April 7, 2025

ਰਸੋਈ ਗੈਸ ਦੀਆਂ ਕੀਮਤਾਂ ਵਿਚ ਵਾਧਾ

ਨਵੀਂ ਦਿੱਲੀ, 7 ਅਪ੍ਰੈਲ – ਕੇਂਦਰੀ ਤੇਲ ਮੰਤਰੀ ਹਰਦੀਪ ਸਿੰਘ ਪੁਰੀ ਨੇ ਸੋਮਵਾਰ ਨੂੰ ਕਿਹਾ ਕਿ ਵੰਡ (ਡਿਸਟਰੀਬਿਉਸ਼ਨ) ਕੰਪਨੀਆਂ ਨੇ ਰਸੋਈ ਗੈਸ/ਐੱਲਪੀਜੀ ਦੀ ਕੀਮਤ 50 ਰੁਪਏ ਪ੍ਰਤੀ ਸਿਲੰਡਰ ਵਧਾ ਦਿੱਤੀ ਹੈ। ਮੰਤਰੀ ਨੇ ਕਿਹਾ ਕਿ ਉੱਜਵਲਾ ਅਤੇ ਆਮ ਸ਼੍ਰੇਣੀ ਦੇ ਗਾਹਕਾਂ ਦੋਵਾਂ ਲਈ ਗੈਸ ਦੀ ਕੀਮਤ ਵਧਾਈ ਗਈ ਹੈ। ਵਾਧੇ ਉਪਰੰਤ 14.2 ਕਿਲੋਗ੍ਰਾਮ ਐੱਲਪੀਜੀ ਸਿਲੰਡਰ ਦੀ ਕੀਮਤ ਆਮ ਉਪਭੋਗਤਾਵਾਂ ਲਈ 803 ਰੁਪਏ ਤੋਂ ਵਧ ਕੇ 853 ਰੁਪਏ ਅਤੇ ਉੱਜਵਲਾ ਯੋਜਨਾ ਦੇ ਤਹਿਤ ਉਪਭੋਗਤਾਵਾਂ ਲਈ 503 ਰੁਪਏ ਤੋਂ ਵਧ ਕੇ 553 ਰੁਪਏ ਪ੍ਰਤੀ 14.2 ਕਿਲੋਗ੍ਰਾਮ ਸਿਲੰਡਰ ਹੋ ਜਾਵੇਗੀ।

ਰਸੋਈ ਗੈਸ ਦੀਆਂ ਕੀਮਤਾਂ ਵਿਚ ਵਾਧਾ Read More »

ਹੈਲਥ ਇਜ਼ ਵੈਲਥ” – ਵਿਸ਼ਵ ਸਿਹਤ ਦਿਵਸ ਦੀ ਮਹੱਤਤਾ

“ਹੈਲਥ ਇਜ਼ ਵੈਲਥ” ਇਹ ਇੱਕ ਅਜਿਹਾ ਸਲੋਗਨ ਹੈ ਜੋ ਸਾਡੀ ਜ਼ਿੰਦਗੀ ਦੀ ਸਭ ਤੋਂ ਵੱਡੀ ਸੱਚਾਈ ਨੂੰ ਬਿਆਨ ਕਰਦਾ ਹੈ। ਇਸ ਦਾ ਅਰਥ ਹੈ ਕਿ ਸਿਹਤ ਹੀ ਅਸਲ ਦੌਲਤ ਹੈ, ਕਿਉਂਕਿ ਜੇ ਸਿਹਤ ਨਾ ਹੋਵੇ ਤਾਂ ਦੁਨੀਆਂ ਦੀ ਕੋਈ ਵੀ ਦੌਲਤ, ਸ਼ੋਹਰਤ ਜਾਂ ਸੁਖ-ਸਹੂਲਤ ਸਾਡੇ ਕਿਸੇ ਕੰਮ ਦੀ ਨਹੀਂ ਹੁੰਦੀ ਹੈ। ਇਹ ਵਿਚਾਰ ਸਾਨੂੰ ਇਸ ਗੱਲ ਦਾ ਅਹਿਸਾਸ ਕਰਵਾਉਂਦਾ ਹੈ ਕਿ ਸਾਡੀ ਸਰੀਰਕ ਅਤੇ ਮਾਨਸਿਕ ਸਿਹਤ ਦੀ ਦੇਖਭਾਲ ਕਰਨਾ ਸਾਡੀ ਪਹਿਲੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ। ਇਸ ਸਲੋਗਨ ਦੀ ਮਹੱਤਤਾ ਨੂੰ ਸਮਝਾਉਣ ਅਤੇ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਹਰ ਸਾਲ 7 ਅਪ੍ਰੈਲ ਨੂੰ ਵਿਸ਼ਵ ਸਿਹਤ ਦਿਵਸ ਮਨਾਇਆ ਜਾਂਦਾ ਹੈ। ਇਹ ਦਿਨ ਸਾਨੂੰ ਯਾਦ ਦਿਵਾਉਂਦਾ ਹੈ ਕਿ ਸਿਹਤ ਸਿਰਫ਼ ਬਿਮਾਰੀਆਂ ਤੋਂ ਮੁਕਤ ਹੋਣਾ ਨਹੀਂ, ਸਗੋਂ ਸਰੀਰਕ, ਮਾਨਸਿਕ ਅਤੇ ਸਮਾਜਿਕ ਤੌਰ ‘ਤੇ ਪੂਰਨ ਤੰਦਰੁਸਤੀ ਦੀ ਸਥਿਤੀ ਹੈ। ਵਿਸ਼ਵ ਸਿਹਤ ਦਿਵਸ ਦੀ ਸ਼ੁਰੂਆਤ ਵਿਸ਼ਵ ਸਿਹਤ ਸੰਗਠਨ ਵੱਲੋਂ 1948 ਵਿੱਚ ਕੀਤੀ ਗਈ ਸੀ ਅਤੇ 1950 ਤੋਂ ਇਹ ਹਰ ਸਾਲ ਮਨਾਇਆ ਜਾ ਰਿਹਾ ਹੈ। ਇਸ ਦਿਨ ਦਾ ਮਕਸਦ ਸਾਰੇ ਦੇਸ਼ਾਂ ਦੇ ਲੋਕਾਂ ਨੂੰ ਸਿਹਤ ਸੰਬੰਧੀ ਮੁੱਦਿਆਂ ਪ੍ਰਤੀ ਸੁਚੇਤ ਕਰਨਾ ਅਤੇ ਸਿਹਤ ਸੇਵਾਵਾਂ ਨੂੰ ਹਰ ਵਿਅਕਤੀ ਤੱਕ ਪਹੁੰਚਾਉਣ ਦੀ ਮਹੱਤਤਾ ‘ਤੇ ਜ਼ੋਰ ਦੇਣਾ ਹੈ। ਹਰ ਸਾਲ ਇਸ ਦਿਨ ਲਈ ਇੱਕ ਖਾਸ ਥੀਮ ਚੁਣੀ ਜਾਂਦੀ ਹੈ, ਜੋ ਕਿਸੇ ਖਾਸ ਸਿਹਤ ਸਮੱਸਿਆ ਜਾਂ ਲੋੜ ‘ਤੇ ਕੇਂਦਰਿਤ ਹੁੰਦੀ ਹੈ। ਇਹ ਥੀਮ ਸਾਨੂੰ ਉਸ ਸਮੇਂ ਦੀਆਂ ਸਭ ਤੋਂ ਵੱਡੀਆਂ ਸਿਹਤ ਚੁਣੌਤੀਆਂ ਨਾਲ ਜੂਝਣ ਲਈ ਪ੍ਰੇਰਿਤ ਕਰਦੀ ਹੈ, ਜਿਵੇਂ ਕਿ ਮਹਾਂਮਾਰੀਆਂ, ਮਾਨਸਿਕ ਸਿਹਤ, ਜਾਂ ਪੌਸ਼ਟਿਕ ਖੁਰਾਕ ਦੀ ਕਮੀ ਆਦਿ। ਇਸ ਸਾਲ ਦੀ ਥੀਮ, ਜੋ 2025 ਵਿੱਚ ਮਨਾਈ ਜਾ ਰਹੀ ਹੈ, ਵੀ ਸਾਨੂੰ ਇਸ ਗੱਲ ਦੀ ਯਾਦ ਦਿਵਾਉਂਦੀ ਹੈ ਕਿ ਸਿਹਤ ਸਾਡੀ ਸਭ ਤੋਂ ਵੱਡੀ ਸੰਪਤੀ ਹੈ। ਜੇ ਅਸੀਂ “ਹੈਲਥ ਇਜ਼ ਵੈਲਥ” ਦੀ ਗੱਲ ਨੂੰ ਡੂੰਘਾਈ ਨਾਲ ਸਮਝੀਏ, ਤਾਂ ਇਹ ਸਾਫ਼ ਹੋ ਜਾਂਦਾ ਹੈ ਕਿ ਸਿਹਤ ਬਿਨਾਂ ਜ਼ਿੰਦਗੀ ਦਾ ਕੋਈ ਮਤਲਬ ਨਹੀਂ ਹੁੰਦਾ ਹੈ। ਇੱਕ ਅਮੀਰ ਇਨਸਾਨ ਜਿਸ ਕੋਲ ਲੱਖਾਂ-ਕਰੋੜਾਂ ਦੀ ਜਾਇਦਾਦ ਹੈ, ਪਰ ਜੇ ਉਹ ਬਿਮਾਰੀ ਨਾਲ ਜੂਝ ਰਿਹਾ ਹੈ, ਤਾਂ ਉਸ ਦੀ ਦੌਲਤ ਉਸ ਨੂੰ ਸਕੂਨ ਨਹੀਂ ਦੇ ਸਕਦੀ। ਉਹ ਆਪਣੇ ਪੈਸਿਆਂ ਨਾਲ ਸ਼ਾਇਦ ਚੰਗੇ ਹਸਪਤਾਲਾਂ ਵਿੱਚ ਇਲਾਜ ਕਰਵਾ ਸਕੇ, ਪਰ ਜੇ ਸਿਹਤ ਇੱਕ ਵਾਰ ਖਰਾਬ ਹੋ ਗਈ, ਤਾਂ ਉਸ ਦੀ ਜ਼ਿੰਦਗੀ ਦਾ ਅਸਲ ਸੁਆਦ ਖਤਮ ਹੋ ਜਾਂਦਾ ਹੈ। ਇਸ ਦੇ ਉਲਟ, ਇੱਕ ਗਰੀਬ ਇਨਸਾਨ ਜਿਸ ਕੋਲ ਸੀਮਤ ਸਾਧਨ ਹਨ, ਪਰ ਜੇ ਉਸ ਦੀ ਸਿਹਤ ਚੰਗੀ ਹੈ, ਤਾਂ ਉਹ ਆਪਣੀ ਜ਼ਿੰਦਗੀ ਨੂੰ ਖੁਸ਼ੀ ਨਾਲ ਜੀ ਸਕਦਾ ਹੈ। ਉਹ ਮਿਹਨਤ ਕਰ ਸਕਦਾ ਹੈ, ਆਪਣੇ ਪਰਿਵਾਰ ਨਾਲ ਸਮਾਂ ਬਿਤਾ ਸਕਦਾ ਹੈ ਅਤੇ ਛੋਟੀਆਂ-ਛੋਟੀਆਂ ਖੁਸ਼ੀਆਂ ਨੂੰ ਮਹਿਸੂਸ ਕਰ ਸਕਦਾ ਹੈ। ਇਸ ਤਰ੍ਹਾਂ, ਸਿਹਤ ਹੀ ਉਹ ਅਸਲ ਖਜ਼ਾਨਾ ਹੈ ਜੋ ਸਾਨੂੰ ਜ਼ਿੰਦਗੀ ਦਾ ਅਨੰਦ ਲੈਣ ਦੀ ਤਾਕਤ ਦਿੰਦੀ ਹੈ। ਵਿਸ਼ਵ ਸਿਹਤ ਦਿਵਸ ਸਾਨੂੰ ਇਸ ਸੱਚਾਈ ਨਾਲ ਜੋੜਦਾ ਹੈ। ਇਹ ਦਿਨ ਸਾਨੂੰ ਸਿਹਤ ਦੀ ਮਹੱਤਤਾ ਨੂੰ ਸਮਝਣ ਅਤੇ ਇਸ ਦੀ ਦੇਖਭਾਲ ਲਈ ਕਦਮ ਚੁੱਕਣ ਲਈ ਪ੍ਰੇਰਿਤ ਕਰਦਾ ਹੈ। ਅੱਜ ਦੇ ਸਮੇਂ ਵਿੱਚ, ਜਦੋਂ ਜ਼ਿੰਦਗੀ ਦੀ ਰਫ਼ਤਾਰ ਬਹੁਤ ਤੇਜ਼ ਹੋ ਗਈ ਹੈ, ਲੋਕ ਆਪਣੀ ਸਿਹਤ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਲੰਬੇ ਸਮੇਂ ਤੱਕ ਕੰਮ ਕਰਨਾ, ਗਲਤ ਖਾਣ-ਪੀਣ ਦੀਆਂ ਆਦਤਾਂ, ਨੀਂਦ ਦੀ ਕਮੀ ਅਤੇ ਤਣਾਅ ਨੇ ਸਾਡੀ ਸਿਹਤ ਨੂੰ ਖੋਖਲਾ ਕਰ ਦਿੱਤਾ ਹੈ। ਨਤੀਜੇ ਵਜੋਂ, ਸ਼ੂਗਰ, ਦਿਲ ਦੀਆਂ ਬਿਮਾਰੀਆਂ, ਮੋਟਾਪਾ, ਅਤੇ ਮਾਨਸਿਕ ਰੋਗ ਵਰਗੀਆਂ ਸਮੱਸਿਆਵਾਂ ਆਮ ਹੋ ਗਈਆਂ ਹਨ। ਵਿਸ਼ਵ ਸਿਹਤ ਦਿਵਸ ਸਾਨੂੰ ਸੋਚਣ ਲਈ ਮਜਬੂਰ ਕਰਦਾ ਹੈ ਕਿ ਜੇ ਅਸੀਂ ਅੱਜ ਆਪਣੀ ਸਿਹਤ ਵੱਲ ਧਿਆਨ ਨਾ ਦਿੱਤਾ, ਤਾਂ ਕੱਲ੍ਹ ਨੂੰ ਸਾਡੇ ਕੋਲ ਪਛਤਾਵੇ ਤੋਂ ਇਲਾਵਾ ਕੁਝ ਨਹੀਂ ਬਚੇਗਾ। ਸਿਹਤ ਦੀ ਮਹੱਤਤਾ ਨੂੰ ਸਮਝਣ ਲਈ ਇੱਕ ਸਾਦਾ ਸਵਾਲ ਕਾਫ਼ੀ ਹੈ – ਜੇ ਤੁਸੀਂ ਬਿਮਾਰ ਹੋ, ਤਾਂ ਤੁਸੀਂ ਆਪਣੀ ਜ਼ਿੰਦਗੀ ਦੇ ਕਿਹੜੇ ਪਹਿਲੂ ਨੂੰ ਪੂਰੀ ਤਰ੍ਹਾਂ ਜੀ ਸਕਦੇ ਹੋ? ਤੁਸੀਂ ਆਪਣੇ ਪਰਿਵਾਰ ਨਾਲ ਸਮਾਂ ਨਹੀਂ ਬਿਤਾ ਸਕਦੇ, ਆਪਣੇ ਕੰਮ ਵਿੱਚ ਪੂਰੀ ਤਰ੍ਹਾਂ ਧਿਆਨ ਨਹੀਂ ਦੇ ਸਕਦੇ ਅਤੇ ਨਾ ਹੀ ਆਪਣੇ ਸੁਪਨਿਆਂ ਨੂੰ ਪੂਰਾ ਕਰ ਸਕਦੇ ਹੋ। ਇੱਕ ਸਿਹਤਮੰਦ ਸਰੀਰ ਅਤੇ ਮਨ ਹੀ ਤੁਹਾਨੂੰ ਉਹ ਊਰਜਾ ਦਿੰਦਾ ਹੈ ਜੋ ਤੁਹਾਨੂੰ ਜ਼ਿੰਦਗੀ ਦੀਆਂ ਚੁਣੌਤੀਆਂ ਨਾਲ ਲੜਨ ਅਤੇ ਸਫ਼ਲਤਾ ਹਾਸਲ ਕਰਨ ਵਿੱਚ ਮਦਦ ਕਰਦੀ ਹੈ। ਜੇ ਤੁਸੀਂ ਸਿਹਤਮੰਦ ਹੋ, ਤਾਂ ਤੁਸੀਂ ਮਿਹਨਤ ਕਰ ਸਕਦੇ ਹੋ, ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਸਕਦੇ ਹੋ, ਅਤੇ ਆਪਣੇ ਪਰਿਵਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰ ਸਕਦੇ ਹੋ। ਪਰ ਜੇ ਸਿਹਤ ਨਾ ਹੋਵੇ, ਤਾਂ ਸਾਰੀਆਂ ਸੰਭਾਵਨਾਵਾਂ ਖਤਮ ਹੋ ਜਾਂਦੀਆਂ ਹਨ। ਇਸ ਲਈ, ਸਿਹਤ ਨੂੰ ਦੌਲਤ ਨਾਲੋਂ ਉੱਪਰ ਰੱਖਣਾ ਸਿਰਫ਼ ਇੱਕ ਕਹਾਵਤ ਨਹੀਂ, ਸਗੋਂ ਜ਼ਿੰਦਗੀ ਦਾ ਇੱਕ ਅਟੱਲ ਸਿਧਾਂਤ ਹੈ। ਵਿਸ਼ਵ ਸਿਹਤ ਦਿਵਸ ਸਾਨੂੰ ਇਹ ਵੀ ਸਿਖਾਉਂਦਾ ਹੈ ਕਿ ਸਿਹਤ ਸਿਰਫ਼ ਵਿਅਕਤੀਗਤ ਮਾਮਲਾ ਨਹੀਂ, ਸਗੋਂ ਸਮਾਜਿਕ ਜ਼ਿੰਮੇਵਾਰੀ ਵੀ ਹੈ। ਜੇ ਸਮਾਜ ਦੇ ਸਾਰੇ ਲੋਕ ਸਿਹਤਮੰਦ ਹੋਣਗੇ, ਤਾਂ ਉਹ ਸਮਾਜ ਤਰੱਕੀ ਕਰੇਗਾ। ਇੱਕ ਸਿਹਤਮੰਦ ਕਾਮਾ ਸਮਾਜ ਦੀ ਆਰਥਿਕਤਾ ਨੂੰ ਮਜ਼ਬੂਤ ਕਰਦਾ ਹੈ, ਕਿਉਂਕਿ ਉਹ ਜ਼ਿਆਦਾ ਉਤਪਾਦਨ ਕਰ ਸਕਦਾ ਹੈ ਅਤੇ ਆਪਣੇ ਕੰਮ ਵਿੱਚ ਬਿਹਤਰ ਪ੍ਰਦਰਸ਼ਨ ਕਰ ਸਕਦਾ ਹੈ। ਇਸ ਦੇ ਉਲਟ, ਜੇ ਲੋਕ ਬਿਮਾਰੀਆਂ ਨਾਲ ਜੂਝ ਰਹੇ ਹੋਣ, ਤਾਂ ਸਮਾਜ ਦਾ ਵਿਕਾਸ ਰੁਕ ਜਾਂਦਾ ਹੈ। ਇਸ ਲਈ, ਸਰਕਾਰਾਂ ਅਤੇ ਸਿਹਤ ਸੰਗਠਨਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਸਿਹਤ ਸੇਵਾਵਾਂ ਨੂੰ ਸਾਰੇ ਲੋਕਾਂ ਤੱਕ ਪਹੁੰਚਾਉਣ, ਖਾਸ ਕਰਕੇ ਉਨ੍ਹਾਂ ਤੱਕ ਜੋ ਗਰੀਬੀ ਜਾਂ ਸਾਧਨਾਂ ਦੀ ਕਮੀ ਕਾਰਨ ਇਨ੍ਹਾਂ ਸਹੂਲਤਾਂ ਤੋਂ ਵਾਂਝੇ ਹਨ। ਵਿਸ਼ਵ ਸਿਹਤ ਦਿਵਸ ਇਸ ਗੱਲ ‘ਤੇ ਜ਼ੋਰ ਦਿੰਦਾ ਹੈ ਕਿ ਸਿਹਤ ਸਿਰਫ਼ ਇੱਕ ਅਧਿਕਾਰ ਨਹੀਂ, ਸਗੋਂ ਸਮਾਜ ਦੀ ਤਰੱਕੀ ਦਾ ਆਧਾਰ ਹੈ। ਅੱਜ ਦੇ ਆਧੁਨਿਕ ਸਮੇਂ ਵਿੱਚ, ਸਿਹਤ ਨੂੰ ਬਣਾਈ ਰੱਖਣਾ ਇੱਕ ਚੁਣੌਤੀ ਬਣ ਗਿਆ ਹੈ। ਤਕਨੀਕ ਦੀ ਤਰੱਕੀ ਨੇ ਸਾਡੀ ਜ਼ਿੰਦਗੀ ਸੌਖੀ ਤਾਂ ਕੀਤੀ ਹੈ, ਪਰ ਇਸ ਨੇ ਸਾਡੀ ਸਿਹਤ ‘ਤੇ ਵੀ ਬੁਰਾ ਅਸਰ ਪਾਇਆ ਹੈ। ਲੋਕ ਘੰਟਿਆਂ ਤੱਕ ਸਕਰੀਨਾਂ ਦੇ ਸਾਹਮਣੇ ਬੈਠੇ ਰਹਿੰਦੇ ਹਨ, ਜਿਸ ਨਾਲ ਅੱਖਾਂ ਦੀਆਂ ਸਮੱਸਿਆਵਾਂ, ਸਰਵਾਈਕਲ ਦਰਦ ਅਤੇ ਮਾਨਸਿਕ ਤਣਾਅ ਵਧ ਰਿਹਾ ਹੈ। ਫਾਸਟ ਫੂਡ ਦੀ ਆਦਤ ਨੇ ਪੌਸ਼ਟਿਕ ਖੁਰਾਕ ਨੂੰ ਪਿੱਛੇ ਛੱਡ ਦਿੱਤਾ ਹੈ, ਜਿਸ ਕਾਰਨ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਸਾਰਿਆਂ ਵਿੱਚ ਮੋਟਾਪਾ ਅਤੇ ਹੋਰ ਬਿਮਾਰੀਆਂ ਵਧ ਰਹੀਆਂ ਹਨ। ਇਸ ਤੋਂ ਇਲਾਵਾ, ਸ਼ਹਿਰੀਕਰਨ ਅਤੇ ਪ੍ਰਦੂਸ਼ਣ ਨੇ ਸਾਹ ਦੀਆਂ ਬਿਮਾਰੀਆਂ ਨੂੰ ਜਨਮ ਦਿੱਤਾ ਹੈ। ਵਿਸ਼ਵ ਸਿਹਤ ਦਿਵਸ ਸਾਨੂੰ ਇਨ੍ਹਾਂ ਸਮੱਸਿਆਵਾਂ ਵੱਲ ਧਿਆਨ ਦਿਵਾਉਂਦਾ ਹੈ ਅਤੇ ਸਾਨੂੰ ਆਪਣੀ ਜੀਵਨ ਸ਼ੈਲੀ ਵਿੱਚ ਸੁਧਾਰ ਕਰਨ ਲਈ ਪ੍ਰੇਰਦਾ ਹੈ। ਇਹ ਦਿਨ ਸਾਨੂੰ ਸਿਖਾਉਂਦਾ ਹੈ ਕਿ ਸਿਹਤ ਨੂੰ ਬਚਾਉਣ ਲਈ ਸਾਨੂੰ ਸੰਤੁਲਿਤ ਖੁਰਾਕ, ਨਿਯਮਤ ਕਸਰਤ, ਪੂਰੀ ਨੀਂਦ, ਅਤੇ ਤਣਾਅ ਤੋਂ ਦੂਰੀ ਬਣਾਉਣ ਦੀ ਲੋੜ ਹੈ। ਮਾਨਸਿਕ ਸਿਹਤ ਵੀ “ਹੈਲਥ ਇਜ਼ ਵੈਲਥ” ਦਾ ਇੱਕ ਅਹਿਮ ਹਿੱਸਾ ਹੈ। ਅੱਜ ਦੇ ਸਮੇਂ ਵਿੱਚ, ਲੋਕ ਸਰੀਰਕ ਸਿਹਤ ‘ਤੇ ਤਾਂ ਧਿਆਨ ਦਿੰਦੇ ਹਨ, ਪਰ ਮਾਨਸਿਕ ਸਿਹਤ ਨੂੰ ਅਕਸਰ ਨਜ਼ਰਅੰਦਾਜ਼ ਕਰ ਦਿੰਦੇ ਹਨ। ਤਣਾਅ, ਚਿੰਤਾ ਅਤੇ ਡਿਪਰੈਸ਼ਨ ਵਰਗੀਆਂ ਸਮੱਸਿਆਵਾਂ ਨੇ ਲੋਕਾਂ ਦੀ ਜ਼ਿੰਦਗੀ ਨੂੰ ਘੇਰ ਲਿਆ ਹੈ। ਜੇ ਮਨ ਸਿਹਤਮੰਦ ਨਹੀਂ ਹੈ, ਤਾਂ ਸਰੀਰ ਦੀ ਸਿਹਤ ਦਾ ਵੀ ਕੋਈ ਮਤਲਬ

ਹੈਲਥ ਇਜ਼ ਵੈਲਥ” – ਵਿਸ਼ਵ ਸਿਹਤ ਦਿਵਸ ਦੀ ਮਹੱਤਤਾ Read More »

ਪੰਜਾਬ ਦੇ ਜੁਆਕਾਂ ਨੂੰ ਹੁਣ ਨਹੀਂ ਮਿਲੇਗੀ ਸਿੱਖਿਆ, ਅਧਿਆਪਕਾਂ ਨੂੰ ਮਾਨ ਸਰਕਾਰ ਨੇ ਬਣਾਇਆ ਆਪਣੇ ਪ੍ਰਚਾਰਕ

ਚੰਡੀਗੜ੍ਹ, 7 ਅਪ੍ਰੈਲ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵਾਂਸ਼ਹਿਰ ਵਿੱਚ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀ ਮੌਜੂਦ ਸਨ। ਸਰਕਾਰ ਇਸਨੂੰ ਸਿੱਖਿਆ ਕ੍ਰਾਂਤੀ ਕਹਿ ਰਹੀ ਹੈ ਪਰ ਇਸ ਦੌਰਾਨ ਇੱਕ ਪੋਸਟ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਤੋਂ ਬਾਅਦ ਸਰਕਾਰ ਕਸੂਤੀ ਘਿਰਦੀ ਜਾਪਦੀ ਹੈ। ਇਸ ਨੂੰ ਲੈ ਕੇ ਹਲਕਾ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੇ ਤਿੱਖਾ ਸ਼ਬਦੀ ਵਾਰ ਕੀਤਾ ਹੈ। ਪਰਗਟ ਸਿੰਘ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਸੋਸ਼ਲ ਮੀਡੀਆ ਦੀ ਲਤ ਵਿਚ ਫਸੀ ਭਗਵੰਤ ਮਾਨ ਸਰਕਾਰ ਹੁਣ ਆਪਣੀ ਵਾਹ-ਵਾਹ ਲਈ ਅਧਿਆਪਕਾਂ ਨੂੰ ਵੀ IT ਸੈੱਲ ਵਜੋਂ ਵਰਤ ਰਹੀ ਹੈ। ਅਧਿਆਪਕਾਂ ਨੂੰ X (ਟਵਿੱਟਰ) ਅਕਾਊਂਟ ਬਣਾਉਣ, #PunjabSikhyaKranti ਹੈਸ਼ਟੈਗ ਵਰਤਣ ਤੇ ਸਿਰਫ਼ ਸਕਾਰਾਤਮਕ ਪੋਸਟਾਂ ਕਰਨ ਦੇ ਹੁਕਮ ਦਿੱਤੇ ਗਏ ਹਨ—ਤਾਂ ਕਿ ਸਕੂਲਾਂ ਦੀ ਰੂਟੀਨ ਆਮ ਮੁਰੰਮਤ ਨੂੰ ਵੀ “ਕ੍ਰਾਂਤੀ” ਵਜੋਂ ਦਿਖਾਇਆ ਜਾ ਸਕੇ! ਇਹ ਸਿੱਖਿਆ ਕ੍ਰਾਂਤੀ ਨਹੀਂ, ਸਰਕਾਰੀ ਪ੍ਰਚਾਰ ਮੁਹਿੰਮ ਹੈ!ਇਸ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਡੇਢ ਮਿੰਟ ਦੀ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਦਿੱਲੀ ਨੂੰ ਬਰਬਾਦ ਕਰਨ ਤੋਂ ਬਾਅਦ, ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਪੰਜਾਬ ਚਲੇ ਗਏ। ਅੱਜ ਮੈਂ ਹੈਰਾਨ ਸੀ ਕਿ ਉਨ੍ਹਾਂ ਨੇ ਅਧਿਆਪਕਾਂ ਨੂੰ ਇਹ ਹੁਕਮ ਕਿਵੇਂ ਜਾਰੀ ਕੀਤਾ ਕਿ ਤੁਹਾਨੂੰ ਸਾਰਿਆਂ ਨੂੰ ਸੋਸ਼ਲ ਮੀਡੀਆ ‘ਤੇ ਆਪਣੇ ਖਾਤੇ ਬਣਾਉਣੇ ਚਾਹੀਦੇ ਹਨ, ਨਾਲ ਹੀ, ਜਦੋਂ ਵੀ ਉਨ੍ਹਾਂ ਦਾ ਕੋਈ ਮੰਤਰੀ ਜਾਂ ਵਿਧਾਇਕ ਸਕੂਲ ਆਉਂਦਾ ਹੈ, ਤਾਂ ਉਸਦਾ ਸਿੱਧਾ ਪ੍ਰਸਾਰਣ ਕਰੋ। ਇਸਦਾ ਮਤਲਬ ਹੈ ਕਿ ਉਹ ਆਮ ਆਦਮੀ ਪਾਰਟੀ ਦੀ ਸੋਸ਼ਲ ਮੀਡੀਆ ਟੀਮ ਬਣ ਗਿਆ ਹੈ।  ਬੱਚਿਆਂ ਨੂੰ ਪੜ੍ਹਾਉਣ ਦੀ ਬਜਾਏ, ਅਧਿਆਪਕ ਉਨ੍ਹਾਂ ਦੀਆਂ ਵੀਡੀਓ ਬਣਾਉਣਗੇ ਤਾਂ ਬੱਚੇ ਕਿਵੇਂ ਪੜ੍ਹਨਗੇ? ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਨੇ ਪੰਜਾਬ ਦੇ ਭਵਿੱਖ ਨੂੰ ਬਰਬਾਦ ਕਰਨਾ ਸ਼ੁਰੂ ਕਰ ਦਿੱਤਾ ਹੈ।

ਪੰਜਾਬ ਦੇ ਜੁਆਕਾਂ ਨੂੰ ਹੁਣ ਨਹੀਂ ਮਿਲੇਗੀ ਸਿੱਖਿਆ, ਅਧਿਆਪਕਾਂ ਨੂੰ ਮਾਨ ਸਰਕਾਰ ਨੇ ਬਣਾਇਆ ਆਪਣੇ ਪ੍ਰਚਾਰਕ Read More »

8 ਅਪ੍ਰੈਲ ਤੋਂ 22 ਅਪ੍ਰੈਲ ਤੱਕ 7ਵਾਂ ਪੋਸ਼ਣ ਪਖਵਾੜਾ ਮਨਾਇਆ ਜਾਵੇਗਾ: ਡਾ. ਬਲਜੀਤ ਕੌਰ

ਚੰਡੀਗੜ੍ਹ, 7 ਅਪ੍ਰੈਲ – ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 8 ਅਪ੍ਰੈਲ ਤੋਂ 22 ਅਪ੍ਰੈਲ, 2025 ਤੱਕ 7ਵਾਂ ਪੋਸ਼ਣ ਪਖਵਾੜਾ ਮਨਾਉਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਇਹ ਪੋਸ਼ਣ ਪਖਵਾੜਾ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਪੋਸ਼ਣ ਸਬੰਧੀ ਨਤੀਜਿਆਂ ਨੂੰ ਬਿਹਤਰ ਬਣਾਉਣ ਲਈ ਦੇਸ਼ ਵਿਆਪੀ ਪਹਿਲਕਦਮੀ ਦੀ ਤਰਜ਼ ‘ਤੇ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪੰਦਰਵਾੜਾ ਮੁਹਿੰਮ ਸੂਬੇ ਭਰ ਵਿੱਚ ਪੋਸ਼ਣ ਜਾਗਰੂਕਤਾ, ਭਾਈਚਾਰਕ ਭਾਗੀਦਾਰੀ ਅਤੇ ਟਿਕਾਊ ਅਭਿਆਸਾਂ ‘ਤੇ ਕੇਂਦ੍ਰਿਤ ਗਤੀਵਿਧੀਆਂ ਦੀ ਇੱਕ ਲੜੀ ਰਾਹੀਂ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਾਲ ਦੇ ਪੋਸ਼ਣ ਪਖਵਾੜੇ ਦੌਰਾਨ ਬੱਚੇ ਦੇ ਜਨਮ ਦੇ ਪਹਿਲੇ 1,000 ਦਿਨਾਂ ਦੌਰਾਨ ਪੋਸ਼ਣ ਸਬੰਧੀ ਨਤੀਜਿਆਂ ਨੂੰ ਹੋਰ ਬਿਹਤਰ ਬਣਾਉਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ, ਜੋ ਕਿ ਬੱਚਿਆਂ ਦੇ ਵਿਕਾਸ ਲਈ ਇੱਕ ਮਹੱਤਵਪੂਰਨ ਪਹਿਲ ਹੈ। ਇਹ ਮੁਹਿੰਮ ਪੋਸ਼ਣ ਟਰੈਕਰ ਵਿੱਚ ਲਾਭਪਾਤਰੀ ਮਾਡਿਊਲ ਦੇ ਪ੍ਰਸਿੱਧੀਕਰਨ ‘ਤੇ ਵੀ ਜ਼ੋਰ ਦੇਵੇਗੀ ਤਾਂ ਜੋ ਡਿਜੀਟਲ ਨਿਗਰਾਨੀ ਅਤੇ ਪੋਸ਼ਣ ਸੇਵਾਵਾਂ ਦੀ ਡਿਲੀਵਰੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਦੇ ਨਾਲ ਹੀ ਸੀ.ਐਮ.ਏ.ਐਮ. ਮਾਡਿਊਲ ਰਾਹੀਂ ਕੁਪੋਸ਼ਣ ਦੇ ਪ੍ਰਬੰਧਨ ‘ਤੇ ਵੀ ਜ਼ੋਰ ਦਿੱਤਾ ਜਾਵੇਗਾ, ਜੋ ਕੁਪੋਸ਼ਿਤ ਬੱਚਿਆਂ ਲਈ ਕਮਿਊਨਿਟੀ-ਅਧਾਰਤ ਇਲਾਜ ਅਤੇ ਦੇਖਭਾਲ ਦਾ ਸਮਰਥਨ ਕਰਦਾ ਹੈ। ਇਸ ਤੋਂ ਇਲਾਵਾ ਬੱਚਿਆਂ ਲਈ ਸੰਤੁਲਿਤ ਭੋਜਨ, ਸਰੀਰਕ ਗਤੀਵਿਧੀਆਂ ਅਤੇ ਸਿਹਤਮੰਦ ਆਦਤਾਂ ਨੂੰ ਉਤਸ਼ਾਹਿਤ ਕਰਕੇ ਬਚਪਨ ਦੇ ਮੋਟਾਪੇ ਨਾਲ ਨਜਿੱਠਣ ਲਈ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਇਸ ਪੰਦਰਵਾੜੇ ਵਿੱਚ ਜਨਤਕ ਜਾਗਰੂਕਤਾ ਅਤੇ ਸਰਗਰਮ ਭਾਈਚਾਰਕ ਸ਼ਮੂਲੀਅਤ ਰਾਹੀਂ ਕੁਪੋਸ਼ਣ ਨੂੰ ਖਤਮ ਕਰਨ ਲਈ ਵੱਡੇ ਪੱਧਰ ‘ਤੇ ਪਹੁੰਚ ਅਤੇ ਸੰਵੇਦਨਸ਼ੀਲਤਾ ਸਬੰਧੀ ਯਤਨ ਵੀ ਸ਼ਾਮਲ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਦੇਖਭਾਲ ਅਤੇ ਸ਼ੁਰੂਆਤ ਵਿੱਚ ਧਿਆਨ ਦੇ ਕੇ ਦਸਤ ਪ੍ਰਬੰਧਨ ਅਤੇ ਅਨੀਮੀਆ ਦੇ ਖਾਤਮੇ ਲਈ ਵੀ ਯਤਨ ਕੀਤੇ ਜਾਣਗੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਔਰਤਾਂ ਅਤੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਦੇ ਮੱਦੇਨਜ਼ਰ ਸੂਬਾ ਸਰਕਾਰ ਉਨ੍ਹਾਂ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਡਾ. ਬਲਜੀਤ ਕੌਰ ਨੇ ਸਾਰੇ ਭਾਈਵਾਲਾਂ – ਆਂਗਣਵਾੜੀ ਵਰਕਰਾਂ, ਸਿਹਤ ਕਰਮੀਆਂ , ਪੰਚਾਇਤੀ ਰਾਜ ਸੰਸਥਾਵਾਂ ਅਤੇ ਸਥਾਨਕ ਭਾਈਚਾਰਿਆਂ ਨੂੰ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਇਸਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ।

8 ਅਪ੍ਰੈਲ ਤੋਂ 22 ਅਪ੍ਰੈਲ ਤੱਕ 7ਵਾਂ ਪੋਸ਼ਣ ਪਖਵਾੜਾ ਮਨਾਇਆ ਜਾਵੇਗਾ: ਡਾ. ਬਲਜੀਤ ਕੌਰ Read More »

ਹਾਈ ਕੋਰਟ ਵੱਲੋਂ ਕੁਨਾਲ ਕਾਮਰਾ ਦੀ ਅੰਤਰਿਮ ਅਗਾਉਂ ਜ਼ਮਾਨਤ ਦੀ ਮਿਆਦ ਵਾਧਾ

ਚੈਨੱਈ, 7 ਅਪ੍ਰੈਲ – ਸਟੈਂਡ-ਅੱਪ ਕਾਮੇਡੀਅਨ ਕੁਨਾਲ ਕਾਮਰਾ ਨੂੰ ਮਦਰਾਸ ਹਾਈ ਕੋਰਟ ਨੇ 7 ਅਪ੍ਰੈਲ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਕੁਨਾਲ ਕਾਮਰਾ ਖ਼ਿਲਾਫ਼ ਮੁੰਬਈ ਦੇ ਖਾਰ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਉਸਨੂੰ 31 ਮਾਰਚ ਲਈ ਦੂਜਾ ਸੰਮਨ ਜਾਰੀ ਕੀਤਾ ਹੈ। ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ‘ਤੇ ਆਪਣੀ ਵਿਵਾਦਪੂਰਨ ਟਿੱਪਣੀ ਨੂੰ ਲੈ ਕੇ ਵਧਦੇ ਵਿਵਾਦ ਦੇ ਵਿਚਕਾਰ ਕੁਨਾਲ ਕਾਮਰਾ ਨੇ ਮਦਰਾਸ ਹਾਈ ਕੋਰਟ ਵਿੱਚ ਟਰਾਂਜ਼ਿਟ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਕੁਨਾਲ ਕਾਮਰਾ ਨੇ ਅਦਾਲਤ ਵਿੱਚ ਦਾਇਰ ਆਪਣੀ ਪਟੀਸ਼ਨ ਵਿੱਚ ਕਿਹਾ ਕਿ ਉਹ 2021 ਤੋਂ ਤਾਮਿਲਨਾਡੂ ਵਿੱਚ ਰਹਿ ਰਿਹਾ ਹੈ ਤੇ ਮੁੰਬਈ ਪੁਲਿਸ ਵੱਲੋਂ ਗ੍ਰਿਫ਼ਤਾਰੀ ਦੇ ਡਰੋਂ ਜ਼ਮਾਨਤ ਚਾਹੁੰਦਾ ਹੈ। ਇਸ ‘ਤੇ ਮਦਰਾਸ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਕਾਮੇਡੀਅਨ ਕੁਨਾਲ ਕਾਮਰਾ ਨੂੰ ਅੰਤਰਿਮ ਅਗਾਊਂ ਜ਼ਮਾਨਤ ਦੇ ਦਿੱਤੀ। ਕੁਨਾਲ ਕਾਮਰਾ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ, ਜਸਟਿਸ ਸੁੰਦਰ ਮੋਹਨ ਨੇ ਉਸਨੂੰ ਵਿੱਲੂਪੁਰਮ ਜ਼ਿਲ੍ਹੇ ਦੇ ਵਾਨੂਰ ਵਿਖੇ ਇੱਕ ਨਿਆਂਇਕ ਮੈਜਿਸਟਰੇਟ ਦੇ ਸਾਹਮਣੇ ਜ਼ਮਾਨਤ ਬਾਂਡ ਭਰਨ ਲਈ ਕਿਹਾ। ਅਦਾਲਤ ਨੇ ਖਾਰ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਤੇ ਮਾਮਲੇ ਦੀ ਅਗਲੀ ਸੁਣਵਾਈ 7 ਅਪ੍ਰੈਲ ਨੂੰ ਤੈਅ ਕੀਤੀ। ਕੀ ਹੈ ਪੂਰਾ ਮਾਮਲਾ ? 36 ਸਾਲਾ ਸਟੈਂਡ-ਅੱਪ ਕਾਮੇਡੀਅਨ ਨੇ ਹਾਲ ਹੀ ਵਿੱਚ ਮੁੰਬਈ ਦੇ ਹੈਬੀਟੇਟ ਕਾਮੇਡੀ ਕਲੱਬ ਵਿੱਚ ਆਪਣੇ ਸ਼ੋਅ ਦੌਰਾਨ ਏਕਨਾਥ ਸ਼ਿੰਦੇ ‘ਤੇ ਇੱਕ ਪੈਰੋਡੀ ਗੀਤ ਪੇਸ਼ ਕੀਤਾ ਸੀ, ਜਿਸ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਸੀ। ਸ਼ੋਅ ਤੋਂ ਬਾਅਦ, ਸ਼ਿਵ ਸੈਨਾ ਸਮਰਥਕਾਂ ਨੇ ਕਲੱਬ ਅਤੇ ਇਸ ਨਾਲ ਜੁੜੇ ਹੋਟਲ ਵਿੱਚ ਭੰਨਤੋੜ ਕੀਤੀ। ਇਸ ਤੋਂ ਬਾਅਦ, ਸ਼ਿਵ ਸੈਨਾ ਵਿਧਾਇਕ ਮੁਰਜੀ ਪਟੇਲ ਦੀ ਸ਼ਿਕਾਇਤ ‘ਤੇ, ਕੁਨਾਲ ਕਾਮਰਾ ਵਿਰੁੱਧ ਮਾਣਹਾਨੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ। ਇਸ ਦੇ ਨਾਲ ਹੀ, ਮੁੰਬਈ ਪੁਲਿਸ ਨੇ ਕਾਮਰਾ ਨੂੰ ਦੋ ਵਾਰ ਸੰਮਨ ਭੇਜੇ, ਜਿਸ ਵਿੱਚ ਉਸਨੂੰ 31 ਮਾਰਚ ਨੂੰ ਖਾਰ ਪੁਲਿਸ ਸਟੇਸ਼ਨ ਵਿੱਚ ਪੇਸ਼ ਹੋਣ ਲਈ ਕਿਹਾ ਗਿਆ।

ਹਾਈ ਕੋਰਟ ਵੱਲੋਂ ਕੁਨਾਲ ਕਾਮਰਾ ਦੀ ਅੰਤਰਿਮ ਅਗਾਉਂ ਜ਼ਮਾਨਤ ਦੀ ਮਿਆਦ ਵਾਧਾ Read More »

ਪੰਜਾਬ ਵਿੱਚ ਵਿਜੀਲੈਂਸ ਦਾ ਵੱਡਾ ਐਕਸ਼ਨ, 6 ਜ਼ਿਲ੍ਹਿਆ ਵਿੱਚ ਛਾਪੇਮਾਰੀ

ਗੁਰਦਾਸਪੁਰ, 7 ਅਪ੍ਰੈਲ – ਗੁਰਦਾਸਪੁਰ ਦੇ ਆਰ ਟੀ ਏ ਦਫਤਰ ਵਿਖੇ ਰੇਡ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਹਾਲਾਂਕਿ ਸੂਤਰਾਂ ਦੇ ਹਵਾਲੇ ਤੋਂ ਹੀ ਇਕੱਠੀ ਕੀਤੀ ਗਈ ਜਾਣਕਾਰੀ ਅਨੁਸਾਰ ਕਰੀਬ ਸਵਾ 12 ਵਜੇ ਵਿਜੀਲੈਂਸ ਦੀ ਉਚ ਪੱਧਰੀ ਟੀਮ ਵੱਲੋਂ ਆਰ ਟੀ ਏ ਦਫਤਰ ਵਿਖੇ ਛਾਪੇਮਾਰੀ ਕੀਤੀ ਗਈ ਹੈ। ਇਸ ਦੌਰਾਨ ਦਫਤਰ ਦਾ ਗੇਟ ਬੰਦ ਕਰ ਦਿੱਤਾ ਗਿਆ ਹੈ ਤੇ ਟੀਮ ਮੈਂਬਰ ਦਫਤਰ ਦਾ ਰਿਕਾਰਡ ਖੰਗਾਲਣ ਅਤੇ ਦਫਤਰ ਦੇ ਮੁਲਾਜ਼ਮਾਂ ਕੋਲੋਂ ਪੁੱਛਗਿੱਛ ਕਰਨ ਵਿੱਚ ਲੱਗੇ ਹੋਏ ਹਨ। ਦੱਸ ਦਈਏ ਕਿ RTA ਦਫਤਰ ਵਿੱਚ ਕੁਝ ਅਜਿਹੇ ਕਰਮਚਾਰੀ ਤੈਨਾਤ ਹਨ ਜੋ ਲੰਬੇ ਅਰਸੇ ਤੋਂ ਇੱਥੇ ਕੰਮ ਕਰ ਰਹੇ ਹਨ। ਇਹਨਾਂ ਵਿੱਚੋਂ ਕਈਆਂ ਦੀ ਤਾਂ ਟਰਾਂਸਫਰ ਵੀ ਕਈ ਵਾਰ ਇਥੋਂ ਬਾਹਰ ਕੀਤੀ ਗਈ ਹੈ ਪਰ ਫਿਰ ਆਪਣੇ ਸੰਪਰਕਾਂ ਦੀ ਬਦੌਲਤ ਵਾਪਸ ਆ ਜਾਂਦੇ ਹਨ। ਇਹਨਾਂ ਕਰਮਚਾਰੀਆਂ ਵੱਲੋਂ ਵੱਡੀਆਂ ਜਾਇਦਾਦਾਂ ਬਣਾਉਣ ਦੀ ਵੀ ਚਰਚਾ ਹੈ।

ਪੰਜਾਬ ਵਿੱਚ ਵਿਜੀਲੈਂਸ ਦਾ ਵੱਡਾ ਐਕਸ਼ਨ, 6 ਜ਼ਿਲ੍ਹਿਆ ਵਿੱਚ ਛਾਪੇਮਾਰੀ Read More »

ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੇ ਚੱਕੇ ਰੇਟ

ਨਵੀਂ ਦਿੱਲੀ, 7 ਅਪ੍ਰੈਲ – ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਆਈ ਹੈ। ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ 2 ਰੁਪਏ ਵਧਾ ਦਿੱਤੀ ਹੈ। ਮਾਲੀਆ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸਰਕਾਰ ਨੇ ਇਹ ਫੈਸਲਾ ਉਸ ਸਮੇਂ ਲਿਆ ਹੈ। ਜਦੋਂ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਥੱਲੇ ਆ ਰਹੀਆਂ ਹਨ।

ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੇ ਚੱਕੇ ਰੇਟ Read More »

ਬਿਜਲੀ ਮੰਤਰੀ ਵੱਲੋਂ 337 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ

ਅੰਮ੍ਰਿਤਸਰ, 7 ਅਪ੍ਰੈਲ – ਸਥਾਨਕ ਡੀਏਵੀ ਕਾਲਜ ਵਿੱਚ ਅੱਜ 66ਵੀਂ ਸਾਲਾਨਾ ਕਨਵੋਕੇਸ਼ਨ ਕੀਤੀ ਗਈ, ਜਿਸ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਮੁੱਖ ਮਹਿਮਾਨ ਅਤੇ ਡਾ. ਪੂਜਾ ਵਿਆਸ ਡਾਇਰੈਕਟਰ ( ਏ ਐਂਡ ਐੱਫ) ਇੰਡੀਅਨ ਕੌਂਸਲ ਆਫ ਫਿਲੋਸੋਫੀਕਲ ਰਿਸਰਚ ਨਵੀਂ ਦਿੱਲੀ ਸ਼ਾਮਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਕਾਲਜ ਦੇ ਪ੍ਰਿੰ. ਡਾ. ਅਮਰਦੀਪ ਗੁਪਤਾ ਨੇ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਪਾਸਆਊਟ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਕਦੇ ਵੀ ਹਾਰ ਨਾ ਮੰਨਣ ਅਤੇ ਆਪਣੇ ਸਾਰੇ ਕੰਮਾਂ ਨੂੰ ਬੜੀ ਮਿਹਨਤ ਤੇ ਲਗਨ ਨਾਲ ਕਰਨ ਅਤੇ ਸਦਾ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ। ਮੁੱਖ ਮਹਿਮਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਡਿਗਰੀ ਲੈਣ ਵਾਲੇ ਵਿਦਿਆਰਥੀਆਂ ਨੂੰ ਚੁਣੌਤੀਆਂ ਅਪਣਾਉਣ, ਨੈਤਿਕ ਕਦਰਾਂ ਕੀਮਤਾਂ ਨੂੰ ਕਾਇਮ ਰੱਖਣ ਦੇ ਨਾਲ-ਨਾਲ ਸਮਾਜ ਵਿੱਚ ਵਧੀਆ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਦੇ ਵੀ ਜ਼ਿੰਦਗੀ ’ਚ ਹਾਰ ਨਹੀਂ ਮੰਨਣੀ ਚਾਹੀਦੀ। ਉਨ੍ਹਾਂ ਨੇ ਵਿਦਿਆਰਥੀ ਵਜੋਂ ਕਾਲਜ ਵਿੱਚ ਬਿਤਾਏ ਆਪਣੇ ਸਮੇਂ ਅਤੇ ਤਜ਼ਰਬੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਅੱਜ ਉਹ ਜਿਸ ਵੀ ਸਥਾਨ ’ਤੇ ਹਨ ਉਸ ਪਿੱਛੇ ਉਨ੍ਹਾਂ ਦੇ ਸਕੂਲ, ਡੀਏਵੀ ਕਾਲਜ ਤੇ ਉਨ੍ਹਾਂ ਦੇ ਅਧਿਆਪਕਾਂ ਦਾ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਾਲਜ ਦੀ ਕਨਵੋਕੇਸ਼ਨ ਦੇ ਮੁੱਖ ਮਹਿਮਾਨ ਬਣਨ ਨਾਲੋਂ ਸੇਵਾਦਾਰ ਬਣਨਾ ਮੇਰੇ ਲਈ ਵੱਡਾ ਸਨਮਾਨ ਹੈ ਜਿੱਥੋਂ ਉਨ੍ਹਾਂ ਬੀਏ ਦੀ ਡਿਗਰੀ ਪ੍ਰਾਪਤ ਕਰਦਿਆਂ ਆਪਣੇ ਯੋਗ ਅਧਿਆਪਕਾ ਕੋਲੋਂ ਬਹੁਤ ਕੁਝ ਸਿੱਖਿਆ ਹੈ।

ਬਿਜਲੀ ਮੰਤਰੀ ਵੱਲੋਂ 337 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ Read More »

ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ

ਚੰਡੀਗੜ੍ਹ, 7 ਅਪ੍ਰੈਲ – ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਵਿਦਿਆਰਥੀ ਆਦਿੱਤਿਆ ਠਾਕੁਰ ਕਤਲ ਕਾਂਡ ਵਿੱਚ ਅਥਾਰਿਟੀ ਵੱਲੋਂ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਵਿਦਿਆਰਥੀਆਂ ਵੱਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਯੂਨੀਵਰਸਿਟੀ ਦਾ ਗੇਟ ਨੰਬਰ 2 ਵੀ ਬੰਦ ਕਰ ਦਿੱਤਾ ਹੈ।ਸਾਂਝੀ ਵਿਦਿਆਰਥੀ ਸੰਘਰਸ਼ ਕਮੇਟੀ ਦੇ ਬੈਨਰ ਹੇਠ ਇਕੱਠੇ ਹੋਏ ਵਿਦਿਆਰਥੀਆਂ ਨੇ ਸਟੂਡੈਂਟਸ ਸੈਂਟਰ ਵਿੱਚ ਅਥਾਰਿਟੀ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪੀਯੂ ਦੀ ਅਥਾਰਿਟੀ ਇੱਕ ਵਿਦਿਆਰਥੀ ਦੇ ਕਤਲ ਵਾਸਤੇ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਬਣਦੀ ਵਿਭਾਗੀ ਅਤੇ ਪੁਲੀਸ ਕਾਰਵਾਈ ਨਹੀਂ ਕਰਵਾ ਰਹੀ।

ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ Read More »

ਪੰਜਾਬ ਹੋਮ ਗਾਰਡ ਦੇ ਸੇਵਾ ਮੁਕਤ ਮੁਲਾਜ਼ਮਾਂ ਵੱਲੋਂ ਕੌਮੀ ਹਾਈਵੇ ਜਾਮ

ਸੰਗਰੂਰ, 7 ਅਪ੍ਰੈਲ – ਸੰਗਰੂਰ ’ਚ ਪੰਜਾਬ ਹੋਮ ਗਾਰਡ ਦੇ ਸੇਵਾ ਮੁਕਤ ਮੁਲਾਜ਼ਮ ਅੱਜ ਜ਼ੀਰਕਪੁਰ-ਬਠਿੰਡਾ ਕੌਮੀ ਹਾਈਵੇ ਉਪਰ ਆਵਾਜਾਈ ਠੱਪ ਕਰ ਕੇ ਵਿਸ਼ਾਲ ਰੋਸ ਧਰਨੇ ’ਤੇ ਡੱਟ ਗਏ ਹਨ। ਸਵੇਰੇ ਕਰੀਬ 10.30 ਵਜੇ ਤੋਂ ਕੌਮੀ ਹਾਈਵੇ -7 ਜਾਮ ਹੈ ਅਤੇ ਟਰੈਫਿਕ ਪ੍ਰਭਾਵਿਤ ਹੋ ਰਹੀ ਹੈ। ਧਰਨਾਕਾਰੀ ਪੈਨਸ਼ਨ, ਭੱਤੇ, ਮੈਡੀਕਲ ਸਹੂਲਤ ਅਤੇ ਹੋਰ ਕੋਈ ਵੀ ਲਾਭ ਨਾ ਮਿਲਣ ਤੋਂ ਖਫਾ ਹਨ। ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ ਰਿਟਾਇਰਡ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਮਿੱਠੂ ਸਿੰਘ ਨੇ ਕਿਹਾ ਕਿ ਪੰਜਾਬ ਦੇ ਕਰੀਬ ਪੰਜ ਹਜ਼ਾਰ ਤੋਂ ਵੱਧ ਸੇਵਾ ਮੁਕਤ ਹੋਮ ਗਾਰਡ ਜਵਾਨਾਂ ਨੂੰ ਪੈਨਸ਼ਨ ਨਹੀਂ ਮਿਲ ਰਹੀ, ਜਦੋਂ ਕਿ ਕਰੀਬ ਦਸ ਹਜ਼ਾਰ ਜਵਾਨ ਡਿਊਟੀ ਨਿਭਾ ਰਹੇ ਹਨ। ਉਨ੍ਹਾ ਕਿਹਾ ਕਿ ਮਈ 2022 ’ਚ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਸੀ ਪਰ ਪੈਨਸ਼ਨ ਤਾਂ ਕੀ ਮਿਲਣੀ ਸੀ, ਬਾਅਦ ’ਚ ਮੁੱਖ ਮੰਤਰੀ ਨੇ ਮੀਟਿੰਗ ਵੀ ਨਹੀਂ ਕੀਤੀ। ਉਹਨਾਂ ਕਿਹਾ ਕਿ ਸੇਵਾ ਮੁਕਤੀ ਤੋਂ ਬਾਅਦ ਉਨ੍ਹਾਂ ਨੂੰ ਇੱਕ ਰੁਪਈਆ ਵੀ ਨਹੀਂ ਮਿਲਦਾ ਜਦੋਂ ਕਿ ਅਤਿਵਾਦ ਸਮੇਂ 368 ਜਵਾਨ ਸ਼ਹੀਦ ਹੋ ਗਏ ਸਨ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਧਰਨਾ ਜਾਰੀ ਰਹੇਗਾ।

ਪੰਜਾਬ ਹੋਮ ਗਾਰਡ ਦੇ ਸੇਵਾ ਮੁਕਤ ਮੁਲਾਜ਼ਮਾਂ ਵੱਲੋਂ ਕੌਮੀ ਹਾਈਵੇ ਜਾਮ Read More »