Loading Now

ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ 82ਵਾਂ ਜਨਮ ਦਿਨ ‘ਤੇ ਮੋਗਾ ਵਿਖੇ ਲਗਾਇਆ ਗਿਆ ਖ਼ੂਨਦਾਨ ਕੈਂਪ

ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ 82ਵਾਂ ਜਨਮ ਦਿਨ ‘ਤੇ ਮੋਗਾ ਵਿਖੇ ਲਗਾਇਆ ਗਿਆ ਖ਼ੂਨਦਾਨ ਕੈਂਪ

ਮੋਗਾ, 21 ਅਗਸਤ (ਏ.ਡੀ.ਪੀ ਨਿਊਜ਼) – ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਅਲੰਬਰਦਾਰ, ਪੱਤਰਕਾਰੀ ਦੇ ਬਾਬਾ ਬੋਹੜ ‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦਾ ਅੱਜ 82ਵਾਂ ਜਨਮ ਦਿਨ ਮੋਗਾ ਵਿਖੇ ‘ਅਜੀਤ’ ਉਪ ਦਫ਼ਤਰ ਮੋਗਾ ਦੇ ਜ਼ਿਲ੍ਹਾ ਇੰਚਾਰਜ ਸੁਰਿੰਦਰਪਾਲ ਸਿੰਘ ਤੇ ਸਮੁੱਚੀ ਟੀਮ ਵਲੋਂ ਬੀ.ਬੀ.ਐਸ. ਗਰੁੱਪ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੇ ਵਿਸ਼ੇਸ਼ ਸਹਿਯੋਗ ਨਾਲ ਬਲੂਮਿੰਗ ਬਡਜ਼ ਸਕੂਲ ਤਲਵੰਡੀ ਭੰਗੇਰੀਆ ਵਿਖੇ ਜ਼ਿਲ੍ਹਾ ਪੱਧਰੀ ਖ਼ੂਨਦਾਨ ਕੈਂਪ ਲਗਾ ਕੇ ਮਨਾਇਆ ਗਿਆ। ਇਸ ਖ਼ੂਨਦਾਨ ਕੈਂਪ ਵਿਚ ਜ਼ਿਲ੍ਹੇ ਭਰ ਤੋਂ ਧਾਰਮਿਕ ਸ਼ਖ਼ਸੀਅਤਾਂ, ਰਾਜਸੀ ਪਾਰਟੀਆਂ ਦੇ ਆਗੂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਤੇ ਵੱਡੀ ਪੱਧਰ ’ਤੇ ਖ਼ੂਨਦਾਨੀਆਂ ਨੇ ਸ਼ਿਰਕਤ ਕਰ ਕੇ ਜਿੱਥੇ ਖ਼ੂਨਦਾਨ ਕੀਤਾ ਉੱਥੇ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਉਨ੍ਹਾਂ ਦੇ 82ਵੇਂ ਜਨਮ ਦਿਨ ’ਤੇ ਮੁਬਾਰਕਬਾਦ ਵੀ ਦਿੱਤੀ।

20Moga31-scaled ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ 82ਵਾਂ ਜਨਮ ਦਿਨ 'ਤੇ ਮੋਗਾ ਵਿਖੇ ਲਗਾਇਆ ਗਿਆ ਖ਼ੂਨਦਾਨ ਕੈਂਪ
ਹਰਜੀਤ ਸਿੰਘ

ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਸ੍ਰੀਮਤੀ ਕਮਲ ਸੈਣੀ ਚੇਅਰਪਰਸਨ ਬੀ.ਬੀ.ਐਸ. ਗਰੁੱਪ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਜ਼ਿਲ੍ਹਾ ਪ੍ਰਧਾਨ ਭਾਜਪਾ, ਸਾਬਕਾ ਵਿਧਾਇਕ ਵਿਜੇ ਸਾਥੀ, ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਮੇਅਰ ਬਲਜੀਤ ਸਿੰਘ ਚਾਨੀ, ਚੇਅਰਮੈਨ ਤੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਸ਼ਰਮਾ, ਕੇਵਲ ਸਿੰਘ ਸਾਬਕਾ ਐਮ.ਪੀ., ਨਿਧੜਕ ਸਿੰਘ ਬਰਾੜ ਸਾਬਕਾ ਰਾਜ ਸੂਚਨਾ ਕਮਿਸ਼ਨਰ ਪੰਜਾਬ, ਮਾਲਵਿਕਾ ਸੂਦ ਸੱਚਰ ਹਲਕਾ ਇੰਚਾਰਜ ਕਾਂਗਰਸ ਮੋਗਾ, ਡਾ. ਸੰਜੀਵ ਕੁਮਾਰ ਸੈਣੀ ਚੇਅਰਮੈਨ ਬੀ.ਬੀ.ਐਸ. ਗਰੁੱਪ, ਡਾ. ਪਿ੍ਰੰਸੀਪਲ ਹਮੀਲੀਆ ਰਾਣੀ, ਅਵਤਾਰ ਸਿੰਘ ਸ਼ੇਰਗਿੱਲ ਨਿਊਜ਼ ਐਡੀਟਰ, ਜੇ.ਬੀ. ਸਿੰਘ ਇੰਚਾਰਜਜ਼ ਜਲੰਧਰ, ਗੌਰਵ ਗੁਪਤਾ ਡਾਇਰੈਕਟਰ ਦੇਸ਼ ਭਗਤ ਕਾਲਜ, ਅਨੁਜ ਗੁਪਤਾ ਐਮ.ਡੀ. ਗੋਲਡ ਕੋਸਟ ਕਲੱਬ, ਪਰਮਜੀਤ ਸਿੰਘ ਡਾਲਾ ਖੇਡ ਪ੍ਰਮੋਟਰ ਤੇ ਸਾਬਕਾ ਏ.ਈ.ਓ., ਰਾਹੁਲ ਛਾਬੜਾ ਸੀ.ਈ.ਓ. ਬਲੂਮਿੰਗ ਬਡਜ਼ ਸਕੂਲ, ਜਸਬੀਰ ਸਿੰਘ ਬਰਾੜ ਚੇਅਰਮੈਨ ਕੈਲੇਫੋਰਨੀਆ ਸਕੂਲ, ਸੁਭਾਸ਼ ਪਲਤਾ ਚੇਅਰਮੈਨ ਹੋਲੀ ਹਾਰਟ ਸਕੂਲ, ਪ੍ਰੇਮ ਚੰਦ ਚੱਕੀ ਵਾਲੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਆਪ, ਹਰਮਨਜੀਤ ਸਿੰਘ ਬਰਾੜ ਸਾਬਕਾ ਚੇਅਰਮੈਨ, ਤੁਸ਼ਾਰ ਗੋਇਲ ਐਮ.ਡੀ. ਔਰਬਿਟ ਮਲਟੀਪਲੈਕਸ, ਭੁਪਿੰਦਰ ਸਿੰਘ ਦੌਲਤਪੁਰਾ ਜ਼ਿਲ੍ਹਾ ਪ੍ਰਧਾਨ ਬੀ.ਕੇ.ਯੂ., ਬਲਕਰਨ ਸਿੰਘ ਢਿੱਲੋਂ ਨੈਸ਼ਨਲ ਲੈਬ ਤੋਂ ਇਲਾਵਾ ਜ਼ਿਲ੍ਹੇ ਦੇ ਪੱਤਰਕਾਰ ਤੇ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਮੌਕੇ ਡਾ. ਬਰਜਿੰਦਰ ਸਿੰਘ ਹਮਦਰਦ ਜੀ ਦੇ 82ਵੇਂ ਜਨਮ ਦਿਨ ਦੀ ਖ਼ੁਸ਼ੀ ਵਿਚ ਆਏ ਹੋਏ ਪਤਵੰਤਿਆਂ ਵਲੋਂ ਕੇਕ ਕੱਟ ਕੇ ਖ਼ੁਸ਼ੀ ਸਾਂਝੀ ਕੀਤੀ ਗਈ।

20Moga34-scaled ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ 82ਵਾਂ ਜਨਮ ਦਿਨ 'ਤੇ ਮੋਗਾ ਵਿਖੇ ਲਗਾਇਆ ਗਿਆ ਖ਼ੂਨਦਾਨ ਕੈਂਪ

ਅੱਜ ਲਗਾਏ ਗਏ ਖ਼ੂਨਦਾਨ ਕੈਂਪ ਦੌਰਾਨ 395 ਖ਼ੂਨਦਾਨੀਆਂ ਨੇ ਖ਼ੂਨਦਾਨ ਕੀਤਾ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਡਾ. ਸੰਜੀਵ ਕੁਮਾਰ ਸੈਣੀ ਚੇਅਰਮੈਨ ਬੀ.ਬੀ.ਐਸ., ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਭਾਜਪਾ ਡਾ. ਹਰਜੋਤ ਕਮਲ, ਸਾਬਕਾ ਵਿਧਾਇਕ ਵਿਜੇ ਸਾਥੀ, ਨਿਧੜਕ ਸਿੰਘ ਬਰਾੜ, ਪ੍ਰੇਮ ਚੰਦ ਚੱਕੀ ਵਾਲੇ, ਐਡਵੋਕੇਟ ਵਿਜੇ ਧੀਰ ਚੇਅਰਮੈਨ ਖੱਤਰੀ ਸਭਾ ਪੰਜਾਬ, ਮਾਲਵਿਕਾ ਸੂਦ ਸੱਚਰ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਬਰਿੰਦਰ ਸ਼ਰਮਾ, ਭਵਦੀਪ ਸਿਲਕੀ ਕੋਹਲੀ ਉੱਘੀ ਸਮਾਜ ਸੇਵਕਾ, ਸਾਬਕਾ ਚੇਅਰਮੈਨ ਵਿਜੇ ਧੀਰ, ਪਰਮਜੀਤ ਸਿੰਘ ਡਾਲਾ, ਮੁਖ਼ਤਿਆਰ ਸਿੰਘ ਸਾਬਕਾ ਐਸ.ਪੀ. ਤੇ ਹਲਕਾ ਇੰਚਾਰਜ ਭਾਜਪਾ ਆਦਿ ਸ਼ਖ਼ਸੀਅਤਾਂ ਨੇ ਕਿਹਾ ਕਿ ਅਦਾਰਾ ‘ਅਜੀਤ’ ਦੇ ਉਪ ਦਫ਼ਤਰ ਮੋਗਾ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਬੀ.ਬੀ.ਐਸ. ਗਰੁੱਪ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਦੇ ਸਹਿਯੋਗ ਨਾਲ ਲਗਾਇਆ ਗਿਆ ਜ਼ਿਲ੍ਹਾ ਪੱਧਰੀ ਵਿਸ਼ਾਲ ਖ਼ੂਨਦਾਨ ਕੈਂਪ ਅਤਿ ਸ਼ਲਾਘਾਯੋਗ ਕਦਮ ਹੈ ਜਿਸ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ, ਘੱਟ ਹੈ ਕਿਉਂਕਿ ਖ਼ੂਨਦਾਨ ਤੋਂ ਉੱਪਰ ਕੋਈ ਦਾਨ ਨਹੀਂ ਤੇ ਨਾ ਹੀ ਇਸ ਦਾ ਕੋਈ ਬਦਲ ਹੈ। ਬੁਲਾਰਿਆਂ ਨੇ ਡਾ. ਹਮਦਰਦ ਨੂੰ ਉਨ੍ਹਾਂ ਦੇ 82ਵੇਂ ਜਨਮ ਦਿਨ ’ਤੇ ਮੁਬਾਰਕਬਾਦ ਦਿੰਦਿਆਂ ਪੰਜਾਬ ਦੀ ਸ਼ਾਨ ਤੇ ਪੰਜਾਬੀਆਂ ਦਾ ਮਾਣ ਦੱਸਿਆ। ਉਨ੍ਹਾਂ ਕਿਹਾ ਕਿ ਪੱਤਰਕਾਰ ਦੇ ਖੇਤਰ ਵਿਚ ਉਨ੍ਹਾਂ ਦਾ ਕੋਈ ਸਾਨੀ ਨਹੀਂ ਕਿਉਂਕਿ ਉਨ੍ਹਾਂ ਨੂੰ ਪੰਜਾਬ ਤੇ ਭਾਰਤ ਸਰਕਾਰ ਵਲੋਂ ਅਨੇਕਾਂ ਅਵਾਰਡਾਂ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ ਜਿਸ ਦੇ ਉਹ ਅਸਲੀ ਹੱਕਦਾਰ ਹਨ।

ਉਨ੍ਹਾਂ ਕਿਹਾ ਕਿ ਡਾ. ਹਮਦਰਦ ਸਾਹਿਬ ਦੀ ਪੰਜਾਬ ਤੇ ਪੰਜਾਬੀਅਤ ਨਾਲ ਗੂੜ੍ਹੀ ਸਾਂਝ ਹੈ ਇਸ ਕਰ ਕੇ ਉਹ ਹਮੇਸ਼ਾ ਹੀ ਇਨਸਾਨੀਅਤ ਦੀ ਸੇਵਾ ਨੂੰ ਪਹਿਲ ਦਿੰਦੇ ਹਨ ਤੇ ਉਨ੍ਹਾਂ ਨੇ ਆਪਣੀ ਕਲਮ ਨਾਲ ਕਦੇ ਵੀ ਕੋਈ ਸਮਝੌਤਾ ਨਹੀਂ ਕੀਤਾ। ਭਾਵੇਂ ‘ਅਜੀਤ’ ਨੂੰ ਕਈ ਵਾਰ ਸਰਕਾਰਾਂ ਦੀ ਵਿਰੋਧਤਾ ਦਾ ਵੀ ਸਾਹਮਣਾ ਕਰਨਾ ਪਿਆ ਪਰ ‘ਅਜੀਤ’ ਚਟਾਨ ਵਾਂਗ ਹਮੇਸ਼ਾ ਖੜ੍ਹਾ ਰਿਹਾ ਹੈ ਤੇ ਖੜ੍ਹਾ ਰਹੇਗਾ। ਉਨ੍ਹਾਂ ਡਾ. ਹਮਦਰਦ ਨੂੰ ਵਧਾਈ ਦਿੰਦਿਆਂ ਪ੍ਰਮਾਤਮਾ ਅੱਗੇ ਉਨ੍ਹਾਂ ਦੀ ਚੰਗੀ ਸਿਹਤ, ਤੰਦਰੁਸਤੀ ਤੇ ਲੰਮੀ ਉਮਰ ਦੀ ਕਾਮਨਾ ਕੀਤੀ। ਇਸ ਮੌਕੇ ਸਟੇਜ ਦਾ ਸੰਚਾਲਨ ਕਰਦਿਆਂ ਜ਼ਿਲ੍ਹਾ ਮੋਗਾ ਦੇ ਦਫ਼ਤਰ ਇੰਚਾਰਜ ਸੁਰਿੰਦਰਪਾਲ ਸਿੰਘ ਨੇ ਜਿੱਥੇ ਕੈਂਪ ਵਿਚ ਪੁੱਜੀਆਂ ਸ਼ਖ਼ਸੀਅਤਾਂ ਦਾ ਡਾ. ਬਰਜਿੰਦਰ ਸਿੰਘ ਹਮਦਰਦ ਤੇ ਜ਼ਿਲ੍ਹਾ ਉਪ ਦਫ਼ਤਰ ਮੋਗਾ ਵਲੋਂ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦਾ ਜ਼ਿਲ੍ਹਾ ਪੱਧਰੀ ਵਿਸ਼ਾਲ ਖ਼ੂਨਦਾਨ ਕੈਂਪ ਵਿਚ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਆਪਣਾ ਯੋਗਦਾਨ ਪਾ ਕੇ ਇਸ ਨੂੰ ਸਫਲ ਬਣਾਇਆ ਹੈ ਜਿਸ ਲਈ ‘ਅਜੀਤ’ ਉਪ ਦਫ਼ਤਰ ਦੀ ਸਮੁੱਚੀ ਟੀਮ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਦੀ ਹੈ। ਇਸ ਮੌਕੇ ਜਲੰਧਰ ਮੁੱਖ ਦਫ਼ਤਰ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਨਿਊਜ਼ ਐਡੀਟਰ ਅਵਤਾਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਅੱਜ ਉਪ ਦਫ਼ਤਰ ਮੋਗਾ ਵਲੋਂ ਬੀ.ਬੀ.ਐਸ. ਗਰੁੱਪ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਦੇ ਸਹਿਯੋਗ ਨਾਲ ਲਗਾਇਆ ਗਿਆ ਜ਼ਿਲ੍ਹਾ ਪੱਧਰੀ ਖ਼ੂਨਦਾਨ ਕੈਂਪ ਭਾਰੀ ਬਾਰਸ਼ ਦੇ ਬਾਵਜੂਦ ਬੇਹੱਦ ਸਫਲ ਹੋਇਆ ਹੈ।

ਉਨ੍ਹਾਂ ਇਸ ਸਫਲਤਾ ਦਾ ਸਿਹਰਾ ਜ਼ਿਲ੍ਹੇ ਭਰ ਦੀਆਂ ਸ਼ਖ਼ਸੀਅਤਾਂ, ਖ਼ੂਨਦਾਨੀਆਂ, ਵੱਖ-ਵੱਖ ਸਮਾਜ ਸੇਵੀਆਂ, ਧਾਰਮਿਕ ਜਥੇਬੰਦੀਆਂ ਨੂੰ ਦਿੱਤਾ। ਉਨ੍ਹਾਂ ਡਾ. ਹਮਦਰਦ ਵਲੋਂ ਕੈਂਪ ਵਿਚ ਪਹੁੰਚੇ ਖ਼ੂਨਦਾਨੀਆਂ ਤੇ ਪਤਵੰਤਿਆਂ ਦਾ ਧੰਨਵਾਦ ਕੀਤਾ। ਸਟੇਜ ਦਾ ਸੰਚਾਲਨ ਭਵਦੀਪ ਕੋਹਲੀ ਤੇ ਸੁਰਿੰਦਰਪਾਲ ਸਿੰਘ ਨੇ ਬਾਖ਼ੂਬੀ ਨਿਭਾਇਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਬਰਜਿੰਦਰ ਸਿੰਘ ਧਾਲੀਵਾਲ ਸੂਬਾ ਪ੍ਰਧਾਨ ਮਾਸਟਰ ਕੇਡਰ ਯੂਨੀਅਨ, ਸ਼ਮਸ਼ੇਰ ਸਿੰਘ ਜ਼ਿਲ੍ਹਾ ਪ੍ਰਧਾਨ, ਦਿਗਵਿਜੇਪਾਲ ਸ਼ਰਮਾ ਸੂਬਾ ਪ੍ਰਧਾਨ ਡੀ.ਟੀ.ਐਫ., ਸੁਖਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਡੀ.ਟੀ.ਐਫ., ਹਰਪ੍ਰੀਤ ਸਿੰਘ ਰਿੱਕੀ ਚੇਅਰਮੈਨ, ਸੁਰਿੰਦਰ ਸਿੰਘ ਬਿੱਟੂ ਸਮਾਜ ਸੇਵੀ, ਪ੍ਰਕਾਸ਼ ਸਿੰਘ ਰਾਜਪੂਤ, ਜਸਵੀਰ ਸਿੰਘ ਹੈਲਥ ਸੁਪਰਵਾਈਜ਼ਰ, ਹਰਭਿੰਦਰ ਸਿੰਘ ਜਾਨੀਆ, ਆਕਾਸ਼ਦੀਪ ਸਿੰਘ ਲਾਲੀ ਬੁੱਟਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਜਸਵੰਤ ਸਿੰਘ ਦਾਨੀ ਐਮ.ਡੀ. ਨੈਸ਼ਨਲ ਕਾਨਵੈਂਟ ਸਕੂਲ, ਮਿੱਕੀ ਹੁੰਦਲ, ਅਮਨਦੀਪ ਪਮਨਾ ਬੱਧਨੀ ਕਲਾਂ, ਜੱਸ ਢਿੱਲੋਂ ਉੱਘੀ ਸਮਾਜ ਸੇਵਕਾ, ਜਗਦੀਸ਼ ਸਿੰਘ ਦੀਸ਼ਾ, ਸੁਖਚੈਨ ਸਿੰਘ ਧਾਲੀਵਾਲ ਸੁਸਾਇਟੀ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਪਤਵੰਤੇ ਹਾਜ਼ਰ ਸਨ।

Share this content:

Post Comment