ਅੱਜ ਪੰਜਾਬ ‘ਚ ਧੁੰਦ ਤੇ ਸੀਤ ਲਹਿਰ ਦਾ ਰੈੱਡ ਅਲਰਟ, 0.6 ਡਿਗਰੀ ਤੱਕ ਪਹੁੰਚਿਆ ਤਾਪਮਾਨ
ਚੰਡੀਗੜ੍ਹ, 13 ਜਨਵਰੀ – ਅੱਜ ਪੰਜਾਬ ਭਰ ‘ਚ ਅਲਰਟ ਜਾਰੀ ਕੀਤਾ ਗਿਆ ਹੈ। ਕੁੱਝ ਜ਼ਿਲ੍ਹਿਆਂ ‘ਚ ਰੈੱਡ, ਕਈਆਂ ‘ਚ ਆਰੇਂਜ ਤੇ ਕਈਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਪੰਜਾਬ ਦਾ ਮੌਸਮ ਖੁਸ਼ਕ ਰਹੇਗਾ, ਬਾਰਿਸ਼ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਸੰਭਾਵਨਾ ਨਹੀਂ ਜਤਾਈ ਗਈ ਹੈ ਤੇ ਨਾ ਹੀ ਅਲਰਟ ਜਾਰੀ ਕੀਤਾ ਗਿਆ ਹੈ।
ਤੀਬਰ ਸੀਤ ਲਹਿਰ ਦਾ ਅਲਰਟ
ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਪਠਾਨਕੋਟ, ਹੁਸ਼ਿਆਰਪੁਰ ਤੇ ਨਵਾਂਸ਼ਹਿਰ ‘ਚ ਆਮ ਤੋਂ ਤੀਬਰ ਸੀਤ ਲਹਿਰ ਚੱਲ ਸਕਦੀ ਹੈ।
ਸੰਘਣੀ ਤੋਂ ਬਹੁਤ ਜ਼ਿਆਦਾ ਸੰਘਣੀ ਧੁੰਦ ਦਾ ਅਲਰਟ
ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦੋਕਟ, ਮੁਕਤਸਰ, ਮੋਗਾ, ਬਠਿੰਡਾ ਤੇ ਲੁਧਿਆਣਾ ‘ਚ ਸੰਘਣੀ ਤੋਂ ਬਹੁਤ ਜ਼ਿਆਦਾ ਸੰਘਣੀ ਧੁੰਦ ਪੈ ਸਕਦੀ ਹੈ।
ਸੰਘਣੀ ਧੁੰਦ ਦਾ ਅਲਰਟ
ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ਤੇ ਮਲੇਰਕੋਟਲਾ ‘ਚ ਸੰਘਣੀ ਧੁੰਦ ਪੈ ਸਕਦੀ ਹੈ।
ਸੀਤ ਲਹਿਰ ਦਾ ਅਲਰਟ
ਕਪੂਰਥਲਾ, ਜਲੰਧਰ, ਲੁਧਿਆਣਾ, ਮਾਨਸਾ ਤੇ ਰੂਪਨਗਰ ‘ਚ ਆਮ ਵਾਂਗ ਸੀਤ ਲਹਿਰ ਚੱਲ ਸਕਦੀ ਹੈ।
Share this content:



Post Comment