Loading Now

Florida Truck Accident ਲਈ ਪੂਰੀ ਕੌਮ ਨੂੰ ਨਾ ਦਿਤੀ ਜਾਵੇ ਸਜਾ

Florida Truck Accident ਲਈ ਪੂਰੀ ਕੌਮ ਨੂੰ ਨਾ ਦਿਤੀ ਜਾਵੇ ਸਜਾ

ਨਵੀਂ ਦਿੱਲੀ, 26 ਅਗਸਤ – ਅਮਰੀਕਾ ਵਿਚ ਪੰਜਾਬੀ ਮੂਲ ਦੇ ਟਰੱਕ ਡਰਾਇਵਰ ਨਾਲ ਹੋਏ ਫ਼ਲੋਰੀਡਾ ਹਾਦਸੇ ਤੋਂ ਬਾਅਦ ਉੱਥੇ ਦੇ ਪ੍ਰਸ਼ਾਸਨ ਵਲੋਂ ਵਿਦੇਸ਼ੀ ਟਰੱਕ ਡਰਾਇਵਰਾਂ ਦੇ ਵਰਕ ਵੀਜ਼ਿਆਂ ’ਤੇ ਰੋਕ ਲਗਾ ਦਿਤੀ ਗਈ ਹੈ। ਇਸ ਮਾਮਲੇ ਸਬੰਧੀ ਭਾਜਪਾ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਵਿਦੇਸ਼ ਮੰਤਰਾਲੇ ਨੂੰ ਇਕ ਚਿੱਠੀ ਲਿਖੀ ਗਈ ਹੈ, ਜਿਸ ਵਿਚ ਉਨ੍ਹਾਂ ਇਸ ਸਾਰੇ ਮਾਮਲੇ ’ਚ ਕੇਂਦਰ ਸਰਕਾਰ ਵਲੋਂ ਦਖ਼ਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਚਿੱਠੀ ਲਿਖ ਕੇ ਮੰਗ ਕੀਤੀ ਕਿ ਅਮਰੀਕਾ ਸਰਕਾਰ ਨਾਲ ਗੱਲਬਾਤ ਕਰ ਕੇ ਇਹ ਯਕੀਨੀ ਬਣਾਇਆ ਜਾਵੇ ਕਿ ਇਸ ਘਟਨਾ ਲਈ ਪੂਰੀ ਕੌਮ ਨੂੰ ਸਜ਼ਾ ਨਾ ਦਿਤੀ ਜਾਵੇ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਾਸ਼ਿੰਗਟਨ ਡੀ.ਸੀ. ਸਥਿਤ ਭਾਰਤੀ ਦੂਤਾਵਾਸ ਰਾਹੀਂ ਅਮਰੀਕੀ ਅਧਿਕਾਰੀਆਂ ਨਾਲ ਤੁਰਤ ਗੱਲਬਾਤ ਕਰ ਕੇ ਟਰੱਕ ਡਰਾਈਵਰਾਂ ਲਈ ਲਗਾਈਆਂ ਪਾਬੰਦੀਆਂ ’ਤੇ ਮੁੜ ਵਿਚਾਰ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਟਰੱਕ ਡਰਾਈਵਰ ਹਰਜਿੰਦਰ ਸਿੰਘ ਨੂੰ ਕਾਨੂੰਨੀ ਅਤੇ ਕੌਂਸਲਰ ਸਹਾਇਤਾ ਦਿਤੀ ਜਾਵੇ ਤਾਂ ਜੋ ਉਸ ਦਾ ਕੇਸ ਨਿਆਂਸੰਗਤ ਅਤੇ ਪਾਰਦਰਸ਼ੀ ਤਰੀਕੇ ਨਾਲ ਸੁਣਿਆ ਜਾ ਸਕੇ। ਉਨ੍ਹਾਂ ਅਪਣੀ ਚਿੱਠੀ ਵਿਚ ਲਿਖਿਆ ਕਿ ਪੰਜਾਬੀਆਂ ਨੇ ਅਪਣੇ ਆਪ ਨੂੰ ਅਮਰੀਕਾ ਦੇ ਸੱਭ ਤੋਂ ਵੱਧ ਜੀਵੰਤ ਅਤੇ ਮਿਹਨਤੀ ਭਾਈਚਾਰਿਆਂ ਵਿਚੋਂ ਇਕ ਵਜੋਂ ਸਥਾਪਤ ਕੀਤਾ ਹੈ। ਪੰਜਾਬੀ ਟਰੱਕਾਂ ਦੇ ਕਾਰੋਬਾਰ ਤੋਂ ਇਲਾਵਾ ਖੇਤੀਬਾੜੀ, ਕਾਰੋਬਾਰ ਤੇ ਅਕਾਦਮਿਕ ਕੰਮਾਂ ਵਿਚ ਲੱਗੇ ਹੋਏ ਹਨ ਤੇ ਅਮਰੀਕਾ ਦੇ ਆਰਥਿਕ ਵਿਕਾਸ ਵਿਚ ਵੱਡਾ ਯੋਗਦਾਨ ਪਾਉਂਦੇ ਹਨ।

Share this content:

Post Comment