Loading Now

ਅਬਾਦੀ ਦਾ ਅੱਧ ਪਰ ਅਧੂਰੇ ਹੱਕ/ਗੁਰਮੀਤ ਸਿੰਘ ਪਲਾਹੀ

ਅਬਾਦੀ ਦਾ ਅੱਧ ਪਰ ਅਧੂਰੇ ਹੱਕ/ਗੁਰਮੀਤ ਸਿੰਘ ਪਲਾਹੀ

ਦੇਸ਼ ਭਾਰਤ ਦੀ ਲਗਭਗ ਅੱਧੀ ਅਬਾਦੀ ਦੇਸ਼ ਦੀ ਅਜ਼ਾਦੀ ਦੇ 78 ਵਰ੍ਹਿਆਂ ਬਾਅਦ ਵੀ ਰੂੜੀਵਾਦੀ ਪਰੰਪਰਾਵਾਂ ਤੋਂ ਮੁਕਤੀ ਨਹੀਂ ਪਾ ਸਕੀ। ਅਜ਼ਾਦੀ ਦੀ ਪੌਣੀ ਸਦੀ ਬੀਤ ਜਾਣ ਬਾਅਦ ਵੀ ਭਾਰਤੀ ਸਮਾਜ ਵਿੱਚ ਔਰਤ ਨੂੰ ਬਰਾਬਰੀਸੁਰੱਖਿਆ ਅਤੇ ਮੌਕਿਆਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਜਦੋਂ ਸਮਾਜ ਦੀ ਅੱਧੀ ਅਬਾਦੀ ਨੂੰ ਪੂਰੇ ਹੱਕ ਹੀ ਨਾ ਮਿਲ ਰਹੇ ਹੋਣਤਾਂ ਉਹਨਾਂ ਦੇ ਹੱਕ ਹੀ ਨਹੀਂ ਬਲਕਿ ਅਜ਼ਾਦੀ ਵੀ ਅਧੂਰੀ ਹੀ ਰਹਿੰਦੀ ਹੈ।

ਭਾਰਤੀ ਸਮਾਜ ਵਿੱਚ ਵਿਚਰਨ ਲਈ ਔਰਤ ਅੱਗੇ ਵੱਡੀਆਂ ਚੁਣੌਤੀਆਂ ਹਨਜਿਨ੍ਹਾਂ ਨੂੰ ਸਵੀਕਾਰ ਕਰਨ ਦੇ ਬਾਵਜੂਦ ਵੀ ਉਹ ਮਰਦ ਪ੍ਰਧਾਨ ਸਮਾਜ ਵਿੱਚ ਆਪਣਾ ਬਣਦਾ ਰੁਤਬਾ ਅਤੇ ਸਥਾਨ ਪ੍ਰਾਪਤ ਕਰਨ ਦੇ ਯੋਗ ਨਹੀਂ ਹੋ ਰਹੀ। ਹਾਲਾਂਕਿ ਉਹ ਹਰ ਖੇਤਰ ਵਿੱਚ ਆਤਮ-ਵਿਸ਼ਵਾਸ ਅਤੇ ਹੌਸਲੇ ਨਾਲ ਪੁਲਾਂਘਾਂ ਪੁੱਟ ਰਹੀ ਹੈ ਤੇ ਅੱਗੇ ਵਧਣ ਲਈ ਯਤਨਸ਼ੀਲ ਹੈ।

ਸਿਆਸਤ ਦੇ ਖੇਤਰ ਵਿੱਚ ਉਸਦੀ ਭਾਗੀਦਾਰੀ ਮਸਾਂ 14 ਫ਼ੀਸਦੀ ਹੈ। 543 ਲੋਕ ਸਭਾ ਲਈ ਚੁਣੇ ਮੈਂਬਰਾਂ ਵਿੱਚ ਉਹਨਾਂ ਦੀ ਗਿਣਤੀ 78 ਹੈ(ਸਿਰਫ਼ 13 ਫ਼ੀਸਦੀ) ਜਦਕਿ ਦੇਸ਼ ਦੇ ਸਾਰੇ ਸੂਬਿਆਂ ਦੀਆਂ ਵਿਧਾਨ ਸਭਾਵਾਂ ਦੇ 4600 ਤੋਂ ਵੱਧ ਮੈਂਬਰਾਂ ਵਿੱਚੋਂ ਮਸਾਂ 400 ਤੋਂ ਕੁਝ ਵੱਧ ਮੈਂਬਰ ਇਸਤਰੀਆਂ ਹਨ। ਇਹ ਪ੍ਰਤੀਸ਼ਤ ਨੌ ਫ਼ੀਸਦੀ ਤੋਂ ਵੱਧ ਨਹੀਂ।

ਹਰ ਖੇਤਰ ਵਿੱਚ ਔਰਤਾਂ ਦੀ ਹਿੱਸੇਦਾਰੀ ਅਤੇ ਉਸ ਦਾ ਹੱਕ ਵੱਡਾ ਹੈਪਰ ਹਾਲੇ ਤੱਕ ਉਸ ਦੀ ਪ੍ਰਾਪਤੀ ਸਿਹਤ ਦੇ ਖੇਤਰ ਵਿੱਚ 29 ਫ਼ੀਸਦੀਆਈ.ਟੀ. ਦੇ ਖੇਤਰ ਵਿੱਚ 23 ਫ਼ੀਸਦੀਬੈਂਕਿੰਗ ਵਿੱਚ 17 ਫ਼ੀਸਦੀਕਾਨੂੰਨ ਦੇ ਖੇਤਰ ਵਿੱਚ 14 ਫ਼ੀਸਦੀਸਿੱਖਿਆ ਦੇ ਖੇਤਰ ਵਿੱਚ 13 ਫ਼ੀਸਦੀਖੇਤੀ ਖੇਤਰ ਵਿੱਚ 13 ਫ਼ੀਸਦੀ ਹੈਜਦਕਿ ਸਟਾਰਟਅਪ ਵਿੱਚ 5 ਫ਼ੀਸਦੀਸੁਰੱਖਿਆ ਵਿੱਚ 4 ਫ਼ੀਸਦੀ ਅਤੇ ਮੈਨੂਫੈਕਚਰਿੰਗ ਵਿੱਚ ਤਿੰਨ ਫ਼ੀਸਦੀ ਤੋਂ ਵੱਧ ਨਹੀਂ ਟੱਪ ਸਕੀ। ਪਰ ਸਮਾਜਿਕ ਤਾਣੇ-ਬਾਣੇ ਅਤੇ ਪੁਰਸ਼ ਪ੍ਰਧਾਨ ਸਮਾਜ ਦੀ ਬਣਤਰ ਦੇ ਚਲਦਿਆਂ ਖੇਤੀ ਖੇਤਰ ਵਿੱਚ ਕਾਮੇ ਵਜੋਂ 64 ਫ਼ੀਸਦੀ ਔਰਤਾਂ ਹਨ।

ਔਰਤਾਂਖ਼ਾਸ ਕਰ ਘਰੇਲੂ ਔਰਤਾਂ ਨੂੰਜਿਹੜਾ ਹੱਕ ਅਤੇ ਆਦਰ-ਸਤਿਕਾਰ ਮਿਲਣਾ ਚਾਹੀਦਾ ਸੀਉਹ ਹਾਲੇ ਤੱਕ ਵੀ ਨਹੀਂ ਮਿਲ ਸਕਿਆ। ਬਿਨਾਂ ਸ਼ੱਕ ਸਿੱਖਿਆਬੈਂਕਿੰਗਨਰਸਿੰਗ ਅਤੇ ਆਈ.ਟੀ. ਖੇਤਰ ਵਿੱਚ ਉਹਨਾਂ ਦੀ ਹਾਜ਼ਰੀ ਵੇਖਣ ਨੂੰ ਮਿਲਦੀ ਹੈਪਰ ਕੀ ਇਹ ਹੈਰਾਨ ਕਰਨ ਵਾਲੀ ਗੱਲ ਨਹੀਂ ਕਿ ਖੇਤੀ ਖੇਤਰ ਵਿੱਚ ਉਸ ਦੀ ਇਕੱਲੀ ਮਾਲਕੀ 13 ਫ਼ੀਸਦੀ ਤੋਂ ਵੱਧ ਨਹੀਂਭਾਵ ਮਰਦ ਪ੍ਰਧਾਨ ਸਮਾਜ ਦਾ ਪਰਛਾਵਾਂ ਲਗਭਗ ਹਰ ਥਾਂ ਦਿਖਾਈ ਦਿੰਦਾ ਹੈ।

ਅਸਲ ਵਿੱਚ ਸਮਾਜ ਦਾ ਵੱਡਾ ਹਿੱਸਾ ਉਸ ਨੂੰ ਬਰਾਬਰੀ ਦੇ ਹੱਕ ਦੇਣੇ ਪ੍ਰਵਾਨ ਨਹੀਂ ਕਰ ਰਿਹਾ। ਭਾਵੇਂ ਕਿ ਸਰਕਾਰੀ ਤੌਰ ਤੇ ਵੱਡੇ ਕਾਨੂੰਨ ਔਰਤ ਦੇ ਹੱਕ ਵਿੱਚ ਬਣਾਏ ਹੋਏ ਹਨਪਰ ਘਰਦਫ਼ਤਰ ਅਤੇ ਪਬਲਿਕ ਥਾਵਾਂ ਉੱਤੇ ਔਰਤ ਲਈ ਬਣੇ ਕਾਨੂੰਨ ਜ਼ਮੀਨੀ ਪੱਧਰ ਤੇ ਸੁਖਾਵੇਂ ਨਹੀਂ ਹਨ।

ਅਜੋਕੇ ਸਮਾਜ ਵਿੱਚ ਘਰੇਲੂ ਹਿੰਸਾ ਵਿੱਚ ਲਗਾਤਾਰ ਵਾਧਾ ਹੋਇਆ ਹੈ। ਪਰ ਹੈਰਾਨੀ ਵਾਲੀ ਗੱਲ ਇਹ ਹੈ ਕਿ ਘਰੇਲੂ ਹਿੰਸਾ ਕਾਨੂੰਨ ਆਈ.ਪੀ.ਸੀ. 498 ਅਤੇ ਹੁਣ ਬੀ.ਐਨ.ਐਸ. 85 ਦੇ ਤਹਿਤ 80 ਫ਼ੀਸਦੀ ਮਾਮਲਿਆਂ ਵਿੱਚ ਪੀੜਿਤ ਔਰਤਾਂ ਨੂੰ ਇਨਸਾਫ਼ ਹੀ ਨਹੀਂ ਮਿਲਦਾ। ਬਿਨਾਂ ਸ਼ੱਕ ਕਾਨੂੰਨ ਮਜ਼ਬੂਤ ਹੈਪਰ ਇਨਸਾਫ਼ ਤੱਕ ਪਹੁੰਚ ਪੈਸੇ ਅਤੇ ਚੰਗੇ ਵਕੀਲ ਤੇ ਨਿਰਭਰ ਹੈ। ਪੇਂਡੂ ਔਰਤਾਂ ਲਈ ਇਨਸਾਫ਼ ਤਾਂ ਨਾ-ਬਰਾਬਰ ਹੀ ਹੈ।

ਘਰੇਲੂ ਹਿੰਸਾ ਵਰਤਾਰਾ ਔਰਤਾਂ ਲਈ ਇੱਕ ਹੋਰ ਸੰਕਟ ਹੈ। ਔਰਤਾਂ ਲਈ ਕੰਮ ਦੀ ਥਾਂ ਤੇ ਦੁਰਵਿਵਹਾਰ– “ਇਗਨੋਰ ਕਰੋਸਮਝੌਤਾ ਕਰੋਆਵਾਜ਼ ਨਾ ਚੁੱਕੋ”- ਜਿਹੀ ਪ੍ਰਵਿਰਤੀ ਵੀ ਵੱਡੀ ਸਮੱਸਿਆ ਹੈ। ਕੰਮ ਵਾਲੀਆਂ ਥਾਵਾਂ ਤੇ ਬਣੇ ਕਾਨੂੰਨ ਪੋਸ਼ ਐਕਟ 2013, ਅਰਥਾਤ ਸੈਕਸੁਅਲ ਹਰਾਸਮੈਂਟ ਆਫ਼ ਵੋਮੈਨ ਐਟ ਵਰਕਪਲੇਸ ਐਕਟ  ਨੂੰ ਵੀ ਕਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਨਹੀਂ ਹੋਣ ਦਿੱਤਾ ਗਿਆ।

ਦੇਸ਼ ਵਿੱਚ 16.9 ਲੱਖ ਕੰਪਨੀਆਂ, 2.5 ਲੱਖ ਫੈਕਟਰੀਆਂ ਅਤੇ 6 ਲੱਖ ਮਾਲ-ਸ਼ੋਰੂਮ ਹਨ। ਪਰ ਇਹਨਾਂ ਥਾਵਾਂ ਉੱਤੇ ਔਰਤਾਂ ਅਤੇ ਲੜਕੀਆਂ ਨਾਲ ਹੋ ਰਹੇ ਮਾਨਸਿਕ ਅਤੇ ਸਰੀਰਕ ਦੁਰਵਿਵਹਾਰਜਿਨਸੀ ਸ਼ੋਸ਼ਣ ਦੀ ਬਹੁਤਾਤ ਔਰਤਾਂ ਲਈ ਵੱਡੀ ਚੁਣੌਤੀ ਹੈਜੋ ਸਮਾਜ ਨੂੰ ਕਲੰਕਿਤ ਕਰ ਰਹੀ ਹੈ।

ਰਾਸ਼ਟਰੀ ਮਹਿਲਾ ਕਮਿਸ਼ਨ ਨੂੰ 2018 ਤੋਂ 2023 ਦੇ ਵਿਚਕਾਰ ਸੈਂਕੜੇ ਸ਼ਿਕਾਇਤਾਂ ਕੰਮਕਾਜੀ ਥਾਵਾਂ ਉੱਤੇ ਦੁਰਵਿਵਹਾਰ ਦੀਆਂ ਮਿਲੀਆਂਪਰ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲ ਸਕੀਆਂ। ਇਸ ਦੇ ਨਾਲ ਹੀ ਸਰਬਜਨਕ ਥਾਵਾਂ ਉੱਤੇ ਲੜਕੀਆਂ ਲਈ ਗੁੰਡਾ ਅਨਸਰਾਂ ਵੱਲੋਂ ਕੀਤੀ ਛੇੜਛਾੜ ਲਈ ਮਹਿਲਾ ਸੁਰੱਖਿਆ ਦੇ ਕਾਨੂੰਨ ਵੀ ਮੌਜੂਦ ਹਨ। ਬੀ.ਐਨ.ਐਸ. 74 ਅਤੇ 79 ਵਰਗੇ ਕਾਨੂੰਨ ਛੇੜਛਾੜ ਅਤੇ ਲੜਕੀਆਂ ਦਾ ਪਿੱਛਾ ਕਰਨ ਦੇ ਮਾਮਲਿਆਂ ਲਈ ਬਣੇ ਹਨ।

ਫਰਵਰੀ 2025 ਵਿੱਚ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਇੱਕ ਰਿਪੋਰਟ ਅਨੁਸਾਰ ਪਿਛਲੇ ਕੁਝ ਸਾਲਾਂ ਵਿੱਚ ਇਹ ਮਾਮਲੇ ਪਹਿਲਾਂ ਨਾਲੋਂ 33 ਫ਼ੀਸਦੀ ਵਧੇ ਹਨ। ਮਾਮਲੇ ਦਰਜ ਵੀ ਹੋਏ ਹਨਪਰ ਕੇਸ ਲੰਬੇ ਚੱਲਦੇ ਹਨ। ਦੇਰੀ ਅਤੇ ਦਬਾਅ ਪੀੜਤਾਂ ਲਈ ਇਨਸਾਫ਼ ਵਿੱਚ ਵੱਡਾ ਰੋੜਾ ਹੈ। ਔਰਤ ਨਾਲ ਕਰੂਰਤਾ ਹੁੰਦੀ ਹੈਦਬਾਅ ਬਣਦਾ ਹੈਨਵੇਂ ਕਾਨੂੰਨ ਬਣਦੇ ਹਨਪਰ ਇਹ ਸਭ ਕੁਝ ਲੋਕਾਂ ਨੂੰ ਸ਼ਾਂਤ ਕਰਨ ਲਈ ਹੈਔਰਤਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ।

ਦਾਜ-ਦਹੇਜਦਹੇਜ ਲਈ ਔਰਤਾਂ ਨੂੰ ਮਾਰਨਾਘਰੇਲੂ ਹਿੰਸਾਕੰਨਿਆ ਭਰੂਣ ਹੱਤਿਆਦੁਰਵਿਵਹਾਰ ਆਦਿ ਸੰਬੰਧੀ ਦੇਸ਼ ਵਿੱਚ ਬੇਅੰਤ ਕਾਨੂੰਨ ਹਨ। ਇਹਨਾਂ ਕਾਨੂੰਨਾਂ ਤਹਿਤ ਕੇਸ ਵੀ ਵੱਡੀ ਗਿਣਤੀ ਵਿੱਚ ਦਰਜ ਹੁੰਦੇ ਹਨਪਰ ਇਹਨਾਂ ਅਪਰਾਧਾਂ ਵਿੱਚ ਦੋਸ਼ ਸਿੱਧ ਹੋਣ ਦੀ ਦਰ 20 ਤੋਂ 30 ਫ਼ੀਸਦੀ ਦੇ ਵਿਚਕਾਰ ਰਹਿੰਦੀ ਹੈਜਦਕਿ ਆਮ ਮਾਮਲਿਆਂ ਵਿੱਚ ਦੋਸ਼ ਸਿੱਧੀ ਦੀ ਦਰ 54 ਫ਼ੀਸਦੀ ਰਹਿੰਦੀ ਹੈ। ਕੀ ਇਹ ਔਰਤ ਨਾਲ ਹੋ ਰਿਹਾ ਵੱਡਾ ਵਿਤਕਰਾ ਨਹੀਂ?

ਇਨ੍ਹੀਂ ਦਿਨੀਂ ਪਿੰਡ ਪੰਚਾਇਤਾਂ ਅਤੇ ਖਾਪਾਂ ਵਿੱਚ ਇਨਸਾਫ਼ ਦੇ ਮਾਮਲਿਆਂ ਵਿੱਚ ਔਰਤ ਨਾਲ ਬੇਇਨਸਾਫ਼ੀ ਵੇਖਣ ਨੂੰ ਮਿਲਦੀ ਹੈ। ਭਾਵੇਂ ਕਿ ਪਿੰਡਾਂ ਵਿੱਚ ਪੰਚਾਇਤਾਂ ਬਣੀਆਂ ਹਨ ਅਤੇ ਨਵੇਂ ਐਕਟ ਅਨੁਸਾਰ 50 ਫ਼ੀਸਦੀ ਔਰਤਾਂ ਨੂੰ ਸਰਪੰਚ ਤੇ ਪੰਚ ਬਣਾਇਆ ਜਾ ਰਿਹਾ ਹੈਪਰ ਜ਼ਮੀਨੀ ਪੱਧਰ ਤੇ ਉਹਨਾਂ ਦੇ ਅਧਿਕਾਰ ਮਰਦਾਂ ਦੇ ਹੱਥ ਵਿੱਚ ਹਨ।

ਫ਼ੈਸਲਿਆਂ ਅਤੇ ਕਾਰਜਾਂ ਵਿੱਚ ਉਹਨਾਂ ਦੀ ਸ਼ਮੂਲੀਅਤ ਨਾ ਹੋਇਆਂ ਵੇਖਣ ਨੂੰ ਮਿਲਦੀ ਹੈ। ਸਥਾਨਕ ਸਰਕਾਰਾਂ ਵਿੱਚ ਹਾਲਾਂਕਿ ਉਹਨਾਂ ਨੂੰ ਚੁਣ ਕੇ ਅੱਗੇ ਲਿਆਂਦਾ ਜਾਂਦਾ ਹੈਪਰ ਉਹਨਾਂ ਦੀ ਥਾਂ ਦਫ਼ਤਰਾਂ ਵਿੱਚ ਕੰਮ ਕਰਾਉਣ ਲਈ ਉਹਨਾਂ ਦੇ ਪਰਿਵਾਰਕ ਮਰਦ ਮੈਂਬਰ ਜਾਂਦੇ ਵੇਖੇ ਗਏ ਹਨਭਾਵ ਪ੍ਰੋਕਸੀ ਦੇ ਤੌਰ ‘ਤੇ ਉਹਨਾਂ ਦੇ ਹੱਕ ਦੀ ਵਰਤੋਂ ਕਰਦੇ ਹਨ।

ਸਮਾਜ ਦੇ ਬਣੇ ਭੈੜੇ ਰਸਮੋ-ਰਿਵਾਜਕਿ ਬੇਟੀ ਆਪਣੇ ਪਿਤਾ ਦੀ ਅਰਥੀ ਨੂੰ ਮੋਢਾ ਨਹੀਂ ਦੇ ਸਕਦੀਘਰ ਦੇ ਬਾਹਰ ਉਸ ਦੀ ਨੇਮ-ਪਲੇਟ ਨਹੀਂ ਲੱਗ ਸਕਦੀਵਿਧਵਾ ਔਰਤਾਂ ਸਿਰਫ਼ ਸਫ਼ੈਦ ਸਾੜੀ ਪਹਿਨਣਗੀਆਂਦਾਜ-ਦਹੇਜ ਦੀ ਵੱਧ ਰਹੀ ਪ੍ਰਥਾਕੁੱਖ ਵਿੱਚ ਬੱਚੀਆਂ ਨੂੰ ਮਾਰਨਾਲੜਕੀਆਂ ਨੂੰ ਬਚਪਨ ਵਿੱਚ ਕੁਪੋਸ਼ਣ ਦਾ ਸ਼ਿਕਾਰ ਬਣਾਈ ਰੱਖਣਾਇਹ ਕੁਝ ਐਸੇ ਕਲੰਕ ਹਨ ਜਿਨ੍ਹਾਂ ਨੇ ਭਾਰਤੀ ਸਮਾਜ ਦੇ ਰੂੜੀਵਾਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੋਇਆ ਹੈ।

ਸਭ ਤੋਂ ਵੱਡੀ ਗੱਲ ਔਰਤ ਦੀ ਆਰਥਿਕ ਪੱਖੋਂ ਕਮਜ਼ੋਰੀ ਹੈ। ਜੇਕਰ ਉਹ ਮਰਦ ਦੇ ਬਰਾਬਰ ਕਮਾਈ ਕਰਦੀ ਹੈ ਅਤੇ ਰੁਜ਼ਗਾਰ ਜਾਂ ਸਵੈ-ਰੁਜ਼ਗਾਰ ਵਿੱਚ ਆਤਮ ਨਿਰਭਰ ਹੈ ਤਾਂ ਉਸਦਾ ਸਮਾਜਿਕ ਕੱਦ – ਕਾਠ ਵਧਦਾ ਹੈਪਰ ਦੂਜੇ ਪਾਸੇ ਗ੍ਰਹਿਸਥ ਜੀਵਨ ਵਿੱਚ ਮਰਦ ਉੱਤੇ ਨਿਰਭਰਤਾ ਉਸ ਨੂੰ ਬੱਚੇ ਪਾਲਣ ਅਤੇ ਘਰੇਲੂ ਕੰਮਕਾਰ ਤੱਕ ਸੀਮਤ ਕਰ ਦਿੰਦੀ ਹੈ।

ਮਰਦ ਦੀ ਬਿਮਾਰ ਮਾਨਸਿਕਤਾ ਕਈ ਵਾਰ ਉਸ ਨੂੰ ਉਹਨਾਂ ਰਾਹਾਂ ਉੱਤੇ ਤੋਰ ਦਿੰਦੀ ਹੈਜਿੱਥੇ ਉਸ ਦਾ ਜੀਵਨ ਨਰਕ ਬਣ ਜਾਂਦਾ ਹੈ। ਹੈਵਾਨੀਅਤ ਦੀਆਂ ਹੱਦਾਂ-ਬੰਨੇ ਤੋੜ ਕੇ ਮਰਦ ਪ੍ਰਧਾਨ ਸਮਾਜ ਵਿੱਚ ਉਸ ਦਾ ਜੀਵਨ ਦਲਦਲ ਵਿੱਚ ਫਸਾ ਦਿੱਤਾ ਜਾਂਦਾ ਹੈ। ਅਸਲ ਵਿੱਚ ਇਹ ਸਾਮਰਾਜੀ ਪ੍ਰਬੰਧ ਦੀ ਇੱਕ ਚਾਲ ਹੈਜੋ ਫੈਸ਼ਨ ਦੇ ਨਾਮ ਤੇ ਔਰਤਾਂ ਦੇ ਜਿਸਮ ਦਾ ਦਿਖਾਵਾ ਕਰਵਾਉਂਦੀ ਹੈ, ਨੰਗੇਜ਼ਵਾਦ ਨੂੰ ਉਤਸ਼ਾਹਿਤ ਕਰਦੀ ਹੈ। ਇਸ਼ਤਿਹਾਰਾਂ ਅਤੇ ਮਨੋਰੰਜਨ ਵਿੱਚ ਉਸ ਦੇ ਜਿਸਮ ਨੂੰ ਸੌਦੇਬਾਜ਼ੀ  ਲਈ ਵਰਤਿਆ ਜਾਂਦਾ ਹੈ।

ਇੱਕ ਤਾਕਤਵਰ ਵਰਗਜਿਸ ਦੀ ਗਿਣਤੀ ਭਾਰਤ ਵਿੱਚ ਲਗਾਤਾਰ ਵੱਧ ਰਹੀ ਹੈ ਅਤੇ ਜਿਹੜਾ ਗ਼ਰੀਬ ਲੋੜਵੰਦਾਂ ਦੇ ਆਰਥਿਕ ਅਤੇ ਸਮਾਜਿਕ ਸ਼ੋਸ਼ਣ ਲਈ ਆਪਣਾ ਹਰ ਹਰਬਾ ਵਰਤਦਾ ਹੈਉਸ ਦਾ ਸ਼ਿਕਾਰ ਵੀ ਸਮਾਜ ਦੀ ਇਹ ਅੱਧੀ ਅਬਾਦੀ ਵੱਧ ਹੁੰਦੀ ਹੈ। ਮਹਿੰਗਾਈ ਦੀ ਮਾਰ ਵੀ ਵੱਧ ਔਰਤ ਤੇ ਪੈਂਦੀ ਹੈ। ਸਮਾਜਿਕ ਤਾਣੇ-ਬਾਣੇ ਅਤੇ ਬੇਇਨਸਾਫ਼ੀ ਦੀ ਸ਼ਿਕਾਰ ਸਭ ਤੋਂ ਵੱਧ ਔਰਤ ਹੀ ਹੁੰਦੀ ਹੈ।

ਘਰੇਲੂ ਹਿੰਸਾ ਤੋਂ ਲੈ ਕੇ ਸਮਾਜਿਕ ਹਿੰਸਾਜੰਗ ਅਤੇ ਹੋਰ ਆਫ਼ਤਾਂ ਵਿੱਚ ਸਭ ਤੋਂ ਵੱਧ ਪ੍ਰਭਾਵ ਔਰਤ ਤੇ ਪੈਂਦਾ ਹੈ। ਉਹ ਸਰੀਰਕ ਅਤੇ ਮਾਨਸਿਕ ਤੌਰ ਤੇ ਵਲੂੰਧਰੀ ਜਾਂਦੀ ਹੈ। ਦੇਵਦਾਸੀ ਪ੍ਰਥਾਗ਼ਰੀਬ ਦਲਿਤ ਔਰਤਾਂ ਨੂੰ ਮੰਦਰਾਂ ਵਿੱਚ ਦੇਵੀ-ਦੇਵਤਿਆਂ ਦੇ ਚਰਨਾਂ ਵਿੱਚ ਅਰਪਿਤ ਕਰਨਾਘਰੇਲੂ ਹਿੰਸਾਬਲਾਤਕਾਰਤੇਜ਼ਾਬੀ ਹਮਲੇ ਵਰਗੀਆਂ ਸਮੱਸਿਆਵਾਂ ਅੱਜ ਵੀ ਦੇਸ਼ ਵਿੱਚ ਪੂਰੇ ਜ਼ੋਰ ਤੇ ਹਨ ਅਤੇ ਕਈ ਹਾਲਤਾਂ ਵਿੱਚ ਇਹਨਾਂ ਮਾਮਲਿਆਂ ਵਿੱਚ ਕਾਨੂੰਨ ਅਤੇ ਸਮਾਜ ਬੇਬਸ ਦਿਖਾਈ ਦਿੰਦੇ ਹਨ।

ਔਰਤਾਂ ਦੇ ਹੱਕਾਂ ਅਤੇ ਬਰਾਬਰੀ ਦਾ ਮਸਲਾ ਸਧਾਰਨ ਨਹੀਂ ਹੈ। ਇਹ ਅਜੋਕੇ ਸਿਆਸੀ ਅਤੇ ਸਮਾਜੀ ਪ੍ਰਬੰਧ ਨਾਲ ਜੁੜਿਆ ਹੋਇਆ ਹੈਜਿੱਥੇ ਸਧਾਰਨ ਔਰਤ ਮਰਦ ਨਾਲੋਂ ਵੱਧ ਸਮਾਜਿਕ ਸ਼ੋਸ਼ਣ ਦਾ ਸ਼ਿਕਾਰ ਬਣਦੀ ਹੈ।

ਭਾਰਤ ਵਿੱਚ ਗ਼ਰੀਬ ਅਤੇ ਅਮੀਰ ਦਾ ਆਰਥਿਕ ਪਾੜਾ ਲਗਾਤਾਰ ਵੱਧ ਰਿਹਾ ਹੈ। ਮੁੱਠੀ ਭਰ ਲੋਕ ਭਾਰਤ ਦੇ ਕੁਦਰਤੀ ਸਾਧਨਾਂ ਅਤੇ ਜ਼ਮੀਨ-ਜਾਇਦਾਦ ਦੇ ਮਾਲਕ ਬਣ ਰਹੇ ਹਨ। ਅਰਬਪਤੀਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਕਈ ਵੱਡੇ ਘਰਾਣੇ ਦੇਸ਼ ਦੀ ਆਰਥਿਕਤਾ ਤੇ ਹਾਵੀ ਹੋ ਰਹੇ ਹਨ। ਹੈਰਾਨੀ ਵਾਲੀ ਗੱਲ ਨਹੀਂ ਮੰਨੀ ਜਾਣੀ ਚਾਹੀਦੀ ਕਿ ਪਿਛਲੇ 10 ਵਰ੍ਹਿਆਂ ਵਿੱਚ ਹੀ ਭਾਰਤ ਵਿੱਚ ਹੋਣ ਵਾਲੇ 308 ਅਰਬਪਤੀਆਂ ਵਿੱਚੋਂ 80 ਫ਼ੀਸਦੀ ਪਹਿਲਾਂ ਇਸ ਲਿਸਟ ਵਿੱਚ ਹੀ ਨਹੀਂ ਸਨ। ਇਹਨਾਂ ਦੀ ਸੰਪਤੀ ਲਗਾਤਾਰ ਵੱਧ ਰਹੀ ਹੈ ਅਤੇ ਆਮ ਜਨਤਾ ਦੋ ਡੰਗ ਦੀ ਰੋਟੀ ਤੋਂ ਵੀ ਆਤੁਰ ਹੋ ਰਹੀ ਹੈ।

ਜਿਸ ਦਾ ਸਿੱਟਾ ਅਕਸਰ ਔਰਤ ਦੇ ਚੁੱਲ੍ਹੇ ਤੇ ਪੈਂਦਾ ਹੈ। ਪਹਿਲਾਂ ਅਤੇ ਆਖ਼ਰੀ ਅਸਰ ਘਰ ਦੀ ਗ੍ਰਹਿਣੀ ਤੇ ਹੀ ਪੈਂਦਾ ਹੈਜਿਸ ਉੱਤੇ ਪੂਰੇ ਪਰਿਵਾਰ ਦੇ ਪਾਲਣ-ਪੋਸ਼ਣ ਦੀ ਜਿੰਮੇਵਾਰੀ ਹੁੰਦੀ ਹੈ।

ਦੇਸ਼ ਦੀ ਔਰਤ ਸਮਾਜ ਵਿੱਚ ਦੋਹਰੀ ਮਾਰ ਝੱਲ ਰਹੀ ਹੈ। ਮੁੱਢਲੇ ਹੱਕ ਤਾਂ ਉਸ ਦੇ ਜਨਮ ਲੈਣ ਵੇਲੇ ਤੋਂ ਹੀ ਖੋਹੇ ਜਾਂਦੇ ਹਨਪਰ ਉਸ ਦੇ ਪਾਲਣ-ਪੋਸ਼ਣਪੜ੍ਹਾਈ ਅਤੇ ਕੰਮ ਦੇ ਸਥਾਨ ਤੇ ਮਜ਼ਦੂਰੀ ਤੱਕ ਵੀ ਵਿਤਕਰਾ ਕੀਤਾ ਜਾਂਦਾ ਹੈ। ਇਹ ਸਿਰਫ਼ ਸਮਾਜਕ ਸੋਚ ਦਾ ਨਤੀਜਾ ਨਹੀਂਸਗੋਂ ਸਾਮਰਾਜੀ ਪੂੰਜੀਵਾਦ ਦੇ ਕੜੇ ਪੰਜਿਆਂ ਦੀ ਜਕੜ ਦਾ ਵੀ ਸਿੱਟਾ ਹੈ।

ਇਹ ਗੱਲ ਸਮਝਣ ਵਾਲੀ ਹੈ ਕਿ ਇਹ ਸਿਰਫ਼ ਔਰਤ ਦੇ ਹੱਕਾਂ ਦੀ ਗੱਲ ਨਹੀਂਸਗੋਂ ਇਹ ਹੱਕ ਸਮਾਜ ਵਿੱਚ ਮਨੁੱਖ ਦੀ ਅਜ਼ਾਦੀ ਅਤੇ ਸਮਾਜਿਕ ਬਰਾਬਰਤਾ ਨਾਲ ਵੀ ਜੁੜੇ ਹੋਏ ਹਨ। ਇਹ ਵੀ ਸਮਝਣ ਵਾਲੀ ਗੱਲ ਹੈ ਕਿ ਸ਼ੋਸ਼ਣ ਉੱਤੇ ਅਧਾਰਿਤ ਸਮਾਜ ਵਿੱਚ ਔਰਤਾਂ ਦੀ ਬਰਾਬਰੀ ਦੀ ਕਲਪਨਾ ਨਿਰਾਰਥਕ ਹੈ।

ਔਰਤ ਵੱਲੋਂ ਅਰੰਭਿਆ ਹੱਕਾਂ ਲਈ ਸੰਘਰਸ਼ ਹੀ ਉਸ ਨੂੰ ਸਮਾਜਿਕ ਅਤੇ ਆਰਥਿਕ ਗੁਲਾਮੀ ਤੋਂ ਨਿਜਾਤ ਦਿਵਾ ਸਕਦਾ ਹੈ। ਇਤਿਹਾਸ ਗਵਾਹ ਹੈ ਕਿ ਔਰਤਾਂ ਨੇ ਇਕੱਠੇ ਹੋ ਕੇ ਪਹਿਲਾਂ ਬਰਾਬਰ ਦੀ ਤਨਖਾਹ ਅਤੇ ਵੋਟ ਪਾਉਣ ਦਾ ਅਧਿਕਾਰ ਪ੍ਰਾਪਤ ਕੀਤਾ। ਉਸ ਤੋਂ ਬਾਅਦ ਪੂੰਜੀਵਾਦੀ ਗੁਲਾਮੀ ਦੇ ਜੂਲੇ ਨੂੰ ਗਲੋਂ ਲਾਹੁਣ ਲਈ ਮਰਦਾਂ ਦੇ ਨਾਲ ਹਿਕ ਡਾਹ ਕੇ ਹਰ ਕਾਰਜ ਵਿੱਚ ਅਜ਼ਾਦੀ ਅਤੇ ਹੱਕਾਂ ਦੀ ਪ੍ਰਾਪਤੀ ਲਈ ਲੜਾਈ ਲੜੀ।

ਅਸਲ ਗੱਲ ਇਹ ਹੈ ਕਿ ਔਰਤਾਂ ਦੇ ਹੱਕਾਂ ਦਾ ਮਸਲਾ ਸਿਰਫ਼ ਔਰਤਾਂ ਦਾ ਮਸਲਾ ਨਹੀਂਸਗੋਂ ਪੂਰੇ ਸਮਾਜ ਦੀ ਤਰੱਕੀ ਨਾਲ ਜੁੜਿਆ ਹੋਇਆ ਮਸਲਾ ਹੈ। ਜਿਸ ਸਮਾਜ ਵਿੱਚ ਅੱਧੀ ਅਬਾਦੀ ਨੂੰ ਬਰਾਬਰ ਦੇ ਹੱਕਸੁਰੱਖਿਆ ਅਤੇ ਮੌਕੇ ਨਾ ਮਿਲਣਉਹ ਸਮਾਜ ਕਦੇ ਵੀ ਅਸਲ ਤਰੱਕੀ ਨਹੀਂ ਕਰ ਸਕਦਾ। ਲੋੜ ਇਸ ਗੱਲ ਦੀ ਹੈ ਕਿ ਕਾਨੂੰਨਾਂ ਨੂੰ ਸਿਰਫ਼ ਕਾਗਜ਼ਾਂ ਤੱਕ ਸੀਮਿਤ ਨਾ ਰੱਖਿਆ ਜਾਵੇਸਗੋਂ ਜ਼ਮੀਨੀ ਪੱਧਰ ਤੇ ਲਾਗੂ ਕੀਤਾ ਜਾਵੇ ਅਤੇ ਸਮਾਜਕ ਸੋਚ ਵਿੱਚ ਬਦਲਾਅ ਲਿਆਂਦਾ ਜਾਵੇ। ਜਦੋਂ ਔਰਤ ਆਰਥਿਕਸਮਾਜਿਕ ਅਤੇ ਰਾਜਨੀਤਿਕ ਤੌਰ ਤੇ ਮਜ਼ਬੂਤ ਹੋਵੇਗੀਤਦੋਂ ਹੀ ਭਾਰਤ ਅਸਲ ਅਰਥਾਂ ਵਿੱਚ ਪ੍ਰਗਤੀਸ਼ੀਲਅਗਾਂਹਵਧੂ ਅਤੇ ਸਮਾਨਤਾ ਵਾਲਾ ਸਮਾਜ ਬਣ ਸਕੇਗਾ। ਅੱਧੀ ਅਬਾਦੀ ਨੂੰ ਪੂਰੇ ਹੱਕ ਮਿਲਣਗੇ,ਤਾਂ ਹੀ ਦੇਸ਼ ਦੀ ਤਰੱਕੀ ਪੂਰੀ ਹੋਵੇਗੀ।

gurmit-singh-palahi ਅਬਾਦੀ ਦਾ ਅੱਧ ਪਰ ਅਧੂਰੇ ਹੱਕ/ਗੁਰਮੀਤ ਸਿੰਘ ਪਲਾਹੀ

-ਗੁਰਮੀਤ ਸਿੰਘ ਪਲਾਹੀ

-9815802070

Share this content:

Post Comment