Loading Now

PGI ਲਿਆਂਦਾ ਗਿਆ ਬਲਵੰਤ ਸਿੰਘ ਰਾਜੋਆਣਾ

PGI ਲਿਆਂਦਾ ਗਿਆ ਬਲਵੰਤ ਸਿੰਘ ਰਾਜੋਆਣਾ

ਚੰਡੀਗੜ੍ਹ, 29 ਸਤੰਬਰ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੀ ਜਾਂਚ ਅਤੇ ਇਲਾਜ ਲਈ ਸਖ਼ਤ ਪੁਲਿਸ ਸੁਰੱਖਿਆ ਹੇਠ PGIMER, ਚੰਡੀਗੜ੍ਹ ਲਿਆਂਦਾ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਅਤੇ ਪੁਲਿਸ ਦੀਆਂ ਟੀਮਾਂ ਰਾਜੋਆਣਾ ਨੂੰ ਅੱਖਾਂ ਦੇ ਵਿਸ਼ੇਸ਼ ਚੈੱਕਅਪ ਅਤੇ ਟੈਸਟਾਂ ਲਈ PGI ਦੇ ਨੇਤਰ ਵਿਗਿਆਨ ਵਿਭਾਗ ਲੈ ਕੇ ਪਹੁੰਚੀਆਂ। PGI ਕੰਪਲੈਕਸ ਵਿੱਚ ਸੁਰੱਖਿਆ ਦੇੜ੍ਹੇ ਕਰੜੇ ਬੰਦੋਬਸਤ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਰਾਜੋਆਣਾ ਨੂੰ ਨਜ਼ਰ ਵਾਲੀਆਂ ਐਨਕਾਂ ਲਗਾਉਣ ਕਾਰਨ ਅੱਖਾਂ ਵਿੱਚ ਖਾਰਸ਼ ਅਤੇ ਐਲਰਜੀ ਦੀ ਸਮੱਸਿਆ ਆ ਰਹੀ ਸੀ, ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਮੋਤੀਆਬਿੰਦ (Cataract) ਦੀ ਸਰਜਰੀ ਦੀ ਸਲਾਹ ਦਿੱਤੀ ਸੀ।

Share this content:

Post Comment