Loading Now

PM ਮੋਦੀ ਪੈਟਰੋਲ-ਡੀਜ਼ਲ ਬਚਾਉਣ ਦੀਆਂ ਗੱਲਾਂ ਕਹਿ ਕੇ ਖ਼ੁਦ ਨੀਦਰਲੈਂਡ ਦੇ ਦੌਰੇ ‘ਤੇ ਨਿਕਲੇ- CM Mann

PM ਮੋਦੀ ਪੈਟਰੋਲ-ਡੀਜ਼ਲ ਬਚਾਉਣ ਦੀਆਂ ਗੱਲਾਂ ਕਹਿ ਕੇ ਖ਼ੁਦ ਨੀਦਰਲੈਂਡ ਦੇ ਦੌਰੇ ‘ਤੇ ਨਿਕਲੇ- CM Mann

ਚੰਡੀਗੜ੍ਹ, 16 ਮਈ 2026- ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਾਸੀਆਂ ਨੂੰ ਤਾਂ ਪੈਟਰੋਲ-ਡੀਜ਼ਲ ਬਚਾਉਣ ਅਤੇ ‘ਵਰਕ ਫਰਾਮ ਹੋਮ’ ਕਰਨ ਦਾ ਸੁਨੇਹਾ ਦਿੰਦੇ ਹਨ, ਪਰ ਖ਼ੁਦ ਇਸ ਵੇਲੇ ਨੀਦਰਲੈਂਡ ਦੇ ਦੌਰੇ ‘ਤੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਖ਼ਤਮ ਹੁੰਦਿਆਂ ਹੀ ਤੇਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ ਕਰਕੇ ਜਨਤਾ ‘ਤੇ ਬੋਝ ਪਾਇਆ ਗਿਆ ਹੈ।

BBMB ਅਤੇ ਹਰਿਆਣਾ ਨੂੰ ਪਾਣੀ ਦੇਣ ਦੇ ਮੁੱਦੇ ‘ਤੇ ਮੁੱਖ ਮੰਤਰੀ ਦਾ ਸਖ਼ਤ ਰੁਖ਼

ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਅਤੇ ਹਰਿਆਣਾ ਨੂੰ ਪਾਣੀ ਦੇਣ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਸਖ਼ਤ ਰੁਖ਼ ਅਖਤਿਆਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਹਿੱਸੇ ਦਾ ਇੱਕ ਘੁੱਟ ਪਾਣੀ ਵੀ ਫਾਲਤੂ ਨਹੀਂ ਦੇਵੇਗਾ। 21 ਜੂਨ ਤੋਂ ਜੋ ਨਿਰਧਾਰਿਤ ਸਾਲਾਨਾ ਕੋਟਾ ਹੈ, ਉਹੀ ਮਿਲੇਗਾ, ਉਸ ਤੋਂ ਪਹਿਲਾਂ ਕੋਈ ਵਾਧੂ ਪਾਣੀ ਨਹੀਂ ਦਿੱਤਾ ਜਾਵੇਗਾ, ਚਾਹੇ ਉੱਥੇ ਕੇਂਦਰੀ ਸੁਰੱਖਿਆ ਬਲ (CISF) ਹੀ ਕਿਉਂ ਨਾ ਤਾਇਨਾਤ ਕਰ ਦਿੱਤੀ ਜਾਵੇ?

ਸਥਾਨਕ ਚੋਣਾਂ ‘ਚ ‘ਆਪ’ ਦੀ ਹੂੰਝਾ ਫੇਰ ਜਿੱਤ ਦਾ ਦਾਅਵਾ

ਆਉਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਵਿਰੋਧੀ ਧਿਰਾਂ ਦਾ ਸੂਪੜਾ ਸਾਫ਼ ਹੋਣਾ ਤੈਅ ਹੈ। ਉਨ੍ਹਾਂ ਵਿਰੋਧੀਆਂ ‘ਤੇ ਤਨਜ਼ ਕਸਦਿਆਂ ਕਿਹਾ, “ਕੋਈ ਨਹੀਂ ਹੈ ਟੱਕਰ ਵਿੱਚ, ਕਿਉਂ ਪਏ ਹੋ ਚੱਕਰ ਵਿੱਚ।” ਮੁਫ਼ਤ ਬਿਜਲੀ, ਰੋਜ਼ਗਾਰ ਅਤੇ ਟੋਲ ਪਲਾਜ਼ੇ ਮੁਕਤ ਕਰਨ ਵਰਗੇ ਫੈਸਲਿਆਂ ਸਦਕਾ ਜਨਤਾ ‘ਆਪ’ ਦੇ ਨਾਲ ਖੜ੍ਹੀ ਹੈ

Share this content:

Post Comment