Loading Now

GNDU ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ: ਅੱਜ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

GNDU ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ: ਅੱਜ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਅੰਮ੍ਰਿਤਸਰ, 28 ਨਵੰਬਰ – ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ 28 ਨਵੰਬਰ (ਸ਼ਨਿੱਚਰਵਾਰ) ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ ਪ੍ਰੀਖਿਆਵਾਂ ਕੁਝ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਡਾ. ਕਮਲੇਸ਼ ਗੁਲੇਰੀਆ ਨੇ ਦੱਸਿਆ ਕਿ ਇਹ ਫ਼ੈਸਲਾ ਯੂਨੀਵਰਸਿਟੀ ਨਾਲ ਸਬੰਧਤ ਮਾਨਤਾ ਪ੍ਰਾਪਤ ਕਾਲਜਾਂ, ਕਾਂਸਟੀਚੂਐਂਟ ਸੰਸਥਾਵਾਂ, ਐਸੋਸੀਏਟ ਕਾਲਜਾਂ ਅਤੇ ਪ੍ਰਾਈਵੇਟ ਪ੍ਰੀਖਿਆਰਥੀਆਂ ਦੀਆਂ ਪ੍ਰੀਖਿਆਵਾਂ ਲਈ ਲਿਆ ਗਿਆ ਹੈ। ਯੂਨੀਵਰਸਿਟੀ ਵੱਲੋਂ ਜਾਰੀ ਸੂਚਨਾ ਅਨੁਸਾਰ ਮੁਲਤਵੀ ਕੀਤੀਆਂ ਗਈਆਂ ਇਨ੍ਹਾਂ ਪ੍ਰੀਖਿਆਵਾਂ ਦੀ ਨਵੀਂ ਮਿਤੀ 6 ਦਸੰਬਰ (ਐਤਵਾਰ) ਨਿਰਧਾਰਤ ਕੀਤੀ ਗਈ ਹੈ। ਇਨ੍ਹਾਂ ਪ੍ਰੀਖਿਆਵਾਂ ਦਾ ਸਮਾਂ ਅਤੇ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਯੂਨੀਵਰਸਿਟੀ ਦੀ ਵੈੱਬਸਾਈਟ ’ਤੇ ਵੀ ਉਪਲਬਧ ਹੋਵੇਗੀ।

Share this content:

Post Comment