Loading Now

ਇੰਗਲੈਂਡ ਨੂੰ ਹਰਾ ਕੇ ਭਾਰਤ ਫਾਈਨਲ ਵਿੱਚ ਪੁੱਜਿਆ

ਇੰਗਲੈਂਡ ਨੂੰ ਹਰਾ ਕੇ ਭਾਰਤ ਫਾਈਨਲ ਵਿੱਚ ਪੁੱਜਿਆ

ਮੁੰਬਈ, 6 ਮਾਰਚ – ਆਈਸੀਸੀ ਟੀ-20 ਵਿਸ਼ਵ ਕੱਪ 2026 ਦਾ ਦੂਜਾ ਸੈਮੀਫਾਈਨਲ ਅੱਜ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਖੇਡਿਆ ਗਿਆ। ਮੈਚ ਵਿੱਚ ਟਾਸ ਇੰਗਲੈਂਡ ਨੇ ਜਿੱਤਿਆ ਤੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ। ਭਾਰਤੀ ਬੱਲੇਬਾਜ਼ਾਂ ਨੇ ਅੱਜ ਦੂਜੇ ਸੈਮੀਫਾਈਨਲ ਵਿਚ ਇੰਗਲੈਂਡ ਦੇ ਗੇਂਦਬਾਜ਼ਾਂ ਦਾ ਇਕ ਨਾ ਚੱਲਣ ਦਿੱਤੀ। ਭਾਰਤ ਨੇ ਨਿਰਧਾਰਤ ਵੀਹ ਓਵਰਾਂ ਵਿਚ 7 ਵਿਕਟਾਂ ਦੇ ਨੁਕਸਾਨ ਨਾਲ 253 ਦੌੜਾਂ ਬਣਾਈਆਂ ਤੇ ਇੰਗਲੈਂਡ ਨੂੰ ਜਿੱਤ ਲਈ 254 ਦੌੜਾਂ ਦਾ ਟੀਚਾ ਦਿੱਤਾ।

ਮੇਜ਼ਬਾਨ ਭਾਰਤ ਅੱਜ ਇਥੇ ਟੀ20 ਕ੍ਰਿਕਟ ਵਿਸ਼ਵ ਕੱਪ ਦੇ ਦੂਜੇ ਸੈਮੀ ਫਾਈਨਲ ਵਿੱਚ ਇੰਗਲੈਂਡ ਨੂੰ 7 ਦੌੜਾਂ ਨਾਲ ਹਰਾ ਕੇ ਫਾਈਨਲ ਵਿੱਚ ਪਹੁੰਚ ਗਿਆ। ਟੀਚੇ ਦਾ ਪਿੱਛਾ ਕਰਦਿਆਂ ਇੰਗਲੈਂਡ ਦੀ ਟੀਮ ਮਿਥੇ 20 ਓਵਰਾਂ ਵਿੱਚ 246/7 ਸਕੋਰ ਹੀ ਬਣਾ ਸਕੀ। ਭਾਰਤ ਦੀ ਜਿੱਤ ਦਾ ਨਾਇਕ ਸਲਾਮੀ ਬੱਲੇਬਾਜ਼ ਸੰਜੂ ਸੈਮਸਨ ਰਿਹਾ, ਜਿਸ ਨੇ 89 ਦੌੜਾਂ ਦੀ ਤੇਜ਼ਤਰਾਰ ਪਾਰੀ ਖੇਡੀ। ਸ਼ਿਵਮ ਦੂਬੇ ਨੇ 43 ਤੇ ਇਸ਼ਾਨ ਕਿਸ਼ਨ ਨੇ 39 ਦੌੜਾਂ ਦਾ ਯੋਗਦਾਨ ਦਿੱਤਾ।

Share this content:

Post Comment