PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਹੜਤਾਲ ਖਤਮ
ਚੰਡੀਗੜ੍ਹ, 2 ਦਸੰਬਰ 2025 – ਪੰਜਾਬ ‘ਚ ਰੋਡਵੇਜ਼-ਪਨਬੱਸ-ਪੀਆਰਟੀਸੀ ਕੰਟਰੈਕਟ ਵਰਕਰਾਂ ਦੀ ਹੜਤਾਲ ਪੰਜ ਦਿਨਾਂ ਮਗਰੋਂ ਆਖਰਕਾਰ ਮੰਗਲਵਾਰ ਨੂੰ ਖਤਮ ਹੋ ਗਈ ਹੈ। ਸਾਹਮਣੇ ਆਈ ਜਾਣਕਾਰੀ ਅਨੁਸਾਰ ਹਿਰਾਸਤ ਵਿਚ ਲਏ ਗਏ ਸਾਥੀਆਂ ਨੂੰ ਛੱਡਣ ਤੇ ਹੋਰ ਮੰਗਾਂ ’ਤੇ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਹੜਤਾਲ ਖਤਮ ਕਰਨ ਦਾ ਫੈਸਲਾ ਲਿਆ ਗਿਆ ਹੈ। ਯੂਨੀਅਨ ਆਗੂਆਂ ਵੱਲੋਂ ਇਹ ਵਿਰੋਧ ਪ੍ਰਦਰਸ਼ਨ ਮੁੱਖ ਤੌਰ ‘ਤੇ ਹਿਰਾਸਤ ‘ਚ ਲਏ ਸਾਥੀ ਮੁਲਾਜ਼ਮਾਂ ਦੀ ਰਿਹਾਈ ਅਤੇ ਕਰਮਚਾਰੀਆਂ ਦੀ ਨੌਕਰੀ ਬਹਾਲੀ ਦੀ ਮੰਗ ਲਈ ਸੀ। ਮੈਨੇਜਮੈਂਟ ਇਨ੍ਹਾਂ ਮੰਗਾਂ ਨਾਲ ਸਹਿਮਤ ਹੋ ਗਈ, ਜਿਸ ਤੋਂ ਬਾਅਦ ਹੜਤਾਲ ਖਤਮ ਕਰਨ ਦਾ ਫੈਸਲਾ ਲਿਆ ਗਿਆ।
ਦਰਅਸਲ ਠੇਕਾ ਮੁਲਾਜ਼ਮ ਨੇ ਬੀਤੀ 28 ਨਵੰਬਰ ਤੋਂ ਹੜਤਾਲ ਸ਼ੁਰੂ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੂੰ ਪੱਕੇ ਕਰਨ ਅਤੇ ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਹੜਤਾਲ ਦੌਰਾਨ, ਪੁਲਿਸ ਨੇ ਕਈ ਮੁਲਾਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਨ੍ਹਾਂ ਵਿਰੁੱਧ ਮਾਮਲੇ ਦਰਜ ਕੀਤੇ ਗਏ। ਇਸ ਤੋਂ ਬਾਅਦ ਸਰਕਾਰ ਵੱਲੋਂ ਉਨ੍ਹਾਂ ਨ ਗਲਬਾਤ ਲਈ ਸੱਦਾ ਦਿੱਤੋ ਗਿਆ। ਸਰਕਾਰ ਨਾਲ ਇਹ ਮੀਟਿੰਗ ਲਗਭਗ ਸੱਤ ਘੰਟੇ ਚੱਲੀ।ਯੂਨੀਅਨ ਦੇ ਆਗੂ ਰਾਜਵੀਰ ਸਿੰਘ ਦਾ ਕਹਿਣਾ ਹੈ ਕਿ ਮੀਟਿੰਗ ਦੌਰਾਨ ਕੁਝ ਮੰਗਾਂ ਮੰਨ ਲਈਆਂ ਗਈਆਂ। ਇਹ ਵੀ ਫੈਸਲਾ ਲਿਆ ਗਿਆ ਕਿ ਹਿਰਾਸਤ ਚ ਲਏ ਗਏ ਯੂਨੀਅਨ ਮੈਂਬਰਾਂ ਨੂੰ ਰਿਹਾਅ ਕੀਤਾ ਜਾਵੇਗਾ। ਪਰ ਸਰਕਾਰ ਵੱਲੋਂ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ।
ਇਸ ‘ਤੇ ਯੂਨੀਅਨ ਨੇ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਹੜਤਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਉਨ੍ਹਾਂ ਦੇ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਅਤੇ ਉਨ੍ਹਾਂ ਵਿਰੁੱਧ ਦਰਜ ਕੇਸਾਂ ਨੂੰ ਰੱਦ ਨਹੀਂ ਕੀਤਾ ਜਾਂਦਾ। ਯੂਨੀਅਨ ਦੇ ਉਪ-ਪ੍ਰਧਾਨ, ਗੁਰਪ੍ਰੀਤ ਸਿੰਘ ਨੇ ਕਿਹਾ ਕਿ ਮੰਗਲਵਾਰ ਨੂੰ ਰੋਡਵੇਜ਼-ਪਨਬੱਸ-ਪੀਆਰਟੀਸੀ ਪ੍ਰਬੰਧਨ ਨਾਲ ਇੱਕ ਮੀਟਿੰਗ ਹੋਈ। ਕਾਮਿਆਂ ਨੂੰ ਛੱਡਣ ਅਤੇ ਨੌਕਰੀ ਤੋਂ ਕੱਢੇ ਗਏ ਯੂਨੀਅਨ ਮੈਂਬਰਾਂ ਨੂੰ ਬਹਾਲ ਕਰਨ ਲਈ ਇੱਕ ਸਮਝੌਤਾ ਹੋਇਆ।
Share this content:

Post Comment