Loading Now

ਆਮ ਆਦਮੀ ਪਾਰਟੀ ਵੱਲੋਂ ਸਮਾਣਾ ਅਤੇ ਸ਼ਾਹਕੋਟ ਹਲਕਾ ਇੰਚਾਰਜਾਂ ਦੀ ਨਿਯੁਕਤੀ ਦਾ ਐਲਾਨ

ਆਮ ਆਦਮੀ ਪਾਰਟੀ ਵੱਲੋਂ ਸਮਾਣਾ ਅਤੇ ਸ਼ਾਹਕੋਟ ਹਲਕਾ ਇੰਚਾਰਜਾਂ ਦੀ ਨਿਯੁਕਤੀ ਦਾ ਐਲਾਨ

ਨਵੀਂ ਦਿੱਲੀ, 17 ਸਤੰਬਰ – ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ‘ਆਪ’ ਨੇ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਹਲਕਾ ਸਮਾਣਾ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਸ਼ਾਹਕੋਟ ਲਈ ਬਲਬੀਰ ਸਿੰਘ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਗੌਰਤਲਬ ਹੈ ਕਿ ਸਾਬਕਾ ਮੰਤਰੀ ਚੇਤਨ ਸਿੰਘ ਜੌੜਮਾਜਰਾ ਇਸੇ ਹਲਕੇ ਤੋਂ ਆਪ ਦੇ ਵਿਧਾਇਕ ਹਨ। ਅੱਜ ਰੱਖੜਾ ਦੀ ਨਿਯੁਕਤੀ ਨੇ ਸਿਆਸੀ ਗਲਿਆਰਿਆਂ ਵਿੱਚ ਨਵੀਆਂ ਅਟਕਲਾਂ ਨੂੰ ਜਨਮ ਦੇ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਰੱਖੜਾ ‘ਆਪ’ਪਾਰਟੀ ਵਿੱਚ ਸ਼ਾਮਲ ਹੋਏ ਸਨ। ਰੱਖੜਾ ਇੱਕ ਪ੍ਰਮੁੱਖ ਅਕਾਲੀ ਆਗੂ ਰਹੇ ਹਨ ਅਤੇ ਪ੍ਰਕਾਸ਼ ਸਿੰਘ ਬਾਦਲ ਸਰਕਾਰ ਵਿੱਚ ਮਾਲ ਅਤੇ ਮੁੜ ਵਸੇਬਾ ਮੰਤਰੀ ਵਜੋਂ ਸੇਵਾ ਨਿਭਾ ਚੁੱਕੇ ਹਨ। ਉਹ ਅਗਸਤ 2022 ਤੱਕ ਸ਼੍ਰੋਮਣੀ ਅਕਾਲੀ ਦਲ ਵਿੱਚ ਰਹੇ, ਪਰ ਬਾਅਦ ਵਿੱਚ ਸੁਖਬੀਰ ਸਿੰਘ ਬਾਦਲ ਨਾਲ ਮਤਭੇਦਾਂ ਕਾਰਨ ਪਾਰਟੀ ਤੋਂ ਦੂਰ ਹੋ ਗਏ ਸਨ।

Share this content:

Post Comment