Loading Now

MP ਮਨੀਸ਼ ਤਿਵਾੜੀ ਨੂੰ ਪੰਜਾਬ ਕਾਂਗਰਸ ’ਚ ਬਦਲਾਅ ਮਨਜੂਰ ਨਹੀਂ

MP ਮਨੀਸ਼ ਤਿਵਾੜੀ ਨੂੰ ਪੰਜਾਬ ਕਾਂਗਰਸ ’ਚ ਬਦਲਾਅ ਮਨਜੂਰ ਨਹੀਂ

ਚੰਡੀਗੜ੍ਹ, 23 ਜੂਨ – ਪੰਜਾਬ ਕਾਂਗਰਸ ਵਿੱਚ ਚੋਣਾਂ ਤੋਂ ਪਹਿਲਾਂ ਲੀਡਰਸ਼ਿਪ ਬਦਲਣ ਨੂੰ ਲੈ ਕੇ ਚੰਡੀਗੜ੍ਹ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ । ਮੌਜੂਦਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਪੱਖ ਲੈਂਦਿਆਂ ਤਿਵਾੜੀ ਨੇ ਕਿਹਾ ਕਿ ਪੰਜਾਬ ਕਾਂਗਰਸ ਵਿੱਚ ਬਦਲਾਅ ਲਈ ਹਾਈਕਮਾਂਡ ਨੇ 60-70 ਆਗੂਆਂ ਨੂੰ ਦਿੱਲੀ ਬੁਲਾ ਕੇ ਉਨ੍ਹਾਂ ਦੀ ਰਾਏ ਲਈ, ਪਰ ਮੈਨੂੰ ਨਹੀਂ ਬੁਲਾਇਆ ਗਿਆ। ਜਦਿਕ ਮੈਂ ਪੰਜਾਬ ਦੀ ਸਿਆਸਤ ਵਿੱਚ ਪੂਰੀ ਤਰ੍ਹਾਂ ਸਰਗਰਮ ਹਾਂ ਅਤੇ ਸੰਸਦ ਮੈਂਬਰ ਵੀ ਹਾਂ।

ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਪੰਜਾਬ ਵਿੱਚ ਇਸ ਸਮੇਂ ਲੀਡਰਸ਼ਿਪ ਬਦਲਣ ਦਾ ਸਹੀ ਸਮਾਂ ਨਹੀਂ ਹੈ । ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਧਾਨ ਨੂੰ ਰਿਜ਼ਲਟ ਦੇਣ ਲਈ ਘੱਟੋ-ਘੱਟ 24 ਮਹੀਨਿਆਂ ਦਾ ਸਮਾਂ ਚਾਹੀਦਾ ਹੈ, ਜਦੋਂ ਕਿ ਪੰਜਾਬ ਵਿੱਚ ਚੋਣਾਂ ਲਈ ਸਿਰਫ਼ 6-7 ਮਹੀਨਿਆਂ ਦਾ ਸਮਾਂ ਹੀ ਬਚਿਆ ਹੈ। ਦੂਜੇ ਪਾਸੇ ਚਰਚਾ ਇਹ ਹੈ ਕਿ ਕਾਂਗਰਸ ਹਾਈਕਮਾਂਡ ਅੱਜ ਹੀ ਪੰਜਾਬ ਵਿੱਚ ਬਦਲਾਅ ਦਾ ਐਲਾਨ ਕਰ ਸਕਦੀ ਹੈ। ਕਾਂਗਰਸ ਦੇ ਨੇੜਲੇ ਸੂਤਰਾਂ ਅਨੁਸਾਰ ਦਲਿਤ ਚਿਹਰੇ ਵਜੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਜੱਟ ਸਿੱਖ ਚਿਹਰੇ ਵਜੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਇਸ ਕੁਰਸੀ ਦੀ ਦੌੜ ਵਿੱਚ ਸਭ ਤੋਂ ਅੱਗੇ ਹਨ।

Share this content:

Post Comment