ਅੰਤਿਮ ਵਿਧਾਈ ਲਈ ਜਵੰਦਾ ਦੇ ਪਿੰਡ ਪਹੁੰਚੇ ਸੀਐਮ ਮਾਨ ਸਣੇ ਕਈ ਨਾਮੀ ਹਸਤੀਆਂ
ਲੁਧਿਆਣਾ, 9 ਅਕਤੂਬਰ – ਪੰਜਾਬੀ ਸਿੰਗਰ ਰਾਜਵੀਰ ਜਵੰਦਾ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਪੋਨਾ, ਲੁਧਿਆਣਾ ‘ਚ ਅੰਤਿਮ ਸਸਕਾਰ ਹੋਵੇਗਾ। ਗਾਇਕ ਨੂੰ ਅੰਤਿਮ ਵਿਦਾਈ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬੀ ਸਿੰਗਰ- ਬੱਬੂ ਮਾਨ, ਜਸਬੀਰ ਜੱਸੀ, ਰੇਸ਼ਮ ਅਨਮੋਲ, ਕਰਮਜੀਤ ਅਨਮੋਲ, ਐਮੀ ਵਿਰਕ ਸਮੇਤ ਕਈ ਹੋਰ ਵੀ ਕਈ ਸਿੰਗਰ, ਅਦਾਕਾਰ ਤੇ ਮਾਡਲ ਪਹੁੰਚ ਰਹੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਜੱਦੀ ਪਿੰਡ ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਪਹੁੰਚੇ ਹਨ। ਸੀਐਮ ਦਾ ਕਾਫਲਾ ਪੋਨਾ ਪਿੰਡ ਪਹੁੰਚ ਗਿਆ ਹੈ। ਸੀਐਮ ਮਾਨ ਨੇ ਬੀਤੇ ਦਿਨ ਟਵੀਟ ਕਰਦੇ ਹੋਏ ਦੁੱਖ ਜਤਾਇਆ ਸੀ। ਉਨ੍ਹਾਂ ਨੇ ਲਖਿਆ- ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਤੋਂ ਬਾਅਦ ਇਲਾਜ ਦੌਰਾਨ ਹੋਈ ਮੌਤ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ। ਪੰਜਾਬੀ ਸੰਗੀਤ ਜਗਤ ਦਾ ਸਿਤਾਰਾ ਹਮੇਸ਼ਾ ਲਈ ਅਲੋਪ ਹੋ ਗਿਆ। ਸੀਐਮ ਨੇ ਅੱਗ ਲਿਖਿਆ- ਛੋਟੀ ਉਮਰ ‘ਚ ਆਪਣੇ ਗੀਤਾਂ ਰਾਹੀਂ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਰਾਜਵੀਰ ਜਵੰਦਾ ਦੀ ਆਵਾਜ਼ ਸਦਾ ਗੂੰਜਦੀ ਰਹੇਗੀ। ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ ‘ਚ ਨਿਵਾਸ ਦੇਣ ਤੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
Share this content:



Post Comment