ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ
ਚੰਡੀਗੜ੍ਹ, 28 ਮਾਰਚ – ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਇਥੇ ਦੱਸਿਆ ਕਿ ਓਬਰਾਏ ਗਰੁੱਪ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਨੇ ਅੰਮ੍ਰਿਤਸਰ ਵਿੱਚ ਇੱਕ ਵਿਸ਼ਵ ਪੱਧਰੀ ਪ੍ਰਾਹੁਣਚਾਰੀ ਪ੍ਰੋਜੈਕਟ ਦੇ ਵਿਕਾਸ ਲਈ ਐਮ.ਓ.ਯੂ. ‘ਤੇ ਹਸਤਾਖਰ ਕੀਤੇ ਹਨ, ਜੋ ਪੰਜਾਬ ਦੇ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਨੂੰ ਵੱਡਾ ਹੁਲਾਰਾ ਦੇਵੇਗਾ।
ਇਸ ਸਮਝੌਤੇ ‘ਤੇ ਦੋਵਾਂ ਧਿਰਾਂ ਦੇ ਸੀਨੀਅਰ ਪ੍ਰਤੀਨਿਧੀਆਂ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ ਗਏ, ਜਿਨ੍ਹਾਂ ਵਿੱਚ ਕਾਰਪੋਰੇਟ ਅਤੇ ਕਾਨੂੰਨੀ ਮਾਮਲੇ, ਓਬਰਾਏ ਗਰੁੱਪ ਦੇ ਪ੍ਰਧਾਨ ਸ੍ਰੀ ਆਰ. ਸ਼ੰਕਰ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਡਾ. ਸ਼ਾਹਬਾਜ਼ ਸਿੰਘ, ਡਾ. ਅਵਤਾਰ ਸਿੰਘ ਅਤੇ ਡਾ. ਅਮਨਦੀਪ ਕੌਰ ਸ਼ਾਮਲ ਸਨ। ਸਮਝੌਤੇ ‘ਤੇ ਹਸਤਾਖਰ ਸਬੰਧੀ ਰੱਖੇ ਇਸ ਸਮਾਰੋਹ ਵਿੱਚ ਪ੍ਰਸ਼ਾਸਕੀ ਸਕੱਤਰ, ਉਦਯੋਗ ਅਤੇ ਵਣਜ, ਪੰਜਾਬ ਸ. ਗੁਰਕਿਰਤ ਕਿਰਪਾਲ ਸਿੰਘ ਨੇ ਵੀ ਸ਼ਿਰਕਤ ਕੀਤੀ।
ਉਨ੍ਹਾਂ ਦੱਸਿਆ ਕਿ ਆਉਣ ਵਾਲਾ 150 ਕਮਰਿਆਂ ਵਾਲਾ ਪ੍ਰੋਜੈਕਟ ਓਬਰਾਏ ਗਰੁੱਪ ਦੇ ਟ੍ਰਾਈਡੈਂਟ ਬ੍ਰਾਂਡ ਤਹਿਤ ਵਿਕਸਤ ਕੀਤਾ ਜਾਵੇਗਾ ਅਤੇ ਇਹ ਅੰਮ੍ਰਿਤਸਰ-ਤਰਨ ਤਾਰਨ ਰੋਡ ਉੱਪਰ ਸ੍ਰੀ ਹਰਿਮੰਦਰ ਸਾਹਿਬ ਤੋਂ ਲਗਭਗ 3 ਕਿਲੋਮੀਟਰ ਦੀ ਦੂਰੀ ‘ਤੇ ਹੋਵੇਗਾ। ਉਨ੍ਹਾਂ ਦੱਸਿਆ ਕਿ 3 ਏਕੜ ਵਿੱਚ ਫੈਲੇ ਇਸ ਪ੍ਰੋਜੈਕਟ ਵਿੱਚ ਲਗਭਗ 400 ਕਰੋੜ ਰੁਪਏ ਦਾ ਨਿਵੇਸ਼ ਸ਼ਾਮਲ ਹੈ ਅਤੇ ਇਸ ਨਾਲ ਅੰਮ੍ਰਿਤਸਰ ਦੇ ਪ੍ਰੀਮੀਅਮ ਪ੍ਰਾਹੁਣਚਾਰੀ ਬੁਨਿਆਦੀ ਢਾਂਚੇ ਨੂੰ ਵੱਡੀ ਮਜ਼ਬੂਤੀ ਮਿਲਣ ਦੀ ਉਮੀਦ ਹੈ।
Share this content:



Post Comment