Loading Now

‘ਆਪ’ ਸਰਕਾਰ ਖ਼ਿਲਾਫ਼ ਲਾਹਣਤ ਪੱਤਰ ਲੈ ਕੇ ਪਹੁੰਚੇ ਕਾਂਗਰਸੀ ਵਿਧਾਇਕ

‘ਆਪ’ ਸਰਕਾਰ ਖ਼ਿਲਾਫ਼ ਲਾਹਣਤ ਪੱਤਰ ਲੈ ਕੇ ਪਹੁੰਚੇ ਕਾਂਗਰਸੀ ਵਿਧਾਇਕ

ਚੰਡੀਗੜ੍ਹ, 23 ਅਕਤੂਬਰ – ਪੰਜਾਬ ਵਿਧਾਨ ਸਭਾ ਇਜਲਾਸ ਤੇ ਦੂਜੇ ਦਿਨ ਕਾਂਗਰਸੀ ਵਿਧਾਇਕ ਨੇ ਵਿਧਾਨ ਸਭਾ ਦੇ ਬਾਹਰ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਾਂਗਰਸੀ ਵਿਧਾਇਕ ਲਾਹਣਤ ਪੱਤਰ ਲੈ ਕੇ ਵਿਧਾਨ ਸਭਾ ਪਹੁੰਚੇ। ਇਸ ਬਾਰੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਅਦਬੀ ਦੇ ਮਾਮਲਿਆਂ ਵਿੱਚ ਕੋਈ ਕਾਰਵਾਈ ਨਹੀਂ ਕੀਤੀ। ਸੂਬੇ ਵਿੱਚ ਨਸ਼ਾ ਮਾਫੀਆ ਦੀ ਸਰਪਰਸਤੀ ਕੀਤੀ ਅਤੇ ਪੰਜਾਬ ਸਿਰ ਕਰਜ਼ੇ ਦਾ ਬੋਝ ਵਧਾਇਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਗੈਂਗਸਟਰਾਂ ਦੀ ਪੁਸ਼ਤ ਪਨਾਹੀ ਕੀਤੀ ਹੈ ਅਤੇ ਮਾਈਨਿੰਗ ਨੂੰ ਰੋਕਣ ਵਿੱਚ ਨਾਕਾਮ ਰਹੇ ਹਨ ਇਸ ਤੋਂ ਇਲਾਵਾ ਕਿਸਾਨੀ ਮੁੱਦਿਆਂ ਅਤੇ ਪੰਜਾਬ ਦੇ ਡੈਮਾਂ ਦੀ ਰਾਖੀ ਕਰਨ ਵਿੱਚ ਨਾਕਾਮ ਰਹੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਉਹ ਇਹ ਲਾਹਣਤ ਪੱਤਰ ਪੰਜਾਬ ਸਰਕਾਰ ਨੂੰ ਸੌਂਪਣ ਲਈ ਆਏ ਹਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਇਨਾ ਜਨਤਕ ਮੁੱਦਿਆਂ ਉੱਤੇ ਵਿਚਾਰ ਚਰਚਾ ਕਰਵਾਉਣ ਤੋਂ ਭੱਜ ਰਹੀ ਹੈ ਪਰ ਕਾਂਗਰਸ ਪਾਰਟੀ ਜਦੋਂ ਤੱਕ ਇਹਨਾਂ ਮੁੱਦਿਆਂ ਉੱਤੇ ਚਰਚਾ ਨਹੀਂ ਹੁੰਦੀ ਵਿਧਾਨ ਸਭਾ ਦਾ ਇਜਲਾਸ ਨਹੀਂ ਚੱਲਣ ਦਵੇਗੀ। ਉਹਨਾਂ ਕਿਹਾ ਕਿ ਲੰਘੇ ਦਿਨ ਵੀ ਪੰਜਾਬ ਸਰਕਾਰ ਸਿਰਫ ਨੌ ਮਿੰਟਾਂ ਵਿੱਚ ਵਿਧਾਨ ਸਭਾ ਦਾ ਇਜਲਾਸ ਖਤਮ ਕਰਵਾ ਕੇ ਭੱਜ ਗਈ ਸੀ।

ਪੰਜਾਬ ਦੇ ਅਬੋਹਰ ਵਿਖੇ ਗੋਲੀਬਾਰੀ ਦੌਰਾਨ ਮਾਰੇ ਗਏ ਅਜੇ ਕੁਮਾਰ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਵਾਉਣ ਲਈ ਅੱਜ ਉਸ ਦੀ ਮਾਂ ਮੰਜੂ ਅਤੇ ਭੈਣ ਸਿਮਰਨ ਜੋਤ ਅੱਜ ਲਗਾਤਾਰ ਦੂਜੇ ਦਿਨ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਨਾਲ ਪੰਜਾਬ ਵਿਧਾਨ ਸਭਾ ਦੇ ਬਾਹਰ ਪਹੁੰਚੇ। ਇਸ ਮੌਕੇ ਸੁਨੀਲ ਜਾਖੜ ਵੱਲੋਂ ਪੀੜਿਤ ਪਰਿਵਾਰ ਨੂੰ ਨਾਲ ਲੈ ਕੇ ਵਿਧਾਨ ਸਭਾ ਦੇ ਬਾਹਰ ਧਰਨਾ ਦਿੱਤਾ ਗਿਆ ਅਤੇ ਪੀੜਿਤ ਪਰਿਵਾਰ ਨੂੰ ਇਨਸਾਫ ਦੇਣ ਦੀ ਮੰਗ ਕੀਤੀ। ਸੁਨੀਲ ਜਾਖੜ ਅਤੇ ਪੀੜਿਤ ਪਰਿਵਾਰ ਨੇ ਕਿਹਾ ਕਿ ਅਜੇ ਕੁਮਾਰ ਦੀ 27 ਸਤੰਬਰ ਨੂੰ ਅਬੋਹਰ ਵਿਖੇ ਗੋਲੀਆਂ ਮਾਰ ਦਿੱਤੀਆਂ ਸਨ। ਜਿਸ ਦੀ ਡੀਐਮਸੀ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਸੀ। ਪੁਲੀਸ ਨੂੰ ਬਿਆਨ ਦੇਣ ਦੇ ਬਾਵਜੂਦ ਪੁਲੀਸ ਵੱਲੋਂ ਨਾ ਤਾਂ ਕੋਈ ਕੇਸ ਦਰਜ ਕੀਤਾ ਗਿਆ ਅਤੇ ਨਾ ਹੀ ਕਿਸੇ ਨੂੰ ਗ੍ਰਿਫਤਾਰ ਕੀਤਾ ਗਿਆ। ਸੁਨੀਲ ਜਾਖੜ ਨੇ ਐਲਾਨ ਕੀਤਾ ਕਿ ਉਹ ਪੀੜਿਤ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਸੰਘਰਸ਼ ਲਗਾਤਾਰ ਜਾਰੀ ਰੱਖਣਗੇ।

Share this content:

Post Comment