May 20, 2025

25 ਮਈ ਤੋਂ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ

ਉਤਰਾਖੰਡ, 20 ਮਈ – ਉਤਰਾਖੰਡ ਦੇ ਪ੍ਰਸਿੱਧ ਸਿੱਖ ਤੀਰਥ ਸਥਾਨ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ ਤੋਂ ਸ਼ੁਰੂ ਹੋਵੇਗੀ। ਯਾਤਰਾ ਤੋਂ ਪਹਿਲਾਂ ਬਰਫ਼ ਸਾਫ਼ ਕਰਨ ਤੇ ਰਸਤਾ ਤਿਆਰ ਕਰਨ ਲਈ ਭਾਰਤੀ ਫੌਜ ਦੀ ਟੀਮ ਗੁਰਦੁਆਰਾ ਗੋਵਿੰਦਘਾਟ ਪਹੁੰਚ ਗਈ ਹੈ ਤੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੰਜ ਪਿਆਰਿਆਂ ਦੀ ਅਗਵਾਈ ਨਾਲ ਜਾਵੇਗਾ ਪਹਿਲਾ ਜੱਥਾ ਇਹ ਪਵਿੱਤਰ ਯਾਤਰਾ 22 ਮਈ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲੇ ਜਥੇ ਦੀ ਰਵਾਨਗੀ ਨਾਲ ਸ਼ੁਰੂ ਹੋਵੇਗੀ। ਜਿਸ ਤੋਂ ਬਾਅਦ ਇਹ ਯਾਤਰਾ ਪੂਰੀ ਤਰ੍ਹਾਂ ਸ਼ੁਰੂ ਹੋ ਜਾਵੇਗੀ। ਇਸ ਧਾਰਮਿਕ ਸਮਾਰੋਹ ਦੀ ਸ਼ਾਨ ਨੂੰ ਵਧਾਉਣ ਲਈ, ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਐੱਸ. ਗੁਰਮੀਤ ਸਿੰਘ, ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਕਈ ਮੰਤਰੀ ਤੇ ਸੰਤ ਤੇ ਹੋਰ ਪਤਵੰਤੇ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਤੇ ਰਿਸ਼ੀਕੇਸ਼ ਜਾਣਗੇ ਤੇ ਅਸ਼ੀਰਵਾਦ ਪ੍ਰਾਪਤ ਕਰਨਗੇ। ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਸਾਰੇ ਸ਼ਰਧਾਲੂਆਂ ਦਾ ਦਿਲੋਂ ਸਵਾਗਤ ਤੇ ਸਨਮਾਨ ਕਰਨ ਲਈ ਤਿਆਰੀਆਂ ਕੀਤੀਆਂ ਹਨ। ਲਗਭਗ 15 ਹਜ਼ਾਰ ਫੁੱਟ ਦੀ ਉਚਾਈ ‘ਤੇ ਸਥਿਤ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 25 ਮਈ ਤੋਂ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਇਸ ਤੋਂ ਪਹਿਲਾਂ ਫੌਜ ਦੀ ਇੱਕ ਟੀਮ ਨੇ ਖੇਤਰ ਦਾ ਸਰਵੇਖਣ ਕੀਤਾ ਸੀ ਤਾਂ ਜੋ ਬਰਫ਼ ਸਾਫ਼ ਕਰਨ ਤੇ ਸੜਕ ਬਣਾਉਣ ਦਾ ਕੰਮ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸ਼ੁਰੂ ਕੀਤਾ ਜਾ ਸਕੇ।

25 ਮਈ ਤੋਂ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ Read More »

ਸ਼ਰਾਰਤੀ ਅਨਸਰਾਂ ਵਲੋਂ ਯੂਪੀ ‘ਚ ਰਾਜਧਾਨੀ ਸਮੇਤ ਦੋ ਰੇਲਗੱਡੀਆਂ ਨੂੰ ਲੀਹ ਤੋਂ ਉਤਾਰਨ ਦੀ ਕੋਸ਼ਿਸ਼

ਹਰਦੋਈ (ਯੂਪੀ), 20 ਮਈ – ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਵਿਚ ਇਕ ਰਾਜਧਾਨੀ ਐਕਸਪ੍ਰੈਸ ਸਮੇਤ ਦੋ ਰੇਲਗੱਡੀਆਂ ਨੂੰ ਲੀਹ ਤੋਂ ਉਤਾਰਨ ਦੀ ਕੋਸ਼ਿਸ਼ ਨੂੰ ਲੋਕੋ ਪਾਇਲਟਾਂ ਦੀ ਚੌਕਸੀ ਕਾਰਨ ਨਾਕਾਮ ਕਰ ਦਿੱਤਾ ਗਿਆ। ਪੁਲੀਸ ਅਧਿਕਾਰੀਆਂ ਨੇ ਦਾਆਵਾ ਕੀਤਾ ਕਿ ਸੋਮਵਾਰ ਸ਼ਾਮ ਨੂੰ ਅਣਪਛਾਤੇ ਬਦਮਾਸ਼ਾਂ ਨੇ 1129/14 ਕਿਲੋਮੀਟਰ ’ਤੇ ਦਲੇਲਨਗਰ ਅਤੇ ਉਮਰਤਾਲੀ ਸਟੇਸ਼ਨਾਂ ਦੇ ਵਿਚਕਾਰ ਲੀਹ ’ਤੇ ਅਰਥਿੰਗ ਤਾਰ ਦੀ ਵਰਤੋਂ ਕਰਕੇ ਲੱਕੜ ਦੇ ਬਲਾਕ ਬੰਨ੍ਹੇ ਹੋਏ ਸਨ। ਦਿੱਲੀ ਤੋਂ ਅਸਾਮ ਦੇ ਡਿਬਰੂਗੜ੍ਹ ਜਾ ਰਹੀ ਰਾਜਧਾਨੀ ਐਕਸਪ੍ਰੈਸ (20504) ਦੇ ਲੋਕੋ ਪਾਇਲਟ ਨੇ ਰੁਕਾਵਟ ਨੂੰ ਦੇਖ ਕੇ ਐਮਰਜੈਂਸੀ ਬ੍ਰੇਕ ਲਗਾਈ ਅਤੇ ਇਸ ਰੋਕ ਨੂੰ ਹਟਾਉਂਦਿਆਂ ਰੇਲਵੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ। ਇਸੇ ਤਰ੍ਹਾਂ ਰਾਜਧਾਨੀ ਐਕਸਪ੍ਰੈਸ ਦੇ ਬਾਅਦ ਕਾਠਗੋਦਮ ਐਕਸਪ੍ਰੈਸ (15044) ਨੂੰ ਵੀ ਲੀਹ ਉਤਾਰਨ ਦੀ ਦੂਜੀ ਕੋਸ਼ਿਸ਼ ਕੀਤੀ ਗਈ। ਪੁਲੀਸ ਨੇ ਕਿਹਾ ਕਿ ਲੋਕੋ ਪਾਇਲਟ ਦੇ ਸਤਰਕ ਹੋਣ ਕਾਰਨ ਬਚਾਅ ਰਿਹਾ। ਸੁਪਰਡੈਂਟ ਨੀਰਜ ਕੁਮਾਰ ਜਾਦੌਨ ਨੇ ਸੋਮਵਾਰ ਸ਼ਾਮ ਨੂੰ ਮੌਕੇ ’ਤੇ ਦੌਰਾ ਕੀਤਾ ਅਤੇ ਜ਼ਰੂਰੀ ਨਿਰਦੇਸ਼ ਜਾਰੀ ਕੀਤੇ।

ਸ਼ਰਾਰਤੀ ਅਨਸਰਾਂ ਵਲੋਂ ਯੂਪੀ ‘ਚ ਰਾਜਧਾਨੀ ਸਮੇਤ ਦੋ ਰੇਲਗੱਡੀਆਂ ਨੂੰ ਲੀਹ ਤੋਂ ਉਤਾਰਨ ਦੀ ਕੋਸ਼ਿਸ਼ Read More »

CM ਮਾਨ ਨੇ ਹਰ ਵੱਡੇ ਅਹੁਦੇ ‘ਤੇ ਬਿਠਾਏ ਹਨ ਗ਼ੈਰ ਪੰਜਾਬੀ

ਚੰਡੀਗੜ੍ਹ, 20 ਮਈ – ਪੰਜਾਬ ਸਰਕਾਰ ਨੇ ਸੋਮਵਾਰ ਨੂੰ ਕਈ ਵਿਭਾਗਾਂ, ਕਾਰਪੋਰੇਸ਼ਨ ਅਤੇ ਬੋਰਡ ਦੇ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਹਨ। ਇਸ ਤਹਿਤ 31 ਲੋਕਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨੂੰ ਲੈ ਕੇ ਹੁਣ ਸਵਾਲ ਖੜ੍ਹੇ ਹੋ ਰਹੇ ਹਨ। ਇਸ ਮੌਕੇ ਇਲਜ਼ਾਮ ਲੱਗ ਰਹੇ ਹਨ ਕਿ ਗ਼ੈਰ ਪੰਜਾਬੀਆਂ ਨੂੰ ਵੱਡੇ ਅਹੁਦਿਆਂ ਉੱਤੇ ਬਿਠਾਇਆ ਗਿਆ ਹੈ। ਇਸ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਪੰਜਾਬੀਆਂ ਨੂੰ ਜਾਗਣ ਦੀ ਅਪੀਲ ਕੀਤੀ ਕਿ ਇਨ੍ਹਾਂ ਨੂੰ ਘੇਰਕੇ ਸਵਾਲ ਪੁੱਛੇ ਜਾਣ। ਸ਼੍ਰੋਮਣੀ ਅਕਾਲੀ ਦਲ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਪੰਜਾਬੀਆਂ ਨੂੰ ਬਦਲਾਵ ਦੇ ਨਾਂਅ ਤੇ ਠੱਗ ਕੇ ਅਰਵਿੰਦ ਕੇਜਰੀਵਾਲ ਦਿੱਲੀ ਦੇ ਨਕਾਰੇ ਹੋਏ ਲੋਕਾਂ ਨੂੰ ਪੰਜਾਬ ਵਿੱਚ ਉੱਚ ਅਹੁਦੇ ਦੇ ਰਿਹਾ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਰਗੀ TECHNICAL ਪੋਸਟ ‘ਤੇ NGT ਦੀਆਂ GUIDELINES ਦੀਆਂ ਧੱਜੀਆਂ ਉਁਡਾ ਕੇਜਰੀਵਾਲ ਦੀ ਖਾਸਮ ਖਾਸ ਰੀਨਾ ਗੁਪਤਾ ਨੂੰ ਚੇਅਰ ਪਰਸਨ ਲਾਇਆ ਜਾਣਾ। ਸੰਦੀਪ ਪਾਠਕ ਦੇ PA ਨੂੰ LARGE INDUSTRIES DEVELOPMENT BOARD ਦਾ ਚੇਅਰਮੈਨ ਲਾਉਣਾ। ਧੀਆਂ ਭੈਣਾਂ ਦੀ ਬੇਇਜ਼ਤੀ ਕਰਨ ਵਾਲਾ ਵਿਭਵ ਕੁਮਾਰ ਨੂੰ ਮੁੱਖ ਮੰਤਰੀ ਦਾ ADVISOR ਲਾਉਣਾ। 50 ਦੇ ਕਰੀਬ ਕਾਨੂੰਨੀ ਮਾਹਿਰਾਂ ਨੂੰ ਪੰਜਾਬ AG ਦਫ਼ਤਰ ਵਿੱਚ ADJUST ਕਰਨਾ। ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੀ ਚੇਅਰ ਪਰਸਨ ਗੈਰ ਪੰਜਾਬੀ ਨੂੰ ਲਾਉਣਾ। ਗੈਰ ਪੰਜਾਬੀਆਂ ਨੂੰ ਪੰਜਾਬ ਤੋਂ ਰਾਜ ਸਭਾ ਮੈਂਬਰ ਬਣਾਉਣਾ। RERA ਵਰਗੀ ਚੇਅਰਮੈਨੀ ਗੈਰ ਪੰਜਾਬੀਆਂ ਨੂੰ ਦੇਣਾ। ਮਜੀਠੀਆ ਨੇ ਕਿਹਾ ਕਿ ਸੀਐਮ ਯੋਗਸ਼ਾਲਾ ਲਈ ਦਿੱਲੀ ਤੋਂ YOGA INSTRUCTORS ਨਿਯੁਕਤ ਕਰਨੇ। ਇਹ ਸਭ ਦਰਸਾਉਂਦਾ ਹੈ ਕਿ ਭਗਵੰਤ ਮਾਨ ਨਾਮ ਦਾ ਮੁੱਖ ਮੰਤਰੀ ਹੈ ਅਤੇ ਅਸਲ ਤਾਕਤ ਅਰਵਿੰਦ ਕੇਜਰੀਵਾਲ ਕੋਲ ਹੈ। ਮੁੱਖ ਮੰਤਰੀ ਜੀ ਕੀ ਗ਼ੈਰ ਪੰਜਾਬੀ ਕਦੇ ਵੀ ਪੰਜਾਬ ਦੇ ਮੁੱਦੇ ਚੁੱਕ ਸਕਦੇ ਹਨ ਜਾਂ ਪੰਜਾਬ ਦੇ ਭਲੇ ਦੀ ਗੱਲ ਕਰ ਸਕਦੇ ਹਨ ਪੰਜਾਬੀਓ ਜਾਗੋ ਅਸੀਂ ਮੂਕ ਦਰਸ਼ਕ ਬਣ ਕੇ ਪੰਜਾਬ ਦੀ ਬਰਬਾਦੀ ਨਹੀਂ ਦੇਖ ਸਕਦੇ ਜੇ ਅਸੀਂ ਅੱਜ ਚੁੱਪ ਰਹੇ ਤਾਂ ਆਉਣ ਵਾਲੀਆਂ ਪੀੜੀਆਂ ਸਾਨੂੰ ਕਦੇ ਮੁਆਫ਼ ਨਹੀਂ ਕਰਨਗੀਆਂ।

CM ਮਾਨ ਨੇ ਹਰ ਵੱਡੇ ਅਹੁਦੇ ‘ਤੇ ਬਿਠਾਏ ਹਨ ਗ਼ੈਰ ਪੰਜਾਬੀ Read More »

ਪੰਜਾਬ ਦੇ ਜ਼ਖ਼ਮਾਂ ਦਾ ਹਿਸਾਬ/ਗੁਰਮੀਤ ਸਿੰਘ ਪਲਾਹੀ

ਪੰਜਾਬ ਦੇ ਜ਼ਖ਼ਮਾਂ ਦਾ ਹਿਸਾਬ ਆਖ਼ਿਰ ਕੌਣ ਦੇਵੇਗਾ? ਪੰਜਾਬ ਇਸ ਵੇਲੇ ਉਬਾਲੇ ਖਾ ਰਿਹਾ ਹੈ। ਪੰਜਾਬ ਇਸ ਵੇਲੇ ਤਪਸ਼ ਨਾਲ ਭੁੱਜ ਰਿਹਾ ਹੈ। ਪੰਜਾਬ ਇਸ ਵੇਲੇ ਵੱਡੇ ਕਸ਼ਟ ਹੰਢਾ ਰਿਹਾ ਹੈ। ਪੰਜਾਬ ਦੇ ਇਹਨਾ ਕਸ਼ਟਾਂ ਨੇ ਪੰਜਾਬ ਅਧਮੋਇਆ ਕੀਤਾ ਹੋਇਆ ਹੈ। ਸਮੱਸਿਆਵਾਂ ਵੱਡੀਆਂ ਹਨ, ਜ਼ਖ਼ਮ ਵੱਡੇ ਹਨ, ਮਲ੍ਹਮ-ਪੱਟੀ ਲਾਉਣ ਵਾਲੇ ਗਾਇਬ ਹਨ। ਕਿਥੇ ਤੁਰ ਗਏ ਪੰਜਾਬ ਦੇ ਰਾਖੇ, ਸ਼ੈਲ-ਛਬੀਲੇ ਗੱਬਰੂ, ਮੁਟਿਆਰਾਂ, ਸਿਆਣੇ ਲੋਕ? ਪੰਜਾਬ ਸਿਰਫ਼ ਸਿਆਸਤਦਾਨਾਂ ਹੱਥ ਫੜਾਕੇ! ਪੰਜਾਬ ਦਾ ਤਾਪਮਾਨ 42 ਡਿਗਰੀ ਸੈਲਸੀਅਸ ਤੋਂ 45 ਡਿਗਰੀ ਸੈਲਸੀਅਸ ਬਣਿਆ ਹੋਇਆ। ਤੱਪ ਰਿਹਾ ਹੈ ਪੰਜਾਬ, ਪੰਜਾਬ ਦੀ ਸਿਆਸਤ ਵਾਂਗਰ। ਰਤਾ ਕੁ ਕਿਸੇ ਪਾਸਿਓਂ ਖੰਗੂਰਾ ਪੈਂਦਾ, ਦੂਜੇ ਪਾਸਿਓਂ ਚੀਕਾਂ, ਬੜਕਾਂ ਪੈਣ ਲੱਗ ਪੈਂਦੀਆਂ ਹਨ। ਆਹ ਵੇਖੋ ਨਾ ਹੁਣੇ ਜਿਹੇ ਪੰਜਾਬ ਜੰਗ ਦੀ ਤਪਸ਼ ਹੰਢਾ ਬੈਠਾ। ਕੁਰੇਦੇ ਗਏ ਹਨ ਜ਼ਖ਼ਮ ਪੰਜਾਬ ਦੇ। ਪੰਜਾਬ ਨੂੰ ਸੰਨ ’47 ਯਾਦ ਆਇਆ। ਪੰਜਾਬ ਨੂੰ ਸੰਨ ’62, ’65, ’71 ’99 ਯਾਦ ਆਇਆ ਤੇ ਵਿਚ-ਵਿਚਾਲੇ ’84 ਨੇ ਉਹਨੂੰ ਬੇਆਰਾਮ ਕੀਤਾ। ਸਿਤਮ ਵੇਖੋ, ਜਿਹੜਾ ਵੀ ਉੱਠਦਾ ਪੰਜਾਬ ਨੂੰ ਦੱਬ ਲੈਂਦਾ, ਕੇਰੀ ਅੱਖ ਪੰਜਾਬ ਵੱਲ ਕਰ ਲੈਂਦਾ। ਚੰਗੇ ਭਲੇ ਜੀਓ ਰਹੇ ਸਾਂ, ਪੂਰਬੋਂ-ਪੱਛਮੋਂ ਆਉਂਦੀਆਂ ਹਵਾਵਾਂ ਸੀਨਾ ਠਾਰ ਰਹੀਆਂ ਹਨ, ਕਿ ਠਾਹ-ਠੂਹ, ਗੋਲੇ, ਬੰਬ, ਮਿਜ਼ਾਇਲਾਂ ਪੰਜਾਬ ‘ਤੇ ਡਿੱਗਣ ਲੱਗੇ। ਕੀ ਕਸੂਰ ਸੀ ਯਾਰੋ ਪੰਜਾਬ ਦੇ ਲੋਕਾਂ ਦਾ? ਕਈ ਰਾਤਾਂ ਜਾਗਦਿਆਂ ਕੱਟੀਆਂ। ਮਣਾਂ ਮੂੰਹੀ ਦਰਦ ਸੀਨੇ ਹੰਢਾਇਆ। ਪ੍ਰਮਾਣੂ ਦੇ ਡਰ ਨੇ ਸੀਨਾ ਤਾਰ-ਤਾਰ ਕੀਤਾ। ਆਖ਼ਰ  ਜਿਹੜੇ ਹੁਣੇ-ਹੁਣੇ ਤਾਜ਼ੇ-ਤਾਜ਼ੇ ਜ਼ਖ਼ਮ ਉਸਦੇ ਪਿੰਡੇ ‘ਤੇ ਸੀਨੇ ‘ਤੇ ਆ ਪਏ ਹਨ  ਉਹਦੀ ਜ਼ੁੰਮੇਵਾਰੀ ਕੀਹਦੀ ਆ ਭਾਈ? “ਹਮ ਦੇਸ਼ ਕੇ ਰਖਵਾਲੇ ਹੈਂ, ਹਮ ਤਹਿਸ-ਨਹਿਸ ਕਰ ਦੇਂਗੇ” ਵਾਲਿਆਂ ਦੀ ਜਾਂ ਸਾਡੇ ਆਪਣਿਆਂ ਦੀ, ਜੋ ਮੂੰਹ ‘ਚ ਘੁੰਗਣੀਆਂ ਪਾਕੇ ਬੈਠੇ ਰਹਿੰਦੇ ਹਨ, ਤਿਆਰ -ਬਰ-ਤਿਆਰ ਰਹਿੰਦੇ ਹਨ, ਲੋਕਾਂ ਨੂੰ ਝੂਠੇ ਦਲਾਸੇ ਦੇਣ ਲਈ। ਇੱਕ ਮਾਂ ਦਾ ਪੁੱਤ ਮਰ ਗਿਆ, ਸਰਹੱਦ ‘ਤੇ ਰਾਖੀ ਕਰਦਿਆਂ, ਉਹਨੂੰ ਦੇ ਦਿਓ ਨਾ ਵਾਪਿਸ ਉਸਦਾ ਪੁੱਤ, ਚਾਰ ਛਿਲੜ ਦੇ ਕੇ ਆਖਦੇ ਹੋ, ‘ਜੈ ਜਵਾਨ’ ਅਤੇ ਤੁਸੀਂ ਕੀ ਦੇਣਾ ਹੈ, ਚਾਰ ਛਿਲੜ ਦੇ ਦਿਓਗੇ, ਮੂੰਹ ਪਲੋਸ ਦਿਓਗੇ। ਦਿੰਦੇ ਤਾਂ ਤੁਸੀਂ ਉਸਨੂੰ ਵੀ ਕੁਝ ਨਹੀਂ, ਜਿਹੜਾ ਪੂਰੇ ਦੇਸ਼ ਦਾ ਢਿੱਡ ਪਾਲਦਾ, ਆਪਣਾ ਢਿੱਡ ਖਾਲੀ ਰੱਖਦਾ, ਕਰਜ਼ਾਈ ਹੋਇਆ, ਛਤੀਰਾਂ ਨੂੰ ਜੱਫੇ ਜਾ ਪਾਉਂਦਾ। ਜੈ ਕਿਸਾਨ!! ਹੈ ਕਿ ਨਾ!!! ਐਂਵੇ ਕਈ ਵੇਰ ਦੁੱਖੀ ਹੋ ਕੇ ਪੰਜਾਬ ਬਾਰੇ ਇਹੋ ਜਿਹੇ ਜ਼ਜ਼ਬਾਤੀ ਸ਼ਬਦ ਕਲਮ ਲਿਖ ਬਹਿੰਦੀ ਹੈ। ਖ਼ੂਨ ਦੇ ਅੱਥਰੂ ਵਹਾ ਦੇਂਦੀ ਹੈ। ਚਲੋ ਪੰਜਾਬ ਦੇ ਜ਼ਖ਼ਮਾਂ ਦੀ ਕਹਾਣੀ ਲਿਖੀਏ, ਸੁਣੀਏ, ਬੋਲੀਏ। ਦੂਰ ਨਹੀਂ ਜਾਣਾ ਆਪਾਂ! ਬੱਸ ਪੰਜਾਬ ਦੇ ਪਹਿਲੇ ਵੱਡੇ ਜ਼ਖ਼ਮ 1947 ਦੀ ਗੱਲ ਕਰ ਲੈਂਦੇ ਹਾਂ :- ਭਾਰਤ ਦੀ ਵੰਡ ‘ਚ 10 ਲੱਖ ਲੋਕ ਦੰਗਿਆਂ ‘ਚ ਮਰੇ, ਕਰੋੜਾਂ ਲੋਕ ਪ੍ਰਭਾਵਤ ਹੋਏ। ਲਗਭਗ 1.46 ਕਰੋੜ ਲੋਕ ਸ਼ਰਨਾਰਥੀ ਬਣੇ। ਔਰਤਾਂ ਦੀ ਇੱਜ਼ਤ ਰੁਲੀ। ਬੱਚਿਆਂ ਦਾ ਬਚਪਨ ਗੁਆਚ ਗਿਆ। ਵੱਢ-ਟੁੱਕ ‘ਚ ਲੋਕਾਂ ਦੇ ਇਹੋ ਜਿਹੇ ਅੰਦਰੂਨੀ ਫੱਟ ਲੱਗੇ ਕਿ ਜੀਵਨ ਭਰ ਉਹ ਇਹਨਾ ਫੱਟਾਂ-ਸੱਟਾਂ, ਜ਼ਖ਼ਮਾਂ ਨੂੰ ਭੁੱਲ ਨਹੀਂ ਸਕੇ। ਸਰਹੱਦੀ ਸੂਬਾ ਹੈ ਪੰਜਾਬ। ਇਸਨੂੰ ਗੁਆਂਢੀਆਂ ਨਾਲ ਲੜਾਈ ਦਾ ਵੱਡਾ ਮੁੱਲ ਤਾਰਨਾ ਪਿਆ। ਸੰਨ 1962, 1971, 1999 ਅਤੇ  ਫਿਰ 2025 ਦੀ ਜੰਗ ਨੇ ਪੰਜਾਬ ‘ਚ ਵੱਡੀ ਤਬਾਹੀ ਮਚਾਈ! ਵੱਡੇ ਜ਼ਖ਼ਮ ਦਿੱਤੇ। ਇਹਨਾ ਸਾਲਾਂ ‘ਚ ਪੰਜਾਬ ਨੂੰ 1984 ਦਾ ਦਰਦ ਝੱਲਣਾ ਪਿਆ। ਪੰਜਾਬ ਹਲੂਣਿਆ ਗਿਆ। ਹਰ ਪੰਜਾਬੀ ਦੀ ਰੂਹ ਜ਼ਖ਼ਮੀ ਹੋਈ। ਇਹ ਜ਼ਖ਼ਮ ਵਰ੍ਹਿਆਂ ਤੱਕ ਰਿਸਦੇ ਰਹੇ। ਇਹਨਾ ਜ਼ਖ਼ਮਾਂ ਨੂੰ ਭਰਨ, ਫੈਹੇ ਲਾਉਣ ਲਈ ਕਦੇ ਵੀ ਉਹ ਯਤਨ ਨਹੀਂ ਹੋਏ, ਜਿਹੜੇ ਹੋਣੇ ਜ਼ਰੂਰੀ ਸਨ। ਬੱਸ ਇਹਨਾ ‘ਤੇ ਵੀ ਸਿਆਸਤ ਹੋਈ। ਹੁਣ ਤੱਕ ‘ਅਦਾਲਤਾਂ’ ‘ਚ ਕੇਸ ਦਰਜ਼ ਹਨ। ਦੋਸ਼ੀ ਬਾਹਰ ਹਨ। ਕਿੱਢਾ ਦਰਦਨਾਕ ਵਰਤਾਰਾ ਹੈ। ਇਹ ਵਾਰਤਾ ਤਾਂ ਉਹ ਹੈ, ਜਿਹੜਾ ਪੰਜਾਬੀਆਂ ਅੱਖੀ ਸਬਰ ਕਰਕੇ ਵੇਖੀ, ਸੁਣੀ, ਹੰਢਾਈ। ਪਰ ਕੁਝ ਵਾਰਤਾਵਾਂ ਉਹ ਹਨ, ਜਿਹੜੀਆਂ “ਅਣਹੋਈਆਂ” ਦਿਸਦੀਆਂ ਹਨ। ਜਿਹੜੀ ਪੰਜਾਬੀਆਂ ਦਾ ਸਬਰ ਸੰਤੋਖ ਪਰਖਣ ਲਈ ਉਸਦੇ ਮੱਥੇ ਮੜ੍ਹ ਦਿੱਤੀਆਂ ਗਈਆਂ। ਪੰਜਾਬੀ ਸੂਬਾ ਪੰਜਾਬ ਨੂੰ  ‘ਬਖ਼ਸ਼ ‘ ਦਿੱਤਾ ਗਿਆ, ਰਾਜਧਾਨੀ ਤੋਂ ਬਿਨ੍ਹਾਂ, ਪੰਜਾਬੀ ਬੋਲਦੇ ਇਲਾਕੇ ਜਾਣ-ਬੁੱਝ ਕੇ ਹੋਰ ਸੂਬਿਆਂ ‘ਚ ਰਹਿਣ ਦਿੱਤੇ ਗਏ। ਪੰਜਾਬ ਦੇ ਪਾਣੀਆਂ ‘ਤੇ ਡਾਕਾ ਮਾਰਿਆ ਗਿਆ। ਬਿਨ੍ਹਾਂ  ਹਿੱਸੇ ਤੋਂ ਰਾਜਸਥਾਨ ਨੂੰ ਪਾਣੀ  ਦੇ ਦਿੱਤਾ ਗਿਆ। ਅੱਜ ਜਦੋਂ ਪੰਜਾਬ ਪਾਣੀ ਦੀ ਆਪਣੀ ਲੋੜ ਪੂਰੀ ਕਰਨੋਂ ਵੀ ਅਸਮਰਥ ਹੈ, ਉਹਦਾ ਪਾਣੀ ਹਰਿਆਣਾ, ਦਿੱਲੀ ਨੂੰ ਦੇਣ ਲਈ ਕੇਂਦਰ ਪੱਬਾਂ ਭਾਰ ਹੈ। ਬਾਵਜੂਦ ਇਸਦੇ ਕਿ ਪੰਜਾਬ ਵਿਧਾਨ ਸਭਾ ‘ਚ ਸਾਰੀਆਂ ਪਾਰਟੀਆਂ ਅਤੇ ਮਤੇ ਪਾਸ ਕਰ ਚੁੱਕੀਆਂ ਹਨ। ਪਰ ਉਸਦੀ ਸੁਣਦਾ ਕੋਈ ਨਹੀਂ। ਅਦਾਲਤਾਂ ‘ਚ ਪੰਜਾਬ ਧੱਕੇ ਖਾ ਰਿਹਾ ਹੈ, ਆਪਣਾ ਹੱਕ ਪ੍ਰਾਪਤ ਕਰਨ ਲਈ। ਇਸ ਕਿਸਮ ਦੀ  ਬੇਇਨਸਾਫੀ-ਦਰ-ਬੇਇਨਸਾਫ਼ੀ ਪੰਜਾਬ ਵਰ੍ਹਿਆਂ ਤੋਂ ਭੁਗਤ ਰਿਹਾ ਹੈ। ਰਾਜ ਭਾਵੇਂ ਉਪਰ ਕਾਂਗਰਸ ਦਾ ਰਿਹਾ ਜਾਂ ਫਿਰ ਹੁਣ ਵਾਲੀ ਭਾਜਪਾ ਦਾ, ਇਹਨਾ  ਲਈ ਤਾਂ ਪੰਜਾਬ ਦੁਪਰਿਆਰਾ ਰਿਹਾ! ਜੇਕਰ ਇੰਜ ਨਾ ਹੁੰਦਾ ਤਾਂ ਕਿਸਾਨ ਜਿਹਨਾ ਆਪਣੇ ਜ਼ਮੀਨ ‘ਤੋਂ  ਸਿਰਿਆਂ ਤੱਕ ਪਾਣੀ ਕੱਢਦੇ ਪੂਰੇ ਦੇਸ਼ ਦਾ ਢਿੱਡ ਭਰਿਆ ਤੇ ਭਰ ਰਿਹਾ ਹੈ, ਉਹਨੂੰ ਸਾਲ ਭਰ ਤੋਂ ਵੱਧ ਸਮਾਂ ਆਪਣੀ ਜ਼ਮੀਨ ਬਚਾਉਣ ਲਈ ਵੱਡਾ ਸੰਘਰਸ਼ ਕਿਉਂ ਕਰਨਾ ਪੈਂਦਾ? ਹਰੇ ਇਨਕਲਾਬ ਨੇ ਪੰਜਾਬ ‘ਚ ਹਰਿਆਲੀ ਲਿਆਂਦੀ, ਪਰ ਇਹ ਹਰਿਆਲੀ ਦੇਸ਼ ਦੀ ਹਰਿਆਲੀ ਤਾਂ ਬਣੀ ਪਰ ਪੰਜਾਬ ਦੀ ਧਰਤੀ ਅਧਮੋਈ ਕਰ ਗਈ, ਸਰੀਰ ਨੂੰ ਲੱਗੇ ਨਸ਼ਿਆਂ ਵਾਂਗਰ ਧਰਤੀ ਖਾਦਾਂ, ਦਵਾਈਆਂ ‘ਤੇ ਲੱਗ ਗਈ ਅਤੇ ਅੱਜ ਪਾਣੀ ਦੀ ਥੁੜੋਂ ਕਾਰਨ ਮਾਰੂਥਲ ਹੋਣ ਵੱਲ ਵੱਧ ਰਹੀ ਹੈ। ਇੱਕ ਰਿਪੋਰਟ ਕਹਿੰਦੀ ਹੈ ਕਿ ਪੰਜਾਬ ਦੇ 136 ਬਲਾਕਾਂ ਵਿਚੋਂ 125 ਬਲਾਕਾਂ ਵਿੱਚ ਧਰਤੀ ਹੇਠਲਾ ਪਾਣੀ ਹਰ ਸਾਲ ਪਹੁੰਚ ਤੋਂ ਬਾਹਰ ਹੋ ਰਿਹਾ  ਹੈ। ਇਹ ਵੱਡਾ ਜ਼ਖ਼ਮ ਆਖ਼ਿਰ ਪੰਜਾਬ ਸਹਿਣ ਕਿਵੇਂ ਕਰੇਗਾ? ਜਿਹੜਾ ਪਹਿਲਾਂ ਹੀ ਕਿਸਾਨਾਂ ਨੂੰ ਖੁਦਕੁਸ਼ੀਆਂ, ਕਰਜ਼ੇ ਵੱਲ ਅੱਗੇ ਵਧਾ ਰਿਹਾ ਹੈ ਅਤੇ ਖੇਤੀ ਛੱਡਣ ਲਈ ਮਜ਼ਬੂਰ ਕਰ ਰਿਹਾ ਹੈ। ਪੰਜਾਬ ਦੀ ਉਪਜਾਊ ਧਰਤੀ ਦਾ ਸੀਨਾ ਪਾੜਕੇ ਜਿਵੇਂ ਪੰਜਾਬ ਦੇ ਇੱਕ ਸਿਰੇ ਤੋਂ ਦੂਜੇ ਸਿਰੇ  ਤੱਕ ਵੱਡੀਆਂ ਸੜਕਾਂ ਦਾ ਜਾਲ ਕਾਰਪੋਰੇਟਾਂ ਨੂੰ ਖੁਸ਼ ਕਰਨ ਲਈ ਵਿਛਾਇਆ ਜਾ ਰਿਹਾ ਹੈ, ਉਸ ਨਾਲ ਕਾਰਪੋਰੇਟ ਤਾਂ ਬੁਲ੍ਹੇ ਲੁਟਣਗੇ, ਮਾਲ ਇਧਰ-ਉਧਰ ਲੈ ਜਾਣ ਕਰਨ ਲਈ, ਪਰ ਪੰਜਾਬੀਆਂ ਪੱਲੇ ਕੀ ਪਏਗਾ? ਉਜਾੜਾ? ਇੱਕ ਹੋਰ ਜ਼ਖ਼ਮ, ਉਸ ਧਰਤੀ ਨੂੰ ਖੋਹਣ ਦਾ ਜਿਸ ਨਾਲ ਉਸਨੂੰ ਅੰਤਾਂ ਦਾ ਪਿਆਰ ਹੈ, ਜਿਸਦੇ ਇੱਕ ਬੰਨੇ ਨੂੰ ਖੋਹਣ ਲਈ ਲੜਨ ਖ਼ਾਤਰ ਉਹ ਮਰਨ-ਮਾਰਨ ‘ਤੇ ਹੋ ਤੁਰਦਾ ਹੈ। ਬਣਦੀਆਂ ਸੜਕਾਂ ਦੇ ਇਸ ਜਾਲ ਨਾਲ ਪੰਜਾਬ ਇੱਕ ਰਿਪੋਰਟ ਅਨੁਸਾਰ ਲਗਭਗ ਇੱਕ ਤਿਹਾਈ ਉਪਜਾਊ ਧਰਤੀ ਗੁਆ ਬੈਠੇਗਾ। ਕਿਸਾਨ, ਖੇਤ ਮਜ਼ਦੂਰ ਜਿਹਨਾ ਲਗਾਤਾਰ ਉਜਾੜਾ ਵੇਖਿਆ, ਇਹ ਹੋਰ ਉਜਾੜਾ ਵੇਖ ਰਹੇ ਹਨ। ਪੰਜਾਬ ਨੂੰ ਉਜਾੜਾ  ਤਾਂ ਉਦੋਂ ਵੀ ਵੇਖਣਾ ਪੈ ਰਿਹਾ ਹੈ, ਜਦੋਂ ਪੰਜਾਬ ‘ਚੋਂ ਬਰੇਨ ਡਰੇਨ ਅਤੇ ਮਨੀ (ਦਿਮਾਗ ਅਤੇ ਦੌਲਤ) ਡਰੇਨ (ਬਾਹਰ) ਹੋ ਰਹੀ ਹੈ। ਲੱਖਾਂ ਪੰਜਾਬੀ ਮੁੰਡੇ ਕਾਨੂੰਨ ਵਿਵਸਥਾ ਅਤੇ ਬੇਰੁਜ਼ਗਾਰੀ ਦੀ ਮਾਰ ਝਲਦਿਆਂ ਪੰਜਾਬੋਂ ਤੁਰ ਗਏ ਹਨ ਜਾਂ ਤੁਰੇ ਜਾ ਰਹੇ ਹਨ। ਹੈ ਕੋਈ ਉਹਨਾ ਦੇ ਦਰਦ  ਦਾ ਪਾਰਖੂ ? ਹੈ ਕੋਈ ਉਹਨਾ ਨੂੰ ਰੋਕਣ ਦੇ ਯਤਨ ਕਰਨ ਵਾਲਾ? ਸਿਆਸਤ ਹੋ ਰਹੀ ਹੈ। ਬੱਸ ਉਹਨਾ ਨੂੰ ਪੁਚਕਾਰਿਆ ਜਾ ਰਿਹਾ ਹੈ। ਪੰਜਾਬ ਤਪਸ਼ ਹੇਠ ਹੈ। ਨਸ਼ਿਆਂ ਦੇ ਦਰਿਆ ਨੇ ਜਵਾਨੀ ਖਾ ਲਈ, ਕੀ ਇਹ ਕੋਈ ਸਾਜ਼ਿਸ਼ ਨਹੀਂ? ਪੰਜਾਬੀ ਸੂਰਬੀਰਾਂ, ਯੋਧਿਆਂ, ਸੋਚਵਾਨਾਂ ਦੀ ਧਰਤੀ ਖਾਲੀ

ਪੰਜਾਬ ਦੇ ਜ਼ਖ਼ਮਾਂ ਦਾ ਹਿਸਾਬ/ਗੁਰਮੀਤ ਸਿੰਘ ਪਲਾਹੀ Read More »

‘ਦੇਸ਼ ਨੂੰ ਤੁਹਾਡੇ ‘ਤੇ ਮਾਣ…’, Neeraj Chopra ਨੇ ਪਹਿਲੀ ਵਾਰ ਸੁੱਟਿਆ 90 ਮੀਟਰ ਥਰੋਅ

ਨਵੀਂ ਦਿੱਲੀ, 20 ਮਈ – ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਦੋਹਾ ਡਾਇਮੰਡ ਲੀਗ ਵਿੱਚ 90.23 ਮੀਟਰ ਦੀ ਦੂਰੀ ‘ਤੇ ਜੈਵਲਿਨ ਸੁੱਟਿਆ। ਉਸ ਨੇ ਇਸ ਥ੍ਰੋਅ ਨਾਲ ਇਤਿਹਾਸ ਰਚ ਦਿੱਤਾ। ਉਸ ਨੇ ਪਹਿਲੀ ਕੋਸ਼ਿਸ਼ ਵਿੱਚ 88.44 ਮੀਟਰ ਦਾ ਸਕੋਰ ਕੀਤਾ, ਜਦੋਂ ਕਿ ਦੂਜਾ ਥ੍ਰੋਅ ਅਵੈਧ ਘੋਸ਼ਿਤ ਕਰ ਦਿੱਤਾ ਗਿਆ ਫਿਰ ਨੀਰਜ ਨੇ ਤੀਜੀ ਕੋਸ਼ਿਸ਼ ਵਿੱਚ ਆਪਣੇ ਕਰੀਅਰ ਦਾ ਸਭ ਤੋਂ ਵਧੀਆ ਥ੍ਰੋਅ ਕੀਤਾ। ਤੀਜੀ ਕੋਸ਼ਿਸ਼ ਵਿੱਚ ਉਸ ਨੇ 90.23 ਮੀਟਰ ਤੱਕ ਜੈਵਲਿਨ ਸੁੱਟਿਆ। ਉਸ ਨੇ ਪਹਿਲੀ ਵਾਰ 90 ਮੀਟਰ ਦਾ ਅੰਕੜਾ ਪਾਰ ਕੀਤਾ ਹੈ। ਹਾਲਾਂਕਿ ਉਹ ਲੀਗ ਵਿੱਚ ਦੂਜੇ ਸਥਾਨ ‘ਤੇ ਰਿਹਾ। ਜਰਮਨੀ ਦੇ ਜੂਲੀਅਨ ਵੇਬਰ ਨੇ 91.06 ਮੀਟਰ ਦੀ ਥਰੋਅ ਨਾਲ ਪਹਿਲਾ ਸਥਾਨ ਹਾਸਲ ਕੀਤਾ। ਇਸ ਦੇ ਨਾਲ ਹੀ ਨੀਰਜ 90 ਮੀਟਰ ਦੀ ਥਰੋਅ ਨਾਲ ਦੁਨੀਆ ਦਾ 25ਵਾਂ ਅਤੇ ਏਸ਼ੀਆ ਦਾ ਤੀਜਾ ਖਿਡਾਰੀ ਬਣ ਗਿਆ। ਇਸ ਤੋਂ ਪਹਿਲਾਂ ਉਸ ਦਾ ਸਭ ਤੋਂ ਵਧੀਆ ਥਰੋਅ 89.94 ਮੀਟਰ ਸੀ, ਜੋ ਉਸ ਨੇ 2022 ਡਾਇਮੰਡ ਲੀਗ ਵਿੱਚ ਪ੍ਰਾਪਤ ਕੀਤਾ ਸੀ। PM Modi ਨੇ ਨੀਰਜ ਚੋਪੜਾ ਨੂੰ ਦਿੱਤੀ ਵਧਾਈ ਦੋਹਾ ਡਾਇਮੰਡ ਲੀਗ ਵਿੱਚ ਭਾਰਤ ਦੇ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਜਾਦੂਈ ਅੰਕੜਾ ਪਾਰ ਕੀਤਾ। ਉਸ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਸ ਦੀ ਬਹੁਤ ਪ੍ਰਸ਼ੰਸਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਨੀਰਜ ਚੋਪੜਾ ਲਈ ਆਪਣੇ ਸਾਬਕਾ ਪ੍ਰੇਮਿਕਾ ਨੂੰ ਲਿਖਿਆ,”ਸ਼ਾਨਦਾਰ ਪ੍ਰਾਪਤੀ! ਨੀਰਜ ਚੋਪੜਾ ਨੂੰ 90 ਮੀਟਰ ਦਾ ਅੰਕੜਾ ਪਾਰ ਕਰਨ ਅਤੇ ਦੋਹਾ ਡਾਇਮੰਡ ਲੀਗ 2025 ਵਿੱਚ ਆਪਣਾ ਨਿੱਜੀ ਸਰਵੋਤਮ ਥਰੋਅ ਪ੍ਰਾਪਤ ਕਰਨ ਲਈ ਵਧਾਈਆਂ। ਇਹ ਉਸ ਦੇ ਅਣਥੱਕ ਸਮਰਪਣ, ਅਨੁਸ਼ਾਸਨ ਅਤੇ ਜਨੂੰਨ ਦਾ ਨਤੀਜਾ ਹੈ। ਭਾਰਤ ਤੁਹਾਡੇ ‘ਤੇ ਖੁਸ਼ ਅਤੇ ਮਾਣ ਕਰਦਾ ਹੈ।” ਮੈਚ ਤੋਂ ਬਾਅਦ ਨੀਰਜ ਚੋਪੜਾ ਨੇ ਕੀ ਕਿਹਾ? ਦੋਹਾ ਡਾਇਮੰਡ ਲੀਗ 2025 ਵਿੱਚ ਚਾਂਦੀ ਦਾ ਤਗਮਾ ਜਿੱਤਣ ਤੋਂ ਬਾਅਦ ਨੀਰਜ ਨੇ ਕਿਹਾ ਕਿ ਮੈਂ ਬਹੁਤ ਖੁਸ਼ ਹਾਂ ਕਿ ਮੈਂ ਆਖਰਕਾਰ 90 ਮੀਟਰ ਦਾ ਅੰਕੜਾ ਪਾਰ ਕਰ ਲਿਆ ਹੈ। ਇਹ ਮੇਰੇ ਲਈ ਇੱਕ ਸੁਪਨਾ ਸੀ ਅਤੇ ਮੈਂ ਇਸ ਲਈ ਬਹੁਤ ਮਿਹਨਤ ਕੀਤੀ ਹੈ। ਹੁਣ ਮੇਰੀਆਂ ਨਜ਼ਰਾਂ ਅਗਲੇ ਓਲੰਪਿਕ ਅਤੇ ਵਿਸ਼ਵ ਚੈਂਪੀਅਨਸ਼ਿਪਾਂ ‘ਤੇ ਹਨ।

‘ਦੇਸ਼ ਨੂੰ ਤੁਹਾਡੇ ‘ਤੇ ਮਾਣ…’, Neeraj Chopra ਨੇ ਪਹਿਲੀ ਵਾਰ ਸੁੱਟਿਆ 90 ਮੀਟਰ ਥਰੋਅ Read More »

ਸਨਰਾਈਜਰਜ਼ ਹੈਦਰਾਬਾਦ ਨੇ ਲਖਨਊ ਨੂੰ ਛੇ ਵਿਕਟਾਂ ਨਾਲ ਹਰਾਇਆ

ਲਖਨਊ, 20 ਮਈ – ਇੱਥੇ ਆਈਪੀਐਲ ਦੇ ਮੈਚ ਵਿੱਚ ਅੱਜ ਸਨਰਾਈਜਰਜ਼ ਹੈਦਰਾਬਾਦ ਨੇ ਲਖਨਊ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ ਹੈ। ਲਖਨਊ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ ਵੀਹ ਓਵਰਾਂ ਵਿੱਚ ਸੱਤ ਵਿਕਟਾਂ ਦੇ ਨੁਕਸਾਨ ਨਾਲ 205 ਦੌੜਾਂ ਬਣਾਈਆਂ ਜਿਸ ਦੇ ਜਵਾਬ ਵਿੱਚ ਹੈਦਰਾਬਾਦ ਨੇ ਜੇਤੂ ਟੀਚਾ 18.2 ਓਵਰਾਂ ਵਿਚ ਪੂਰਾ ਕਰ ਲਿਆ। ਹੈਦਰਾਬਾਦ ਨੇ 18.2 ਓਵਰਾਂ ਵਿੱਚ ਚਾਰ ਵਿਕਟਾਂ ਦੇ ਨੁਕਸਾਨ ਨਾਲ 206 ਦੌੜਾਂ ਬਣਾਈਆਂ। ਲਖਨਊ ਵੱਲੋਂ ਮਿਸ਼ੇਲ ਮਾਰਸ਼ ਨੇ 65 ਤੇ ਮਾਰਕਰਮ ਨੇ 61 ਦੌੜਾਂ ਬਣਾਈਆਂ ਜਦਕਿ ਹੈਦਰਾਬਾਦ ਵਲੋਂ ਅਭਿਸ਼ੇਕ ਨੇ 59 ਤੇ ਕਲਾਸਨ ਨੇ 47 ਦੌੜਾਂ ਦਾ ਯੋਗਦਾਨ ਪਾਇਆ।

ਸਨਰਾਈਜਰਜ਼ ਹੈਦਰਾਬਾਦ ਨੇ ਲਖਨਊ ਨੂੰ ਛੇ ਵਿਕਟਾਂ ਨਾਲ ਹਰਾਇਆ Read More »

ਭਾਰਤ ਦੇ ਸਟੇਡੀਅਮ ‘ਚੋਂ ਹਟਾਈਆਂ ਗਈਆਂ ਪਾਕਿਸਤਾਨੀ ਕ੍ਰਿਕਟਰਾਂ ਦੀਆਂ ਤਸਵੀਰਾਂ

ਨਵੀਂ ਦਿੱਲੀ, 20 ਮਈ – ਭਾਰਤ ਅਤੇ ਪਾਕਿਸਤਾਨ ਦੇ ਤਣਾਅ ਚੱਲ ਰਿਹਾ ਹੈ ਅਤੇ ਇਸ ਤਣਾਅ ਵਿਚਾਲੇ ਰਾਜਸਥਾਨ ਕ੍ਰਿਕਟ ਐਸੋਸੀਏਸ਼ਨ ਨੇ ਪਾਕਿਸਤਾਨੀ ਕ੍ਰਿਕੇਟਰਾਂ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਦਰਅਸਲ ਜੈਪੂਰ ਦੇ ਸਵਾਈ ਮਾਨ ਸਿੰਘ ਸਟੇਡੀਅਮ ਦੇ ਵੱਲੋਂ ਵਾਲ ਆਫ ਗੈਲਰੀ ਤੋਂ ਪਾਕਿਸਤਾਨੀ ਕ੍ਰਿਕਟੇਰਾਂ ਦੀ ਤਸਵੀਰ ਨੂੰ ਹਟਾ ਦਿੱਤਾ ਹੈ। ਇਸ ਸਟੇਡੀਅਮ ਦੀ ਸਥਾਪਨਾ 1960 ਵਿੱਚ ਹੋਈ ਸੀ ਇਸ ਦੇ ਸ਼ਾਨਦਾਰ ਇਤਿਹਾਸ ਨੂੰ ਦੇਖਦਿਆਂ ਹੋਇਆਂ Wall of Gallery ‘ਤੇ ਤਸਵੀਰ ਹੋਣਾ ਕਿਸੇ ਵੀ ਕ੍ਰਿਕਟਰ ਲਈ ਬਹੁਤ ਵੱਡੇ ਮਾਣ ਵਾਲੀ ਗੱਲ ਹੈ। ਤੁਹਾਨੂੰ ਦੱਸ ਦਈਏ ਕਿ ਇੱਥੇ ਖੇਡਣ ਵਾਲੇ ਹਰ ਕ੍ਰਿਕੇਟਰ ਦੀ ਮੈਦਾਨ ਵਿੱਚ ਤਸਵੀਰ ਲਾਈ ਜਾਂਦੀ ਹੈ, ਭਾਰਤ-ਪਾਕਿਸਤਾਨ ਤਣਾਅ ਤੋਂ ਬਾਅਦ ਸਾਰੇ ਪਾਕਿਸਤਾਨੀ ਕ੍ਰਿਕਟੇਰਾਂ ਦੀ ਤਸਵੀਰ ਹਟਾ ਦਿੱਤੀ ਗਈ ਹੈ।ਜਿਕਰਯੋਗ ਹੈ ਕਿ ਪਾਕਿਸਤਾਨ ਟੀਮ ਨੇ ਇਸ ਮੈਦਾਨ ‘ਚ ਇੱਕ ਟੈਸਟ ਅਤੇ 4 ਵਨਡੇਅ ਮੈਚ ਖੇਡੇ ਹਨ ਜਿਸ ਵਿੱਚ ਕੁੱਲ 25 ਪਾਕਿਸਤਾਨੀ ਕ੍ਰਿਕਟਰ ਖੇਡੇ ਸਨ। ਇਸ ਵਿੱਚ ਪਾਕਿਸਤਾਨ ਲਈ ਖੇਡਣ ਵਾਲੇ ਆਖਰੀ ਹਿੰਦੂ ਕ੍ਰਿਕਟਰ ਦਾਨਿਸ਼ ਕਨੇਰੀਆ ਦਾ ਨਾਮ ਵੀ ਸ਼ਾਮਲ ਹੈ। ਇਹ ਫੈਸਲਾ ਭਾਰਤ ਅਤੇ ਪਾਕਿਸਤਾਨ ਵਿਚਕਾਰ ਸਰਹੱਦ ‘ਤੇ ਵਧਦੇ ਤਣਾਅ ਕਾਰਨ ਲਿਆ ਗਿਆ ਹੈ। ਦਰਅਸਲ ਭਾਰਤ ਸਰਕਾਰ ਨੇ ਕਈ ਪਾਕਿਸਤਾਨੀ ਮਸ਼ਹੂਰ ਹਸਤੀਆਂ ਦੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ, ਜਿਨ੍ਹਾਂ ਵਿੱਚ ਕਈ ਮੌਜੂਦਾ ਅਤੇ ਸਾਬਕਾ ਕ੍ਰਿਕਟਰ ਵੀ ਸ਼ਾਮਲ ਹਨ।ਹਾਲਾਂਕਿ ਬਹੁਤ ਸਾਰੇ ਲੋਕਾਂ ਨੂੰ ਦਾਨਿਸ਼ ਕਨੇਰੀਆ ਦੀ ਫੋਟੋ ਹਟਾਉਣਾ ਇੱਕ ਹੈਰਾਨ ਕਰਨ ਵਾਲਾ ਫੈਸਲਾ ਲੱਗ ਸਕਦਾ ਹੈ ਕਿਉਂਕਿ ਉਹ ਲਗਾਤਾਰ ਪਾਕਿਸਤਾਨੀ ਸਰਕਾਰ ਅਤੇ ਵੱਡੇ ਨੇਤਾਵਾਂ ਵਿਰੁੱਧ ਆਵਾਜ਼ ਬੁਲੰਦ ਕਰਦੇ ਆ ਰਹੇ ਹਨ। ਅਕਸਰ ਸੋਸ਼ਲ ਮੀਡੀਆ ‘ਤੇ, ਲੋਕ ਉਸਨੂੰ ਪਾਕਿਸਤਾਨ ਵਿਰੋਧੀ ਅਤੇ ਭਾਰਤ ਦਾ ਸ਼ੁਭਚਿੰਤਕ ਕਹਿੰਦੇ ਹਨ।

ਭਾਰਤ ਦੇ ਸਟੇਡੀਅਮ ‘ਚੋਂ ਹਟਾਈਆਂ ਗਈਆਂ ਪਾਕਿਸਤਾਨੀ ਕ੍ਰਿਕਟਰਾਂ ਦੀਆਂ ਤਸਵੀਰਾਂ Read More »

ਪੰਜਾਬੀਆਂ ਲਈ ਵੱਡਾ ਝਟਕਾ, ਮਹਿੰਗੀ ਹੋਵੇਗੀ ਪ੍ਰਾਪਰਟੀ

ਜਲੰਧਰ, 20 ਮਈ – ਮੰਦੀ ਦੀ ਮਾਰ ਝੱਲ ਰਹੇ ਰੀਅਲ ਐਸਟੇਟ ਕਾਰੋਬਾਰ ਨੂੰ ਨਵਾਂ ਝਟਕਾ ਲੱਗਣ ਵਾਲਾ ਹੈ ਕਿਉਂਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਦੇ ਅਨੁਸਾਰ ਜ਼ਿਲ੍ਹੇ ਭਰ ਵਿੱਚ ਨਵੇਂ ਕਲੇਕਟਰ ਰੇਟ 21 ਮਈ ਤੋਂ ਲਾਗੂ ਹੋਣਗੇ। ਜਲੰਧਰ ਵਿੱਚ ਬੁੱਧਵਾਰ ਤੋਂ ਲਾਗੂ ਹੋਣ ਵਾਲੇ ਇਹ ਕਲੇਕਟਰ ਰੇਟ ਸ਼ਹਿਰੀ ਅਤੇ ਪਿੰਡਾਂ ਦੀ ਰਿਹਾਇਸ਼ੀ ਜ਼ਮੀਨਾਂ ਦੇ ਨਾਲ-ਨਾਲ ਕਮਰਸ਼ੀਅਲ, ਉਦਯੋਗਿਕ ਜ਼ੋਨ ਅਤੇ ਖੇਤੀਬਾੜੀ ਸਬੰਧੀ ਪ੍ਰਾਪਰਟੀ ਦੇ ਕਲੇਕਟਰ ਰੇਟਾਂ ਵਿੱਚ 10 ਤੋਂ 50 ਫੀਸਦੀ ਤੱਕ ਵਾਧਾ ਕੀਤਾ ਜਾ ਰਿਹਾ ਹੈ। ਆਮ ਤੇ ਗਰੀਬ ਲੋਕਾਂ ਲਈ ਘਰ ਬਣਾਉਣਾ ਇੱਕ ਸੁਪਨਾ ਰਹਿ ਜਾਵੇਗਾ। ਸੂਤਰਾਂ ਮੁਤਾਬਕ, ਨਵੇਂ ਕਲੇਕਟਰ ਰੇਟ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਿਲੇ ਸਾਰੇ ਪ੍ਰਸਤਾਵਾਂ ਨੂੰ ਡਿਪਟੀ ਕਮਿਸ਼ਨਰ ਹਿਮਾਂਸ਼ੁ ਅਗਰਵਾਲ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸਦੇ ਤਹਿਤ ਸਬ ਰਜਿਸਟਰਾਰ-1, ਸਬ ਰਜਿਸਟਰਾਰ-2 ਦੇ ਦਫਤਰਾਂ ਸਮੇਤ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਦੇ ਦਫਤਰਾਂ ਵਿੱਚ ਨਵੇਂ ਕਲੇਕਟਰ ਰੇਟ ਸਾਫਟਵੇਅਰ ਵਿੱਚ ਅਪਲੋਡ ਕਰਨ ਦਾ ਖਾਕਾ ਤਿਆਰ ਕਰ ਲਿਆ ਗਿਆ ਹੈ। ਨਵੇਂ ਕਲੇਕਟਰ ਰੇਟ ਲਾਗੂ ਹੋਣ ਤੋਂ ਬਾਅਦ ਜਲੰਧਰ ਵਿੱਚ ਪ੍ਰਾਪਰਟੀ ਕਾਫ਼ੀ ਮਹਿੰਗੀ ਹੋ ਜਾਵੇਗੀ ਅਤੇ ਆਮ ਤੇ ਗਰੀਬ ਲੋਕਾਂ ਲਈ ਘਰ ਬਣਾਉਣਾ ਇੱਕ ਸੁਪਨਾ ਬਣ ਕੇ ਰਹਿ ਜਾਵੇਗਾ। 4 ਕਰੋੜ ਰੁਪਏ ਪ੍ਰਤੀ ਏਕੜ ਕੀਤਾ ਗਿਆ ਇਹ ਖੇਤਰ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ 6 ਜੁਲਾਈ 2022 ਨੂੰ ਅਤੇ ਬਾਅਦ ਵਿੱਚ 28 ਅਗਸਤ 2023 ਅਤੇ ਜੁਲਾਈ 2024 ਨੂੰ ਕਲੇਕਟਰ ਰੇਟਾਂ ਵਿੱਚ ਵੱਡਾ ਵਾਧਾ ਕੀਤਾ ਸੀ। ਪਿਛਲੇ ਸਾਲ ਵਧਾਏ ਗਏ ਕਲੇਕਟਰ ਰੇਟਾਂ ਵਿੱਚ ਜ਼ਿਲ੍ਹੇ ਵਿੱਚ 8 ਫੀਸਦ ਤੋਂ ਲੈ ਕੇ 66 ਫੀਸਦ ਤੱਕ ਦੀ ਵਾਧੂਤੀ ਕੀਤੀ ਗਈ ਸੀ। ਇਸ ਸਿਰੇ ਵਿੱਚ ਸਭ ਤੋਂ ਵੱਧ ਕਲੇਕਟਰ ਰੇਟ ਫੋਲੜੀਵਾਲ ਇਲਾਕੇ ਦੀਆਂ ਮੰਨੀਆਂ ਜਾਣ ਵਾਲੀਆਂ ਹੌਟ ਪ੍ਰਾਪਰਟੀਜ਼ ਲਈ ਵਧਾਏ ਗਏ ਸਨ, ਜਿੱਥੇ ਪਹਿਲਾਂ ਕਲੇਕਟਰ ਰੇਟ 1.50 ਕਰੋੜ ਰੁਪਏ ਪ੍ਰਤੀ ਏਕੜ ਸੀ, ਜਿਸਨੂੰ 2023 ਵਿੱਚ ਵਧਾ ਕੇ 2.50 ਕਰੋੜ ਰੁਪਏ ਪ੍ਰਤੀ ਏਕੜ ਕਰ ਦਿੱਤਾ ਗਿਆ ਸੀ। ਫਿਰ 2024 ਵਿੱਚ ਇਸ ਖੇਤਰ ਦੀ ਪ੍ਰਾਪਰਟੀ ਦੇ ਨਵੇਂ ਕਲੇਕਟਰ ਰੇਟ ਨੂੰ 3 ਕਰੋੜ ਰੁਪਏ ਪ੍ਰਤੀ ਏਕੜ ਕੀਤਾ ਗਿਆ ਸੀ, ਪਰ ਹੁਣ ਇਸਨੂੰ ਸਿੱਧਾ 4 ਕਰੋੜ ਰੁਪਏ ਪ੍ਰਤੀ ਏਕੜ ਕਰ ਦਿੱਤਾ ਗਿਆ ਹੈ। 3 ਸਾਲਾਂ ਵਿੱਚ ਚੌਥੀ ਵਾਰ ਕਲੇਕਟਰ ਰੇਟ ਵਧਣ ਵਾਲੇ ਹਨ ਪੰਜਾਬ ਸਰਕਾਰ ਦੇ ਹੁਕਮਾਂ ਤੇ ਜ਼ਿਲ੍ਹਾ ਪ੍ਰਸ਼ਾਸਨ 3 ਸਾਲਾਂ ਵਿੱਚ ਚੌਥੀ ਵਾਰ ਕਲੇਕਟਰ ਰੇਟ ਵਧਾ ਰਿਹਾ ਹੈ। ਪਿਛਲੇ ਸਾਲ ਵਧਾਏ ਗਏ ਕਲੇਕਟਰ ਰੇਟਾਂ ਨੂੰ ਰਿਵਾਈਜ਼ ਕਰਕੇ ਨਵੇਂ ਰੇਟ ਤੁਰੰਤ ਲਾਗੂ ਕੀਤੇ ਜਾਣਗੇ, ਜੋ ਕਿ ਬੁੱਧਵਾਰ ਤੋਂ ਪ੍ਰਭਾਵਸ਼ਾਲੀ ਹੋਣਗੇ। ਸੂਤਰਾਂ ਦੇ ਅਨੁਸਾਰ ਡਿਪਟੀ ਕਮਿਸ਼ਨਰ ਦੇ ਹੁਕਮਾਂ ਤੋਂ ਬਾਅਦ ਸਬ ਰਜਿਸਟ੍ਰਾਰ-1, ਸਬ ਰਜਿਸਟ੍ਰਾਰ-2 ਦੇ ਨਾਲ-ਨਾਲ ਤਹਿਸੀਲ ਨਕੋਦਰ, ਤਹਿਸੀਲ ਸ਼ਾਹਕੋਟ, ਤਹਿਸੀਲ ਫਿਲਲੌਰ, ਤਹਿਸੀਲ ਆਦਮਪੁਰ ਅਤੇ ਸਬ-ਤਹਿਸੀਲ ਕਰਤਾਰਪੁਰ, ਸਬ-ਤਹਿਸੀਲ ਭੋਗਪੁਰ, ਸਬ-ਤਹਿਸੀਲ ਮਹਿਤਪੁਰ, ਸਬ-ਤਹਿਸੀਲ ਲੋਹੀਆ, ਸਬ-ਤਹਿਸੀਲ ਗੋੜਾਇਆ, ਸਬ-ਤਹਿਸੀਲ ਨੂਰਮਹਿਲ ਵਿੱਚ ਨਵੇਂ ਕਲੇਕਟਰ ਰੇਟ ਲਾਗੂ ਕਰਨ ਦਾ ਕੰਮ ਜ਼ੋਰ-ਸ਼ੋਰ ਨਾਲ ਸ਼ੁਰੂ ਹੋਣ ਵਾਲਾ ਹੈ। ਤਾਂ ਜੋ 21 ਮਈ ਤੋਂ ਜ਼ਿਲ੍ਹੇ ਵਿੱਚ ਜਿੰਨੀਆਂ ਵੀ ਰਜਿਸਟਰੀਆਂ ਹੋਣ, ਉਹ ਸਾਰੇ ਨਵੇਂ ਰੇਟਾਂ ਅਨੁਸਾਰ ਹੀ ਕੀਤੀਆਂ ਜਾਣ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿੱਚ ਪਿਛਲੇ 2-3 ਮਹੀਨਿਆਂ ਤੋਂ ਕਲੇਕਟਰ ਰੇਟਾਂ ਨੂੰ ਰਿਵਾਈਜ਼ ਕਰਨ ਦੀ ਕਾਰਵਾਈ ਚੱਲ ਰਹੀ ਹੈ। ਹੁਣ ਜ਼ਿਲ੍ਹੇ ਵਿੱਚ ਕਲੇਕਟਰ ਰੇਟ ਵਧਣ ਤੋਂ ਬਾਅਦ, ਪ੍ਰਾਪਰਟੀ ਖਰੀਦਣ ਵਾਲਿਆਂ ਨੂੰ ਰਜਿਸਟਰੀ ਕਰਵਾਉਂਦੇ ਸਮੇਂ ਵਧੀ ਹੋਈ ਸਟੈਂਪ ਡਿਊਟੀ ਦੇ ਰੂਪ ਵਿੱਚ ਫੀਸ ਭਰਨੀ ਪਵੇਗੀ। ਰੇਵਨਿਊ ਅਧਿਕਾਰੀਆਂ ਵੱਲੋਂ ਤਿਆਰ ਕੀਤੀ ਗਈ ਨਵੀਂ ਕਲੇਕਟਰ ਰੇਟ ਦੀ ਲਿਸਟਾਂ ਸੰਬੰਧਿਤ ਐਸ.ਡੀ.ਐੱਮ ਅਤੇ ਐਡੀਸ਼ਨਲ ਡਿਪਟੀ ਕਮਿਸ਼ਨਰ ਦੀ ਮਨਜ਼ੂਰੀ ਤੋਂ ਬਾਅਦ ਡਿਪਟੀ ਕਮਿਸ਼ਨਰ ਨੂੰ ਭੇਜੀ ਗਈ ਹੈ। ਡਿਪਟੀ ਕਮਿਸ਼ਨਰ ਦੀ ਮੋਹਰ ਲੱਗਣ ਤੋਂ ਬਾਅਦ ਹੁਣ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਐਨ.ਡੀ.ਆਰ.ਐੱਸ. ਸਾਫਟਵੇਅਰ ਵਿੱਚ ਨਵੇਂ ਰੇਟ ਅੱਪਲੋਡ ਕਰ ਦਿੱਤੇ ਜਾਣਗੇ।

ਪੰਜਾਬੀਆਂ ਲਈ ਵੱਡਾ ਝਟਕਾ, ਮਹਿੰਗੀ ਹੋਵੇਗੀ ਪ੍ਰਾਪਰਟੀ Read More »

ਕਵਿਤਾ/ਸੁਆਲ/ਯਸ਼ਪਾਲ

ਸੁਆਲ ਕਰਨਾ ਬੁਨਿਆਦ ਹੈ ਲੋਕਤੰਤਰ ਦੀ ਤੇ ਲੋਕਤੰਤਰਿਕ ਹੱਕ ਵੀ ਪਰ ਸੁਆਲ ਇਹ ਹੈ ਕਿ ਸੁਆਲ ਕਿਸ ਤੋਂ ਕਿਹੜਾ ਸੁਆਲ ਸੁਆਲ ਕਿਉਂ ਸੁਆਲ ਕਦੋਂ ਸੁਆਲ ਕਿੱਥੇ ਇੰਨੇ ਸਾਰੇ ਸੁਆਲਾਂ ਤੋਂ ਬਾਅਦ ਸੁਆਲ ਕਰਨ ਵਾਲੇ ਦੀ ਔਕਾਤ ਹੈਸੀਅਤ ਧਰਮ ਜਾਤ ਅਹੁਦਾ ਲਿੰਗ ਰਾਜ ਵਿਚਾਰ ਇਨ੍ਹਾਂ ਨਾਲ ਨਿਪਟਣ ਤੋਂ ਬਾਅਦ ਤੁਸੀਂ ਆਜ਼ਾਦ ਹੋ ਪੂਰੀ ਤਰ੍ਹਾਂ ਸੁਆਲ ਕਰਨ ਲਈ ਲੋਕਤੰਤਰਿਕ ਰਾਜ ‘ਚ ਫਿਰ ਤੋਂ ਕਿੰਤੂ ਤੁਹਾਡਾ ਸੁਆਲ ਪਹੁੰਚ ਜਾਵੇ ਜਵਾਬ ਦੇਣ ਵਾਲੇ ਤੱਕ ਇਹ ਕੋਈ ਜ਼ਰੂਰੀ ਨਹੀਂ ਜਵਾਬ ਦਿੱਤਾ ਜਾਵੇ ਉਸੇ ਸੁਆਲ ਦਾ ਜਵਾਬ ਦਿੱਤਾ ਜਾਵੇ ਉਹੋ ਹੀ ਜੋ ਬਣਦਾ ਹੈ ਬਿਲਕੁਲ ਜ਼ਰੂਰੀ ਨਹੀਂ ਹੋ ਸਕਦਾ ਹੈ ਤੁਹਾਡਾ ਸੁਆਲ ਜੋ ਖ਼ਿਲਾਫ਼ ਹੈ ਸੱਤਾ ਦੇ ਮੰਨ ਲਿਆ ਜਾਵੇ ਖ਼ਿਲਾਫ਼ ਮੁਲਕ ਦੇ ਹੋ ਸਕਦਾ ਹੈ ਕਿ ਤੁਹਾਡਾ ਸੁਆਲ ਵਿਅਕਤੀ ਨਾਲ ਹੋਵੇ ਪਰ ਮੰਨ ਲਿਆ ਜਾਵੇ ਰਾਜ-ਪ੍ਰਬੰਧ ਨਾਲ ਹੋਣ ਨੂੰ ਤਾਂ ਕੁਸ਼ ਵੀ ਹੋ ਸਕਦਾ ਹੈ ਪਰ ਇੰਨਾ ਤਾਂ ਸੱਚ ਹੈ ਕਿ ਚੰਗੇ ਸੁਆਲ ਅਤੇ ਚੰਗੇ ਸੁਆਲ ਕਰਨ ਵਾਲੇ ਹੀ ਹੁੰਦੇ ਨੇ ਚੰਗੇ ਲੋਕਤੰਤਰ ਦੀ ਪਹਿਚਾਨ ਬੱਸ ਚੰਗੀ ਤਰ੍ਹਾਂ ਸਮਝ ਲੈਣੀ ਚਾਹੀਦੀ ਹੈ ਚੰਗੇ ਦੀ ਪ੍ਰੀਭਾਸ਼ਾ ਤੇ ਇਹ ਨਹੀਂ ਭੁੱਲਣਾ ਚਾਹੀਦਾ ਕਿ ਲੋਕਤੰਤਰ ਪ੍ਰਬੰਧ ‘ਚ ਛਿਪਿਆ ਹੋਇਆ ਇੱਕ ਤੰਤਰ ਵੀ ਹੁੰਦਾ ਹੈ ਤੇ ਭਾਰਤ ਵਰਗੇ ਦੇਸ਼ ‘ਚ ਥੋੜ੍ਹਾ-ਬਹੁਤਾ ਤਾਂ ਸਾਰੇ ਜਾਣਦੇ ਹੀ ਨੇ ਤੰਤਰ ਬਾਰੇ #ਹੂਬ ਨਾਥ ਹਿੰਦੀ ਤੋਂ ਪੰਜਾਬੀ ਰੂਪ: ਯਸ਼ ਪਾਲ ਵਰਗ ਚੇਤਨਾ (98145 35005)

ਕਵਿਤਾ/ਸੁਆਲ/ਯਸ਼ਪਾਲ Read More »

Airforce ‘ਚ 10ਵੀਂ ਅਤੇ 12ਵੀਂ ਪਾਸ ਲਈ ਭਰਤੀ

ਨਵੀਂ ਦਿੱਲੀ, 20 ਮਈ – ਭਾਰਤੀ ਹਵਾਈ ਸੈਨਾ ਵਿੱਚ ਨੌਕਰੀ ਪ੍ਰਾਪਤ ਕਰਨ ਦਾ ਇੱਕ ਵਧੀਆ ਮੌਕਾ ਹੈ। ਹਵਾਈ ਸੈਨਾ ਨੇ ਗਰੁੱਪ ਸੀ ਸਿਵਲੀਅਨ ਅਸਾਮੀਆਂ ਲਈ ਸਿੱਧੀ ਭਰਤੀ ਦਾ ਐਲਾਨ ਕੀਤਾ ਹੈ। ਇਸ ਤਹਿਤ, ਵੱਖ-ਵੱਖ ਹਵਾਈ ਸੈਨਾ ਸਟੇਸ਼ਨਾਂ/ਯੂਨਿਟਾਂ ਵਿੱਚ ਲੋਅਰ ਡਿਵੀਜ਼ਨ ਕਲਰਕ, ਹਿੰਦੀ ਟਾਈਪਿਸਟ, ਕੁੱਕ, ਸਟੋਰ ਕੀਪਰ, ਤਰਖਾਣ, ਪੇਂਟਰ, ਮਲਟੀ ਟਾਸਕਿੰਗ ਸਟਾਫ, ਮੈੱਸ ਸਟਾਫ, ਲਾਂਡਰੀਮੈਨ, ਹਾਊਸ ਕੀਪਿੰਗ ਸਟਾਫ (HKS) ਵਲਕਨਾਈਜ਼ਰ ਅਤੇ ਸਿਵਲੀਅਨ ਮਕੈਨੀਕਲ ਟ੍ਰਾਂਸਪੋਰਟ ਡਰਾਈਵਰ ਸਮੇਤ ਵੱਖ-ਵੱਖ ਅਹੁਦਿਆਂ ਲਈ ਭਰਤੀ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਕੁੱਲ 153 ਅਸਾਮੀਆਂ ਹਨ। ਭਾਰਤੀ ਹਵਾਈ ਸੈਨਾ ਦੀ ਇਸ ਭਰਤੀ ਲਈ ਅਰਜ਼ੀ ਆਫਲਾਈਨ ਮੋਡ ਵਿੱਚ ਦੇਣੀ ਪਵੇਗੀ। ਅਰਜ਼ੀ ਫਾਰਮ 15 ਜੂਨ ਤੱਕ ਨਿਰਧਾਰਤ ਪਤੇ ‘ਤੇ ਪਹੁੰਚ ਜਾਣਾ ਚਾਹੀਦਾ ਹੈ। ਏਅਰ ਫੋਰਸ ਸਿਵਲੀਅਨ ਭਰਤੀ 2025 ਲਈ ਯੋਗਤਾ ਲੋਅਰ ਡਿਵੀਜ਼ਨ ਕਲਰਕ- ਇਸ ਲਈ 12ਵੀਂ ਪਾਸ ਹੋਣਾ ਜ਼ਰੂਰੀ ਹੈ। ਇਸ ਤੋਂ ਇਲਾਵਾ, ਕੰਪਿਊਟਰ ‘ਤੇ ਟਾਈਪਿੰਗ ਦੀ ਗਤੀ ਅੰਗਰੇਜ਼ੀ ਵਿੱਚ 35 ਸ਼ਬਦ ਪ੍ਰਤੀ ਮਿੰਟ ਅਤੇ ਹਿੰਦੀ ਵਿੱਚ 30 ਸ਼ਬਦ ਪ੍ਰਤੀ ਮਿੰਟ ਹੋਣੀ ਚਾਹੀਦੀ ਹੈ। ਹਿੰਦੀ ਟਾਈਪਿਸਟ- ਇਸ ਲਈ ਵੀ 12ਵੀਂ ਪਾਸ ਹੋਣਾ ਜ਼ਰੂਰੀ ਹੈ। ਕੰਪਿਊਟਰ ‘ਤੇ ਟਾਈਪਿੰਗ ਸਪੀਡ ਅੰਗਰੇਜ਼ੀ ਵਿੱਚ 35 ਸ਼ਬਦ ਪ੍ਰਤੀ ਮਿੰਟ ਅਤੇ ਹਿੰਦੀ ਵਿੱਚ 30 ਸ਼ਬਦ ਪ੍ਰਤੀ ਮਿੰਟ ਹੋਣੀ ਚਾਹੀਦੀ ਹੈ। ਸਟੋਰ ਕੀਪਰ- ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪਾਸ ਹੋਣੀ ਚਾਹੀਦੀ ਹੈ। ਮਲਟੀ ਟਾਸਕਿੰਗ ਸਟਾਫ- ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਪਾਸ ਹੋਣੀ ਚਾਹੀਦੀ ਹੈ। ਹੋਰ ਅਸਾਮੀਆਂ ਲਈ ਯੋਗਤਾਵਾਂ ਸੰਬੰਧੀ ਜਾਣਕਾਰੀ ਲਈ, ਨੋਟੀਫਿਕੇਸ਼ਨ ਵੇਖੋ। ਉਮਰ ਹੱਦ- ਸਾਰੀਆਂ ਅਸਾਮੀਆਂ ਲਈ ਉਮਰ ਹੱਦ 18 ਤੋਂ 25 ਸਾਲ ਹੈ। ਰਾਖਵੇਂ ਵਰਗ ਦੇ ਉਮੀਦਵਾਰਾਂ ਨੂੰ ਨਿਯਮਾਂ ਅਨੁਸਾਰ ਵੱਧ ਤੋਂ ਵੱਧ ਉਮਰ ਸੀਮਾ ਵਿੱਚ ਛੋਟ ਮਿਲੇਗੀ। ਜਿਸ ਵਿੱਚ OBC ਨੂੰ 3 ਸਾਲ ਦੀ ਛੋਟ ਮਿਲੇਗੀ ਅਤੇ SC/ST ਨੂੰ 5 ਸਾਲ ਦੀ ਛੋਟ ਮਿਲੇਗੀ। ਕਿਵੇਂ ਹੋਵੇਗੀ Selection? ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਦਾ ਪਹਿਲਾ ਕਦਮ ਲਿਖਤੀ ਪ੍ਰੀਖਿਆ ਹੋਵੇਗਾ। ਇਸ ਵਿੱਚ ਪਾਸ ਹੋਣ ਵਾਲੇ ਉਮੀਦਵਾਰਾਂ ਲਈ ਹੁਨਰ ਟੈਸਟ/ਪ੍ਰੈਕਟੀਕਲ/ਸਰੀਰਕ ਟੈਸਟ ਹੋਵੇਗਾ। ਕਿਵੇ ਕਰਨਾ ਹੈ Apply ਅਰਜ਼ੀ ਫਾਰਮ ਦਾ ਫਾਰਮੈਟ ਅਤੇ ਪੂਰੀ ਸੂਚਨਾ 17-23 ਮਈ 2025 ਦੇ ਰੁਜ਼ਗਾਰ ਅਖਬਾਰ ਵਿੱਚ ਪ੍ਰਕਾਸ਼ਿਤ ਕੀਤੀ ਗਈ ਹੈ। ਫਾਰਮ ਭਰਨ ਤੋਂ ਬਾਅਦ, ਸਾਰੇ ਲੋੜੀਂਦੇ ਦਸਤਾਵੇਜ਼ਾਂ ਦੀਆਂ ਸਵੈ-ਪ੍ਰਮਾਣਿਤ ਕਾਪੀਆਂ ਅਤੇ ਇੱਕ ਸਵੈ-ਪਤੇ ਵਾਲਾ ਲਿਫਾਫਾ (10 ਰੁਪਏ ਦੀ ਮੋਹਰ ਵਾਲੀ ਮੋਹਰ ਦੇ ਨਾਲ) ਅਰਜ਼ੀ ਫਾਰਮ ਦੇ ਹੇਠਾਂ ਦਿੱਤੇ ਪਤੇ ‘ਤੇ ਭੇਜਣਾ ਹੋਵੇਗਾ। ਜਿਸ ‘ਤੇ ਲਿਖਿਆ ਹੋਣਾ ਚਾਹੀਦਾ ਹੈ—– APPLICATION FOR THE POST OF—- AND CATEGORY—-

Airforce ‘ਚ 10ਵੀਂ ਅਤੇ 12ਵੀਂ ਪਾਸ ਲਈ ਭਰਤੀ Read More »