Loading Now

ਇੰਗਲੈਂਡ ‘ਚ ਦੋ ਬਜ਼ੁਰਗ ਸਿੱਖਾਂ ਦੀ ਬੇਰਹਿਮ ਕੁੱਟਮਾਰ, ਕੀਤੀਆਂ ਨਸਲੀ ਟਿੱਪਣੀਆਂ

ਇੰਗਲੈਂਡ ‘ਚ ਦੋ ਬਜ਼ੁਰਗ ਸਿੱਖਾਂ ਦੀ ਬੇਰਹਿਮ ਕੁੱਟਮਾਰ, ਕੀਤੀਆਂ ਨਸਲੀ ਟਿੱਪਣੀਆਂ

ਇੰਗਲੈਂਡ, 19 ਅਗਸਤ – ਇੰਗਲੈਂਡ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਥੇ ਵੁਲਵਰਹੈਂਪਟਨ ‘ਚ ਦੋ ਬਜ਼ੁਰਗ ਸਿੱਖਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਘਟਨਾ ਲੰਘੇ ਸ਼ੁੱਕਰਵਾਰ ਦੀ ਦੱਸੀ ਜਾ ਰਹੀ ਹੈ, ਜੋ ਕਿ ਵੁਲਵਰਹੈਂਪਟਨ ਰੇਲਵੇ ਸਟੇਸ਼ਨ ‘ਤੇ ਦੀ ਹੈ। ਘਟਨਾ ਦੀ ਇੱਕ ਵੀਡੀਓ ਵੀ ਵਾਇਰਲ ਹੋਈ ਸੀ, ਜਿਸ ਵਿੱਚ ਦੋ ਬਜ਼ੁਰਗ ਸਿੱਖਾਂ ‘ਤੇ ਕੁੱਝ ਅੰਗਰੇਜ਼ ਨੌਜਵਾਨਾਂ ਵੱਲੋਂ ਨਸਲੀ ਟਿੱਪਣੀਆਂ ਕਰਦੇ ਹੋਏ ਹਮਲਾ ਕੀਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਘਟਨਾ ਦੀ ਭਿਆਨਕਤਾ ਨੂੰ ਦਰਸਾਉਂਦੀ ਵੀਡੀਓ ਵੀ ਆਪਣੇ ਫੇਸਬੁੱਕ ਪੇਜ਼ ‘ਤੇ ਸਾਂਝੀ ਕੀਤੀ ਹੈ, ਜਿਸ ਨੂੰ ਵੇਖਣਾ ਬਹੁਤ ਹੀ ਦੁਖਦਾਈ ਹੈ। ਉਨ੍ਹਾਂ ਇਸ ਹਮਲੇ ਦੀ ਨਿਖੇਧੀ ਕਰਦਿਆਂ ਯੂਕੇ ਸਰਕਾਰ ਅਤੇ ਭਾਰਤ ਸਰਕਾਰ ਤੋਂ ਫੌਰੀ ਕਦਮ ਚੁੱਕਣ ਦੀ ਮੰਗ ਕੀਤੀ ਹੈ।

ਪੁਲਿਸ ਨੇ ਹਮਲੇ ‘ਚ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ

ਹਮਲੇ ਪਿੱਛੋਂ ਸਥਾਨਕ ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹਮਲੇ ਦੇ ਸਬੰਧ ਵਿੱਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ‘ਤੇ ਨਸਲੀ ਹਿੰਸਾ ਦਾ ਸ਼ੱਕ ਹੈ। ਬ੍ਰਿਟਿਸ਼ ਟ੍ਰਾਂਸਪੋਰਟ ਪੁਲਿਸ ਦੇ ਅਨੁਸਾਰ, ਹਮਲਾ ਸ਼ੁੱਕਰਵਾਰ ਦੁਪਹਿਰ ਲਗਭਗ 1:45 ਵਜੇ ਹੋਇਆ। ਦੋਵੇਂ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ।

Share this content:

Post Comment