ਅਕਾਲੀ ਦਲ ਨੂੰ ਬਦਨਾਮ ਕਰਨ ਲਈ ਹੀ ਕੀਤਾ ਜਾ ਰਿਹਾ ਕੂੜ ਪ੍ਰਚਾਰ – ਸੰਨੀ ਗਿੱਲ
ਮੋਗਾ, 9 ਫਰਵਰੀ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੰਜੀਤ ਸਿੰਘ ਸੰਨੀ ਗਿੱਲ ਨੇ ਮੋਗਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਬਹੁਤ ਹੀ ਘਟੀਆ ਅਤੇ ਨਕਾਰਾਤਮਕ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਅਤੇ ਇਸਦੇ ਆਗੂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਅਕਾਲੀ ਦਲ ਲੀਡਰਸ਼ਿਪ ਨੂੰ ਬਦਨਾਮ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਹਨ।
ਸੰਨੀ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਸ. ਬਿਕਰਮ ਸਿੰਘ ਮਜੀਠੀਆ ‘ਤੇ ਝੂਠੇ ਅਤੇ ਬੇਬੁਨਿਆਦ ਇਲਜ਼ਾਮ ਲਗਾ ਕੇ ਉਨ੍ਹਾਂ ਨੂੰ ਲੰਮੇ ਸਮੇਂ ਤੱਕ ਹਿਰਾਸਤ ਵਿੱਚ ਰੱਖਿਆ। ਪਰ ਮਾਣਯੋਗ ਸੁਪਰੀਮ ਕੋਰਟ ਵੱਲੋਂ ਉਨ੍ਹਾਂ ਨੂੰ ਜ਼ਮਾਨਤ ਮਿਲਣ ਨਾਲ ਇਹ ਸਾਫ਼ ਹੋ ਗਿਆ ਹੈ ਕਿ ਸਰਕਾਰ ਨੇ ਸਿਰਫ਼ ਰਾਜਨੀਤਿਕ ਬਦਲੇ ਦੀ ਭਾਵਨਾ ਤਹਿਤ ਇਹ ਕਾਰਵਾਈ ਕੀਤੀ ਸੀ।
ਉਨ੍ਹਾਂ ਕਿਹਾ ਕਿ ਹੁਣ ਸਰਕਾਰ ਵੱਲੋਂ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼੍ਰੋਮਣੀ ਲਾਪਤਾ ਹੋਏ 328 ਸਰੂਪਾਂ ਦੇ ਮਾਮਲੇ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿ ਬਿਲਕੁਲ ਨਿੰਦਨਯੋਗ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਤਰ੍ਹਾਂ ਦੀਆਂ ਧਮਕੀਆਂ, ਦਬਾਅ ਅਤੇ ਝੂਠੇ ਕੇਸਾਂ ਤੋਂ ਕਦੇ ਵੀ ਡਰਣ ਵਾਲਾ ਨਹੀਂ। ਪਾਰਟੀ ਦਾ ਹਰ ਵਰਕਰ ਅਤੇ ਆਗੂ ਇਕਜੁੱਟ ਹੈ ਅਤੇ ਇਸ ਤਰ੍ਹਾਂ ਦੀਆਂ ਕਾਰਵਾਈਆਂ ਨਾਲ ਅਕਾਲੀ ਦਲ ਹੋਰ ਵੀ ਮਜ਼ਬੂਤ ਹੋ ਰਿਹਾ ਹੈ। ਸੰਨੀ ਗਿੱਲ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਭਾਰੀ ਬਹੁਮਤ ਨਾਲ ਸਰਕਾਰ ਬਣਾਏਗਾ ਅਤੇ ਪੰਜਾਬ ਦੇ ਲੋਕਾਂ ਨਾਲ ਹੋ ਰਹੀਆਂ ਵਧੀਕੀਆਂ ਦਾ ਮੂੰਹਤੋੜ ਜਵਾਬ ਦੇਵੇਗਾ।
Share this content:



Post Comment