Loading Now

ਅਕਾਲੀ ਦਲ ਨੂੰ ਵੱਡਾ ਝਟਕਾ! 30 ਸਾਲਾਂ ਦਾ ਸਾਥ ਛੱਡ ਕੇ ਇਕਬਾਲ ਸਿੰਘ ਸੰਧੂ ਨੇ ਪਾਰਟੀ ਨੂੰ ਕਿਹਾ ਅਲਵਿਦਾ

ਅਕਾਲੀ ਦਲ ਨੂੰ ਵੱਡਾ ਝਟਕਾ! 30 ਸਾਲਾਂ ਦਾ ਸਾਥ ਛੱਡ ਕੇ ਇਕਬਾਲ ਸਿੰਘ ਸੰਧੂ ਨੇ ਪਾਰਟੀ ਨੂੰ ਕਿਹਾ ਅਲਵਿਦਾ

ਤਰਨਤਾਰਨ, 14 ਜੁਲਾਈ – 1996 ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਦੇ ਨਾਲ ਨਾਲ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਨੂੰ ਭੇਜੇ ਅਸਤੀਫ਼ੇ ‘ਚ ਇਕਬਾਲ ਸਿੰਘ ਸੰਧੂ ਅਸਤੀਫਾ ਦੇਣ ਦਾ ਕੋਈ ਕਾਰਨ ਨਹੀਂ ਲਿਖਿਆ ਹੈ। 1996 ਤੋਂ 2026 ਤਕ ਪਾਰਟੀ ‘ਚ ਕੰਮ ਕਰਨ ਦਾ ਹਵਾਲਾ ਦੇਣ ਦੇ ਨਾਲ ਕੇਵਲ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਹੀ ਜ਼ਿਕਰ ਕੀਤਾ ਹੈ। ਨਾਲ ਹੀ ਪਾਰਟੀ ਪ੍ਰਧਾਨ ਨੂੰ ਅਸਤੀਫ਼ਾ ਸਵਿਕਾਰ ਕਰਨ ਦੀ ਬੇਨਤੀ ਵੀ ਕੀਤੀ ਹੈ।

Share this content:

Post Comment