Loading Now

NEET- UG ਵਾਲੇ ਦਿਨ ਸੂਬਿਆਂ ‘ਚ ਸਿੱਖਿਆ ਮੰਤਰਾਲੇ ਦੇ ਇਕ ਨਾਮਜ਼ਦ ਅਧਿਕਾਰੀ ਦੀ ਰਹੇਗੀ ਤਾਇਨਾਤੀ

NEET- UG ਵਾਲੇ ਦਿਨ ਸੂਬਿਆਂ ‘ਚ ਸਿੱਖਿਆ ਮੰਤਰਾਲੇ ਦੇ ਇਕ ਨਾਮਜ਼ਦ ਅਧਿਕਾਰੀ ਦੀ ਰਹੇਗੀ ਤਾਇਨਾਤੀ

ਨਵੀਂ ਦਿੱਲੀ, 19 ਜੂਨ – 21 ਜੂਨ ਨੂੰ ਦੁਬਾਰਾ ਹੋਣ ਵਾਲੀ ਨੀਟ-ਯੂਜੀ ਦੀਆਂ ਤਿਆਰੀਆਂ ਦੀ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਵੀਰਵਾਰ ਨੂੰ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਇਮਤਿਹਾਨ ਵਾਲੇ ਦਿਨ ਹਰ ਰਾਜ ਵਿਚ ਸਿੱਖਿਆ ਮੰਤਰਾਲੇ ਵੱਲੋਂ ਨਾਮਜ਼ਦ ਇਕ ਅਧਿਕਾਰੀ ਦੀ ਤਾਇਨਾਤੀ ਰਹੇਗੀ ਜੋ ਰਾਜਾਂ ਨਾਲ ਮਿਲ ਕੇ ਪ੍ਰੀਖਿਆ ਦੇ ਸਬੰਧ ਵਿਚ ਤਾਲਮੇਲ ਦਾ ਕੰਮ ਦੇਖਣਗੇ। ਪ੍ਰੀਖਿਆ ਕੇਂਦਰਾਂ ’ਤੇ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ, ਇਹ ਵੀ ਰਾਜਾਂ ਨਾਲ ਮਿਲ ਕੇ ਯਕੀਨੀ ਬਣਾਇਆ ਜਾਵੇਗਾ। ਨੀਟ-ਯੂਜੀ ਦੇ ਸਬੰਧ ਵਿਚ ਧਰਮੇਂਦਰ ਪ੍ਰਧਾਨ ਵੱਲੋਂ ਸੱਦੀ ਗਈ ਉੱਚ ਪੱਧਰੀ ਬੈਠਕ ਵਿਚ ਅਧਿਕਾਰੀਆਂ ਨੇ ਪ੍ਰੀਖਿਆ ਨਾਲ ਜੁੜੀਆਂ ਤਿਆਰੀਆਂ ਦੀ ਜਾਣਕਾਰੀ ਦਿੱਤੀ। ਓਥੇ ਹੀ ਪ੍ਰਧਾਨ ਨੇ ਮੰਤਰਾਲੇ, ਐੱਨਟੀਏ ਅਤੇ ਰਾਜਾਂ ਦੇ ਅਧਿਕਾਰੀਆਂ ਨੂੰ ਖ਼ਬਰਦਾਰ ਕਰਦਿਆਂ ਕਿਹਾ ਕਿ ਪ੍ਰੀਖਿਆ ਦੇ ਸਬੰਧ ਵਿਚ ਕਿਸੇ ਵੀ ਤਰ੍ਹਾਂ ਦੀ ਗੜਬੜ ਨਾ ਹੋਵੇ, ਇਹ ਯਕੀਨੀ ਬਣਾਇਆ ਜਾਵੇ। ਰਾਜਾਂ ਨਾਲ ਹਰ ਪੱਧਰ ’ਤੇ ਸਹਿਯੋਗ ’ਤੇ ਵੀ ਜ਼ੋਰ ਦਿੱਤਾ ਗਿਆ। ਪ੍ਰਧਾਨ ਨੇ ਪ੍ਰੀਖਿਆ ਪ੍ਰਕਿਰਿਆ ਵਿਚ ਭਰੋਸੇਯੋਗਤਾ, ਪਾਰਦਰਸ਼ਤਾ ਅਤੇ ਮੁਹਾਰਤ ਦੇ ਉੱਚਤਮ ਮਿਆਰਾਂ ਨੂੰ ਬਣਾਈ ਰੱਖਣ ’ਤੇ ਜ਼ੋਰ ਦਿੱਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰੰਤਰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ। ਇਹ ਵੀ ਤਾਕੀਦ ਕੀਤੀ ਕਿ ਦੁਬਾਰਾ ਪ੍ਰੀਖਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ।

ਬੈਠਕ ਵਿਚ ਸਿੱਖਿਆ ਮੰਤਰਾਲੇ ਦੇ ਸਕੂਲੀ ਸਿੱਖਿਆ ਦੇ ਸਕੱਤਰ ਸੰਜੇ ਕੁਮਾਰ ਨੇ ਨੋਡਲ ਅਧਿਕਾਰੀਆਂ ਅਤੇ ਰਾਜਾਂ ਦੇ ਉੱਚ ਅਧਿਕਾਰੀਆਂ ਨੂੰ ਕਿਹਾ ਕਿ ਪ੍ਰੀਖਿਆ ਕੇਂਦਰਾਂ ’ਤੇ ਵਿਦਿਆਰਥੀਆਂ ਦੇ ਬੈਠਣ, ਪੀਣ ਵਾਲੇ ਪਾਣੀ ਆਦਿ ਦੀ ਵਿਵਸਥਾ ਬਿਹਤਰ ਹੋਣੀ ਚਾਹੀਦੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ। ਸਿੱਖਿਆ ਮੰਤਰਾਲੇ ਦੇ ਉੱਚ ਸਿੱਖਿਆ ਦੇ ਸਕੱਤਰ ਵਿਨੀਤ ਜੋਸ਼ੀ ਨੇ ਕਿਹਾ ਕਿ ਪ੍ਰੀਖਿਆ ਲਈ ਬਾਕੀ ਬਚਿਆ ਸਮਾਂ ਕਾਫ਼ੀ ਮਹੱਤਵਪੂਰਨ ਹੈ। ਅਜਿਹੇ ’ਚ ਤਾਲਮੇਲ, ਨਿਰਦੇਸ਼ਾਂ ਦੇ ਪ੍ਰਚਾਰ ਅਤੇ ਸਾਰੇ ਨਿਰਧਾਰਤ ਪ੍ਰੋਟੋਕਾਲਜ਼ ਦੀ ਸਖ਼ਤੀ ਨਾਲ ਪਾਲਣਾ ਕਰਨ ’ਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ। ਐੱਨਟੀਏ ਦੇ ਮਹਾ ਨਿਰਦੇਸ਼ਕ ਅਭਿਸ਼ੇਕ ਸਿੰਘ ਨੇ ਦੱਸਿਆ ਕਿ ਏਜੰਸੀ ਜ਼ਿਲ੍ਹਾ ਪੱਧਰੀ ਸਹਿਯੋਗ ਕਮੇਟੀਆਂ, ਰਾਜ ਪੁਲਿਸ ਅਤੇ ਖ਼ੁਫ਼ੀਆ ਏਜੰਸੀਆਂ ਸਮੇਤ ਸਾਰੇ ਹਿੱਤਧਾਰਕਾਂ ਨਾਲ ਮਿਲ ਕੇ ਕੰਮ ਕਰ ਰਹੀ ਹੈ। ਪ੍ਰੀਖਿਆ ਨਾਲ ਜੁੜੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਇਕ ਕਮਾਂਡ ਸੈਂਟਰ ਵੀ ਬਣਾਇਆ ਗਿਆ ਹੈ, ਜਿਸ ਵਿਚ ਰਾਜਾਂ ਨਾਲ ਨਿਰੰਤਰ ਸੰਪਰਕ ਰੱਖਿਆ ਜਾ ਰਿਹਾ ਹੈ।

Share this content:

Post Comment