April 14, 2025

ਭਾਰਤੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਮਨਾਇਆ

*ਬੀ ਆਈ ਐਸ ਸੰਸਥਾਵਾਂ ਗਗੜਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ *ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਾਪਿਤ ਬੁੱਤ ਉੱਪਰ ਡਿਪਟੀ ਕਮਿਸ਼ਨਰ ਅਤੇ ਹੋਰ ਹਸਤੀਆਂ ਨੇ ਫੁੱਲ ਮਾਲਾਵਾਂ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ ਮੋਗਾ, 14 ਅਪ੍ਰੈਲ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਮੌਕੇ ਜ਼ਿਲਾ ਪ੍ਰਸ਼ਾਸ਼ਨ ਮੋਗਾ ਤਰਫ਼ੋਂ ਇੱਕ ਸੰਖੇਪ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਸ਼ੁਰੂਆਤ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿੱਚ ਸਥਾਪਿਤ ਬੁੱਤ ਉੱਪਰ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਫੁੱਲ ਮਾਲਾਵਾਂ ਭੇਟ ਕਰਕੇ ਕੀਤੀ। ਇਸ ਮੌਕੇ ਉਹਨਾਂ ਨਾਲ ਸਹਾਇਕ ਕਮਿਸ਼ਨਰ (ਜ) ਸ਼੍ਰੀ ਹਿਤੇਸ਼ ਵੀਰ ਗੁਪਤਾ, ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਅਫ਼ਸਰ ਸ਼੍ਰੀ ਕੁਲਵੰਤ ਸਿੰਘ ਸੰਧੂ ਵੀ ਮੌਜੂਦ ਸਨ। ਇਸ ਤੋਂ ਬਾਅਦ ਇਸ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਬੀ ਆਈ ਐਸ ਸੰਸਥਾਵਾਂ ਗਗੜਾ ( ਕੋਟ ਈਸੇ ਖਾਂ) ਵਿਖੇ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਹਾਜ਼ਰੀਨ ਅਤੇ ਆਏ ਮਹਿਮਾਨਾਂ ਵੱਲੋਂ ਜੋਤੀ ਪ੍ਰਜਵਲਿਤ ਕਰਕੇ ਕੀਤੀ ਗਈ। ਇਸ ਸਮਾਗਮ ਵਿੱਚ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ, ਮੇਅਰ ਨਗਰ ਨਿਗਮ ਸ੍ਰ ਬਲਜੀਤ ਸਿੰਘ ਚਾਨੀ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ, ਐਸ ਡੀ ਐਮ ਸਵਾਤੀ ਤੋਂ ਇਲਾਵਾ ਹੋਰ ਵੀ ਪ੍ਰਮੁੱਖ ਹਸਤੀਆਂ ਹਾਜ਼ਰ ਸਨ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗਾਣ ਪੇਸ਼ ਕਰਕੇ ਮਾਹੌਲ ਨੂੰ ਉਤਸ਼ਾਹ ਨਾਲ ਭਰ ਦਿੱਤਾ ਗਿਆ। ਉਪਰੰਤ ਹਾਜ਼ਰ ਸ਼ਖਸੀਅਤਾਂ ਵੱਲੋਂ ਬਾਬਾ ਸਾਹਿਬ ਨੂੰ ਸ਼ਰਧਾ ਦੇ ਸੁਮਨ ਅਰਪਿਤ ਕਰਦਿਆਂ ਉਨ੍ਹਾਂ ਦੇ ਵਿਚਾਰਾਂ, ਸੰਘਰਸ਼ਾਂ ਅਤੇ ਯੋਗਦਾਨਾਂ ਨੂੰ ਸਲਾਮ ਕੀਤਾ ਗਿਆ। ਸ੍ਰ ਮਨਜੀਤ ਸਿੰਘ ਬਿਲਾਸਪੁਰ ਅਤੇ ਸ੍ਰ ਦਵਿੰਦਰਜੀਤ ਸਿੰਘ ਦੋਨਾਂ ਵਿਧਾਇਕਾਂ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਉਹਨਾਂ ਦੀ ਭਲਾਈ ਲਈ ਸੁਰੂ ਕੀਤੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਦਿਵਾਇਆ ਜਾਵੇਗਾ। ਉਨਾਂ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਤੇ ਸਾਥੀਆਂ ਨੇ ਭਾਰਤੀ ਸੰਵਿਧਾਨ ਦਾ ਨਿਰਮਾਣ ਕਰਕੇ ਸਾਰੇ ਦੇਸ਼ ਨੂੰ ਇਕ ਸੂਤਰ ਵਿੱਚ ਪਰੋਇਆ ਅਤੇ ਉਨਾਂ ਨੇ ਭਾਰਤ ਦੇ ਹਰੇਕ ਨਾਗਰਿਕ ਨੂੰ ਸੰਵਿਧਾਨ ਰਾਹੀਂ ਬਰਾਬਰਤਾ ਦੇ ਹੱਕ ਪ੍ਰਦਾਨ ਕਰਵਾਏ ।ਉਨਾਂ ਨੇ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ। ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਕਿਹਾ ਕਿ ਬਾਬਾ ਸਾਹਿਬ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਉਨਾਂ ਕਿਹਾ ਕਿ ਜਿੱਥੇ ਸਾਡਾ ਸੰਵਿਧਾਨ ਸਾਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਦਾ ਹੈ ਉੱਥੇ ਸਾਨੂੰ ਆਪਣੇ ਸੰਵਿਧਾਨਕ ਫਰਜ਼ਾਂ ਪ੍ਰਤੀ ਵੀ ਸੁਚੇਤ ਹੋਣ ਦੀ ਲੋੜ ਹੈ ।ਉਨਾਂ ਕਿਹਾ ਕਿ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਅਣਥੱਕ ਮਿਹਨਤ ਸਦਕਾ ਹੀ ਅੱਜ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਬਣਿਆ ਹੈ ਅਤੇ ਵੱਖ ਵੱਖ ਖੇਤਰਾਂ ਵਿੱਚ ਪੂਰੀ ਦੁਨੀਆਂ ਦਾ ਮਾਰਗ ਦਰਸ਼ਨ ਕਰ ਰਿਹਾ ਹੈ ।ਉਨਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇਸ਼ ਦੇ ਲੋਕਾਂ ਲਈ ਹਮੇਸ਼ਾ ਮਾਰਗ ਦਰਸ਼ਕ ਅਤੇ ਪ੍ਰੇਰਨਾ ਸਰੋਤ ਬਣੇ ਰਹਿਣਗੇ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸ਼ਨ ਦੀ ਹਮੇਸਾਂ ਇਹ ਕੋਸ਼ਿਸ਼ ਰਹਿੰਦੀ ਹੈ ਕਿ ਦੱਬੇ ਕੁੱਚਲੇ ਵਰਗਾਂ ਨੂੰ ਪੈਰਾਂ ਉੱਤੇ ਖੜਾ ਕਰਨ ਵਿੱਚ ਹਰ ਸੰਭਵ ਮੱਦਦ ਕੀਤੀ ਜਾ ਸਕੇ। ਮੇਅਰ ਨਗਰ ਨਿਗਮ ਸ੍ਰ ਬਲਜੀਤ ਸਿੰਘ ਚਾਨੀ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ ਤੋਂ ਇਲਾਵਾ ਹੋਰ ਵੀ ਪ੍ਰਮੁੱਖ ਹਸਤੀਆਂ ਵੱਲੋਂ ਬਾਬਾ ਸਾਹਿਬ ਦੇ ਭਾਰਤੀ ਸੰਵਿਧਾਨ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਯਾਦ ਕਰਕੇ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਗਮਾਡਾ ਜਸਵਿੰਦਰ ਸਿੰਘ ਸਿੱਧੂ, ਮਾਰਕੀਟ ਕਮੇਟੀ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਅਤੇ ਬਾਬਾ ਈਸ਼ਰ ਸਿੰਘ ਸੰਸਥਾਵਾਂ ਦੇ ਚੇਅਰਮੈਨ ਡਾ. ਨਵਜੋਤ ਸਿੰਘ ਧਾਲੀਵਾਲ ਵੀ ਮੌਜੂਦ ਸਨ।

ਭਾਰਤੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਮਨਾਇਆ Read More »

ਪ੍ਰਧਾਨ ਮੰਤਰੀ ਨੇ ਹਿਸਾਰ-ਅਯੁੱਧਿਆ ਉਡਾਣ ਨੂੰ ਹਰੀ ਝੰਡੀ ਦਿੱਤੀ

ਹਿਸਾਰ, 14 ਅਪ੍ਰੈਲ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਇੱਥੋਂ ਅਯੁੱਧਿਆ ਲਈ ਇਕ ਵਪਾਰਕ ਉਡਾਣ ਨੂੰ ਹਰੀ ਝੰਡੀ ਦਿਖਾਈ। ਇਸਦੇ ਨਾਲ ਹੀ ਉਨ੍ਹਾਂ ਹਵਾਈ ਅੱਡੇ ਅਤੇ ਨਵੀਂ ਟਰਮੀਨਲ ਇਮਾਰਤ ਦਾ ਨੀਂਹ ਪੱਥਰ ਰੱਖਿਆ। ਇੱਥੇ ਸਥਿਤ ਮਹਾਰਾਜਾ ਅਗਰਸੇਨ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ 410 ਕਰੋੜ ਰੁਪਏ ਤੋਂ ਵੱਧ ਦੀ ਅਨੁਮਾਨਤ ਲਾਗਤ ਨਾਲ ਬਣਾਈ ਜਾਵੇਗੀ। ਇਸ ਵਿਚ ਇਕ ਅਤਿ-ਆਧੁਨਿਕ ਯਾਤਰੀ ਟਰਮੀਨਲ, ਇਕ ਕਾਰਗੋ ਟਰਮੀਨਲ ਅਤੇ ਇਕ ਏਟੀਸੀ ਇਮਾਰਤ ਸ਼ਾਮਲ ਹੋਵੇਗੀ। ਇਸ ਪ੍ਰੋਜੈਕਟ ਨੂੰ ਦੋ ਸਾਲਾਂ ਵਿੱਚ ਪੂਰਾ ਕਰਨ ਦਾ ਟੀਚਾ ਹੈ।ਸ੍ਰੀ ਮੋਦੀ ਨੇ ਇੱਥੋਂ ਅਯੁੱਧਿਆ ਲਈ ਸ਼ੁਰੂਆਤੀ ਉਡਾਣ ਨੂੰ ਹਰੀ ਝੰਡੀ ਦਿਖਾਉਂਦੇ ਹੋਏ ਇਕ ਬਿਆਨ ਵਿਚ ਪਹਿਲਾਂ ਕਿਹਾ ਕਿ ਹਿਸਾਰ ਤੋਂ ਅਯੁੱਧਿਆ ਲਈ ਹਫ਼ਤੇ ਵਿਚ ਦੋ ਵਾਰ ਨਿਰਧਾਰਤ ਉਡਾਣਾਂ ਅਤੇ ਜੰਮੂ, ਅਹਿਮਦਾਬਾਦ, ਜੈਪੁਰ ਅਤੇ ਚੰਡੀਗੜ੍ਹ ਲਈ ਹਫ਼ਤੇ ਵਿਚ ਤਿੰਨ ਉਡਾਣਾਂ ਹਰਿਆਣਾ ਦੀ ਹਵਾਬਾਜ਼ੀ ਸੰਪਰਕ ਵਿਚ ਇਕ ਮਹੱਤਵਪੂਰਨ ਹੁਲਾਰਾ ਦੇਣਗੀਆਂ।

ਪ੍ਰਧਾਨ ਮੰਤਰੀ ਨੇ ਹਿਸਾਰ-ਅਯੁੱਧਿਆ ਉਡਾਣ ਨੂੰ ਹਰੀ ਝੰਡੀ ਦਿੱਤੀ Read More »

ਯੁਵਕ ਸੇਵਾਵਾਂ ਕਲੱਬ ਭੁੱਲਾਰਾਈ ਨੇ ਮਨਾਇਆ ਬਾਬਾ ਸਾਹਿਬ ਡਾ. ਅੰਬੇਡਕਰ ਦਾ 135ਵਾਂ ਜਨਮ ਦਿਵਸ

* ਡਾ. ਅੰਬੇਡਕਰ ਨੇ ਭਾਰਤ ਨੂੰ ਦਿੱਤਾ ਦੁਨੀਆ ਦਾ ਬਿਹਤਰੀਨ ਸੰਵਿਧਾਨ : ਦਵਿੰਦਰ ਕੁਲਥਮ * ਵੋਕੇਸ਼ਨਲ ਸੈਂਟਰ ਦੀਆਂ ਲੜਕੀਆਂ ਦੇ ਕਰਵਾਏ ਕਵਿਜ ਮੁਕਾਬਲੇ ਫਗਵਾੜਾ, 14 ਅਪ੍ਰੈਲ (ਏ.ਡੀ.ਪੀ ਨਿਊਜ਼) – ਯੁਵਕ ਸੇਵਾਵਾਂ ਕਲੱਬ ਭੁੱਲਾਰਾਈ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਬੀ.ਆਰ. ਅੰਬੇਡਕਰ ਦੀ 135ਵੀਂ ਜਨਮ ਜਯੰਤੀ ਯੁਵਕ ਸੇਵਾਵਾਂ ਵਿਭਾਗ ਕਪੂਰਥਲਾ ਦੇ ਸਹਾਇਕ ਡਾਇਰੈਕਟਰ ਰਵੀ ਦਾਰਾ ਦੇ ਨਿਰਦੇਸ਼ਾਂ ਅਨੁਸਾਰ ਸਥਾਨਕ ਸਕੀਮ ਨੰਬਰ 3, ਹੁਸ਼ਿਆਰਪੁਰ ਰੋਡ ਵਿਖੇ, ਸੋਸਵਾ ਪੰਜਾਬ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਸਰਬ ਨੌਜਵਾਨ ਸਭਾ ਦੇ ਵੋਕੇਸ਼ਨਲ ਸੈਂਟਰ ‘ਚ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਕਲੱਬ ਦੇ ਪ੍ਰਧਾਨ ਜਸ਼ਨਪ੍ਰੀਤ ਅਤੇ ਜਨਰਲ ਸਕੱਤਰ ਮਨਦੀਪ ਬਾਸੀ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਦਵਿੰਦਰ ਕੁਲਥਮ, ਪ੍ਰਧਾਨ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਚੱਕ ਹਕੀਮ ਫਗਵਾੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਵਿਸ਼ੇਸ਼ ਮਹਿਮਾਨਾਂ ਵਜੋਂ ਆਮ ਆਦਮੀ ਪਾਰਟੀ ਐਸ.ਸੀ. ਵਿੰਗ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੰਤੋਸ਼ ਕੁਮਾਰ ਗੋਗੀ ਅਤੇ ਕਿਸ਼ਨ ਚੰਦ ਛਿੰਦੀ ਨੇ ਹਾਜ਼ਰੀ ਲਗਵਾਈ। ਸਮਾਗਮ ਦੀ ਪ੍ਰਧਾਨਗੀ ਸਰਬ ਨੌਜਵਾਨ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਕੀਤੀ। ਸਮਾਗਮ ਦੌਰਾਨ ਸਭ ਤੋਂ ਪਹਿਲਾਂ ਪਤਵੰਤਿਆਂ ਨੇ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੀ ਤਸਵੀਰ ਨੂੰ ਫੁੱਲ ਮਾਲਾਵਾਂ ਭੇਂਟ ਕੀਤੀਆਂ। ਉਪਰੰਤ ਮੁੱਖ ਮਹਿਮਾਨ ਦਵਿੰਦਰ ਕੁਲਥਮ ਨੇ ਆਪਣੇ ਸੰਬੋਧਨ ਵਿੱਚ ਡਾ. ਅੰਬੇਡਕਰ ਦੀ ਸੰਖੇਪ ਜੀਵਨੀ ‘ਤੇ ਚਾਨਣਾ ਪਾਇਆ ਅਤੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਇੱਕ ਮਹਾਨ ਸਮਾਜ ਸੁਧਾਰਕ, ਵਕੀਲ, ਅਰਥਸ਼ਾਸਤਰੀ ਅਤੇ ਸਿਆਸਤਦਾਨ ਸਨ। ਉਨ੍ਹਾਂ ਨੇ ਸਮਾਜ ਦੇ ਹੇਠਲੇ ਵਰਗਾਂ, ਖਾਸ ਕਰਕੇ ਦਲਿਤਾਂ ਦੇ ਹੱਕਾਂ ਲਈ ਲੜਾਈ ਲੜੀ ਅਤੇ ਭਾਰਤੀ ਸੰਵਿਧਾਨ ਦੇ ਖਰੜੇ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਇਕੱਠ ਨੂੰ ਸੰਬੋਧਨ ਕਰਦਿਆਂ ਸੰਤੋਸ਼ ਕੁਮਾਰ ਗੋਗੀ ਨੇ ਦੱਸਿਆ ਕਿ ਡਾ. ਅੰਬੇਡਕਰ ਨੇ ਐਲਫਿਨਸਟੋਨ ਕਾਲਜ, ਬੰਬਈ ਤੋਂ ਅਰਥ ਸ਼ਾਸਤਰ ਅਤੇ ਰਾਜਨੀਤੀ ਸ਼ਾਸਤਰ ਵਿੱਚ ਬੈਚਲਰ ਦੀ ਡਿਗਰੀ ਪ੍ਰਾਪਤ ਕੀਤੀ। ਬਾਅਦ ‘ਚ ਉਹਨਾਂ ਨੇ ਕੋਲੰਬੀਆ ਯੂਨੀਵਰਸਿਟੀ (ਯੂ.ਐਸ.ਏ.) ਅਤੇ ਲੰਡਨ ਸਕੂਲ ਆਫ਼ ਇਕਨਾਮਿਕਸ (ਯੂਕੇ) ਤੋਂ ਉੱਚ ਸਿੱਖਿਆ ਪ੍ਰਾਪਤ ਕੀਤੀ। ਉਸ ਸਮੇਂ ਉਹਨਾਂ ਦੀ ਗਿਣਤੀ ਦੁਨੀਆ ਦੇ ਛੇ ਪ੍ਰਮੁੱਖ ਬੁੱਧੀਜੀਵੀਆਂ ਵਿੱਚ ਕੀਤੀ ਜਾਂਦੀ ਸੀ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਡਾ. ਅੰਬੇਡਕਰ ਨੇ ਛੂਆ-ਛਾਤ ਅਤੇ ਸਮਾਜਿਕ ਵਿਤਕਰੇ ਵਿਰੁੱਧ ਸੰਘਰਸ਼ ਕਰਦਿਆਂ ਸਮਾਜ ਵਿੱਚ ਸਮਾਨਤਾ ਸਥਾਪਤ ਕਰਨ ਦਾ ਯਤਨ ਕੀਤਾ। ਉਹ ਆਜਾਦ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਸਨ ਅਤੇ ਭਾਰਤੀ ਸੰਵਿਧਾਨ ਸਭਾ ਦੀ ਡਰਾਫਟ ਕਮੇਟੀ ਦੇ ਚੇਅਰਮੈਨ ਵੀ ਸਨ। ਇਸੇ ਲਈ ਉਨ੍ਹਾਂ ਨੂੰ ਭਾਰਤੀ ਸੰਵਿਧਾਨ ਦਾ ਨਿਰਮਾਤਾ ਮੰਨਿਆ ਜਾਂਦਾ ਹੈ। ਇਸ ਦੌਰਾਨ ਬਾਬਾ ਸਾਹਿਬ ਦੇ ਜੀਵਨ ’ਤੇ ਆਧਾਰਿਤ ਵੋਕੇਸ਼ਨਲ ਸੇਂਟਰ ਦੀਆਂ ਸਿੱਖਿਆਰਥਣਾਂ ਦੇ ਕੁਇਜ਼ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਅਖੀਰ ਵਿਚ ਕਲੱਬ ਦੇ ਪ੍ਰਧਾਨ ਜਸ਼ਨਪ੍ਰੀਤ ਨੇ ਸਮੂਹ ਪਤਵੰਤਿਆਂ ਦਾ ਪਹੁੰਚਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਮੈਡਮ ਤਨੂ, ਮੈਡਮ ਸਪਨਾ ਸ਼ਾਰਦਾ, ਮੈਡਮ ਆਸ਼ੂ ਬੱਗਾ, ਮੈਡਮ ਨਵਜੋਤ ਕੌਰ, ਮੈਡਮ ਗੁਰਜੀਤ ਕੌਰ, ਵਿੱਕੀ ਸਿੰਘ, ਗੁਰਸ਼ਰਨ ਬਾਸੀ, ਰਾਮ ਕਿਸ਼ਨ ਭੱਟੀ, ਵਿਜੇ ਬੰਗਾ, ਡਾ: ਗੁਰਦੀਪ ਸਿੰਘ ਬਲਾਕ ਪ੍ਰਧਾਨ ਤੋਂ ਇਲਾਵਾ ਸੈਂਟਰ ਦੀਆਂ ਸਿਖਿਆਰਥਣਾਂ ਸਿਮਰਨ, ਅਮਨਪ੍ਰੀਤ, ਕੋਮਲ, ਕਿਰਮਨ, ਹਰਮਨ, ਪ੍ਰਿਯੰਕਾ, ਹਰਪ੍ਰੀਤ, ਨੀਰਜ, ਸਨੇਹਾ, ਜਸਪ੍ਰੀਤ, ਪ੍ਰਿਆ, ਰੀਟਾ, ਨੇਹਾ, ਰਿੰਪੀ ਰਾਣੀ, ਸੁਰਜੀਤ, ਖੁਸ਼ੀ, ਰਜਨੀ, ਜਸਪ੍ਰੀਤ ਕੌਰ, ਸਨੇਹਾ, ਈਸ਼ਾ, ਮੁਸਕਾਨ ਸ਼ਰਮਾ, ਆਰਤੀ, ਸਲੋਨੀ ਯਾਦਵ, ਕੌਸ਼ਲਿਆ, ਰੋਸ਼ਨੀ, ਪਿੰਕੀ, ਗੁਰਪ੍ਰੀਤ ਕੌਰ, ਹਰਪ੍ਰੀਤ ਕੌਰ, ਮਨਪ੍ਰੀਤ ਕੌਰ, ਨਿਸ਼ਾ, ਮਨਰਾਜ, ਭਾਵਨਾ, ਕਮਲ, ਗੁਰਪ੍ਰੀਤ ਕੌਰ, ਰਮਨਦੀਪ, ਜੋਤੀ, ਰੇਣੂਕਾ, ਗੁਰਜੀਤ, ਮਹਿਕ, ਸੋਨੀਆ, ਬਲਜੀਤ, ਜੈਸਮੀਨ ਆਦਿ ਹਾਜ਼ਰ ਸਨ। ਤਸਵੀਰ ਸਮੇਤ।

ਯੁਵਕ ਸੇਵਾਵਾਂ ਕਲੱਬ ਭੁੱਲਾਰਾਈ ਨੇ ਮਨਾਇਆ ਬਾਬਾ ਸਾਹਿਬ ਡਾ. ਅੰਬੇਡਕਰ ਦਾ 135ਵਾਂ ਜਨਮ ਦਿਵਸ Read More »

ਕੌਣ ਹੈ ਮੇਹੁਲ ਚੌਕਸੀ ? 14000 ਕਰੋੜ ਰੁਪਏ ਦਾ ਘੁਟਾਲਾ ਕਰਨ ਲਈ ਲਾਈ ਇਹ ਸਕੀਮ

ਨਵੀਂ ਦਿੱਲੀ, 14 ਅਪ੍ਰੈਲ – ਕਦੇ ਹੀਰਿਆਂ ਦੇ ਵਪਾਰ ਨਾਲ ਆਪਣੀ ਕਿਸਮਤ ਚਮਕਾਉਣ ਵਾਲੇ ਅਤੇ ਪੂਰੀ ਦੁਨਿਆ ‘ਚ ਆਪਣਾ ਨਾਮ ਬਣਾਉਣ ਵਾਲੇ ਮੇਹੁਲ ਚੌਕਸੀ ਅੱਜ ਮੁੜ ਤੋਂ ਹਰ ਪਾਸੇ ਛਾਏ ਹੋਇਆ ਹੈ। ਇਸ ਦਾ ਕਾਰਨ ਹੈ ਉਸ ਦੀ ਗ੍ਰਿਫ਼ਤਾਰੀ। ਜੀ ਹਾਂ ਤੁਸੀਂ ਬਿਲਕੁਲ ਠੀਕ ਪੜ੍ਹ ਰਹੇ ਹੋ। ਆਖਰਕਾਰ ਕਈ ਸਾਲਾਂ ਦੀ ਸਖ਼ਤ ਮਿਹਨਤ ਅਤੇ ਲੰਮੇਂ ਸਮੇਂ ਤੋਂ ਬਾਅਦ ਜਾਂਚ ਏਜੰਸੀਆਂ ਸੀਬੀਆਈ ਅਤੇ ਈਡੀ ਪੀਐਨਬੀ ਘੁਟਾਲੇ ਦੇ ਮੁੱਖ ਮੁਲਜ਼ਮ ਮੇਹੁਲ ਚੋਕਸੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲ ਹੋ ਗਈਆਂ ਹਨ। ਪੀਐਨਬੀ ਘੁਟਾਲੇ ਦੇ ਦੋ ਮੁੱਖ ਮੁਲਜ਼ਮਾਂ ਵਿੱਚੋਂ ਇੱਕ, ਹੀਰਾ ਵਪਾਰੀ ਮੇਹੁਲ ਚੋਕਸੀ ਅਤੇ ਦੂਜਾ ਨੀਰਵ ਮੌਦੀ ਹੈ। ਚੌਕਸੀ ਨੂੰ ਭਾਰਤੀ ਜਾਂਚ ਟੀਮ ਨੇ ਬੈਲਜੀਅਮ ਵਿੱਚ ਗ੍ਰਿਫ਼ਤਾਰ ਕਰ ਲਿਆ। ਹੁਣ ਉਸ ਨੂੰ ਭਾਰਤ ਲਿਆਉਣ ਦੀ ਪ੍ਰਕਿਿਰਆ ਚੱਲ ਰਹੀ ਹੈ। ਕਿੰਝ ਜਾਂਚ ਹੋਈ ਤੇਜ਼ ਮੀਡੀਆ ਰਿਪੋਰਟਾਂ ਦੇ ਅਨੁਸਾਰ ਪਿਛਲੇ ਸਾਲ ਦੇ ਅੰਤ ਵਿੱਚ ਪ੍ਰਧਾਨ ਮੰਤਰੀ ਦਫ਼ਤਰ ਨੇ ਪੀਐਨਬੀ ਘੁਟਾਲੇ ਵਿੱਚ ਸ਼ਾਮਲ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਰਿਕਵਰੀ ਸੰਬੰਧੀ ਈਡੀ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਏਜੰਸੀਆਂ ਦੀਆਂ ਗਤੀਵਿਧੀਆਂ ਵੱਧ ਗਈਆਂ। ਵਿੱਤ ਮੰਤਰੀ ਦਾ ਬਿਆਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਸੰਬਰ ਵਿੱਚ ਇੱਕ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਨੀਰਵ ਮੋਦੀ ਮਾਮਲੇ ਵਿੱਚ 1052.58 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ਹੈ। ਉਨ੍ਹਾਂ ਨੇ ਇਹ ਪੈਸਾ ਨਿੱਜੀ ਅਤੇ ਸਰਕਾਰੀ ਬੈਂਕਾਂ ਨੂੰ ਵਾਪਸ ਕਰਨ ਬਾਰੇ ਵੀ ਗੱਲ ਕੀਤੀ। ਮੇਹੁਲ ਚੌਕਸੀ ਦੀਆਂ ਗੀਤਾਂਜਲੀ ਗਰੁੱਪ ਕੰਪਨੀਆਂ ਦੇ ਮਾਮਲੇ ਵਿੱਚ, ਲਗਭਗ 2565 ਕਰੋੜ ਰੁਪਏ ਦੀ ਜਾਇਦਾਦ ਦੀ ਪਛਾਣ ਕੀਤੀ ਗਈ ਸੀ। ਈਡੀ ਨੇ ਪੈਸੇ ਦੀ ਵਸੂਲੀ ਲਈ ਜਨਤਕ ਖੇਤਰ ਦੇ ਬੈਂਕਾਂ ਨਾਲ ਸਹਿਯੋਗ ਕੀਤਾ। ਮੇਹੁਲ ਚੋਕਸੀ ਕੌਣ ਹੈ? ਮੇਹੁਲ ਚੋਕਸੀ ਇੱਕ ਭਗੌੜਾ ਭਾਰਤੀ ਕਾਰੋਬਾਰੀ ਹੈ। ਉਹ ਗੀਤਾਂਜਲੀ ਗਰੁੱਪ ਦੇ ਮਾਲਕ ਹਨ। ਇਸ ਕੰਪਨੀ ਦੇ ਭਾਰਤ ਵਿੱਚ 4,000 ਗਹਿਿਣਆਂ ਦੇ ਸਟੋਰ ਸਨ। ਚੋਕਸੀ ਇਸ ਸਮੇਂ ਬੈਲਜੀਅਮ ਵਿੱਚ ਰਹਿ ਰਿਹਾ ਸੀ। ਇਸ ਤੋਂ ਪਹਿਲਾਂ, ਉਹ ਐਂਟੀਗੁਆ ਅਤੇ ਬਾਰਬੁਡਾ ਵਿੱਚ ਵੀ ਸੀ। ਉਸ ਕੋਲ ਉੱਥੋਂ ਦੀ ਨਾਗਰਿਕਤਾ ਵੀ ਹੈ।

ਕੌਣ ਹੈ ਮੇਹੁਲ ਚੌਕਸੀ ? 14000 ਕਰੋੜ ਰੁਪਏ ਦਾ ਘੁਟਾਲਾ ਕਰਨ ਲਈ ਲਾਈ ਇਹ ਸਕੀਮ Read More »

ਵਿਸਾਖੀ ਮੌਕੇ ‘ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਲੱਖਾਂ ਸ਼ਰਧਾਲੂਆਂ ਨੇ ਲਗਾਈ ਹਾਜ਼ਰੀ

ਤਲਵੰਡੀ ਸਾਬੋ 13 ਅਪ੍ਰੈਲ – ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਚੱਲ ਰਹੇ ਚਾਰ ਰੋਜ਼ਾ ਵਿਸਾਖੀ ਮੇਲੇ ਦੇ ਤੀਜੇ ਤੇ ਮੁੱਖ ਦਿਨ ਅੱਜ ਲੱਖਾਂ ਦੀ ਤਾਦਾਦ ਵਿੱਚ ਪਹੁੰਚੇ ਸ਼ਰਧਾਲੂਆਂ ਨੇ ਪਵਿੱਤਰ ਸਰੋਵਰਾਂ ਵਿੱਚ ਇਸ਼ਨਾਨ ਕਰਕੇ ਤਖ਼ਤ ਸਾਹਿਬ ਸਣੇ ਇੱਥੋਂ ਦੇ ਹੋਰ ਗੁਰਦੁਆਰਿਆਂ ਵਿੱਚ ਮੱਥਾ ਟੇਕਿਆ। ਅੱਜ ਸਵੇਰੇ ਤਖ਼ਤ ਦਮਦਮਾ ਸਾਹਿਬ ਅਤੇ ਹੋਰਨਾਂ ਗੁਰਦੁਆਰਿਆਂ ਵਿੱਚ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ। ਤਖ਼ਤ ਸਾਹਿਬ ਵਿਖੇ ਪਾਠ ਦੇ ਭੋਗ ਉਪਰੰਤ ਤਖ਼ਤ ਦਮਦਮਾ ਦੇ ਸਿੰਘ ਸਾਹਿਬ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੇ ਸੰਗਤ ਨੂੰ ਖਾਲਸੇ ਦੇ ਸਾਜਨਾ ਦਿਵਸ ਦੀ ਵਧਾਈ ਦਿੱਤੀ ਤੇ ਸਿੱਖ ਧਰਮ ਵਿੱਚ ਵਿਸਾਖੀ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਸਿੰਘ ਸਾਹਿਬ ਨੇ ਸੰਗਤ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਦਾ ਸੰਦੇਸ਼ ਵੀ ਦਿੱਤਾ। ਇਸ ਤੋਂ ਇਲਾਵਾ ਸੰਤ ਸੇਵਕ ਬੁੰਗਾ ਮਸਤੂਆਣਾ ਸਾਹਿਬ, ਗੁਰਦੁਆਰਾ ਦੇਗਸਰ ਬੇਰ ਸਾਹਿਬ ਮੁੱਖ ਛਾਉਣੀ ਬੁੱਢਾ ਦਲ (ਨਿਹੰਗ ਸਿੰਘਾਂ), ਗੁਰਦੁਆਰਾ ਬੁੰਗਾ ਨਾਨਕਸਰ ਆਦਿ ਧਾਰਮਿਕ ਅਸਥਾਨਾਂ ’ਤੇ ਵੀ ਅਖੰਡ ਪਾਠਾਂ ਦੇ ਭੋਗ ਪਾਏ ਗਏ। ਧਾਰਮਿਕ ਅਸਥਾਨਾਂ ਵਿੱਚ ਸਿੱਖ ਵਿਦਵਾਨਾਂ ਨੇ ਕਥਾ ਕੀਰਤਨ ਤੇ ਗੁਰਬਾਣੀ ਵਿਚਾਰਾਂ ਸੰਗਤਾਂ ਨਾਲ ਸਾਂਝੀਆਂ ਕੀਤੀਆਂ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗਤਕੇ ਦੇ ਮੁਕਾਬਲੇ ਕਰਵਾਏ ਗਏ ਤੇ ਅੰਮ੍ਰਿਤ ਸੰਚਾਰ ਵੀ ਕੀਤਾ ਗਿਆ। ਸ਼ਰਧਾਵਾਨਾਂ ਵੱਲੋਂ ਸੰਗਤਾਂ ਲਈ ਲੰਗਰ ਤੇ ਠੰਢੇ ਮਿੱਠੇ ਪਾਣੀ ਦੀਆਂ ਛਬੀਲਾਂ ਦਾ ਪ੍ਰਬੰਧ ਕੀਤਾ ਗਿਆ। ਅੱਜ ਕੱਢਿਆ ਜਾਵੇਗਾ ਮਹੱਲਾ ਮੇਲੇ ਦੇ ਆਖ਼ਰੀ ਦਿਨ 14 ਅਪਰੈਲ ਨੂੰ ਸ਼੍ਰੋਮਣੀ ਕਮੇਟੀ ਸਵੇਰ ਸਮੇਂ ਮਹੱਲਾ ਕੱਢੇਗੀ। ਜਦ ਕਿ ਛਿਆਨਵੇਂ ਕਰੋੜੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਮੁੱਖ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਦੇਖ-ਰੇਖ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਨਿਹੰਗ ਸਿੰਘ ਜਥੇਬੰਦੀਆਂ ਘੋੜਿਆਂ ’ਤੇ ਸਵਾਰ ਹੋ ਕੇ ਰਵਾਇਤੀ ਮਹੱਲਾ ਕੱਢਣਗੀਆਂ। ਘੋੜ ਸਵਾਰ ਨਿਹੰਗ ਸਿੰਘ ਖੁੱਲ੍ਹੇ ਮੈਦਾਨ ਵਿੱਚ ਘੋੜ ਸਵਾਰੀ ਦੇ ਜੌਹਰ ਦਿਖਾਉਣਗੇ। ਵਿਸਾਖੀ ਮੇਲੇ ਮੌਕੇ ਕਰੰਟ ਲੱਗਣ ਕਾਰਨਕਈ ਝੁਲਸੇ ਨੌਜਵਾਨ ਵਿਸਾਖੀ ਮੇਲੇ ਮੌਕੇ ਅੱਜ ਇੱਥੇ ਤਖ਼ਤ ਦਮਦਮਾ ਸਾਹਿਬ ਦੇ ਚਰਨਕੁੰਡ ਕੋਲ ਕਰੰਟ ਲੱਗਣ ਕਾਰਨ ਇੱਕ ਸ਼ਰਧਾਲੂ ਦੀ ਮੌਤ ਹੋ ਗਈ ਤੇ ਕਈ ਝੁਲਸੇ ਗਏ। ਇਸ ਦੌਰਾਨ ਮਚੀ ਭਗਦੜ ਨੂੰ ਟਾਸਕ ਫੋਰਸ ਤੇ ਪੁਲੀਸ ਮੁਲਾਜ਼ਮਾਂ ਨੇ ਕੰਟਰੋਲ ਕੀਤਾ। ਕਰੰਟ ਲੱਗਣ ਵਾਲੇ ਸ਼ਰਧਾਲੂਆਂ ਨੂੰ ਭੀੜ ਵਿੱਚੋਂ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਭਿੰੰਦਰ ਸਿੰਘ (24) ਵਾਸੀ ਸੂਰਤੀਆ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ, ਜਦਕਿ ਦੂਜਿਆਂ ਦਾ ਇਲਾਜ ਚੱਲ ਰਿਹਾ ਹੈ। ਇਸ ਮੌਕੇ ਹਾਜ਼ਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਮੱਥਾ ਟੇਕਣ ਲਈ ਆਏ ਸਨ। ਜਦ ਉਹ ਸਾਰੇ ਜਣੇ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਲਈ ਚਰਨਕੁੰਡ ਕੋਲ ਕਤਾਰਾਂ ਵਿੱਚ ਖੜ੍ਹੇ ਸਨ ਤਾਂ ਅਚਾਨਕ ਇੱਥੇ ਲੱਗੇ ਲੋਹੇ ਦੇ ਖੰਭੇ ਨੂੰ ਹੱਥ ਲੱਗਣ ਕਾਰਨ ਕਰੰਟ ਲੱਗ ਗਿਆ। ਕਰੰਟ ਨੇ ਕਈਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਸਤਪਾਲ ਸਿੰਘ ਤੇ ਜਗਵਿੰਦਰ ਸਿੰਘ ਵਾਸੀ ਦਲੇਲਵਾਲਾ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।

ਵਿਸਾਖੀ ਮੌਕੇ ‘ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਲੱਖਾਂ ਸ਼ਰਧਾਲੂਆਂ ਨੇ ਲਗਾਈ ਹਾਜ਼ਰੀ Read More »

ਵਿਸਾਖੀ ‘ਤੇ ਬਿਆਸ ਦਰਿਆ ਵਿਚ ਨਹਾਉਣ ਗਏ ਚਾਰ ਨੌਜਵਾਨਾਂ ਦੀ ਹੋਈ ਮੌਤ

ਸੁਲਤਾਨਪੁਰ ਲੋਧੀ, 14 ਅਪ੍ਰੈਲ – ਕੱਲ੍ਹ ਵਿਸਾਖੀ ਦੇ ਤਿਉਹਾਰ ‘ਤੇ ਪਿੰਡ ਪੀਰੇਵਾਲ ਦੇ ਨੌਜਵਾਨ ਬਿਆਸ ਦਰਿਆ ਵਿੱਚ ਨਹਾਉਣ ਗਏ ਸਨ ਇਹ ਚਾਰ ਨੌਜਵਾਨਾਂ ਦੇ ਡੁੱਬਣ ਦਾ ਸਮਾਚਾਰ ਸਾਹਮਣੇ ਆਇਆ ਸੀ। ਸਾਬਕਾ ਸਰਪੰਚ ਹਰਜਿੰਦਰ ਸਿੰਘ ਪੀਰੇਵਾਲ ਨੇ ਦੱਸਿਆ ਕਿ ਪਿੰਡ ਦੇ ਛੇ ਨੌਜਵਾਨ ਦਰਿਆ ਬਿਆਸ ਨਹਾਉਣ ਗਏ ਸਨ, ਜਿਨ੍ਹਾਂ ਵਿਚ ਦੋ ਸਕੇ ਭਰਾ ਉਸ ਦੇ ਵੱਡੇ ਭਰਾ ਦੇ ਪੋਤਰੇ ਹਨ। ਭਾਵੇਂ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਬਹੁਤ ਘੱਟ ਹੈ,ਪਰ ਇਕ ਦਮ ਡੂੰਘੇ ਪਾਣੀ ਵਿੱਚ ਵਹਿ ਜਾਣ ਤੇ ਇਕ ਦੂਸਰੇ ਨੂੰ ਬਚਾਉਂਦੇ ਹੋਏ ਚਾਰੇ ਨੌਜਵਾਨ ਡੁੱਬ ਗਏ ਤੇ ਬਾਹਰ ਖੜ੍ਹੇ ਇਨ੍ਹਾਂ ਦੇ ਦੋ ਸਾਥੀਆਂ ਨੇ ਤੁਰੰਤ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਤੇ ਪਿੰਡ ਵਾਸੀਆਂ ਨੇ ਇਹਨਾਂ ਵਿੱਚੋਂ ਦੋ ਨੌਜਵਾਨਾਂ ਨੂੰ ਕੱਲ ਹੀ ਪਾਣੀ ਵਿੱਚੋਂ ਬਾਹਰ ਕੱਢ ਲਿਆ ਗਿਆ ਸੀ ਅਤੇ ਇਹਨਾਂ ਦੋਨਾਂ ਨੌਜਵਾਨਾਂ ਦੀ ਮੌਤ ਹੋ ਗਈ, ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫੱਤੂਢੀਂਗਾ ਪੁਲਿਸ ਮੌਕੇ ‘ਤੇ ਪਹੁੰਚ ਗਈ ਸੀ ਅਤੇ ਗੋਤਾਖੋਰਾਂ ਦੀ ਮਦਦ ਨਾਲ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ। ਇਸਦੀ ਪੁਸ਼ਟੀ ਥਾਣਾ ਫੱਤੂਢੀਂਗਾ ਦੀ ਐਸਐਚਓ ਸੋਨਮਦੀਪ ਕੌਰ ਨੇ ਅਤੇ ਤਹਿਸੀਲਦਾਰ ਗੁਰਚਰਨ ਸਿੰਘ ਨੇ ਕੀਤੀ ਹੈ ਅਤੇ ਉਨ੍ਹਾਂ ਕਿਹਾ ਕਿ ਦੋ ਨੌਜਵਾਨਾਂ ਨੂੰ ਬਚਾਇਆ ਗਿਆ ਅਤੇ ਸਿਵਲ ਹਸਪਤਾਲ, ਕਪੂਰਥਲਾ ਭੇਜਿਆ ਗਿਆ ਜਿੱਥੇ ਉਨਾਂ ਨੂੰ ਮਿਤਰਕ ਐਲਾਨ ਦਿੱਤਾ ਸੀ। ਜਦੋਂ ਕਿ ਗੋਤਾਖੋਰਾਂ ਦੁਆਰਾ ਦੋ ਹੋਰ ਨੌਜਵਾਨਾਂ ਦੀ ਭਾਲ ਜਾਰੀ ਹੈ। ਬਚਾਅ ਕਾਰਜ ਜਾਰੀ ਹਨ। ਐਸਐਚਓ ਸੋਨਮਦੀਪ ਨੇ ਇਹ ਵੀ ਦੱਸਿਆ ਕਿ ਐਨਡੀਆਰਐਫ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ। ਦੂਜੇ ਪਾਸੇ, ਬਚਾਏ ਗਏ ਅਤੇ ਸਿਵਲ ਹਸਪਤਾਲ ਭੇਜੇ ਗਏ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਡਾ: ਬਿੰਦਰਾ ਨੇ ਇਹ ਵੀ ਕਿਹਾ ਕਿ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਵੱਲੋਂ ਕੋਈ ਕਾਰਵਾਈ ਨਾ ਕਰਨ ਬਾਰੇ ਲਿਖਤੀ ਬਿਆਨ ਦੇਣ ਤੋਂ ਬਾਅਦ, ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।

ਵਿਸਾਖੀ ‘ਤੇ ਬਿਆਸ ਦਰਿਆ ਵਿਚ ਨਹਾਉਣ ਗਏ ਚਾਰ ਨੌਜਵਾਨਾਂ ਦੀ ਹੋਈ ਮੌਤ Read More »

ਆਉਣ ਵਾਲੇ ਦਿਨਾਂ ‘ਚ ਫਿਰ ਬਦਲੇਗਾ ਪੰਜਾਬ ‘ਚ ਮੌਸਮ

ਚੰਡੀਗੜ੍ਹ, 14 ਅਪ੍ਰੈਲ – ਪੰਜਾਬ ਅਤੇ ਚੰਡੀਗੜ੍ਹ ਵਿੱਚ ਦੋ ਦਿਨ ਦੇ ਪਏ ਮੀਂਹ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੀ ਸੀ ਕਿ ਹੁਣ ਮੌਸਮ ਫਿਰ ਤੋਂ ਬਦਲਣ ਵਾਲਾ ਹੈ। 16 ਅਪ੍ਰੈਲ ਤੋਂ ਸ਼ੁਰੂ ਹੋ ਕੇ ਤਿੰਨ ਦਿਨਾਂ ਲਈ ਲੋਕਾਂ ਨੂੰ ਹੀਟ ਵੇਵ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.3 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਹਾਲਾਂਕਿ ਇਹ ਤਾਪਮਾਨ ਅਜੇ ਵੀ ਆਮ ਦੇ ਨੇੜੇ ਹੈ। ਕਿਹੜਾ ਸ਼ਹਿਰ ਰਿਹਾ ਸਭ ਤੋਂ ਵਧ ਗਰਮ ਮੌਸਮ ਵਿਭਾਗ ਮੁਤਾਬਕ ਬੀਤੇ ਦਿਨ ਐਤਵਾਰ ਨੂੰ ਪੰਜਾਬ ਦਾ ਬਠਿੰਡਾ ਸ਼ਹਿਰ ਸਭ ਤੋਂ ਵੱਧ ਗਰਮ ਰਿਹਾ ਹੈ। ਬਠਿੰਡਾ ਵਿੱਚ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜਦਕਿ ਘੱਟ ਤੋਂ ਘੱਟ ਤਾਪਮਾਨ 17.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਥੇ ਹੀ, ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਸਭ ਤੋਂ ਘੱਟ 15.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। 18 ਅਪ੍ਰੈਲ ਤੋਂ ਮੌਸਮ ਬਦਲਣ ਦੀ ਸੰਭਾਵਨਾ ਮੌਸਮ ਵਿਭਾਗ ਅਨੁਸਾਰ 17 ਅਪ੍ਰੈਲ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਜਦਕਿ 18 ਅਤੇ 19 ਅਪ੍ਰੈਲ ਨੂੰ ਕੁਝ ਥਾਵਾਂ ‘ਤੇ ਹਲਕੇ ਤੋਂ ਦਰਮਿਆਨੀ ਮੀਂਹ ਪੈ ਸਕਦਾ ਹੈ।

ਆਉਣ ਵਾਲੇ ਦਿਨਾਂ ‘ਚ ਫਿਰ ਬਦਲੇਗਾ ਪੰਜਾਬ ‘ਚ ਮੌਸਮ Read More »

151 ਬਾਲ ਸਾਹਿਤਕਾਰਾਂ ਲਈ ਕਵੀ ਦਰਬਾਰ ਅੱਜ 14 ਅਪ੍ਰੈਲ ਸ਼ਾਮ ਨੂੰ ਕਰਵਾਇਆ ਜਾਵੇਗਾ

ਚੰਡੀਗੜ੍ਹ, 14 ਅਪ੍ਰੈਲ – 151 ਬਾਲ ਸਾਹਿਤਕਾਰਾਂ ਨੇ ਇੱਕ ਵਿਸ਼ੇਸ਼ ਕਵੀ ਦਰਬਾਰ ਵਿੱਚ ਆਪਣੀ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸਦਾ ਆਯੋਜਨ ਅੱਜ 14 ਅਪ੍ਰੈਲ ਨੂੰ ਸ਼ਾਮ 6 ਵਜੇ ਤੋਂ 8 ਵਜੇ ਤੱਕ ਕੀਤਾ ਜਾਵੇਗਾ। ਇਸ ਸਮਾਗਮ ਵਿੱਚ ਬੱਚਿਆਂ ਨੇ ਕਵਿਤਾਵਾਂ ਰਾਹੀਂ ਨਾ ਸਿਰਫ਼ ਆਪਣੀ ਭਾਵਨਾਵਾਂ ਨੂੰ ਪੇਸ਼ ਕੀਤਾ, ਸਗੋਂ ਪੰਜਾਬੀ ਭਾਸ਼ਾ, ਸਭਿਆਚਾਰ ਅਤੇ ਬਾਲ ਸਾਹਿਤ ਨੂੰ ਵੀ ਹੋਰ ਉਚਾਈਆਂ ਤੱਕ ਲਿਜਾਣ ਦੀ ਕੋਸ਼ਿਸ਼ ਕੀਤੀ।

151 ਬਾਲ ਸਾਹਿਤਕਾਰਾਂ ਲਈ ਕਵੀ ਦਰਬਾਰ ਅੱਜ 14 ਅਪ੍ਰੈਲ ਸ਼ਾਮ ਨੂੰ ਕਰਵਾਇਆ ਜਾਵੇਗਾ Read More »

ਕਾਂਗਰਸ ਵੱਲੋਂ ਲੁਧਿਆਣਾ ਪਛਮੀ ਚੋਣਾਂ ਲਈ 2 ਮੈਂਬਰੀ ਕਮੇਟੀ ਦਾ ਕੀਤਾ ਗਠਨ

ਚੰਡੀਗੜ੍ਹ, 14 ਅਪ੍ਰੈਲ – ਕਾਂਗਰਸ ਦੇ ਵੱਲੋਂ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਲਈ 2 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਜਿਸ ਵਿੱਚ ਇੱਕ ਮੌਜੂਦਾ ਵਿਧਾਇਕ ਅਤੇ ਇੱਕ ਸਾਬਕਾ ਵਿਧਾਇਕ ਨੂੰ ਸ਼ਾਮਲ ਕੀਤਾ ਗਿਆ ਹੈ। ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਜਨਰਲ ਸਕੱਤਰ ਭੁਪੇਸ਼ ਬਘੇਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਸਲਾਹ-ਮਸ਼ਵਰਾ ਕਰਕੇ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਲਈ 2 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।

ਕਾਂਗਰਸ ਵੱਲੋਂ ਲੁਧਿਆਣਾ ਪਛਮੀ ਚੋਣਾਂ ਲਈ 2 ਮੈਂਬਰੀ ਕਮੇਟੀ ਦਾ ਕੀਤਾ ਗਠਨ Read More »

“ਜਯੰਤੀ ਦਾ ਸ਼ੋਰ, ਵਿਚਾਰਾਂ ਦੀ ਅਣਹੋਂਦ”, “ਮੂਰਤੀ ਦੀ ਪੂਜਾ, ਵਿਚਾਰਾਂ ਦਾ ਕਤਲ”, “ਹੱਥ ਵਿੱਚ ਮਾਲਾ, ਮਨ ਵਿੱਚ ਪਖੰਡ”/ਪ੍ਰਿਯੰਕਾ ਸੌਰਭ

ਬਾਬਾ ਸਾਹਿਬ ਦੇ ਵਿਚਾਰਾਂ – ਜਿਵੇਂ ਕਿ ਸਮਾਜਿਕ ਨਿਆਂ, ਜਾਤੀਵਾਦ ਦਾ ਖਾਤਮਾ, ਦਲਿਤਾਂ ਅਤੇ ਪਛੜੇ ਵਰਗਾਂ ਲਈ ਸੱਤਾ ਵਿੱਚ ਹਿੱਸਾ, ਅਤੇ ਸੰਵਿਧਾਨ ਦੇ ਮਾਣ ਦੀ ਰੱਖਿਆ – ਨੂੰ ਅੱਜ ਦੇ ਸਿਆਸਤਦਾਨ ਪੂਰੀ ਤਰ੍ਹਾਂ ਅਣਦੇਖਾ ਕਰ ਦਿੰਦੇ ਹਨ। ਰਾਜਨੀਤਿਕ ਪਾਰਟੀਆਂ ਅੰਬੇਡਕਰ ਜਯੰਤੀ ਸਿਰਫ਼ ਵੋਟ ਬੈਂਕ ਲਈ ਮਨਾਉਂਦੀਆਂ ਹਨ ਜਦੋਂ ਕਿ ਉਹ ਉਨ੍ਹਾਂ ਦੇ ਵਿਚਾਰਾਂ ਤੋਂ ਬਹੁਤ ਦੂਰ ਹੁੰਦੀਆਂ ਹਨ। ਬਾਬਾ ਸਾਹਿਬ ਜਿਨ੍ਹਾਂ ਮੁੱਦਿਆਂ ਲਈ ਆਪਣੀ ਸਾਰੀ ਜ਼ਿੰਦਗੀ ਲੜਦੇ ਰਹੇ – ਜਿਵੇਂ ਕਿ ਰਾਖਵੇਂਕਰਨ ਦੀ ਸਮਾਜਿਕ ਭੂਮਿਕਾ, ਜਾਤੀ ਜਨਗਣਨਾ, ਆਰਥਿਕ ਆਧਾਰ ‘ਤੇ ਪ੍ਰਤੀਨਿਧਤਾ – ਅੱਜ ਵੀ ਉਨ੍ਹਾਂ ਨੂੰ ਪਾਸੇ ਕੀਤਾ ਜਾ ਰਿਹਾ ਹੈ। ਪੂੰਜੀਪਤੀਆਂ ਅਤੇ ਮਸ਼ਹੂਰ ਹਸਤੀਆਂ ਨੂੰ ਸੰਸਦ ਅਤੇ ਅਸੈਂਬਲੀਆਂ ਵਿੱਚ ਭੇਜਿਆ ਜਾ ਰਿਹਾ ਹੈ, ਜਦੋਂ ਕਿ ਵਾਂਝੇ ਵਰਗ ਨੂੰ ਹਾਸ਼ੀਏ ‘ਤੇ ਧੱਕ ਦਿੱਤਾ ਜਾ ਰਿਹਾ ਹੈ। ਕੀ ਬਾਬਾ ਸਾਹਿਬ ਦੀ ਆਤਮਾ ਉਦੋਂ ਤੱਕ ਸੰਤੁਸ਼ਟ ਹੋ ਸਕਦੀ ਹੈ ਜਦੋਂ ਤੱਕ ਉਨ੍ਹਾਂ ਦੇ ਸੁਪਨਿਆਂ ਦਾ ਭਾਰਤ ਸਾਕਾਰ ਨਹੀਂ ਹੋ ਜਾਂਦਾ? ਜੇਕਰ ਅਸੀਂ ਸੱਚਮੁੱਚ ਅੰਬੇਡਕਰ ਨੂੰ ਸ਼ਰਧਾਂਜਲੀ ਦੇਣਾ ਚਾਹੁੰਦੇ ਹਾਂ, ਤਾਂ ਉਨ੍ਹਾਂ ਦੇ ਵਿਚਾਰਾਂ ਨੂੰ ਅਮਲ ਵਿੱਚ ਲਿਆਉਣਾ ਚਾਹੀਦਾ ਹੈ – ਨਹੀਂ ਤਾਂ ਇਹ ਸਭ ਸਿਰਫ਼ ਇੱਕ ਦਿਖਾਵਾ ਅਤੇ ਦਿਖਾਵਾ ਹੀ ਰਹਿ ਜਾਵੇਗਾ। ਅੱਜ ਦੇਸ਼ ਭਰ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਬਹੁਤ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਸਟੇਜਾਂ ‘ਤੇ ਮਾਈਕ ਮੰਦਰ ਦੀਆਂ ਘੰਟੀਆਂ ਵਾਂਗ ਵੱਜ ਰਹੇ ਹਨ, ਫੁੱਲਾਂ ਦੇ ਹਾਰ ਹਨ ਅਤੇ ਭਾਵੁਕ ਭਾਸ਼ਣਾਂ ਦਾ ਹੜ੍ਹ ਹੈ। ਪਰ ਇਸ ਸਭ ਦੇ ਵਿਚਕਾਰ, ਇੱਕ ਸਵਾਲ ਮਨ ਨੂੰ ਪਰੇਸ਼ਾਨ ਕਰਦਾ ਰਹਿੰਦਾ ਹੈ – ਕੀ ਇਹ ਸ਼ਰਧਾਂਜਲੀ ਹੈ ਜਾਂ ਸੱਤਾ ਦੀ ਭਾਲ? ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ 14 ਅਪ੍ਰੈਲ 1891 ਨੂੰ ਮੱਧ ਪ੍ਰਦੇਸ਼ ਦੇ ਮਹੂ ਵਿੱਚ ਹੋਇਆ ਸੀ। ਉਹ ਮਹਾਰ ਜਾਤੀ ਨਾਲ ਸਬੰਧਤ ਸੀ, ਜਿਸਨੂੰ ਅਛੂਤ ਮੰਨਿਆ ਜਾਂਦਾ ਸੀ। ਸਮਾਜਿਕ ਅਲਹਿਦਗੀ ਅਤੇ ਅਪਮਾਨ ਦੇ ਵਿਚਕਾਰ, ਉਸਨੇ ਸਿੱਖਿਆ ਪ੍ਰਾਪਤ ਕੀਤੀ ਅਤੇ ਕੋਲੰਬੀਆ ਯੂਨੀਵਰਸਿਟੀ ਅਤੇ ਲੰਡਨ ਸਕੂਲ ਆਫ਼ ਇਕਨਾਮਿਕਸ ਵਰਗੇ ਸੰਸਥਾਨਾਂ ਤੋਂ ਉੱਚ ਸਿੱਖਿਆ ਪ੍ਰਾਪਤ ਕੀਤੀ। ਇਹ ਪ੍ਰਾਪਤੀ ਆਪਣੇ ਆਪ ਵਿੱਚ ਉਸ ਸਮੇਂ ਦੇ ਭਾਰਤ ਵਿੱਚ ਇੱਕ ਕ੍ਰਾਂਤੀ ਸੀ। ਬਾਬਾ ਸਾਹਿਬ ਨੇ ਸਮਾਜਿਕ ਬੇਇਨਸਾਫ਼ੀ ਵਿਰੁੱਧ ਲੜਾਈ ਲੜੀ ਅਤੇ 1956 ਵਿੱਚ ਉਨ੍ਹਾਂ ਨੇ ਬੁੱਧ ਧਰਮ ਅਪਣਾ ਲਿਆ – ਇੱਕ ਅਜਿਹਾ ਧਰਮ ਜੋ ਸਮਾਨਤਾ, ਦਇਆ ਅਤੇ ਬੁੱਧੀ ਦਾ ਪ੍ਰਚਾਰ ਕਰਦਾ ਹੈ। ਉਹ 6 ਦਸੰਬਰ 1956 ਨੂੰ ਦੁਨੀਆ ਨੂੰ ਅਲਵਿਦਾ ਕਹਿ ਗਏ, ਪਰ ਉਨ੍ਹਾਂ ਦੇ ਵਿਚਾਰ ਅੱਜ ਵੀ ਜ਼ਿੰਦਾ ਹਨ – ਬਸ਼ਰਤੇ ਉਨ੍ਹਾਂ ਨੂੰ ਜ਼ਿੰਦਾ ਰੱਖਿਆ ਜਾਵੇ। ਅੱਜ, ਜਦੋਂ ਅਸੀਂ ਸੰਸਦ ਅਤੇ ਅਸੈਂਬਲੀਆਂ ਵੱਲ ਦੇਖਦੇ ਹਾਂ, ਤਾਂ ਸਾਨੂੰ ਪਤਾ ਲੱਗਦਾ ਹੈ ਕਿ ਉੱਥੇ ਵੱਡੀ ਗਿਣਤੀ ਵਿੱਚ ਪੂੰਜੀਪਤੀ, ਅਦਾਕਾਰ ਅਤੇ ਖਿਡਾਰੀ ਮੌਜੂਦ ਹਨ। ਪਰ ਬਹੁਜਨ ਸਮਾਜ ਜੋ ਸੱਤਾ ਦੀ ਪੌੜੀ ਬਣਦਾ ਹੈ, ਨੂੰ ਸਭ ਤੋਂ ਹੇਠਾਂ ਰਹਿਣ ਦਿੱਤਾ ਜਾਂਦਾ ਹੈ। ਜਾਤੀ ਜਨਗਣਨਾ ਤੋਂ ਬਚਣ ਵਾਲੀਆਂ ਸਰਕਾਰਾਂ ਸਮਾਜਿਕ ਨਿਆਂ ਨੂੰ ਸਥਾਈ ਨੀਤੀ ਵਿੱਚ ਬਦਲਣ ਲਈ ਤਿਆਰ ਨਹੀਂ ਹਨ। ਇਹੀ ਕਾਰਨ ਹੈ ਕਿ ਸਮਾਜ ਵਿੱਚ ਡੂੰਘੀ ਅਸਮਾਨਤਾ ਹੈ। ਬਾਬਾ ਸਾਹਿਬ ਦੇ ਜਨਮ ਦਿਵਸ ‘ਤੇ ਕਰੋੜਾਂ ਰੁਪਏ ਖਰਚ ਕਰਨਾ, ਵੱਡੀਆਂ ਰੈਲੀਆਂ ਦਾ ਆਯੋਜਨ ਕਰਨਾ ਅਤੇ ਪੋਸਟਰ ਲਗਾਉਣਾ, ਉਨ੍ਹਾਂ ਦੀਆਂ ਮੂਰਤੀਆਂ ਨੂੰ ਫੁੱਲਾਂ ਨਾਲ ਢੱਕਣਾ – ਕੀ ਇਹ ਸ਼ਰਧਾ ਹੈ? ਕੀ ਇਹ ਉਹੀ ਲੋਕ ਨਹੀਂ ਹਨ ਜਿਨ੍ਹਾਂ ਨੇ ਕਦੇ ਬਾਬਾ ਸਾਹਿਬ ਦੀਆਂ ਕਿਤਾਬਾਂ ਵੀ ਨਹੀਂ ਪੜ੍ਹੀਆਂ? ਕੀ ਇਹ ਉਹੀ ਰਾਜਨੀਤਿਕ ਪਾਰਟੀਆਂ ਨਹੀਂ ਹਨ ਜਿਨ੍ਹਾਂ ਦੀਆਂ ਨੀਤੀਆਂ ਸਿੱਧੇ ਤੌਰ ‘ਤੇ ਸੰਵਿਧਾਨ ਦੀ ਭਾਵਨਾ ਦੇ ਵਿਰੁੱਧ ਜਾਂਦੀਆਂ ਹਨ? ਇਹ ਪਖੰਡ ਤਾਂ ਹੀ ਰੁਕੇਗਾ ਜਦੋਂ ਹਾਥੀ ਦੇ ਖਾਣ ਅਤੇ ਦਿਖਾਉਣ ਦੇ ਦੰਦ ਇੱਕੋ ਜਿਹੇ ਬਣਾਏ ਜਾਣਗੇ। ਜਦੋਂ ਕਹਿਣੀ ਅਤੇ ਕਰਨੀ ਵਿੱਚ ਫ਼ਰਕ ਮਿਟ ਜਾਵੇਗਾ। ਅਤੇ ਜਦੋਂ ਸਾਰਿਆਂ ਨੂੰ ਆਬਾਦੀ ਦੇ ਅਨੁਪਾਤ ਵਿੱਚ ਸ਼ਾਸਨ ਸ਼ਕਤੀ ਵਿੱਚ ਹਿੱਸਾ ਮਿਲੇਗਾ – ਤਾਂ ਹੀ ਅਸੀਂ ਕਹਿ ਸਕਾਂਗੇ ਕਿ ਅਸੀਂ ਬਾਬਾ ਸਾਹਿਬ ਨੂੰ ਸਹੀ ਅਰਥਾਂ ਵਿੱਚ ਸ਼ਰਧਾਂਜਲੀ ਦਿੱਤੀ ਹੈ। ਬਾਬਾ ਸਾਹਿਬ ਜਿਨ੍ਹਾਂ ਨੇ ਭਾਰਤ ਦੇ ਸਭ ਤੋਂ ਦੱਬੇ-ਕੁਚਲੇ ਅਤੇ ਹਾਸ਼ੀਏ ‘ਤੇ ਧੱਕੇ ਵਰਗਾਂ ਨੂੰ ਆਵਾਜ਼ ਦਿੱਤੀ, ਸੰਵਿਧਾਨ ਵਿੱਚ ਉਨ੍ਹਾਂ ਦੇ ਅਧਿਕਾਰਾਂ ਨੂੰ ਯਕੀਨੀ ਬਣਾਇਆ, ਉਨ੍ਹਾਂ ਦੀ ਜਯੰਤੀ ਅੱਜ ਉਹੀ ਲੋਕ ਮਨਾ ਰਹੇ ਹਨ ਜਿਨ੍ਹਾਂ ਨੇ ਉਨ੍ਹਾਂ ਦੇ ਵਿਚਾਰਾਂ ਨੂੰ ਕੁਚਲਣ ਵਿੱਚ ਕੋਈ ਕਸਰ ਨਹੀਂ ਛੱਡੀ। ਬਾਬਾ ਸਾਹਿਬ ਨੇ ਸਪੱਸ਼ਟ ਕਿਹਾ ਸੀ: “ਮੈਂ ਹਿੰਦੂ ਪੈਦਾ ਹੋਇਆ ਸੀ, ਇਹ ਮੇਰੇ ਵੱਸ ਵਿੱਚ ਨਹੀਂ ਸੀ, ਪਰ ਮੈਂ ਹਿੰਦੂ ਹੋ ਕੇ ਨਹੀਂ ਮਰਾਂਗਾ – ਇਹ ਮੇਰੇ ਵੱਸ ਵਿੱਚ ਹੈ।” ਇਸ ਇਤਿਹਾਸਕ ਐਲਾਨ ਨੂੰ ਸਮਝਣ ਦੀ ਬਜਾਏ, ਸਿਆਸਤਦਾਨਾਂ ਨੇ ਇਸਨੂੰ ਮੂਰਤੀਆਂ ਤੱਕ ਘਟਾ ਦਿੱਤਾ। ਸੰਵਿਧਾਨ, ਜੋ ਉਨ੍ਹਾਂ ਨੇ ਦਲਿਤਾਂ, ਪਛੜੇ ਵਰਗਾਂ ਅਤੇ ਗਰੀਬਾਂ ਦੀ ਰੱਖਿਆ ਲਈ ਲਿਖਿਆ ਸੀ, ਨੂੰ ਅੱਜ ਬੇਤਰਤੀਬੇ ਢੰਗ ਨਾਲ ਵਿਗਾੜਿਆ ਜਾ ਰਿਹਾ ਹੈ। ਇਹ ਬਹੁਤ ਦੁੱਖ ਦੀ ਗੱਲ ਹੈ ਕਿ ਦਲਿਤਾਂ ਅਤੇ ਪਛੜੇ ਵਰਗਾਂ ਦੇ ਹੱਕਾਂ ਲਈ ਪੈਦਾ ਹੋਈਆਂ ਪਾਰਟੀਆਂ ਅੱਜ ਜਾਂ ਤਾਂ ਸੱਤਾ ਦੇ ਲਾਲਚ ਕਾਰਨ ਚੁੱਪ ਹਨ ਜਾਂ ਡਰ ਕਾਰਨ ਚੁੱਪੀ ਧਾਰਨ ਕਰ ਲਈ ਹੈ। ਬਸਪਾ ਵਰਗੀਆਂ ਪਾਰਟੀਆਂ ਬਾਬਾ ਸਾਹਿਬ ਦੇ ਨਾਮ ‘ਤੇ ਸੱਤਾ ਵਿੱਚ ਆਈਆਂ, ਪਰ ਅੱਜ ਉਹ ਉਨ੍ਹਾਂ ਦੇ ਸਿਧਾਂਤਾਂ ਦੀ ਰੱਖਿਆ ਕਰਨ ਵਿੱਚ ਸਭ ਤੋਂ ਹੇਠਾਂ ਹਨ। ਬਾਬਾ ਸਾਹਿਬ ਦਾ ਨਾਮ ਸਿਰਫ਼ ਇੱਕ ਚੋਣ ਰਣਨੀਤੀ ਬਣ ਗਿਆ ਹੈ। ਰਾਖਵੀਆਂ ਸੀਟਾਂ ਤੋਂ ਵਿਧਾਇਕ ਅਤੇ ਸੰਸਦ ਮੈਂਬਰ ਬਣਨ ਵਾਲੇ ਲੋਕ ਆਪਣੀਆਂ-ਆਪਣੀਆਂ ਪਾਰਟੀਆਂ ਦੀ ਗੁਲਾਮੀ ਵਿੱਚ ਰੁੱਝੇ ਹੋਏ ਹਨ। ਉਹ ਦਲਿਤ ਹਿੱਤਾਂ ‘ਤੇ ਹੋ ਰਹੇ ਹਮਲਿਆਂ ਨੂੰ ਮੂਕ ਦਰਸ਼ਕ ਬਣ ਕੇ ਦੇਖ ਰਹੇ ਹਨ। ਅਜਿਹੀ ਸਥਿਤੀ ਵਿੱਚ, ਇੱਕ ਆਮ ਨਾਗਰਿਕ ਹੋਣ ਦੇ ਨਾਤੇ, ਮੈਂ, ਵਿਨੇਸ਼ ਠਾਕੁਰ, ਇਨ੍ਹਾਂ ਸੱਤਾ ਦੇ ਭੁੱਖੇ ਪ੍ਰਤੀਨਿਧੀਆਂ ਦੀ ਸਖ਼ਤ ਨਿੰਦਾ ਕਰਦੀ ਹਾਂ। ਅੱਜ ਜੋ ਲੋਕ ਬਾਬਾ ਸਾਹਿਬ ਨੂੰ ਯਾਦ ਕਰ ਰਹੇ ਹਨ, ਉਨ੍ਹਾਂ ਵਿੱਚੋਂ ਜ਼ਿਆਦਾਤਰ ਲੋਕਾਂ ਵਿੱਚ ਉਨ੍ਹਾਂ ਦੇ ਵਿਚਾਰਾਂ ‘ਤੇ ਇੱਕ ਕਦਮ ਵੀ ਚੁੱਕਣ ਦੀ ਹਿੰਮਤ ਨਹੀਂ ਸੀ। ਜਾਤੀ ਜਨਗਣਨਾ, ਆਬਾਦੀ ਦੇ ਅਨੁਪਾਤ ਵਿੱਚ ਸੱਤਾ ਵਿੱਚ ਹਿੱਸੇਦਾਰੀ, ਸਿੱਖਿਆ ਅਤੇ ਰੁਜ਼ਗਾਰ ਵਿੱਚ ਸਮਾਨਤਾ ਵਰਗੇ ਮੁੱਦੇ ਅਜੇ ਵੀ ਲਟਕ ਰਹੇ ਹਨ। ਇਸ ਦੀ ਬਜਾਏ, ਗਰੀਬਾਂ ਨੂੰ ਮੁਫ਼ਤ ਰਾਸ਼ਨ ਦੇ ਕੇ ਖੁਸ਼ ਕਰਨ ਦੀ ਨੀਤੀ ਅਪਣਾਈ ਜਾ ਰਹੀ ਹੈ – ਸਥਾਈ ਰੁਜ਼ਗਾਰ ਅਤੇ ਸਨਮਾਨਜਨਕ ਜੀਵਨ ਦੀ ਬਜਾਏ, ਭਿਖਾਰੀ ਦੀ ਜ਼ਿੰਦਗੀ ਦਿੱਤੀ ਜਾ ਰਹੀ ਹੈ। ਵੱਡੇ ਉਦਯੋਗਪਤੀ, ਅਦਾਕਾਰ ਅਤੇ ਖਿਡਾਰੀ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ ਪਹੁੰਚਦੇ ਹਨ, ਪਰ ਜਿਨ੍ਹਾਂ ਦੀਆਂ ਵੋਟਾਂ ਨਾਲ ਸਰਕਾਰਾਂ ਬਣਦੀਆਂ ਹਨ – ਦਲਿਤ, ਆਦਿਵਾਸੀ, ਓਬੀਸੀ – ਅਜੇ ਵੀ ਹਾਸ਼ੀਏ ‘ਤੇ ਧੱਕੇ ਜਾਂਦੇ ਹਨ। ਬਾਬਾ ਸਾਹਿਬ ਦੀ ਅਸਲ ਵਿਰਾਸਤ ਦਾ ਕਤਲ ਕਰ ਦਿੱਤਾ ਗਿਆ ਹੈ ਅਤੇ ਹੁਣ ਉਨ੍ਹਾਂ ਦੀ ਜਨਮ ਵਰ੍ਹੇਗੰਢ ਸਿਰਫ਼ ਇੱਕ ਰਾਜਨੀਤਿਕ ਸਮਾਗਮ ਬਣ ਗਈ ਹੈ। ਹਰ ਕੋਈ ਉਸਦੀ ਜੀਵਨੀ ਜਾਣਦਾ ਹੈ – 14 ਅਪ੍ਰੈਲ 1891, ਮਹੂ (ਮੱਧ ਪ੍ਰਦੇਸ਼) ਵਿੱਚ ਜਨਮਿਆ, ਮਹਾਰ ਜਾਤੀ ਨਾਲ ਸਬੰਧਤ ਸੀ ਜਿਸਨੂੰ ਅਛੂਤ ਮੰਨਿਆ ਜਾਂਦਾ ਸੀ, ਬਚਪਨ ਵਿੱਚ ਵਿਤਕਰੇ ਦਾ ਸ਼ਿਕਾਰ ਹੋਇਆ ਸੀ, ਪਰ ਇੱਕ ਅਜਿਹੀ ਸ਼ਖਸੀਅਤ ਜਿਸਨੇ ਆਪਣੀ ਵਿਲੱਖਣ ਪ੍ਰਤਿਭਾ ਨਾਲ ਦੁਨੀਆ ਨੂੰ ਹੈਰਾਨ ਕਰ ਦਿੱਤਾ। ਉਸਨੇ ਦੁਨੀਆ ਭਰ ਤੋਂ ਗਿਆਨ ਪ੍ਰਾਪਤ ਕੀਤਾ ਅਤੇ ਭਾਰਤ ਲਈ ਇੱਕ ਸੰਵਿਧਾਨ ਲਿਖਿਆ ਜੋ ਹਰ ਨਾਗਰਿਕ ਨੂੰ ਸਮਾਨਤਾ, ਨਿਆਂ ਅਤੇ ਆਜ਼ਾਦੀ ਦੀ ਗਰੰਟੀ ਦਿੰਦਾ ਹੈ। 1956 ਵਿੱਚ, ਉਸਨੇ ਬੁੱਧ ਧਰਮ ਅਪਣਾ ਕੇ ਸਮਾਜਿਕ ਬੁਰਾਈਆਂ

“ਜਯੰਤੀ ਦਾ ਸ਼ੋਰ, ਵਿਚਾਰਾਂ ਦੀ ਅਣਹੋਂਦ”, “ਮੂਰਤੀ ਦੀ ਪੂਜਾ, ਵਿਚਾਰਾਂ ਦਾ ਕਤਲ”, “ਹੱਥ ਵਿੱਚ ਮਾਲਾ, ਮਨ ਵਿੱਚ ਪਖੰਡ”/ਪ੍ਰਿਯੰਕਾ ਸੌਰਭ Read More »