Loading Now

ਅਣਪਛਾਤਿਆਂ ਨੇ ਬੁਝਾਇਆ ਘਰ ਦਾ ਚਿਰਾਗ; ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ

ਅਣਪਛਾਤਿਆਂ ਨੇ ਬੁਝਾਇਆ ਘਰ ਦਾ ਚਿਰਾਗ; ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ

ਲੁਧਿਆਣਾ, 8 ਅਗਸਤ – ਲੁਧਿਆਣਾ ਵਿੱਚ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਉਹ ਆਪਣੇ ਹੋਰ ਦੋਸਤਾਂ ਨਾਲ ਘਰ ਨੂੰ ਵਾਪਸ ਆ ਰਿਹਾ ਸੀ ਕਿ ਰਸਤੇ ਵਿਚ ਹਮਲਾਵਰਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਹਮਲਾ ਕਰ ਦਿੱਤਾ। ਗੋਲੀਆਂ ਮਾਰਨ ਤੋਂ ਬਾਅਦ ਵੀ ਮੁਲਜ਼ਮ ਰੁਕੇ ਨਹੀਂ। ਉਨ੍ਹਾਂ ਨੇ ਜ਼ਖ਼ਮੀ ਨੌਜਵਾਨ ਨਾਲ ਕੁੱਟਮਾਰ ਵੀ ਕੀਤੀ। ਹਮਲੇ ਵਿਚ ਕਾਰ ਸਵਾਰ ਬਾਕੀ ਤਿੰਨ ਨੌਜਵਾਨ ਆਪਣੀ ਜਾਨ ਬਚਾ ਕੇ ਭੱਜੇ।

ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਮੁਲਜ਼ਮ ਮ੍ਰਿਤਕ ਦੀ ਕੁੱਟਮਾਰ ਕਰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਦੌਰਾਨ ਗੋਲੀਆਂ ਚੱਲਣ ਦੀ ਆਵਾਜ਼ ਵੀ ਸੁਣੀ ਜਾ ਸਕਦੀ ਹੈ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ (25) ਵਜੋਂ ਹੋਈ ਹੈ। ਘਟਨਾ ਦੇ ਸਮੇਂ ਉਹ ਇਕੱਲਾ ਕਾਰ ਵਿਚ ਫਸ ਗਿਆ ਸੀ ਜਦਕਿ ਉਸ ਦੇ ਦੋਸਤ ਆਪਣੀ ਜਾਨ ਬਚਾ ਕੇ ਭੱਜ ਜਾਂਦੇ ਹਨ। ਪੁਲਿਸ ਫਿਲਹਾਲ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਰਿਪੋਰਟਾਂ ਅਨੁਸਾਰ, ਇਹ ਘਟਨਾ ਰਾਤ ਕਰੀਬ 11:30 ਵਜੇ ਸੁਭਾਸ਼ ਨਗਰ ਅਤੇ ਸੁੰਦਰ ਨਗਰ ਇਲਾਕੇ ਵਿੱਚ ਵਾਪਰੀ। ਹਰਜਿੰਦਰ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਕਮਾਊ ਪੁੱਤ ਸੀ। ਉਸ ਦੇ ਪਿਤਾ ਆਟੋ-ਰਿਕਸ਼ਾ ਚਲਾਉਂਦੇ ਸਨ ਅਤੇ ਉਸ ਦੀ ਮਾਂ ਘਰੇਲੂ ਔਰਤ ਹੈ। ਗੋਲੀਬਾਰੀ ਦੀਆਂ ਖਬਰਾਂ ਮਿਲਦਿਆਂ ਹੀ ਪੁਲਿਸ ਬਲ ਤੁਰੰਤ ਘਟਨਾ ਸਥਾਨ ‘ਤੇ ਪਹੁੰਚ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਟੀਮਾਂ ਦਾ ਗਠਨ ਕੀਤਾ ਗਿਆ ਹੈ।

Share this content:

Post Comment