Loading Now

SGPC ਦੀ ਅੰਤਰਿੰਗ ਕਮੇਟੀ ਦੀ ਬੈਠਕ 6 ਮਾਰਚ ਨੂੰ

SGPC ਦੀ ਅੰਤਰਿੰਗ ਕਮੇਟੀ ਦੀ ਬੈਠਕ 6 ਮਾਰਚ ਨੂੰ

ਅੰਮ੍ਰਿਤਸਰ, 3 ਮਾਰਚ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 6 ਮਾਰਚ ਨੂੰ ਅੰਤਰਿੰਗ ਕਮੇਟੀ ਦੀ ਮਹੱਤਵਪੂਰਨ ਬੈਠਕ ਬੁਲਾਈ ਗਈ ਹੈ। ਇਹ ਬੈਠਕ ਸਵੇਰੇ 11 ਵਜੇ ਐਸਜੀਪੀਸੀ ਦਫਤਰ ਵਿੱਚ ਹੋਵੇਗੀ, ਜਿਸ ਦੌਰਾਨ ਬਜਟ ਇਜਲਾਸ ਦੀਆਂ ਤਰੀਕਾਂ ਬਾਰੇ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਇਸ ਅੰਤਰਿੰਗ ਕਮੇਟੀ ਦੀ ਬੈਠਕ ਵਿੱਚ ਬਜਟ ਇਜਲਾਸ ਸਬੰਧੀ ਅੰਤਿਮ ਫੈਸਲਾ ਲਿਆ ਜਾ ਸਕਦਾ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਬਜਟ ਇਜਲਾਸ 31 ਮਾਰਚ ਤੋਂ ਪਹਿਲਾਂ ਬੁਲਾਇਆ ਜਾ ਸਕਦਾ ਹੈ। ਇਸ ਸਬੰਧੀ ਤਰੀਕਾਂ ਦਾ ਐਲਾਨ ਵੀ ਇਸੇ ਬੈਠਕ ਵਿੱਚ ਕੀਤਾ ਜਾ ਸਕਦਾ ਹੈ।ਸੂਤਰਾਂ ਮੁਤਾਬਕ ਮਾਰਚ ਦੇ ਅਖੀਰਲੇ ਦਿਨਾਂ ਵਿੱਚ ਬਜਟ ਇਜਲਾਸ ਕਰਵਾਏ ਜਾਣ ਦੀ ਸੰਭਾਵਨਾ ਹੈ, ਤਾਂ ਜੋ ਆਉਣ ਵਾਲੇ ਵਿੱਤੀ ਸਾਲ ਲਈ ਯੋਜਨਾਵਾਂ ਅਤੇ ਖਰਚੇ ਮਨਜ਼ੂਰ ਕੀਤੇ ਜਾ ਸਕਣ।

Share this content:

Post Comment