April 26, 2025

ਭਾਰਤ ਵਲੋਂ ਦਰਿਆਈ ਪਾਣੀ ਰੋਕਣ ‘ਤੇ ਵਹੇਗਾ ਖ਼ੂਨ : ਬਿਲਾਵਲ ਭੁੱਟੋ

ਇਸਲਾਮਾਬਾਦ, 26 ਅਪ੍ਰੈਲ – ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਵੱਲੋਂ ਸਿੰਧ ਜਲ ਸੰਧੀ ਨੂੰ ਮੁਅੱਤਲ ਕਰਨ ਦੇ ਫੈਸਲੇ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਪਾਕਿਸਤਾਨ ਪੀਪਲਜ਼ ਪਾਰਟੀ ਦੇ ਚੇਅਰਮੈਨ ਬਿਲਾਵਲ ਭੁੱਟੋ-ਜ਼ਰਦਾਰੀ ਨੇ ਧਮਕੀ ਦਿੱਤੀ ਹੈ ਕਿ ਜੇ ਪਾਣੀ ਰੋਕਿਆ ਗਿਆ ਤਾਂ ਦਰਿਆਵਾਂ ਵਿਚ ਖ਼ੂਨ ਵਹਿ ਜਾਵੇਗਾ। ਮੁਲਕ ਦੇ ਸਾਬਕਾ ਵਿਦੇਸ਼ ਮੰਤਰੀ ਦੇ ਹਵਾਲੇ ਨਾਲ ਸ਼ੁੱਕਰਵਾਰ ਨੂੰ ਦ ਨਿਊਜ਼ ਨੇ ਇਹ ਰਿਪੋਰਟ ਨਸ਼ਰ ਕੀਤੀ ਹੈ। ਬਿਲਾਵਲ ਨੇ ਆਪਣੇ ਜੱਦੀ ਸਿੰਧ ਸੂਬੇ ਦੇ ਸੁੱਕਰ ਇਲਾਕੇ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ, ‘‘ਸਿੰਧ ਦਰਿਆ ਸਾਡਾ ਹੈ ਅਤੇ ਸਾਡਾ ਹੀ ਰਹੇਗਾ – ਜਾਂ ਤਾਂ ਸਾਡਾ ਪਾਣੀ ਇਸ ਵਿਚੋਂ ਵਹੇਗਾ, ਜਾਂ ਉਨ੍ਹਾਂ ਦਾ ਖ਼ੂਨ। ਸਿੰਧ ਦਰਿਆ ਸਿੰਧ ਸੂਬੇ ਵਿਚੋਂ ਵਗਦਾ ਹੈ ਅਤੇ ਸਿੰਧੂ ਘਾਟੀ ਸੱਭਿਅਤਾ ਦਾ ਸ਼ਹਿਰ ਮੋਹਿੰਜੋਦੜੋ ਇਸ ਦੇ ਕੰਢਿਆਂ ’ਤੇ ਵਧਿਆ-ਫੁੱਲਿਆ।’’ ਬਿਲਾਵਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਾਅਵਾ ਕੀਤਾ ਹੈ ਕਿ ਭਾਰਤ ਹਜ਼ਾਰਾਂ ਸਾਲ ਪੁਰਾਣੀ ਸੱਭਿਅਤਾ ਦਾ ਵਾਰਿਸ ਹੈ ਪਰ ਉਹ ਸੱਭਿਅਤਾ ਲੜਕਾਨਾ ਦੇ ਮੋਹਿੰਜੋਦੜੋ ਵਿਚ ਹੈ। ਅਸੀਂ ਇਸਦੇ ਸੱਚੇ ਰਖਵਾਲੇ ਹਾਂ ਅਤੇ ਅਸੀਂ ਇਸਦੀ ਰੱਖਿਆ ਕਰਾਂਗੇ। ਬਿਲਾਵਲ ਨੇ ਕਿਹਾ ਕਿ ਮੋਦੀ ਸਿੰਧ ਦਰਿਆ ਅਤੇ ਸਿੰਧ ਸੂਬੇ ਦੇ ਲੋਕਾਂ ਵਿਚਕਾਰ ਯੁੱਗਾਂ ਪੁਰਾਣੇ ਰਿਸ਼ਤੇ ਨੂੰ ਤੋੜ ਨਹੀਂ ਸਕਦੇ। ਉਨ੍ਹਾਂ ਕਿਹਾ, “ਭਾਰਤ ਸਰਕਾਰ ਨੇ ਆਪਣੀਆਂ ਅੱਖਾਂ ਪਾਕਿਸਤਾਨ ਦੇ ਪਾਣੀ ‘ਤੇ ਰੱਖੀਆਂ ਹਨ ਅਤੇ ਸਥਿਤੀ ਚਾਰਾਂ ਸੂਬਿਆਂ ਵਿਚ ਏਕਤਾ ਦੀ ਮੰਗ ਕਰਦੀ ਹੈ ਤਾਂ ਜੋ ਉਨ੍ਹਾਂ ਦੇ ਪਾਣੀ ਦੀ ਰੱਖਿਆ ਕੀਤੀ ਜਾ ਸਕੇ।” ਉਨ੍ਹਾਂ ਕਿਹਾ, ‘‘ਨਾਂ ਤਾਂ ਪਾਕਿਸਤਾਨ ਦੇ ਲੋਕ ਅਤੇ ਨਾ ਹੀ ਕੌਮਾਂਤਰੀ ਭਾਈਚਾਰਾ ਮੋਦੀ ਦੇ ਜੰਗੀ ਜਾਂ ਸਿੰਧ ਦੇ ਪਾਣੀ ਨੂੰ ਪਾਕਿਸਤਾਨ ਤੋਂ ਦੂਰ ਕਰਨ ਦੀਆਂ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਕਰਨਗੇ।

ਭਾਰਤ ਵਲੋਂ ਦਰਿਆਈ ਪਾਣੀ ਰੋਕਣ ‘ਤੇ ਵਹੇਗਾ ਖ਼ੂਨ : ਬਿਲਾਵਲ ਭੁੱਟੋ Read More »

ਅਸੀਮ ਵੀਟੋ ਪਾਵਰ ਵਰਤ ਰਹੀਆਂ ਅਫ਼ਸਰੀ ਅਦਾਲਤਾਂ/ਗੁਰਮੀਤ ਸਿੰਘ ਪਲਾਹੀ

ਮੁੱਖ ਭਾਰਤੀ ਅਦਾਲਤਾਂ ‘ਚ ਲੋਕਾਂ ਨੂੰ  ਇਨਸਾਫ਼ ਲੈਣ ਲਈ ਵਰਿਆਂ ਤੱਕ ਉਡੀਕ ਕਰਨੀ ਪੈਂਦੀ ਹੈ। ਅਦਾਲਤਾਂ ‘ਚ ਚਲਦੇ ਕੇਸਾਂ ਸੰਬੰਧੀ ਨਿੱਤ -ਦਿਹਾੜੇ ਅਖ਼ਬਾਰਾਂ ਵਿੱਚ ਰਿਪੋਰਟਾਂ  ਛਪਦੀਆਂ ਹਨ ਕਿ  ਉਪਰਲੀਆਂ, ਹੇਠਲੀਆਂ ਅਦਾਲਤਾਂ ਵਿੱਚ ਲੱਖਾਂ ਦੀ ਗਿਣਤੀ ‘ਚ ਦੀਵਾਨੀ, ਫੌਜਦਾਰੀ ਅਤੇ ਹੋਰ ਮਾਮਲਿਆਂ ਸੰਬੰਧੀ ਕੇਸ ਲਟਕੇ ਪਏ ਹਨ।  2023 ‘ਚ ਇਕੱਤਰ ਵੇਰਵਿਆਂ ਅਨੁਸਾਰ 5.2 ਕਰੋੜ (5.2 ਮਿਲੀਅਨ) ਕੇਸ ਸੁਪਰੀਮ ਕੋਰਟ, ਹਾਈ ਕੋਰਟਾਂ, ਜ਼ਿਲਾ ਅਦਾਲਤਾਂ  ‘ਚ ਪੈਂਡਿੰਗ ਹਨ। ਜਿਹਨਾ ਵਿੱਚੋਂ 80,000 ਕੇਸ ਸੁਪਰੀਮ ਕੋਰਟ ‘ਚ ਹੀ ਹਨ। ਪਰ ਅਚੰਭੇ ਵਾਲੀ ਗੱਲ ਤਾਂ ਇਹ ਹੈ ਕਿ “ਅਫ਼ਸਰੀ ਅਦਾਲਤਾਂ“ ‘ਚ ਕੇਸ ਵਰਿਆਂ ਬੱਧੀ ਲਟਕਾਏ ਜਾਂਦੇ ਹਨ, ਫ਼ੈਸਲਾ ਲਿਖੇ ਜਾਣ ਦੀ ਉਡੀਕ ‘ਚ ਪਏ ਰਹਿੰਦੇ ਹਨ, ਪਰ ਇਹਨਾ ਸੰਬੰਧੀ ਵੇਰਵਾ ਕਿਧਰੇ ਵੀ ਉਪਲੱਬਧ ਨਹੀਂ। ਸੈਂਕੜੇ ਹਨ ਕਿ ਹਜ਼ਾਰਾਂ ਜਾਂ ਲੱਖਾਂ। ਪਿਛਲੇ ਦਿਨੀਂ ਭਾਰਤ ਦੀ ਸੁਪਰੀਮ ਕੋਰਟ ਵੱਲੋਂ ਰਾਜਪਾਲਾਂ ਅਤੇ ਰਾਸ਼ਟਰਪਤੀ ਨੂੰ ਕਿਹਾ ਕਿ ਵਿਧਾਨ ਸਭਾਵਾਂ ਵੱਲੋਂ ਪਾਸ ਕੀਤੇ ਫ਼ੈਸਲਿਆਂ ਨੂੰ ਉਹ ਮਨਮਰਜ਼ੀ ਨਾਲ ਅਸੀਮਤ ਸਮੇਂ ਲਈ ਆਪਣੇ ਕੋਲ ਨਹੀਂ ਰੱਖ ਸਕਦੇ। ਸੁਪਰੀਮ ਕੋਰਟ ਨੇ ਉਹਨਾ ਨੂੰ ਤਿੰਨ ਮਹੀਨਿਆਂ ‘ਚ ਫ਼ੈਸਲਾ ਸੁਨਾਉਣ ਦੇ ਹੁਕਮ ਦਿੱਤੇ ਅਤੇ ਕਿਹਾ ਕਿ ਅਸੀਮਤ ਵੀਟੋ  ਦੀ ਪਾਵਰ ਤਾਂ ਸੰਵਿਧਾਨ ਵਿੱਚ ਵੀ ਨਹੀਂ ਹੈ। ਇਹਨਾ ਕੇਸਾਂ ‘ਚ ਤਾਰੀਖਾਂ ਪੈਂਦੀਆਂ ਹਨ, ਗਵਾਹੀਆਂ ਲਈਆਂ ਜਾਂਦੀਆਂ ਹਨ, ਬਹਿਸਾਂ ਵੀ ਪੂਰੀਆਂ ਹੋ ਜਾਂਦੀਆਂ ਹਨ, ਪਰ ਫ਼ੈਸਲੇ ਨਹੀਂ ਸੁਣਾਏ-ਲਿਖੇ ਜਾਂਦੇ। ਆਖ਼ਰ ਇਹ ਅਦਾਲਤਾਂ ਕਿਹੋ ਜਿਹੀਆਂ  ਹਨ? ਕਿਸ ਕੰਮ ਲਈ ਬਣਾਈਆਂ ਜਾਂਦੀਆਂ ਹਨ ਇਹ ਅਦਾਲਤਾਂ?ਕਿਉਂ ਹੁੰਦਾ ਹੈ ਇੰਜ? ਕੀ ਇਹ ਸਿਆਸੀ ਦਬਾਅ ਕਾਰਨ ਹੈ? ਕੀ ਇਹ ਭਿ੍ਰਸ਼ਟਾਚਾਰ ਦਾ ਪ੍ਰਭਾਵ ਹੈ? ਜਾਂ  ਕੀ ਇਹ  “ਅਫ਼ਸਰੀ ਅਦਾਲਤਾਂ“ ਦੀ ਅਣਗਹਿਲੀ ਹੈ? ਜਾਂ ਇਹ  ਸਮਾਂ ਟਪਾਉਣ ਵਾਲੀ ਰੁਚੀ ਕਾਰਨ ਹੈ ਜਾਂ ਆਪਣੀ ਜ਼ੁੰਮੇਵਾਰੀ ਤੋਂ ਭੱਜਣ ਕਾਰਨ ਹੈ। ਆਖ਼ਰ ਇਹ ਅਫ਼ਸਰੀ ਅਦਾਲਤਾਂ ਕਿਹੜੀਆਂ ਹਨ? ਕਿਹੜੇ ਲੋਕ ਇਹਨਾ ਅਦਾਲਤਾਂ ‘ਚ ਵੱਧ ਪ੍ਰਭਾਵਤ ਹੁੰਦੇ ਹਨ। ਇਹ ‘ਅਫ਼ਸਰੀ ਅਦਾਲਤਾਂ‘ ਲੇਬਰ ਕਮਿਸ਼ਨਰ ਨਾਲ ਸੰਬੰਧਤ ਹਨ। ਇਹ ਅਫ਼ਸਰੀ ਅਦਾਲਤਾਂ ਪੇਂਡੂ ਵਿਕਾਸ ਵਿਭਾਗ ਦੀਆਂ ਅਫ਼ਸਰੀ ਅਦਾਲਤਾਂ ਨਾਲ ਸੰਬੰਧਤ ਹਨ ਜਾਂ ਸਬ-ਡਿਵੀਜ਼ਨ ਅਫ਼ਸਰੀ ਅਦਾਲਤਾਂ ਹਨ, ਜੋ ਸਿੱਧਿਆਂ ਆਮ ਲੋਕਾਂ ਦੇ ਹੱਕ-ਹਕੂਕਾਂ ਦੀ ਰਖਵਾਲੀ ਕਰਨ ਲਈ ਬਣਾਈਆਂ ਜਾਂਦੀਆਂ ਹਨ ਜਾਂ ਜਾਣੀਆਂ ਜਾਂਦੀਆਂ ਹਨ ਅਤੇ ਕਾਨੂੰਨ ਅਨੁਸਾਰ ਇਹਨਾ ਅਦਾਲਤਾਂ ਨੂੰ ਪੂਰੇ ਜ਼ੁਡੀਸ਼ਰੀ ਅਧਿਕਾਰ ਵੀ ਮਿਲੇ ਹੋਏ ਹਨ। ਕਿਆਸ ਕਰੋ ਉਸ ਕਾਮੇ ਦੀ ਹਾਲਤ ਦਾ ਜਿਹੜਾ ਜ਼ਿੰਦਗੀ ਦੇ ਸੁਨਿਹਰੇ ਵਰੇ ਫੈਕਟਰੀ ‘ਚ ਕੰਮ ਕਰਦਾ ਹੈ, ਉਸਨੂੰ ਕਾਨੂੰਨ ਅਨੁਸਾਰ ਕੁਝ ਗਰੈਚੂਇਟੀ ਅਤੇ ਇੱਕ ਹਜ਼ਾਰ ਤੋਂ ਦੋ ਕੁ ਹਜ਼ਾਰ ਰੁਪਏ ਪੈਨਸ਼ਨ ਦਾ ਪ੍ਰਵਾਧਾਨ ਹੈ। ਇਹ ਪੈਨਸ਼ਨ ਉਸਨੂੰ ਉਸ ਦੀ ਤਨਖ਼ਾਹ ਵਿੱਚੋਂ ਮਹੀਨਾਵਾਰ ਪ੍ਰਾਵੀਡੈਂਟ ਫੰਡ ਦੇ ਨਾਲ ਕੱਟੀ ਰਕਮ ਦੇ ਇਵਜ਼ ਵਿੱਚ ਪ੍ਰਾਵੀਡੈਂਟ ਫੰਡ ਕਮਿਸ਼ਨਰ ਦੇ ਦਫ਼ਤਰੋਂ ਮਿਲਦੀ ਹੈ। ਕਿੰਨੀ ਤੁਛ ਜਿਹੀ ਰਕਮ ਹੈ ਇਹ, ਕਿਸੇ ਨੂੰ ਮਖੌਲ ਜਿਹਾ ਕਰਨ ਵਾਂਗਰ। ਕਦੇ ਨਿਯਮਾਂ ਤੋਂ ਬਾਹਰ ਜਾ ਕੇ ਰੈਗੂਲਰ ਵਰਕਰਾਂ ਦੀ ਗਿਣਤੀ 10 ਪੂਰੀ ਨਹੀਂ ਹੋਣ ਦਿੰਦੇ ਅਤੇ ਕਦੇ ਉਹਨਾ ਨੂੰ ਠੇਕੇ ਦੇ ਕੇ ਕੰਮ ਕਰਵਾਉਂਦੇ ਹਨ ਤੇ ਵਰਕਰਾਂ ਵਾਲੀਆਂ ਸਹੂਲਤਾਂ ਤੋਂ ਵਿਰਵੇ ਕਰ ਦਿੰਦੇ ਹਨ। ਪਰ ਇਹਦੇ  ਨਾਲ ਹੀ ਗਰੈਚੂਇਟੀ ਦੇਣ ਦਾ ਪ੍ਰਾਵਾਧਾਨ ਵੀ ਹੈ, ਹਰ ਉਸ ਕਾਮੇ ਨੂੰ ਜਿਹੜਾ ਆਪਣੇ ਮਾਲਕ ਕੋਲ ਘੱਟੋ-ਘੱਟ ਪੰਜ ਵਰਿਆਂ ਦੀ ਨੌਕਰੀ ਪੂਰੀ ਕਰ ਲੈਂਦਾ ਹੈ। ਪਰ ਬਹੁਤੇ ਮਾਲਕ ਇਹਨਾ ਕਾਮਿਆਂ ਨੂੰ ਇਸ ਫੰਡ ਤੋਂ ਕਿਸੇ ਨਾ ਕਿਸੇ ਤਰਾਂ ਵਿਰਵੇ ਰੱਖਦੇ ਹਨ। ਪਰ ਜਿਹੜੇ ਕਾਮੇ ਇਸ ਸਕੀਮ ਅਧੀਨ ਆ ਜਾਂਦੇ ਹਨ, ਉਹਨਾ ਵਿੱਚੋਂ ਕਈਆਂ ਨੂੰ ਆਪਣੀ ਗਰੈਚੂਇਟੀ ਦਾ ਹੱਕ ਪ੍ਰਾਪਤ ਕਰਨ ਲਈ ਜ਼ਿਲਿਆਂ ‘ਚ ਲੇਬਰ ਵਿਭਾਗ ਵੱਲੋਂ ਬਣਾਏ ਅਸਿਸਟੈਂਟ ਲੇਬਰ ਕਮਿਸ਼ਨਰਾਂ ਦੀ ਅਦਾਲਤ ਵਿੱਚ ਕੇਸ ਕਰਨੇ ਪੈਂਦੇ ਹਨ। ਇਥੇ ਹੀ ਕਾਮਿਆਂ ਨੂੰ ਆਪਣੇ ਵਾਜਬ ਹੱਕ ਦੀ ਪ੍ਰਾਪਤੀ ਲਈ ਖਜ਼ਲ-ਖੁਆਰੀ ਦੀ ਦਾਸਤਾਨ ਸ਼ੁਰੂ ਹੁੰਦੀ ਹੈ। ਕਾਮੇ ਵਰਿਆਂ ਬੱਧੀ ਇਹਨਾ ਅਫ਼ਸਰੀ ਅਦਾਲਤਾਂ ‘ਚ ਪੇਸ਼ ਹੁੰਦੇ ਹਨ, ਤਾਰੀਖ ਦਰ ਤਾਰੀਖ ਪੈਂਦੀ ਹੈ। ਅਤੇ ਹੈਰਾਨੀ ਦੀ ਗੱਲ  ਹੈ ਕਿ ਇਹਨਾ ਅਦਾਲਤਾਂ ‘ਚ ਫ਼ੈਸਲੇ ਸਮਾਂਬੱਧ ਨਹੀਂ ਹੁੰਦੇ, ਸਗੋਂ ਕਈ ਵੇਰ 4 ਜਾਂ 5 ਵਰਿਆਂ ਤੱਕ ਕੇਸ ਘਸੀਟੇ ਜਾਂਦੇ ਹਨ। ਉਸ ਹਾਲਾਤ ਵਿੱਚ ਜਦੋਂ ਕਾਮਾ ਆਪਣੇ ਮਾਲਕ ਵਿਰੁੱਧ ਕੇਸ ਜਿੱਤ ਵੀ ਲੈਂਦਾ ਹੈ ਤਾਂ ਮਾਲਕ ਉਸਦੀ ਅਪੀਲ ਕਿਰਤ ਕਮਿਸ਼ਨਰ ਕੋਲ ਕਰ ਦੇਂਦੇ ਹਨ। ਜਿਥੇ ਇਹ ਅਪੀਲਾਂ ਦੀ ਸੁਣਵਾਈ ਕੁਝ ਤਾਰੀਖਾਂ ‘ਚ ਨਹੀਂ, ਸਗੋਂ ਲੰਮੇਰੀ ਚੱਲਦੀ ਹੈ। ਵੇਖੋ ਗੱਲ ਤਾਂ ਬੱਸ ਏਨੀ ਕੁ ਹੀ ਹੈ ਕਿ ਕਾਮੇ ਨੂੰ ਉਸਦਾ ਹੱਕ ਗਰੈਚੂਇਟੀ ਸਮੇਂ ‘ਤੇ ਮਿਲੇ। ਉਸ ਲਈ ਦਲੀਲ ਅਪੀਲ ਕਾਮੇ ਵਿਰੁੱਧ ਆਖ਼ਿਰ ਕਿਉਂ? ਕਿਉਂ ਆਖ਼ਰ ਉਸਨੂੰ ਅਦਾਲਤਾਂ ‘ਚ ਜਾਣਾ ਪੈਂਦਾ ਹੈ? ਇਹੋ ਜਿਹੇ ਕੇਸ ਸੂਬੇ ਦੀ ਰਾਜਧਾਨੀ ‘ਚ ਕੇਸ ਚੱਲਦੇ ਹਨ। ਵੱਡੇ ਅਫ਼ਸਰ ਨੂੰ ਵਿਹਲ ਨਹੀਂ ਹੁੰਦੀ, ਅਗਲੀ ਤਾਰੀਖ ਪੈ ਜਾਂਦੀ ਹੈ। ਪੱਲੇ ਬੰਨੀ ਰੋਟੀ, ਪੂਰਾ ਦਿਨ ਰਾਜਧਾਨੀ ਦੇ ਵੱਡੇ ਦਫ਼ਤਰ ‘ਚ ਕਿਸਮਤ ਬਣੀ ਦਿਖਦੀ ਹੈ। ਗੱਲ ਇਥੇ ਹੀ ਖ਼ਤਮ ਨਹੀਂ ਹੁੰਦੀ, ਵਕੀਲਾਂ ਦੀਆਂ ਦਲੀਲਾਂ ਖ਼ਤਮ ਹੋ ਜਾਂਦੀਆਂ ਹਨ ਕੇਸਾਂ ਵਿੱਚ, ਪਰ ਫ਼ੈਸਲੇ ਲਟਕਦੇ ਰਹਿੰਦੇ ਹਨ। ਕਈ ਵੇਰ ਫ਼ੈਸਲਿਆਂ ਉਪਰੰਤ ਹਾਈ ਕੋਰਟ ‘ਚ ਇਹ ਕੇਸ ਘਸੀਟ ਲਏ ਜਾਂਦੇ ਹਨ। ਸੂਬੇ ਦੇ ਕਿਰਤ ਕਮਿਸ਼ਨਰਾਂ ਦੀਆਂ ਅਦਾਲਤਾਂ ਦੇ ਦਫ਼ਤਰਾਂ ‘ਚ ਅਪੀਲਾਂ ਦੀ ਗਿਣਤੀ ਦਰਜਨਾਂ ‘ਚ ਹੈ, ਜਿਹੜੇ ਵਰਿਆਂ ਤੋਂ ਆਪਣੇ ਫ਼ੈਸਲੇ ਦੀ ਉਡੀਕ ‘ਚ ਹੋਣਗੇ।  ਕਿਸ ਕਿਸਮ ਦਾ ਅਦਾਲਤੀ ਇਨਸਾਫ਼ ਹੈ ਇਹ, ਜਿਸ ਦੀ ਉਡੀਕ ‘ਚ ਕਾਮੇ ਬੁੱਢੇ ਬਿਰਖ ਬਣੇ ਦਿਖਦੇ ਹਨ।ਪ੍ਰਸਿੱਧ ਸ਼ਾਇਰ ਸੁਰਜੀਤ ਪਾਤਰ ਦੀ ਕਵਿਤਾ ਦਾ ਸ਼ੇਅਰ ਉਹਨਾ ‘ਤੇ ਢੁੱਕਦਾ ਹੈ :- ਇਸ ਅਦਾਲਤ ‘ਚ ਬੰਦੇ ਬਿਰਖ ਹੋ ਗਏ ਫੈਸਲੇ ਸੁਣਦਿਆਂ ਸੁਣਦਿਆਂ ਸੁਕ ਗਏ ਆਖੋ ਏਨਾਂ ਨੂੰ ਉਜੜੇ ਘਰੀਂ ਜਾਣ ਹੁਣ ਇਹ ਕਦੋਂ ਤੀਕ ਏਥੇ ਖੜੇ ਰਹਿਣਗੇ। ਬਿਲਕੁਲ ਇਹੋ ਜਿਹੇ ਅਫ਼ਸਰੀ ਇਨਸਾਫ਼ ਦੀ ਉਦਾਹਰਨ ਪੇਂਡੂ ਵਿਕਾਸ ਵਿਭਾਗ ਦੀ ਹੈ। ਪੰਚਾਇਤਾਂ ਵੱਲੋਂ ਜ਼ਿਲਾ ਪੰਚਾਇਤ ਅਤੇ ਵਿਕਾਸ ਅਫ਼ਸਰਾਂ ਦੇ ਦਫ਼ਤਰਾਂ ‘ਚ ਨਜਾਇਜ਼ ਕਬਜ਼ਾ ਹਟਾਉਣ ਦੇ ਕੇਸਾਂ ਦੀ ਸੁਣਵਾਈ ਵਰਿਆਂ ਬੱਧੀ ਦਫ਼ਤਰਾਂ ‘ਚ ਕਾਰਵਾਈ ਲਈ ਪਈ ਰਹਿੰਦੀ ਹੈ। ਫ਼ੈਸਲੇ ਹੋਣ ਉਪਰੰਤ ਸੂਬਾ ਪੰਚਾਇਤ ਅਤੇ ਵਿਕਾਸ ਦਫ਼ਤਰਾਂ ‘ਚ ਅਤੇ ਨਾ ਹੀ ਸੂਬਾ ਦਫ਼ਤਰਾਂ ‘ਚ ਇਹਨਾ ਦੀ ਸੁਣਵਾਈ ਦੀ ਕੋਈ ਸਮਾਂ ਸੀਮਾ ਹੈ। ਜੇ ਸਮਾਂ-ਸੀਮਾ ਹੈ ਵੀ ਤਾਂ ਅਫ਼ਸਰ ਉਸਨੂੰ ਮੰਨਦੇ ਹੀ ਨਹੀਂ। ਇਥੇ ਫ਼ੈਸਲੇ ਸਿਆਸੀ ਪਹੁੰਚ ਨਾਲ ਹੀ ਅੱਗੇ ਵਧਦੇ ਜਾਂ ਲਟਕਦੇ ਹਨ। ਗੱਲ ਇਥੇ ਹੀ ਬੱਸ ਨਹੀਂ ਹੁੰਦੀ। ਮਾਮਲਾ ਉਪਰੋਂ ਹੇਠਾਂ ਆਉਣ ਅਤੇ ਉਸਨੂੰ ਲਾਗੂ ਕਰਨ ਲਈ ਬਲਾਕ ਪੱਧਰ ਦੇ ਦਫ਼ਤਰਾਂ ਰਾਹੀਂ ਤਹਿਸੀਲਦਾਰਾਂ ਕੋਲ ਪਹੁੰਚਦਾ ਹੈ। ਜਿਥੇ ਮੁੜ ਕਬਜ਼ਾ ਲੈਣ ਲਈ ਲੰਮੀ ਕਾਰਵਾਈ ਹੁੰਦੀ ਹੈ। ਫਾਈਲਾਂ ਇਥੇ ਵੀ ਲਟਕਦੀਆਂ ਹਨ। ਖੂੰਜੇ ਲੱਗਦੀਆਂ ਹਨ। ਗਤੀ ਨਹੀਂ ਫੜਦੀਆਂ। ਬਹਾਨੇਬਾਜ਼ੀ ਦਾ ਸ਼ਿਕਾਰ ਹੁੰਦੀਆਂ ਹਨ। ਡੂੰਘੀ ਨਜ਼ਰ ਨਾਲ ਜੇਕਰ ਐਸ.ਡੀ.ਐਮ. ਦਫ਼ਤਰਾਂ ‘ਚ ਲੱਗੀਆਂ ਅਦਾਲਤਾਂ ਦੇ ਕੰਮਕਾਜ ਨੂੰ ਵੀ ਵੇਖਿਆ ਜਾਵੇ ਤਾਂ ਇਥੇ ਵੀ ਸੈਂਕੜੇ ਕੇਸ ਲੰਮਾ ਸਮਾਂ ਲਟਕਦੇ ਰਹਿੰਦੇ ਹਨ। ਸਧਾਰਨ ਵਿਅਕਤੀ ਦੀ ਇਨਸਾਫ਼ ਦੀ ਆਸ ਤਾਂ ਉਸ ਵੇਲੇ ਮੱਧਮ ਪੈ ਜਾਂਦੀ ਹੈ, ਜਦੋਂ ਇਹਨਾਂ ਅਫ਼ਸਰੀ ਅਦਾਲਤਾਂ  ਵਿੱਚ, ਜੋ ਜੱਜ ਦੀ ਭੂਮਿਕਾ ਨਿਭਾਉਂਦੇ ਹਨ, ਵਕੀਲਾਂ ਦੀਆਂ ਮਣਾਂ-ਮੂੰਹ ਫ਼ੀਸਾਂ ਭਰਨੀਆਂ ਪੈਂਦੀਆਂ ਹਨ, ਉਹਨਾ ਦੇ ਮੁਨਸ਼ੀਆਂ ਦੇ ਨਿੱਤ-ਦਿਹਾੜੇ ਇੱਕ-ਦੁੱਕਾ ਖ਼ਰਚੇ ਉਠਾਉਣੇ ਪੈਂਦੇ ਹਨ, ਜਿਹਨਾ ਵਿੱਚ ਟਾਈਪ ਫੀਸ ਅਸ਼ਟਾਮ, ਅੰਦਰਲੀ ਫ਼ੀਸ, ਕਾਪੀ ਫ਼ੀਸ ਅਤੇ ਉਪਰੋਂ ਸੇਵਾ ਫੀਸ, ਜਿਸਦਾ ਕੋਈ ਅੰਤ ਹੀ ਨਹੀਂ ਹੁੰਦਾ। ਉਂਜ ਵੀ ਇਹਨਾ ਦਫ਼ਤਰਾਂ ‘ਚ ਵਕੀਲਾਂ ਰਾਹੀਂ ਕੀਤੇ-ਕਰਵਾਏ ਆਪਸੀ ਸਮਝੌਤੇ  ਬਹੁਤੀ ਵੇਰ ਆਮ ਲੋਕਾਂ ਨੂੰ ਇਨਸਾਫ ਤੋਂ ਦੂਰ ਰੱਖਦੇ ਹਨ, ਕਿਉਂਕਿ ਇਸ ਨਾਲ ਉਹਨਾ ਦੀ ਨਾ ਮਾਨਸਿਕ ਸੰਤੁਸ਼ਟੀ ਹੁੰਦੀ ਹੈ, ਨਾ ਹੀ ਉਸ ਵਿਅਕਤੀ ਨੂੰ ਸਹੀ ਹੱਕ ਮਿਲਦਾ ਹੈ। ਵੱਖੋ-ਵੱਖਰੇ ਮਹਿਕਮਿਆਂ ਵੱਲੋਂ ਬਣਾਏ ਗਏ ਟਿ੍ਰਬਿਊਨਲਾਂ ਦੇ ਕੰਮ ਕਾਜ  ਉਤੇ ਵੀ ਇਹੋ ਜਿਹੇ ਹੀ ਸਵਾਲ ਉੱਠਦੇ ਹਨ। ਗੱਲ ਸੂਚਨਾ ਕਮਿਸ਼ਨ ਦੀ ਲੈ ਲਈਏ। ਦਫ਼ਤਰਾਂ ਤੋਂ ਮੰਗੀ ਗਈ ਸੂਚਨਾ ਜੇਕਰ ਸੰਬੰਧਤ ਅਫ਼ਸਰ ਮੁਹੱਈਆ ਨਹੀਂ ਕਰਦਾ ਤਾਂ ਉਸ ਵਿਰੁੱਧ ਸ਼ਿਕਾਇਤ ਹੁੰਦੀ ਹੈ ਸੂਚਨਾ ਕਮਿਸ਼ਨ ਦਫ਼ਤਰ ‘ਚ। ਹਾਲ ਉਥੇ ਵੀ ਇਹੋ ਜਿਹੀਆਂ ਅਰਜ਼ੀਆਂ ਦਾ ਇੰਜ ਹੀ ਹੁੰਦਾ ਹੈ। ਅਫ਼ਸਰ ਦਾ ਜੀਅ ਕਰਦਾ ਹੈ ਤਾਂ ਸੂਚਨਾ ਦਿੰਦਾ ਹੈ, ਨਹੀਂ ਜੀਅ ਕਰਦਾ ਤਾਂ ਨਹੀਂ ਦਿੰਦਾ। ਢੇਰਾਂ ਦੇ ਢੇਰ ਅਰਜ਼ੀਆਂ ਸੂਚਨਾ ਨਾ ਦੇਣ ਵਾਲੀਆਂ  ਪਈਆਂ

ਅਸੀਮ ਵੀਟੋ ਪਾਵਰ ਵਰਤ ਰਹੀਆਂ ਅਫ਼ਸਰੀ ਅਦਾਲਤਾਂ/ਗੁਰਮੀਤ ਸਿੰਘ ਪਲਾਹੀ Read More »

ਬੇਗੋਵਾਲ ’ਚ ਭਿਆਨਕ ਅੱਗ ਦੀ ਚਪੇਟ ‘ਚ ਆਈ 12 ਏਕੜ ਕਣਕ ਤੇ 250 ਏਕੜ ਨਾੜ

ਕਪੂਰਥਲਾ, 26 ਅਪ੍ਰੈਲ – ਬੇਗੋਵਾਲ ਸ਼ਹਿਰ ਦੇ ਨੇੜੇ ਪਿੰਡ ਬਲੋਚੱਕ ’ਚ ਕਿਸਾਨਾਂ ਦੁਆਰਾ ਪੁੱਤਰਾਂ ਵਾਂਗ ਪਾਲੀਆਂ ਗਈਆਂ ਫ਼ਸਲਾਂ ਉਸ ਸਮੇਂ ਤਬਾਹ ਹੋ ਗਈਆਂ ਜਦੋਂ ਪਿੰਡ ਚੋਹਾਣਾ ਤੋਂ ਆਈ ਭਿਆਨਕ ਅੱਗ ਨੇ ਅੱਗ ਬੁਝਾਉਣ ਗਏ ਕਿਸਾਨ ਦੇ ਟਰੈਕਟਰ ਤੋਂ ਇਲਾਵਾ ਲਗਭਗ 12 ਏਕੜ ਕਣਕ ਅਤੇ ਲਗਭਗ 250 ਏਕੜ ਤੂੜੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਨਰਿੰਦਰ ਸਿੰਘ ਗੁੱਲੂ ਪੁੱਤਰ ਨਿਰੰਜਣ ਸਿੰਘ ਵਾਸੀ ਬਲੋਚੱਕ ਨੇ ਦੱਸਿਆ ਕਿ ਇਹ ਅੱਗ ਨੇੜਲੇ ਪਿੰਡ ਚੌਹਾਨਾ ’ਚ ਕਾਫ਼ੀ ਸਮੇਂ ਤੋਂ ਲੱਗੀ ਹੋਈ ਸੀ, ਜੋ ਕਿ ਬਲੋਚੱਕ ਪਿੰਡ ’ਚ ਵੀ ਫੈਲ ਗਈ ਅਤੇ ਲਗਭਗ 12 ਏਕੜ ਕਣਕ ਅਤੇ ਲਗਭਗ 250 ਏਕੜ ਦੇ ਨਾੜ ਨੂੰ ਆਪਣੀ ਲਪੇਟ ’ਚ ਲੈ ਲਿਆ, ਜਿਸ ਕਾਰਨ ਫ਼ਸਲਾਂ ਤਬਾਹ ਹੋ ਗਈਆਂ। ਇਸ ਕਾਰਨ ਕਿਸਾਨਾਂ ਨੂੰ ਬਹੁਤ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਗ ਇੰਨੀ ਭਿਆਨਕ ਸੀ ਕਿ ਇਸ ‘ਤੇ ਕਾਬੂ ਪਾਉਣਾ ਬਹੁਤ ਮੁਸ਼ਕਲ ਹੋ ਗਿਆ। ਜਦੋਂ ਤੱਕ ਕਿਸਾਨਾਂ ਨੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਉਦੋਂ ਤੱਕ ਭਿਆਨਕ ਅੱਗ ਨੇ ਇੱਕ ਕਿਸਾਨ ਸਰਬਪ੍ਰੀਤ ਸਿੰਘ ਪੁੱਤਰ ਸਰੂਪ ਸਿੰਘ ਦੇ ਅਰਜੁਨ 605 ਬ੍ਰਾਂਡ ਦੇ ਟਰੈਕਟਰ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ, ਜੋ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਿਹਾ ਸੀ।

ਬੇਗੋਵਾਲ ’ਚ ਭਿਆਨਕ ਅੱਗ ਦੀ ਚਪੇਟ ‘ਚ ਆਈ 12 ਏਕੜ ਕਣਕ ਤੇ 250 ਏਕੜ ਨਾੜ Read More »

ਸ਼ਾਹਬਾਜ਼ ਸ਼ਰੀਫ ਨੇ ਪਹਿਲਗਾਮ ਹਮਲੇ ਦੀ ਨਿਰਪੱਖ ਜਾਂਚ ਕਰਨ ਦੀ ਕੀਤੀ ਅਪੀਲ

ਖ਼ੈਬਰ ਪਖ਼ਤੂਨਖ਼ਵਾ, 26 ਅਪ੍ਰੈਲ – ਜਿਵੇਂ ਕਿ ਭਾਰਤ ਨੂੰ ਪਹਿਲਗਾਮ ਅੱਤਵਾਦੀ ਹਮਲੇ, ਜਿਸ ਵਿੱਚ 26 ਲੋਕ ਮਾਰੇ ਗਏ ਸਨ, ਵਿਰੁੱਧ ਆਲਮੀ ਸਮਰਥਨ ਮਿਲ ਰਿਹਾ ਹੈ, ਉੁਸ ਤੋਂ ਪਾਕਿਸਤਾਨੀ ਨਿਜ਼ਾਮ ‘ਤੇ ਦਬਾਅ ਵਧ ਰਿਹਾ ਹੈ। ਪਾਕਿਸਤਾਨ ਦੇ ਅੰਗਰੇਜ਼ੀ ਅਖ਼ਬਾਰ ‘ਡਾਅਨ’ ਦੀ ਰਿਪੋਰਟ ਅਨੁਸਾਰ, ਸ਼ਨਿੱਚਰਵਾਰ ਨੂੰ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ  ਨੇ ਹਮਲੇ ਦੀ “ਨਿਰਪੱਖ, ਪਾਰਦਰਸ਼ੀ ਅਤੇ ਭਰੋਸੇਯੋਗ” ਜਾਂਚ ਵਿੱਚ ਹਿੱਸਾ ਲੈਣ ਲਈ ਇਸਲਾਮਾਬਾਦ ਦੀ ਇੱਛਾ ਜ਼ਾਹਰ ਕੀਤੀ। ਖੈਬਰ ਪਖਤੂਨਖਵਾ ਸੂਬੇ ਵਿੱਚ ਸਥਿਤ ਕਾਕੁਲ ਵਿੱਚ ਪਾਕਿਸਤਾਨ ਮਿਲਟਰੀ ਅਕੈਡਮੀ ਵਿੱਚ ਇੱਕ ਪਾਸਿੰਗ-ਆਊਟ ਪਰੇਡ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਸ਼ਾਹਬਾਜ਼ ਨੇ ਕਿਹਾ, “ਇੱਕ ਜ਼ਿੰਮੇਵਾਰ ਮੁਲਕ ਵਜੋਂ ਆਪਣੀ ਭੂਮਿਕਾ ਨੂੰ ਜਾਰੀ ਰੱਖਦੇ ਹੋਏ, ਪਾਕਿਸਤਾਨ ਕਿਸੇ ਵੀ ਨਿਰਪੱਖ, ਪਾਰਦਰਸ਼ੀ ਅਤੇ ਭਰੋਸੇਯੋਗ ਜਾਂਚ ਵਿੱਚ ਹਿੱਸਾ ਲੈਣ ਲਈ ਤਿਆਰ ਹੈ।” ਪਾਕਿਸਤਾਨ ਨੂੰ “ਅੱਤਵਾਦ ਵਿਰੁੱਧ ਦੁਨੀਆ ਦਾ ਮੋਹਰੀ ਮੁਲਕ” ਦੱਸਦਿਆਂ ਸ਼ਾਹਬਾਜ਼ ਸ਼ਰੀਫ ਨੇ ਦਾਅਵਾ ਕੀਤਾ ਕਿ ਦੇਸ਼ ਨੇ ਇਸ ਕਾਰਨ “ਭਾਰੀ ਨੁਕਸਾਨ ਝੱਲਿਆ ਹੈ। ‘ਡਾਅਨ’ ਦੀ ਰਿਪੋਰਟ ਅਨੁਸਾਰ ਪ੍ਰਧਾਨ ਮੰਤਰੀ ਸ਼ਰੀਫ਼ ਨੇ ਕਿਹਾ, “ਦਹਿਸ਼ਤਗਰਦੀ ਖ਼ਿਲਾਫ਼ ਦੁਨੀਆ ਦੇ ਮੋਹਰੀ ਮੁਲਕ ਹੋਣ ਦੇ ਨਾਤੇ, ਅਸੀਂ ਬਹੁਤ ਵੱਡਾ ਨੁਕਸਾਨ ਝੱਲਿਆ ਹੈ, ਜਿਵੇਂ 90,000 ਲੋਕਾਂ ਦਾ ਜਾਨੀ ਨੁਕਸਾਨ ਅਤੇ ਕਲਪਨਾ ਤੋਂ ਪਰੇ ਆਰਥਿਕ ਨੁਕਸਾਨ, ਜੋ 600 ਅਰਬ ਡਾਲਰ ਤੋਂ ਵੱਧ ਬਣਦਾ ਹੈ। ਇੱਕ ਦਿਨ ਪਹਿਲਾਂ, ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਮੰਨਿਆ ਸੀ ਕਿ ਉਨ੍ਹਾਂ ਦਾ ਮੁਲਕ ਅੱਤਵਾਦੀ ਸਮੂਹਾਂ ਨੂੰ ਫੰਡਿੰਗ ਅਤੇ ਸਮਰਥਨ ਦੇ ਰਿਹਾ ਹੈ। ਵਾਇਰਲ ਹੋਈ ਇੱਕ ਵੀਡੀਓ ਕਲਿੱਪ ਵਿੱਚ, ਪਾਕਿਸਤਾਨ ਦੇ ਰੱਖਿਆ ਮੰਤਰੀ ਸਕਾਈ ਨਿਊਜ਼ ਦੀ ਪੇਸ਼ਕਾਰ ਯਲਦਾ ਹਕੀਮ ਨਾਲ ਗੱਲਬਾਤ ਕਰ ਰਹੇ ਸਨ। ਜਦੋਂ ਉਸਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਮੰਨਦੇ ਹੋ, ਸਰ, ਕਿ ਪਾਕਿਸਤਾਨ ਦਾ ਇਨ੍ਹਾਂ ਅੱਤਵਾਦੀ ਸੰਗਠਨਾਂ ਦਾ ਸਮਰਥਨ ਅਤੇ ਸਿਖਲਾਈ ਅਤੇ ਫੰਡਿੰਗ ਦਾ ਇੱਕ ਲੰਮਾ ਇਤਿਹਾਸ ਰਿਹਾ ਹੈ?” ਤਾਂ ਖਵਾਜਾ ਆਸਿਫ਼ ਨੇ ਆਪਣੇ ਜਵਾਬ ਵਿੱਚ ਕਿਹਾ, “ਅਸੀਂ ਲਗਭਗ ਤਿੰਨ ਦਹਾਕਿਆਂ ਤੋਂ ਅਮਰੀਕਾ ਲਈ ਇਹ ਗੰਦਾ ਕੰਮ ਕਰ ਰਹੇ ਹਾਂ… ਅਤੇ ਨਾਲ ਹੀ ਪੱਛਮ, ਜਿਸ ਵਿੱਚ ਬ੍ਰਿਟੇਨ ਵੀ ਸ਼ਾਮਲ ਹੈ… ਇਹ ਇੱਕ ਗਲਤੀ ਸੀ, ਅਤੇ ਅਸੀਂ ਇਸਦਾ ਦੁੱਖ ਝੱਲਿਆ, ਅਤੇ ਇਸੇ ਲਈ ਤੁਸੀਂ ਮੈਨੂੰ ਇਹ ਕਹਿ ਰਹੇ ਹੋ।

ਸ਼ਾਹਬਾਜ਼ ਸ਼ਰੀਫ ਨੇ ਪਹਿਲਗਾਮ ਹਮਲੇ ਦੀ ਨਿਰਪੱਖ ਜਾਂਚ ਕਰਨ ਦੀ ਕੀਤੀ ਅਪੀਲ Read More »

ਪੰਜਾਬ ‘ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ, 26 ਅਪ੍ਰੈਲ – ਪੰਜਾਬ ਵਿੱਚ ਅਪ੍ਰੈਲ ਦੇ ਮਹੀਨੇ ਲਗਾਤਾਰ ਸਕੂਲਾਂ ਦੀਆਂ ਛੁੱਟੀਆਂ ਹੁੰਦੀਆਂ ਹਨ। ਇਸ ਦੌਰਾਨ, ਸਰਕਾਰ ਨੇ 29 ਅਪ੍ਰੈਲ, ਮੰਗਲਵਾਰ ਨੂੰ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ ਹੈ। ਜਾਣਕਾਰੀ ਅਨੁਸਾਰ ਇਸ ਦਿਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਵਿਭਾਗ ਬੰਦ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ 29 ਅਪ੍ਰੈਲ ਨੂੰ ਬਹੁਤ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਅਪ੍ਰੈਲ ਦੇ ਮਹੀਨੇ ਵਿੱਚ ਕਈ ਗਜ਼ਟਿਡ ਛੁੱਟੀਆਂ ਹੁੰਦੀਆਂ ਹਨ। ਇਸ ਮਹੀਨੇ ਹੁਣ ਤੱਕ, 6 ਅਪ੍ਰੈਲ ਨੂੰ ਰਾਮ ਨੌਮੀ, 8 ਅਪ੍ਰੈਲ ਨੂੰ ਸ਼੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਨ, 10 ਅਪ੍ਰੈਲ ਨੂੰ ਮਹਾਂਵੀਰ ਜਯੰਤੀ, 13 ਅਪ੍ਰੈਲ ਨੂੰ ਵੈਸਾਖੀ, 14 ਅਪ੍ਰੈਲ ਨੂੰ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਨ ਅਤੇ 18 ਅਪ੍ਰੈਲ ਨੂੰ ਗੁੱਡ ਫਰਾਈਡੇ ਦੀਆਂ ਛੁੱਟੀਆਂ ਹਨ। ਜਦੋਂ ਕਿ ਹੁਣ ਫਿਰ ਤੋਂ 29 ਅਪ੍ਰੈਲ, ਮੰਗਲਵਾਰ ਨੂੰ ਜਨਤਕ ਛੁੱਟੀ ਹੈ।

ਪੰਜਾਬ ‘ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ Read More »

ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਗੁਰਦਰਸ਼ਨ ਸਿੰਘ ਭਾਜਪਾ ਚ ਸ਼ਾਮਲ

ਡੇਰਾਬੱਸੀ, 26 ਅਪ੍ਰੈਲ – ਡੇਰਾਬੱਸੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕਾਰੋਬਾਰੀ ਗੁਰਦਰਸ਼ਨ ਸਿੰਘ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਏ। ਇਸ ਸਮਾਗਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਹੋਰ ਸੀਨੀਅਰ ਭਾਜਪਾ ਆਗੂ ਮੌਜੂਦ ਸਨ।

ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਗੁਰਦਰਸ਼ਨ ਸਿੰਘ ਭਾਜਪਾ ਚ ਸ਼ਾਮਲ Read More »

12ਵੀਂ ਤੋਂ ਬਾਅਦ ਇਹਨਾਂ 5 ਕੋਰਸਾਂ ਨਾਲ ਰੱਖੋ ਭਵਿੱਖ ਦੀ ਨੀਂਹ

ਨਵੀਂ ਦਿੱਲੀ, 26 ਅਪ੍ਰੈਲ – 12ਵੀਂ ਜਮਾਤ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ, ਵਿਦਿਆਰਥੀ JEE ਦੀ ਤਿਆਰੀ ਸ਼ੁਰੂ ਕਰ ਦਿੰਦੇ ਹਨ। ਇੰਜੀਨੀਅਰਿੰਗ ਵਿੱਚ ਕਰੀਅਰ ਬਣਾਉਣ ਲਈ JEE ਦੀ ਤਿਆਰੀ ਬਹੁਤ ਮਹੱਤਵਪੂਰਨ ਮੰਨੀ ਜਾਂਦੀ ਹੈ, ਪਰ 100 ਪ੍ਰਤੀਸ਼ਤ ਵਿਦਿਆਰਥੀਆਂ ਨੂੰ ਇਸ ਵਿੱਚ ਸਫਲਤਾ ਨਹੀਂ ਮਿਲਦੀ। ਜੇਈਈ ਦੇ ਚਾਹਵਾਨਾਂ ਕੋਲ ਕਈ ਖੇਤਰਾਂ ਵਿੱਚ ਕਰੀਅਰ ਬਣਾਉਣ ਦਾ ਮੌਕਾ ਹੈ। ਇਹ ਖੇਤਰ ਤੁਹਾਨੂੰ ਆਕਰਸ਼ਕ ਤਨਖਾਹ ਪ੍ਰਾਪਤ ਕਰਨ ਵਿੱਚ ਵੀ ਮਦਦ ਕਰਦੇ ਹਨ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ JEE ਦੇ ਚਾਹਵਾਨ ਹੋਰ ਕਿਹੜੇ ਖੇਤਰਾਂ ਵਿੱਚ ਜਾ ਸਕਦੇ ਹਨ। ਡਾਟਾ ਸਾਇੰਸ ਇੱਕ ਚੰਗਾ ਵਿਕਲਪ ਹੈ: ਸਿੱਖਿਆ ਮਾਹਿਰ ਸੀਤਾ ਰਾਮ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਡਾਟਾ ਵਿਗਿਆਨੀਆਂ ਦੀ ਮੰਗ ਤੇਜ਼ੀ ਨਾਲ ਵਧੀ ਹੈ। ਜੇਕਰ ਤੁਸੀਂ ਡੇਟਾ ਦੇ ਰੁਝਾਨਾਂ ਨੂੰ ਜਾਣਦੇ ਹੋ ਅਤੇ ਇਸਨੂੰ ਸਰਲ ਭਾਸ਼ਾ ਵਿੱਚ ਸਮਝਾਉਣ ਦੀ ਕਲਾ ਰੱਖਦੇ ਹੋ, ਤਾਂ ਤੁਸੀਂ ਇੱਕ ਡੇਟਾ ਵਿਗਿਆਨੀ ਵੀ ਬਣ ਸਕਦੇ ਹੋ। ਇੱਕ ਡੇਟਾ ਸਾਇੰਟਿਸਟ ਦੀ ਤਨਖਾਹ ਵੀ ਇੱਕ ਇੰਜੀਨੀਅਰ ਤੋਂ ਘੱਟ ਨਹੀਂ ਹੁੰਦੀ। ਇਸਦੇ ਲਈ, ਤੁਸੀਂ ਡੇਟਾ ਸਾਇੰਸ ਵਿੱਚ ਬੀ.ਐਸ.ਸੀ ਜਾਂ ਬੀ.ਸੀ.ਏ ਜਾਂ ਸਟੈਟਿਸਟਿਕਸ ਵਿੱਚ ਬੀ.ਐਸ.ਸੀ ਕਰਕੇ ਇਸ ਖੇਤਰ ਵਿੱਚ ਕਰੀਅਰ ਬਣਾ ਸਕਦੇ ਹੋ। ਇਸ ਵੇਲੇ ਡੇਟਾ ਵਿਗਿਆਨੀਆਂ ਦੀ ਮੰਗ ਵੱਧ ਰਹੀ ਹੈ। ਤੁਸੀਂ ਇੱਕ ਆਰਕੀਟੈਕਟ ਵੀ ਬਣ ਸਕਦੇ ਹੋ: ਸਿੱਖਿਆ ਮਾਹਿਰਾਂ ਨੇ ਕਿਹਾ ਕਿ ਆਰਕੀਟੈਕਚਰ ਇੱਕ ਅਜਿਹਾ ਖੇਤਰ ਹੈ ਜੋ ਤੁਹਾਡੇ ਕਰੀਅਰ ਵਿੱਚ ਤੁਹਾਡੀ ਰਚਨਾਤਮਕਤਾ ਅਤੇ ਵਿਸ਼ਲੇਸ਼ਣਾਤਮਕ ਹੁਨਰ ਨੂੰ ਵਿਕਸਤ ਕਰਨ ਵਿੱਚ ਤੁਹਾਡੀ ਮਦਦ ਕਰਦਾ ਹੈ। ਇੰਜੀਨੀਅਰਿੰਗ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਆਰਕੀਟੈਕਚਰ ਨੂੰ ਇੱਕ ਬਿਹਤਰ ਕਰੀਅਰ ਵਿਕਲਪ ਮੰਨਿਆ ਜਾਂਦਾ ਹੈ ਕਿਉਂਕਿ ਡਿਜ਼ਾਈਨ ਤੋਂ ਲੈ ਕੇ ਪ੍ਰੋਜੈਕਟ ਵਿਕਾਸ ਤੱਕ ਗਣਿਤ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਲਈ ਵਿਦਿਆਰਥੀ ਬੈਚਲਰ ਆਫ਼ ਆਰਕੀਟੈਕਚਰ ਵਿੱਚ ਦਾਖਲਾ ਲੈ ਸਕਦੇ ਹਨ। ਖੋਜ ਵਿਗਿਆਨੀ ਵੀ ਇੱਕ ਚੰਗਾ ਖੇਤਰ ਹੈ: ਰਿਸਰਚ ਸਾਇੰਸਟਿਸਟ ਦੀ ਮੰਗ ਵੱਧ ਰਹੀ ਹੈ। ਕੰਪਨੀਆਂ ਉਨ੍ਹਾਂ ਨੂੰ ਨੌਕਰੀ ‘ਤੇ ਰੱਖ ਰਹੀਆਂ ਹਨ। ਖੋਜ ਵਿਗਿਆਨੀ ਪ੍ਰਯੋਗ ਕਰਦੇ ਹਨ ਅਤੇ ਡੇਟਾ ਦਾ ਵਿਸ਼ਲੇਸ਼ਣ ਕਰਦੇ ਹਨ। ਇਸ ਨਾਲ ਉਹ ਇੱਕ ਸਿੱਟੇ ‘ਤੇ ਪਹੁੰਚਦੇ ਹਨ ਅਤੇ ਕੰਪਨੀਆਂ ਜਾਂ ਸੰਸਥਾਵਾਂ ਨੂੰ ਨਵੀਂ ਜਾਣਕਾਰੀ ਦਿੰਦੇ ਹਨ। ਇਸਦੇ ਲਈ, ਤੁਸੀਂ ਭੌਤਿਕ ਵਿਗਿਆਨ, ਰਸਾਇਣ ਵਿਗਿਆਨ ਅਤੇ ਗਣਿਤ ਦੇ ਨਾਲ ਬੀ.ਐਸਸੀ ਕਰ ਸਕਦੇ ਹੋ ਅਤੇ ਇਸ ਨਾਲ ਆਪਣੀ ਖੋਜ ਨੂੰ ਅੱਗੇ ਵਧਾ ਸਕਦੇ ਹੋ। ਏਵੀਏਸ਼ਨ ਫੀਲਡ : ਸਿੱਖਿਆ ਮਾਹਿਰ ਸੀਤਾ ਰਾਮ ਨੇ ਕਿਹਾ ਕਿ ਹਵਾਬਾਜ਼ੀ ਦੇ ਖੇਤਰ ਵਿੱਚ ਜੇਈਈ ਦੇ ਚਾਹਵਾਨਾਂ ਲਈ ਮੌਕੇ ਘੱਟ ਨਹੀਂ ਹਨ। ਇਹ ਇੱਕ ਅਜਿਹਾ ਉਦਯੋਗ ਹੈ ਜੋ ਕਈ ਤਰ੍ਹਾਂ ਦੀਆਂ ਨੌਕਰੀਆਂ ਪ੍ਰਦਾਨ ਕਰਦਾ ਹੈ। ਵਿਦਿਆਰਥੀਆਂ ਕੋਲ ਹਵਾਬਾਜ਼ੀ ਉਦਯੋਗ ਵਿੱਚ ਕਰੀਅਰ ਬਣਾਉਣ ਲਈ ਦੋ ਵਿਕਲਪ ਹਨ। ਪਹਿਲਾਂ, ਜਾਂ ਤਾਂ ਉਹਨਾਂ ਨੂੰ ਪਾਇਲਟ ਸਿਖਲਾਈ ਪ੍ਰੋਗਰਾਮ ਵਿੱਚ ਹਿੱਸਾ ਲੈ ਕੇ ਪਾਇਲਟ ਬਣਨ ਦੀ ਤਿਆਰੀ ਕਰਨੀ ਚਾਹੀਦੀ ਹੈ ਜਾਂ ਉਹਨਾਂ ਨੂੰ ਬੀਬੀਏ ਕਰਨ ਅਤੇ ਹਵਾਬਾਜ਼ੀ ਵਿੱਚ ਹੋਰ ਪੜ੍ਹਾਈ ਕਰਨ ਤੋਂ ਬਾਅਦ ਹੋਰ ਕਰੀਅਰ ਵਿਕਲਪਾਂ ਨੂੰ ਅਪਣਾਉਣਾ ਚਾਹੀਦਾ ਹੈ। ਇਹ ਉਨ੍ਹਾਂ ਦੀ ਪਸੰਦ ਅਤੇ ਨਾਪਸੰਦ ‘ਤੇ ਨਿਰਭਰ ਕਰਦਾ ਹੈ। ਹਵਾਬਾਜ਼ੀ ਵਿੱਚ ਗ੍ਰੈਜੂਏਸ਼ਨ ਤੋਂ ਬਾਅਦ, ਬਹੁਤ ਸਾਰੇ ਮੌਕੇ ਉਪਲਬਧ ਹਨ ਜਿਨ੍ਹਾਂ ਨੂੰ ਕੋਈ ਆਪਣੀ ਪਸੰਦ ਅਨੁਸਾਰ ਚੁਣ ਸਕਦਾ ਹੈ।

12ਵੀਂ ਤੋਂ ਬਾਅਦ ਇਹਨਾਂ 5 ਕੋਰਸਾਂ ਨਾਲ ਰੱਖੋ ਭਵਿੱਖ ਦੀ ਨੀਂਹ Read More »

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਪਾਕਿ ਨੂੰ ਦਿੱਤੀ ਖੁਲੀ ਚੁਣੌਤੀ

ਯੂਪੀ, 26 ਅਪ੍ਰੈਲ –  ਲਖੀਮਪੁਰ ਵਿੱਚ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ, ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਪਾਕਿਸਤਾਨ ਨੂੰ ਖੁੱਲ੍ਹੀ ਚੁਣੌਤੀ ਦਿੱਤੀ। ਸੀਐਮ ਯੋਗੀ ਨੇ ਕਿਹਾ, ਭਾਰਤ ਵਿੱਚ ਅੱਤਵਾਦ ਅਤੇ ਅਰਾਜਕਤਾ ਲਈ ਕੋਈ ਜਗ੍ਹਾ ਨਹੀਂ ਹੋ ਸਕਦੀ। ਭਾਰਤ ਸਰਕਾਰ ਦੀ ਸੁਰੱਖਿਆ ਸੇਵਾ ਅਤੇ ਸੁਸ਼ਾਸਨ ਦਾ ਮਾਡਲ ਗਰੀਬਾਂ ਦੇ ਵਿਕਾਸ ਅਤੇ ਭਲਾਈ ‘ਤੇ ਅਧਾਰਤ ਹੈ। ਜੇਕਰ ਕੋਈ ਸੁਰੱਖਿਆ ਦੀ ਉਲੰਘਣਾ ਕਰਦਾ ਹੈ, ਤਾਂ ਨਿਊ ਇੰਡੀਆ ਜ਼ੀਰੋ ਟਾਲਰੈਂਸ ਨੀਤੀ ਦੇ ਤਹਿਤ, ਕਿਸੇ ਵੀ ਭਾਸ਼ਾ ਵਿੱਚ ਜਵਾਬ ਦੇਣ ਲਈ ਤਿਆਰ ਹੈ। ਇਹ ਇੱਕ ਨਵਾਂ ਭਾਰਤ ਹੈ, ਇਹ ਕਿਸੇ ਵੀ ਦੁਸ਼ਮਣ ਨੂੰ ਨਹੀਂ ਬਖਸ਼ੇਗਾ। ਸੀਐਮ ਯੋਗੀ ਨੇ ਕਿਹਾ, ਉੱਤਰ ਪ੍ਰਦੇਸ਼ ਮਾਫੀਆ ਮੁਕਤ ਹੈ, ਅੱਜ ਇੱਥੋਂ ਦੇ ਨੌਜਵਾਨਾਂ ਨੂੰ ਆਪਣੀ ਪਛਾਣ ਦੱਸਣ ਦੀ ਜ਼ਰੂਰਤ ਨਹੀਂ ਹੈ। ਇੱਥੇ ਪਹਿਲੀ ਤੇਜ਼ ਰੇਲ ਚੱਲਦੀ ਹੈ। ਮੈਟਰੋ ਚਾਲੂ ਹੈ। ਇਹ ਨਵੇਂ ਭਾਰਤ ਦਾ ਨਵਾਂ ਉੱਤਰ ਪ੍ਰਦੇਸ਼ ਹੈ। ਕਿਸਾਨ ਦਾ ਖੇਤ ਬਚੇਗਾ ਅਤੇ ਬਸਤੀ ਵੀ ਹੜ੍ਹਾਂ ਤੋਂ ਬਚੇਗੀ। ਹੱਲ ਦਾ ਰਸਤਾ ਲੱਭਿਆ ਜਾਵੇਗਾ। ਇਹ ਜਨਤਾ ਦਾ ਪੈਸਾ ਹੈ, ਇਸਦੀ ਸਹੀ ਵਰਤੋਂ ਹੋਣੀ ਚਾਹੀਦੀ ਹੈ। ਲਖੀਮਪੁਰ ਨੂੰ ਤੋਹਫ਼ਾ ਦੇਣ ਬਾਰੇ ਗੱਲ ਕਰਦੇ ਹੋਏ, ਉਨ੍ਹਾਂ ਕਿਹਾ ਕਿ ਹਵਾਈ ਅੱਡਾ ਸਿਰਫ਼ ਲਖਨਊ ਵਿੱਚ ਹੀ ਕਿਉਂ ਹੋਣਾ ਚਾਹੀਦਾ ਹੈ, ਲਖੀਮਪੁਰ ਖੇੜੀ ਵਿੱਚ ਵੀ ਇੱਕ ਹੋਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜੋ ਵਿਕਾਸ ਵਿਰੋਧੀ, ਔਰਤਾਂ ਵਿਰੋਧੀ, ਨੌਜਵਾਨ ਵਿਰੋਧੀ ਹਨ, ਜਦੋਂ ਉਹ ਸੱਤਾ ਵਿੱਚ ਆਏ ਤਾਂ ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ।

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਪਾਕਿ ਨੂੰ ਦਿੱਤੀ ਖੁਲੀ ਚੁਣੌਤੀ Read More »

ਮੁੱਖ ਮੰਤਰੀ ਏ ਰੇਵੰਤ ਰੈਡੀ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ ਵਿੱਚ ਵੰਡਣ ਦੀ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

ਹੈਦਰਾਬਾਦ, 26 ਅਪ੍ਰੈਲ – ਪਹਿਲਗਾਮ ਅੱਤਵਾਦੀ ਹਮਲੇ ਦੇ ਖ਼ਿਲਾਫ਼ ਮੁੱਖ ਮੰਤਰੀ ਰੇਵੰਤ ਰੈਡੀ ਦੇ ਸਮਰਥਨ ਵਿੱਚ ਸ਼ੁੱਕਰਵਾਰ ਨੂੰ ਹੈਦਰਾਬਾਦ ਵਿੱਚ ਇੱਕ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਵਿਰੋਧ ਪ੍ਰਦਰਸ਼ਨ ਵਿੱਚ AIMIM ਦੇ ਸੰਸਦ ਮੈਂਬਰ ਅਸਦੁਦੀਨ ਓਵੈਸੀ, ਕਾਂਗਰਸ ਨੇਤਾ ਸਲਮਾਨ ਖੁਰਸ਼ੀਦ ਸਮੇਤ ਕਈ ਹੋਰ ਨੇਤਾਵਾਂ ਨੇ ਹਿੱਸਾ ਲਿਆ ਹੈ। ਅੱਤਵਾਦੀ ਹਮਲੇ ਤੋਂ ਬਾਅਦ ਦੀ ਸਥਿਤੀ ਨਾਲ ਨਜਿੱਠਣ ਲਈ ਕੇਂਦਰ ਨੂੰ ਸਮਰਥਨ ਦਿੰਦੇ ਹੋਏ, ਮੁੱਖ ਮੰਤਰੀ ਏ ਰੇਵੰਤ ਰੈਡੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਅਤੇ ਅੱਤਵਾਦੀਆਂ ਨੂੰ ਢੁਕਵਾਂ ਜਵਾਬ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਭਾਵੇਂ ਇਸਦਾ ਅਰਥ ਪੀਓਕੇ ਨੂੰ ਭਾਰਤ ਵਿੱਚ ਕਿਉਂ ਨਾ ਮਿਲਾਉਣਾ ਪਵੇ। ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਇੱਕ ਮੋਮਬੱਤੀ ਰੈਲੀ ਦੀ ਅਗਵਾਈ ਕਰ ਰਹੇ ਰੇਵੰਤ ਰੈਡੀ ਨੇ ਕਿਹਾ, “ਪਹਿਲਗਾਮ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਫੈਸਲਾਕੁੰਨ ਕਾਰਵਾਈ ਦੀ ਲੋੜ ਹੈ।” ਉਨ੍ਹਾਂ ਯਾਦ ਦਿਵਾਇਆ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ 1971 ਵਿੱਚ ਬੰਗਲਾਦੇਸ਼ ਦੀ ਸਿਰਜਣਾ ਸਬੰਧੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਤੁਲਨਾ ਦੇਵੀ ਦੁਰਗਾ ਨਾਲ ਕੀਤੀ ਸੀ। ਸੀਐਮ ਰੈੱਡੀ ਨੇ ਕਿਹਾ, “ਤੁਸੀਂ (ਪ੍ਰਧਾਨ ਮੰਤਰੀ ਮੋਦੀ) ਦੁਰਗਾ ਮਾਤਾ ਨੂੰ ਯਾਦ ਕਰੋ, ਕਾਰਵਾਈ ਕਰੋ, ਭਾਵੇਂ ਇਹ ਪਾਕਿਸਤਾਨ ‘ਤੇ ਹਮਲਾ ਹੋਵੇ ਜਾਂ ਕੋਈ ਹੋਰ ਉਪਾਅ। ਅੱਜ ਪਾਕਿਸਤਾਨ ਵਿਰੁੱਧ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਹ ਸਮਝੌਤਾ ਕਰਨ ਦਾ ਸਮਾਂ ਨਹੀਂ ਹੈ, ਢੁਕਵਾਂ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਅੱਗੇ ਵਧੋ, ਅਸੀਂ ਤੁਹਾਡੇ ਨਾਲ ਖੜੇ ਰਹਾਂਗੇ। 140 ਕਰੋੜ ਭਾਰਤੀ ਤੁਹਾਡੇ ਨਾਲ ਹਨ। ਰੈੱਡੀ ਨੇ ਕਿਹਾ, “ਪਾਕਿਸਤਾਨ ਨੂੰ ਦੋ ਹਿੱਸਿਆਂ ਵਿੱਚ ਵੰਡ ਦਿਓ, ਪੀਓਕੇ ਨੂੰ ਭਾਰਤ ਵਿੱਚ ਮਿਲਾਓ। ਅਸੀਂ ਤੁਹਾਡੇ ਨਾਲ ਖੜੇ ਰਹਾਂਗੇ। ਤੁਸੀਂ ਦੁਰਗਾ ਮਾਤਾ ਦੇ ਭਗਤ ਹੋ। ਇੰਦਰਾ ਜੀ ਨੂੰ ਯਾਦ ਰੱਖੋ।”

ਮੁੱਖ ਮੰਤਰੀ ਏ ਰੇਵੰਤ ਰੈਡੀ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ ਵਿੱਚ ਵੰਡਣ ਦੀ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ Read More »

“ਦੇਸ਼ ਅਸਾਡਾ ਕਿਥੋਂ ਕਿਥੇ ਪਹੁੰਚ ਗਿਆ” ਵਿਸ਼ੇ ‘ਤੇ ਸੈਮੀਨਾਰ

ਪ੍ਰਸਿੱਧ ਚਿੰਤਕ ਪੁੱਜਣਗੇ, ਸਤਨਾਮ ਮਾਣਕ ਕੁੰਜੀਵਤ ਭਾਸ਼ਣ ਦੇਣਗੇ। ਫਗਵਾੜਾ, 26 ਅਪ੍ਰੈਲ ( ਏ.ਡੀ.ਪੀ. ਨਿਊਜ਼)  ਦੇਸ਼ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਪੰਜਾਬ ਚੇਤਨਾ ਮੰਚ ਵੱਲੋਂ “ਦੇਸ਼ ਅਸਾਡਾ ਕਿਥੋਂ ਕਿਥੇ ਪਹੁੰਚ ਗਿਆ” ਵਿਸ਼ੇ ‘ਤੇ ਇੱਕ ਮਹੱਤਵਪੂਰਨ ਸੈਮੀਨਾਰ 24 ਮਈ 2025 ਨੂੰ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿਖੇ ਕਰਵਾਉਣ ਦਾ ਫ਼ੈਸਲਾ ਮੰਚ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਹੋਈ ਮੰਚ ਦੀ ਮੀਟਿੰਗ ਵਿੱਚ ਕੀਤਾ ਗਿਆ। ਮੀਟਿੰਗ ਵਿੱਚ ਜਨਰਲ  ਸਕੱਤਰ ਸਤਨਾਮ ਸਿੰਘ ਮਾਣਕ, ਜੱਥੇਬੰਦਕ ਸਕੱਤਰ ਗੁਰਮੀਤ ਸਿੰਘ ਪਲਾਹੀ, ਸਕੱਤਰ ਦੁਆਬਾ ਜ਼ੋਨ ਰਵਿੰਦਰ ਚੋਟ ਸ਼ਾਮਲ ਹੋਏ। ਇਹ ਸੈਮੀਨਾਰ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਹੋਰ ਜੱਥੇਬੰਦੀਆਂ ਦੇ ਸਹਿਯੋਗ ਨਾਲ ਕੀਤਾ ਜਾਏਗਾ ਅਤੇ ਪ੍ਰਸਿੱਧ ਚਿੰਤਕ ਆਸ਼ੂਤੋਸ਼ ਦਿੱਲੀ, ਕਿਸਾਨ ਆਗੂ    ਬਲਬੀਰ ਸਿੰਘ ਰਾਜੇਵਾਲ, ਚਿੰਤਕ ਕਾਹਨ ਸਿੰਘ ਪੰਨੂ, ਡਾ. ਸੁੱਚਾ ਸਿੰਘ ਗਿੱਲ, ਡਾ. ਰਣਜੀਤ ਸਿੰਘ ਘੁੰਮਣ, ਮੰਗਤ ਰਾਮ ਪਾਸਲਾ ਨੂੰ ਆਪਣੇ ਵਿਚਾਰ ਪੇਸ਼ ਕਰਨ ਲਈ ਸੱਦਿਆ ਗਿਆ ਹੈ। ਉਪਰੋਕਤ ਵਿਸ਼ੇ ‘ਤੇ ਪ੍ਰਸਿੱਧ ਪੱਤਰਕਾਰ ਸਤਨਾਮ ਸਿੰਘ ਮਾਣਕ ਕੁੰਜੀਵਤ ਭਾਸ਼ਨ ਨਾਲ ਸੈਮੀਨਾਰ ਦਾ  ਆਰੰਭ ਕਰਨਗੇ।    

“ਦੇਸ਼ ਅਸਾਡਾ ਕਿਥੋਂ ਕਿਥੇ ਪਹੁੰਚ ਗਿਆ” ਵਿਸ਼ੇ ‘ਤੇ ਸੈਮੀਨਾਰ Read More »