SGPC ਮੁਲਾਜ਼ਮਾਂ ਨੂੰ ਮਿਲਿਆ 3 ਫੀਸਦੀ ਮਹਿਗਾਈ ਭੱਤਾ
ਅੰਮ੍ਰਿਤਸਰ, 1 ਜੂਨ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਵਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸਮੂਹ ਮੁਲਾਜ਼ਮਾਂ ਨੂੰ ਤਿੰਨ ਪ੍ਰਤੀਸ਼ਤ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਕੀਤਾ ਹੈ। ਇਹ ਮਹਿੰਗਾਈ ਭੱਤਾ ਪਹਿਲੀ ਜੂਨ ਤੋਂ ਲਾਗੂ ਹੋਵੇਗਾ। ਬੇਅਦਬੀ ਕਾਨੂੰਨ ਦੇ ਮਾਮਲੇ ਵਿੱਚ ਕੋਈ ਪੰਥਕ ਕਾਨਫਰੰਸ ਵਿੱਚ ਸ਼ਮੂਲੀਅਤ ਕਰਨ ਵਾਲੀਆਂ ਸਮੂਹ ਜਥੇਬੰਦੀਆਂ ਜਿਸ ਵਿੱਚ ਦਮਦਮੀ ਟਕਸਾਲ ਨਿਹੰਗ ਸਿੰਘ ਮੁਖੀ ਨਿਰਮਲੇ ਉਦਾਸੀਨ ਕਾਰ ਸੇਵਾ ਸੰਪਰਦਾਵਾਂ ਸੇਵੀ ਸੇਵਾ ਪੰਥੀ ਲੋਕਲ ਕਮੇਟੀਆਂ ਅਤੇ ਹੋਰਨਾਂ ਦਾ ਅੰਤ੍ਰਿੰਗ ਕਮੇਟੀ ਨੇ ਧੰਨਵਾਦ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਬਣਾਈ ਗਈ ਸਿੱਟ ਵੱਲੋਂ ਬੇਲੋੜੀ ਮੰਗੀ ਜਾ ਰਹੀ ਜਾਣਕਾਰੀ ਨੂੰ ਨਾ ਦੇਣ ਲਈ ਸ੍ਰੀ ਅਕਾਲ ਸਾਹਿਬ ਦਾ ਆਦੇਸ਼ ਵੀ ਪ੍ਰਾਪਤ ਹੋਇਆ ਹੈ।
ਉਹਨਾਂ ਕਿਹਾ ਕਿ ਆਉਣ ਵਾਲੇ ਘੱਲੂਘਾਰਾ ਦਿਵਸ ਹਰ ਸਾਲ ਦੀ ਤਰ੍ਹਾਂ ਮਨਾਏ ਜਾਣਗੇ, 6 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਮਾਗਮ ਹੋਣਗੇ ਅਤੇ ਇਸੇ ਦਿਨ ਜੂਨ 1984 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੋਲੀ ਲੱਗਣ ਨਾਲ ਜ਼ਖ਼ਮੀ ਸਰੂਪ ਦੇ ਵੀ ਦਰਸ਼ਨ ਸੰਗਤਾਂ ਨੂੰ ਕਰਵਾਏ ਜਾਣਗੇ । ਉਹਨਾਂ ਦੱਸਿਆ ਕਿ ਲੰਬੇ ਸਮੇਂ ਤੋਂ ਬਾਅਦ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਜਥਾ ਪਾਕਿਸਤਾਨ ਵਿਖੇ ਸ਼ਹੀਦੀ ਦਿਹਾੜਾ ਮਨਾਉਣ ਲਈ ਜਾਵੇਗਾ। ਜਲਾਲਾਬਾਦ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਂਟ ਹੋਣ ਦੇ ਮਾਮਲੇ ਵਿੱਚ ਉਹਨਾਂ ਨੇ ਸਮੂਹ ਗੁਰਦੁਆਰਾ ਕਮੇਟੀਆਂ ਨੂੰ ਕਿਹਾ ਕਿ ਗੁਰੂ ਘਰ ਵਿੱਚ ਪਲਾਸਟਿਕ ਦੇ ਪੱਖਿਆ ਨੂੰ ਲਗਾਉਣ ਦਾ ਪਰਹੇਜ਼ ਕੀਤਾ ਜਾਵੇ ਇਸ ਨਾਲ ਬਿਜਲਈ ਲੜੀਆਂ ਵੀ ਸੁਖਾਸਨ ਸਾਹਿਬ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਸਥਾਨ ਪਾਲਕੀ ਸਾਹਿਬ ਦੇ ਨਾਲ ਨਾ ਲਗਾਈਆਂ ਜਾਣ ਤਾਂ ਜੋ ਹੋ ਰਹੇ ਹਾਦਸਿਆਂ ਤੋਂ ਬਚਿਆ ਜਾ ਸਕੇ ।
Share this content:



Post Comment