Loading Now

PSEB ਨੇ ਸਕੂਲ ਵਾਲਿਆਂ ਨੂੰ ਜਾਰੀ ਕਰ ਦਿੱਤੇ ਸਖਤ ਹੁਕਮ

PSEB ਨੇ ਸਕੂਲ ਵਾਲਿਆਂ ਨੂੰ ਜਾਰੀ ਕਰ ਦਿੱਤੇ ਸਖਤ ਹੁਕਮ

ਚੰਡੀਗੜ੍ਹ, 8 ਅਪ੍ਰੈਲ – ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨਾਲ ਐਫਿਲੀਏਟਿਡ ਤੇ ਐਸੋਸੀਏਟਿਡ ਸਕੂਲ ਸੰਚਾਲਕ 8ਵੀਂ ਕਲਾਸ ਵਿਚ ਅਡਮਿਸ਼ਨ ਲਈ ਬਰਥ ਸਰਟੀਫਿਕੇਟ ਦੀ ਲੋੜ ਨੂੰ ਖਤਮ ਕਰਨ ਦੀ ਡਿਮਾਂਡ ਕਰ ਰਹੇ ਹਨ। ਦੂਜੇ ਪਾਸੇ ਪ੍ਰਾਈਵੇਟ ਸਕੂਲ ਸੰਚਾਲਕ ਟੀਚਰਸ ਦੇ ਮੋਬਾਈਲ ਨੰਬਰ ਮੰਗੇ ਜਾਣ ਦਾ ਵੀ ਵਿਰੋਧ ਕਰ ਰਹੇ ਹਨ। ਇਸੇ ਵਿਚਾਲੇ PSEB ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਸਕੂਲ ਸੰਚਾਲਕਾਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ 8ਵੀਂ ਜਮਾਤ ਅਤੇ ਇਸ ਤੋਂ ਉੱਪਰ ਦੀਆਂ ਜਮਾਤਾਂ ਵਿੱਚ ਬਰਥ ਸਰਟੀਫਿਕੇਟ ਤੋਂ ਬਿਨਾਂ ਦਾਖਲਾ ਨਹੀਂ ਦਿੱਤਾ ਜਾਵੇਗਾ ਅਤੇ ਮਾਨਤਾ ਪ੍ਰਾਪਤ ਅਤੇ ਸੰਬੰਧਿਤ ਸਕੂਲਾਂ ਨੂੰ ਬੋਰਡ ਨੂੰ ਆਪਣੇ ਅਧਿਆਪਕਾਂ ਦੇ ਮੋਬਾਈਲ ਨੰਬਰ ਦੇਣੇ ਪੈਣਗੇ।

ਸਕੂਲ ਸੰਗਠਨਾਂ ਨੇ ਇਸ ਮਾਮਲੇ ਨੂੰ ਲੈ ਕੇ ਬੋਰਡ ਚੇਅਰਮੈਨ ਨਾਲ ਮੀਟਿੰਗ ਕੀਤੀ, ਪਰ ਚੇਅਰਮੈਨ ਨੇ ਦੋਵਾਂ ਮੰਗਾਂ ਨੂੰ ਸਪੱਸ਼ਟ ਤੌਰ ‘ਤੇ ਰੱਦ ਕਰ ਦਿੱਤਾ। ਸਕੂਲ ਸੰਚਾਲਕ ਬੋਰਡ ਦੇ ਰਵੱਈਏ ਤੋਂ ਨਾਰਾਜ਼ ਹਨ ਅਤੇ ਉਨ੍ਹਾਂ ਨੇ ਪੰਜਾਬ ਭਰ ਦੇ ਸਕੂਲ ਐਸੋਸੀਏਸ਼ਨਾਂ ਦੇ ਪ੍ਰਤੀਨਿਧੀਆਂ ਦੀ ਮੀਟਿੰਗ ਬੁਲਾਈ ਹੈ।

ਸਕੂਲ ਐਸੋਸੀਏਸ਼ਨ ਦੇ ਪ੍ਰਤੀਨਿਧੀਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ 5,000 ਤੋਂ ਵੱਧ ਐਫੀਲਿਏਟਿਡ ਤੇ ਐਸੋਸੀਏਟਿਡ ਸਕੂਲ ਹਨ ਜਿਨ੍ਹਾਂ ਵਿਚ 10 ਤੋਂ 15 ਲੱਖ ਵਿਦਿਆਰਥੀਆਂ ਨੂੰ ਦਾਖਲ ਕਰਦੇ ਹਨ। ਦੂਜੇ ਪਾਸੇ, ਆਨਲਾਈਨ ਦਾਖਲਿਆਂ ਲਈ, ਸਰਕਾਰੀ ਸਕੂਲਾਂ ਨੂੰ ਅੱਠਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜਨਮ ਸਰਟੀਫਿਕੇਟ ਵੀ ਜਮ੍ਹਾਂ ਕਰਾਉਣੇ ਪੈਣਗੇ।

Share this content:

Post Comment