Loading Now

ਅੰਮ੍ਰਿਤਸਰ ਏਅਰਪੋਰਟ ਦੇ ਕੋਲ ਡਰੋਨ ਉਡਾਉਣ ‘ਤੇ ਰੋਕ

ਅੰਮ੍ਰਿਤਸਰ ਏਅਰਪੋਰਟ ਦੇ ਕੋਲ ਡਰੋਨ ਉਡਾਉਣ ‘ਤੇ ਰੋਕ

ਅੰਮ੍ਰਿਤਸਰ -20  ਅਕਤੂਬਰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੁਲਿਸ ਕਮਿਸ਼ਨਰੇਟ ਵੱਲੋਂ ਡਰੋਨ ਅਤੇ ਹੋਰ ਉੱਡਣ ਵਾਲੇ ਯੰਤਰਾਂ ਦੀ ਉਡਾਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ । ਇਹ ਪਾਬੰਦੀ ਅੱਜ ਯਾਨੀ 20 ਅਕਤੂਬਰ 2026 ਤੋਂ ਲਾਗੂ ਹੋਵੇਗੀ । ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਹੁਕਮ ਜਾਰੀ ਕੀਤੇ ਹਨ।

ਪੁਲਿਸ ਕਮਿਸ਼ਨਰੇਟ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਿਯਮਾਂ ਦੀ ਉਲੰਘਣਾ ਕਰਨ ‘ਤੇ ਭਾਰਤੀ ਨਿਆਂ ਸੰਹਿਤਾ, 2023 ਦੀ ਧਾਰਾ 223 ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ। ਪੁਲਿਸ ਦਾ ਕਹਿਣਾ ਹੈ ਕਿ ਹਵਾਈ ਅੱਡੇ ਦੀ ਸੁਰੱਖਿਆ ਬੇਹੱਦ ਮਹੱਤਵਪੂਰਨ ਹੈ। ਅਜਿਹੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਤੋਂ ਬਚਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਬਣਾਈ ਰੱਖਣ ਲਈ ਇਹ ਹੁਕਮ ਜਾਰੀ ਕੀਤਾ ਗਿਆ ਹੈ। ਪੁਲਿਸ ਨੇ ਆਮ ਲੋਕਾਂ ਨੂੰ ਵੀ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

Share this content:

Previous post

ਜ਼ਿਲ੍ਹੇ ਦੇ ਅਧਿਆਪਕ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪੱਧਰੀ ਜਥੇਬੰਦਕ ਐਕਸ਼ਨਾਂ ਵਿੱਚ ਕਰਨਗੇ ਭਰਵੀਂ ਸ਼ਮੂਲੀਅਤ

Next post

ਪੰਜਾਬ ਦਿਵਸ ਮੌਕੇ ਕੋਟਕਪੂਰਾ ਵਿਖੇ ਹੋਣ ਵਾਲੀ ਮੈਰਾਥਨ ਦੌੜ ਦੀਆਂ ਤਿਆਰੀਆਂ ਦਾ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ

Post Comment