ਅਕਾਲੀ ਦਲ ਨੇ ਜ਼ਿਮਨੀ ਚੋਣ ਦੌਰਾਨ ਧੱਕੇਸ਼ਾਹੀ ਦੇ ਲਾਏ ਇਲਜ਼ਾਮ
ਤਰਨ ਤਾਰਨ, 7 ਨਵੰਬਰ – ਜ਼ਿਲ੍ਹਾ ਤਰਨ ਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਵੀ ਅੱਜ ਸ਼ੁੱਕਰਵਾਰ ਨੂੰ ਪ੍ਰਸ਼ਾਸਨ ‘ਤੇ ਗੰਭੀਰ ਇਲਜ਼ਾਮ ਲਗਾਏ ਹਨ।
ਪਾਰਟੀ ਵਰਕਰਾਂ ਨੂੰ ਜੇਲ੍ਹ ‘ਚ ਡੱਕ ਰਹੀ ਪੰਜਾਬ ਸਰਕਾਰ’
ਸੀਨੀਅਰ ਅਕਾਲੀ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ, ‘ਤਰਨ ਤਾਰਨ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਨੂੰ ਵੇਖ ਕਿ ਪੰਜਾਬ ਸਰਕਾਰ ਘਬਰਾਈ ਹੋਈ ਹੈ ਅਤੇ ਹੁਣ ਕੋਝੀਆਂ ਹਰਕਤਾਂ ਉਨ੍ਹਾਂ ਦੀ ਪਾਰਟੀ ਦੇ ਵਰਕਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਐਮਸੀ ਅਤੇ ਪਾਰਟੀ ਵਰਕਰਾਂ ਨੂੰ ਨਜਾਇਜ਼ ਤੌਰ ‘ਤੇ ਪੁਲਿਸ ਤੰਗ ਕਰਕੇ ਜੇਲ੍ਹਾਂ ਵਿੱਚ ਡੱਕ ਰਹੀ ਹੈ, ਜਿਸ ਦੇ ਵਿਰੋਧ ਵਿੱਚ ਅੱਜ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਰਨ ਤਾਰਨ ਵਿਖੇ ਧਰਨਾ ਦਿੱਤਾ ਗਿਆ।’
‘ਅਕਾਲੀ ਆਗੂਆਂ ਦਾ ਪਿੱਛਾ ਕਰਦੇ ਹਨ ਵਾਹਨ’
ਦਲਜੀਤ ਸਿੰਘ ਚੀਮਾ ਨੇ ਕਿਹਾ ਕਿ, ‘ਤਰਨਤਾਰਨ ਵਿੱਚ ਅਕਾਲੀ ਦਲ ਦੇ ਆਗੂਆਂ ਦਾ ਪਿੱਛਾ ਕੀਤਾ ਜਾ ਰਿਹਾ ਹੈ। ਫਰਜ਼ੀ ਨੰਬਰ ਪਲੇਟਾਂ ਵਾਲੀਆਂ ਕਾਰਾਂ ਅਕਾਲੀ ਵਰਕਰਾਂ ਦਾ ਪਿੱਛਾ ਕਰ ਰਹੀਆਂ ਹਨ। ਸ਼ਹਿਰ ਵਿੱਚ ਪੰਜਾਬ ਸਰਕਾਰ ਦੀਆਂ ਨੰਬਰ ਪਲੇਟਾਂ ਤੋਂ ਬਿਨਾਂ ਗੱਡੀਆਂ ਚੱਲ ਰਹੀਆਂ ਹਨ ਪਰ ਪ੍ਰਸ਼ਾਸਨ ਪੂਰੀ ਤਰ੍ਹਾਂ ਚੁੱਪ ਹੈ। ਨਿਰੀਖਕਾਂ ਨੂੰ ਹਲਕੇ ਵਿੱਚ ਅਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ। ਇਸ ਨੂੰ ਪ੍ਰਾਪਤ ਕਰਨ ਲਈ, ਸਥਾਨਕ ਪ੍ਰਸ਼ਾਸਨ ਨੂੰ ਲਗਾਮ ਦੇਣੀ ਚਾਹੀਦੀ ਹੈ।’
ਉਮੀਦਵਾਰ ਦੀ ਧੀ ਦੇ ਗੰਭੀਰ ਇਲਜ਼ਾਮ’
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੀ ਤਰਨ ਤਾਰਨ ਤੋਂ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਪੁੱਤਰੀ ਕੰਚਨਪ੍ਰੀਤ ਕੌਰ ਜੋ ਕਿ ਆਪਣੀ ਮਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਚੋਣ ਮੈਦਾਨ ਵਿੱਚ ਹੈ, ਉਸ ਦੇ ਵੱਲੋਂ ਸੋਸ਼ਲ ਮੀਡੀਆ टਤੇ ਲਾਈਵ ਹੁੰਦਿਆਂ ਸ਼ਿਕਾਇਤ ਕੀਤੀ ਗਈ ਕੁੱਝ ਲੋਕਾਂ ਵੱਲੋਂ ਲਗਾਤਾਰ ਉਨ੍ਹਾਂ ਦਾ ਪਿੱਛਾ ਕੀਤੇ ਜਾ ਰਿਹਾ ਹੈ। ਕੰਚਨਪ੍ਰੀਤ ਕੌਰ ਨੇ ਇਲਜ਼ਾਮ ਲਾਇਆ ਕਿ ਉਨ੍ਹਾਂ ਦੀ ਰੇਕੀ ਅਣਪਛਾਤਿਆਂ ਵੱਲੋਂ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਅਕਾਲੀ ਵਰਕਰਾਂ ਨੇ ਪਿੱਛਾ ਕਰਦੇ ਲੋਕਾਂ ਨੂੰ ਘੇਰ ਕੇ ਉਨ੍ਹਾਂ ਦੀ ਵੀਡੀਓ ਵੀ ਵਾਇਰਲ ਕੀਤੀ। ਇਸ ਮਾਮਲੇ ਸਬੰਧੀ ਜਦੋਂ ਪਿੱਛਾ ਕਰ ਰਹੇ ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਦੇ ਹੁਕਮਾਂ ਉੱਤੇ ਉਹ ਪਿੱਛਾ ਕਰ ਰਹੇ ਹਨ ਪਰ ਜਦੋਂ ਮੌਕੇ ਤੋਂ ਕੰਚਨਪ੍ਰਤ ਕੌਰ ਨੇ ਸਥਾਨਕ ਥਾਣਾ ਮੁਖੀ ਨੂੰ ਫੋਨ ਕੀਤਾ ਤਾਂ ਉਹ ਅੱਗੋਂ ਕਹਿੰਦੇ ਨਜ਼ਰ ਆਏ ਕਿ ਅਸੀਂ ਅਜਿਹੇ ਕਿਸੇ ਵੀ ਮੁਲਾਜ਼ਮ ਦੀ ਡਿਊਟੀ ਨਹੀਂ ਲਗਾਈ ਹੈ।
‘ਪੰਜਾਬ ਸਰਕਾਰ ਦੀ ਘਬਰਾਹਟ ਜੱਗ ਜਾਹਿਰ’
ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ, ‘ਚੋਣਾਂ ਦੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਵਰਕਰਾਂ ਸਮੇਤ ਸਰਪੰਚਾਂ, ਪੰਚਾਂ ਅਤੇ ਕੌਂਸਲਰਾਂ ਨੂੰ ਨਜਾਇਜ਼ ਤੌਰ ‘ਤੇ ਪੁਲਿਸ ਰਾਹੀਂ ਪਰੇਸ਼ਾਨ ਕਰਦਿਆਂ ਜੇਲ੍ਹਾਂ ਵਿੱਚ ਭੇਜਿਆ ਜਾ ਰਿਹਾ ਹੈ।
Share this content:



Post Comment