ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਭੇਜਣ ਵਾਲੇ ਦੋ ਵਿਅਕਤੀ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਗ੍ਰਿਫਤਾਰ
ਅੰਮ੍ਰਿਤਸਰ, 4 ਮਈ – ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਮਹੱਤਵਪੂਰਨ ਜਾਸੂਸੀ ਵਿਰੋਧੀ ਕਾਰਵਾਈ ਵਿੱਚ ਦੋ ਪਾਕਿਸਤਾਨੀ ਜਾਸੂਸਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਦੋਵੇ ਜਾਸੂਸ ਅੰਮ੍ਰਿਤਸਰ ਵਿੱਚ ਫੌਜ ਛਾਉਣੀ ਖੇਤਰਾਂ ਅਤੇ ਹਵਾਈ ਠਿਕਾਣਿਆਂ ਦੀ ਸੰਵੇਦਨਸ਼ੀਲ ਜਾਣਕਾਰੀ ਅਤੇ ਤਸਵੀਰਾਂ ਲੀਕ ਕਰਦੇ ਸਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਕੇ ਦਿੱਤੀ ਹੈ। DGP ਗੌਰਵ ਯਾਦਵ ਨੇ ਦੱਸਿਆ ਕੇ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਮਹੱਤਵਪੂਰਨ ਜਾਸੂਸੀ ਵਿਰੋਧੀ ਕਾਰਵਾਈ ਵਿੱਚ 3 ਮਈ 2025 ਨੂੰ ਦੋ ਵਿਅਕਤੀਆਂ ਪਲਕ ਸ਼ੇਰ ਮਸੀਹ ਅਤੇ ਸੂਰਜ ਮਸੀਹ ਨੂੰ ਅੰਮ੍ਰਿਤਸਰ ਵਿੱਚ ਫੌਜ ਛਾਉਣੀ ਖੇਤਰਾਂ ਅਤੇ ਹਵਾਈ ਠਿਕਾਣਿਆਂ ਦੀ ਸੰਵੇਦਨਸ਼ੀਲ ਜਾਣਕਾਰੀ ਅਤੇ ਤਸਵੀਰਾਂ ਲੀਕ ਕਰਨ ਵਿੱਚ ਕਥਿਤ ਭੂਮਿਕਾ ਲਈ ਗ੍ਰਿਫਤਾਰ ਕੀਤਾ ਗਿਆ। ਮੁੱਢਲੀ ਜਾਂਚ ਵਿੱਚ ਉਨ੍ਹਾਂ ਦੇ ਪਾਕਿਸਤਾਨੀ ਖੁਫੀਆ ਏਜੰਟਾਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਹੈ, ਜੋ ਹਰਪ੍ਰੀਤ ਸਿੰਘ ਉਰਫ ਪੀਤੂ ਉਰਫ ਹੈਪੀ ਦੁਆਰਾ ਸਥਾਪਿਤ ਕੀਤੇ ਗਏ ਸਨ, ਜੋ ਵਰਤਮਾਨ ਵਿੱਚ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਬੰਦ ਹੈ। Official Secrets Act ਦੇ ਤਹਿਤ ਇੱਕ ਕੇਸ ਦਰਜ ਕੀਤਾ ਗਿਆ ਹੈ, ਅਤੇ ਜਾਂਚ ਜਾਰੀ ਹੈ। ਜਾਂਚ ਦੇ ਡੂੰਘਾਈ ਨਾਲ ਅੱਗੇ ਵਧਣ ਦੇ ਨਾਲ ਹੋਰ ਮਹੱਤਵਪੂਰਨ ਖੁਲਾਸੇ ਹੋਣ ਦੀ ਉਮੀਦ ਹੈ।
ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਭੇਜਣ ਵਾਲੇ ਦੋ ਵਿਅਕਤੀ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਗ੍ਰਿਫਤਾਰ Read More »