੂ ਅਤੇ ਕਾਲੂਰਾਮ, ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਹੰਸਰਾਜ ’ਤੇ ਰੰਗ ਲਗਾਉਣ ਲਈ ਸਥਾਨਕ ਲਾਇਬ੍ਰੇਰੀ ਗਏ ਸਨ। ਐਡੀਸ਼ਨਲ ਸੁਪਰਡੈਂਟ ਆਫ਼ ਪੁਲਿਸ (ਏਐਸਪੀ) ਦਿਨੇਸ਼ ਅਗਰਵਾਲ ਨੇ ਕਿਹਾ ਕਿ ਜਦੋਂ ਹੰਸਰਾਜ ਨੇ ਰੰਗ ਲਗਵਾਉਣ ਤੋਂ ਇਨਕਾਰ ਕਰ ਦਿਤਾ, ਤਾਂ ਤਿੰਨਾਂ ਨੇ ਪਹਿਲਾਂ ਉਸਨੂੰ ਲੱਤਾਂ, ਮੁੱਕਿਆਂ ਅਤੇ ਬੈਲਟਾਂ ਨਾਲ ਕੁੱਟਿਆ ਅਤੇ ਬਾਅਦ ਵਿਚ ਉਸਦਾ ਗਲਾ ਘੁੱਟ ਕੇ ਕਤਲ ਕਰ ਦਿਤਾ। ਗੁੱਸੇ ਵਿਚ ਆਏ ਪ੍ਰਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਬਾਅਦ ਵਿਚ ਹੰਸਰਾਜ ਦੀ ਲਾਸ਼ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਇਲਾਕੇ ’ਚ ਰਾਸ਼ਟਰੀ ਰਾਜਮਾਰਗ ਨੂੰ ਜਾਮ ਕਰ ਦਿਤਾ। ਪ੍ਰਦਰਸ਼ਨਕਾਰੀਆਂ ਨੇ ਹੰਸਰਾਜ ਦੇ ਪਰਵਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ, ਪਰਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਤਿੰਨਾਂ ਦੋਸ਼ੀਆਂ ਨੂੰ ਤੁਰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।
ਰੰਗ ਲਗਾਉਣ ਤੋਂ ਇਨਕਾਰ ਕਰਨ ’ਤੇ 25 ਸਾਲਾ ਨੌਜਵਾਨ ਦਾ ਗਲਾ ਘੁੱਟ ਕੇ ਕਤਲ Read More »